ਪੰਚਕੂਲਾ ਦੇ ਮਨਸਾ ਦੇਵੀ ਮੰਦਰ ਚ ਹੁਣ ਨਹੀਂ ਮਿਲੇਗੀ ਰੋਟੀ, ਲੰਗਰ ਚ ਹੁਣ ਕੜ੍ਹੀ-ਚੌਲ ਤੇ ਦਾਲ ਮਿਲੇਗੀ
@2025 – All Right Reserved. Designed and Developed by Anselsoft IT Solutions
ਭਾਰਤ ਸਰਕਾਰ ਦੀ ਏਕ ਭਾਰਤ ਸ੍ਰੇਸ਼ਠ ਭਾਰਤ ਪਹਿਲਕਦਮੀ ਅਧੀਨ ਸਥਾਪਿਤ ਪੀ.ਸੀ.ਐਮ. ਐਸ.ਡੀ. ਕਾਲਜ ਫਾਰ ਵੂਮੈਨ, ਜਲੰਧਰ ਦੇ ਆਈ-ਸੋਸ਼ਲ ਕਲੱਬ ਨੇ “ਮਿਜ਼ੋਰਮ ਵਿੱਚ ਛਪਚਰ ਕੁਟ: ਪਰੰਪਰਾ ਅਤੇ ਭਾਈਚਾਰੇ ਦਾ ਜਸ਼ਨ” ਵਿਸ਼ੇ ‘ਤੇ ਇੱਕ ਲੇਖ ਲਿਖਣ ਮੁਕਾਬਲਾ ਸਫਲਤਾਪੂਰਵਕ ਆਯੋਜਿਤ ਕੀਤਾ।
ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਵਿੱਚ ਸੱਭਿਆਚਾਰਕ ਜਾਗਰੂਕਤਾ, ਰਾਸ਼ਟਰੀ ਏਕਤਾ ਅਤੇ ਭਾਰਤ ਦੀ ਵਿਭਿੰਨ ਵਿਰਾਸਤ ਦੀ ਕਦਰ ਪੈਦਾ ਕਰਨਾ ਸੀ। ਇਹ ਸਮਾਗਮ ਵਿਦਿਆਰਥੀਆਂ ਨੂੰ ਮਿਜ਼ੋਰਮ ਦੇ ਜੀਵੰਤ ਸੱਭਿਆਚਾਰਕ ਲੋਕਾਚਾਰ, ਖਾਸ ਕਰਕੇ ਇਸਦੇ ਬਸੰਤ ਤਿਉਹਾਰ, ਛੱਪਰ ਕੁਟ, ਤੋਂ ਜਾਣੂ ਕਰਵਾਉਣ ਲਈ ਆਯੋਜਿਤ ਕੀਤਾ ਗਿਆ ਸੀ। ਮਿਜ਼ੋਰਮ ਭਰ ਵਿੱਚ ਬਹੁਤ ਉਤਸ਼ਾਹ ਨਾਲ ਮਨਾਇਆ ਜਾਣ ਵਾਲਾ ਇਹ ਤਿਉਹਾਰ, ਝੁਮ ਦੀ ਕਾਸ਼ਤ ਲਈ ਜੰਗਲ ਸਾਫ਼ ਕਰਨ ਦੇ ਔਖੇ ਕੰਮ ਦੇ ਸੰਪੂਰਨਤਾ ਨੂੰ ਦਰਸਾਉਂਦਾ ਹੈ ਅਤੇ ਖੁਸ਼ੀ, ਨਵੀਨੀਕਰਨ ਅਤੇ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ।
ਇਸ ਗਤੀਵਿਧੀ ਰਾਹੀਂ, ਵਿਦਿਆਰਥੀਆਂ ਨੂੰ ਤਿਉਹਾਰ ਦੇ ਇਤਿਹਾਸਕ, ਸਮਾਜਿਕ ਅਤੇ ਸੱਭਿਆਚਾਰਕ ਪਹਿਲੂਆਂ ਦੀ ਪੜਚੋਲ ਕਰਨ ਅਤੇ ਇਸਦੀ ਸਮਕਾਲੀ ਸਾਰਥਕਤਾ ‘ਤੇ ਵਿਚਾਰ ਕਰਨ ਲਈ ਉਤਸ਼ਾਹਿਤ ਕੀਤਾ ਗਿਆ।
ਮੁਕਾਬਲੇ ਵਿੱਚ ਵੱਖ-ਵੱਖ ਧਾਰਾਵਾਂ ਦੇ ਵਿਦਿਆਰਥੀਆਂ ਵੱਲੋਂ ਉਤਸ਼ਾਹੀ ਭਾਗੀਦਾਰੀ ਦੇਖੀ ਗਈ। ਲੇਖਾਂ ਦਾ ਮੁਲਾਂਕਣ ਸਮੱਗਰੀ ਮੌਲਿਕਤਾ, ਪ੍ਰਗਟਾਵੇ ਦੀ ਸਪਸ਼ਟਤਾ ਅਤੇ ਵਿਚਾਰਾਂ ਦੀ ਇਕਸਾਰਤਾ ਦੇ ਆਧਾਰ ‘ਤੇ ਕੀਤਾ ਗਿਆ। ਬੀ.ਏ. ਸਮੈਸਟਰ II ਦੀ ਸੰਜਨਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਬੀ.ਏ. ਬੀ.ਐਡ ਸਮੈਸਟਰ IV ਦੀ ਰੋਮਲ ਨੇ ਦੂਜੇ ਸਥਾਨ ‘ਤੇ ਜਗ੍ਹਾ ਬਣਾਈ।
ਪ੍ਰਧਾਨ ਨਰੇਸ਼ ਬੁਧੀਆ, ਸੀਨੀਅਰ ਉਪ ਪ੍ਰਧਾਨ ਵਿਨੋਦ ਦਾਦਾ, ਪ੍ਰਬੰਧਕੀ ਕਮੇਟੀ ਦੇ ਹੋਰ ਮੈਂਬਰਾਂ ਅਤੇ ਪ੍ਰਿੰਸੀਪਲ ਡਾ. ਪੂਜਾ ਪ੍ਰਾਸ਼ਰ ਨੇ ਕਲੱਬ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਕਿ ਉਹ ਵਿਦਿਆਰਥੀਆਂ ਦੇ ਦ੍ਰਿਸ਼ਾਂ ਨੂੰ ਵਿਸ਼ਾਲ ਕਰਨ ਅਤੇ ਵਿਭਿੰਨਤਾ ਵਿੱਚ ਏਕਤਾ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਵਾਲੀਆਂ ਅਜਿਹੀਆਂ ਅਰਥਪੂਰਨ ਗਤੀਵਿਧੀਆਂ ਦਾ ਆਯੋਜਨ ਕਰਨ। ਇਸ ਸਮਾਗਮ ਨੇ ਸੱਭਿਆਚਾਰਕ ਪੁਲ ਬਣਾਉਣ ਅਤੇ ਭਾਰਤ ਦੀਆਂ ਬਹੁਪੱਖੀ ਪਰੰਪਰਾਵਾਂ ਪ੍ਰਤੀ ਸਤਿਕਾਰ ਨੂੰ ਉਤਸ਼ਾਹਿਤ ਕਰਨ ਦੇ ਆਪਣੇ ਉਦੇਸ਼ ਨੂੰ ਸਫਲਤਾਪੂਰਵਕ ਪੂਰਾ ਕੀਤਾ।
ਚੰਡੀਗੜ੍ਹ, 11 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਵਿਰੋਧੀ ਧਿਰ ਨੇ ਬਜਟ ਦੀ ਬਹਿਸ ਵਿੱਚ ਇਸ ਕਰਕੇ ਹਿੱਸਾ ਨਹੀਂ ਲਿਆ ਕਿਉਂਕਿ ਮਹਿਲਾਵਾਂ ਨੂੰ 1,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ਦਾ ਸਾਹਮਣਾ ਕਰਨ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਦਹਾਕਿਆਂ ਤੱਕ ਲੋਕਾਂ ਨੂੰ ਗਰੀਬ ‘ਚ ਧੱਕਣ ਵਾਲੀਆਂ ਪਾਰਟੀਆਂ ਹੁਣ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਧੀਨ ਆਮ ਪਰਿਵਾਰਾਂ ਦੇ ਸਸ਼ਕਤੀਕਰਨ ਤੋਂ ਬੁਖਲਾਈਆਂ ਹੋਈਆਂ ਹਨ।
ਪੰਜਾਬ ਸਰਕਾਰ ਦੇ ਪੰਜਵੇਂ ਸਾਲਾਨਾ ਬਜਟ ਨੂੰ “ਸ਼ਹੀਦਾਂ ਦੇ ਸੁਪਨਿਆਂ ਦਾ ਬਜਟ” ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਜਟ ਦਾ ਉਦੇਸ਼ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ। ਇਸ ਦੁਹਰਾਇਆ ਕਿ ਪੰਜਾਬ ਸਰਕਾਰ ਨੇ ਚਾਰ ਸਾਲਾਂ ਦੇ ਅੰਦਰ ਆਪਣੀਆਂ ਸਾਰੀਆਂ ਚੋਣ ਗਰੰਟੀਆਂ ਪੂਰੀਆਂ ਕਰ ਲਈਆਂ ਹਨ ਅਤੇ ਉਹ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣਾ ਏਜੰਡਾ ਤਿਆਰ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਧਿਰ ਪਹਿਲਾਂ ਤੋਂ ਹੀ ਇਹ ਜਾਣਦੀ ਹੈ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ 2027 ਵਿੱਚ ਮੁੜ ਸੱਤਾ ‘ਚ ਆਵੇਗੀ, ਇਸ ਲਈ ਵਿਰੋਧੀ ਧਿਰ ਨੇ ਲੋਕਾਂ ਦੇ ਸਾਹਮਣੇ ਸੱਚਾਈ ਦਾ ਸਾਹਮਣਾ ਕਰਨ ਦੀ ਥਾਂ ਬਹਿਸ ਤੋਂ ਭੱਜਣਾ ਚੁਣਿਆ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵਿੱਤੀ ਸਾਲ 2026-27 ਲਈ ਪੇਸ਼ ਕੀਤੇ ਬਜਟ ’ਤੇ ਬਹਿਸ ਨੂੰ ਸਮੇਟਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਚਾਰ ਸਾਲਾਂ ਵਿੱਚ ਸਾਰੀਆਂ ਚੋਣ ਗਾਰੰਟੀਆਂ ਨੂੰ ਪੂਰਾ ਕੀਤਾ ਹੈ। ਰਵਾਇਤੀ ਪਾਰਟੀਆਂ ਦੇ ਚੋਣ ਮੈਨੀਫੈਸਟੋ ਖਾਨਾਪੂਰਤੀ ਹੁੰਦੇ ਸਨ। ਅਸੀਂ ਲੋਕਾਂ ਦੇ ਸਹਿਯੋਗ ਨਾਲ ਸਾਲ 2027 ਵਿੱਚ ਏਸੇ ਭਾਵਨਾ ਨਾਲ ਲੋਕਾਂ ਦੀ ਸੇਵਾ ਕਰਦੇ ਰਹਾਂਗੇ। ਪਹਿਲੀ ਵਾਰ ਕਿਸੇ ਸਰਕਾਰ ਨੇ ਆਪਣੇ ਬਜਟ ਨੂੰ ਪਵਿੱਤਰ ਦਸਤਾਵੇਜ਼ ਸਮਝਦੇ ਹੋਏ ਲੋਕਾਂ ਨਾਲ ਕੀਤਾ ਇਕ-ਇਕ ਵਾਅਦਾ ਪੂਰਾ ਕੀਤਾ ਹੈ।”
ਲੋਕ ਪੱਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਜਟ ਵਿੱਚ ਉਨ੍ਹਾਂ ਲੋਕਾਂ ਨੂੰ ਸਹੂਲਤਾਂ ਦੇਣ ਦੀ ਗੱਲ ਕੀਤੀ ਗਈ ਹੈ, ਜਿਨ੍ਹਾਂ ਲੋਕਾਂ ਦੀ ਤਰੱਕੀ ਵਿੱਚ ਹਮੇਸ਼ਾ ਆਰਥਿਕ ਕਮਜ਼ੋਰੀ ਰੁਕਾਵਟ ਬਣ ਜਾਂਦੀ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ 97 ਫੀਸਦੀ ਮਹਿਲਾਵਾਂ ਨੂੰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਲਾਭ ਦੇਣ, 40 ਲੱਖ ਪਰਿਵਾਰਾਂ ਨੂੰ ਮੇਰੀ ਰਸੋਈ ਯੋਜਨਾ ਤਹਿਤ ਮੁਫਤ ਰਾਸ਼ਨ ਦੇਣ, 10 ਲੱਖ ਰੁਪਏ ਤੱਕ ਕੈਸ਼ਲੈੱਸ ਇਲਾਜ ਦੀ ਸਹੂਲਤ ਦੇਣਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਜਦੋਂ ਤੋਂ ਔਰਤਾਂ ਨੂੰ 1000-1500 ਰੁਪਏ ਦੇਣ ਦਾ ਐਲਾਨ ਕੀਤਾ ਹੈ, ਵਿਰੋਧੀ ਪਾਰਟੀਆਂ ਘਬਰਾਈਆਂ ਹੋਈਆਂ ਹਨ ਜਿਸ ਕਰਕੇ ਉਹ ਸਦਨ ਦਾ ਬਾਈਕਾਟ ਕਰਕੇ ਭੱਜ ਗਏ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਬਜਟ ਗਲੀਆਂ-ਨਾਲੀਆਂ ਪੱਕੀਆਂ ਕਰਨ ਤੱਕ ਸੀਮਿਤ ਹੁੰਦੇ ਸਨ ਪਰ ਅਸੀਂ ਆਪਣੇ ਬੱਚਿਆਂ ਨੂੰ ਵਿਸ਼ਵ ਪੱਧਰ ਦੀ ਸਿੱਖਿਆ ਦੇਣ, ਮਿਆਰੀ ਸਿਹਤ ਸਹੂਲਤਾਂ ਦੇਣ ਅਤੇ ਮੈਡੀਕਲ ਕਾਲਜ ਬਣਾਉਣ ਦੇ ਪ੍ਰਸਤਾਵ ਰੱਖੇ ਹਨ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਮਿਆਰੀ ਸਹੂਲਤਾਂ ਦੇਣ ਅਤੇ ਨੌਜਵਾਨਾਂ ਨੂੰ ਇੱਥੇ ਰਹਿ ਕੇ ਡਾਕਟਰ ਬਣਨ ਦਾ ਸੁਪਨਾ ਸਾਕਾਰ ਕਰਨ ਲਈ ਸੂਬੇ ਵਿੱਚ 7 ਮੈਡੀਕਲ ਕਾਲਜ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਕਾਲਜ ਹੁਸ਼ਿਆਰਪੁਰ, ਕਪੂਰਥਲਾ, ਸੰਗਰੂਰ, ਸ਼ਹੀਦ ਭਗਤ ਸਿੰਘ ਨਗਰ, ਲਹਿਰਾਗਾਗਾ, ਮਲੇਰਕੋਟਲਾ ਅਤੇ ਲੁਧਿਆਣਾ ਵਿੱਚ ਬਣਨਗੇ ਅਤੇ ਇਨ੍ਹਾਂ ਕਾਲਜਾਂ ਦੇ ਬਣਨ ਨਾਲ ਐਮ.ਬੀ.ਬੀ.ਐਸ. ਦੀਆਂ 600 ਸੀਟਾਂ ਵਧ ਜਾਣਗੀਆਂ। ਉਨ੍ਹਾਂ ਕਿਹਾ ਕਿ 881 ਆਮ ਆਦਮੀ ਕਲੀਨਿਕਾਂ ਵਿੱਚ 5 ਕਰੋੜ ਓ.ਪੀ.ਡੀ. ਐਂਟਰੀ ਦਰਜ ਕੀਤੀ ਹੈ ਜੋ ਸਿਹਤ ਸੇਵਾਵਾਂ ਵਿੱਚ ਲੋਕਾਂ ਦਾ ਭਰੋਸਾ ਜ਼ਾਹਰ ਕਰਦਾ ਹੈ।
‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦਾ ਮਜ਼ਾਕ ਉਡਾਉਣ ਵਾਲਿਆਂ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਧਨਾਢ ਆਗੂਆਂ ਵੱਲੋਂ ਜਾਣਬੁੱਝ ਕੇ ਗਰੀਬ ਲੋਕਾਂ ਨੂੰ ਬੇਇੱਜ਼ਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਗਰੀਬਾਂ ਦੀ ਭਲਾਈ ਲਈ ਕਦੇ ਵੀ ਕੋਈ ਕੰਮ ਨਹੀਂ ਕੀਤਾ ਜਿਸ ਕਰਕੇ ਅੱਜ ਵੀ ਬਹੁਤ ਪਰਿਵਾਰ ਗੁਰਬਤ ਦੀ ਜ਼ਿੰਦਗੀ ਹੰਢਾ ਰਹੇ ਹਨ ਜਿਨ੍ਹਾਂ ਨੂੰ ਦੋ ਡੰਗ ਦੀ ਰੋਟੀ ਦਾ ਬੰਦੋਬਸਤ ਕਰਨਾ ਔਖਾ ਹੋ ਜਾਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਗਰੀਬ ਲੋਕਾਂ ਦੀ ਆਰਥਿਕ ਆਜ਼ਾਦੀ ਤੋਂ ਤਕਲੀਫ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਲੀਡਰ ਆਪਣੇ ਬੱਚਿਆਂ ਨੂੰ ਪਹਾੜਾਂ ਦੇ ਕਾਨਵੈਂਟ ਸਕੂਲਾਂ ਤੋਂ ਪੜ੍ਹਾਉਂਦੇ ਹਨ ਪਰ ਗਰੀਬ ਲੋਕਾਂ ਨੂੰ ਅਨਪੜ੍ਹ ਰੱਖਣਾ ਚਾਹੁੰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਕੂਲ ਆਫ ਐਮੀਨੈਂਸ ਦੀ ਸ਼ੁਰੂਆਤ ਕੀਤੀ ਤਾਂ ਪੱਛੜੇ ਪਰਿਵਾਰਾਂ ਦੇ ਬੱਚੇ ਜੇ.ਈ.ਈ., ਜੇ.ਈ.ਈ. ਮੇਨਜ਼ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਮੇਰੀ ਰਸੋਈ ਸਕੀਮ 40 ਲੱਖ ਪਰਿਵਾਰਾਂ ਖਾਸ ਕਰਕੇ ਉਨ੍ਹਾਂ ਦੇ ਬੱਚਿਆਂ ਲਈ ਪੌਸ਼ਟਿਕ ਖੁਰਾਕ ਯਕੀਨੀ ਬਣਾਏਗੀ। ਇਸ ਸਕੀਮ ਹੇਠ ਪਰਿਵਾਰ ਨੂੰ ਦੋ ਕਿਲੋ ਖੰਡ, ਦੋ ਕਿਲੋ ਦਾਲ, ਇਕ ਲੀਟਰ ਸਰ੍ਹੋਂ ਦਾ ਤੇਲ, 200 ਗ੍ਰਾਮ ਹਲਦੀ ਅਤੇ ਇਕ ਕਿਲੋ ਲੂਣ ਦੀ ਕਿੱਟ ਮਿਲੇਗੀ।
ਪੰਜਾਬ ਪੁਲਿਸ ਵਿੱਚ 10,000 ਅਸਾਮੀ ਸਿਰਜਣ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਨਾਲ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮਿਲਣਗੇ ਅਤੇ ਪੰਜਾਬ ਪੁਲਿਸ ਦੇ ਹੱਥ ਹੋਰ ਮਜ਼ਬੂਤ ਹੋਣਗੇ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਹੁਣ ਤੱਕ ਲਗਪਗ 64000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਚੁੱਕੀ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਨ ਚੰਦ ਆਰਮਿਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਬਣ ਕੇ ਤਿਆਰ ਹੋ ਚੁੱਕਾ ਅਤੇ ਇਸ ਸਾਲ ਤੋਂ ਸੰਸਥਾ ਵਿੱਚ ਦਾਖਲੇ ਸ਼ੁਰੂ ਹੋਣਗੇ। ਇਸ ਨਾਲ ਸਾਡੇ ਨੌਜਵਾਨਾਂ ਨੂੰ ਫੌਜ ਵਿੱਚ ਸੇਵਾ ਨਿਭਾਉਣ ਦਾ ਮੌਕਾ ਮਿਲੇਗਾ।
ਸੂਬੇ ਵਿੱਚ ਟੇਲਾਂ ਉਤੇ ਨਹਿਰੀ ਪਾਣੀ ਪਹੁੰਚਾਉਣ ਅਤੇ ਧਰਤੀ ਹੇਠਲੇ ਪਾਣੀ ਦੀ ਵਰਤੋਂ ਘਟਾਉਣ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੁੱਚੇ ਪੰਜਾਬ ਲਈ ਖੁਸ਼ਖਬਰੀ ਹੈ ਕਿ ਰਾਜ ਸਭਾ ਵਿੱਚ ਪੇਸ਼ ਕੀਤੇ ਸੈਂਟਰਲ ਗਰਾਊਂਡ ਵਾਟਰ ਬੋਰਡ ਦੇ ਅੰਕੜਿਆਂ ਮੁਤਾਬਕ ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਨੂੰ ਮਾਪਣ ਲਈ ਬਣੇ ਖੂਹਾਂ ਵਿੱਚੋਂ 57 ਫ਼ੀਸਦ ਵਿੱਚ ਪਾਣੀ ਦਾ ਪੱਧਰ ਵਧਿਆ ਹੈ। ਇਹ ਵਾਧਾ 0 ਤੋਂ 4 ਮੀਟਰ ਤੱਕ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਤ ਕੀਤੀ ਜਾ ਰਹੀ ਹੈ ਜੋ ਸਹੀ ਮਾਅਨਿਆਂ ਵਿੱਚ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਵਿਆਪਕ ਪੱਧਰ ਉਤੇ ਮਨਾਇਆ ਜਾ ਰਿਹਾ ਹੈ ਜਿਸ ਲਈ ਬਜਟ ਵਿੱਚ 100 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਉਨ੍ਹਾਂ ਦੇ ਹਰ ਫੈਸਲੇ ਵਿੱਚ ਨੁਕਸ ਕੱਢਦੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਇਹ ਕਹਿੰਦੇ ਸਨ ਕਿ ਮੁਫਤ ਬਿਜਲੀ ਨਹੀਂ ਦਿੱਤੀ ਜਾ ਸਕਦੀ, ਅਸੀਂ ਇਸ ਵਾਅਦੇ ਨੂੰ ਲਾਗੂ ਕਰਕੇ ਦਿਖਾਇਆ। ਫੇਰ ਕਹਿੰਦੇ ਕਿ ਭਗਵੰਤ ਸਿੰਘ ਮਾਨ ਇਕ ਸਾਲ ਲਈ ਵੀ ਮੁੱਖ ਮੰਤਰੀ ਨਹੀਂ ਰਹੇਗਾ, ਮੈਂ ਚਾਰ ਸਾਲਾਂ ਤੋਂ ਮੁੱਖ ਮੰਤਰੀ ਹਾਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਵਿਰੋਧੀਆਂ ਨੂੰ ਦੱਸ ਦੇਣਾ ਚਾਹੁੰਦੇ ਕਿ ਸਾਲ 2027 ਵਿੱਚ ਵੀ ਉਹੀ ਮੁੱਖ ਮੰਤਰੀ ਬਣਨਗੇ।
ਪੰਜਾਬ ਦੇ ਮਸਲਿਆਂ ਲਈ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗੁਆਂਢੀ ਸੂਬੇ ਪੰਜਾਬ ਨੂੰ ਵੱਡਾ ਭਰਾ ਬਣਾ ਕੇ ਸਾਡੇ ਕੀਮਤੀ ਸਰੋਤਾਂ ਤੇ ਡਾਕਾ ਮਾਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕਦੇ ਹਿਮਾਚਲ ਵੱਡਾ ਭਰਾ ਕਹਿ ਕੇ ਚੰਡੀਗੜ੍ਹ ਵਿੱਚੋਂ ਹਿੱਸਾ ਮੰਗਦਾ ਹੈ, ਪਾਣੀ ਤੇ ਰਾਇਲਟੀ ਮੰਗਦਾ ਹੈ ਅਤੇ ਕਦੇ ਹਰਿਆਣਾ ਐਸ.ਵਾਈ.ਐਲ. ਨਹਿਰ ਦੀ ਮੰਗ ਕਰਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਸਟੈਂਡ ਕਾਰਨ ਪਹਿਲੀ ਵਾਰ ਹਰਿਆਣਾ ਨੇ ਆਪਣੇ ਬਜਟ ਵਿੱਚ ਐਸ.ਵਾਈ.ਐਲ ਨਹਿਰ ਦੀ ਉਸਾਰੀ ਲਈ ਫੰਡ ਨਹੀਂ ਰੱਖੇ।
ਸਦਨ ਵਿੱਚ ਵਿਰੋਧੀ ਧਿਰ ਦੀ ਗੈਰ-ਹਾਜ਼ਰੀ ’ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਆਪਣੇ ਇਲਾਕੇ ਦੇ ਲੋਕਾਂ ਦੇ ਮਸਲੇ ਚੁੱਕਣ ਲਈ ਕਦੇ ਵੀ ਗੰਭੀਰ ਨਹੀਂ ਹੋਏ ਅਤੇ ਸਾਲ 2027 ਵਿੱਚ ਸਿਆਸੀ ਨਕਸ਼ੇ ਤੋਂ ਵੀ ਗੈਰ-ਹਾਜ਼ਰ ਨਜ਼ਰ ਆਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਟੋਧਾੜ ਦਾ ਸ਼ਿਕਾਰ ਹੈ ਜੋ ਕਦੇ ਵੀ ਸੱਤਾ ਵਿੱਚ ਨਹੀਂ ਆ ਸਕਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਹਾਲਤ ਏਨੀ ਮਾੜੀ ਹੋ ਚੁੱਕੀ ਹੈ ਕਿ ਇਸ ਦੀ ਸਾਰੀ ਹਾਈਕਮਾਂਡ ਇਕ ਇਨੋਵਾ ਵਿੱਚ ਸਵਾਰ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਕਲੇਸ਼ ਕਾਰਨ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਦੇ ਚਿਹਰੇ ਤੋਂ ਬਿਨਾਂ ਲੜਨਾ ਚਾਹੁੰਦੇ ਹਨ।
ਅਕਾਲੀ ਦਲ ਨੂੰ ਪੰਜਾਬ ਦੀ ਨਸਲਕੁਸ਼ੀ ਲਈ ਸਿੱਧੇ ਤੌਰ ਉਤੇ ਜ਼ਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਗੈਂਗਸਟਰ ਬਣਨ ਦੇ ਰਾਹ ਤੋਰਿਆ ਜਿਸ ਨਾਲ ਸਾਡੀਆਂ ਪੀੜ੍ਹੀਆਂ ਬਰਬਾਦ ਹੋ ਗਈਆਂ। ਉਨ੍ਹਾਂ ਕਿਹਾ ਕਿ ਜ਼ੋਮੈਟੋ ਕੰਪਨੀ ਤਾਂ ਬਾਅਦ ਵਿੱਚ ਬਣੀ ਹੈ, ਅਕਾਲੀ ਸਰਕਾਰ ਮੌਕੇ ਸਰਕਾਰੀ ਗੱਡੀਆਂ ਵਿੱਚ ਨਸ਼ਾ ਸਪਲਾਈ ਹੁੰਦਾ ਸੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਤੀਜੇ ਸਥਾਨ ਉਤੇ ਰਹਿਣ ਵਾਲੇ ਅਕਾਲੀ ਸੂਬੇ ਵਿੱਚ ਸਰਕਾਰ ਬਣਾਉਣ ਦੇ ਸੁਪਨੇ ਦੇਖ ਰਹੇ ਹਨ ਜੋ ਕਦੇ ਵੀ ਪੂਰਾ ਨਹੀਂ ਹੋਣੇ।
ਜਲੰਧਰ, 11 ਮਾਰਚ : ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਅੰਮ੍ਰਿਤਪਾਲ ਸਿੰਘ ਨੇ ਮਹਿਲਾਵਾਂ ਲਈ ਸ਼ੁਰੂ ਕੀਤੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਮਹਿਲਾਵਾਂ ਦੇ ਵਧੇਰੇ ਸਸ਼ਕਤੀਕਰਨ ਨੂੰ ਯਕੀਨੀ ਬਣਾਉਣ ਲਈ ਇਹ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਅਤੇ 18 ਸਾਲ ਤੋਂ ਵੱਧ ਉਮਰ ਦੀਆਂ ਹੋਰ ਮਹਿਲਾਵਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੀ ਸਿੱਧੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਇਥੇ ਪ੍ਰੈੱਸ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਰਾਜਨੀਤੀ ਭਰੋਸੇ, ਇਮਾਨਦਾਰੀ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਵਚਨਬੱਧਤਾ ’ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗਰੰਟੀ ਸਿਰਫ਼ ਚੋਣ ਨਾਅਰਾ ਨਹੀਂ, ਸਗੋਂ ਲੋਕਾਂ ਨਾਲ ਕੀਤਾ ਗਿਆ ਉਹ ਵਾਅਦਾ ਹੈ ਜਿਸ ਨੂੰ ਪੂਰਾ ਕਰਨਾ ਪਾਰਟੀ ਦੀ ਜ਼ਿੰਮੇਵਾਰੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਵਾਅਦੇ ਨੂੰ ਪੂਰਾ ਕਰਕੇ ਦਿਖਾ ਰਹੀ ਹੈ।
ਇਸ ਮੌਕੇ ਦਿਹਾਤੀ ਪ੍ਰਧਾਨ ਪ੍ਰਦੀਪ ਦੁੱਗਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਬਣਾਉਣ ਲਈ ਇਤਿਹਾਸਕ ਫੈਸਲੇ ਲਏ ਗਏ ਹਨ। ਉਨ੍ਹਾਂ ਕਿਹਾ ਕਿ ਮਹਿਲਾਵਾਂ ਨੂੰ ਮਿਲਣ ਵਾਲੀ ਇਹ ਵਿੱਤੀ ਸਹਾਇਤਾ ਉਨ੍ਹਾਂ ਦੀ ਆਰਥਿਕ ਆਤਮਨਿਰਭਰਤਾ ਨੂੰ ਮਜ਼ਬੂਤ ਕਰੇਗੀ ਅਤੇ ਘਰੇਲੂ ਖਰਚ ਵਿੱਚ ਵੀ ਵੱਡੀ ਮਦਦ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਫੈਸਲਾ ਸਮਾਜਿਕ ਨਿਆਂ ਅਤੇ ਸਮਾਨਤਾ ਵੱਲ ਇੱਕ ਵੱਡਾ ਕਦਮ ਹੈ।
ਇਸ ਮੌਕੇ ਹਲਕਾ ਇੰਚਾਰਜ ਜਲੰਧਰ ਕੈਂਟ ਰਾਜਵਿੰਦਰ ਕੌਰ ਥਿਆੜਾ ਨੇ ਕਿਹਾ ਕਿ ਇਹ ਸਿਰਫ਼ ਇੱਕ ਯੋਜਨਾ ਨਹੀਂ, ਸਗੋਂ ਪੰਜਾਬ ਦੀਆਂ ਮਾਵਾਂ, ਭੈਣਾਂ ਅਤੇ ਧੀਆਂ ਦਾ ਸਨਮਾਨ ਕਰਨ ਦਾ ਫੈਸਲਾ ਹੈ। ਪੰਜਾਬ ਸਰਕਾਰ ਨੇ ਇਸ ਯੋਜਨਾ ਲਈ ਆਪਣੇ ਬਜਟ ਵਿੱਚ 9300 ਕਰੋੜ ਰੁਪਏ ਰਾਖਵੇਂ ਕੀਤੇ ਹਨ, ਜੋ ਕਿ ਦੇਸ਼ ਵਿੱਚ ਮਹਿਲਾਵਾਂ ਲਈ ਸਭ ਤੋਂ ਵੱਡੀਆਂ ਸਿੱਧੀ ਵਿੱਤੀ ਸਹਾਇਤਾ ਯੋਜਨਾਵਾਂ ਵਿੱਚੋਂ ਇੱਕ ਹੈ।
ਉਨ੍ਹਾਂ ਦੱਸਿਆ ਕਿ ਇਹ ਰਕਮ ਸਿੱਧੀ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ ਅਤੇ ਇਹ ਯੋਜਨਾ 13 ਅਪ੍ਰੈਲ ਵਿਸਾਖੀ ਦੇ ਮੌਕੇ ’ਤੇ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨੂੰ ਸਫ਼ਲ ਬਣਾਉਣ ਲਈ ਪੰਜਾਬ ਭਰ ਵਿੱਚ ਵਿਸ਼ੇਸ਼ ਰਜਿਸਟ੍ਰੇਸ਼ਨ ਕੈਂਪ ਲਗਾਏ ਜਾਣਗੇ ਤਾਂ ਜੋ ਹਰ ਯੋਗ ਮਹਿਲਾ ਆਸਾਨੀ ਨਾਲ ਇਸ ਯੋਜਨਾ ਵਿੱਚ ਸ਼ਾਮਿਲ ਹੋ ਸਕੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮਹਿਲਾਵਾਂ ਦੀ ਭਲਾਈ ਲਈ ਪਹਿਲਾਂ ਵੀ ਕਈ ਅਹਿਮ ਕਦਮ ਚੁੱਕੇ ਹਨ। ਮਹਿਲਾਵਾਂ ਲਈ ਮੁਫ਼ਤ ਬੱਸ ਯਾਤਰਾ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਮੁਫ਼ਤ ਇਲਾਜ ਅਤੇ ਘਰਾਂ ਲਈ ਮੁਫ਼ਤ ਬਿਜਲੀ ਵਰਗੇ ਫੈਸਲਿਆਂ ਨੇ ਪੰਜਾਬ ਦੀਆਂ ਮਹਿਲਾਵਾਂ ਲਈ ਸਮਾਜਿਕ ਸੁਰੱਖਿਆ ਨੂੰ ਮਜ਼ਬੂਤੀ ਪ੍ਰਦਾਨ ਕੀਤੀ ਹੈ।
ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਫਰਕ ਸਪਸ਼ਟ ਹੈ—ਪੁਰਾਣੀ ਰਾਜਨੀਤੀ ਅਤੇ ਨਵੀਂ ਰਾਜਨੀਤੀ ਦਾ। ਪਿਛਲੀਆਂ ਸਰਕਾਰਾਂ ਧਰਮ, ਜਾਤ ਦੇ ਨਾਮ ’ਤੇ ਵੋਟਾਂ ਮੰਗਦੀਆਂ ਰਹੀਆਂ, ਪਰ ਮਹਿਲਾਵਾਂ ਨੂੰ ਆਰਥਿਕ ਤੌਰ ’ਤੇ ਸਸ਼ਕਤ ਬਣਾਉਣ ਲਈ ਗੰਭੀਰ ਯਤਨ ਨਹੀਂ ਕੀਤੇ। ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰਾਜਨੀਤੀ ਦੀ ਦਿਸ਼ਾ ਹੀ ਬਦਲ ਦਿੱਤੀ ਹੈ। ਹੁਣ ਸਰਕਾਰੀ ਪੈਸਾ ਲੋਕਾਂ ਦੀ ਭਲਾਈ ’ਤੇ ਖਰਚ ਹੋ ਰਿਹਾ ਹੈ ਕਿਉਂਕਿ ਇਮਾਨਦਾਰ ਸਰਕਾਰ ਵਿੱਚ ਪੈਸਾ ਭ੍ਰਿਸ਼ਟਾਚਾਰ ਵਿੱਚ ਨਹੀਂ ਜਾਂਦਾ।
ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿੱਚ ਇੱਕੋ ਸਮੇਂ ਕਈ ਵੱਡੇ ਵਿਕਾਸ ਦੇ ਕੰਮ ਹੋ ਰਹੇ ਹਨ। ਸਰਕਾਰੀ ਸਕੂਲਾਂ ਨੂੰ ਸੁਧਾਰਿਆ ਜਾ ਰਿਹਾ ਹੈ, ਹਸਪਤਾਲ ਮਜ਼ਬੂਤ ਹੋ ਰਹੇ ਹਨ, ਆਮ ਆਦਮੀ ਕਲੀਨਿਕ ਖੁੱਲ੍ਹ ਰਹੇ ਹਨ, ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ ਅਤੇ ਹੁਣ ਮਹਿਲਾਵਾਂ ਨੂੰ ਆਰਥਿਕ ਸਨਮਾਨ ਦਿੱਤਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਦੀ ਭਰੋਸੇ ਦੀ ਰਾਜਨੀਤੀ ਨੂੰ ਅੱਜ ਪੂਰਾ ਦੇਸ਼ ਦੇਖ ਰਿਹਾ ਹੈ ਕਿ ਜਿੱਥੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ, ਉੱਥੇ ਕੀਤੇ ਵਾਅਦੇ ਪੂਰੇ ਹੁੰਦੇ ਹਨ।
ਇਸ ਮੌਕੇ ਕ੍ਰਿਸ਼ਨਾ ਗਰੇਵਾਲ (ਦੋਆਬਾ ਮਹਿਲਾ ਪ੍ਰਧਾਨ), ਸ਼ੋਭਾ ਭਗਤ (ਮਹਿਲਾ ਵਿੰਗ ਸ਼ਹਿਰੀ ਪ੍ਰਧਾਨ), ਤਰਨਦੀਪ ਸੰਨੀ (ਦੋਆਬਾ ਮੀਡੀਆ ਇੰਚਾਰਜ), ਸੰਜੀਵ ਭਗਤ (ਜ਼ਿਲ੍ਹਾ ਮੀਡੀਆ ਇੰਚਾਰਜ ਜਲੰਧਰ) ਅਤੇ ਹਰਮਿੰਦਰ ਕੌਰ ਸਮੇਤ ਹੋਰ ਪਾਰਟੀ ਆਗੂ ਵੀ ਮੌਜੂਦ ਸਨ।
ਅੰਮ੍ਰਿਤਸਰ, 11 ਮਾਰਚ : ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੀਤੇ ਦਿਨੀਂ ਆਰੰਭ ਹੋਇਆ।
‘ਗੁਰਸਿਖਾ ਇਕੋ ਪਿਆਰ ਗੁਰਮਿਤਾ ਪੁਤਾ ਭਾਈਆ’ ਨਾਮ ਹੇਠ ਖ਼ਾਲਸਾ ਮਾਰਚ ਅੱਜ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਿੰਡ ਪਹੂਵਿੰਡ ਤੋਂ ਚੱਲ ਕੇ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਵਿਖੇ ਪੁੱਜ ਕੇ ਜੈਕਾਰਿਆਂ ਦੀ ਗੂੰਜ ’ਚ ਸੰਪੰਨ ਹੋਇਆ। ਨਗਰ ਕੀਰਤਨ ਦੀ ਰਵਾਨਗੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਹੂਵਿੰਡ ਵਿਖੇ ਸਜਾਏ ਗਏ ਧਾਰਮਿਕ ਦੀਵਾਨ ਮੌਕੇ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ। ਇਸ ਦੌਰਾਨ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਹ ਖ਼ਾਲਸਾ ਮਾਰਚ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਪਹੂਵਿੰਡ ਤੋਂ ਚੱਲ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ ਪਿੰਡ ਵਾਂ ਵਿਖੇ ਪੁੱਜ ਕੇ ਸੰਪੰਨ ਹੋਇਆ। ਰਸਤੇ ਵਿਚ ਵੱਖ-ਵੱਖ ਪੜਾਵਾਂ ’ਤੇ ਖਾਲਸਾ ਮਾਰਚ ਦਾ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਜਲੰਧਰ ਦੇ ਬੱਸ ਸਟੈਂਡ ਨੇੜੇ ਨਰਿੰਦਰ ਸਿਨੇਮਾ ਲੇਨ ਵਿੱਚ ਮੰਗਲਵਾਰ ਰਾਤ 12 ਵਜੇ ਦੇ ਕਰੀਬ ਇੱਕ ਨਿਹੰਗ ਸਿੰਘ ਨੇ ਕਥਿਤ ਤੌਰ ‘ਤੇ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਦੋ ਕੁੜੀਆਂ ਨੂੰ ਫੜ ਲਿਆ। ਇੱਕ ਕੁੜੀ, ਜਿਸਨੇ ਨਵੀਂ ਵਿਆਹੀ ਹੋਣ ਦਾ ਦਾਅਵਾ ਕੀਤਾ. ਉਸਨੇ ਕਿਹਾ ਕਿ ਉਹ ਆਪਣੀ ਭੈਣ ਨਾਲ ਆਈ ਸੀ। ਜਦੋਂ ਨਿਹੰਗ ਨੇ ਉਸਨੂੰ ਆਪਣੀ ਭੈਣ ਨੂੰ ਬੁਲਾਉਣ ਲਈ ਕਿਹਾ, ਤਾਂ ਦੋਵੇਂ ਮੌਕੇ ਤੋਂ ਭੱਜ ਗਈਆਂ।
ਇਸ ਦੌਰਾਨ, ਨਿਹੰਗ ਸਿੰਘਾਂ ਨੇ ਉਨ੍ਹਾਂ ਦਾ ਪਿੱਛਾ ਕੀਤਾ, ਪਰ ਉਹ ਹਨੇਰੇ ਦਾ ਫਾਇਦਾ ਉਠਾ ਕੇ ਭੱਜ ਗਏ। ਤਰਨਾ ਦਲ ਨਾਲ ਜੁੜੇ ਇੱਕ ਆਟੋ ਡਰਾਈਵਰ ਬਾਬਾ ਬਖਸ਼ੀਸ਼ ਸਿੰਘ ਬਾਜਰਾ ਨੇ ਕਿਹਾ ਕਿ ਉਹ ਰਾਤ ਨੂੰ ਆਪਣਾ ਆਟੋ ਚਲਾਉਂਦਾ ਹੈ ਅਤੇ ਸ਼ਹਿਰ ਦੀਆਂ ਵੱਖ-ਵੱਖ ਗਲੀਆਂ ਵਿੱਚੋਂ ਲੰਘਦਾ ਹੈ। ਉਨ੍ਹਾਂ ਕਿਹਾ ਕਿ ਮੁੰਡੇ ਅਤੇ ਕੁੜੀਆਂ ਅਕਸਰ ਨਰਿੰਦਰ ਸਿਨੇਮਾ ਲੇਨ ਵਿੱਚ ਅਕਸਰ ਇਤਰਾਜ਼ਯੋਗ ਸਥਿਤੀਆਂ ਵਿੱਚ ਖੜ੍ਹੇ ਦਿਖਾਈ ਦਿੰਦੇ ਹਨ।
ਜਦੋਂ ਨਿਹੰਗ ਸਿੰਘ ਨੇ ਲਾਲ ਸੂਟ ਅਤੇ ਚੂੜਾ ਪਾਏ ਹੋਏ ਇੱਕ ਕੁੜੀ ਨੂੰ ਫੜਿਆ, ਤਾਂ ਉਸਨੇ ਦਾਅਵਾ ਕੀਤਾ ਕਿ ਉਸ ਦਾ ਹੁਣੇ ਵਿਆਹ ਹੋਇਆ ਹੈ ਅਤੇ ਉਹ ਆਪਣੀ ਭੈਣ ਨਾਲ ਬੱਸ ਸਟੈਂਡ ‘ਤੇ ਸੀ। ਜਦੋਂ ਉਸਨੂੰ ਆਪਣੀ ਭੈਣ ਨੂੰ ਫ਼ੋਨ ਕਰਨ ਅਤੇ ਪੁੱਛਣ ਲਈ ਕਿਹਾ ਗਿਆ ਕਿ ਉਹ ਕਿੱਥੇ ਹੈ, ਤਾਂ ਉਸਨੇ ਇੱਕ ਪਾਸੇ ਵਾਲੀ ਗਲੀ ਵੱਲ ਇਸ਼ਾਰਾ ਕੀਤਾ ਅਤੇ ਕਿਹਾ ਕਿ ਉਹ ਉੱਥੇ ਹੈ। ਜਦੋਂ ਨਿਹੰਗ ਸਿੰਘ ਉਸਨੂੰ ਲੱਭਣ ਗਿਆ, ਤਾਂ ਦੋਵੇਂ ਭੱਜ ਚੁੱਕੇ ਸਨ।
ਨਿਹੰਗ ਸਿੰਘ ਦਾ ਕਹਿਣਾ ਹੈ ਕਿ ਇਸ ਗਲੀ ਵਿੱਚ ਕੁਝ ਲੋਕ ਨਸ਼ੀਲੇ ਪਦਾਰਥਾਂ ਦਾ ਸੇਵਨ ਵੀ ਕਰਦੇ ਹਨ, ਅਤੇ ਫਿਰ ਦੇਹ ਵਪਾਰ ਵਿੱਚ ਸ਼ਾਮਲ ਹੋ ਜਾਂਦੇ ਹਨ। ਪੁਲਿਸ ਦੀਆਂ ਗੱਡੀਆਂ ਅਕਸਰ ਇਸ ਇਲਾਕੇ ਵਿੱਚ ਆਉਂਦੀਆਂ ਹਨ, ਪਰ ਇਹ ਲੋਕ ਸਾਇਰਨ ਸੁਣਦੇ ਹੀ ਲੁਕ ਜਾਂਦੇ ਹਨ। ਜਿਵੇਂ ਹੀ ਪੁਲਿਸ ਜਾਂਦੀ ਹੈ, ਉਹ ਦੁਬਾਰਾ ਸੜਕ ‘ਤੇ ਆ ਜਾਂਦੇ ਹਨ।
ਜਦੋਂ ਨਿਹੰਗ ਸਿੰਘ ਨੇ ਨਰਿੰਦਰ ਸਿਨੇਮਾ ਗਲੀ ਦੇ ਇੱਕ ਕਮਰੇ ‘ਤੇ ਛਾਪਾ ਮਾਰਿਆ, ਤਾਂ ਉਸਨੂੰ ਵੱਡੀ ਮਾਤਰਾ ਵਿੱਚ ਵਰਤੇ ਹੋਏ ਨਸ਼ੇ ਮਿਲੇ। ਕੰਡੋਮ ਅਤੇ ਰੱਦੀ ਚਾਂਦੀ ਦੇ ਫੁਆਇਲ ਵੀ ਖਿੰਡੇ ਹੋਏ ਮਿਲੇ।
ਈਰਾਨ ਯੁੱਧ ਤੋਂ ਬਾਅਦ ਗੈਸ ਸਪਲਾਈ ਵਿੱਚ ਵਿਘਨ ਪੈਣ ਤੋਂ ਬਾਅਦ, ਬੁੱਧਵਾਰ ਨੂੰ ਸਥਿਤੀ ਚਿੰਤਾਜਨਕ ਹੋ ਗਈ ਕਿਉਂਕਿ ਦੇਸ਼ ਭਰ ਦੇ ਕਈ ਸ਼ਹਿਰਾਂ ਵਿੱਚ ਐਲਪੀਜੀ ਸਪਲਾਈ ਵਿੱਚ ਵਿਘਨ ਪਿਆ। ਐਲਪੀਜੀ ਸਿਲੰਡਰ ਲੈਣ ਲਈ ਗੈਸ ਏਜੰਸੀਆਂ ਅਤੇ ਗੋਦਾਮਾਂ ਦੇ ਬਾਹਰ ਲੋਕਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਰਹੀਆਂ। ਕਈ ਥਾਵਾਂ ‘ਤੇ, ਲੋਕਾਂ ਨੂੰ ਘੰਟਿਆਂਬੱਧੀ ਇੰਤਜ਼ਾਰ ਕਰਨ ਲਈ ਮਜਬੂਰ ਹੋਣਾ ਪਿਆ, ਜਦੋਂ ਕਿ ਕੁਝ ਖੇਤਰਾਂ ਵਿੱਚ ਸਿਲੰਡਰਾਂ ਦੀ ਘਾਟ ਦੀਆਂ ਰਿਪੋਰਟਾਂ ਸਾਹਮਣੇ ਆ ਰਹੀਆਂ ਸਨ। ਖਪਤਕਾਰ ਸੋਚ ਰਹੇ ਹਨ ਕਿ ਇਹ ਸੰਕਟ ਕਦੋਂ ਤੱਕ ਜਾਰੀ ਰਹੇਗਾ ਅਤੇ ਰਸੋਈ ਗੈਸ ਦੀ ਸਪਲਾਈ ਕਦੋਂ ਆਮ ਵਾਂਗ ਹੋਵੇਗੀ।
ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਹੈ ਕਿ ਘਰੇਲੂ ਖਪਤਕਾਰਾਂ ਲਈ ਗੈਸ ਦੀ ਕੋਈ ਕਮੀ ਨਹੀਂ ਹੈ ਅਤੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ।
Bihar ਦੇ ਸੁਪੌਲ ਵਿੱਚ ਜਨਤਕ ਗੁੱਸਾ ਭੜਕ ਉੱਠਿਆ
ਬਿਹਾਰ ਦੇ ਸੁਪੌਲ ਵਿੱਚ ਐਲਪੀਜੀ ਗੈਸ ਦੀ ਘਾਟ ਤੋਂ ਨਿਰਾਸ਼ ਖਪਤਕਾਰ ਬੁੱਧਵਾਰ ਨੂੰ ਗੁੱਸੇ ਵਿੱਚ ਆ ਗਏ। ਗੁੱਸੇ ਵਿੱਚ ਆਏ ਲੋਕਾਂ ਨੇ ਤ੍ਰਿਵੇਣੀਗੰਜ-ਪਿਪਰਾ ਮੁੱਖ ਸੜਕ ‘ਤੇ ਬਾਘਲਾ ਨੇੜੇ NH-327E ਨੂੰ ਰੋਕ ਕੇ ਇੱਕ ਵਿਸ਼ਾਲ ਵਿਰੋਧ ਪ੍ਰਦਰਸ਼ਨ ਕੀਤਾ। ਸੜਕ ਦੇ ਦੋਵੇਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ, ਜਿਸ ਕਾਰਨ ਕੁਝ ਸਮੇਂ ਲਈ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਪ੍ਰਦਰਸ਼ਨਕਾਰੀ ਖਪਤਕਾਰਾਂ ਦਾ ਦੋਸ਼ ਹੈ ਕਿ ਉਨ੍ਹਾਂ ਨੂੰ ਪਿਛਲੇ ਹਫ਼ਤੇ ਜਾਂ ਦਸ ਦਿਨਾਂ ਤੋਂ ਗੈਸ ਸਿਲੰਡਰ ਨਹੀਂ ਮਿਲੇ ਹਨ।
Mohali ਸਿਲੰਡਰ ਬੁੱਕ ਕਰਨ ਲਈ ਕਾਲਾਂ ਨਹੀਂ ਹੋ ਰਹੀਆਂ ਹਨ
ਜ਼ੀਰਕਪੁਰ, ਮੋਹਾਲੀ ਵਿੱਚ ਗੈਸ ਏਜੰਸੀ ਦੇ ਬਾਹਰ ਲੋਕਾਂ ਦੀਆਂ ਲੰਬੀਆਂ ਕਤਾਰਾਂ ਲੱਗ ਰਹੀਆਂ ਹਨ। ਲੋਕ ਨਿਰਾਸ਼ ਹੋ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਸਿਲੰਡਰ ਬੁੱਕ ਕਰਨ ਲਈ ਵਾਰ-ਵਾਰ ਫੋਨ ਕਰ ਰਹੇ ਹਨ, ਪਰ ਨੰਬਰ ਕੱਟੇ ਹੋਏ ਹਨ। ਔਰਤਾਂ ਅਤੇ ਬਜ਼ੁਰਗ ਆਪਣੇ ਸਿਲੰਡਰਾਂ ਬਾਰੇ ਚਿੰਤਤ ਦਿਖਾਈ ਦੇ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਉਹ ਸਵੇਰ ਤੋਂ ਉੱਥੇ ਖੜ੍ਹੇ ਹਨ, ਪਰ ਕੋਈ ਹੱਲ ਨਹੀਂ ਨਿਕਲ ਰਿਹਾ। ਏਜੰਸੀ ਦਾ ਕਹਿਣਾ ਹੈ ਕਿ ਪਹਿਲਾਂ, ਉਹ ਸਿਲੰਡਰ ਬੁੱਕ ਕਰਨ ਲਈ ਘੱਟ ਵਾਰ ਲੌਗਇਨ ਕਰਦੇ ਸਨ, ਇਸ ਲਈ ਕੋਈ ਸਮੱਸਿਆ ਨਹੀਂ ਸੀ, ਪਰ ਹੁਣ ਲੋਕਾਂ ਵਿੱਚ ਬਹੁਤ ਘਬਰਾਹਟ ਹੈ। ਬਹੁਤ ਸਾਰੇ ਲੋਕ ਇੱਕੋ ਸਮੇਂ ਸਿਲੰਡਰ ਬੁੱਕ ਕਰ ਰਹੇ ਹਨ, ਜਿਸ ਕਾਰਨ ਸਰਵਰ ਡਾਊਨ ਹੋ ਗਿਆ ਹੈ।
Mumbai ਮੁੰਬਈ ਵਿੱਚ ਸਮੇਂ ਸਿਰ ਡਿਲੀਵਰੀ
ਮੁੰਬਈ ਵਿੱਚ ਘਰੇਲੂ ਐਲਪੀਜੀ ਸਿਲੰਡਰ ਸਮੇਂ ਸਿਰ ਨਹੀਂ ਡਿਲੀਵਰ ਕੀਤੇ ਜਾ ਰਹੇ ਹਨ। ਭਾਵੇਂ ਐਚਪੀ ਗਾਹਕ ਹੋਣ ਜਾਂ ਭਾਰਤ ਪੈਟਰੋਲੀਅਮ ਦੇ ਗਾਹਕ, ਚਾਰ ਤੋਂ ਪੰਜ ਦਿਨ ਪਹਿਲਾਂ ਬੁਕਿੰਗ ਕਰਨ ਤੋਂ ਬਾਅਦ ਵੀ ਡਿਲੀਵਰੀ ਨਹੀਂ ਹੋ ਰਹੀ ਹੈ। ਨਤੀਜੇ ਵਜੋਂ, ਲੋਕ ਖੁਦ ਗੋਦਾਮ ਵਿੱਚ ਗੱਡੀ ਚਲਾ ਰਹੇ ਹਨ ਅਤੇ ਸਿਲੰਡਰਾਂ ਨੂੰ ਆਪਣੇ ਸਾਈਕਲਾਂ ‘ਤੇ ਘਰ ਲੈ ਜਾ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਬੁਕਿੰਗ ਦੇ ਦੂਜੇ ਦਿਨ ਘਰਾਂ ਵਿੱਚ ਸਿਲੰਡਰ ਪਹੁੰਚਾਏ ਜਾਂਦੇ ਸਨ, ਪਰ ਹੁਣ ਗੈਸ ਏਜੰਸੀ ਇਹ ਵੀ ਕਹਿ ਰਹੀ ਹੈ ਕਿ ਗੈਸ ਸਿਲੰਡਰਾਂ ਦੀ ਡਿਲੀਵਰੀ ਵਿੱਚ ਦੇਰੀ ਹੋ ਸਕਦੀ ਹੈ।
Noida ਨੋਇਡਾ ਵਿੱਚ ਐਲਪੀਜੀ ਸਿਲੰਡਰਾਂ ਲਈ ਦਹਿਸ਼ਤ ਹੈ!
ਨੋਇਡਾ ਦੇ ਸੈਕਟਰ 54 ਅਤੇ ਸੈਕਟਰ 63 ਵਿੱਚ ਗੈਸ ਏਜੰਸੀਆਂ ਵਿੱਚ ਸਵੇਰ ਤੋਂ ਹੀ ਖਪਤਕਾਰਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਖਪਤਕਾਰ ਸਵੇਰ ਤੋਂ ਹੀ ਗੈਸ ਸਿਲੰਡਰਾਂ ਦੀ ਉਮੀਦ ਵਿੱਚ ਲਾਈਨ ਵਿੱਚ ਉਡੀਕ ਕਰ ਰਹੇ ਹਨ। ਬਹੁਤ ਸਾਰੇ ਖਪਤਕਾਰ ਕੱਲ੍ਹ ਆਏ ਸਨ ਪਰ ਇੱਕ ਵੀ ਨਹੀਂ ਮਿਲ ਸਕਿਆ। ਸਭ ਤੋਂ ਵੱਡੀ ਸਮੱਸਿਆ ਵਪਾਰਕ ਸਿਲੰਡਰਾਂ ਦੀ ਹੈ। ਵਪਾਰਕ ਸਿਲੰਡਰਾਂ ਦੀ ਵਰਤੋਂ ਕਰਨ ਵਾਲੇ ਖਪਤਕਾਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਪਾਰਕ ਸਿਲੰਡਰਾਂ ਦਾ ਸਟਾਕ ਖਤਮ ਹੋ ਗਿਆ ਹੈ, ਜਿਸ ਕਾਰਨ ਹੋਟਲਾਂ ਅਤੇ ਰੈਸਟੋਰੈਂਟਾਂ ਵਿੱਚ ਸਿਲੰਡਰਾਂ ਦੀ ਘਾਟ ਹੋ ਗਈ ਹੈ, ਜਿਸਦੇ ਨਤੀਜੇ ਵਜੋਂ ਬਹੁਤ ਸਾਰੇ ਹੋਟਲ ਬੰਦ ਹੋ ਗਏ ਹਨ।
ਜਲੰਧਰ, 10 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੇ ਸਕੂਲ ਆਫ਼ ਐਮੀਨੈਂਸ ਇੱਕ ਸ਼ਕਤੀਸ਼ਾਲੀ ਸਰੋਤ ਵਜੋਂ ਉਭਰ ਰਹੇ ਹਨ ਜੋ ਵਿਦਿਆਰਥੀਆਂ ਦੇ ਭਵਿੱਖ ਨੂੰ ਨਵੀਂ ਨੁਹਾਰ ਦੇਣ ਦੇ ਨਾਲ-ਨਾਲ ਪੰਜਾਬ ਦੇ ਨੌਜਵਾਨਾਂ ਦੇ ਸੁਪਨਿਆਂ ਦੀ ਉਡਾਣ ਭਰਨ ਲਈ ਨਵੇਂ ਖੰਭ ਦੇ ਰਹੇ ਹਨ। ਆਦਮਪੁਰ ਦੇ ਸਕੂਲ ਆਫ਼ ਐਮੀਨੈਂਸ ਵਿਖੇ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਗਰੀਬੀ ਅਤੇ ਸਮਾਜ ਵਿਚਲੀਆਂ ਸਮਾਜਿਕ ਅਸਮਾਨਤਾਵਾਂ ਨੂੰ ਖਤਮ ਕਰਨ ਦਾ ਇੱਕੋ ਇੱਕ ਸਾਧਨ ਸਿੱਖਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵਿਸ਼ਵ ਪੱਧਰੀ ਸੰਸਥਾਵਾਂ ਦਾ ਨਿਰਮਾਣ ਕਰ ਰਹੀ ਹੈ ਤਾਂ ਜੋ ਪੰਜਾਬ ਦੇ ਹਰ ਕੋਨੇ ਤੋਂ ਪ੍ਰਤਿਭਾ ਨੂੰ ਉੱਭਰਨ ਅਤੇ ਸਫ਼ਲ ਹੋਣ ਦਾ ਮੌਕਾ ਮਿਲ ਸਕਣਾ ਯਕੀਨੀ ਬਣਾਇਆ ਜਾ ਸਕੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਭਰ ‘ਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀ ਲਿਆਉਣ ਲਈ ਸਕੂਲ ਆਫ਼ ਐਮੀਨੈਂਸ ਦੀ ਸਥਾਪਨਾ ਕੀਤੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਹਾਈ-ਟੈਕ ਸਕੂਲ ਅਤਿ-ਆਧੁਨਿਕ ਸਹੂਲਤਾਂ ਨਾਲ ਲੈੱਸ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਡੇ ਨੌਜਵਾਨ ਜੀਵਨ ਦੇ ਹਰ ਖੇਤਰ ਵਿੱਚ ਉੱਤਮਤਾ ਪ੍ਰਾਪਤ ਕਰਨ। ਉਨ੍ਹਾਂ ਅੱਗੇ ਕਿਹਾ ਕਿ ਇਹ ਅਤਿ-ਆਧੁਨਿਕ ਸੰਸਥਾਵਾਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਬਦਲਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ।
ਪੰਜਾਬ ਸਰਕਾਰ ਵੱਲੋਂ ਸਿੱਖਿਆ ‘ਤੇ ਧਿਆਨ ਕੇਂਦਰਿਤ ਕਰਨ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਖੇਤਰ ਨੂੰ ਮੁੱਖ ਤਰਜੀਹ ਦਿੱਤੀ ਹੈ ਅਤੇ ਨੌਜਵਾਨਾਂ ਦੀ ਤਕਦੀਰ ਨੂੰ ਬਦਲਣ ਲਈ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਕੋਈ ਵੀ ਮੁਫ਼ਤ ਜਾਂ ਰਿਆਇਤੀ ਕਾਰਡ ਗਰੀਬੀ ਜਾਂ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦਾ। ਸਿੱਖਿਆ ਹੀ ਇੱਕੋ ਇੱਕ ਅਜਿਹੀ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਇਸ ਗਰੀਬੀ ਚੱਕਰ ‘ਚੋਂ ਬਾਹਰ ਕੱਢ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਿਆਰ ਨੂੰ ਬਿਹਤਰ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ ਤਾਂ ਜੋ ਆਮ ਆਦਮੀ ਨੂੰ ਸਸ਼ਕਤ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਜੀਵਨ ਦੇ ਹਰ ਖੇਤਰ ਵਿੱਚ ਸਮਰਪਣ ਭਾਵਨਾ ਨਾਲ ਉੱਤਮਤਾ ਪ੍ਰਾਪਤ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਨਿਰੰਤਰ ਉੱਤਮਤਾ ਹਾਸਲ ਕਰਨ ਲਈ ਵਿਦਿਆਰਥੀਆਂ ਨੂੰ ਹਰ ਸਮੇਂ ਯਤਨਸ਼ੀਲ ਰਹਿਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਅਤੇ ਇਸਦੇ ਲੋਕਾਂ ਦੀ ਭਲਾਈ ਅਤੇ ਤਰੱਕੀ ਲਈ ਲਗਾਤਾਰ ਨਵੇਂ ਕਦਮ ਚੁੱਕ ਰਹੀ ਹੈ।
ਵਿਦਿਆਰਥੀਆਂ ਨੂੰ ਦ੍ਰਿੜਤਾ ਨਾਲ ਅੱਗੇ ਵਧਣ ਲਈ ਉਤਸ਼ਾਹਿਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਰਟਕੱਟ ਲੈਣ ਦੀ ਬਜਾਏ ਜ਼ਮੀਨੀ ਪੱਧਰ ‘ਤੇ ਬਣੇ ਰਹਿਣ ਲਈ ਕਿਹਾ। ਜ਼ਮੀਨੀ ਪੱਧਰ ਨਾਲ ਜੁੜੇ ਲੋਕ ਉਹ ਹੁੰਦੇ ਹਨ ਜੋ ਜ਼ਮੀਨ ਤੋਂ ਉੱਠਦੇ ਹਨ ਅਤੇ ਸਖ਼ਤ ਮਿਹਨਤ ਨਾਲ ਦੁਨੀਆ ਨੂੰ ਜਿੱਤਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮਰਪਿਤ ਵਿਅਕਤੀਆਂ ਲਈ ਕੋਈ ਸੀਮਾ ਨਹੀਂ ਹੁੰਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਦੂਜਿਆਂ ‘ਤੇ ਨਿਰਭਰ ਰਹਿਣ ਵਾਲੇ ਕੁਝ ਸਮਾਂ ਅਸਮਾਨ ਵਿੱਚ ਰਹਿਣ ਤੋਂ ਬਾਅਦ ਜ਼ਮੀਨ ‘ਤੇ ਵਾਪਸ ਡਿੱਗ ਜਾਂਦੇ ਹਨ।
ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਆਪਣੀਆਂ ਪ੍ਰਾਪਤੀਆਂ ਦੇ ਬਾਵਜੂਦ ਨਿਮਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸਲਾਹ ਦਿੱਤੀ ਕਿ ਆਪਣੀ ਸਫਲਤਾ ‘ਤੇ ਮਾਣ ਨਾ ਕਰੋ ਅਤੇ ਨਿਮਰ ਰਹਿ ਕੇ ਵੱਡੀਆਂ ਪ੍ਰਾਪਤੀਆਂ ਲਈ ਸਖ਼ਤ ਮਿਹਨਤ ਕਰਦੇ ਰਹੋ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਆਪਣੀ ਮੰਜ਼ਿਲ ਹਾਸਲ ਕਰਨ ਤੋਂ ਬਾਅਦ ਵੀ ਜ਼ਮੀਨ ‘ਤੇ ਟਿਕੇ ਰਹਿਣ ਲਈ ਕਿਹਾ ਅਤੇ ਜ਼ੋਰ ਦਿੱਤਾ ਕਿ ਸਖ਼ਤ ਮਿਹਨਤ ਹੀ ਸਫਲਤਾ ਦੀ ਇੱਕੋ ਇੱਕ ਕੁੰਜੀ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਨਾ ਸਿਰਫ਼ ਸਫਲਤਾ ਪ੍ਰਾਪਤ ਕਰਨ ਲਈ, ਸਗੋਂ ਚੰਗੇ ਇਨਸਾਨ ਬਣਨ ਲਈ ਵੀ ਪ੍ਰਦਾਨ ਕੀਤੇ ਗਏ ਪਲੇਟਫਾਰਮ ਦੀ ਵਰਤੋਂ ਕਰਨੀ ਚਾਹੀਦੀ ਹੈ।
ਉਨ੍ਹਾਂ ਵਿਦਿਆਰਥੀਆਂ ਨੂੰ ਯਾਦ ਦਿਵਾਇਆ ਕਿ ਸਫਲਤਾ ਦਾ ਕੋਈ ਸ਼ਾਰਟਕੱਟ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਸਫਲਤਾ ਦੀ ਇੱਕੋ ਇੱਕ ਕੁੰਜੀ ਸਖ਼ਤ ਮਿਹਨਤ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਤੱਕ ਯਤਨਸ਼ੀਲ ਰਹਿਣ ਅਤੇ ਆਪਣੀਆਂ ਕੋਸ਼ਿਸ਼ਾਂ ਜਾਰੀ ਰੱਖਣ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਇਸ ਨੇਕ ਮਿਸ਼ਨ ਵਿੱਚ ਉਨ੍ਹਾਂ ਦੀ ਮਦਦ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗੀ।
ਦੁਨੀਆ ਭਰ ਦੀਆਂ ਉਦਾਹਰਣਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਹੁਤ ਸਾਰੇ ਨਿਮਰ ਪਿਛੋਕੜ ਵਾਲੇ ਵਿਅਕਤੀਆਂ ਨੇ ਸਮਰਪਣ ਅਤੇ ਲਗਨ ਨਾਲ ਅਸਾਧਾਰਨ ਸਫਲਤਾ ਪ੍ਰਾਪਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੀਆਂ ਉਦਾਹਰਣਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਦੁਨੀਆ ਭਰ ਵਿੱਚ ਆਪਣੀ ਯੋਗਤਾ ਸਾਬਤ ਕਰਨੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦਾ ਹਰ ਸੰਭਵ ਤਰੀਕੇ ਨਾਲ ਸਮਰਥਨ ਕਰੇਗੀ। ਬਾਗ਼ ਦੀ ਉਦਾਹਰਣ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਵੇਂ ਇੱਕ ਗੁਲਦਸਤੇ ਵਿੱਚ ਕਈ ਤਰ੍ਹਾਂ ਦੇ ਫੁੱਲ ਸਾਰਿਆਂ ਨੂੰ ਆਕਰਸ਼ਿਤ ਕਰਦੇ ਹਨ, ਇਸੇ ਤਰ੍ਹਾਂ ਸਮੂਹਿਕ ਯਤਨ ਸਮਾਜ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ।

ਮੁੱਖ ਮੰਤਰੀ ਨੇ ਪੰਜਾਬ ਦੀ ਇਤਿਹਾਸਕ ਵਿਰਾਸਤ ਅਤੇ ਪਛਾਣ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਪੰਜਾਬ ਨੂੰ ਦੇਸ਼ ਦੀ ਖੜਗ ਭੁਜਾ ਹੋਣ ਦਾ ਮਾਣ ਵੀ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਦੁਨੀਆ ਭਰ ਵਿੱਚ ਆਪਣੀ ਹਿੰਮਤ, ਮਿਹਨਤ ਅਤੇ ਉੱਦਮੀ ਭਾਵਨਾ ਲਈ ਜਾਣੇ ਜਾਂਦੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਹਰੇਕ ਹਿੱਸੇ ਨੂੰ ਮਹਾਨ ਗੁਰੂਆਂ, ਸੰਤਾਂ, ਫ਼ਕੀਰਾਂ ਅਤੇ ਸ਼ਹੀਦਾਂ ਦੀ ਚਰਨ ਛੋਹ ਪ੍ਰਾਪਤ ਹੈ ਜਿਨ੍ਹਾਂ ਨੇ ਬੇਇਨਸਾਫ਼ੀ ਅਤੇ ਜ਼ੁਲਮ ਵਿਰੁੱਧ ਡੱਟ ਕੇ ਖੜ੍ਹੇ ਹੋਣ ਦਾ ਰਾਹ ਦਿਖਾਇਆ।
ਵਿਦਿਆਰਥੀਆਂ ਨੂੰ ਰੌਸ਼ਨ ਅਤੇ ਸੁਨਹਿਰੀ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਉਹ ਆਉਣ ਵਾਲੇ ਸਾਲਾਂ ਵਿੱਚ ਆਪਣੇ ਲਈ ਮੁਕਾਮ ਬਣਾਉਣਗੇ। ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣਾ ਚਾਹੀਦਾ ਹੈ ਕਿਉਂਕਿ ਇਹ ਸਫਲਤਾ ਦੀ ਇੱਕੋ ਇੱਕ ਕੁੰਜੀ ਹੈ। ਇਹ ਧਰਤੀ ਤਰੱਕੀ ਅਤੇ ਖੁਸ਼ਹਾਲੀ ਲਈ ਅਨੇਕਾਂ ਮੌਕੇ ਪ੍ਰਦਾਨ ਕਰਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਦਿਆਰਥੀਆਂ ਨੂੰ ਆਪਣੀ ਪਛਾਣ ਬਣਾਉਣ ਅਤੇ ਸਮਾਜ ‘ਤੇ ਛਾਪ ਛੱਡਣ ਦੀ ਕੋਸ਼ਿਸ਼ ਕਰਨ ਲਈ ਪ੍ਰੇਰਿਆ।
ਮੁੱਖ ਮੰਤਰੀ ਨੇ ਸਰਕਾਰ ਦੀ ਭੂਮਿਕਾ ਦੀ ਤੁਲਨਾ ਹਵਾਈ ਅੱਡੇ ਦੇ ਰਨਵੇਅ ਨਾਲ ਕੀਤੀ, ਜੋ ਹਵਾਈ ਜਹਾਜ਼ਾਂ ਨੂੰ ਸੁਚਾਰੂ ਢੰਗ ਨਾਲ ਉਡਾਣ ਭਰਨ ਦੇ ਯੋਗ ਬਣਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਸਰਕਾਰ ਸਾਡੇ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰਨ ਲਈ ਕੰਮ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਨੌਜਵਾਨ ਮਨਾਂ ਦੀਆਂ ਇੱਛਾਵਾਂ ਨੂੰ ਖੰਭ ਦੇਣ ਅਤੇ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਆਪਣੀ ਪੂਰੀ ਸਮਰੱਥਾ ਪ੍ਰਾਪਤ ਕਰਨ ਦਾ ਮੌਕਾ ਮਿਲੇ।
ਜਲੰਧਰ, 10 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ’ਆਪ’ ਦੀ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਹੈ ਅਤੇ ਆਉਣ ਵਾਲੇ ਸਾਲਾਂ ਵਿੱਚ ਹਰ ਵਾਅਦੇ ਦਾ ਸਨਮਾਨ ਕਰਦੇ ਰਹਿਣਾ ਇਸੇ ਤਰ੍ਹਾਂ ਜਾਰੀ ਰਹੇਗਾ ਜੋ ਕਿ ’ਆਪ’ ਸਰਕਾਰ ਦਾ ਇੱਕੋ- ਇੱਕ ਏਜੰਡਾ ਹੈ ਤਾਂ ਜੋ ਸੂਬੇ ਦੇ ਲੋਕਾਂ ਲਈ ਤਰੱਕੀ ਅਤੇ ਖੁਸ਼ਹਾਲੀ ਵਾਲਾ ਰੰਗਲਾ ਪੰਜਾਬ ਬਣਾਇਆ ਜਾ ਸਕੇ।
ਜਲੰਧਰ ਵਿੱਚ ਹੁਸ਼ਿਆਰਪੁਰ ਦੇ ਲੋਕਾਂ ਨਾਲ ‘ਲੋਕ ਮਿਲਣੀ’ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਨਤਕ ਗੱਲਬਾਤ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸਿੱਧੇ ਤੌਰ ’ਤੇ ਹੱਲ ਕਰਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਿਨਾਂ ਦੇਰੀ ਦੇ ਨਿਪਟਾਉਣ ਲਈ ਪ੍ਰਭਾਵਸ਼ਾਲੀ ਢੰਗ ਵਜੋਂ ਉੱਭਰ ਰਹੀ ਹੈ।
ਪੰਜਾਬ ਸਰਕਾਰ ਵੱਲੋਂ ਲਏ ਗਏ ਲੋਕ-ਪੱਖੀ ਫੈਸਲਿਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਵਰਗੀਆਂ ਪਹਿਲਕਦਮੀਆਂ ’ਤੇ ਚਾਨਣਾ ਪਾਇਆ ਜਿਸ ਤਹਿਤ ਔਰਤਾਂ ਨੂੰ 1000 ਤੋਂ 1500 ਰੁਪਏ ਪ੍ਰਤੀ ਮਹੀਨਾ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਮੇਰੀ ਰਸੋਈ ਯੋਜਨਾ ਤਹਿਤ 40 ਲੱਖ ਪਰਿਵਾਰਾਂ ਨੂੰ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਕਣਕ ਤੋਂ ਇਲਾਵਾ ਮੁਫਤ ਰਸਦ ਕਿੱਟਾਂ ਪ੍ਰਾਪਤ ਹੋਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਬੇਰੁਜ਼ਗਾਰੀ ਨਾਲ ਨਜਿੱਠਣ ਲਈ ਯੋਜਨਾਬੱਧ ਯਤਨਾਂ ਦੇ ਹਿੱਸੇ ਵਜੋਂ ਨੌਜਵਾਨਾਂ ਨੂੰ 63000 ਤੋਂ ਵੱਧ ਸਰਕਾਰੀ ਨੌਕਰੀਆਂ ਦੀ ਪਾਰਦਰਸ਼ੀ ਵਿਵਸਥਾ ਕੀਤੀ ਗਈ ਹੈ।
ਲੋਕ ਮਿਲਣੀ ਦੌਰਾਨ ਹੁਸ਼ਿਆਰਪੁਰ ਜ਼ਿਲ੍ਹੇ ਦੇ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕ ਮਿਲਣੀ ਇਕ ਵਿਲੱਖਣ ਪਹਿਲ ਹੈ ਜੋ ਸਰਕਾਰ ਨੂੰ ਲੋਕਾਂ ਨਾਲ ਸਿੱਧੇ ਤੌਰ ’ਤੇ ਗੱਲਬਾਤ ਕਰਨ ਅਤੇ ਉਨ੍ਹਾਂ ਦੇ ਮੁੱਦਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਿਪਟਾਉਣ ਦੀ ਸਹੂਲਤ ਦਿੰਦੀ ਹੈ। ਮੁੱਖ ਮੰਤਰੀ ਨੇ ਕਿਹਾ,‘‘ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਇਹ ਯਕੀਨੀ ਬਣਾਇਆ ਜਾਂਦਾ ਹੈ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕੀਤਾ ਜਾਵੇ,”।
ਮੁੱਖ ਮੰਤਰੀ ਨੇ ਕਿਹਾ,“ਇਸ ਕਵਾਇਦ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ ਅਤੇ ਨਾਗਰਿਕ ਸੇਵਾਵਾਂ ਉਨ੍ਹਾਂ ਦੇ ਦਰ ’ਤੇ ਪਹੁੰਚਣ। ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਸ ਲੋਕ ਪੱਖੀ ਪਹਿਲ ਦੇ ਠੋਸ ਨਤੀਜੇ ਆਉਣ। ਉਨ੍ਹਾਂ ਕਿਹਾ ਕਿ ਉਹ ਸਮੇਂ-ਸਮੇਂ ’ਤੇ ਮੀਟਿੰਗਾਂ ਵਿੱਚ ਸ਼ਿਕਾਇਤਾਂ ਦੀ ਸਥਿਤੀ ਅਤੇ ਪੈਂਡੈਂਸੀ ਦੀ ਨਿੱਜੀ ਤੌਰ ’ਤੇ ਸਮੀਖਿਆ ਕਰਨਗੇ।”
ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ਸਰਕਾਰ ਵੱਲੋਂ ਕੀਤੀਆਂ ਗਈਆਂ ਕਈ ਲੋਕ ਪੱਖੀ ਪਹਿਲਕਦਮੀਆਂ ਨੂੰ ਗਿਣਾਉਂਦਿਆਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆਤ ਦਾ ਜ਼ਿਕਰ ਕੀਤਾ। “ਇਹ ਸਕੀਮ ਪੰਜਾਬ ਸਰਕਾਰ ਵੱਲੋਂ ਆਮ ਪਰਿਵਾਰਾਂ ਦੀ ਸਹਾਇਤਾ ਲਈ ਇਕ ਵੱਡਾ ਕਦਮ ਹੈ। ਬਹੁਤ ਸਾਰੇ ਪਰਿਵਾਰਾਂ ਲਈ ਵਿਸ਼ੇਸ਼ ਕਰਕੇ ਆਰਥਿਕ ਤੌਰ ’ਤੇ ਸੰਘਰਸ਼ ਕਰ ਰਹੇ ਲੋਕਾਂ ਲਈ, ਹਰ ਮਹੀਨੇ 1000 ਤੋਂ 1500 ਰੁਪਏ ਮਹੱਤਵਪੂਰਨ ਰਾਸ਼ੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ਇਹ ਸਹਾਇਤਾ ਸਾਡੀਆਂ ਮਾਵਾਂ ਅਤੇ ਧੀਆਂ ਲਈ ਸਤਿਕਾਰ ਦਾ ਪ੍ਰਤੀਕ ਹੈ ਅਤੇ ਇਸ ਨਾਲ ਉਨ੍ਹਾਂ ਦੇ ਚਿਹਰਿਆਂ ’ਤੇ ਆਉਣ ਵਾਲੀ ਮੁਸਕਰਾਹਟ ਮੈਨੂੰ ਬਹੁਤ ਸੰਤੁਸ਼ਟੀ ਦਿੰਦੀ ਹੈ,। ”
ਮੁੱਖ ਮੰਤਰੀ ਨੇ ਭੋਜਨ ਅਤੇ ਪੋਸ਼ਣ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ‘ਮੇਰੀ ਰਸੋਈ’ ਯੋਜਨਾ ਦੀ ਸ਼ੁਰੂਆਤ ’ਤੇ ਵੀ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮਿਹਨਤੀ ਕਿਸਾਨਾਂ ਨੇ ਹਮੇਸ਼ਾ ਇਹ ਯਕੀਨੀ ਬਣਾਇਆ ਹੈ ਕਿ ਦੇਸ਼ ਦਾ ਕੋਈ ਬਾਸ਼ਿੰਦਾ ਕਦੇ ਭੁੱਖਾ ਨਾ ਸੌਂਵੇ ਅਤੇ ਇਹ ਬੜੇ ਫਖ਼ਰ ਦੀ ਗੱਲ ਹੈ ਕਿ ਸੂਬਾ ਲਗਾਤਾਰ ਦੇਸ਼ ਦੇ ਅਨਾਜ ਉਤਪਾਦਨ ਵਿੱਚ ਮੋਹਰੀ ਰਿਹਾ ਹੈ। ਉਨ੍ਹਾਂ ਅੱਗੇ ਕਿਹਾ,‘‘ ਪੰਜਾਬ ਦੇ ਕੁਝ ਪਰਿਵਾਰ ਹਾਲੇ ਵੀ ਰੋਜ਼ਾਨਾ ਭੋਜਨ ਦਾ ਪ੍ਰਬੰਧਨ ਕਰਨ ਲਈ ਝੂਜ ਰਹੇ ਹਨ। ‘ਮੇਰੀ ਰਸੋਈ’ ਯੋਜਨਾ ਰਾਹੀਂ ਪੰਜਾਬ ਸਰਕਾਰ ਵੱਲੋਂ 40 ਲੱਖ ਪਰਿਵਾਰਾਂ ਨੂੰ ਭੋਜਨ ਕਿੱਟਾਂ ਵੰਡੀਆਂ ਜਾਣਗੀਆਂ।’’
ਮੁੱਖ ਮੰਤਰੀ ਨੇ ਕਿਹਾ ਕਿ ਹਰੇਕ ਕਿੱਟ ਵਿੱਚ ਮਹੀਨਾਵਾਰ ਖਪਤ ਲਈ ਦੋ ਕਿਲੋਗ੍ਰਾਮ ਦਾਲ, ਦੋ ਕਿਲੋਗ੍ਰਾਮ ਖੰਡ, ਇੱਕ ਕਿਲੋਗ੍ਰਾਮ ਨਮਕ, 200 ਗ੍ਰਾਮ ਹਲਦੀ ਪਾਊਡਰ ਅਤੇ ਇੱਕ ਲੀਟਰ ਸਰ੍ਹੋਂ ਦਾ ਤੇਲ ਹੋਵੇਗਾ ਅਤੇ ਇਹ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ ਅਧੀਨ ਪਹਿਲਾਂ ਹੀ ਵੰਡੀ ਗਈ ਕਣਕ ਤੋਂ ਇਲਾਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਇਸ ਖੇਤਰ ਦੇ ਲੋਕਾਂ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਹਮੇਸ਼ਾ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ, ਪਹਿਲਾਂ ਇੱਕ ਕਲਾਕਾਰ ਵਜੋਂ ਅਤੇ ਹੁਣ ਇੱਕ ਲੋਕ ਨੁਮਾਇੰਦੇ ਵਜੋ।
ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਲਾਹਣਤ ਨੂੰ ਦੂਰ ਕਰਨ ਲਈ ਸਰਕਾਰ ਦੇ ਯਤਨਾਂ ਬਾਰੇ ਬੋਲਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾਉਣਾ ਚਾਹੁੰਦੀ ਹੈ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਮੌਕੇ ਮਿਲਣ ਤਾਂ ਜੋ ਉਹ ਇੱਕ ਬਿਹਤਰ ਭਵਿੱਖ ਬਣਾ ਸਕਣ। ਉਨ੍ਹਾਂ ਕਿਹਾ, ‘‘ਅਸੀਂ ਆਪਣੇ ਨੌਜਵਾਨਾਂ ਦੇ ਹੱਥਾਂ ਵਿੱਚ ਟਿਫਿਨ ਦੇਣਾ ਚਾਹੁੰਦੇ ਹਾਂ ਤਾਂ ਜੋ ਉਹ ਸਰਿੰਜਾਂ ਅਤੇ ਨਸ਼ਿਆਂ ਤੋਂ ਦੂਰ ਰਹਿਣ। ਵਿਹਲੇ ਹੱਥ ਸਮਾਜਿਕ ਸਮੱਸਿਆਵਾਂ ਦਾ ਕਾਰਨ ਬਣਦੇ ਹਨ ਅਤੇ ਇਸੇ ਲਈ ਪੰਜਾਬ ਸਰਕਾਰ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਨਿਰੰਤਰ ਕੰਮ ਕਰ ਰਹੀ ਹੈ,।’’
ਉਨ੍ਹਾਂ ਅੱਗੇ ਕਿਹਾ ਕਿ ਬੇਰੁਜ਼ਗਾਰੀ ਕਈ ਸਮਾਜਿਕ ਚੁਣੌਤੀਆਂ ਦੀ ਜੜ੍ਹ ਹੈ ਅਤੇ ਕਿਹਾ ਕਿ ਸਰਕਾਰ ਪਹਿਲਾਂ ਹੀ ਪਾਰਦਰਸ਼ੀ ਢੰਗ ਨਾਲ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਚੁੱਕੀ ਹੈ।
ਸਿੰਚਾਈ ਅਤੇ ਬਿਜਲੀ ਸਪਲਾਈ ਵਿੱਚ ਸੁਧਾਰਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਸੈਕਟਰਾਂ ਵਿੱਚ ਬਿਜਲੀ ਦੀਆਂ ਦਰਾਂ ਘਟਾ ਦਿੱਤੀਆਂ ਗਈਆਂ ਹਨ ਅਤੇ ਸਿੰਚਾਈ ਲਈ ਨਹਿਰੀ ਪਾਣੀ ਦੀ ਵਰਤੋਂ ਵਿੱਚ ਕਾਫ਼ੀ ਵਾਧਾ ਹੋਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਪੰਜਾਬ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸਿਰਫ਼ 21 ਫੀਸਦੀ ਸਿੰਚਾਈ ਨਹਿਰੀ ਪਾਣੀ ’ਤੇ ਨਿਰਭਰ ਸੀ। ਅੱਜ ਇਹ ਅੰਕੜਾ 68 ਫੀਸਦੀ ਹੋ ਗਿਆ ਹੈ ਅਤੇ ਸਾਡਾ ਟੀਚਾ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਸਨੂੰ 85 ਫੀਸਦੀ ਤੱਕ ਵਧਾਉਣਾ ਹੈ”।
ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਲਗਭਗ 6900 ਕਿਲੋਮੀਟਰ ਨੂੰ ਕਵਰ ਕਰਨ ਵਾਲੇ 18349 ਜਲ ਮਾਰਗਾਂ ਨੂੰ ਮੁੜ ਸੁਰਜੀਤ ਕੀਤਾ ਗਿਆ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪਾਣੀ ਟੇਲਾਂ ਤੱਕ ਪਹੁੰਚੇ। ਸਰਕਾਰ ਨੇ ਨਹਿਰੀ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ 6500 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਪਹਿਲੀ ਵਾਰ 1365 ਪਿੰਡਾਂ ਨੂੰ ਨਹਿਰੀ ਪਾਣੀ ਪ੍ਰਾਪਤ ਹੋਇਆ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੇਂਡੂ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤ ਕੀਤਾ ਜਾ ਰਿਹਾ ਹੈ, 16,209 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਵਿੱਚ 49000 ਕਿਲੋਮੀਟਰ ਤੋਂ ਵੱਧ ਸੜਕਾਂ ਬਣਾਈਆਂ ਜਾ ਰਹੀਆਂ ਹਨ।
ਸਿੱਖਿਆ ਸੁਧਾਰਾਂ ਬਾਰੇ ਬੋਲਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਰਟ ਕਲਾਸਰੂਮ, ਪੂਰੀ ਤਰ੍ਹਾਂ ਲੈਸ ਲੈਬਾਰਿਟਰੀਆਂ ਅਤੇ ਆਧੁਨਿਕ ਸਹੂਲਤਾਂ ਨਾਲ ਪੰਜਾਬ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਿਤ ਕੀਤੇ ਗਏ ਹਨ। “ਇਹ ਸਕੂਲ ਉੱਚ-ਗੁਣਵੱਤਾ ਵਾਲੀ ਸਿੱਖਿਆ ਅਤੇ ਵਿਗਿਆਨਕ ਸਿੱਖਿਆ ਪ੍ਰਦਾਨ ਕਰਨ ਲਈ ਤਿਆਰ ਕੀਤੇ ਗਏ ਹਨ। ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਿਆ ਜਾ ਰਿਹਾ ਹੈ ਤਾਂ ਜੋ ਉਹ ਆਧੁਨਿਕ ਸਿੱਖਿਆ ਅਭਿਆਸਾਂ ਨੂੰ ਅਪਣਾ ਸਕਣ ਅਤੇ ਵਿਦਿਆਰਥੀਆਂ ਨੂੰ ਵਿਸ਼ਵਵਿਆਪੀ ਮੁਕਾਬਲੇ ਲਈ ਤਿਆਰ ਕੀਤਾ ਜਾ ਸਕੇ”।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਕਰਵਾਏ ਗਏ ਰਾਸ਼ਟਰੀ ਅਚੀਵਮੈਂਟ ਸਰਵੇਖਣ ਵਿੱਚ ਪੰਜਾਬ ਕੇਰਲਾ ਨੂੰ ਪਛਾੜ ਕੇ ਪਹਿਲੇ ਸਥਾਨ ‘ਤੇ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਸਕੂਲਾਂ ਵਿੱਚ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਵਿਸ਼ੇਸ਼ ਕੋਚਿੰਗ ਪ੍ਰੋਗਰਾਮਾਂ ਨੂੰ ਵੀ ਉਜਾਗਰ ਕੀਤਾ ਜਿਸ ਵਿੱਚ ਹਥਿਆਰਬੰਦ ਸੈਨਾਵਾਂ ਦੀ ਤਿਆਰੀ, ਨੀਟ, ਜੇਈਈ, ਸੀਐਲਏਟੀ ਅਤੇ ਐਨਆਈਐਫਟੀ ਸ਼ਾਮਲ ਹਨ। ਉਨ੍ਹਾਂ ਕਿਹਾ, “ਸਕੂਲ ਆਫ਼ ਐਮੀਨੈਂਸ ਅਤੇ ਹੋਰ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਜੇਈਈ ਮੇਨਜ਼, ਜੇਈਈ ਐਡਵਾਂਸਡ ਅਤੇ ਨੀਟ ਪ੍ਰੀਖਿਆਵਾਂ ਲਈ ਸਫਲਤਾਪੂਰਵਕ ਯੋਗਤਾ ਪ੍ਰਾਪਤ ਕੀਤੀ ਹੈ, ਜੋ ਕਿ ਬਹੁਤ ਮਾਣ ਵਾਲੀ ਗੱਲ ਹੈ,”।
ਮੁੱਖ ਮੰਤਰੀ ਨੇ ਸਿਹਤ ਸੰਭਾਲ ਸੁਧਾਰਾਂ ਬਾਰੇ ਅੱਗੇ ਗੱਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ ਜੋ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਇਲਾਜ ਪ੍ਰਦਾਨ ਕਰਦੀ ਹੈ। ਇਸ ਯੋਜਨਾ ਤਹਿਤ ਆਮਦਨ ਦੀਆਂ ਸ਼ਰਤਾਂ ਨੂੰ ਹਟਾ ਦਿੱਤਾ ਗਿਆ ਹੈ ਅਤੇ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਪੰਜਾਬ ਸਾਰੇ ਨਾਗਰਿਕਾਂ ਨੂੰ ਮੁਫ਼ਤ ਸਿਹਤ ਸੰਭਾਲ ਪ੍ਰਦਾਨ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ ਅਤੇ 881 ਆਮ ਆਦਮੀ ਕਲੀਨਿਕ ਹਰ ਰੋਜ਼ ਲੋਕਾਂ ਨੂੰ ਮੁਫ਼ਤ ਇਲਾਜ ਪ੍ਰਦਾਨ ਕਰ ਰਹੇ ਹਨ ।
ਉਨ੍ਹਾਂ ਅੱਗੇ ਕਿਹਾ ਕਿ 2022 ਤੋਂ ਪੰਜਾਬ ਦੇ ਲਗਭਗ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਬਿਜਲੀ ਸਪਲਾਈ ਵਿੱਚ ਹੋਏ ਸੁਧਾਰ ’ਤੇ ਵੀ ਚਾਨਣਾ ਪਾਇਆ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ, ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਟਿਊਬਵੈੱਲਾਂ ਲਈ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਮਿਲੀ ਅਤੇ ਉਹ ਵੀ ਦਿਨ ਦੇ ਸਮੇਂ। ਬਿਜਲੀ ਦੀਆਂ ਦਰਾਂ ਹਾਲ ਹੀ ਵਿੱਚ 70 ਪੈਸੇ ਘਟਾ ਕੇ 1.50 ਰੁਪਏ ਪ੍ਰਤੀ ਯੂਨਿਟ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੀ.ਵੀ.ਕੇ. ਕੰਪਨੀ ਤੋਂ ਇੱਕ ਨਿੱਜੀ ਥਰਮਲ ਪਲਾਂਟ ਵੀ ਖਰੀਦਿਆ ਹੈ ਅਤੇ ਇਸਦਾ ਨਾਮ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ’ਤੇ ਰੱਖਿਆ ਹੈ, ਜਦੋਂ ਕਿ ‘ਰੋਸ਼ਨ ਪੰਜਾਬ’ ਪਹਿਲਕਦਮੀ ਭੂਮੀਗਤ ਬਿਜਲੀ ਦੀਆਂ ਤਾਰਾਂ ਸਮੇਤ ਬਿਜਲੀ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ 5000 ਕਰੋੜ ਰੁਪਏ ਦਾ ਨਿਵੇਸ਼ ਕਰ ਰਹੀ ਹੈ।
ਮੁੱਖ ਮੰਤਰੀ ਨੇ ਸੜਕ ਸੁਰੱਖਿਆ ਪਹਿਲ, ਇੱਕ ਸਮਰਪਿਤ ਸੜਕ ਸੁਰੱਖਿਆ ਪਹਿਲਕਦਮੀ, ਦੀ ਸ਼ੁਰੂਆਤ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ, “ਇਸ ਫੋਰਸ ਵਿੱਚ 1597 ਵਿਸ਼ੇਸ਼ ਤੌਰ ’ਤੇ ਸਿਖਲਾਈ ਪ੍ਰਾਪਤ ਕਰਮਚਾਰੀ ਹਨ ਜੋ 144 ਆਧੁਨਿਕ ਵਾਹਨਾਂ ਨਾਲ ਲੈਸ ਹਨ। ਆਪਣੀ ਸ਼ੁਰੂਆਤ ਤੋਂ ਲੈ ਕੇ, ਸੜਕ ਸੁਰੱਖਿਆ ਫੋਰਸ ਨੇ ਸੜਕ ਹਾਦਸਿਆਂ ਵਿੱਚ 25 ਫੀਸਦੀ ਵੱਧ ਜਾਨਾਂ ਬਚਾਉਣ ਵਿੱਚ ਮਦਦ ਕੀਤੀ ਹੈ ਅਤੇ ਹਾਦਸੇ ਦੇ ਪੀੜਤਾਂ ਨੂੰ ਕੀਮਤੀ ਸਮਾਨ ਅਤੇ ਪੈਸੇ ਵਾਪਸ ਕੀਤੇ ਹਨ। ਇਹ 4200 ਕਿਲੋਮੀਟਰ ਦੁਰਘਟਨਾ-ਸੰਭਾਵੀ ਹਾਈਵੇਅ ’ਤੇ ਤਾਇਨਾਤ ਹੈ ਅਤੇ ਟ੍ਰੈਫਿਕ ਉਲੰਘਣਾਵਾਂ ਵਿਰੁੱਧ ਰੋਕਥਾਮ ਵਜੋਂ ਵੀ ਕੰਮ ਕਰਦਾ ਹੈ।
ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦੀ ਕੇਂਦਰ ਸਰਕਾਰ ਵੱਲੋਂ ਵੀ ਪ੍ਰਸ਼ੰਸਾ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਅਤੇ ਉੱਤਮਤਾ ਪ੍ਰਾਪਤ ਕਰਨ ਲਈ ਜਗ੍ਹਾ ਪ੍ਰਦਾਨ ਕਰਨ ਲਈ ਪੰਜਾਬ ਭਰ ਵਿੱਚ ਕਈ ਜਨਤਕ ਲਾਇਬ੍ਰੇਰੀਆਂ ਖੋਲ੍ਹੀਆਂ ਗਈਆਂ ਹਨ। “ਪੰਜਾਬ ਹਰ ਖੇਤਰ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ ਕਿਉਂਕਿ ਪੰਜਾਬ ਸਰਕਾਰ ਸੂਬੇ ਦੇ ਵਿਆਪਕ ਵਿਕਾਸ ਲਈ ਠੋਸ ਕਦਮ ਚੁੱਕ ਰਹੀ ਹੈ। ਸਿਹਤ, ਸਿੱਖਿਆ, ਬਿਜਲੀ ਅਤੇ ਹੋਰ ਕਈ ਖੇਤਰਾਂ ਵਿੱਚ ਲੀਹੋਂ ਲੱਥਣ ਵਾਲੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ 19 ਟੋਲ ਪਲਾਜ਼ਾ ਬੰਦ ਕਰ ਦਿੱਤੇ ਹਨ, ਜਿਸ ਨਾਲ ਲੋਕਾਂ ਨੂੰ ਟੋਲ ਚਾਰਜ ਵਿੱਚ ਹਰ ਰੋਜ਼ 64 ਲੱਖ ਦੀ ਬਚਤ ਹੋਈ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ,‘‘ ਅਸੀਂ ਪੰਜਾਬ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ ਅਤੇ ਅਸੀਂ ਭਵਿੱਖ ਵਿੱਚ ਵੀ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹਾਂ। ਪੰਜਾਬ ਸਰਕਾਰ ਦਾ ਇੱਕੋ ਇੱਕ ਏਜੰਡਾ ਪੰਜਾਬ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਹੈ,।’’
ਜਲੰਧਰ, 10 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਸੂਬੇ ਵਿੱਚ ਸਿੱਖਿਆ, ਰੁਜ਼ਗਾਰ ਅਤੇ ਨਸ਼ਿਆਂ ਵਿਰੁੱਧ ਲੜਾਈ ਨੂੰ ਤਰਜੀਹ ਦਿੰਦਿਆਂ ਆਮ ਲੋਕਾਂ ਲਈ ਭਲਾਈ ਸਬੰਧੀ ਨੀਤੀਆਂ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਆਦਮਪੁਰ ਦੇ ਗਾਜ਼ੀਪੁਰ ਮੁਹੱਲਾ ਵਿਖੇ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਸੂਬਾ ਸਰਕਾਰ ਦੀਆਂ ਮੁਫ਼ਤ ਬਿਜਲੀ ਅਤੇ ਸਿਹਤ ਸੰਭਾਲ ਯੋਜਨਾਵਾਂ ਤੋਂ ਲੈ ਕੇ ਰੁਜ਼ਗਾਰ ਉਤਪਤੀ ਅਤੇ ਨਸ਼ਾ ਵਿਰੋਧੀ ਮੁਹਿੰਮ ਤੱਕ ਦੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੱਤੀ। ਨਾਲ ਹੀ ਪਿਛਲੀਆਂ ਸਰਕਾਰਾਂ ਵੱਲੋਂ ਲੋਕ ਭਲਾਈ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਜ਼ਰਅੰਦਾਜ਼ ਕਰਨ ਦੀ ਤਿੱਖੀ ਆਲੋਚਨਾ ਵੀ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਆਮ ਆਦਮੀ ਕਦੇ ਵੀ ਇਨ੍ਹਾਂ ਪਾਰਟੀਆਂ ਦੇ ਏਜੰਡੇ ’ਤੇ ਨਹੀਂ ਸੀ ਕਿਉਂਕਿ ਉਨ੍ਹਾਂ ਨੇ ਸਿਰਫ਼ ਅਮੀਰਾਂ ਦੇ ਹਿੱਤਾਂ ਦੀ ਰਾਖੀ ਕੀਤੀ। ਉਨ੍ਹਾਂ ਕਿਹਾ ਕਿ ਆਮ ਆਦਮੀ ਨੂੰ ਰਾਸ਼ਟਰੀ ਰਾਜਨੀਤੀ ਦੇ ਕੇਂਦਰ ਵਿੱਚ ਲਿਆਉਣ ਦਾ ਸਿਹਰਾ ’ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ ਅਤੇ ਹੁਣ ਪੰਜਾਬ ਸਰਕਾਰ ਆਮ ਆਦਮੀ ਦੀ ਭਲਾਈ ਲਈ ਕਈ ਨਵੀਆਂ ਪਹਿਲਕਦਮੀਆਂ ਕਰ ਰਹੀ ਹੈ।
ਸ਼ਾਸਨ ਸਬੰਧੀ ਮੁੱਖ ਪਹਿਲਕਦਮੀਆਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਜਾਣਦੀ ਹੈ ਕਿ ਫੰਡ ਕਿਵੇਂ ਪੈਦਾ ਕਰਨੇ ਹਨ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਵਰਤਣੇ ਕਿਵੇਂ ਹਨ। ਅੱਜ ਥਰਮਲ ਪਲਾਂਟ ਖਰੀਦੇ ਜਾ ਰਹੇ ਹਨ, ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ, ਨਹਿਰਾਂ ਦੇ ਟੇਲਾਂ ਤੱਕ ਪਾਣੀ ਪਹੁੰਚਾਇਆ ਜਾ ਰਿਹਾ ਹੈ, ਕਿਸਾਨਾਂ ਨੂੰ ਬਿਜਲੀ ਸਪਲਾਈ ਮਿਲ ਰਹੀ ਹੈ ਅਤੇ ਆਮ ਆਦਮੀ ਦੀ ਭਲਾਈ ਲਈ ਬਿਜਲੀ ਦੇ ਟੈਰਿਫ ਘਟਾਏ ਜਾ ਰਹੇ ਹਨ। ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਨੇ ਸਾਰੀਆਂ ਗਾਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਲੋਕਾਂ ਨੂੰ ਟੋਲ ਪਲਾਜ਼ਾ ਬੰਦ ਕਰਨ ਵਰਗੇ ਕਈ ਵਾਧੂ ਲਾਭ ਵੀ ਦਿੱਤੇ ਗਏ ਹਨ। ਦੂਜੇ ਪਾਸੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਨੋਟਬੰਦੀ ਵਰਗੀਆਂ ਯੋਜਨਾਵਾਂ ਸ਼ੁਰੂ ਕੀਤੀਆਂ, ਜਿਨ੍ਹਾਂ ਨੇ ਆਮ ਆਦਮੀ, ਖਾਸ ਕਰਕੇ ਔਰਤਾਂ ਦੀਆਂ ਜੇਬਾਂ ਵਿੱਚੋਂ ਪੈਸਾ ਕੱਢਣ ਵਿੱਚ ਕੋਈ ਕਸਰ ਨਹੀਂ ਛੱਡੀ।
‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, ‘‘ਇਸ ਯੋਜਨਾ ਤਹਿਤ, ਜਨਰਲ ਸ਼੍ਰੇਣੀ ਦੀਆਂ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀ ਸ਼੍ਰੇਣੀ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਵਿੱਤੀ ਸਹਾਇਤਾ ਵਜੋਂ ਮਿਲੇਗੀ। ਆਮ ਲੋਕਾਂ ਵਿਸ਼ੇਸ਼ ਕਰਕੇ ਗਰੀਬਾਂ ਲਈ 1000 ਤੋਂ 1500 ਰੁਪਏ ਇੱਕ ਮਹੱਤਵਪੂਰਨ ਰਕਮ ਹੁੰਦੀ ਹੈ। ਇਹ ਵਿੱਤੀ ਸਹਾਇਤਾ ਮਾਵਾਂ ਅਤੇ ਧੀਆਂ ਪ੍ਰਤੀ ਸਤਿਕਾਰ ਦਾ ਪ੍ਰਤੀਕ ਹੈ, ਅਤੇ ਇਸ ਉਪਰਾਲੇ ਤੋਂ ਬਾਅਦ ਔਰਤਾਂ ਦੇ ਚਿਹਰਿਆਂ ’ਤੇ ਖੁਸ਼ੀ ਮਨ ਨੂੰ ਸਕੂਨ ਦਿੰਦੀ ਹੈ।’’
ਉਨ੍ਹਾਂ ਅੱਗੇ ਕਿਹਾ,‘‘ਜੋ ਲੋਕ ਸਰਕਾਰ ਦਾ ਮਜ਼ਾਕ ਉਡਾ ਰਹੇ ਹਨ ਜਾਂ ਇਸ ਪਹਿਲਕਦਮੀ ਬਾਰੇ ਬੇਬੁਨਿਆਦ ਸਵਾਲ ਉਠਾ ਰਹੇ ਹਨ, ਉਹ ਆਮ ਆਦਮੀ ਲਈ 1000 ਰੁਪਏ ਦੀ ਕੀਮਤ ਨੂੰ ਨਹੀਂ ਸਮਝਦੇ। ਇਹ ਲੋਕ ਗੈਰ-ਕਾਨੂੰਨੀ ਢੰਗ-ਤਰੀਕਿਆਂ ਨਾਲ ਕਮਾਏ ਪੈਸੇ ਨੂੰ ਇੱਕ ਵਾਰ ਦੇ ਖਾਣੇ ’ਤੇ 5000 ਰੁਪਏ ਤੋਂ ਵੱਧ ਖਰਚ ਦਿੰਦੇ ਹਨ, ਇਸ ਲਈ ਉਹ ਇਹ ਨਹੀਂ ਸਮਝ ਸਕਦੇ ਕਿ ਇਹ ਸਹਾਇਤਾ ਉਨ੍ਹਾਂ ਪਰਿਵਾਰਾਂ ਲਈ ਕਿੰਨੀ ਅਹਿਮ ਹੈ ਜੋ ਤਿਉਹਾਰਾਂ ਦੇ ਦਿਨਾਂ ਵਿੱਚ ਵੀ ਸਖ਼ਤ ਮਿਹਨਤ ਕਰਦੇ ਹਨ। ਇਨ੍ਹਾਂ ਅਮੀਰ ਨੇਤਾਵਾਂ ਦੀਆਂ ਪਤਨੀਆਂ ਨੂੰ 1000 ਰੁਪਏ ਦੀ ਲੋੜ ਨਹੀਂ ਹੈ ਕਿਉਂਕਿ ਉਹ ਮੇਕਅੱਪ ’ਤੇ ਇਸ ਤੋਂ ਵੱਧ ਖਰਚ ਕਰ ਦਿੰਦੀਆਂ ਹਨ,।’’
ਸਿਹਤ ਸੰਭਾਲ ਸੁਧਾਰਾਂ ਬਾਰੇ ਬੋਲਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਆਪ ਸਰਕਾਰ ਨੇ ਲੋਕਾਂ ਨੂੰ ਮੁਫ਼ਤ ਸਿਹਤ ਸੰਭਾਲ ਸੇਵਾਵਾਂ ਪ੍ਰਦਾਨ ਕਰਨ ਲਈ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਇਲਾਜ ਯਕੀਨੀ ਬਣਾਇਆ ਜਾ ਰਿਹਾ ਹੈ। ਸਿਹਤ ਸੰਭਾਲ ਨੂੰ ਹੋਰ ਮਜ਼ਬੂਤ ਕਰਨ ਲਈ, ਸੂਬਾ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ, ਜੋ ਪੰਜਾਬ ਦੇ ਹਰੇਕ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਪੰਜਾਬ, ਭਾਰਤ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਅਜਿਹੀ ਵਿਆਪਕ ਸਿਹਤ ਸੰਭਾਲ ਕਵਰੇਜ ਦੀ ਪੇਸ਼ਕਸ਼ ਕੀਤੀ ਹੈ, ਜਿਸ ਨਾਲ ਪਰਿਵਾਰਾਂ ’ਤੇ ਵਿੱਤੀ ਬੋਝ ਕਾਫ਼ੀ ਘਟਿਆ ਹੈ ਅਤੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਗਿਆ ਹੈ।”
ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਰਾਹੀਂ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜ ਦਿੱਤਾ ਗਿਆ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਲੋਕਾਂ ਦੇ ਸਰਗਰਮ ਸਹਿਯੋਗ ਨਾਲ, ਜ਼ਮੀਨੀ ਪੱਧਰ ’ਤੇ ਨਸ਼ਿਆਂ ਦੇ ਕੋਹੜ ਨੂੰ ਖਤਮ ਕੀਤਾ ਜਾ ਰਿਹਾ ਹੈ ਅਤੇ ਇਹ ਮੁਹਿੰਮ ਹੁਣ ਇੱਕ ਲੋਕ ਲਹਿਰ ਵਿੱਚ ਬਦਲ ਗਈ ਹੈ। ਸੂਬੇ ਵਿੱਚ ਨਸ਼ਿਆਂ ਨੂੰ ਫੈਲਾਉਣ ਵਾਲੇ ਆਗੂ ਬੇਸ਼ਰਮੀ ਨਾਲ ਆਪਣੀਆਂ ਮੁੱਛਾਂ ਮਰੋੜ ਰਹੇ ਹਨ। ਇਹ ਉਹ ਲੋਕ ਸਨ ਜੋ ਨਸ਼ਿਆਂ ਰਾਹੀਂ ਪੰਜਾਬ ਦੇ ਨੌਜਵਾਨਾਂ ਦੇ ਕਤਲੇਆਮ ਲਈ ਜ਼ਿੰਮੇਵਾਰ ਸਨ। ਉਨ੍ਹਾਂ ਨੇ ਰਾਜ ਭਰ ਵਿੱਚ ਨਸ਼ਿਆਂ ਦੇ ਕਾਰੋਬਾਰ ਦੀ ਪੁਸ਼ਤਪਨਾਹੀ ਕੀਤੀ ਅਤੇ ਸਰਕਾਰੀ ਵਾਹਨਾਂ ਦੀ ਵਰਤੋਂ ਕਰਕੇ ਨਸ਼ਿਆਂ ਦੀ ਸਪਲਾਈ ਵੀ ਕੀਤੀ।
ਸਾਬਕਾ ਸਰਕਾਰਾਂ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਵਿੱਚੋਂ ਬਹੁਤ ਸਾਰੇ ਨੇਤਾ ਪਹਾੜਾਂ ਦੇ ਕਾਨਵੈਂਟ ਸਕੂਲਾਂ ਦੇ ਪੜ੍ਹੇ ਹੋਏ ਸਨ ਅਤੇ ਆਪਣੀ ਵਿਸ਼ਾਲ ਦੌਲਤ, ਜਾਇਦਾਦਾਂ ਅਤੇ ਇੱਥੋਂ ਤੱਕ ਕਿ ਬੱਸਾਂ ਤੋਂ ਵੀ ਅਣਜਾਣ ਹਨ। ਸੱਤਾ ਵਿੱਚ ਰਹਿੰਦੇ ਹੋਏ ਉਨ੍ਹਾਂ ਨੇ ਸੂਬੇ ਭਰ ਦੇ ਸਫਲ ਕਾਰੋਬਾਰਾਂ ਵਿੱਚ ਗੈਰ-ਕਾਨੂੰਨੀ ਤੌਰ ’ਤੇ ਹਿੱਸੇਦਾਰੀ ਦੀ ਮੰਗ ਕਰਕੇ ਲੋਕਾਂ ਦਾ ਸ਼ੋਸ਼ਣ ਕੀਤਾ। ਇਨ੍ਹਾਂ ਨੇਤਾਵਾਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ ਅਤੇ ਉਨ੍ਹਾਂ ਦੇ ਹੱਥ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ।”
ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਯਾਤਰਾ ’ਤੇ ਚੁਟਕੀ ਲੈਂਦਿਆਂ ਉਨ੍ਹਾਂ ਅੱਗੇ ਕਿਹਾ, ‘‘ਇਸ ਪ੍ਰੋਗਰਾਮ ਦਾ ਅਸਲੀ ਨਾਮ ਪਰਿਵਾਰ ਬਚਾਓ ਯਾਤਰਾ ਹੋਣਾ ਚਾਹੀਦਾ ਹੈ। 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ, ਅਕਾਲੀ ਆਗੂਆਂ ਨੂੰ ਦੱਸਣਾ ਚਾਹੀਦਾ ਹੈ ਕਿ ਉਹ ਹੁਣ ਪੰਜਾਬ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ, ਪੰਜਾਬੀਆਂ ਦੀ ਭਾਵਨਾਤਮਕ ਮਾਨਸਿਕਤਾ ਨੂੰ ਨੁਕਸਾਨ ਪਹੁੰਚਾਇਆ ਅਤੇ ਮਾਫੀਆ ਨੂੰ ਸਰਪ੍ਰਸਤੀ ਦਿੱਤੀ। ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਬਾਰੇ ਸੱਚਾਈ ਜਾਣਦੇ ਹਨ, ਇਸ ਲਈ ਇਹ ਨੌਟੰਕੀਆਂ ਹੁਣ ਕੰਮ ਨਹੀਂ ਆਉਣਗੀਆਂ। ਇਨ੍ਹਾਂ ਆਗੂਆਂ ਨੇ ਗੈਂਗਸਟਰਾਂ ਨੂੰ ਪਨਾਹ ਦਿੱਤੀ ਅਤੇ ਸਮੱਗਲਰਾਂ ਨੂੰ ਬਚਾ ਕੇ ਨਸ਼ਿਆਂ ਨੂੰ ਪੰਜਾਬ ਦੇ ਨੌਜਵਾਨਾਂ ਦੀਆਂ ਨਾੜਾਂ ਵਿੱਚ ਵਹਿਣ ਲਈ ਛੱਡ ਦਿੱਤਾ। ਅਕਾਲੀ ਦਲ ਨੇ ਰਾਜਨੀਤਿਕ ਹਿੱਤਾਂ ਲਈ ਧਰਮ ਦੀ ਵਾਰ-ਵਾਰ ਦੁਰਵਰਤੋਂ ਕੀਤੀ ਹੈ, ਪਰ ਪੰਜਾਬ ਦੇ ਲੋਕ ਦੁਬਾਰਾ ਗੁੰਮਰਾਹ ਨਹੀਂ ਹੋਣਗੇ। ਅਕਾਲੀ ਲੀਡਰਸ਼ਿਪ ਹਵਾ ਵਿੱਚ ਮਹਿਲ ਉਸਾਰ ਸਕਦੀ ਹੈ ਪਰ ਪੰਜਾਬੀ ਇਨ੍ਹਾਂ ਚਾਲਾਂ ਵਿੱਚ ਨਹੀਂ ਫਸਣਗੇ।’’
‘ਬੇਅਦਬੀ’ ਦੀਆਂ ਘਟਨਾਵਾਂ ਬਾਰੇ ਬੋਲਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਲੋਕ ਅਕਾਲੀਆਂ ਨੂੰ ਉਨ੍ਹਾਂ ਦੇ ਗੁਨਾਹਾਂ ਲਈ ਕਦੇ ਮੁਆਫ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਮੁੜ ਸਬਕ ਸਿਖਾਉਣਗੇ। ਸੁਖਬੀਰ ਸਿੰਘ ਬਾਦਲ ਦਾਅਵਾ ਕਰਦੇ ਹਨ ਕਿ ਸਾਰਾ ਵਿਕਾਸ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੋਇਆ ਹੈ, ਫਿਰ ਵੀ ਉਹ ਉਨ੍ਹਾਂ ਦੀ ਸਰਕਾਰ ਦੌਰਾਨ ਵਾਪਰੀਆਂ ’ਬੇਅਦਬੀ’ ਦੀਆਂ ਘਟਨਾਵਾਂ ਨੂੰ ਆਸਾਨੀ ਨਾਲ ਨਜ਼ਰਅੰਦਾਜ਼ ਕਰ ਦਿੰਦੇ ਹਨ। ਰਾਜਨੀਤਿਕ ਹਿੱਤਾਂ ਲਈ ਧਰਮ ਦੀ ਵਰਤੋਂ ਕਰਨ ਨਾਲ ਲੋਕਾਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਅਕਾਲੀਆਂ ਨੇ ਹਮੇਸ਼ਾ ਉਨ੍ਹਾਂ ਤਾਕਤਾਂ ਨਾਲ ਮਿਲ ਕੇ ਕੰਮ ਕੀਤਾ ਹੈ ਜੋ ਸਿੱਖ ਪੰਥ ਅਤੇ ਪੰਜਾਬ ਦੇ ਹਿੱਤਾਂ ਦੇ ਵਿਰੁੱਧ ਹਨ। ਉਹ ਮੌਕਾਪ੍ਰਸਤ ਆਗੂ ਹਨ ਜੋ ਸੂਬੇ ਦੀ ਭਲਾਈ ਬਾਰੇ ਸੋਚਣ ਦੀ ਬਜਾਏ ਸਿਰਫ ਆਪਣੇ ਹਿੱਤਾਂ ਦੀ ਪੂਰਤੀ ਕਰਦੇ ਹਨ। ਰਵਾਇਤੀ ਪਾਰਟੀਆਂ ਅੱਜ ਈਰਖਾ ਕਰ ਰਹੀਆਂ ਹਨ ਕਿਉਂਕਿ ਸਾਡੀ ਸਰਕਾਰ ਨੇ ਆਮ ਆਦਮੀ ਦੀ ਭਲਾਈ ਨੂੰ ਕੇਂਦਰੀ ਏਜੰਡਾ ਬਣਾਇਆ ਹੈ।
ਪਿਛਲੇ ਸਮੇਂ ਦੇ ਸਿਆਸੀ ਗੱਠਜੋੜ ਦਾ ਜ਼ਿਕਰ ਕਰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਪਹਿਲਾਂ ਕਾਂਗਰਸ ਅਤੇ ਭਾਜਪਾ ਸੱਤਾ ਵਿੱਚ ਵਾਰੋ-ਵਾਰੀ ਆ ਕੇ ਅਤੇ ਇੱਕ ਦੂਜੇ ਦੇ ਹਿੱਤਾਂ ਦੀ ਰਾਖੀ ਕਰਕੇ ਫ੍ਰੈਂਡਲੀ ਮੈਚ ਖੇਡਦੇ ਰਹੇ।
ਉਨ੍ਹਾਂ ਕਿਹਾ ਕਿ ਘਟੀਆ ਸਿਆਸਤ ਦਾ ਅੰਤ ਓਦੋਂ ਹੋਇਆ, ਜਦੋਂ ਆਮ ਆਦਮੀ ਪਾਰਟੀ ਰਾਸ਼ਟਰੀ ਰਾਜਨੀਤੀ ਵਿੱਚ ਇੱਕ ਵੱਡੀ ਸ਼ਕਤੀ ਵਜੋਂ ਉੱਭਰੀ, ਜਿਸ ਕਾਰਨ ਇਹ ਪਾਰਟੀਆਂ ਖ਼ਤਰਾ ਮਹਿਸੂਸ ਕਰਦੀਆਂ ਹਨ।’’
’ਆਪ’ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਉਨ੍ਹਾਂ ਦੱਸਿਆ, ‘‘ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਬੇਮਿਸਾਲ ਕਦਮ ਚੁੱਕੇ ਹਨ। ਵਿਰੋਧੀ ਧਿਰ ਨੂੰ ਲੋਕਾਂ ਦੀ ਭਲਾਈ ਜਾਂ ਖੁਸ਼ਹਾਲੀ ਦੀ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਦਾ ਇੱਕੋ-ਇੱਕ ਉਦੇਸ਼ ਸੱਤਾ ’ਤੇ ਕਬਜ਼ਾ ਕਰਨਾ ਹੈ। ਉਨ੍ਹਾਂ ਦੀਆਂ ਮਾੜੀਆਂ ਅਤੇ ਪਿਛਾਂਹ-ਖਿੱਚੂ ਨੀਤੀਆਂ ਨੇ ਸੂਬੇ ਦੇ ਭਵਿੱਖ ਨੂੰ ਤਬਾਹ ਕਰ ਦਿੱਤਾ ਹੈ, ਜਿਸ ਕਾਰਨ ਲੋਕਾਂ ਨੂੰ ਰੋਜ਼ੀ-ਰੋਟੀ ਦੀਆਂ ਬੁਨਿਆਦੀ ਜ਼ਰੂਰਤਾਂ ਲਈ ਵੀ ਸੰਘਰਸ਼ ਕਰਨਾ ਪੈ ਰਿਹਾ ਹੈ।’’
ਆਪਣੇ ਸਮਾਪਤੀ ਭਾਸ਼ਣ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਰੁਪਏ ਦੀ ਵਰਤੋਂ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀਤੀ ਜਾ ਰਹੀ ਹੈ। ਅੱਜ 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲਦੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਸਪਲਾਈ ਮਿਲ ਰਹੀ ਹੈ, ਜੋ ਕਿ ਪਹਿਲਾਂ ਕਦੇ ਨਹੀਂ ਹੋਇਆ ਸੀ। ਅਜਿਹੇ ਸਮੇਂ ਜਦੋਂ ਕੇਂਦਰ ਸਰਕਾਰ ਆਪਣੇ ਨਜ਼ਦੀਕੀਆਂ ਨੂੰ ਮਾਮੂਲੀ ਕੀਮਤਾਂ ’ਤੇ ਸਰਕਾਰੀ ਜਾਇਦਾਦ ਵੇਚ ਰਹੀ ਹੈ, ਪੰਜਾਬ ਸਰਕਾਰ ਨੇ ਇੱਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਅਤੇ ਇਸਦਾ ਨਾਮ ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ ’ਤੇ ਰੱਖ ਕੇ ਇਤਿਹਾਸ ਰਚਿਆ ਹੈ।’’