ਬੀਸੀਸੀਆਈ ਨੇ ਸ਼ਾਹਰੁਖ ਖਾਨ ਦੀ ਆਈਪੀਐਲ ਟੀਮ ਕੋਲਕਾਤਾ ਨਾਈਟ ਰਾਈਡਰਜ਼ (KKR) ਨੂੰ ਬੰਗਲਾਦੇਸ਼ੀ ਖਿਡਾਰੀ ਮੁਸਤਫਿਜ਼ੁਰ ਰਹਿਮਾਨ ਨੂੰ ਟੀਮ ਤੋਂ ਹਟਾਉਣ ਦਾ ਨਿਰਦੇਸ਼ ਦਿੱਤਾ ਹੈ। ਬੰਗਲਾਦੇਸ਼ ’ਚ ਘੱਟ ਗਿਣਤੀ ਹਿੰਦੂਆਂ ਵਿਰੁੱਧ ਚੱਲ ਰਹੀ ਹਿੰਸਾ ਕਾਰਨ ਉਨ੍ਹਾਂ ਨੂੰ ਹਟਾਉਣ ਦੀ ਮੰਗ ਕੀਤੀ ਜਾ ਰਹੀ ਸੀ।
ਬੀਸੀਸੀਆਈ ਸਕੱਤਰ ਦੇਵਜੀਤ ਸੈਕੀਆ ਨੇ ਕਿਹਾ ਕਿ ਹਾਲ ਹੀ ਦੇ ਘਟਨਾਕ੍ਰਮ ਦੇ ਮੱਦੇਨਜ਼ਰ, ਬੀਸੀਸੀਆਈ ਨੇ ਆਈਪੀਐਲ ਫਰੈਂਚਾਇਜ਼ੀ, ਕੋਲਕਾਤਾ ਨਾਈਟ ਰਾਈਡਰਜ਼ (KKR) ਨੂੰ ਬੰਗਲਾਦੇਸ਼ੀ ਖਿਡਾਰੀ ਮੁਸਤਫਿਜ਼ੁਰ ਰਹਿਮਾਨ ਨੂੰ ਟੀਮ ਤੋਂ ਛੱਡਣ ਦਾ ਨਿਰਦੇਸ਼ ਦਿੱਤਾ ਹੈ।
ਬੀਸੀਸੀਆਈ ਨੇ ਇਹ ਵੀ ਕਿਹਾ ਕਿ ਜੇਕਰ ਫਰੈਂਚਾਇਜ਼ੀ ਕਿਸੇ ਬਦਲਵੇਂ ਖਿਡਾਰੀ ਦੀ ਬੇਨਤੀ ਕਰਦੀ ਹੈ, ਤਾਂ ਇਸ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਬੰਗਲਾਦੇਸ਼ ’ਚ ਹਿੰਦੂਆਂ ਵਿਰੁੱਧ ਚੱਲ ਰਹੀ ਹਿੰਸਾ ਵਿਚਕਾਰ ਰਹਿਮਾਨ ਦੀ ਆਈਪੀਐਲ ਵਿੱਚ ਭਾਗੀਦਾਰੀ ਦਾ ਵਿਰੋਧ ਕੀਤਾ ਜਾ ਰਿਹਾ ਹੈ, ਜਿੱਥੇ ਪਿਛਲੇ 14 ਦਿਨਾਂ ’ਚ ਤਿੰਨ ਹਿੰਦੂ ਮਾਰੇ ਗਏ ਹਨ।
ਆਈਪੀਐਲ ਦੇ ਮੈਚ 26 ਮਾਰਚ ਤੋੰ ਸ਼ੁਰੂ ਹੋਣਗੇ। ਜਿਸਦਾ ਫਾਈਨਲ ਮੈਚ 31 ਮਈ ਨੂੰ ਖੇਡਿਆ ਜਾਵੇਗਾ।

Have any thoughts?
Share your reaction or leave a quick response — we’d love to hear what you think!
