- ਆਕ੍ਰਿਤੀ ਸ਼ਰਮਾ ਮਹਿਲਾ ਸੁਰੱਖਿਆ, ਕਾਰਜਸਥਲ ‘ਤੇ ਸਨਮਾਨਜਨਕ ਮਾਹੌਲ ਅਤੇ ਕਾਨੂੰਨੀ ਅਧਿਕਾਰਾਂ ਬਾਰੇ ਦਿੱਤੀ ਵਿਸਥਾਰਪੂਰਵਕ ਜਾਣਕਾਰੀ
ਜਲੰਧਰ, 7 ਅਗਸਤ : ਆਕਾਸ਼ਵਾਣੀ ਜਲੰਧਰ ਵਿਖੇ ਸ਼ੁੱਕਰਵਾਰ ਨੂੰ ਮਹਿਲਾ ਸੁਰੱਖਿਆ ਅਤੇ ਜਿਨਸੀ ਉਤਪੀੜਨ (Sexual Harassment) ਸਬੰਧੀ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦਾ ਮਕਸਦ ਕਰਮਚਾਰੀਆਂ ਨੂੰ ਸੁਰੱਖਿਅਤ ਕਾਰਜਸਥਲ, ਆਪਸੀ ਸਨਮਾਨ ਅਤੇ ਮਹਿਲਾਵਾਂ ਨਾਲ ਸੰਬੰਧਿਤ ਕਾਨੂੰਨੀ ਅਧਿਕਾਰਾਂ ਬਾਰੇ ਜਾਣੂ ਕਰਵਾਉਣਾ ਸੀ। ਪ੍ਰੋਗਰਾਮ ਦੌਰਾਨ ਪ੍ਰੋਫੈਸਰ ਆਕ੍ਰਿਤੀ ਸ਼ਰਮਾ ਨੇ ਵਿਸ਼ੇ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।
ਉਨ੍ਹਾਂ ਨੇ ਕਿਹਾ ਕਿ ਹਰ ਸੰਸਥਾ ਦੀ ਜ਼ਿੰਮੇਵਾਰੀ ਹੈ ਕਿ ਉਹ ਮਹਿਲਾਵਾਂ ਲਈ ਸੁਰੱਖਿਅਤ, ਸਮਾਨਤਾ ਅਤੇ ਸਨਮਾਨ ‘ਤੇ ਆਧਾਰਿਤ ਕਾਰਜ ਮਾਹੌਲ ਯਕੀਨੀ ਬਣਾਏ। ਉਨ੍ਹਾਂ ਨੇ ਕਾਰਜਸਥਲ ‘ਤੇ ਜਿਨਸੀ ਉਤਪੀੜਨ ਦੀ ਰੋਕਥਾਮ ਨਾਲ ਸੰਬੰਧਿਤ ਕਾਨੂੰਨੀ ਪ੍ਰਬੰਧਾਂ, ਕਰਮਚਾਰੀਆਂ ਦੇ ਅਧਿਕਾਰਾਂ, ਸ਼ਿਕਾਇਤ ਦਰਜ ਕਰਵਾਉਣ ਦੀ ਪ੍ਰਕਿਰਿਆ ਅਤੇ ਅੰਦਰੂਨੀ ਸ਼ਿਕਾਇਤ ਕਮੇਟੀ (ICC) ਦੀ ਭੂਮਿਕਾ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਪ੍ਰੋਫੈਸਰ ਆਕ੍ਰਿਤੀ ਸ਼ਰਮਾ ਨੇ ਰੋਜ਼ਾਨਾ ਜੀਵਨ ਅਤੇ ਕੰਮਕਾਜ ਦੌਰਾਨ ਅਪਣਾਈਆਂ ਜਾਣ ਵਾਲੀਆਂ ਸੁਰੱਖਿਆ ਸਾਵਧਾਨੀਆਂ ਬਾਰੇ ਵੀ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਮਹਿਲਾ ਸੁਰੱਖਿਆ ਸਿਰਫ਼ ਕਾਨੂੰਨਾਂ ਨਾਲ ਹੀ ਨਹੀਂ, ਸਗੋਂ ਸਮਾਜ ਅਤੇ ਸੰਸਥਾਵਾਂ ਵਿੱਚ ਆਪਸੀ ਸਨਮਾਨ, ਸੰਵੇਦਨਸ਼ੀਲਤਾ ਅਤੇ ਜਾਗਰੂਕਤਾ ਨਾਲ ਵੀ ਯਕੀਨੀ ਬਣਾਈ ਜਾ ਸਕਦੀ ਹੈ। ਉਨ੍ਹਾਂ ਨੇ Women’s Safety ਅਤੇ Sexual Harassment ਸਬੰਧੀ ਭਾਗੀਦਾਰਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਆਪਣੇ ਅਧਿਕਾਰਾਂ ਅਤੇ ਫ਼ਰਜ਼ਾਂ ਦੀ ਜਾਣਕਾਰੀ ਹੋਣਾ ਹਰ ਕਰਮਚਾਰੀ ਲਈ ਬਹੁਤ ਜ਼ਰੂਰੀ ਹੈ।
ਆਕਾਸ਼ਵਾਣੀ ਜਲੰਧਰ ਦੇ ਸਟੇਸ਼ਨ ਡਾਇਰੈਕਟਰ ਪਰਮਜੀਤ ਸਿੰਘ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਮਹਿਲਾ ਸੁਰੱਖਿਆ ਅਤੇ ਜਿਨਸੀ ਉਤਪੀੜਨ ਵਰਗੇ ਸੰਵੇਦਨਸ਼ੀਲ ਵਿਸ਼ਿਆਂ ‘ਤੇ ਸਮੇਂ-ਸਮੇਂ ‘ਤੇ ਜਾਗਰੂਕਤਾ ਪ੍ਰੋਗਰਾਮ ਕਰਵਾਉਣਾ ਬਹੁਤ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਵਰਕਸ਼ਾਪਾਂ ਕਰਮਚਾਰੀਆਂ ਵਿੱਚ ਜਾਗਰੂਕਤਾ ਵਧਾਉਣ ਦੇ ਨਾਲ-ਨਾਲ ਸੁਰੱਖਿਅਤ, ਸਮਾਨਤਾ ਅਤੇ ਸਨਮਾਨ ਵਾਲਾ ਕਾਰਜ ਮਾਹੌਲ ਬਣਾਉਣ ਵਿੱਚ ਵੀ ਅਹਿਮ ਯੋਗਦਾਨ ਪਾਉਂਦੀਆਂ ਹਨ।

ਵਰਕਸ਼ਾਪ ਦੌਰਾਨ ਭਾਗੀਦਾਰਾਂ ਨੇ ਮਹਿਲਾ ਸੁਰੱਖਿਆ ਅਤੇ ਕਾਰਜਸਥਲ ਨਾਲ ਜੁੜੇ ਵੱਖ-ਵੱਖ ਸਵਾਲ ਪੁੱਛੇ, ਜਿਨ੍ਹਾਂ ਦੇ ਪ੍ਰੋਫੈਸਰ ਆਕ੍ਰਿਤੀ ਸ਼ਰਮਾ ਨੇ ਵਿਸਥਾਰ ਨਾਲ ਜਵਾਬ ਦਿੱਤੇ। ਉਨ੍ਹਾਂ ਕਿਹਾ ਕਿ ਜਾਗਰੂਕਤਾ ਹੀ ਕਿਸੇ ਵੀ ਤਰ੍ਹਾਂ ਦੇ ਉਤਪੀੜਨ ਨੂੰ ਰੋਕਣ ਦਾ ਸਭ ਤੋਂ ਪ੍ਰਭਾਵਸ਼ਾਲੀ ਸਾਧਨ ਹੈ ਅਤੇ ਹਰ ਵਿਅਕਤੀ ਨੂੰ ਆਪਣੇ ਕਾਨੂੰਨੀ ਅਧਿਕਾਰਾਂ ਦੀ ਜਾਣਕਾਰੀ ਹੋਣੀ ਚਾਹੀਦੀ ਹੈ।
ਇਸ ਮੌਕੇ DDG (E) ਰਣਜੀਤ ਮੀਨਾ, ADP ਪਰਮਜੀਤ ਸਿੰਘ, RNU head ਰਾਜੇਸ਼ ਬਾਲੀ, ਹੋਰ ਆਕਾਸ਼ਵਾਣੀ ਜਲੰਧਰ ਦੇ ਅਧਿਕਾਰੀ, ਕਰਮਚਾਰੀ ਅਤੇ ਹੋਰ ਸਟਾਫ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਰਹੇ। ਵਰਕਸ਼ਾਪ ਦੇ ਅੰਤ ਵਿੱਚ ਮਹਿਲਾ ਸੁਰੱਖਿਆ, ਸੁਰੱਖਿਅਤ ਕਾਰਜਸਥਲ ਅਤੇ ਆਪਸੀ ਸਨਮਾਨ ਦੀ ਮਹੱਤਤਾ ਨੂੰ ਦੁਹਰਾਉਂਦਿਆਂ ਭਵਿੱਖ ਵਿੱਚ ਵੀ ਅਜਿਹੇ ਜਾਗਰੂਕਤਾ ਪ੍ਰੋਗਰਾਮ ਕਰਵਾਉਣ ‘ਤੇ ਜ਼ੋਰ ਦਿੱਤਾ ਗਿਆ।

Have any thoughts?
Share your reaction or leave a quick response — we’d love to hear what you think!
