Home ਪੰਜਾਬPSEB 12ਵੀਂ ਨਤੀਜਾ : ਮਾਨਸਾ ਦੀ ਸੁਪਨੀਤ ਨੇ ਕੀਤਾ ਟਾਪ, ਲੁਧਿਆਣਾ ਦੀਆਂ ਵਿਦਿਆਰਥਣਾਂ ਦੂਜੇ ਤੇ ਤੀਜੇ ਸਥਾਨ ‘ਤੇ ਕਾਬਜ਼

PSEB 12ਵੀਂ ਨਤੀਜਾ : ਮਾਨਸਾ ਦੀ ਸੁਪਨੀਤ ਨੇ ਕੀਤਾ ਟਾਪ, ਲੁਧਿਆਣਾ ਦੀਆਂ ਵਿਦਿਆਰਥਣਾਂ ਦੂਜੇ ਤੇ ਤੀਜੇ ਸਥਾਨ ‘ਤੇ ਕਾਬਜ਼

by Live 24 Punjabi
  • ਪੰਜਾਬ ਬੋਰਡ 12ਵੀਂ ਦੇ ਨਤੀਜੇ ਜਾਰੀ, 91.46 ਫੀਸਦੀ ਵਿਦਿਆਰਥੀ ਪਾਸ

ਚੰਡੀਗੜ੍ਹ, 13 ਮਈ : ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਬੁੱਧਵਾਰ ਨੂੰ 12ਵੀਂ ਜਮਾਤ ਦੇ ਸਾਲਾਨਾ ਪ੍ਰੀਖਿਆ ਨਤੀਜੇ ਐਲਾਨ ਦਿੱਤੇ ਗਏ। ਇਸ ਵਾਰ ਬੋਰਡ ਦਾ ਕੁੱਲ ਪਾਸ ਪ੍ਰਤੀਸ਼ਤ 91.46 ਫੀਸਦੀ ਦਰਜ ਕੀਤਾ ਗਿਆ ਹੈ। ਨਤੀਜੇ ਜਾਰੀ ਹੁੰਦਿਆਂ ਹੀ ਵਿਦਿਆਰਥੀਆਂ ਅਤੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ ਅਤੇ ਕਈ ਸਕੂਲਾਂ ਵਿੱਚ ਭੰਗੜੇ ਪਾ ਕੇ ਜਸ਼ਨ ਮਨਾਏ ਗਏ।

ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਨਤੀਜੇ ਐਲਾਨਦੇ ਹੋਏ ਦੱਸਿਆ ਕਿ ਇਸ ਸਾਲ 2 ਲੱਖ 65 ਹਜ਼ਾਰ 417 ਵਿਦਿਆਰਥੀਆਂ ਨੇ 12ਵੀਂ ਜਮਾਤ ਦੀ ਪ੍ਰੀਖਿਆ ਦਿੱਤੀ ਸੀ, ਜਿਨ੍ਹਾਂ ਵਿੱਚੋਂ 2 ਲੱਖ 42 ਹਜ਼ਾਰ 755 ਵਿਦਿਆਰਥੀ ਪਾਸ ਹੋਏ ਹਨ। ਪ੍ਰੀਖਿਆਵਾਂ 17 ਫਰਵਰੀ ਤੋਂ 4 ਅਪ੍ਰੈਲ ਤੱਕ ਕਰਵਾਈਆਂ ਗਈਆਂ ਸਨ।

ਨਤੀਜਿਆਂ ਵਿੱਚ ਜ਼ਿਲ੍ਹਾ ਮਾਨਸਾ ਦੀ ਵਿਦਿਆਰਥਣ ਸੁਪਨੀਤ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਲੁਧਿਆਣਾ ਦੀ ਸੁਹਾਨੀ ਨੇ ਦੂਜਾ ਅਤੇ ਲੁਧਿਆਣਾ ਦੀ ਹੀ ਦੀਪਾਂਸੀ ਨੇ ਤੀਜਾ ਸਥਾਨ ਹਾਸਲ ਕੀਤਾ। ਖਾਸ ਗੱਲ ਇਹ ਰਹੀ ਕਿ ਪਹਿਲੇ ਚਾਰ ਸਥਾਨਾਂ ‘ਤੇ ਕੁੜੀਆਂ ਦਾ ਦਬਦਬਾ ਰਿਹਾ, ਜਿਸ ਨਾਲ ਇੱਕ ਵਾਰ ਫਿਰ ਸਾਬਤ ਹੋਇਆ ਕਿ ਪੰਜਾਬ ਦੀਆਂ ਧੀਆਂ ਸਿੱਖਿਆ ਦੇ ਖੇਤਰ ਵਿੱਚ ਨਵੇਂ ਕੀਰਤੀਮਾਨ ਸਥਾਪਤ ਕਰ ਰਹੀਆਂ ਹਨ।

ਨਤੀਜੇ ਆਉਣ ਤੋਂ ਬਾਅਦ ਕਈ ਸਕੂਲਾਂ ਵਿੱਚ ਵਿਦਿਆਰਥੀਆਂ ਨੇ ਇਕ-ਦੂਜੇ ਨੂੰ ਮਿੱਠਾਈਆਂ ਖਵਾ ਕੇ ਵਧਾਈ ਦਿੱਤੀ। ਮਾਪਿਆਂ ਅਤੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਦੀ ਇਸ ਸਫਲਤਾ ‘ਤੇ ਖੁਸ਼ੀ ਜਤਾਈ। ਕੁਝ ਥਾਵਾਂ ‘ਤੇ ਵਿਦਿਆਰਥੀਆਂ ਨੇ ਢੋਲ ਦੀ ਧੁਨ ‘ਤੇ ਭੰਗੜਾ ਪਾ ਕੇ ਜਸ਼ਨ ਮਨਾਇਆ।

ਬੋਰਡ ਵੱਲੋਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣਾ ਨਤੀਜਾ ਬੋਰਡ ਦੀ ਅਧਿਕਾਰਤ ਵੈੱਬਸਾਈਟ PSEB
‘ਤੇ ਜਾ ਕੇ ਚੈਕ ਕਰ ਸਕਦੇ ਹਨ। ਨਤੀਜੇ ਦੇਖਣ ਲਈ ਵਿਦਿਆਰਥੀਆਂ ਨੂੰ ਆਪਣਾ ਰੋਲ ਨੰਬਰ ਦਰਜ ਕਰਨਾ ਹੋਵੇਗਾ।

ਸਿੱਖਿਆ ਮਾਹਿਰਾਂ ਦਾ ਮੰਨਣਾ ਹੈ ਕਿ ਇਸ ਵਾਰ ਦਾ ਨਤੀਜਾ ਪਿਛਲੇ ਸਾਲਾਂ ਨਾਲੋਂ ਬਿਹਤਰ ਰਿਹਾ ਹੈ, ਜੋ ਵਿਦਿਆਰਥੀਆਂ ਦੀ ਮਿਹਨਤ ਅਤੇ ਅਧਿਆਪਕਾਂ ਦੀ ਲਗਨ ਨੂੰ ਦਰਸਾਉਂਦਾ ਹੈ।

Have any thoughts?

Share your reaction or leave a quick response — we’d love to hear what you think!

You may also like

Leave a Comment