@2025 – All Right Reserved. Designed and Developed by Anselsoft IT Solutions
Author
Live 24 Punjabi
ਭਾਜਪਾ ਦੇ ਜ਼ੁਲਮ ਵਿਰੁੱਧ ‘ਆਪ’ ਨਾਲ ਪੂਰਾ ਗੁਜਰਾਤ, ਹੋਣ ਜਾ ਰਿਹਾ ਹੈ ਬਦਲਾਅ : ਅਰਵਿੰਦ ਕੇਜਰੀਵਾਲ
written by Live 24 Punjabi
- ਆਮ ਆਦਮੀ ਪਾਰਟੀ ਦਾ ਜਨ ਸਮਰਥਨ ਦੇਖ ਕੇ ਡਰੀ ਭਾਜਪਾ ਰੋਜ਼ਾਨਾ ਸਾਡੇ ਵਰਕਰਾਂ ਨੂੰ ਗ੍ਰਿਫ਼ਤਾਰ ਕਰਵਾ ਰਹੀ ਹੈ
- ਇਸ ਵਾਰ ਲੋਕ ਮੁਫ਼ਤ ਖੇਤੀ ਤੇ ਘਰੇਲੂ ਬਿਜਲੀ, ਔਰਤਾਂ ਨੂੰ ਇੱਕ ਹਜ਼ਾਰ ਰੁਪਏ, 10 ਲੱਖ ਦਾ ਸਿਹਤ ਬੀਮਾ ਅਤੇ ਚੰਗੇ ਸਕੂਲਾਂ ਲਈ ਵੋਟ ਪਾਉਣਗੇ
ਗੁਜਰਾਤ, 27 ਮਾਰਚ : ਗੁਜਰਾਤ ਦੌਰੇ ‘ਤੇ ਆਏ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਹੋਦ ਵਿੱਚ ‘ਵਿਜੇ ਵਿਸ਼ਵਾਸ ਸਭਾ’ ਰਾਹੀਂ ਭਾਜਪਾ ਅਤੇ ਕਾਂਗਰਸ ਦੇ ਗੁਪਤ ਗਠਜੋੜ ‘ਤੇ ਤਿੱਖਾ ਹਮਲਾ ਬੋਲਿਆ। ਸਭਾ ਵਿੱਚ ਉਮੜੇ ਜਨ-ਸਮੂਹ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਦੀ ਜਨਤਾ ਭਾਜਪਾ ਦੇ ਦਮਨ ਵਿਰੁੱਧ ਖੜ੍ਹੀ ਹੋ ਚੁੱਕੀ ਹੈ ਅਤੇ ਆਮ ਆਦਮੀ ਪਾਰਟੀ ਨਾਲ ਮਿਲ ਕੇ ਬਦਲਾਅ ਕਰਨ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਵਧਦੇ ਜਨ ਸਮਰਥਨ ਨੂੰ ਦੇਖ ਕੇ ਭਾਜਪਾ ਡਰ ਗਈ ਹੈ ਅਤੇ ਰੋਜ਼ਾਨਾ ਸਾਡੇ ਵਰਕਰਾਂ ਨੂੰ ਗ੍ਰਿਫਤਾਰ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ 30 ਸਾਲਾਂ ਵਿੱਚ ਭਾਜਪਾ ਸਰਕਾਰ ਚੰਗੇ ਸਕੂਲ-ਹਸਪਤਾਲ ਅਤੇ ਖੇਤੀ ਲਈ ਪਾਣੀ ਤੱਕ ਨਹੀਂ ਦੇ ਸਕੀ, ਕਿਉਂਕਿ ਇਨ੍ਹਾਂ ਦੀ ਨੀਅਤ ਹੀ ਖਰਾਬ ਹੈ। ਇਸ ਵਾਰ ਜਨਤਾ ਖੇਤੀ-ਘਰ ਦੀ ਮੁਫ਼ਤ ਬਿਜਲੀ, ਔਰਤਾਂ ਨੂੰ ਇੱਕ ਹਜ਼ਾਰ ਰੁਪਏ, 10 ਲੱਖ ਦਾ ਸਿਹਤ ਬੀਮਾ ਅਤੇ ਚੰਗੇ ਸਕੂਲਾਂ ਲਈ ਵੋਟ ਪਾਵੇਗੀ।
ਭਾਜਪਾ ਸਰਕਾਰ ਨੇ ਸਭ ਤੋਂ ਵੱਧ ਆਦਿਵਾਸੀ ਸਮਾਜ ਨੂੰ ਲੁੱਟਿਆ ਅਤੇ ਉਨ੍ਹਾਂ ‘ਤੇ ਅੱਤਿਆਚਾਰ ਕੀਤੇ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 30 ਸਾਲਾਂ ਵਿੱਚ ਭਾਜਪਾ ਨੇ ਕਾਂਗਰਸ ਨਾਲ ਮਿਲ ਕੇ ਗੁਜਰਾਤ ਨੂੰ ਲੁੱਟਿਆ ਹੈ। ਇਨ੍ਹਾਂ ਨੇ ਸਭ ਤੋਂ ਵੱਧ ਆਦਿਵਾਸੀਆਂ ਨੂੰ ਲੁੱਟਿਆ ਹੈ ਅਤੇ ਉਨ੍ਹਾਂ ‘ਤੇ ਅੱਤਿਆਚਾਰ ਕੀਤੇ ਹਨ। ਗੁਜਰਾਤ ਵਿੱਚ ਸਭ ਤੋਂ ਪੱਛੜਿਆ ਅਤੇ ਸ਼ੋਸ਼ਿਤ ਵਰਗ ਆਦਿਵਾਸੀ ਸਮਾਜ ਹੈ। ਬੱਚਿਆਂ ਦੀ ਸਿੱਖਿਆ ਅਤੇ ਰੁਜ਼ਗਾਰ ਦਾ ਕੋਈ ਪ੍ਰਬੰਧ ਨਹੀਂ ਹੈ। ਮਜਬੂਰੀ ਵਿੱਚ ਬੱਚੇ ਖੇਤੀ ਕਰਦੇ ਹਨ ਪਰ ਭਾਜਪਾ ਸਰਕਾਰ ਨੇ ਕਿਸਾਨਾਂ ਦਾ ਵੀ ਬੁਰਾ ਹਾਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਹਰ ਸਾਲ ਅਰਬਾਂ-ਖਰਬਾਂ ਰੁਪਏ ਆਦਿਵਾਸੀ ਸਮਾਜ ਦੇ ਕਲਿਆਣ ਲਈ ਭੇਜਦੀਆਂ ਹਨ। ਪਿਛਲੇ 30 ਸਾਲਾਂ ਵਿੱਚ ਆਦਿਵਾਸੀ ਸਮਾਜ ਦੇ ਭਲੇ ਲਈ ਜਿੰਨਾ ਪੈਸਾ ਆਇਆ, ਜੇਕਰ ਇਹ ਪੈਸਾ ਸਿੱਧਾ ਇੱਕ-ਇੱਕ ਵਿਅਕਤੀ ਨੂੰ ਦੇ ਦਿੱਤਾ ਜਾਂਦਾ ਤਾਂ ਹਰ ਕੋਈ ਕਰੋੜਪਤੀ ਬਣ ਜਾਂਦਾ। ਪਰ ਆਦਿਵਾਸੀ ਸਮਾਜ ਦੇ ਨਾਂ ‘ਤੇ ਆਉਣ ਵਾਲਾ ਪੈਸਾ ਭਾਜਪਾ ਅਤੇ ਕਾਂਗਰਸ ਵਾਲਿਆਂ ਦੀਆਂ ਜੇਬਾਂ ਵਿੱਚ ਚਲਾ ਜਾਂਦਾ ਹੈ।
ਭਾਜਪਾ ਵਾਲੇ ਨਰੇਗਾ ਦਾ ਪੈਸਾ ਵੀ ਖਾ ਗਏ, ਸਾਡੇ ਵਿਧਾਇਕ ਨੇ ਆਵਾਜ਼ ਉਠਾਈ ਤਾਂ ਉਸ ਨੂੰ ਜੇਲ੍ਹ ਭੇਜ ਦਿੱਤਾ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਰੇਗਾ ਵਿੱਚ ਸਭ ਤੋਂ ਗਰੀਬ ਵਿਅਕਤੀ ਭਿਆਨਕ ਗਰਮੀ ਵਿੱਚ ਪਸੀਨਾ ਵਹਾ ਕੇ ਮਜ਼ਦੂਰੀ ਕਰਦਾ ਹੈ। ਸਿਰਫ਼ 100 ਦਿਨਾਂ ਦੇ ਰੁਜ਼ਗਾਰ ਦੇ ਪੈਸੇ ਮਿਲਦੇ ਹਨ। ਇਹ ਲੋਕ ਮਜ਼ਦੂਰਾਂ ਦੇ ਨਾਂ ਦੀ ਐਂਟਰੀ ਕਰਕੇ ਮਨਰੇਗਾ ਦਾ ਪੈਸਾ ਵੀ ਖਾ ਗਏ। ਮਜ਼ਦੂਰਾਂ ਨੂੰ ਇਸ ਦੀ ਜਾਣਕਾਰੀ ਹੀ ਨਹੀਂ ਹੁੰਦੀ ਕਿ ਉਨ੍ਹਾਂ ਦੇ ਨਾਂ ਦਾ ਅੰਗੂਠਾ ਲੱਗ ਗਿਆ ਹੈ। ‘ਆਪ’ ਵਿਧਾਇਕ ਨੇ ਮਨਰੇਗਾ ਦੇ ਪੈਸੇ ਦੀ ਲੁੱਟ ਖ਼ਿਲਾਫ਼ ਆਵਾਜ਼ ਉਠਾਈ। ਜਦੋਂ ਉਨ੍ਹਾਂ ਨੇ ਰਜਿਸਟਰ ਦਿਖਾਉਣ ਲਈ ਕਿਹਾ ਤਾਂ ਭਾਜਪਾ ਸਰਕਾਰ ਨੇ ਉਨ੍ਹਾਂ ਨੂੰ ਫੜ ਕੇ ਜੇਲ੍ਹ ਵਿੱਚ ਸੁੱਟ ਦਿੱਤਾ। ਨਰੇਗਾ ਦਾ ਪੈਸਾ ਚੋਰੀ ਕਰਨ ਵਾਲੇ ਭਾਜਪਾ ਸਰਕਾਰ ਦੇ ਮੰਤਰੀ ਨੂੰ ਜੇਲ੍ਹ ਨਹੀਂ ਭੇਜਿਆ ਗਿਆ, ਕਿਉਂਕਿ ਉਹ ਉੱਪਰ ਤੱਕ ਪੈਸਾ ਪਹੁੰਚਾਉਂਦਾ ਹੈ। ਗਰੀਬਾਂ ਦਾ ਹੱਕ ਦਿਵਾਉਣ ਲਈ ਚੈਤਰ ਵਸਾਵਾ ਤਿੰਨ ਮਹੀਨੇ ਜੇਲ੍ਹ ਵਿੱਚ ਰਹੇ। ਇਸੇ ਤਰ੍ਹਾਂ, ‘ਨਲ ਸੇ ਜਲ’ ਯੋਜਨਾ ਵਿੱਚ ਅਰਬਾਂ-ਖਰਬਾਂ ਰੁਪਏ ਆਉਂਦੇ ਹਨ, ਪਰ ਕਿਸੇ ਦੇ ਘਰ ਵਿੱਚ ਨਲ ਰਾਹੀਂ ਪਾਣੀ ਨਹੀਂ ਆਇਆ। ਭਾਜਪਾ ਵਾਲੇ ਇਸ ਦਾ ਵੀ ਸਾਰਾ ਪੈਸਾ ਖਾ ਗਏ।
ਸਾਡੀਆਂ ਵੋਟਾਂ ਨਾਲ ਇਹ ਲੋਕ ਵਿਧਾਇਕ-ਮੰਤਰੀ ਬਣ ਜਾਂਦੇ ਹਨ, ਪਰ ਸਾਡੇ ਬੱਚਿਆਂ ਲਈ ਇੱਕ ਸਕੂਲ ਤੱਕ ਨਹੀਂ ਬਣਵਾਉਂਦੇ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਲੋਕਾਂ ਦੀਆਂ ਵੋਟਾਂ ਨਾਲ ਭਾਜਪਾ-ਕਾਂਗਰਸ ਵਾਲੇ ਵਿਧਾਇਕ ਅਤੇ ਮੰਤਰੀ ਬਣ ਜਾਂਦੇ ਹਨ, ਇਨ੍ਹਾਂ ਦੇ ਬੱਚੇ ਵਿਦੇਸ਼ਾਂ ਵਿੱਚ ਪੜ੍ਹਦੇ ਹਨ ਅਤੇ ਆਮ ਲੋਕਾਂ ਦੇ ਬੱਚਿਆਂ ਲਈ ਢੰਗ ਦੇ ਸਰਕਾਰੀ ਸਕੂਲ ਵੀ ਨਹੀਂ ਹਨ। ਇਹ ਬਿਮਾਰ ਹੋਣ ‘ਤੇ ਵਿਦੇਸ਼ਾਂ ਵਿੱਚ ਇਲਾਜ ਕਰਵਾਉਣ ਜਾਂਦੇ ਹਨ ਅਤੇ ਇਨ੍ਹਾਂ ਦੇ ਬੱਚਿਆਂ ਨੂੰ ਹੀ ਵਿਧਾਇਕੀ ਦੀ ਟਿਕਟ ਵੀ ਮਿਲਦੀ ਹੈ, ਪਰ ਇੱਕ ਆਮ ਆਦਮੀ ਦੇ ਬੱਚਿਆਂ ਦਾ ਕੋਈ ਭਵਿੱਖ ਨਹੀਂ ਹੈ। ਆਮ ਆਦਮੀ ਵੋਟ ਆਪਣੇ ਲਈ ਦਿੰਦਾ ਹੈ, ਨਾ ਕਿ ਇਨ੍ਹਾਂ ਲਈ। ਭਾਜਪਾ ਸਰਕਾਰ ਨੇ ਸਭ ਤੋਂ ਵੱਧ ਅੱਤਿਆਚਾਰ ਆਦਿਵਾਸੀ ਸਮਾਜ ਨਾਲ ਕੀਤੇ ਹਨ। ਇਨ੍ਹਾਂ ਨੇ ਆਦਿਵਾਸੀ ਸਮਾਜ ਦਾ ਜਲ, ਜੰਗਲ ਅਤੇ ਜ਼ਮੀਨ ਖੋਹ ਲਈ। ਪੁਲਿਸ ਅਤੇ ਵਣ ਵਿਭਾਗ ਵਾਲੇ ਵੀ ਪਰੇਸ਼ਾਨ ਕਰਦੇ ਹਨ। ਅੱਜ ਸਭ ਤੋਂ ਵੱਧ ਐਫਆਈਆਰ ਆਦਿਵਾਸੀ ਸਮਾਜ ਦੇ ਲੋਕਾਂ ‘ਤੇ ਦਰਜ ਹਨ।
ਪੰਜਾਬ ਵਾਂਗ ਗੁਜਰਾਤ ਕੋਲ ਵੀ ਝਾੜੂ ਚਲਾ ਕੇ ਕਾਂਗਰਸ-ਭਾਜਪਾ ਦਾ ਸਫਾਇਆ ਕਰਨ ਦਾ ਸੁਨਹਿਰੀ ਮੌਕਾ ਹੈ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 2022 ਤੋਂ ਪਹਿਲਾਂ ਪੰਜਾਬ ਵਿੱਚ ਵੀ ਗੁਜਰਾਤ ਵਰਗਾ ਹੀ ਹਾਲ ਸੀ। ਪੰਜਾਬ ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀ ਗਠਜੋੜ ਦੀਆਂ ਦੋ ਹੀ ਪਾਰਟੀਆਂ ਸਨ। ਦੋਵੇਂ ਪਾਰਟੀਆਂ 5-5 ਸਾਲ ਵਾਰੋ-ਵਾਰੀ ਸਰਕਾਰ ਬਣਾਉਂਦੀਆਂ ਸਨ ਅਤੇ ਦੋਵੇਂ ਮਿਲ ਕੇ ਲੁੱਟਦੀਆਂ ਸਨ। ਗੁਜਰਾਤ ਦੀ ਤਰ੍ਹਾਂ ਪੰਜਾਬ ਵਿੱਚ ਵੀ ਕਾਂਗਰਸ-ਭਾਜਪਾ ਦੇ ਸਾਂਝੇ ਧੰਦੇ ਸਨ। ਪੰਜਾਬ ਦੇ ਲੋਕ ਤੰਗ ਆ ਚੁੱਕੇ ਸਨ। ਇਸੇ ਦੌਰਾਨ ਪੰਜਾਬ ਵਿੱਚ ਆਮ ਆਦਮੀ ਪਾਰਟੀ ਇੱਕ ਉਮੀਦ ਲੈ ਕੇ ਆਈ। ਪੰਜਾਬ ਦੇ ਲੋਕਾਂ ਨੇ ਤੈਅ ਕੀਤਾ ਕਿ ਪੁਰਾਣੀਆਂ ਪਾਰਟੀਆਂ ‘ਤੇ ਝਾੜੂ ਚਲਾ ਕੇ ਉਨ੍ਹਾਂ ਨੂੰ ਉਖਾੜ ਸੁੱਟਣਾ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਜਨਤਾ ਨੇ 117 ਵਿੱਚੋਂ 92 ਸੀਟਾਂ ਆਮ ਆਦਮੀ ਪਾਰਟੀ ਨੂੰ ਦੇ ਕੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੂੰ ਪੂਰੀ ਤਰ੍ਹਾਂ ਸਾਫ਼ ਕਰ ਦਿੱਤਾ। ਹੁਣ ਗੁਜਰਾਤ ਕੋਲ ਵੀ ਝਾੜੂ ਚਲਾ ਕੇ ਕਾਂਗਰਸ ਅਤੇ ਭਾਜਪਾ ਨੂੰ ਸਾਫ਼ ਕਰਨ ਦਾ ਵਧੀਆ ਮੌਕਾ ਹੈ।
ਪੰਜਾਬ ਵਿੱਚ ਖੇਤੀ ਦੀ ਬਿਜਲੀ ਮੁਫ਼ਤ ਹੈ, ਜਦਕਿ ਗੁਜਰਾਤ ਵਿੱਚ ਕਿਸਾਨਾਂ ਨੂੰ ਭਾਰੀ-ਭਰਕਮ ਬਿੱਲ ਦੇਣੇ ਪੈਂਦੇ ਹਨ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਸਾਡੀ ਪਾਰਟੀ ਵੱਡੇ-ਵੱਡੇ ਵਾਅਦੇ ਨਹੀਂ ਕਰਦੀ, ਸਗੋਂ ਗਾਰੰਟੀ ਦਿੰਦੀ ਹੈ। ਬਾਕੀ ਪਾਰਟੀਆਂ ਝੂਠੇ ਵਾਅਦੇ ਕਰਦੀਆਂ ਹਨ। ਅਸੀਂ ਵੱਡੇ-ਵੱਡੇ ਦਾਅਵੇ ਨਹੀਂ ਕਰਾਂਗੇ, ਸਗੋਂ ਪੰਜਾਬ ਵਿੱਚ ਜੋ ਕਰਕੇ ਦਿਖਾਇਆ ਹੈ, ਉਹੀ ਕੰਮ ਗੁਜਰਾਤ ਵਿੱਚ ਵੀ ਕਰਾਂਗੇ। ਪੰਜਾਬ ਵਿੱਚ ਕਿਸਾਨਾਂ ਦੀ ਸਰਕਾਰ ਹੈ ਅਤੇ ਕਿਸਾਨ ਦਾ ਪੁੱਤਰ ਮੁੱਖ ਮੰਤਰੀ ਹੈ। ਭਗਵੰਤ ਮਾਨ ਨੂੰ ਕਿਸਾਨਾਂ ਦਾ ਦਰਦ ਪਤਾ ਹੈ। ਭਗਵੰਤ ਮਾਨ ਨੇ ਪਹਿਲਾ ਕੰਮ ਕਿਸਾਨਾਂ ਨੂੰ ਸੁਖ-ਸਮ੍ਰਿੱਧੀ ਦੇਣ ਲਈ ਉਨ੍ਹਾਂ ਦੀ ਖੇਤੀ ਦੀ ਬਿਜਲੀ ਮੁਫ਼ਤ ਕਰ ਦਿੱਤੀ। ਹੁਣ ਟਿਊਬਵੈੱਲ ਨਾਲ ਖੇਤ ਦੀ ਸਿੰਚਾਈ ਕਰਨ ਲਈ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮੁਫ਼ਤ ਮਿਲਦੀ ਹੈ, ਬਿੱਲ ਨਹੀਂ ਦੇਣੇ ਪੈਂਦੇ। ਪਰ ਗੁਜਰਾਤ ਵਿੱਚ ਕਿਸਾਨਾਂ ਨੂੰ ਖੇਤ ਦੀ ਸਿੰਚਾਈ ਲਈ ਬਿਜਲੀ ਦੇ ਬਿੱਲ ਦੇਣੇ ਪੈਂਦੇ ਹਨ। ਖੇਤੀ ਦੀ ਬਿਜਲੀ ਮੁਫ਼ਤ ਕਰਨ ਲਈ ਭਾਜਪਾ ਨੂੰ ਹਟਾਓ ਅਤੇ ਝਾੜੂ ਦੀ ਸਰਕਾਰ ਬਣਾਓ।
ਗੁਜਰਾਤ ਦੇ ਸਰਕਾਰੀ ਹਸਪਤਾਲ ਟੁੱਟੇ ਪਏ ਹਨ, ਨਾ ਦਵਾਈ ਮਿਲਦੀ ਹੈ ਅਤੇ ਨਾ ਹੀ ਟੈਸਟ ਹੁੰਦਾ ਹੈ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਦੇ ਪੈਸੇ 24 ਘੰਟਿਆਂ ਦੇ ਅੰਦਰ ਮਿਲ ਜਾਂਦੇ ਹਨ, ਪਰ ਗੁਜਰਾਤ ਵਿੱਚ ਕਈ ਮਹੀਨਿਆਂ ਤੱਕ ਪੈਸੇ ਨਹੀਂ ਮਿਲਦੇ। ਪੰਜਾਬ ਸਰਕਾਰ ਮੰਡੀ ਵਿੱਚ ਆਉਣ ਵਾਲੀ ਕਿਸਾਨਾਂ ਦੀ ਸਾਰੀ ਫਸਲ ਖਰੀਦਦੀ ਹੈ। ਪਹਿਲਾਂ ਪੰਜਾਬ ਵਿੱਚ ਸਿਰਫ਼ 20 ਫੀਸਦੀ ਖੇਤਾਂ ਵਿੱਚ ਹੀ ਨਹਿਰੀ ਪਾਣੀ ਨਾਲ ਸਿੰਚਾਈ ਹੁੰਦੀ ਸੀ ਅਤੇ ਅੱਜ 78 ਫੀਸਦੀ ਹੋ ਰਹੀ ਹੈ। ਗੁਜਰਾਤ ਵਿੱਚ 30 ਸਾਲਾਂ ਬਾਅਦ ਵੀ ਭਾਜਪਾ ਸਿੰਚਾਈ ਲਈ ਪਾਣੀ ਨਹੀਂ ਦੇ ਸਕੀ। ਅਗਲੇ 20 ਸਾਲ ਵੀ ਇਹ ਲੋਕ ਪਾਣੀ ਨਹੀਂ ਦੇ ਸਕਣਗੇ, ਕਿਉਂਕਿ ਇਨ੍ਹਾਂ ਦੀ ਨੀਅਤ ਹੀ ਖਰਾਬ ਹੈ। ਜੇ ਕਿਸਾਨ ਖੁਸ਼ ਹਨ ਤਾਂ ਗੁਜਰਾਤ ਵੀ ਖੁਸ਼ ਹੈ। ‘ਆਪ’ ਸਰਕਾਰ ਨੇ ਦੂਜਾ ਕੰਮ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਦਿੱਤਾ ਹੈ। ਹੁਣ ਪੰਜਾਬ ਵਿੱਚ ਆਮ ਲੋਕਾਂ ਦਾ ਵੀ ਉਨ੍ਹਾਂ ਵੱਡੇ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਹੋਵੇਗਾ, ਜਿੱਥੇ ਮੁੱਖ ਮੰਤਰੀ ਆਪਣਾ ਇਲਾਜ ਕਰਵਾਉਂਦੇ ਹਨ। ਅੱਜ ਗੁਜਰਾਤ ਵਿੱਚ ਸਰਕਾਰੀ ਹਸਪਤਾਲ ਟੁੱਟੇ ਪਏ ਹਨ। ਹਸਪਤਾਲ ਵਿੱਚ ਦਵਾਈ ਨਹੀਂ ਮਿਲਦੀ, ਟੈਸਟ ਨਹੀਂ ਹੁੰਦਾ। ਨਿੱਜੀ ਹਸਪਤਾਲਾਂ ਵਿੱਚ ਲੱਖਾਂ ਰੁਪਏ ਲੱਗਦੇ ਹਨ। ਗੁਜਰਾਤ ਵਿੱਚ ਵੀ 10 ਲੱਖ ਦਾ ਸਿਹਤ ਬੀਮਾ ਮਿਲਣਾ ਚਾਹੀਦਾ ਹੈ, ਪਰ ਇਸ ਦੇ ਲਈ ਭਾਜਪਾ ਨੂੰ ਭਗਾ ਕੇ ਝਾੜੂ ਨੂੰ ਲਿਆਉਣਾ ਪਵੇਗਾ।
ਮੁੱਖ ਮੰਤਰੀ, ਮੰਤਰੀ, ਵਿਧਾਇਕ ਅਤੇ ਐਮਪੀ ਦੀ ਤਰ੍ਹਾਂ ਆਮ ਲੋਕਾਂ ਦੀ ਵੀ ਬਿਜਲੀ ਮੁਫ਼ਤ ਹੋਣੀ ਚਾਹੀਦੀ ਹੈ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਅਤੇ ਕਾਂਗਰਸ ਵਾਲੇ 10 ਲੱਖ ਰੁਪਏ ਦੇ ਬੀਮੇ ਦਾ ਵਿਰੋਧ ਕਰ ਰਹੇ ਹਨ। ਇਨ੍ਹਾਂ ਦਾ ਕਹਿਣਾ ਹੈ ਕਿ ਗਰੀਬਾਂ ਲਈ ਸਰਕਾਰੀ ਹਸਪਤਾਲ ਤਾਂ ਹੈਗੇ ਹੀ ਹਨ, ਇਨ੍ਹਾਂ ਨੂੰ ਬੁਰੀ ਆਦਤ ਪੈ ਜਾਵੇਗੀ। ਜਦੋਂ ਸੀ.ਐਮ., ਮੰਤਰੀ ਅਤੇ ਵਿਧਾਇਕ ਦਾ ਇਲਾਜ ਫ੍ਰੀ ਹੁੰਦਾ ਹੈ, ਤਾਂ ਕਿਸਾਨਾਂ ਦਾ ਵੀ ਫ੍ਰੀ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ‘ਆਪ’ ਸਰਕਾਰ ਨੇ ਖੇਤੀ ਦੇ ਨਾਲ-ਨਾਲ ਘਰ ਦੀ ਬਿਜਲੀ ਵੀ ਮੁਫ਼ਤ ਕਰ ਦਿੱਤੀ ਹੈ। ਪਹਿਲਾਂ ਛੋਟੇ ਜਿਹੇ ਘਰ ਦਾ ਵੀ ਹਜ਼ਾਰਾਂ ਰੁਪਏ ਬਿੱਲ ਆਉਂਦਾ ਸੀ, ਪਰ ਹੁਣ ਜ਼ੀਰੋ ਬਿੱਲ ਆਉਂਦਾ ਹੈ। ਅੱਜ ਪੂਰੇ ਦੇਸ਼ ਵਿੱਚ ਸਭ ਤੋਂ ਮਹਿੰਗੀ ਬਿਜਲੀ ਗੁਜਰਾਤ ਵਿੱਚ ਹੈ। ਮੁਫ਼ਤ ਬਿਜਲੀ ਦੇਣ ਦਾ ਵੀ ਕਾਂਗਰਸ-ਭਾਜਪਾ ਵਾਲਿਆਂ ਨੇ ਵਿਰੋਧ ਕੀਤਾ। ਇਹ ਕਹਿ ਰਹੇ ਹਨ ਕਿ ਭਗਵੰਤ ਮਾਨ ਸਰਕਾਰ ਗਰੀਬਾਂ ‘ਤੇ ਪੈਸੇ ਲੁਟਾ ਰਹੀ ਹੈ, ਮੁਫ਼ਤਖੋਰੀ ਦੀ ਆਦਤ ਪਾ ਰਹੀ ਹੈ। ਜੇਕਰ ਇਨ੍ਹਾਂ ਦੇ ਮੁੱਖ ਮੰਤਰੀ, ਮੰਤਰੀ, ਵਿਧਾਇਕ ਅਤੇ ਐਮ.ਪੀ. ਦੀ ਬਿਜਲੀ ਮੁਫ਼ਤ ਹੈ, ਤਾਂ ਆਮ ਘਰਾਂ ਦੀ ਬਿਜਲੀ ਵੀ ਫ੍ਰੀ ਹੋਣੀ ਚਾਹੀਦੀ ਹੈ।
ਜਨਤਾ ਨੂੰ ਅਪੀਲ, ਗੁਜਰਾਤ ਵਿੱਚ ‘ਆਪ’ ਦੀ ਸਰਕਾਰ ਬਣਾਓ, ਤੁਹਾਡੇ ਬੱਚਿਆਂ ਦਾ ਭਵਿੱਖ ਬਣਾ ਦਿਆਂਗੇ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਆਪ’ ਸਰਕਾਰ ਨੇ ਕਿਸਾਨਾਂ ਅਤੇ ਘਰਾਂ ਦੀ ਬਿਜਲੀ ਫ੍ਰੀ ਕੀਤੀ, 10 ਲੱਖ ਰੁਪਏ ਦਾ ਸਿਹਤ ਬੀਮਾ ਦਿੱਤਾ ਅਤੇ ਫਿਰ ਔਰਤਾਂ ਨੂੰ 1 ਹਜ਼ਾਰ ਰੁਪਏ ਮਹੀਨਾ ਦਿੱਤਾ। ਗੁਜਰਾਤ ਦੇ ਲੋਕਾਂ ਨੂੰ ਵੀ ਇਹ ਸਭ ਮਿਲ ਸਕਦਾ ਹੈ, ਪਰ ਇਸ ਦੇ ਲਈ ਭਾਜਪਾ ਨੂੰ ਭਜਾਉਣਾ ਪਵੇਗਾ। ਇਨ੍ਹਾਂ ਨੇ ਆਦਿਵਾਸੀ ਸਮਾਜ ਦੇ ਬੱਚਿਆਂ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਦੇ ਪੜ੍ਹਨ ਲਈ ਕੋਈ ਵੀ ਢੰਗ ਦਾ ਸਰਕਾਰੀ ਸਕੂਲ ਨਹੀਂ ਹੈ। ਸਰਕਾਰੀ ਸਕੂਲਾਂ ਦਾ ਬਹੁਤ ਬੁਰਾ ਹਾਲ ਹੈ। ਦੂਜੇ ਪਾਸੇ, ਅਸੀਂ ਪੰਜਾਬ ਵਿੱਚ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾ ਦਿੱਤਾ ਹੈ। ਹੁਣ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਕੱਢ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚੇ ਇੰਜੀਨੀਅਰ ਅਤੇ ਡਾਕਟਰ ਬਣ ਰਹੇ ਹਨ। ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ ਭੇਜ ਕੇ ਉਨ੍ਹਾਂ ਦੀ ਟ੍ਰੇਨਿੰਗ ਕਰਵਾਉਂਦੇ ਹਾਂ। ਗੁਜਰਾਤ ਵਿੱਚ ‘ਆਪ’ ਦੀ ਸਰਕਾਰ ਬਣਾਓ, ਅਸੀਂ ਤੁਹਾਡੇ ਬੱਚਿਆਂ ਦਾ ਭਵਿੱਖ ਬਣਾ ਦਿਆਂਗੇ। ਤੁਹਾਡੇ ਬੱਚਿਆਂ ਨੂੰ ਪੜ੍ਹਾਉਣ ਅਤੇ ਉਨ੍ਹਾਂ ਦਾ ਭਵਿੱਖ ਬਣਾਉਣ ਦੀ ਗੱਲ ਕੇਜਰੀਵਾਲ ਤੋਂ ਇਲਾਵਾ ਕੋਈ ਹੋਰ ਨੇਤਾ ਨਹੀਂ ਕਰ ਸਕਦਾ।
ਕਾਂਗਰਸ-ਭਾਜਪਾ ਵਾਲੇ ਸਾਡੇ ਬੱਚਿਆਂ ਨੂੰ ਰੈਲੀਆਂ ਵਿੱਚ ਲੈ ਜਾਂਦੇ ਹਨ ਅਤੇ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਵਿੱਚ ਪੜ੍ਹਾਉਂਦੇ ਹਨ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਹੁਤ ਸਾਰੇ ਲੋਕ ਕਹਿੰਦੇ ਹਨ ਕਿ ਅਸੀਂ ਤਾਂ ਕਈ ਪੀੜ੍ਹੀਆਂ ਤੋਂ ਕਾਂਗਰਸ ਜਾਂ ਭਾਜਪਾ ਨੂੰ ਵੋਟ ਪਾ ਰਹੇ ਹਾਂ। ਉਨ੍ਹਾਂ ਨੂੰ ਸੋਚਣਾ ਚਾਹੀਦਾ ਹੈ ਕਿ ਇੰਨੇ ਸਾਲਾਂ ਵਿੱਚ ਭਾਜਪਾ ਅਤੇ ਕਾਂਗਰਸ ਨੇ ਕੀ ਦਿੱਤਾ? ਸਿਰਫ਼ ਗਰੀਬਾਂ ਨੂੰ ਆਪਣੀਆਂ ਰੈਲੀਆਂ ਵਿੱਚ ਲੈ ਜਾਂਦੇ ਹਨ, ਗੁੰਡਾਗਰਦੀ ਕਰਦੇ ਹਨ ਅਤੇ ਫਿਰ ਜੇਲ੍ਹ ਭੇਜ ਦਿੰਦੇ ਹਨ। ਭੁਗਤਣਾ ਤਾਂ ਆਮ ਆਦਮੀ ਨੂੰ ਹੀ ਪੈਂਦਾ ਹੈ। ਇਸ ਲਈ ਜਨਤਾ ਨੂੰ ਆਪਣੇ ਬਾਰੇ ਸੋਚਣਾ ਚਾਹੀਦਾ ਹੈ, ਕਿਉਂਕਿ ਭਾਜਪਾ ਜਾਂ ਕਾਂਗਰਸ ਦੇ ਵਿਧਾਇਕ ਦਾ ਬੇਟਾ ਕਦੇ ਜੇਲ੍ਹ ਨਹੀਂ ਜਾਂਦਾ, ਸਗੋਂ ਉਹ ਵਿਦੇਸ਼ਾਂ ਵਿੱਚ ਜਾ ਕੇ ਪੜ੍ਹਦਾ ਹੈ। ਇਸ ਦੇ ਬਾਵਜੂਦ ਹਰ ਵਾਰ ਉਨ੍ਹਾਂ ਨੂੰ ਵੋਟ ਦੇ ਦਿੱਤੀ ਜਾਂਦੀ ਹੈ। ਇਸ ਵਾਰ ਗੁਜਰਾਤ ਦੀ ਜਨਤਾ ਭਾਜਪਾ-ਕਾਂਗਰਸ ਨੂੰ ਵੋਟ ਨਹੀਂ ਦੇਵੇਗੀ, ਇਸ ਵਾਰ ਉਹ ਆਪਣੇ ਅਤੇ ਆਪਣੇ ਬੱਚਿਆਂ ਬਾਰੇ ਸੋਚੇਗੀ। ਤੁਹਾਨੂੰ ਅਤੇ ਤੁਹਾਡੇ ਬੱਚਿਆਂ ਨੂੰ ਸਿਰਫ਼ ਆਮ ਆਦਮੀ ਪਾਰਟੀ ਹੀ ਚੰਗਾ ਭਵਿੱਖ ਦੇ ਸਕਦੀ ਹੈ। ਸਿਰਫ਼ ‘ਆਪ’ ਹੀ ਤੁਹਾਡੇ ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਨੌਕਰੀ ਦੇ ਸਕਦੀ ਹੈ। ਪਿਛਲੇ 4 ਸਾਲਾਂ ਵਿੱਚ ਪੰਜਾਬ ਵਿੱਚ ‘ਆਪ’ ਦੀ ਸਰਕਾਰ ਨੇ ਬਿਨਾਂ ਕਿਸੇ ਸਿਫਾਰਸ਼ ਦੇ ਹੁਣ ਤੱਕ 65 ਹਜ਼ਾਰ ਬੱਚਿਆਂ ਨੂੰ ਸਰਕਾਰੀ ਨੌਕਰੀ ਦਿੱਤੀ ਹੈ। ਪਿਛਲੇ 4 ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ, ਕਿਉਂਕਿ ਇਹ ਇੱਕ ਇਮਾਨਦਾਰ ਸਰਕਾਰ ਹੈ।
‘ਆਪ’ ਕੱਟੜ ਇਮਾਨਦਾਰ ਪਾਰਟੀ ਹੈ, ਜੇਕਰ ਸਾਡਾ ਆਪਣਾ ਵੀ ਭ੍ਰਿਸ਼ਟਾਚਾਰ ਕਰੇਗਾ ਤਾਂ ਜੇਲ੍ਹ ਜਾਵੇਗਾ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਪੰਜਾਬ ਦਾ ਬਜਟ ਘਾਟੇ ਵਿੱਚ ਹੁੰਦਾ ਸੀ। ਸਾਰੀਆਂ ਪਾਰਟੀਆਂ ਕਹਿੰਦੀਆਂ ਸਨ ਕਿ ਸਰਕਾਰ ਕੋਲ ਪੈਸਾ ਨਹੀਂ ਹੈ, ਸਰਕਾਰ ਕੰਗਾਲ ਹੋ ਗਈ ਹੈ, ਪਰ ਅਸੀਂ ਸਾਰਾ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਖਤਮ ਕਰ ਦਿੱਤੀ। ਇਸ ਨਾਲ ਸਰਕਾਰ ਕੋਲ ਬਹੁਤ ਪੈਸਾ ਆ ਗਿਆ ਅਤੇ ਉਸੇ ਪੈਸੇ ਨਾਲ ਸੜਕਾਂ ਬਣ ਰਹੀਆਂ ਹਨ, ਬਿਜਲੀ ਆ ਰਹੀ ਹੈ ਅਤੇ ਲੋਕਾਂ ਨੂੰ ਸਾਰੀਆਂ ਸਹੂਲਤਾਂ ਮਿਲ ਰਹੀਆਂ ਹਨ। ਹੁਣ ਪੰਜਾਬ ਵਿੱਚ ਪੈਸੇ ਦੀ ਕੋਈ ਕਮੀ ਨਹੀਂ ਹੈ। ਸੀਐਮ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਦਾ ਇਲਜ਼ਾਮ ਲੱਗਣ ‘ਤੇ ਆਪਣੀ ਹੀ ਪਾਰਟੀ ਦੇ ਵਿਧਾਇਕ ਨੂੰ ਜੇਲ੍ਹ ਵਿੱਚ ਡਾਲ ਦਿੱਤਾ। ਦੂਜੀਆਂ ਪਾਰਟੀਆਂ ਵਿੱਚ ਅਜਿਹਾ ਨਹੀਂ ਹੁੰਦਾ। ਸਗੋਂ ਜੇ ਮੁੱਖ ਮੰਤਰੀ ਨੂੰ ਪਤਾ ਲੱਗ ਜਾਵੇ ਤਾਂ ਉਹ ਵਿਧਾਇਕ ਤੋਂ ਆਪਣਾ ਹਿੱਸਾ ਮੰਗਦਾ ਹੈ। ਜੇਕਰ ਸਾਡਾ ਕੋਈ ਆਪਣਾ ਵੀ ਭ੍ਰਿਸ਼ਟਾਚਾਰ ਕਰੇਗਾ ਜਾਂ ਜਨਤਾ ਨਾਲ ਧੋਖਾ ਕਰੇਗਾ ਤਾਂ ਉਹ ਸਿੱਧਾ ਜੇਲ੍ਹ ਜਾਵੇਗਾ। ਪੂਰੇ ਦੇਸ਼ ਵਿੱਚ ਇਕੱਲੀ ਆਮ ਆਦਮੀ ਪਾਰਟੀ ਹੀ ਕੱਟੜ ਇਮਾਨਦਾਰ ਪਾਰਟੀ ਹੈ।
ਇਨ੍ਹਾਂ ਨੇ ਸਾਡੇ ‘ਤੇ ਝੂਠੇ ਇਲਜ਼ਾਮ ਲਗਾਏ, ਪਰ ਅਦਾਲਤ ਨੇ ਕਿਹਾ ਕਿ ਭਾਜਪਾ ਝੂਠ ਬੋਲ ਰਹੀ ਹੈ, ਕੇਜਰੀਵਾਲ ਕੱਟੜ ਇਮਾਨਦਾਰ ਹੈ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਮੇਰੇ ‘ਤੇ ਸ਼ਰਾਬ ਘੁਟਾਲੇ ਦਾ ਇਲਜ਼ਾਮ ਲਗਾਇਆ। ਕਿਹਾ ਕਿ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ 100 ਕਰੋੜ ਰੁਪਏ ਖਾ ਗਏ। ਸਾਡੇ ‘ਤੇ ਈਡੀ-ਸੀਬੀਆਈ ਨੇ ਕਈ ਕੇਸ ਕਰ ਦਿੱਤੇ। ਸਾਡੇ ਘਰ ਅਤੇ ਦਫ਼ਤਰ ‘ਤੇ ਛਾਪੇ ਮਾਰੇ, ਪਰ ਇਨ੍ਹਾਂ ਨੂੰ ਇੱਕ ਪੈਸਾ ਵੀ ਨਹੀਂ ਮਿਲਿਆ। ਜੇਕਰ 100 ਕਰੋੜ ਖਾ ਗਏ ਸਨ ਤਾਂ ਕਿਤੇ ਤਾਂ ਰੱਖੇ ਹੋਣਗੇ। ਅਜੇ ਕੁਝ ਦਿਨ ਪਹਿਲਾਂ ਅਦਾਲਤ ਦਾ ਹੁਕਮ ਆਇਆ ਹੈ। ਅਦਾਲਤ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਖ਼ਿਲਾਫ਼ ਪੂਰਾ ਮੁਕੱਦਮਾ ਹੀ ਝੂਠਾ ਹੈ। ਅਦਾਲਤ ਨੇ ਕਿਹਾ ਹੈ ਕਿ ਕੇਜਰੀਵਾਲ ਵਰਗਾ ਕੱਟੜ ਇਮਾਨਦਾਰ ਆਦਮੀ ਕੋਈ ਨਹੀਂ ਹੈ। ਆਮ ਆਦਮੀ ਪਾਰਟੀ ਵਰਗੀ ਕੱਟੜ ਇਮਾਨਦਾਰ ਪਾਰਟੀ ਕੋਈ ਨਹੀਂ ਹੈ। ਅਦਾਲਤ ਨੇ ਕਿਹਾ ਹੈ ਕਿ ਭਾਜਪਾ ਝੂਠ ਬੋਲ ਰਹੀ ਹੈ। ਝੂਠੇ ਇਲਜ਼ਾਮ ਲਗਾ ਕੇ ਕੇਜਰੀਵਾਲ ਨੂੰ ਫਸਾਇਆ ਗਿਆ। ਇਨ੍ਹਾਂ ਨੇ ਝੂਠੇ ਇਲਜ਼ਾਮ ਲਗਾ ਕੇ ਦਿੱਲੀ ਦੇ ਮੁੱਖ ਮੰਤਰੀ ਨੂੰ ਛੇ ਮਹੀਨਿਆਂ ਤੱਕ ਜੇਲ੍ਹ ਵਿੱਚ ਰੱਖਿਆ। ਇਨ੍ਹਾਂ ਨੇ ਦਿੱਲੀ ਨੂੰ ਤਹਿਸ-ਨਹਿਸ ਕਰ ਦਿੱਤਾ।
ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਸਿਰਫ਼ ਆਮ ਘਰਾਂ ਦੇ ਬੱਚਿਆਂ ਨੂੰ ਟਿਕਟ ਦੇਵੇਗੀ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਹੋਣ ਵਾਲੀਆਂ ਹਨ। ਇਸ ਚੋਣ ਵਿੱਚ ਭਾਜਪਾ ਅਤੇ ਕਾਂਗਰਸ ਵਾਲੇ ਆਪਣੇ-ਆਪਣੇ ਬੱਚਿਆਂ ਨੂੰ ਟਿਕਟਾਂ ਦੇਣਗੇ। ਪਰ ਆਮ ਆਦਮੀ ਪਾਰਟੀ ਸਿਰਫ਼ ਆਮ ਘਰਾਂ ਦੇ ਬੱਚਿਆਂ ਨੂੰ ਹੀ ਟਿਕਟ ਦੇਵੇਗੀ। ਕਿਸੇ ਨੇਤਾ ਦੇ ਪੁੱਤਰ ਨੂੰ ਟਿਕਟ ਨਹੀਂ ਦਿੱਤੀ ਜਾਵੇਗੀ। ਅਸੀਂ ਜਨਤਾ ਦੀ ਸਰਕਾਰ ਬਣਾਵਾਂਗੇ ਅਤੇ ਜਨਤਾ ਹੀ ਸਰਕਾਰ ਸੰਭਾਲੇਗੀ। ਜੇਕਰ ਜਨਤਾ ਦੀ ਸਰਕਾਰ ਹੋਵੇਗੀ, ਤਾਂ ਉਹ ਜਨਤਾ ਲਈ ਕੰਮ ਕਰੇਗੀ। ਜਨਤਾ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸਮਿਤੀ, ਨਗਰ ਪਾਲਿਕਾ ਅਤੇ ਮਹਾਨਗਰ ਪਾਲਿਕਾ ਦੀ ਜ਼ਿੰਮੇਵਾਰੀ ਸੰਭਾਲੇ। ਅਸੀਂ ਇੱਕ ਸਾਫ਼-ਸੁਥਰੀ ਸਰਕਾਰ ਬਣਾਉਣੀ ਹੈ। ਜ਼ਿਲ੍ਹਾ ਪ੍ਰੀਸ਼ਦ, ਬਲਾਕ ਸਮਿਤੀ, ਨਗਰ ਪਾਲਿਕਾ ਅਤੇ ਮਹਾਨਗਰ ਪਾਲਿਕਾ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਕਰਾਂਗੇ। ਇੱਕ-ਇੱਕ ਪੈਸਾ ਜਨਤਾ ਲਈ ਵਰਤਿਆ ਜਾਵੇਗਾ। ਇਨ੍ਹਾਂ ਲੋਕਾਂ ਦੀ ਗੁੰਡਾਗਰਦੀ ਖ਼ਤਮ ਕਰਨੀ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਭਾਜਪਾ ਦੀ ਸਰਕਾਰ ਆਮ ਆਦਮੀ ਪਾਰਟੀ ਦੇ ਲੋਕਾਂ ਨੂੰ ਰੋਜ਼ਾਨਾ ਗ੍ਰਿਫ਼ਤਾਰ ਕਰ ਰਹੀ ਹੈ। ਇਸ ਦਾ ਮਤਲਬ ਹੈ ਕਿ ਭਾਜਪਾ ਆਮ ਆਦਮੀ ਪਾਰਟੀ ਤੋਂ ਡਰ ਗਈ ਹੈ। ਭਾਜਪਾ ਵਾਲੇ ਕਾਂਗਰਸ ਵਾਲਿਆਂ ਨੂੰ ਗ੍ਰਿਫ਼ਤਾਰ ਨਹੀਂ ਕਰਦੇ, ਕਿਉਂਕਿ ਕਾਂਗਰਸ ਤਾਂ ਭਾਜਪਾ ਨਾਲ ਮਿਲੀ ਹੋਈ ਹੈ। ਬੁੱਧਵਾਰ ਨੂੰ ‘ਆਪ’ ਦੇ ਪੰਜ ਉਮੀਦਵਾਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਤੋਂ ਇੱਕ ਦਿਨ ਪਹਿਲਾਂ 4 ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 10 ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਲੋਕ ਸਾਡੇ ਜਿੰਨੇ ਮਰਜ਼ੀ ਵਰਕਰਾਂ ਨੂੰ ਗ੍ਰਿਫ਼ਤਾਰ ਕਰ ਲੈਣ, ਹੁਣ ਗੁਜਰਾਤ ਦੀ ਜਨਤਾ ‘ਆਪ’ ਦੇ ਨਾਲ ਖੜ੍ਹੀ ਹੋ ਗਈ ਹੈ। ਹੁਣ ਪੂਰਾ ਗੁਜਰਾਤ ਬਦਲਾਅ ਮੰਗ ਰਿਹਾ ਹੈ।
ਗੁਜਰਾਤ ਵਿੱਚ ‘ਆਪ’ ਦੀ ਸਰਕਾਰ ਬਣੇਗੀ ਤਾਂ ਪੰਜਾਬ ਵਾਂਗ ਸਾਰੇ ਵਾਅਦੇ ਪੂਰੇ ਕਰਕੇ ਦਿਖਾਵਾਂਗੇ – ਭਗਵੰਤ ਸਿੰਘ ਮਾਨ
ਇਸ ਦੌਰਾਨ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸਾਡੀ ਸਰਕਾਰ ਬਣੀ ਨੂੰ ਚਾਰ ਸਾਲ ਹੋ ਗਏ ਹਨ। ਅਸੀਂ ਜੋ ਵਾਅਦਾ ਕੀਤਾ ਸੀ, ਉਹ ਸਰਕਾਰ ਦੇ ਚੌਥੇ ਸਾਲ ਵਿੱਚ ਪੂਰਾ ਕਰ ਦਿੱਤਾ ਹੈ। ਗੁਜਰਾਤ ਵਿੱਚ ਵੀ ਜੇਕਰ ‘ਆਪ’ ਦੀ ਸਰਕਾਰ ਬਣਦੀ ਹੈ ਤਾਂ ਉਹ ਆਪਣੇ ਸਾਰੇ ਵਾਅਦੇ ਪੂਰੇ ਕਰੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਦੇ ਕਿਸਾਨਾਂ ਦਾ ਵੀ ਉਹੀ ਹਾਲ ਸੀ ਜੋ ਅੱਜ ਗੁਜਰਾਤ ਦੇ ਕਿਸਾਨਾਂ ਦਾ ਹੈ। ਉੱਥੇ ਵੀ ਅੱਧੀ ਰਾਤ ਨੂੰ ਬਿਜਲੀ ਆਉਂਦੀ ਸੀ। ਕਿਸਾਨ ਸਾਰੀ ਰਾਤ ਸੌਂ ਨਹੀਂ ਸੀ ਸਕਦਾ ਅਤੇ ਖੇਤਾਂ ਦੀ ਸਿੰਚਾਈ ਵੀ ਨਹੀਂ ਹੋ ਪਾਉਂਦੀ ਸੀ। ਪਰ ਅੱਜ ਪੰਜਾਬ ਵਿੱਚ ਕਿਸਾਨਾਂ ਨੂੰ ਦਿਨ ਵੇਲੇ 8 ਘੰਟੇ ਬਿਜਲੀ ਮਿਲਦੀ ਹੈ। ਹੁਣ ਕਿਸਾਨ ਵੀ ਅਫ਼ਸਰਾਂ ਵਾਂਗ ਸਵੇਰੇ ਆਰਾਮ ਨਾਲ ਰੋਟੀ ਖਾ ਕੇ ਆਪਣੀ ਡਿਊਟੀ ‘ਤੇ ਖੇਤ ਜਾਂਦਾ ਹੈ ਅਤੇ ਸ਼ਾਮ ਨੂੰ ਆਪਣਾ ਟਿਊਬਵੈੱਲ ਬੰਦ ਕਰਕੇ ਘਰ ਵਾਪਸ ਆ ਜਾਂਦਾ ਹੈ। ਪੰਜਾਬ ਵਿੱਚ ਕਿਸਾਨ ਮੰਡੀ ਵਿੱਚ ਆਪਣੀ ਫ਼ਸਲ ਲੈ ਕੇ ਆਉਂਦਾ ਹੈ ਅਤੇ ਉਸੇ ਦਿਨ ਉਸ ਦੀ ਫ਼ਸਲ ਤੁਲ ਕੇ ਵਿਕ ਜਾਂਦੀ ਹੈ। ਜਦੋਂ ਤੱਕ ਕਿਸਾਨ ਆਪਣੀ ਟਰੈਕਟਰ-ਟਰਾਲੀ ਲੈ ਕੇ ਘਰ ਪਹੁੰਚਦਾ ਹੈ, ਉਦੋਂ ਤੱਕ ਉਸ ਦੇ ਮੋਬਾਈਲ ‘ਤੇ ਮੈਸੇਜ ਆ ਜਾਂਦਾ ਹੈ ਕਿ ਉਸ ਦੀ ਅੱਜ ਦੀ ਫ਼ਸਲ ਦੇ ਪੈਸੇ ਉਸ ਦੇ ਖਾਤੇ ਵਿੱਚ ਆ ਚੁੱਕੇ ਹਨ।
ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਵਿੱਚ ਅਸੀਂ ਹਰ ਪਰਿਵਾਰ ਦਾ 10 ਲੱਖ ਰੁਪਏ ਦਾ ਸਿਹਤ ਬੀਮਾ ਕਰਵਾ ਦਿੱਤਾ ਹੈ। ਲੋਕ ਕਿਸੇ ਵੀ ਵੱਡੇ ਹਸਪਤਾਲ ਵਿੱਚ ਜਾ ਕੇ ਆਪਣਾ ਕਾਰਡ ਦਿਖਾਉਣ ਅਤੇ 5 ਜਾਂ 7 ਲੱਖ ਰੁਪਏ ਜਿੰਨਾ ਵੀ ਬਿੱਲ ਹੋਵੇਗਾ, ਉਹ ਪੰਜਾਬ ਸਰਕਾਰ ਦੇਵੇਗੀ। ਹੁਣ ਪੰਜਾਬ ਵਿੱਚ ਕੋਈ ਵੀ ਵਿਅਕਤੀ ਪੈਸੇ ਦੀ ਕਮੀ ਕਾਰਨ ਆਪਣੇ ਇਲਾਜ ਤੋਂ ਵਾਂਝਾ ਨਹੀਂ ਰਹਿ ਸਕਦਾ। ਉਨ੍ਹਾਂ ਕਿਹਾ ਕਿ ਭਾਜਪਾ ਦੇ ਲੋਕ ਗੁਜਰਾਤ ਦੀ ਜਨਤਾ ਨੂੰ 30 ਸਾਲਾਂ ਤੋਂ ਲੁੱਟ ਰਹੇ ਹਨ। ਭਾਜਪਾ ਵਾਲੇ ਕਹਿ ਰਹੇ ਹਨ ਕਿ ਆਮ ਆਦਮੀ ਪਾਰਟੀ ਜਿੰਨੀਆਂ ਮਰਜ਼ੀ ਰੈਲੀਆਂ ਕਰ ਲਵੇ, ਉਨ੍ਹਾਂ ਕੋਲ ਪੈਸੇ ਹਨ ਅਤੇ ਉਹ ਲੋਕਾਂ ਨੂੰ ਪੈਸੇ ਦੇ ਕੇ ਵੋਟਾਂ ਲੈ ਲੈਣਗੇ। ਭਗਵੰਤ ਮਾਨ ਨੇ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਉਹ ਪੈਸੇ ਦੇਣ ਆਉਣ ਤਾਂ ਮਨ੍ਹਾ ਨਾ ਕਰਨਾ ਅਤੇ ਰੱਖ ਲੈਣਾ ਕਿਉਂਕਿ ਉਹ ਜਨਤਾ ਦਾ ਹੀ ਲੁੱਟਿਆ ਹੋਇਆ ਪੈਸਾ ਹੈ। ਪਰ ਵੋਟਿੰਗ ਵਾਲੇ ਦਿਨ ਅੰਦਰ ਜਾ ਕੇ ਝਾੜੂ ਵਾਲਾ ਬਟਨ ਹੀ ਦਬਾਉਣਾ।
ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਅਤੇ ਕਾਂਗਰਸ ਵਾਲੇ ਆਪਸ ਵਿੱਚ ਮਿਲੇ ਹੋਏ ਹਨ। ਜੇਕਰ ਲੋਕ ਕਾਂਗਰਸ ਨੂੰ ਵੋਟ ਦਿੰਦੇ ਹਨ ਤਾਂ ਸਮਝ ਲੈਣ ਕਿ ਉਹ ਵੋਟ ਭਾਜਪਾ ਕੋਲ ਹੀ ਚਲੀ ਗਈ ਹੈ ਕਿਉਂਕਿ ਉਨ੍ਹਾਂ ਦਾ ਵਿਧਾਇਕ ਬਾਅਦ ਵਿੱਚ ਉਧਰ ਹੀ ਸ਼ਾਮਲ ਹੋ ਜਾਂਦਾ ਹੈ। ਇਨ੍ਹਾਂ ਦੋਵਾਂ ਨੂੰ ਇੱਕ ਹੀ ਪਾਰਟੀ ਸਮਝੋ ਅਤੇ ਆਮ ਆਦਮੀ ਪਾਰਟੀ ਨੂੰ ਆਪਣੀ ਪਾਰਟੀ ਸਮਝੋ। ਇਹ ਲੋਕ ਲੜਾਈ ਦੀ ਗੱਲ ਕਰਦੇ ਹਨ, ਅਸੀਂ ਬੱਚਿਆਂ ਦੀ ਪੜ੍ਹਾਈ ਦੀ ਗੱਲ ਕਰਦੇ ਹਾਂ। ਇਹ ਲੋਕ ਜਾਤੀਵਾਦ ਦੀ ਗੱਲ ਕਰਦੇ ਹਨ, ਜਦਕਿ ਆਮ ਆਦਮੀ ਪਾਰਟੀ ਚੰਗੇ ਸਕੂਲ, ਹਸਪਤਾਲ, ਫ਼ਸਲਾਂ ਦੇ ਉਚਿਤ ਭਾਅ ਅਤੇ ਕਿਸਾਨ ਦੀ ਮਿਹਨਤ ਦੇ ਮੁੱਲ ਦੀ ਗੱਲ ਕਰਦੀ ਹੈ। ਅਸੀਂ ਔਰਤਾਂ ਲਈ 1000 ਰੁਪਏ ਜਨਰਲ ਕੈਟੇਗਰੀ ਅਤੇ 1500 ਰੁਪਏ ਐਸਸੀ ਕੈਟੇਗਰੀ ਦੀਆਂ ਔਰਤਾਂ ਦੇ ਬੈਂਕ ਖਾਤੇ ਵਿੱਚ ਹਰ ਮਹੀਨੇ ਭੇਜਣ ਦਾ ਪ੍ਰਬੰਧ ਕੀਤਾ ਹੈ। ਅੱਜ ਪੰਜਾਬ ਵਿੱਚ ਘਰਾਂ ਦੀ ਬਿਜਲੀ ਬਿਲਕੁਲ ਮੁਫ਼ਤ ਹੈ। ਪੰਜਾਬ ਵਿੱਚ 90 ਫੀਸਦੀ ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਉਂਦਾ ਹੈ, ਜਦਕਿ ਗੁਜਰਾਤ ਵਿੱਚ ਲੋਕਾਂ ਨੂੰ ਬਿੱਲ ਤਾਂ ਭਾਰੀ-ਭਰਕਮ ਆਉਂਦਾ ਹੈ ਪਰ ਬਿਜਲੀ ਨਹੀਂ ਆਉਂਦੀ।
292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ, ਲੱਖਾਂ ਪਰਿਵਾਰਾਂ ਨੂੰ ਵਿੱਤੀ ਰਾਹਤ ਪ੍ਰਦਾਨ ਕੀਤੀ : ਡਾ. ਬਲਬੀਰ
written by Live 24 Punjabi
- ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ
ਚੰਡੀਗੜ੍ਹ, 27 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਕੇ ਇੱਕ ਮਾਪਦੰਡ ਸਥਾਪਤ ਕੀਤਾ ਹੈ ਅਤੇ 8 ਜਨਵਰੀ, 2026 ਤੋਂ ਇਸ ਯੋਜਨਾ ਦੀ ਸ਼ੁਰੂਆਤ ਤੋਂ ਤਿੰਨ ਮਹੀਨਿਆਂ ਦੇ ਅੰਦਰ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕਰਕੇ ਅਤੇ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ ਦੇ ਕੇ ਦੇਸ਼ ਭਰ ਵਿੱਚ ਇਕ ਮਸਾਲ ਕਾਇਮ ਕੀਤੀ ਹੈ। ਲਾਗੂਕਰਨ ਦੇ ਪੈਮਾਨੇ ਅਤੇ ਗਤੀ ਬਾਰੇ ਜਾਣਕਾਰੀ ਦਿੰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਇਹ ਯੋਜਨਾ ਤੇਜ਼ੀ ਨਾਲ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਲਈ ਅਸਲ ਵਿੱਤੀ ਰਾਹਤ ਅਤੇ ਸਿਹਤ ਸੰਭਾਲ ਪ੍ਰਦਾਨ ਕਰਦੀ ਹੈ।
ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਇਸ ਯੋਜਨਾ ਤਹਿਤ ਹੁਣ ਤੱਕ 30,51,325 ਲਾਭਪਾਤਰੀ ਰਜਿਸਟਰ ਹੋਏ ਹਨ ਅਤੇ ਇਲਾਜ ਲਈ 1,77,097 ਮੁਫ਼ਤ ਇਲਾਜਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਲਾਜ ਦੀ ਕੁੱਲ ਪ੍ਰਵਾਨਿਤ ਲਾਗਤ 292 ਕਰੋੜ ਰੁਪਏ ਹੈ, ਜਿਸ ਵਿੱਚੋਂ 267 ਕਰੋੜ ਰੁਪਏ ਪਹਿਲਾਂ ਹੀ ਮਨਜ਼ੂਰ ਕੀਤੇ ਜਾ ਚੁੱਕੇ ਹਨ। ਅਸੀਂ 71,000 ਦਾਅਵਿਆਂ ਦਾ ਨਿਪਟਾਰਾ ਕਰ ਦਿੱਤਾ ਹੈ ਅਤੇ ਸੂਚੀਬੱਧ ਹਸਪਤਾਲਾਂ ਨੂੰ 60 ਕਰੋੜ ਦਿੱਤੇ ਗਏ ਹਨ।”
ਇਸ ਪ੍ਰਾਪਤੀ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ, ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਹਰ ਮਾਪਦੰਡ ਪੱਖੋਂ ਬਾਕੀ ਸਾਰੇ ਸੂਬਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ, “ਇਹ ਪੰਜਾਬ ਲਈ ਇੱਕ ਇਤਿਹਾਸਕ ਦਿਨ ਹੈ। ਕਿਸੇ ਵੀ ਮਾਪਦੰਡ, ਰਜਿਸਟ੍ਰੇਸ਼ਨ, ਕਵਰ ਕੀਤੇ ਗਏ ਪਰਿਵਾਰਾਂ ਜਾਂ ਇਲਾਜ ਕੀਤੇ ਗਏ ਮਰੀਜ਼ਾਂ ਦੇ ਮਾਮਲੇ ਵਿੱਚ, ਪੰਜਾਬ ਪਹਿਲੇ ਸਥਾਨ ‘ਤੇ ਹੈ।”
ਹਸਪਤਾਲਾਂ ਨੂੰ ਸਮੇਂ ਸਿਰ ਭੁਗਤਾਨ ਦਾ ਭਰੋਸਾ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਬਕਾਇਆ ਭੁਗਤਾਨ ਲਈ ਇੱਕ ਮਜ਼ਬੂਤ ਪ੍ਰਣਾਲੀ ਸਥਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ 31 ਮਾਰਚ ਤੱਕ ਦੇ ਸਾਰੇ ਬਕਾਏ 15 ਅਪ੍ਰੈਲ ਤੱਕ ਕਲੀਅਰ ਕਰ ਦਿੱਤੇ ਜਾਣਗੇ, ਜਿਸ ਨਾਲ ਸਾਡੇ ਵੱਲ ਕਿਸੇ ਵੀ ਹਸਪਤਾਲ ਦਾ ਇੱਕ ਵੀ ਰੁਪਿਆ ਬਕਾਇਆ ਨਹੀਂ ਰਹੇਗਾ।
ਉਨ੍ਹਾਂ 1 ਅਪ੍ਰੈਲ ਤੋਂ ਲਾਗੂ ਹੋਣ ਵਾਲੇ ਨਵੇਂ ਭੁਗਤਾਨ ਢਾਂਚੇ ਦੀ ਰੂਪਰੇਖਾ ਬਾਰੇ ਦੱਸਦਿਆਂ ਕਿਹਾ ਕਿ 1 ਲੱਖ ਰੁਪਏ ਤੱਕ ਦੇ ਦਾਅਵਿਆਂ ਦਾ ਨਿਪਟਾਰਾ 15 ਦਿਨਾਂ ਦੇ ਅੰਦਰ ਕੀਤਾ ਜਾਵੇਗਾ, ਜਦੋਂ ਕਿ 1 ਲੱਖ ਰੁਪਏ ਤੋਂ ਵੱਧ ਦੇ ਬਿੱਲ ਜਮ੍ਹਾਂ ਕਰਨ ਦੇ ਇੱਕ ਹਫ਼ਤੇ ਦੇ ਅੰਦਰ ਕਲੀਅਰ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਵਿਵਾਦਾਂ ਜਾਂ ਤਸਦੀਕ ਦੀ ਲੋੜ ਵਾਲੇ ਮਾਮਲਿਆਂ ਇਹ ਪ੍ਰਕਿਰਿਆ ਇੱਕ ਮਹੀਨੇ ਦੇ ਅੰਦਰ ਪੂਰੀ ਕਰ ਲਈ ਜਾਵੇਗੀ।
ਸਕੀਮ ਦੇ ਅਸਲ ਪ੍ਰਭਾਵ ਨੂੰ ਉਜਾਗਰ ਕਰਦਿਆਂ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਯੋਜਨਾਂ ਪਹਿਲਾਂ ਹੀ ਹਰ ਉਮਰ ਵਰਗ ਦੇ ਲੋਕਾਂ ਨੂੰ ਰਾਹਤ ਪਹੁੰਚਾ ਰਹੀ ਹੈ, ਜਿਸਦੇ ਲਾਭਪਾਤਰੀ ਇੱਕ ਸਾਲ ਦੇ ਬੱਚੇ ਤੋਂ ਲੈ ਕੇ 99 ਸਾਲ ਦੀ ਦਾਦੀ, ਜਿਨ੍ਹਾਂ ਨੇ ਇਸ ਯੋਜਨਾ ਅਧੀਨ ਕੈਂਸਰ ਦਾ ਇਲਾਜ ਲਿਆ ਹੈ, ਤੱਕ ਹਨ। ਉਨ੍ਹਾਂ ਕਿਹਾ ਕਿ ਅਸੀਂ ਦਿਲ ਦੀਆਂ ਗੰਭੀਰ ਤੇ ਗੁੰਝਲਦਾਰ ਪ੍ਰਕਿਰਿਆਵਾਂ ਤੱਕ ਨੂੰ ਕਵਰ ਕੀਤਾ ਹੈ, ਜਿਸ ਵਿੱਚ ਦਿਲ ਨਾਲ ਸਬੰਧਤ 100 ਤੋਂ ਵੱਧ ਬਿਮਾਰੀਆਂ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਇੱਕ ਮਾਮਲੇ ਵਿੱਚ ਯੋਜਨਾ ਤਹਿਤ ਪਟਿਆਲਾ ਮੈਡੀਕਲ ਕਾਲਜ ਵਿਖੇ ਰਪਚਰਡ ਸਾਈਨਸ ਵਰਗੀ ਗੰਭੀਰ ਸਥਿਤੀ ਵਾਲੇ ਮਰੀਜ਼ ਦਾ ਸਫ਼ਲਤਾਪੂਰਵਕ ਇਲਾਜ ਕੀਤਾ ਗਿਆ,”
ਡਾ. ਬਲਬੀਰ ਸਿੰਘ ਨੇ ਅੱਗੇ ਕਿਹਾ ਕਿ ਜਦੋਂ ਸਰਕਾਰ ਮੁਫ਼ਤ ਇਲਾਜ ਸੇਵਾਵਾਂ ‘ਤੇ 292 ਕਰੋੜ ਰੁਪਏ ਖਰਚ ਕਰ ਰਹੀ ਹੈ ਤਾਂ ਇਸਦਾ ਮਤਲਬ ਇਹੀ ਹੈ ਕਿ ਆਮ ਆਦਮੀ ਦਾ ਪੈਸਾ ਬਚ ਰਿਹਾ ਹੈ। ਉਨ੍ਹਾਂ ਕਿਹਰਾ ਕਿ ਰਾਜ ਸਿਹਤ ਏਜੰਸੀ, ਯੂਨਾਈਟਿਡ ਇੰਡੀਆ ਇੰਸ਼ੋਰੈਂਸ ਦੇ ਤਾਲਮੇਲ ਨਾਲ ਪੰਜਾਬ ਭਰ ਵਿੱਚ ਯੂਨੀਵਰਸਲ ਹੈਲਥਕੇਅਰ ਕਵਰੇਜ ਦੀ ਨਿਰਵਿਘਨ ਡਿਲਿਵਰੀ ਨੂੰ ਯਕੀਨੀ ਬਣਾ ਰਹੀ ਹੈ।
ਵਿਆਹ ਤੋਂ ਪਹਿਲਾਂ ਲੜਕੇ ਦੀ ਮੈਡੀਕਲ ਜਾਂਚ ਲਾਜ਼ਮੀ ਕਰਨ ਲਈ ਕਾਨੂੰਨ ਬਣਾਉਣ ਦੀ ਕੀਤੀ ਮੰਗ
written by Live 24 Punjabi
- ਸਾੰਸਦ ਮਾਲਵਿੰਦਰ ਸਿੰਘ ਕੰਗ ਨੇ ਸੰਸਦ ਵਿੱਚ ਵਿਆਹ ਤੋਂ ਬਾਅਦ ਵਧਦੇ ਧੋਖੇ ਅਤੇ ਘਰੇਲੂ ਹਿੰਸਾ ਦਾ ਮੁੱਦਾ ਉਠਾਇਆ
ਨਵੀਂ ਦਿੱਲੀ 27 ਮਾਰਚ : ਆਮ ਆਦਮੀ ਪਾਰਟੀ (ਆਪ) ਦੇ ਸਾੰਸਦ ਮਾਲਵਿੰਦਰ ਸਿੰਘ ਕੰਗ ਨੇ ਦੇਸ਼ ਦੀਆਂ ਧੀਆਂ-ਭੈਣਾਂ ਦੀ ਸੁਰੱਖਿਆ ਨੂੰ ਲੈ ਕੇ ਇੱਕ ਬਹੁਤ ਹੀ ਗੰਭੀਰ ਅਤੇ ਸੰਵੇਦਨਸ਼ੀਲ ਮੁੱਦਾ ਉਠਾਇਆ। ਉਨ੍ਹਾਂ ਨੇ ਮੌਜੂਦਾ ਸਮਾਜ ਵਿੱਚ ਵਧ ਰਹੇ ਤਲਾਕ ਦੇ ਮਾਮਲਿਆਂ ਅਤੇ ਘਰੇਲੂ ਹਿੰਸਾ ‘ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਤੋਂ ਵਿਆਹ ਸਬੰਧੀ ਕਾਨੂੰਨਾਂ ਵਿੱਚ ਸਖ਼ਤ ਸੁਧਾਰ ਕਰਨ ਦੀ ਮੰਗ ਕੀਤੀ।
ਸੰਸਦ ਨੂੰ ਸੰਬੋਧਨ ਕਰਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਅੱਜ ਸਾਡੇ ਦੇਸ਼ ਵਿੱਚ ਵਿਆਹ ਟੁੱਟਣ ਅਤੇ ਘਰ ਉਜੜਨ ਦਾ ਸਿਲਸਿਲਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਮੱਸਿਆ ਸਿਰਫ਼ ਪੰਜਾਬ ਤੱਕ ਸੀਮਤ ਨਹੀਂ ਹੈ, ਸਗੋਂ ਪੂਰੇ ਭਾਰਤ ਦੇ ਪਰਿਵਾਰਾਂ ਨੂੰ ਆਪਣੀ ਲਪੇਟ ਵਿੱਚ ਲੈ ਰਹੀ ਹੈ।
ਉਨ੍ਹਾਂ ਨੇ ਸਮਾਜ ਦੇ ਦੋਹਰੇ ਮਾਪਦੰਡਾਂ ‘ਤੇ ਚੋਟ ਕਰਦਿਆਂ ਕਿਹਾ ਕਿ ਅਸੀਂ ਵਿਆਹ ਤੋਂ ਪਹਿਲਾਂ ਲੜਕੀ ਦੀ ਸਿੱਖਿਆ, ਚਰਿੱਤਰ ਅਤੇ ਪਰਿਵਾਰਕ ਪਿਛੋਕੜ ਦੀ ਬਾਰੀਕੀ ਨਾਲ ਜਾਂਚ ਕਰਦੇ ਹਾਂ, ਪਰ ਜਦੋਂ ਗੱਲ ਲੜਕੇ ਦੀ ਆਉਂਦੀ ਹੈ, ਤਾਂ ਅਸੀਂ ਆਪਣੀਆਂ ਅੱਖਾਂ ਬੰਦ ਕਰ ਲੈਂਦੇ ਹਾਂ। ਵਿਆਹ ਤੋਂ ਬਾਅਦ ਲੜਕਿਆਂ ਵਿੱਚ ਸਾਹਮਣੇ ਆਉਣ ਵਾਲਾ ਨਸ਼ਾ, ਗੰਭੀਰ ਬਿਮਾਰੀਆਂ ਅਤੇ ਅਪਰਾਧਿਕ ਰੁਝਾਨ ਅਣਗਿਣਤ ਜ਼ਿੰਦਗੀਆਂ ਨੂੰ ਬਰਬਾਦ ਕਰ ਰਹੇ ਹਨ।
ਕੰਗ ਨੇ ਭਾਰਤ ਸਰਕਾਰ ਅਤੇ ਸਾਰੀਆਂ ਰਾਜ ਸਰਕਾਰਾਂ ਨੂੰ ਇਸ ਦਿਸ਼ਾ ਵਿੱਚ ਤੁਰੰਤ ਸਖ਼ਤ ਕਦਮ ਚੁੱਕਣ ਦੀ ਅਪੀਲ ਕੀਤੀ। ਉਨ੍ਹਾਂ ਮੰਗ ਕੀਤੀ ਕਿ ਮੈਰਿਜ ਸਰਟੀਫਿਕੇਟ ਜਾਰੀ ਕਰਨ ਤੋਂ ਪਹਿਲਾਂ ਲੜਕੇ ਦਾ ‘ਡੋਪ ਟੈਸਟ’ ਲਾਜ਼ਮੀ ਕੀਤਾ ਜਾਵੇ। ਵਿਆਹ ਤੋਂ ਪਹਿਲਾਂ ਲੜਕੇ ਲਈ ‘ਮੈਡੀਕਲ ਫਿਟਨੈਸ ਸਰਟੀਫਿਕੇਟ’ ਨੂੰ ਕਾਨੂੰਨੀ ਤੌਰ ‘ਤੇ ਜ਼ਰੂਰੀ ਬਣਾਇਆ ਜਾਵੇ।
ਕੰਗ ਨੇ ਕਿਹਾ ਕਿ ਇਹ ਇੱਕ ਛੋਟਾ ਜਿਹਾ ਸੁਧਾਰ ਸਾਡੇ ਦੇਸ਼ ਦੀਆਂ ਔਰਤਾਂ ਲਈ ਇੱਕ ਵੱਡਾ ਸੁਰੱਖਿਆ ਕਵਚ ਸਾਬਤ ਹੋਵੇਗਾ।
‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ
written by Live 24 Punjabi
ਚੰਡੀਗੜ੍ਹ, 26 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ, ਪਾਰਟੀ ਨੇ ਬੁੱਧਵਾਰ ਨੂੰ ਸੂਬਾ ਪੱਧਰੀ ਮੁਹਿੰਮ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ” ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਰਾਹੀਂ ਸਰਕਾਰ ਦੇ ਕੰਮਾਂ ਦਾ ਰਿਕਾਰਡ ਸਿੱਧਾ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਦੇ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।
ਮੰਤਰੀਆਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੇ ਇੱਕੋ ਦਿਨ ਵਿੱਚ ਕਰੀਬ 1,000 ਪਿੰਡਾਂ ਅਤੇ ਵਾਰਡਾਂ ਦਾ ਦੌਰਾ ਕੀਤਾ, ਨਾਗਰਿਕਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ‘ਤੇ ਚਾਨਣਾ ਪਾਇਆ। ਇਸ ਮੁਹਿੰਮ ਵਿੱਚ ਜਨਤਾ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ਾਸਨ ਅਤੇ ਭਲਾਈ ਸਕੀਮਾਂ ਪ੍ਰਤੀ ਤਸੱਲੀ ਪ੍ਰਗਟਾਈ।
- ਭਗਵੰਤ ਮਾਨ ਸਰਕਾਰ ਅਧੀਨ 24 ਘੰਟੇ ਬਿਜਲੀ ਸਪਲਾਈ ਦੇ ਨਾਲ 90% ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਮਿਲ ਰਹੇ ਹਨ: ਸੰਜੀਵ ਅਰੋੜਾ
- 92,000 ਤੋਂ ਵੱਧ ਨਸ਼ਾ ਤਸਕਰ ਜੇਲ੍ਹਾਂ ਵਿੱਚ, 65,000 ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਗਈਆਂ: ਲਾਲ ਚੰਦ ਕਟਾਰੂਚੱਕ
- 985 ਆਮ ਆਦਮੀ ਕਲੀਨਿਕਾਂ ਨੇ 5 ਕਰੋੜ ਲੋਕਾਂ ਨੂੰ ਮੁਫ਼ਤ ਇਲਾਜ ਦਿੱਤਾ, 10 ਲੱਖ ਰੁਪਏ ਦਾ ਸਿਹਤ ਬੀਮਾ ਯਕੀਨੀ ਬਣਾਇਆ: ਹਰਭਜਨ ਸਿੰਘ ਈਟੀਓ
- ਮਾਵਾਂ-ਭੈਣਾਂ ਸਤਿਕਾਰ ਯੋਜਨਾ ਨੇ ਔਰਤਾਂ ਨੂੰ 1000 ਤੋਂ 1500 ਰੁਪਏ ਦੀ ਮਹੀਨਾਵਾਰ ਵਿੱਤੀ ਸਹਾਇਤਾ ਯਕੀਨੀ ਬਣਾਈ, ਸਸ਼ਕਤੀਕਰਨ ਮਜ਼ਬੂਤ ਹੋਇਆ: ਡਾ. ਬਲਜੀਤ ਕੌਰ
- ਪੰਜਾਬ ਦੇ ਸਰਕਾਰੀ ਸਕੂਲ ਹੁਣ ਰਾਸ਼ਟਰੀ ਪੱਧਰ ‘ਤੇ ਨੰਬਰ 1, ਵਿਦਿਆਰਥੀ ਜੇਈਈ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ: ਡਾ. ਰਵਜੋਤ ਸਿੰਘ
- ਕਿਸਾਨਾਂ ਨੂੰ ਦਿਨ ਵੇਲੇ ਮੁਫ਼ਤ ਬਿਜਲੀ ਮਿਲ ਰਹੀ ਹੈ, ਦਹਾਕਿਆਂ ਬਾਅਦ ਨਹਿਰੀ ਪਾਣੀ ਖੇਤਾਂ ਦੇ ਅੰਤਿਮ ਸਿਰੇ ਤੱਕ ਪਹੁੰਚਿਆ: ਮੋਹਿੰਦਰ ਭਗਤ
- ਸ਼ਹੀਦਾਂ ਦੇ ਪਰਿਵਾਰਾਂ ਲਈ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ, ਸੜਕ ਸੁਰੱਖਿਆ ਫੋਰਸ ਨਾਲ ਸੜਕੀ ਮੌਤਾਂ ਵਿੱਚ 50% ਦੀ ਕਮੀ: ਬਰਿੰਦਰ ਕੁਮਾਰ ਗੋਇਲ
ਕੈਬਨਿਟ ਮੰਤਰੀ ਡਾ. ਰਵਜੋਤ ਨੇ ਸ਼ਾਮ ਚੌਰਾਸੀ ਵਿੱਚ ਲੋਕਾਂ ਨਾਲ ਸੰਵਾਦ ਕਰਦਿਆਂ ਕਿਹਾ ਕਿ ਅੱਜ ਪੂਰੇ ਦੇਸ਼ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਚਰਚਾ ਹੈ। ਭਾਰਤ ਸਰਕਾਰ ਦੇ ਸਰਵੇਖਣ ਨੇ ਵੀ ਮੰਨਿਆ ਹੈ ਕਿ ਪੰਜਾਬ ਦੇ ਸਕੂਲ ਨੰਬਰ 1 ਬਣ ਚੁੱਕੇ ਹਨ। 28,000 ਤੋਂ ਵੱਧ ਅਧਿਆਪਕਾਂ ਦੀ ਪਾਰਦਰਸ਼ੀ ਭਰਤੀ ਅਤੇ ਫਿਨਲੈਂਡ-ਸਿੰਗਾਪੁਰ ਵਿੱਚ ਉਨ੍ਹਾਂ ਦੀ ਸਿਖਲਾਈ ਦਾ ਹੀ ਨਤੀਜਾ ਹੈ ਕਿ ਅੱਜ ਪੰਜਾਬ ਦੇ ਬੱਚੇ ਜੇਈਈ (ਜੇਈਈ) ਅਤੇ ਨੀਟ (ਨੀਟ) ਵਰਗੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ।
ਲੁਧਿਆਣਾ ਵੈਸਟ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ 90% ਘਰਾਂ ਦਾ ਬਿਜਲੀ ਬਿੱਲ ਜ਼ੀਰੋ ਕਰਕੇ ਇਤਿਹਾਸ ਰਚ ਦਿੱਤਾ ਹੈ। ਪਹਿਲਾਂ ਲੋਕ ਬਿੱਲਾਂ ਤੋਂ ਡਰਦੇ ਸਨ, ਅੱਜ ਉਨ੍ਹਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ ਅਤੇ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ।
ਭੋਆ ਵਿੱਚ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਰਕਾਰ ਨੇ ਨਸ਼ਿਆਂ ਵਿਰੁੱਧ ਨਿਰਣਾਇਕ ਜੰਗ ਛੇੜੀ ਹੈ, ਜਿਸ ਤਹਿਤ 92,000 ਤੋਂ ਵੱਧ ਤਸਕਰ ਸਲਾਖਾਂ ਪਿੱਛੇ ਹਨ। ਇਸ ਦੇ ਨਾਲ ਹੀ 65,000 ਸਰਕਾਰੀ ਨੌਕਰੀਆਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਕੇਵਲ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ।
ਜੰਡਿਆਲਾ ਵਿੱਚ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੰਜਾਬ ਵਿੱਚ 985 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ, ਜਿੱਥੇ 5 ਕਰੋੜ ਤੋਂ ਵੱਧ ਲੋਕ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਹੁਣ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈੱਸ ਇਲਾਜ ਮਿਲ ਰਿਹਾ ਹੈ, ਜਿਸ ਨਾਲ ਗਰੀਬ ਨੂੰ ਹੁਣ ਇਲਾਜ ਲਈ ਕਰਜ਼ਾ ਨਹੀਂ ਲੈਣਾ ਪੈਂਦਾ।
ਮਲੋਟ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਔਰਤਾਂ ਲਈ ਵੱਡੇ ਐਲਾਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ “ਮਾਤਾ ਦੀ ਸਤਿਕਾਰ ਯੋਜਨਾ” ਤਹਿਤ ਵਿਸਾਖੀ ਤੋਂ ਹਰ ਔਰਤ ਨੂੰ 1000 ਰੁਪਏ ਅਤੇ ਐਸਸੀ ਭਾਈਚਾਰੇ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਸ ਦੇ ਨਾਲ ਹੀ ਮੁਫ਼ਤ ਬੱਸ ਯਾਤਰਾ ਨੇ ਔਰਤਾਂ ਨੂੰ ਆਤਮ-ਨਿਰਭਰ ਬਣਾਇਆ ਹੈ।
ਜਲੰਧਰ ਵੈਸਟ ਵਿੱਚ ਮੋਹਿੰਦਰ ਭਗਤ ਨੇ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਦੀ ਸੱਚੀ ਹਮਦਰਦ ਹੈ। ਅੱਜ ਕਿਸਾਨਾਂ ਨੂੰ ਦਿਨ ਵੇਲੇ 8 ਘੰਟੇ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਦਹਾਕਿਆਂ ਬਾਅਦ ਨਹਿਰੀ ਪਾਣੀ ਹਰ ਖੇਤ ਦੇ ਅੰਤਿਮ ਸਿਰੇ ਤੱਕ ਪਹੁੰਚਿਆ ਹੈ। ਫ਼ਸਲ ਦਾ ਭੁਗਤਾਨ ਵੀ ਹੁਣ ਮਹਿਜ਼ 24 ਘੰਟਿਆਂ ਦੇ ਅੰਦਰ ਸਿੱਧਾ ਖਾਤੇ ਵਿੱਚ ਹੋ ਰਿਹਾ ਹੈ।
ਲਹਿਰਾ ਵਿੱਚ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸਰਕਾਰ ਬਜ਼ੁਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਕਰਵਾ ਰਹੀ ਹੈ। ਨਾਲ ਹੀ, ਦੇਸ਼ ਦੀ ਰੱਖਿਆ ਵਿੱਚ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ। ਉਨ੍ਹਾਂ ਦੱਸਿਆ ਕਿ ‘ਰੋਡ ਸੇਫਟੀ ਫੋਰਸ’ (ਐਸਐਸਐਫ) ਬਣਨ ਨਾਲ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 50% ਦੀ ਕਮੀ ਆਈ ਹੈ।
ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾਂ ਵਿੱਚ ਉਹ ਕੰਮ ਹੋਏ ਹਨ ਜੋ ਆਜ਼ਾਦੀ ਤੋਂ ਬਾਅਦ ਅੱਜ ਤੱਕ ਨਹੀਂ ਹੋਏ। 40,000 ਕਿਲੋਮੀਟਰ ਸੜਕਾਂ, 9,000 ਖੇਡ ਮੈਦਾਨ ਅਤੇ 6,000 ਜਿਮ ਬਣਾ ਕੇ ਪੰਜਾਬ ਨੂੰ ਫਿਰ ਤੋਂ “ਰੰਗਲਾ ਪੰਜਾਬ” ਬਣਾਉਣ ਦਾ ਸੁਪਨਾ ਹਕੀਕਤ ਵਿੱਚ ਬਦਲ ਰਿਹਾ ਹੈ।
ਸੰਵਾਦ ਪ੍ਰੋਗਰਾਮ ਦੌਰਾਨ ਮੰਤਰੀਆਂ ਨੇ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਸਿਰਫ਼ ਯੋਜਨਾਵਾਂ ਬਣਾਉਣਾ ਨਹੀਂ, ਸਗੋਂ ਉਨ੍ਹਾਂ ਨੂੰ ਹਰ ਨਾਗਰਿਕ ਤੱਕ ਪਹੁੰਚਾਉਣਾ ਹੈ।
ਪਿਛਲੇ 30 ਸਾਲਾਂ ਤੋਂ ਕਾਂਗਰਸ ਨਾਲ ਮਿਲ ਕੇ ਗੁਜਰਾਤ ਨੂੰ ਲੁੱਟ ਰਹੀ ਭਾਜਪਾ, ਇਸ ਵਾਰ ਆਪ ਮੁਕਤੀ ਦਿਵਾਏਗੀ : ਕੇਜਰੀਵਾਲ
written by Live 24 Punjabi
- ਭਾਜਪਾ ਦੀ ਸਰਪ੍ਰਸਤੀ ਹੇਠ ਗੁਜਰਾਤ ਦੇ ਹਰ ਕੋਨੇ ਵਿੱਚ ਨਸ਼ਾ ਫੈਲ ਰਿਹਾ ਹੈ
- 35 ਫੀਸਦੀ ਜ਼ਬਤ ਨਸ਼ੇ ਪੁਲਿਸ ਦੀ ਰਖਵਾਲੀ ਵਿੱਚੋਂ ਹੀ ‘‘ਗਾਇਬ’’ ਹੋ ਗਏ, ‘‘ਗਾਇਬ’’ ਡਰਗ ਨਾਲ ਕਿੰਨੇ ਤਸਕਰਾਂ ਨੂੰ ਸਪਲਾਈ ਹੋਈ?
- ਖੇਤੀ ਅਤੇ ਘਰਾਂ ਦੀ ਬਿਜਲੀ ਮੁਫ਼ਤ, ਔਰਤਾਂ ਨੂੰ ਹਜ਼ਾਰ ਰੁਪਏ ਮਹੀਨਾ ਅਤੇ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਿਹਤ ਬੀਮਾ ਦੇਵਾਂਗੇ
- ਗੁਜਰਾਤ ਵਿੱਚ ਹੁਣ ‘‘ਆਪ’’ ਮਜ਼ਬੂਤ ਵਿਕਲਪ ਹੈ, ਇਸ ਵਾਰ ਚੋਣਾਂ ਵਿੱਚ ਝਾੜੂ ਚਲਾ ਕੇ ਕਾਂਗਰਸ-ਭਾਜਪਾ ਨੂੰ ਖਦੇੜ ਦੇਣਾ ਹੈ
- ਭਾਜਪਾ ਨੇ ਵਾਅਦੇ ਦੇ ਬਾਵਜੂਦ ਨਰਮਦਾ ਦਾ ਪਾਣੀ ਹਰ ਖੇਤ ਤੱਕ ਨਹੀਂ ਪਹੁੰਚਾਇਆ, ਜਦਕਿ ਅਸੀਂ ਪੰਜਾਬ ਵਿੱਚ 78 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾ ਦਿੱਤਾ
ਗੁਜਰਾਤ, 26 ਮਾਰਚ : ਗੁਜਰਾਤ ਦੌਰੇ ‘ਤੇ ਆਏ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੁਲਿਸ ਹਿਰਾਸਤ ‘ਚੋਂ ਗਾਇਬ ਹੋਏ ਨਸ਼ਿਆਂ ਨੂੰ ਲੈ ਕੇ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਗੁਜਰਾਤ ਪੁਲਿਸ ਦੀ ਹਿਰਾਸਤ ਵਿੱਚੋਂ ਲਗਭਗ 2,300 ਕਿਲੋ ਤੋਂ ਵੱਧ ਨਸ਼ਾ ਚੂਹੇ ਖਾ ਗਏ, ਇਹ ਲੋਕ ਕਿਸ ਨੂੰ ਮੂਰਖ ਬਣਾ ਰਹੇ ਹਨ? ਲਗਭਗ 35 ਫੀਸਦੀ ਜ਼ਬਤ ਕੀਤਾ ਨਸ਼ਾ ਪੁਲਿਸ ਦੀ ਰਖਵਾਲੀ ਵਿੱਚੋਂ ਹੀ ਗਾਇਬ ਹੋ ਗਿਆ। ਇਸ ਗਾਇਬ ਹੋਏ ਨਸ਼ੇ ਨਾਲ ਕਿੰਨੇ ਤਸਕਰਾਂ ਨੂੰ ਸਪਲਾਈ ਕੀਤੀ ਗਈ? ਸੱਚ ਤਾਂ ਇਹ ਹੈ ਕਿ ਭਾਜਪਾ ਦੀ ਸਰਪ੍ਰਸਤੀ ਹੇਠ ਗੁਜਰਾਤ ਦੇ ਹਰ ਕੋਨੇ ਵਿੱਚ ਨਸ਼ਾ ਫੈਲ ਰਿਹਾ ਹੈ ਅਤੇ ਜ਼ਿੰਦਗੀਆਂ ਬਰਬਾਦ ਹੋ ਰਹੀਆਂ ਹਨ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜਾਮਨਗਰ ਵਿੱਚ ‘ਵਿਜੇ ਵਿਸ਼ਵਾਸ ਸਭਾ’ ਨੂੰ ਸੰਬੋਧਨ ਕਰਦਿਆਂ ਭਾਜਪਾ ਅਤੇ ਕਾਂਗਰਸ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ 30 ਸਾਲਾਂ ਤੋਂ ਭਾਜਪਾ ਗੁਜਰਾਤ ਨੂੰ ਲੁੱਟ ਰਹੀ ਹੈ, ਪਰ ਇਸ ਵਾਰ ਆਮ ਆਦਮੀ ਪਾਰਟੀ ਜਨਤਾ ਨਾਲ ਮਿਲ ਕੇ ਗੁਜਰਾਤ ਨੂੰ ਭਾਜਪਾ ਤੋਂ ਮੁਕਤੀ ਦਿਵਾ ਕੇ ਰਹੇਗੀ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 30 ਸਾਲਾਂ ਤੋਂ ਭਾਜਪਾ ਗੁਜਰਾਤ ਨੂੰ ਲੁੱਟ ਰਹੀ ਹੈ। ਇਨ੍ਹਾਂ ਨੇ ਸਕੂਲ, ਹਸਪਤਾਲ ਬਰਬਾਦ ਕਰ ਦਿੱਤੇ, ਸੜਕਾਂ ਅਤੇ ਪੁਲ ਬਣਾਉਂਦੇ ਹਨ ਜੋ ਦੋ ਦਿਨਾਂ ਵਿੱਚ ਟੁੱਟ ਜਾਂਦੇ ਹਨ। ਗੁਜਰਾਤ ਵਿੱਚ ਇੰਨਾ ਭ੍ਰਿਸ਼ਟਾਚਾਰ ਹੈ ਕਿ ਕਿਸੇ ਵੀ ਵਿਭਾਗ ਵਿੱਚ ਪੈਸੇ ਤੋਂ ਬਿਨਾਂ ਕੰਮ ਨਹੀਂ ਹੁੰਦਾ। ਸੌਰਾਸ਼ਟਰ ਭਗਵਾਨ ਸੋਮਨਾਥ ਦੀ ਪਵਿੱਤਰ ਧਰਤੀ ਹੈ। ਇੱਥੇ ਦਵਾਰਕਾਧੀਸ਼ ਦਾ ਮੰਦਰ ਹੈ, ਜਿੱਥੇ ਦੇਸ਼ ਭਰ ਤੋਂ ਲੋਕ ਅਸ਼ੀਰਵਾਦ ਲੈਣ ਆਉਂਦੇ ਹਨ। ਮੈਂ ਵੀ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਇਸ ਵਾਰ ਗੁਜਰਾਤ ਨੂੰ ਭਾਜਪਾ ਤੋਂ ਮੁਕਤੀ ਦਿਵਾ ਦਿਓ। ਭਾਜਪਾ ਨੇ ਗੁਜਰਾਤ ਨੂੰ ਬਰਬਾਦ ਕਰ ਦਿੱਤਾ ਹੈ। ਕਾਂਗਰਸ ਅਤੇ ਭਾਜਪਾ ਆਪਸ ਵਿੱਚ ਮਿਲੇ ਹੋਏ ਹਨ ਅਤੇ ਦੋਵੇਂ ਮਿਲ ਕੇ ਲੁੱਟ ਰਹੇ ਹਨ। ਦੋਵਾਂ ਦੇ ਸਾਂਝੇ ਕਾਰੋਬਾਰ ਹਨ ਅਤੇ ਸਾਰੇ ਸਰਕਾਰੀ ਠੇਕੇ ਇਨ੍ਹਾਂ ਦੇ ਆਗੂਆਂ ਨੂੰ ਮਿਲਦੇ ਹਨ। ਕਾਂਗਰਸ ਚਾਹੁੰਦੀ ਹੀ ਨਹੀਂ ਕਿ ਗੁਜਰਾਤ ਵਿੱਚੋਂ ਭਾਜਪਾ ਦੀ ਸੱਤਾ ਜਾਵੇ ਕਿਉਂਕਿ ਇਨ੍ਹਾਂ ਦੀ ਆਪਸੀ ਸੈਟਿੰਗ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 30 ਸਾਲ ਪਹਿਲਾਂ ਗੁਜਰਾਤ ਦੇਸ਼ ਦਾ ਨੰਬਰ ਇੱਕ ਰਾਜ ਸੀ। ਗੁਜਰਾਤ ਸੰਪੰਨ ਸੀ ਅਤੇ ਲੋਕ ਖੁਸ਼ ਸਨ। ਪਰ 30 ਸਾਲਾਂ ਵਿੱਚ ਭਾਜਪਾ ਨੇ ਗੁਜਰਾਤ ਨੂੰ ਬਰਬਾਦ ਕਰ ਦਿੱਤਾ। ਅੱਜ ਸਾਰੇ ਰਾਜਾਂ ਵਿੱਚੋਂ ਗੁਜਰਾਤ ਸਭ ਤੋਂ ਹੇਠਲੇ ਪੱਧਰ ‘ਤੇ ਆਉਂਦਾ ਹੈ। ਭਾਜਪਾ ਸਿਰਫ਼ ਅਮੀਰਾਂ ਦੀ ਪਾਰਟੀ ਹੈ। ਹਰ ਸਾਲ ਅਰਬਾਂ-ਖਰਬਾਂ ਦਾ ਬਜਟ ਕਿੱਥੇ ਜਾਂਦਾ ਹੈ? ਸਾਰਾ ਪੈਸਾ ਅਮੀਰਾਂ ‘ਤੇ ਲੁਟਾ ਦਿੱਤਾ ਜਾਂਦਾ ਹੈ। ਮੈਂ ਕਿਸੇ ਨੂੰ ਗਾਲ੍ਹਾਂ ਨਹੀਂ ਕੱਢਦਾ, ਕਿਉਂਕਿ ਗਾਲ੍ਹਾਂ ਕੱਢਣ ਨਾਲ ਕਿਸੇ ਦਾ ਘਰ ਨਹੀਂ ਚੱਲੇਗਾ ਅਤੇ ਨਾ ਹੀ ਬੱਚੇ ਪਲਣਗੇ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 2022 ਤੋਂ ਪਹਿਲਾਂ ਪੰਜਾਬ ਦਾ ਵੀ ਬੁਰਾ ਹਾਲ ਸੀ। ਪੰਜਾਬ ਵਿੱਚ ਵੀ ਕਾਂਗਰਸ ਅਤੇ ਭਾਜਪਾ-ਅਕਾਲੀ ਦਲ ਸੀ। ਦੋਵੇਂ ਪੰਜ-ਪੰਜ ਸਾਲ ਸਰਕਾਰ ਵਿੱਚ ਰਹਿ ਕੇ ਲੁੱਟਦੇ ਸਨ ਅਤੇ ਜਨਤਾ ਦੁਖੀ ਸੀ। 2022 ਵਿੱਚ ਜਨਤਾ ਨੇ ਦੋਵਾਂ ਪਾਰਟੀਆਂ ਨੂੰ ਖਦੇੜ ਦਿੱਤਾ ਅਤੇ 117 ਵਿੱਚੋਂ 92 ਸੀਟਾਂ ਆਮ ਆਦਮੀ ਪਾਰਟੀ ਨੂੰ ਦੇ ਕੇ ਨਵੀਂ ਸਰਕਾਰ ਬਣਾਈ। ਅਸੀਂ ਇਨ੍ਹਾਂ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਜੋ ਕੰਮ ਕੀਤੇ ਹਨ, ਜੇਕਰ ਗੁਜਰਾਤ ਵਿੱਚ ਸਾਨੂੰ ਮੌਕਾ ਮਿਲਿਆ ਤਾਂ ਉਹ ਸਾਰੇ ਕੰਮ ਇੱਥੇ ਵੀ ਕਰਾਂਗੇ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਦੀ ਸਰਕਾਰ ਹੈ। ਅੱਜ ਪੰਜਾਬ ਦਾ ਕਿਸਾਨ ਖੁਸ਼ਹਾਲ ਹੈ ਕਿਉਂਕਿ ਪੰਜਾਬ ਦਾ ਮੁੱਖ ਮੰਤਰੀ ਕਿਸਾਨ ਦਾ ਪੁੱਤਰ ਹੈ। 2022 ਤੋਂ ਪਹਿਲਾਂ ਸਿੰਚਾਈ ਲਈ ਬਿਜਲੀ ਅੱਧੀ ਰਾਤ ਤੋਂ ਬਾਅਦ ਆਉਂਦੀ ਸੀ ਅਤੇ ਕਿਸਾਨ ਸਾਰੀ ਰਾਤ ਜਾਗਦਾ ਸੀ। ਪਰ ਹੁਣ ਭਗਵੰਤ ਮਾਨ ਸਰਕਾਰ ਦਿਨ ਵੇਲੇ 8 ਘੰਟੇ ਕਿਸਾਨਾਂ ਨੂੰ ਬਿਜਲੀ ਦਿੰਦੀ ਹੈ। ਗੁਜਰਾਤ ਵਿੱਚ ਕਿਸਾਨਾਂ ਨੂੰ ਫ਼ਸਲ ਦੇ ਪੈਸੇ ਤਿੰਨ-ਤਿੰਨ ਮਹੀਨੇ ਤੱਕ ਨਹੀਂ ਮਿਲਦੇ, ਪਰ ਪੰਜਾਬ ਵਿੱਚ ਸ਼ਾਮ ਤੱਕ ਕਿਸਾਨਾਂ ਦੇ ਖਾਤੇ ਵਿੱਚ ਪੈਸੇ ਆ ਜਾਂਦੇ ਹਨ। ਇਹ ਤਦ ਹੀ ਹੋਵੇਗਾ ਜਦੋਂ ਗੁਜਰਾਤ ਵਿੱਚੋਂ ਭਾਜਪਾ ਨੂੰ ਹਟਾ ਕੇ ਆਮ ਆਦਮੀ ਪਾਰਟੀ ਨੂੰ ਲਿਆਂਦਾ ਜਾਵੇਗਾ। ਪੰਜਾਬ ਵਿੱਚ ਖੇਤੀ ਲਈ ਬਿਜਲੀ ਮੁਫ਼ਤ ਹੈ, ਜਦਕਿ ਗੁਜਰਾਤ ਵਿੱਚ ਅਜਿਹਾ ਨਹੀਂ ਹੈ। ਪਹਿਲਾਂ ਪੰਜਾਬ ਦੇ 21 ਫੀਸਦੀ ਕਿਸਾਨਾਂ ਨੂੰ ਨਹਿਰੀ ਪਾਣੀ ਮਿਲਦਾ ਸੀ ਅਤੇ ਅੱਜ 78 ਫੀਸਦੀ ਨੂੰ ਮਿਲਦਾ ਹੈ। ਸੌਰਾਸ਼ਟਰ ਵਿੱਚ ਪਾਣੀ ਦੀ ਬਹੁਤ ਸਮੱਸਿਆ ਹੈ, ਜਿਸ ਨੂੰ ਸਿਰਫ਼ ‘ਆਪ’ ਸਰਕਾਰ ਹੀ ਦੂਰ ਕਰ ਸਕਦੀ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਵਿੱਚ ਸਰਕਾਰੀ ਹਸਪਤਾਲਾਂ ਦਾ ਬੁਰਾ ਹਾਲ ਹੈ। ਦੂਜੇ ਪਾਸੇ ਪੰਜਾਬ ਵਿੱਚ ਸਾਡੀ ਸਰਕਾਰ ਨੇ ਸਾਰੇ ਪਰਿਵਾਰਾਂ ਦਾ 10-10 ਲੱਖ ਰੁਪਏ ਦਾ ਸਿਹਤ ਬੀਮਾ ਕਰ ਦਿੱਤਾ ਹੈ। ਹੁਣ ਗਰੀਬ ਤੋਂ ਗਰੀਬ ਆਦਮੀ ਵੀ ਵੱਡੇ ਹਸਪਤਾਲਾਂ ਵਿੱਚ ਆਪਣਾ ਇਲਾਜ ਕਰਵਾ ਸਕਦਾ ਹੈ। ਪੂਰੀ ਦੁਨੀਆ ਵਿੱਚ ਪਹਿਲੀ ਵਾਰ ਅਜਿਹੀ ਯੋਜਨਾ ਪੰਜਾਬ ਵਿੱਚ ਆਈ ਹੈ। ਜਦੋਂ ਤੋਂ ਇਹ ਯੋਜਨਾ ਲਾਗੂ ਹੋਈ ਹੈ, ਕਾਂਗਰਸ ਅਤੇ ਭਾਜਪਾ ਵਾਲੇ ਸਾਨੂੰ ਗਾਲ੍ਹਾਂ ਕੱਢ ਰਹੇ ਹਨ। ਉਹ ਕਹਿੰਦੇ ਹਨ ਕਿ ਗਰੀਬਾਂ ਲਈ ਸਰਕਾਰੀ ਹਸਪਤਾਲ ਕਾਫੀ ਹਨ। ਪਰ ਜਦੋਂ ਮੁੱਖ ਮੰਤਰੀ, ਮੰਤਰੀ ਅਤੇ ਵਿਧਾਇਕਾਂ ਦਾ ਇਲਾਜ ਮੁਫ਼ਤ ਹੋ ਸਕਦਾ ਹੈ, ਤਾਂ ਕਿਸਾਨਾਂ ਅਤੇ ਮਜ਼ਦੂਰਾਂ ਦਾ ਕਿਉਂ ਨਹੀਂ? ਪੰਜਾਬ ਵਿੱਚ ਹੁਣ ਜਿਨ੍ਹਾਂ ਹਸਪਤਾਲਾਂ ਵਿੱਚ ਮੁੱਖ ਮੰਤਰੀ ਦਾ ਇਲਾਜ ਹੁੰਦਾ ਹੈ, ਉੱਥੇ ਹੀ ਕਿਸਾਨਾਂ ਦਾ ਵੀ ਇਲਾਜ ਹੋਵੇਗਾ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਘਰੇਲੂ ਬਿਜਲੀ ਮੁਫ਼ਤ ਹੈ ਅਤੇ ਸਭ ਦਾ ਜ਼ੀਰੋ ਬਿੱਲ ਆਉਂਦਾ ਹੈ। ਜਦਕਿ ਗੁਜਰਾਤ ਵਿੱਚ ਪੂਰੇ ਦੇਸ਼ ਵਿੱਚੋਂ ਸਭ ਤੋਂ ਮਹਿੰਗੀ ਬਿਜਲੀ ਹੈ। ਬਿਜਲੀ ਮੁਫ਼ਤ ਹੋਣ ‘ਤੇ ਵੀ ਵਿਰੋਧੀ ਧਿਰਾਂ ਨੇ ਸਾਨੂੰ ਭੰਡਿਆ। ਪਰ ਜੇਕਰ ਨੇਤਾਵਾਂ ਨੂੰ ਮੁਫ਼ਤ ਬਿਜਲੀ ਮਿਲ ਸਕਦੀ ਹੈ, ਤਾਂ ਜਨਤਾ ਨੂੰ ਕਿਉਂ ਨਹੀਂ? ਪੰਜਾਬ ਵਿੱਚ ਹੁਣ ਹਰ ਔਰਤ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਮਿਲੇਗਾ। ਭਾਜਪਾ ਅਤੇ ਕਾਂਗਰਸ ਇਸ ਦਾ ਵੀ ਵਿਰੋਧ ਕਰ ਰਹੇ ਹਨ। ਗੁਜਰਾਤ ਵਿੱਚ ਵੀ ਔਰਤਾਂ ਨੂੰ ਇਹ ਸਹੂਲਤ ਮਿਲ ਸਕਦੀ ਹੈ, ਪਰ ਇਸ ਲਈ ਭਾਜਪਾ ਨੂੰ ਭਗਾ ਕੇ ‘ਆਪ’ ਨੂੰ ਲਿਆਉਣਾ ਪਵੇਗਾ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ 30 ਸਾਲਾਂ ਤੋਂ ਲੁੱਟ ਰਹੀ ਹੈ, ਪਰ ਹਰ ਵਾਰ ਅਸੀਂ ਜਾ ਕੇ ਕਮਲ ਦਾ ਬਟਨ ਦਬਾ ਦਿੰਦੇ ਹਾਂ ਕਿਉਂਕਿ ਪਹਿਲਾਂ ਕੋਈ ਵਿਕਲਪ ਨਹੀਂ ਸੀ। ਪਰ ਹੁਣ ਆਮ ਆਦਮੀ ਪਾਰਟੀ ਵਿਕਲਪ ਹੈ। ਇਸ ਵਾਰ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸਮਿਤੀ ਅਤੇ ਨਗਰ ਪਾਲਿਕਾ ਚੋਣਾਂ ਵਿੱਚ ਸਭ ਨੇ ਝਾੜੂ ਚਲਾਉਣਾ ਹੈ। ਜੇਕਰ ‘ਆਪ’ ਦੀ ਸਰਕਾਰ ਬਣੇਗੀ ਤਾਂ ਸਭ ਤੋਂ ਪਹਿਲਾਂ ਭ੍ਰਿਸ਼ਟਾਚਾਰ ਖ਼ਤਮ ਕਰਕੇ ਸਾਰਾ ਪੈਸਾ ਜਨਤਾ ‘ਤੇ ਖਰਚ ਕੀਤਾ ਜਾਵੇਗਾ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ 30 ਸਾਲਾਂ ਤੋਂ ਗੁਜਰਾਤ ਵਿੱਚ ਭਾਜਪਾ ਦੀ ਸਰਕਾਰ ਹੈ। ਜਨਤਾ ਨੇ ਕਾਂਗਰਸ ਰਾਹੀਂ ਬਦਲਾਅ ਦੀ ਕੋਸ਼ਿਸ਼ ਕੀਤੀ, ਪਰ ਉਹ ਵੀ ਭਾਜਪਾ ਨਾਲ ਮਿਲ ਗਏ। ਨਰਮਦਾ ਨਦੀ ਦਾ ਪਾਣੀ ਹਰ ਖੇਤ ਤੱਕ ਪਹੁੰਚਾਉਣ ਦਾ ਵਾਅਦਾ ਵਫ਼ਾ ਨਹੀਂ ਹੋਇਆ। ਪੰਜਾਬ ਵਿੱਚ ਵੀ ਚਾਰ ਸਾਲ ਪਹਿਲਾਂ ਸਿਰਫ਼ 21 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ ਮਿਲਦਾ ਸੀ, ਪਰ ਅੱਜ ਅਸੀਂ ਇਸ ਨੂੰ 78 ਫੀਸਦੀ ਤੱਕ ਪਹੁੰਚਾ ਦਿੱਤਾ ਹੈ। ਪੰਜਾਬ ਦਾ ਕਿਸਾਨ ਮੰਡੀ ਤੋਂ ਘਰ ਪਹੁੰਚਣ ਤੋਂ ਪਹਿਲਾਂ ਹੀ ਆਪਣੇ ਖਾਤੇ ਵਿੱਚ ਫ਼ਸਲ ਦੀ ਰਕਮ ਪਾ ਲੈਂਦਾ ਹੈ, ਪਰ ਗੁਜਰਾਤ ਵਿੱਚ ਕਿਸਾਨਾਂ ਨੂੰ ਲੁੱਟਿਆ ਜਾ ਰਿਹਾ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਸਰਹੱਦ ‘ਤੇ ਕਿਸਾਨਾਂ ਨੇ ਐਮਐਸਪੀ (MSP) ਲਈ ਡੇਢ ਸਾਲ ਧਰਨਾ ਦਿੱਤਾ, ਪਰ ਇਨ੍ਹਾਂ ਨੇ ਮੰਗ ਨਹੀਂ ਮੰਨੀ। ਗੁਜਰਾਤ ਵਿੱਚ ਕੋਈ ਵਿਰੋਧ ਨਹੀਂ ਹੈ ਕਿਉਂਕਿ ਕਾਂਗਰਸ ਅਤੇ ਭਾਜਪਾ ਮਿਲੇ ਹੋਏ ਹਨ। ਪਰ ਹੁਣ ਅਰਵਿੰਦ ਕੇਜਰੀਵਾਲ ਝਾੜੂ ਲੈ ਕੇ ਗੁਜਰਾਤ ਦੀ ਸਫਾਈ ਕਰਨ ਆ ਗਏ ਹਨ। ਜੇਕਰ ਤੁਸੀਂ ਆਪਣੇ ਬੱਚਿਆਂ ਦੀ ਕਿਸਮਤ ਬਦਲਣੀ ਹੈ ਤਾਂ ਝਾੜੂ ਦਾ ਬਟਨ ਦਬਾ ਦਿਓ, ਬਾਕੀ ਕੰਮ ਸਾਡਾ ਹੈ। ਅਸੀਂ ਪੰਜਾਬ ਵਿੱਚ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਹਰ ਮਹੀਨੇ 1000-1500 ਰੁਪਏ ਦੇਣ ਜਾ ਰਹੇ ਹਾਂ। ਪੰਜਾਬ ਵਾਂਗ ਗੁਜਰਾਤ ਦੀ ਜਨਤਾ ਵੀ ਇਨ੍ਹਾਂ ਸਹੂਲਤਾਂ ਦੀ ਹੱਕਦਾਰ ਹੈ, ਪਰ ਇਸ ਲਈ ਇੱਕ ਇਮਾਨਦਾਰ ਸਰਕਾਰ ਚਾਹੀਦੀ ਹੈ। ਇਸ ਲਈ ਗੁਜਰਾਤ ਵਾਸੀਆਂ ਨੂੰ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਦੇਣਾ ਚਾਹੀਦਾ ਹੈ।
ਧੁਰੰਧਰ 2 ਨੇ ਦੁਨੀਆ ਭਰ ਵਿੱਚ ਮਚਾਈ ਧਮਾਲ, ਸੱਤਵੇਂ ਦਿਨ ₹1006.50 ਕਰੋੜ ਦੀ ਕੀਤੀ ਕਮਾਈ
written by Live 24 Punjabi
ਧੁਰੰਧਰ 2 ਇਸ ਸਮੇਂ ਸਭ ਤੋਂ ਵੱਧ ਚਰਚਾ ਵਿੱਚ ਰਹਿਣ ਵਾਲੀ ਫਿਲਮ ਹੈ। ਇਹ ਫਿਲਮ 19 ਮਾਰਚ ਨੂੰ ਰਿਲੀਜ਼ ਹੋਈ ਸੀ ਅਤੇ ਇਸ ਤੋਂ ਬਾਅਦ ਇਸਨੇ ਬਾਕਸ ਆਫਿਸ ‘ਤੇ ਪ੍ਰਭਾਵਸ਼ਾਲੀ ਸੰਗ੍ਰਹਿ ਦਰਜ ਕਰਦੇ ਹੋਏ ਕਈ ਹੋਰ ਵੱਡੀਆਂ ਫਿਲਮਾਂ ਨੂੰ ਪਛਾੜ ਦਿੱਤਾ ਹੈ।
ਫਿਲਮ ਦੇ ਸੰਗ੍ਰਹਿ ਬਾਰੇ, ਇਸਦਾ ਸ਼ੁਰੂਆਤੀ ਦਿਨ ₹102.55 ਕਰੋੜ ਦੇ ਨਾਲ ਇੱਕ ਮਜ਼ਬੂਤ ਸ਼ੁਰੂਆਤੀ ਦਿਨ ਸੀ। ਦੂਜੇ ਦਿਨ, ਇਸਨੇ ₹80.72 ਕਰੋੜ ਇਕੱਠੇ ਕੀਤੇ, ਅਤੇ ਤੀਜੇ ਦਿਨ, ਇਸਨੇ ₹113.00 ਕਰੋੜ ਇਕੱਠੇ ਕੀਤੇ। ਚੌਥੇ ਦਿਨ, ਇਸਨੇ ₹114.85 ਕਰੋੜ, ਪੰਜਵੇਂ ਦਿਨ ₹65 ਕਰੋੜ, ਛੇਵੇਂ ਦਿਨ ₹56.60 ਕਰੋੜ ਅਤੇ ਸੱਤਵੇਂ ਦਿਨ, ਇਸਨੇ ₹47.70 ਕਰੋੜ ਇਕੱਠੇ ਕੀਤੇ। ਨਤੀਜੇ ਵਜੋਂ, ਫਿਲਮ ਦਾ ਕੁੱਲ ਸੰਗ੍ਰਹਿ ₹623.42 ਕਰੋੜ ਹੈ।
ਫਿਲਮ ਨੇ ਆਪਣਾ ਮਜ਼ਬੂਤ ਵਿਸ਼ਵਵਿਆਪੀ ਸੰਗ੍ਰਹਿ ਜਾਰੀ ਰੱਖਿਆ ਹੈ। ਫਿਲਮ ਨੇ ਦੁਨੀਆ ਭਰ ਵਿੱਚ ₹1006.50 ਕਰੋੜ ਇਕੱਠੇ ਕੀਤੇ ਹਨ। ਇਸ ਦੇ ਨਾਲ, ਧੁਰੰਧਰ 2 ਨੇ ਯੂਕੇ ਬਾਕਸ ਆਫਿਸ ‘ਤੇ ਛੇ ਵੱਡੀਆਂ ਫਿਲਮਾਂ ਦੇ ਜੀਵਨ ਭਰ ਦੇ ਸੰਗ੍ਰਹਿ ਨੂੰ ਪਾਰ ਕਰ ਲਿਆ ਹੈ।
ਇਨ੍ਹਾਂ ਵਿੱਚ ਸ਼ਾਹਰੁਖ ਖਾਨ ਦੀ ਚੇਨਈ ਐਕਸਪ੍ਰੈਸ (₹424 ਕਰੋੜ), ਰਣਵੀਰ ਸਿੰਘ ਦੀ ਪਦਮਾਵਤ (₹585 ਕਰੋੜ), ਸ਼ਾਹਰੁਖ ਖਾਨ ਦੀ ਦਿਲਵਾਲੇ (₹388 ਕਰੋੜ), ਰਣਵੀਰ ਸਿੰਘ ਦੀ ਰੌਕੀ ਔਰ ਰਾਣੀ ਕੀ ਪ੍ਰੇਮ ਕਹਾਣੀ (₹357 ਕਰੋੜ), ਆਮਿਰ ਖਾਨ ਦੀ ਪੀਕੇ (₹792 ਕਰੋੜ) ਅਤੇ ਰਣਬੀਰ ਕਪੂਰ ਦੀ ਐਨੀਮਲ (₹915 ਕਰੋੜ) ਸ਼ਾਮਲ ਹਨ।
