Home ਪੰਜਾਬਨੂਰਪੁਰ ਜੱਟਾਂ ‘ਚ ਡਾ. ਅੰਬੇਡਕਰ ਦੇ ਬੁੱਤ ਨੂੰ ਹਥੌੜੇ ਨਾਲ ਤੋੜਿਆ, ਗੁਰਪਤਵੰਤ ਪੰਨੂ ਨੇ ਵੀਡੀਓ ਜਾਰੀ ਕੀਤਾ

ਨੂਰਪੁਰ ਜੱਟਾਂ ‘ਚ ਡਾ. ਅੰਬੇਡਕਰ ਦੇ ਬੁੱਤ ਨੂੰ ਹਥੌੜੇ ਨਾਲ ਤੋੜਿਆ, ਗੁਰਪਤਵੰਤ ਪੰਨੂ ਨੇ ਵੀਡੀਓ ਜਾਰੀ ਕੀਤਾ

by Live 24 Punjabi

ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਨੂਰਪੁਰ ਜੱਟਾਂ ਵਿੱਚ ਬੀਤੀ ਦੇਰ ਰਾਤ ਅਣਪਛਾਤੇ ਸ਼ਰਾਰਤੀ ਅਨਸਰਾਂ ਵੱਲੋਂ ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੀ ਭੰਨਤੋੜ ਕੀਤੀ ਗਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਤਣਾਅ ਦਾ ਮਾਹੌਲ ਬਣ ਗਿਆ ਹੈ। ਇਸ ਘਟਨਾ ਨੇ ਸਥਾਨਕ ਨਿਵਾਸੀਆਂ ਅਤੇ ਪ੍ਰਸ਼ਾਸਨ ਵਿੱਚ ਚਿੰਤਾ ਪੈਦਾ ਕਰ ਦਿੱਤੀ ਹੈ, ਜਿਸ ਦੇ ਮੱਦੇਨਜ਼ਰ ਇਲਾਕੇ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।

ਜਾਣਕਾਰੀ ਅਨੁਸਾਰ ਬੁੱਤ ਨੂੰ ਭਾਰੀ ਚੀਜ਼ਾਂ ਨਾਲ ਨੁਕਸਾਨ ਪਹੁੰਚਾਇਆ ਗਿਆ ਹੈ, ਜਿਸ ਵਿੱਚ ਬੁੱਤ ਦਾ ਚਿਹਰਾ ਵਿਗਾੜ ਦਿੱਤਾ ਗਿਆ ਅਤੇ ਆਲੇ-ਦੁਆਲੇ ਲੱਗੇ ਸੁਰੱਖਿਆ ਸ਼ੀਸ਼ੇ ਤੋੜ ਦਿੱਤੇ ਗਏ। ਬੁੱਤ ਦੇ ਦੁਆਲੇ ਲਗਾਈ ਗਈ ਲਾਈਟਿੰਗ ਨੂੰ ਵੀ ਤੋੜਿਆ ਗਿਆ ਹੈ। ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਵੀਡੀਓ ਜਾਰੀ ਕਰਕੇ ਦਾਅਵਾ ਕੀਤਾ ਕਿ ਖਾਲਿਸਤਾਨੀਆਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।

ਪਿੰਡ ਦੇ ਸਰਪੰਚ ਸ਼ਿੰਗਾਰਾ ਰਾਮ ਨੇ ਕਿਹਾ ਕਿ ਸੂਚਨਾ ਮਿਲਣ ‘ਤੇ ਪਿੰਡ ਵਾਸੀ ਮੌਕੇ ‘ਤੇ ਇਕੱਠੇ ਹੋ ਗਏ। ਉਨ੍ਹਾਂ ਕਿਹਾ ਕਿ ਇਹ ਫਿਰਕੂ ਭਾਵਨਾਵਾਂ ਦਾ ਮਾਮਲਾ ਹੈ ਅਤੇ ਆਰੋਪੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਗੜ੍ਹਸ਼ੰਕਰ ਦੇ ਵਿਧਾਇਕ ਜੈ ਕ੍ਰਿਸ਼ਨਾ ਰੋੜੀ ਪੁਲਿਸ ਅਧਿਕਾਰੀਆਂ ਨਾਲ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ।

ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਆਰੋਪੀਆਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਉਨ੍ਹਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਫਵਾਹਾਂ ਨੂੰ ਨਜ਼ਰਅੰਦਾਜ਼ ਕਰਨ ਅਤੇ ਸੋਸ਼ਲ ਮੀਡੀਆ ‘ਤੇ ਭੜਕਾਊ ਸੰਦੇਸ਼ ਸਾਂਝਾ ਕਰਨ ਤੋਂ ਗੁਰੇਜ਼ ਕਰਨ। ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Have any thoughts?

Share your reaction or leave a quick response — we’d love to hear what you think!

You may also like

Leave a Comment