Home ਪੰਜਾਬਜਲੰਧਰ ਪੁਲਿਸ ਨੇ ਲੁੱਟ–ਖੋਹ ਕਰਨ ਵਾਲੇ 2 ਪਿਸਟਲ ਸਮੇਤ 2 ਮੁਲਜ਼ਮ ਗ੍ਰਿਫ਼ਤਾਰ, ਆਰੋਪਿਆਂ ਨੇ ਪੁਲਿਸ ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਲੁੱਟ–ਖੋਹ ਕਰਨ ਵਾਲੇ 2 ਪਿਸਟਲ ਸਮੇਤ 2 ਮੁਲਜ਼ਮ ਗ੍ਰਿਫ਼ਤਾਰ, ਆਰੋਪਿਆਂ ਨੇ ਪੁਲਿਸ ਤੇ ਕੀਤੀ ਫਾਇਰਿੰਗ

by live24punjabi

ਜਲੰਧਰ, 25 ਦਸੰਬਰ :`ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਅਪਰਾਧੀਆਂ ਖ਼ਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਲੁੱਟ–ਖੋਹ ਵਿੱਚ ਸ਼ਾਮਲ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ 2 ਨਾਜਾਇਜ਼ ਪਿਸਟਲ ਬਰਾਮਦ ਕੀਤੇ ਗਏ ਹਨ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਮਿਸ਼ਨਰ ਪੁਲਿਸ ਜਲੰਧਰ ਧੰਨਪ੍ਰੀਤ ਕੌਰ ਨੇ ਦੱਸਿਆ ਕਿ ਇਹ ਕਾਰਵਾਈ ਮਨਪ੍ਰੀਤ ਸਿੰਘ ਢਿੱਲੋਂ, DCP/INV, ਜਯੰਤ ਪੁਰੀ, ADCP/INV, ਆਕਰਸ਼ੀ ਜੈਨ, ADCP-I, ਸੰਜੈ ਕੁਮਾਰ, ACP/North ਅਤੇ ਅਮਰਬੀਰ ਸਿੰਘ, ACP/D ਦੀ ਯੋਗ ਨਿਗਰਾਨੀ ਹੇਠ ਇੰਚਾਰਜ CIA-ਸਟਾਫ ਜਲੰਧਰ ਅਤੇ SHO ਥਾਣਾ ਡਵੀਜ਼ਨ ਨੰਬਰ 8 ਜਲੰਧਰ ਦੀਆਂ ਪੁਲਿਸ ਟੀਮਾਂ ਵੱਲੋਂ ਅਮਲ ਵਿੱਚ ਲਿਆਂਦੀ ਗਈ।

ਉਨ੍ਹਾਂ ਦੱਸਿਆ ਕਿ ਸੋਮਵਾਰ ਰਾਤ ਨੂੰ ਪੁਲਿਸ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਦੋ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਵਾਹਨ ਨੂੰ ਗਨ ਪੁਆਇੰਟ ‘ਤੇ ਲੁੱਟਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਸਬੰਧੀ ਥਾਣਾ ਡਵੀਜ਼ਨ ਨੰਬਰ 8, ਜਲੰਧਰ ਵਿਖੇ ਮੁਕੱਦਮਾ ਨੰਬਰ 311 ਮਿਤੀ 23.12.2025 ਅਧੀਨ ਧਾਰਾਵਾਂ 302(2), 3(5), 62 BNS ਅਤੇ 25/27/54/59 ਆਰਮਜ਼ ਐਕਟ ਤਹਿਤ ਦਰਜ ਕੀਤਾ ਗਿਆ।

ਮੁਕੱਦਮੇ ਦੀ ਜਾਂਚ ਦੌਰਾਨ ਤਕਨੀਕੀ ਸਹਾਇਤਾ ਅਤੇ ਮਨੁੱਖੀ ਸਰੋਤਾਂ ਦੀ ਵਰਤੋਂ ਕਰਦਿਆਂ ਪੁਲਿਸ ਟੀਮ ਵੱਲੋਂ ਰਾਮਨੀਕ ਐਵੇਨਿਊ ਤੋਂ ਬੁਲੰਦਪੁਰ ਸੜਕ ਵਾਲੇ ਪਾਸੇ ਦੋਸ਼ੀਆਂ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਦੋਸ਼ੀਆਂ ਵੱਲੋਂ ਪੁਲਿਸ ਪਾਰਟੀ ‘ਤੇ ਫਾਇਰਿੰਗ ਕੀਤੀ ਗਈ, ਜਿਸ ‘ਤੇ ਪੁਲਿਸ ਵੱਲੋਂ ਜਵਾਬੀ ਕਾਰਵਾਈ ਕਰਦਿਆਂ ਦੋਹਾਂ ਮੁਲਜ਼ਮਾਂ ਨੂੰ ਸੁਰੱਖਿਅਤ ਤਰੀਕੇ ਨਾਲ ਕਾਬੂ ਕਰ ਲਿਆ ਗਿਆ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅਰਸ਼ਦੀਪ ਸਿੰਘ ਉਰਫ਼ ਅਰਸ਼, ਪੁੱਤਰ ਕਸ਼ਮੀਰ ਸਿੰਘ, ਵਾਸੀ ਪਿੰਡ ਨਵਾਂ ਨੌਸ਼ਹਿਰਾ, ਥਾਣਾ ਪੁਰਾਣਾ ਸ਼ਾਲਾ, ਜ਼ਿਲ੍ਹਾ ਗੁਰਦਾਸਪੁਰ ਅਤੇ ਤੇਜਬੀਰ ਸਿੰਘ ਉਰਫ਼ ਤੇਜੀ, ਪੁੱਤਰ ਸੁਖਵਿੰਦਰ ਸਿੰਘ, ਵਾਸੀ ਪਿੰਡ ਕੋਟ ਬੁੱਢਾ, ਥਾਣਾ ਸੇਖਵਾ, ਜ਼ਿਲ੍ਹਾ ਬਟਾਲਾ ਵਜੋਂ ਹੋਈ ਹੈ। ਪੁਲਿਸ ਵੱਲੋਂ ਦੋਸ਼ੀਆਂ ਦੇ ਕਬਜ਼ੇ ਵਿੱਚੋਂ 1 ਪਿਸਟਲ 32 ਬੋਰ ਅਤੇ 1 ਪਿਸਟਲ 30 ਬੋਰ ਬਰਾਮਦ ਕੀਤੇ ਗਏ ਹਨ।

Have any thoughts?

Share your reaction or leave a quick response — we’d love to hear what you think!

You may also like

Leave a Comment