Home ਪੰਜਾਬਮਾਣਹਾਨੀ ਮਾਮਲੇ ‘ਚ ਕੰਗਨਾ ਰਣੌਤ ਦੀ ਅੱਜ ਬਠਿੰਡਾ ਦੀ ਅਦਾਲਤ ‘ਚ ਪੇਸ਼ੀ

ਮਾਣਹਾਨੀ ਮਾਮਲੇ ‘ਚ ਕੰਗਨਾ ਰਣੌਤ ਦੀ ਅੱਜ ਬਠਿੰਡਾ ਦੀ ਅਦਾਲਤ ‘ਚ ਪੇਸ਼ੀ

by live24punjabi

ਬਠਿੰਡਾ : ਮਾਣਹਾਨੀ ਮਾਮਲੇ ‘ਚ ਕੰਗਨਾ ਰਣੌਤ ਦੀ ਅੱਜ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਬਠਿੰਡਾ ਦੀ ਅਦਾਲਤ ‘ਚ ਪੇਸ਼ੀ ਹੋਵੇਗੀ। ਦੱਸ ਦਈਏ ਕਿ ਪਿਛਲੀ ਸੁਣਵਾਈ ਦੌਰਾਨ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਇੱਕ ਬਜ਼ੁਰਗ ਔਰਤ ਬਾਰੇ ਕੀਤੀਆਂ ਟਿੱਪਣੀਆਂ ਲਈ ਮੁਆਫ਼ੀ ਮੰਗ ਲਈ ਸੀ।

ਬਠਿੰਡਾ ਅਦਾਲਤ ਵਿੱਚ ਪੇਸ਼ ਹੋ ਕੇ ਕੰਗਨਾ ਰਣੌਤ ਨੇ ਆਪਣੇ ਬਿਆਨ ‘ਤੇ ਅਫਸੋਸ ਪ੍ਰਗਟ ਕਰਦਿਆਂ ਕਿਹਾ ਸੀ ਕਿ, “ਹਰ ਮਾਂ, ਭਾਵੇਂ ਪੰਜਾਬ ਦੀ ਹੋਵੇ ਜਾਂ ਹਿਮਾਚਲ ਦੀ, ਮੇਰੇ ਲਈ ਸਤਿਕਾਰਯੋਗ ਹੈ। ਮੈਂ ਕਿਸੇ ਖਾਸ ਵਿਅਕਤੀ ‘ਤੇ ਟਿੱਪਣੀ ਨਹੀਂ ਕੀਤੀ। ਮੈਂ ਸਿਰਫ਼ ਇੱਕ ਮੀਮ ਦੁਬਾਰਾ ਪੋਸਟ ਕੀਤਾ ਹੈ।” ਅਦਾਲਤ ਵਿੱਚ, ਕੰਗਨਾ ਨੇ ਪੀੜਤਾ ਨੂੰ ਕਿਹਾ, “ਜੇਕਰ ਮੇਰੇ ਬਿਆਨ ਨਾਲ ਤੁਹਾਨੂੰ ਦੁੱਖ ਪਹੁੰਚਿਆ ਹੈ ਤਾਂ ਮੈਂ ਮੁਆਫ਼ੀ ਮੰਗਦੀ ਹਾਂ।”

ਪਿਛਲੀ ਸੁਣਵਾਈ ਦੌਰਾਨ ਹੀ ਕੰਗਨਾ ਰਣੌਤ ਨੂੰ ਬਠਿੰਡਾ ਮਾਣਹਾਨੀ ਮਾਮਲੇ ਵਿੱਚ ਜ਼ਮਾਨਤ ਮਿਲ ਗਈ ਸੀ। ਕੰਗਨਾ ਨੂੰ 50,000 ਰੁਪਏ ਦਾ ਜ਼ਮਾਨਤ ਬਾਂਡ ਭਰਨ ਤੋਂ ਬਾਅਦ ਜ਼ਮਾਨਤ ਮਿਲੀ ਸੀ। ਜਿਸ ਤੋਂ ਬਾਅਦ ਅਦਾਲਤ ਨੇ ਅੱਜ 24 ਨਵੰਬਰ ਨੂੰ ਦੁਬਾਰਾ ਸੁਣਵਾਈ ਤੈਅ ਕੀਤੀ ਸੀ। ਬਠਿੰਡਾ ਦੀ ਵਿਸ਼ੇਸ਼ ਅਦਾਲਤ ਵਿੱਚ ਸੁਣਵਾਈ ਹੋਵੇਗੀ।

Have any thoughts?

Share your reaction or leave a quick response — we’d love to hear what you think!

You may also like

Leave a Comment