ਕਪੂਰਥਲਾ : ਸ਼ਹਿਰ ਦੇ ਸੀਨਪੁਰਾ ਮੁਹੱਲੇ ‘ਚ ਸ਼ੁੱਕਰਵਾਰ ਦੁਪਹਿਰ 3:30 ਵਜੇ ਦੇ ਕਰੀਬ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਇਕ 48 ਸਾਲਾ ਮਹਿਲਾ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਮ੍ਰਿਤਕਾ ਦੀ ਪਛਾਣ ਹੇਮਪ੍ਰੀਤ ਕੌਰ ਵਜੋਂ ਹੋਈ ਹੈ, ਜੋ ਕਿ ਸੀਨਪੁਰਾ ਦੀ ਰਹਿਣ ਵਾਲੀ ਹੈ। ਮ੍ਰਿਤਕ ਔਰਤ ਕਰੀਬ ਇਕ ਮਹੀਨਾ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਪਰਤੀ ਸੀ। ਇਹ ਘਟਨਾ ਸ਼ਾਮ ਕਰੀਬ 4 ਵਜੇ ਵਾਪਰੀ।
ਜਾਣਕਾਰੀ ਅਨੁਸਾਰ ਦੋ ਹਮਲਾਵਰ ਮੋਟਰਸਾਈਕਲਾਂ ‘ਤੇ ਆਏ ਸਨ। ਘਰ ਵਿੱਚ ਰਹਿਣ ਵਾਲੀ ਇੱਕ ਬਜ਼ੁਰਗ ਔਰਤ ਨੇ ਦੱਸਿਆ ਕਿ ਕੁਝ ਲੋਕ ਜ਼ਬਰਦਸਤੀ ਘਰ ਵਿੱਚ ਦਾਖਲ ਹੋਏ, ਜਿਸ ਤੋਂ ਬਾਅਦ ਗੋਲੀਆਂ ਚਲਾਈਆਂ ਗਈਆਂ। ਪੁਲਿਸ ਦੇ ਅਨੁਸਾਰ ਚਾਰ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਇੱਕ ਹੇਮਾ ਨੂੰ ਲੱਗੀ ਅਤੇ ਤਿੰਨ ਹਵਾ ਵਿੱਚ ਚਲਾਈਆਂ ਗਈਆਂ।
ਦੱਸਿਆ ਜਾ ਰਿਹਾ ਹੈ ਕਿ ਉਸ ਦਾ ਪਤੀ ਅਤੇ ਪੁੱਤਰ ਇਸ ਸਮੇਂ ਵਿਦੇਸ਼ ਵਿੱਚ ਹੀ ਰਹਿ ਰਹੇ ਹਨ। ਵਾਰਦਾਤ ਤੋਂ ਬਾਅਦ ਇਲਾਕੇ ‘ਚ ਸਹਿਮ ਦਾ ਮਾਹੌਲ ਹੈ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਫੋਰੈਂਸਿਕ ਟੀਮ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਗਏ ਹਨ।
ਐਸਐਸਪੀ ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ।

Have any thoughts?
Share your reaction or leave a quick response — we’d love to hear what you think!
