Home ਪੰਜਾਬ14 ਮਾਰਚ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਮੋਗਾ ਵਿੱਚ ਕਰਨਗੇ ਬਦਲਾਅ ਰੈਲੀ ਨੂੰ ਸੰਬੋਧਨ

14 ਮਾਰਚ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਮੋਗਾ ਵਿੱਚ ਕਰਨਗੇ ਬਦਲਾਅ ਰੈਲੀ ਨੂੰ ਸੰਬੋਧਨ

by Live 24 Punjabi

ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਆਗੂ ਅਮਿਤ ਸ਼ਾਹ ਅਗਲੇ ਮਹੀਨੇ ਯਾਨੀ ਕਿ ਮਾਰਚ ਵਿੱਚ ਪੰਜਾਬ ਦਾ ਦੌਰਾ ਕਰਨਗੇ। ਮੀਡੀਆ ਰਿਪੋਰਟਾਂ ਅਨੁਸਾਰ 14 ਮਾਰਚ ਨੂੰ ਉਨ੍ਹਾਂ ਦਾ ਦੌਰਾ ਤੈਅ ਹੋ ਗਿਆ ਹੈ। ਉਹ ਮੋਗਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਇਸ ਰੈਲੀ ਰਾਹੀਂ ਭਾਜਪਾ ਆਪਣੀ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼ ਕਰੇਗੀ। ਇਸ ਦੇ ਲਈ ਭਾਜਪਾ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

ਮੋਗਾ ਤੋਂ ਭਾਜਪਾ ਆਗੂ ਹਰਜੋਤ ਕਮਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਫਾਈਨਲ ਹੋ ਗਿਆ ਹੈ। ਉਹ ਪੰਜ ਰੈਲੀਆਂ ਕਰਨਗੇ। ਹਰਿਆਣਾ ਦੇ ਮੁੱਖ ਮੰਤਰੀ ਸਮੇਤ ਕਈ ਆਗੂ ਸ਼ਾਮਲ ਹੋਣਗੇ। ਹਾਲਾਂਕਿ, ਬਾਕੀ ਰੈਲੀਆਂ ਕਿੱਥੇ ਹੋਣਗੀਆਂ, ਇਹ ਅਜੇ ਫਾਈਨਲ ਨਹੀਂ ਹੋਇਆ ਹੈ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਅਮਿਤ ਸ਼ਾਹ ਦੀ ਰੈਲੀ ਇਸੇ ਮਹੀਨੇ ਫਰਵਰੀ ਵਿੱਚ ਕੀਤੀ ਜਾਣੀ ਸੀ। ਪਰ ਠੰਡ ਅਤੇ ਹੋਰ ਚੀਜ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਪਲਾਨ ਵਿੱਚ ਬਦਲਾਅ ਕੀਤਾ ਗਿਆ। ਕਿਉਂਕਿ ਧੁੰਦ ਜ਼ਿਆਦਾ ਪੈ ਰਹੀ ਸੀ, ਅਜਿਹੇ ਵਿੱਚ ਲੋਕਾਂ ਨੂੰ ਪਹੁੰਚਣ ਵਿੱਚ ਦਿੱਕਤ ਆ ਸਕਦੀ ਸੀ, ਜਿਸ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। 14 ਮਾਰਚ ਨੂੰ ਹੋਣ ਵਾਲੀ ਇਸ ਰੈਲੀ ਨੂੰ 2027 ਦੀਆਂ ਚੋਣਾਂ ਦਾ ਬਿਗੁਲ ਮੰਨਿਆ ਜਾ ਰਿਹਾ ਹੈ।

ਇਸ ਤੋਂ ਪਹਿਲਾਂ, 1 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦਾ ਦੌਰਾ ਕੀਤਾ ਸੀ। ਸੰਸਦ ਵਿੱਚ ਬਜਟ ਪੇਸ਼ ਕਰਨ ਤੋਂ ਬਾਅਦ, ਉਹ ਗੁਰੂ ਰਵਿਦਾਸ ਜਯੰਤੀ ਮੌਕੇ ਸਿੱਧੇ ਜਲੰਧਰ ਦੇ ਡੇਰਾ ਬੱਲਾ ਗਏ ਸਨ। ਉਨ੍ਹਾਂ ਨੇ ਉੱਥੋਂ ਲੋਕਾਂ ਨੂੰ ਸੰਬੋਧਨ ਕੀਤਾ ਸੀ।

Have any thoughts?

Share your reaction or leave a quick response — we’d love to hear what you think!

You may also like

Leave a Comment