Home ਪੰਜਾਬPM ਮੋਦੀ ਫੇਰੀ ਤੋਂ ਇੱਕ ਦਿਨ ਪਹਿਲਾਂ Jalandhar ‘ਚ ਤਿੰਨ ਸਕੂਲਾਂ ਨੂੰ ਉਡਾਉਣ ਦੀ ਮਿਲੀ ਧਮਕੀ

PM ਮੋਦੀ ਫੇਰੀ ਤੋਂ ਇੱਕ ਦਿਨ ਪਹਿਲਾਂ Jalandhar ‘ਚ ਤਿੰਨ ਸਕੂਲਾਂ ਨੂੰ ਉਡਾਉਣ ਦੀ ਮਿਲੀ ਧਮਕੀ

by live24punjabi

ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਤੋਂ ਇੱਕ ਦਿਨ ਪਹਿਲਾਂ, ਸੁਰੱਖਿਆ ਵਿਵਸਥਾ ਨੂੰ ਲੈ ਕੇ ਹੜਕੰਪ ਮਚ ਗਿਆ ਹੈ। ਸ਼ਨੀਵਾਰ ਨੂੰ ਸ਼ਹਿਰ ਦੇ ਤਿੰਨ ਸਕੂਲਾਂ ਪੁਲਿਸ ਡੀਏਵੀ ਸਕੂਲ, ਕੈਂਬਰਿਜ ਇੰਟਰਨੈਸ਼ਨਲ ਸਕੂਲ ਅਤੇ ਐਮਜੀਐਮ ਸਕੂਲ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ। ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ, ਸਥਾਨਕ ਪ੍ਰਸ਼ਾਸਨ ਪੂਰੀ ਤਰ੍ਹਾਂ ਦੇ ਨਾਲ ਅਲਰਟ ਹੋ ਗਿਆ ਹੈ।

ਈ-ਮੇਲ ਵਿੱਚ ਪ੍ਰਧਾਨ ਮੰਤਰੀ ਦੇ ਦੌਰੇ ਦੌਰਾਨ ਡੇਰਾ ਬੱਲਾਂ ਇਲਾਕੇ ਵਿੱਚ ਬੰਬ ਧਮਾਕੇ ਦੀ ਚੇਤਾਵਨੀ ਦਿੱਤੀ ਗਈ ਸੀ। ਧਮਕੀ ਭਰੀ ਈ-ਮੇਲ ਵਿੱਚ ਕਿਹਾ ਗਿਆ ਹੈ ਕਿ ਖਾਲਿਸਤਾਨੀਆਂ ਦਾ ਡੇਰੇ ਨਾਲ ਕੋਈ ਸਬੰਧ ਨਹੀਂ ਹੈ, ਪਰ ਪ੍ਰਧਾਨ ਮੰਤਰੀ ਉਨ੍ਹਾਂ ਦੇ ਦੁਸ਼ਮਣ ਹਨ। ਇਸ ਦੌਰਾਨ ਈ-ਮੇਲ ਬਾਰੇ ਪਤਾ ਲੱਗਦਿਆਂ ਦੀ ਸਕੂਲ ਪ੍ਰਸ਼ਾਸਨ ਨੇ ਤੁਰੰਤ ਪੁਲਿਸ ਵਿਭਾਗਾਂ ਨੂੰ ਸੂਚਿਤ ਕੀਤਾ।

ਇਸ ਤੋਂ ਬਾਅਦ, ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਸੀ ਅਤੇ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਹਾਲਾਂਕਿ, ਇਸ ਮਾਮਲੇ ‘ਤੇ ਕਿਸੇ ਵੀ ਪੁਲਿਸ ਅਧਿਕਾਰੀ ਵੱਲੋਂ ਕੋਈ ਅਧਿਕਾਰਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਦੇ ਦੌਰੇ ਦੀ ਉਮੀਦ ਵਿੱਚ ਸ਼ਹਿਰ ਵਿੱਚ ਪਹਿਲਾਂ ਹੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਹਰ ਗਤੀਵਿਧੀ ‘ਤੇ ਨਜ਼ਰ ਰੱਖ ਰਹੀ ਹੈ।

Have any thoughts?

Share your reaction or leave a quick response — we’d love to hear what you think!

You may also like

Leave a Comment