Home ਪੰਜਾਬਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ’ਚ ਵਾਧਾ, ਜਾਣੋ ਕਦੋਂ ਖੁੱਲ੍ਹਣਗੇ ਸਕੂਲ

ਪੰਜਾਬ ਸਰਕਾਰ ਵੱਲੋਂ ਸਰਦੀਆਂ ਦੀਆਂ ਛੁੱਟੀਆਂ ’ਚ ਵਾਧਾ, ਜਾਣੋ ਕਦੋਂ ਖੁੱਲ੍ਹਣਗੇ ਸਕੂਲ

by Live 24 Punjabi

ਚੰਡੀਗੜ੍ਹ : ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਨੂੰ ਦੇਖਦਿਆਂ ਸੂਬੇ ਦੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਫੈਸਲਾ ਕੀਤਾ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੱਚਿਆਂ ਅਤੇ ਸਕੂਲ ਸਟਾਫ਼ ਦੀ ਸਿਹਤ ਤੇ ਸੁਰੱਖਿਆ ਨੂੰ ਤਰਜੀਹ ਦਿੰਦੇ ਹੋਏ ਰਾਜ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਹੁਣ ਸੂਬੇ ਦੇ ਸਾਰੇ ਸਕੂਲ 8 ਜਨਵਰੀ ਤੋਂ ਆਮ ਵਾਂਗ ਮੁੜ ਖੁੱਲ੍ਹਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਪੋਸਟ ਸਾਂਝੀ ਕੀਤੀ। ਉਨ੍ਹਾਂ ਲਿਖਿਆ ਕਿ ਰਾਜ ਵਿੱਚ ਲਗਾਤਾਰ ਵੱਧ ਰਹੀ ਠੰਢ ਅਤੇ ਧੁੰਦ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ, ਤਾਂ ਜੋ ਛੋਟੇ ਬੱਚਿਆਂ ਅਤੇ ਅਧਿਆਪਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਿਹਤ ਸਬੰਧੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Have any thoughts?

Share your reaction or leave a quick response — we’d love to hear what you think!

You may also like

Leave a Comment