ਜਲੰਧਰ : ਸੂਰਵੀਰ ਸੇਵਕ ਦਲ ਪ੍ਰਿਥਵੀ ਨਗਰ ਜਲੰਧਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਮਾਤਾ ਗੁਜਰ ਕੌਰ ਜੀ, ਛੋਟੇ ਸਾਹਿਬਜ਼ਾਦਿਆਂ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ 350 ਵੇਂ ਸ਼ਹੀਦੇ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਵੇਰੇ 9 ਵਜੇ ਗੁਰੁਦਆਰਾ ਸ੍ਰੀ ਗੁਰੂ ਤੇਗ ਬਹਾਦਰ ਲੋਕ ਸਭਾ, ਪ੍ਰਿਥਵੀ ਨਗਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ, ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਆਰੰਭ ਹੋ ਕੇ ਕਿਸ਼ਨਪੁਰਾ ਚੌਕ, ਰਵਿਦਾਸ ਸਕੂਲ, ਪੀਰ ਬਾਬਾ ਨੌ-ਬਹਾਰ, ਅਜੀਤ ਨਗਰ, ਚਾਹਲ ਕੇਬਲ, ਲਹੌਰੀਆਂ ਦੀ ਚੱਕੀ, ਦੁੱਖ ਨਿਵਾਰਨ ਗੁਰਦੁਆਰਾ ਸਾਹਿਬ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ।

ਵੱਖ-ਵੱਖ ਇਲਾਕਿਆਂ ਦੀਆਂ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਅਤੇ ਲੰਗਰ ਲਗਾ ਕੇ ਨਗਰ ਕੀਰਤਨ ਦਾ ਸਵਾਗਤ ਗਿਆ। ਇਸ ਮੌਕੇ ਪ੍ਰਧਾਨ ਰਣਬੀਰ ਸਿੰਘ ਬੱਲ ਨੇ ਦੱਸਿਆ ਕਿ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 39ਵਾਂ ਕੀਰਤਨ ਦਰਬਾਰ 13 ਦਸੰਬਰ ਦਿਨ ਸਨਿਚਰਵਾਰ ਨੂੰ ਮੁਹੱਲਾ ਪ੍ਰਿਥਵੀ ਨਗਰ ਵਿਖੇ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਗੁਰਦੁਆਰਾ ਪ੍ਰਬੰਧਕ ਕਮੇਟੀ, ਇਸਤਰੀ ਸਤਿਸੰਗ ਸਭਾ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾਵੇਗਾ। ਜਿਸ ‘ਚ ਪ੍ਰੰਥ ਦੇ ਪ੍ਰਸਿੱਧ ਰਾਗੀ ਜਥੇ ਭਾਈ ਦਵਿੰਦਰ ਸਿੰਘ ਸੋਢੀ ਲੁਧਿਆਣਾ ਵਾਲੇ, ਭਾਈ ਜਬਰਤੋੜ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ૬ਸਰ, ਭਾਈ ਜਗਜੀਵਨ ਸਿੰਘ ਰਾਮਾਮੰਡੀ, ਭਾਈ ਅਵਤਾਰ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸਾਹਿਬ ਅਤੇ ਭਾਈ ਤਜਿੰਦਰ ਸਿੰਘ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਨਗੇ।

Have any thoughts?
Share your reaction or leave a quick response — we’d love to hear what you think!
