ਮੋਗਾ/ਅੰਮ੍ਰਿਤਸਰ : ਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਪੰਜਾਬ ਦੇ ਸਕੂਲ ਅੱਜ ਜਿਵੇਂ ਹੀ ਖੁਲ੍ਹੇ ਤਾਂ ਇਸ ਦੌਰਾਨ ਕਈ ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲੇ। ਮੋਗਾ ਤੇ ਅੰਮ੍ਰਿਤਸਰ ਦੇ ਸਕੂਲਾਂ ਨੂੰ ਇਹ ਧਮਕੀ ਭਰੇ ਈਮੇਲ ਮਿਲੇ। ਮੋਗਾ ਜ਼ਿਲ੍ਹੇ ਦੇ ਦੋ ਸਕੂਲਾਂ ਦੇ ਅਧਿਕਾਰਤ ਈਮੇਲ ਪਤੇ ‘ਤੇ ਇੱਕ ਈਮੇਲ ਆਈ, ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ। ਈਮੇਲ ਵਿੱਚ ਕਿਹਾ ਗਿਆ ਸੀ ਕਿ ਦੁਪਹਿਰ 2:11 ਵਜੇ ਇੱਕ ਧਮਾਕਾ ਹੋਵੇਗਾ। ਉੱਥੇ ਹੀ, ਅੰਮ੍ਰਿਤਸਰ ਦੇ ਵੀ ਕਈ ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲੇ ਹਨ। ਦੱਸ ਦੇਈਏ ਕਿ ਬੀਤੇ ਦਿਨਾਂ ਤੋਂ ਕਈ ਵਾਰ-ਵਾਰ ਸੂਬੇ ਦੇ ਵੱਖ ਜ਼ਿਲ੍ਹਿਆਂ ਦੇ ਸਕੂਲਾਂ ਨੂੰ ਧਮਕੀ ਭਰੇ ਈਮੇਲ ਮਿਲੇ ਚੁੱਕੇ ਹਨ।
ਮੋਗਾ ‘ਚ, ਇਹ ਈਮੇਲ ਸ਼ਹਿਰ ਦੇ ਮਸ਼ਹੂਰ ਡੀਐਨ ਮਾਡਲ ਪਬਲਿਕ ਸਕੂਲ ਤੇ ਧਰਮਕੋਟ ਦੇ ਇੱਕ ਸਬ-ਡਿਵੀਜ਼ਨ ਕੋਟ ਈਸੇ ਖਾਨ ‘ਚ ਕੈਂਬਰਿਜ ਸਕੂਲ ਨੂੰ ਭੇਜੀ ਗਈ ਸੀ। ਜਿਵੇਂ ਹੀ ਡੀਐਨ ਮਾਡਲ ਸਕੂਲ ਦੀ ਪ੍ਰਿੰਸੀਪਲ ਮੈਡਮ ਸੋਨੀਆ ਨੇ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਨੂੰ ਸੂਚਿਤ ਕੀਤਾ, ਸਕੂਲ ਨੂੰ ਪੁਲਿਸ ਛਾਉਣੀ ‘ਚ ਬਦਲ ਦਿੱਤਾ ਗਿਆ।
ਡੀਐਸਪੀ ਸਿਟੀ ਗੁਰਪ੍ਰੀਤ ਸਿੰਘ ਦੀ ਅਗਵਾਈ ‘ਚ ਇੱਕ ਵੱਡੀ ਪੁਲਿਸ ਫੋਰਸ ਰੈੱਡ ਅਲਰਟ ਦਾ ਹਵਾਲਾ ਦਿੰਦੇ ਹੋਏ ਸਕੂਲ ਪਹੁੰਚੀ, ਬੱਚਿਆਂ ਨੂੰ ਬਾਹਰ ਕੱਢਿਆ ਤੇ ਉਨ੍ਹਾਂ ਨੂੰ ਸੁਰੱਖਿਅਤ ਘਰ ਪਹੁੰਚਾਇਆ ਗਿਆ। ਇਸ ਦੌਰਾਨ, ਪੁਲਿਸ ਦਾ ਬੰਬ ਸਕੁਐਡ ਸਕੂਲ ਦੇ ਹਰ ਕੋਨੇ ਦੀ ਤੇ ਸਕੂਲ ਬਾਹਰ ਖੜ੍ਹੇ ਵਾਹਨ ਦੀ ਜਾਂਚ ਕੀਤੀ।
ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸਕੂਲ ਦੀ ਪ੍ਰਿੰਸੀਪਲ ਸੋਨੀਆ ਕਲਸੀ ਨੇ ਸੂਚਿਤ ਕੀਤਾ ਸੀ ਕਿ ਸਕੂਲ ਦੇ ਅਧਿਕਾਰਤ ਈਮੇਲ ਪਤੇ ‘ਤੇ ਇੱਕ ਧਮਕੀ ਭਰੀ ਈਮੇਲ ਪ੍ਰਾਪਤ ਹੋਈ ਹੈ, ਜਿਸ ਤੋਂ ਬਾਅਦ, ਸਾਵਧਾਨੀ ਵਜੋਂ, ਸਕੂਲ ਨੂੰ ਖਾਲੀ ਕਰਵਾ ਲਿਆ ਗਿਆ ਤੇ ਬੱਚਿਆਂ ਨੂੰ ਘਰ ਭੇਜ ਦਿੱਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ।

Have any thoughts?
Share your reaction or leave a quick response — we’d love to hear what you think!
