@2025 – All Right Reserved. Designed and Developed by Anselsoft IT Solutions
Author
Live 24 Punjabi
SGPC ਦੀ ਅੰਤ੍ਰਿੰਗ ਕਮੇਟੀ ਨੇ ਗਿਆਨੀ ਰਘਬੀਰ ਸਿੰਘ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਦੇ ਅਹੁਦੇ ਤੋਂ ਕੀਤਾ ਰਿਟਾਇਰ
written by Live 24 Punjabi
- ਐਡਵੋਕੇਟ ਧਾਮੀ ਨੇ ਆਪਣੇ ਕਾਰਜਕਾਲ ਦੌਰਾਨ ਸ਼੍ਰੋਮਣੀ ਕਮੇਟੀ ਦੀਆਂ ਜਾਇਦਾਦਾਂ ਅਤੇ ਜਮ੍ਹਾਂ ਪੂੰਜੀ ਵਿਚ ਵੱਡੇ ਵਾਧੇ ਦੇ ਦਿੱਤੇ ਵੇਰਵੇ
ਅੰਮ੍ਰਿਤਸਰ, 26 ਫ਼ਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਉਚੇਚੀ ਇਕੱਤਰਤਾ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦਿੱਤੇ ਗਏ 72 ਘੰਟੇ ਦਾ ਨੋਟਿਸ ਦਾ ਮਾਮਲਾ ਵਿਚਾਰਿਆ ਗਿਆ। ਇਸ ਇਕੱਤਰਤਾ ਦੌਰਾਨ ਗੰਭੀਰ ਵਿਚਾਰ-ਵਟਾਂਦਰੇ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ’ਤੇ ਲਗਾਏ ਗਏ ਇਲਜ਼ਾਮਾਂ ਦੇ ਕੋਈ ਵੀ ਸਬੂਤ ਪੇਸ਼ ਨਾ ਕੀਤੇ ਜਾਣ ਅਤੇ ਨਿਯਮਾਂ ਦੀ ਅਣਦੇਖੀ ਕਰਕੇ ਪ੍ਰਬੰਧ ਸਬੰਧੀ ਮੁੜ ਸਵਾਲ ਖੜ੍ਹੇ ਕਰਨ ਕਰਕੇ ਉਨ੍ਹਾਂ ਨੂੰ ਸਰਵਿਸ ਤੋਂ ਰਿਟਾਇਰ ਕਰਨ ਦਾ ਫੈਸਲਾ ਕੀਤਾ ਗਿਆ।
ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬੀਤੇ ਦਿਨੀਂ ਪ੍ਰੈੱਸ ਕਾਨਫ਼ਰੰਸ ਕਰਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਖਿਲਾਫ਼ ਇਲਜ਼ਾਮ ਲਗਾ ਕੇ ਬਦਨਾਮੀ ਕੀਤੀ ਸੀ, ਜਿਸ ਲਈ ਉਨ੍ਹਾਂ ਨੂੰ 19 ਫ਼ਰਵਰੀ ਦੀ ਅੰਤਿ੍ਰੰਗ ਕਮੇਟੀ ਦੇ ਫੈਸਲੇ ਅਨੁਸਾਰ 72 ਘੰਟੇ ਦਾ ਨੋਟਿਸ ਦੇ ਕੇ ਸਬੂਤ ਪੇਸ਼ ਕਰਨ ਲਈ ਕਿਹਾ ਗਿਆ ਹੈ। ਪ੍ਰੰਤੂ ਉਨ੍ਹਾਂ ਨੀਅਤ ਸਮੇਂ ਵਿਚ ਕੋਈ ਵੀ ਸਬੂਤ ਪੇਸ਼ ਨਹੀਂ ਕੀਤੇ, ਸਗੋਂ ਸਰਵਿਸ ਨਿਯਮਾਂ ਦੀ ਅਣਦੇਖੀ ਕਰਕੇ ਪ੍ਰਬੰਧ ਸਬੰਧੀ ਮੁੜ ਸਵਾਲ ਖੜ੍ਹੇ ਕਰ ਦਿੱਤੇ। ਅੱਜ ਦੀ ਅੰਤ੍ਰਿੰਗ ਕਮੇਟੀ ਨੇ ਮਹਿਸੂਸ ਕੀਤਾ ਹੈ ਕਿ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪ੍ਰੈੱਸ ਵਿਚ ਜਾ ਕੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਨੂੰ ਬਦਨਾਮ ਕੀਤਾ, ਜਿਸ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੇ ਅਹੁਦੇ ਦੀ ਮਾਣ-ਮਰਯਾਦਾ ਨੂੰ ਵੀ ਢਾਹ ਲੱਗੀ ਹੈ। ਗਿਆਨੀ ਰਘਬੀਰ ਸਿੰਘ ਦਾ ਪ੍ਰੈੱਸ ਵਿਚ ਬਿਆਨੀਆ ਸ਼੍ਰੋਮਣੀ ਕਮੇਟੀ ਦੇ ਸੇਵਾ ਨਿਯਮਾਂ ਦੀ ਵੀ ਉਲੰਘਣਾ ਹੈ।
ਇਸ ਤੋਂ ਇਲਾਵਾ ਇਨ੍ਹਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਵੇਰੇ-ਸ਼ਾਮ ਦੀ ਆਪਣੀ ਸੇਵਾ ਵੀ ਬਹੁਤ ਘੱਟ ਨਿਭਾਉਣ ਕਰਕੇ ਇਹ ਮੁੱਖ ਗ੍ਰੰਥੀ ਦੇ ਸਤਿਕਾਰਤ ਅਤੇ ਜ਼ੁੰਮੇਵਾਰ ਅਹੁਦੇ ਨਾਲ ਇਨਸਾਫ਼ ਨਹੀਂ ਕਰ ਰਹੇ। ਇਸ ਸਭ ਦੇ ਮੱਦੇਨਜ਼ਰ ਅੱਜ ਦੀ ਅੰਤ੍ਰਿੰਗ ਕਮੇਟੀ ਵਿਚ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਸਰਵਿਸ ਤੋਂ ਰਿਟਾਇਰ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਜਾਇਦਾਦਾਂ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਵਿਰੁੱਧ ਕੁਝ ਲੋਕਾਂ ਵੱਲੋਂ ਝੂਠਾ ਬਿਰਤਾਂਤ ਸਿਰਜ ਕੇ ਸੰਗਤ ਵਿਚ ਭਰਮ ਭੁਲੇਖਾ ਪੈਦਾ ਕੀਤਾ ਜਾ ਰਿਹਾ ਹੈ, ਪ੍ਰੰਤੂ ਸਚਾਈ ਇਹ ਹੈ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਜਿਥੇ ਵੱਡੀ ਪੱਧਰ ’ਤੇ ਜਾਇਦਾਦਾਂ ਦੀ ਖਰੀਦ ਕੀਤੀ ਹੈ, ਉਥੇ ਹੀ ਗੁਰਦੁਆਰਾ ਸਾਹਿਬਾਨ, ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੀਆਂ ਵਿੱਤੀ ਜਮ੍ਹਾਂ ਪੂੰਜੀ ਵਿਚ ਵੀ ਵੱਡਾ ਵਾਧਾ ਦਰਜ ਹੋਇਆ ਹੈ।
ਉਨ੍ਹਾਂ ਵੇਰਵਿਆਂ ਦਿੰਦਿਆਂ ਦੱਸਿਆ ਕਿ ਸਾਲ 2020-2021 ਤੋਂ 2025-2026 ਦੌਰਾਨ ਜਿਥੇ 111 ਕਰੋੜ ਦੇ ਕਰੀਬ ਜਾਇਦਾਦ ਦੀ ਖਰੀਦੀ ਗਈ, ਉਥੇ ਹੀ ਗੁਰਦੁਆਰਿਆਂ ਦੇ ਬਜਟ ਵਿਚ 577 ਕਰੋੜ ਤੋਂ 1120 ਕਰੋੜ ਰੁਪਏ ਤੱਕ ਦਾ ਵਾਧਾ ਹੋਇਆ। ਉਨ੍ਹਾਂ ਐਫਡੀਆਰ ਦੇ ਸਬੰਧ ਵਿਚ ਵੇਰਵੇ ਦਿੰਦਿਆਂ ਦੱਸਿਆ ਕਿ ਇਸ ਅਰਸੇ ਦੌਰਾਨ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀ ਜਮ੍ਹਾਂ ਪੂੰਜੀ ਵਿਚ 600 ਕਰੋੜ ਦਾ ਵਾਧਾ ਹੋਇਆ ਹੈ। ਇਸ ਸਬੰਧ ਵਿਚ ਐਡਵੋਕੇਟ ਧਾਮੀ ਨੇ ਵੱਖ-ਵੱਖ ਗੁਰਦੁਆਰਿਆਂ ਦੀ ਜਮ੍ਹਾਂ ਪੂੰਜੀ ਦੇ ਵਾਧੇ ਬਾਰੇ ਵਿਸਥਾਰਪੂਰਵਕ ਖੁਲਾਸਾ ਵੀ ਕੀਤਾ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬਾਨ ਤੋਂ ਇਲਾਵਾ ਸਾਲ 2020-2021 ਤੋਂ 2025-2026 ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਐਫਡੀਆਰ ਵਿਚ 273 ਕਰੋੜ 60 ਲੱਖ ਰੁਪਏ, ਧਰਮ ਪ੍ਰਚਾਰ ਕਮੇਟੀ ਵਿਖੇ 121 ਕਰੋੜ 45 ਲੱਖ ਰੁਪਏ ਦਾ ਵਾਧਾ ਦਰਜ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਵਿਦਿਅਕ ਅਦਾਰਿਆਂ ਲਈ ਇਸ ਸਮੇਂ ਦੌਰਾਨ 182 ਕਰੋੜ ਰੁਪਏ ਵੱਖਰੇ ਤੌਰ ’ਤੇ ਸ਼੍ਰੋਮਣੀ ਕਮੇਟੀ ਅਤੇ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਤੋਂ ਫੰਡ ਦਿੱਤੇ ਗਏ ਹਨ। ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਤਾਬਦੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਵਾਸਤੇ 5 ਕਰੋੜ ਰੁਪਏ ਰਾਖਵੇਂ ਰੱਖੇ ਗਏ ਸਨ, ਜਦਕਿ ਸੰਗਤ ਵੱਲੋਂ ਪ੍ਰਗਟਾਈ ਗਈ ਸ਼ਰਧਾ ਤਹਿਤ ਇਹ ਰਾਸ਼ੀ 7 ਲੱਖ ਦੇ ਹੋਰ ਵਾਧੇ ਨਾਲ ਜਮ੍ਹਾਂ ਹੈ। ਉਨ੍ਹਾਂ ਇਹ ਵੀ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਖਰੀਦ ਕੀਤੀਆਂ ਗਈਆਂ ਜਾਇਦਾਦਾਂ ਦੀ ਅੱਜ ਕੀਮਤ ਵੀ ਕਈ ਗੁਣਾਂ ਵੱਧ ਚੁੱਕੀ ਹੈ। ਇਹ ਸੰਗਤ ਦੇ ਸਹਿਯੋਗ ਅਤੇ ਗੁਰੂ ਘਰਾਂ ਪ੍ਰਤੀ ਸ਼ਰਧਾ ਦੇ ਨਾਲ ਹੀ ਸੰਭਵ ਹੋਇਆ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਉਹ ਸਿੱਖੀ ਪ੍ਰਚਾਰ, ਵਿਦਿਆ ਦੇ ਪ੍ਰਸਾਰ ਅਤੇ ਸਿਹਤ ਸਹੂਲਤਾਂ ਲਈ ਲਗਾਤਾਰ ਕਾਰਜ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਪੰਜ ਸਾਲਾਂ ਦੌਰਾਨ ਚਾਰ ਲੱਖ ਤੋਂ ਵੱਧ ਪ੍ਰਾਣੀਆਂ ਨੂੰ ਅੰਮ੍ਰਿਤਪਾਨ ਕਰਵਾਇਆ ਗਿਆ ਹੈ ਅਤੇ ਅਪ੍ਰੈਲ ਤੱਕ 51 ਹਜ਼ਾਰ ਦਾ ਹੋਰ ਟੀਚਾ ਹੈ।
ਪੱਤਰਕਾਰ ਵਾਰਤਾ ਦੌਰਾਨ ਐਡਵੋਕੇਟ ਧਾਮੀ ਨੇ ਪਾਵਨ ਸਰੂਪਾਂ ਦੇ ਮਾਮਲੇ ਵਿਚ ਸਰਕਾਰ ਵੱਲੋਂ ਤਬਦੀਲ ਕੀਤੀ ਗਈ ਸਿੱਟ ’ਤੇ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਮਨਸ਼ਾ ਕੇਵਲ ਸਿਆਸਤ ਕਰਨਾ ਹੈ। ਜੇਕਰ ਸਿੱਟ ਤਬਦੀਲ ਹੀ ਕਰਨੀ ਸੀ ਤਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਗੁਰਸਿੱਖ ਅਫ਼ਸਰ ਸ਼ਾਮਲ ਕੀਤੇ ਜਾਂਦੇ। ਉਨ੍ਹਾਂ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੋਹਾਲੀ ਦੀ ਜ਼ਮੀਨ ਦੇ ਮਾਮਲੇ ਸਬੰਧੀ ਕਿਹਾ ਕਿ ਇਸ ਵਿਚ ਐਫਆਈਆਰ ਦਰਜ ਕਰਵਾਉਣ ਬਾਅਦ ਵੀ ਪੁਲਿਸ ਦੀ ਕਾਰਗੁਜਾਰੀ ਨਿਰਾਸ਼ਾਜਨਕ ਹੈ।
ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਕੰਗ, ਬੀਬੀ ਹਰਜਿੰਦਰ ਕੌਰ, ਬਲਦੇਵ ਸਿੰਘ ਕਾਇਮਪੁਰ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਓਐਸਡੀ ਸਤਬੀਰ ਸਿੰਘ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਕਾਨੂੰਨੀ ਸਲਾਹਕਾਰ ਅਮਨਬੀਰ ਸਿੰਘ ਸਿਆਲੀ ਆਦਿ ਮੌਜੂਦ ਸਨ।
PM ਮੋਦੀ ਨੇ ਇਜ਼ਰਾਈਲੀ ਸੰਸਦ ਵਿੱਚ ਭਾਸ਼ਣ ਦਿੱਤਾ, ਨੇਤਨਯਾਹੂ ਨੇ ਕਿਹਾ, “ਦੋਸਤ ਨਹੀਂ, ਭਰਾ ਹੈ”
written by Live 24 Punjabi
ਯਰੂਸ਼ਲਮ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਇਜ਼ਰਾਈਲੀ ਸੰਸਦ, ਨੇਸੈੱਟ ਵਿੱਚ ਇੱਕ ਸ਼ਕਤੀਸ਼ਾਲੀ ਭਾਸ਼ਣ ਦਿੱਤਾ। ਨੇਸੈੱਟ ਨੂੰ ਸੰਬੋਧਨ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਅੱਤਵਾਦ ਲਈ ਜ਼ੀਰੋ ਸਹਿਣਸ਼ੀਲਤਾ ਰੱਖਦਾ ਹੈ, ਜਿਵੇਂ ਕਿ ਇਜ਼ਰਾਈਲ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਅੱਤਵਾਦ ਵਿਰੁੱਧ ਭਾਰਤ ਦੀ ਨੀਤੀ ਸਪੱਸ਼ਟ ਅਤੇ ਮਜ਼ਬੂਤ ਹੈ। ਇਜ਼ਰਾਈਲੀ ਕਾਨੂੰਨਸਾਜ਼ਾਂ ਨੇ ਪ੍ਰਧਾਨ ਮੰਤਰੀ ਮੋਦੀ ਦੇ ਭਾਸ਼ਣ ਦੌਰਾਨ ਅਤੇ ਬਾਅਦ ਵਿੱਚ ਦੋਵਾਂ ਦੀ ਤਾਰੀਫ਼ ਕੀਤੀ। ਇੱਕ ਦਿਲਚਸਪ ਦ੍ਰਿਸ਼ ਦੇਖਣ ਨੂੰ ਮਿਲਿਆ ਜਦੋਂ ਪ੍ਰਧਾਨ ਮੰਤਰੀ ਮੋਦੀ ਭਾਸ਼ਣ ਤੋਂ ਬਾਅਦ ਇਜ਼ਰਾਈਲੀ ਕਾਨੂੰਨਸਾਜ਼ਾਂ ਦੇ ਵਿਚਕਾਰ ਗਏ, ਜਿਸ ਕਾਰਨ ਸੈਲਫੀ ਲਈ ਭੀੜ ਹੋ ਗਈ।
ਬੁੱਧਵਾਰ ਨੂੰ ਨੇਸੈੱਟ ਵਿੱਚ ਆਪਣੇ ਭਾਸ਼ਣ ਵਿੱਚ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਨਾਗਰਿਕਾਂ ਦੀ ਹੱਤਿਆ ਅਤੇ ਅੱਤਵਾਦ ਨੂੰ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ।” ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਅੱਤਵਾਦ ਦਾ ਮੁਕਾਬਲਾ ਕਰਨ ਲਈ ਦੁਨੀਆ ਭਰ ਵਿੱਚ ਇਕਸਾਰ ਅਤੇ ਤਾਲਮੇਲ ਵਾਲੀ ਕਾਰਵਾਈ ਦੀ ਲੋੜ ਹੈ, ਕਿਉਂਕਿ ਕਿਤੇ ਵੀ ਅੱਤਵਾਦ ਸ਼ਾਂਤੀ ਲਈ ਖ਼ਤਰਾ ਹੈ। ਪ੍ਰਧਾਨ ਮੰਤਰੀ ਨੇ ਕਿਹਾ, “ਭਾਰਤ ਇਸ ਸਮੇਂ ਇਜ਼ਰਾਈਲ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ।” ਉਨ੍ਹਾਂ ਨੇ 7 ਅਕਤੂਬਰ, 2023 ਨੂੰ ਹਮਾਸ ਵੱਲੋਂ ਕੀਤੇ ਗਏ “ਬਰਬਰ ਅੱਤਵਾਦੀ ਹਮਲੇ” ਦੀ ਸਖ਼ਤ ਨਿੰਦਾ ਕੀਤੀ ਅਤੇ ਕਿਹਾ, “ਅਸੀਂ ਤੁਹਾਡਾ ਦਰਦ ਮਹਿਸੂਸ ਕਰਦੇ ਹਾਂ, ਅਸੀਂ ਤੁਹਾਡੇ ਦੁੱਖ ਵਿੱਚ ਤੁਹਾਡੇ ਨਾਲ ਖੜ੍ਹੇ ਹਾਂ।”
ਗਾਜ਼ਾ ਵਿੱਚ ਸ਼ਾਂਤੀ ਪਹਿਲਕਦਮੀ ਦਾ ਸਮਰਥਨ ਕਰਦੇ ਹੋਏ, ਪ੍ਰਧਾਨ ਮੰਤਰੀ ਮੋਦੀ ਨੇ ਕਿਹਾ, “ਸ਼ਾਂਤੀ ਦਾ ਰਸਤਾ ਹਮੇਸ਼ਾ ਆਸਾਨ ਨਹੀਂ ਹੁੰਦਾ, ਪਰ ਭਾਰਤ ਖੇਤਰ ਵਿੱਚ ਗੱਲਬਾਤ, ਸ਼ਾਂਤੀ ਅਤੇ ਸਥਿਰਤਾ ਲਈ ਤੁਹਾਡੇ ਅਤੇ ਦੁਨੀਆ ਦੇ ਨਾਲ ਖੜ੍ਹਾ ਹੈ।” 1.4 ਅਰਬ ਭਾਰਤੀਆਂ ਵੱਲੋਂ ਸ਼ੁਭਕਾਮਨਾਵਾਂ ਦਿੰਦੇ ਹੋਏ, ਉਨ੍ਹਾਂ ਕਿਹਾ, “ਮੈਂ ਦੋਸਤੀ, ਸਤਿਕਾਰ ਅਤੇ ਭਾਈਵਾਲੀ ਦਾ ਸੰਦੇਸ਼ ਲਿਆਉਂਦਾ ਹਾਂ। ਸਾਡੀ ਸ਼ਮੂਲੀਅਤ ਦਾ ਦਾਇਰਾ ਅਤੇ ਚੌੜਾਈ ਵਧ ਗਈ ਹੈ, ਅਤੇ ਅਸੀਂ ਕਈ ਖੇਤਰਾਂ ਵਿੱਚ ਇਸ ਰਿਸ਼ਤੇ ਨੂੰ ਹੋਰ ਮਜ਼ਬੂਤ ਕਰਨ ਲਈ ਵਚਨਬੱਧ ਹਾਂ।” ਜਿਵੇਂ ਹੀ ਪ੍ਰਧਾਨ ਮੰਤਰੀ ਮੋਦੀ ਨੇਸੈੱਟ ਪਹੁੰਚੇ, ਕਾਨੂੰਨਸਾਜ਼ ਖੜ੍ਹੇ ਹੋ ਗਏ ਅਤੇ “ਮੋਦੀ, ਮੋਦੀ!” ਦੇ ਨਾਅਰੇ ਲਗਾਏ! ਆਪਣੇ ਭਾਸ਼ਣ ਦੌਰਾਨ, ਕਾਨੂੰਨਸਾਜ਼ਾਂ ਨੇ ਵਾਰ-ਵਾਰ ਸਮਰਥਨ ਵਿੱਚ ਮੇਜ਼ ਥਪਥਪਾਏ।
ਇਸ ਤੋਂ ਪਹਿਲਾਂ, ਇਜ਼ਰਾਈਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਨੇਸੈੱਟ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੋਦੀ ਸਿਰਫ਼ ਉਨ੍ਹਾਂ ਦੇ ਦੋਸਤ ਨਹੀਂ ਹਨ, ਸਗੋਂ ਇੱਕ ਭਰਾ ਹਨ। ਉਨ੍ਹਾਂ ਕਿਹਾ, “ਇਹ ਦੋ ਭਰਾਵਾਂ ਵਿਚਕਾਰ ਮੁਲਾਕਾਤ ਹੈ।” ਇਸਦਾ ਪ੍ਰਭਾਵ ਦੋਵਾਂ ਦੇਸ਼ਾਂ ਦੇ ਸਬੰਧਾਂ ‘ਤੇ ਵੀ ਦਿਖਾਈ ਦੇ ਰਿਹਾ ਹੈ। ਭਾਰਤ ਇੱਕ ਸ਼ਕਤੀਸ਼ਾਲੀ ਦੇਸ਼ ਹੈ। ਇਜ਼ਰਾਈਲ ਭਾਰਤ ਨਾਲੋਂ ਛੋਟਾ ਹੈ, ਪਰ ਇਕੱਠੇ ਮਿਲ ਕੇ, ਦੋਵੇਂ ਦੇਸ਼ ਇੱਕ ਦੂਜੇ ਦੀ ਤਾਕਤ ਅਤੇ ਸਮਰੱਥਾਵਾਂ ਨੂੰ ਵਧਾ ਸਕਦੇ ਹਨ। ਇਸ ਨਾਲ ਪੂਰੀ ਦੁਨੀਆ ਨੂੰ ਲਾਭ ਹੋਵੇਗਾ।” ਦੋਵਾਂ ਦੇਸ਼ਾਂ ਦੀਆਂ ਪ੍ਰਾਚੀਨ ਸਭਿਅਤਾਵਾਂ ਦਾ ਹਵਾਲਾ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਦੀਆਂ ਸਭਿਆਚਾਰਾਂ ਅਧਿਆਤਮਿਕ ਸ਼ੁੱਧਤਾ ਅਤੇ ਅਧਿਆਤਮਿਕ ਸ਼ਕਤੀ ‘ਤੇ ਜ਼ੋਰ ਦਿੰਦੀਆਂ ਹਨ ਅਤੇ ਅੱਜ, ਇਕੱਠੇ ਮਿਲ ਕੇ, ਦੋਵੇਂ ਦੇਸ਼ ਦੁਨੀਆ ਨੂੰ ਇੱਕ ਨਵਾਂ ਰਸਤਾ ਦਿਖਾ ਸਕਦੇ ਹਨ।
ਚੰਡੀਗੜ੍ਹ : ਕੇਂਦਰੀ ਗ੍ਰਹਿ ਮੰਤਰੀ ਅਤੇ ਭਾਜਪਾ ਆਗੂ ਅਮਿਤ ਸ਼ਾਹ ਅਗਲੇ ਮਹੀਨੇ ਯਾਨੀ ਕਿ ਮਾਰਚ ਵਿੱਚ ਪੰਜਾਬ ਦਾ ਦੌਰਾ ਕਰਨਗੇ। ਮੀਡੀਆ ਰਿਪੋਰਟਾਂ ਅਨੁਸਾਰ 14 ਮਾਰਚ ਨੂੰ ਉਨ੍ਹਾਂ ਦਾ ਦੌਰਾ ਤੈਅ ਹੋ ਗਿਆ ਹੈ। ਉਹ ਮੋਗਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ। ਇਸ ਰੈਲੀ ਰਾਹੀਂ ਭਾਜਪਾ ਆਪਣੀ 2027 ਦੀਆਂ ਚੋਣਾਂ ਦੀ ਮੁਹਿੰਮ ਦਾ ਆਗਾਜ਼ ਕਰੇਗੀ। ਇਸ ਦੇ ਲਈ ਭਾਜਪਾ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।
ਮੋਗਾ ਤੋਂ ਭਾਜਪਾ ਆਗੂ ਹਰਜੋਤ ਕਮਲ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਪ੍ਰੋਗਰਾਮ ਫਾਈਨਲ ਹੋ ਗਿਆ ਹੈ। ਉਹ ਪੰਜ ਰੈਲੀਆਂ ਕਰਨਗੇ। ਹਰਿਆਣਾ ਦੇ ਮੁੱਖ ਮੰਤਰੀ ਸਮੇਤ ਕਈ ਆਗੂ ਸ਼ਾਮਲ ਹੋਣਗੇ। ਹਾਲਾਂਕਿ, ਬਾਕੀ ਰੈਲੀਆਂ ਕਿੱਥੇ ਹੋਣਗੀਆਂ, ਇਹ ਅਜੇ ਫਾਈਨਲ ਨਹੀਂ ਹੋਇਆ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਅਮਿਤ ਸ਼ਾਹ ਦੀ ਰੈਲੀ ਇਸੇ ਮਹੀਨੇ ਫਰਵਰੀ ਵਿੱਚ ਕੀਤੀ ਜਾਣੀ ਸੀ। ਪਰ ਠੰਡ ਅਤੇ ਹੋਰ ਚੀਜ਼ਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਪਲਾਨ ਵਿੱਚ ਬਦਲਾਅ ਕੀਤਾ ਗਿਆ। ਕਿਉਂਕਿ ਧੁੰਦ ਜ਼ਿਆਦਾ ਪੈ ਰਹੀ ਸੀ, ਅਜਿਹੇ ਵਿੱਚ ਲੋਕਾਂ ਨੂੰ ਪਹੁੰਚਣ ਵਿੱਚ ਦਿੱਕਤ ਆ ਸਕਦੀ ਸੀ, ਜਿਸ ਕਾਰਨ ਇਸ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ। 14 ਮਾਰਚ ਨੂੰ ਹੋਣ ਵਾਲੀ ਇਸ ਰੈਲੀ ਨੂੰ 2027 ਦੀਆਂ ਚੋਣਾਂ ਦਾ ਬਿਗੁਲ ਮੰਨਿਆ ਜਾ ਰਿਹਾ ਹੈ।
ਇਸ ਤੋਂ ਪਹਿਲਾਂ, 1 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦਾ ਦੌਰਾ ਕੀਤਾ ਸੀ। ਸੰਸਦ ਵਿੱਚ ਬਜਟ ਪੇਸ਼ ਕਰਨ ਤੋਂ ਬਾਅਦ, ਉਹ ਗੁਰੂ ਰਵਿਦਾਸ ਜਯੰਤੀ ਮੌਕੇ ਸਿੱਧੇ ਜਲੰਧਰ ਦੇ ਡੇਰਾ ਬੱਲਾ ਗਏ ਸਨ। ਉਨ੍ਹਾਂ ਨੇ ਉੱਥੋਂ ਲੋਕਾਂ ਨੂੰ ਸੰਬੋਧਨ ਕੀਤਾ ਸੀ।
ਚਾਕਬੋਰਡਾਂ ਤੋਂ ਸਮਾਰਟ ਕਲਾਸਰੂਮਾਂ ਤੱਕ: ਮਾਨ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਲਿਆਂਦੀ ਡਿਜੀਟਲ ਕ੍ਰਾਂਤੀ
written by Live 24 Punjabi
- 5,000 ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕਰਨ ਲਈ 400 ਕਰੋੜ ਰੁਪਏ ਦਾ ਡਿਜੀਟਲਾਈਜ਼ੇਸ਼ਨ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ; ਇਤਿਹਾਸਕ ਡਿਜੀਟਲ ਵਿਸਥਾਰ ਅਧੀਨ ਲਗਭਗ 3,700 ਸਕੂਲਾਂ ਵਿੱਚ ਲਗਾਏ ਜਾਣਗੇ ਇੰਟਰਐਕਟਿਵ ਫਲੈਟ ਪੈਨਲ
- ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਹਿਲਾਂ ਕਦੇ ਵੀ ਅਜਿਹਾ ਬੇਮਿਸਾਲ ਡਿਜੀਟਲ ਬੁਨਿਆਦੀ ਢਾਂਚਾ ਨਹੀਂ ਲਿਆਂਦਾ ਗਿਆ; ਅਸੀਂ ਹਰ ਬੱਚੇ ਨੂੰ ਭਵਿੱਖ ਲਈ ਤਿਆਰ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਇੰਟਰਐਕਟਿਵ ਫਲੈਟ ਪੈਨਲ ਅਤੇ ਕੰਪਿਊਟਰ ਬੁਨਿਆਦੀ ਤੌਰ ‘ਤੇ ਕਲਾਸਰੂਮ ਸਿੱਖਿਆ ਅਤੇ ਸਿੱਖਣ ਵਿੱਚ ਲਿਆਉਣਗੇ ਸਕਾਰਾਤਮਕ ਤਬਦੀਲੀ; ਡਿਜੀਟਲ ਕਲਾਸਰੂਮ ਪੰਜਾਬ ਸਿੱਖਿਆ ਕ੍ਰਾਂਤੀ ਦਾ ਅਧਾਰ: ਹਰਜੋਤ ਸਿੰਘ ਬੈਂਸ
- 20 ਮਾਰਚ ਤੱਕ, ਪੰਜਾਬ ਦੇ ਹਰ ਜ਼ਿਲ੍ਹੇ ਦੇ ਹਰ ਸਕੂਲ ਨੂੰ ਨਵੇਂ ਡਿਜੀਟਲ ਉਪਕਰਣ ਮਿਲ ਜਾਣਗੇ
ਚੰਡੀਗੜ੍ਹ, 26 ਫਰਵਰੀ : ਪੰਜਾਬ ਦੇ ਵਿਦਿਅਕ ਇਤਿਹਾਸ ਵਿੱਚ ਸਭ ਤੋਂ ਵੱਡੇ ਤਕਨੀਕੀ ਸੁਧਾਰਾਂ ਵਿੱਚੋਂ ਇੱਕ ਵੱਲ ਕਦਮ ਵਧਾਉਂਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ 400 ਕਰੋੜ ਰੁਪਏ ਦੇ ਵਿਆਪਕ ਡਿਜੀਟਲਾਈਜ਼ੇਸ਼ਨ ਪ੍ਰੋਜੈਕਟ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਇੱਕ ਬੇਮਿਸਾਲ ਤਬਦੀਲੀ ਦੀ ਸ਼ੁਰੂਆਤ ਕੀਤੀ ਗਈ ਹੈ ਜੋ ਸਰਕਾਰੀ ਸਕੂਲਾਂ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕਰਨ ਦੇ ਨਾਲ ਨਾਲ ਸੂਬੇ ਭਰ ਵਿੱਚ ਕਲਾਸਰੂਮ ਸਿੱਖਿਆ ਨੂੰ ਬੁਨਿਆਦੀ ਤੌਰ ‘ਤੇ ਨਵਾਂ ਰੂਪ ਪ੍ਰਦਾਨ ਕਰੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਪਹਿਲਕਦਮੀ ਨੂੰ ਪੰਜਾਬ ਦੇ ਸਿੱਖਿਆ ਖੇਤਰ ਵਿੱਚ ਇੱਕ ਪਰਿਵਰਤਨਸ਼ੀਲ ਮੀਲ ਪੱਥਰ ਕਰਾਰ ਦਿੱਤਾ। ਉਨ੍ਹਾਂ ਕਿਹਾ, “ਇਹ ਇੱਕ ਇਤਿਹਾਸਕ ਪਹਿਲ ਹੈ। ਪੰਜਾਬ ਦੇ ਸਰਕਾਰੀ ਸਕੂਲਾਂ ਦੇ ਇਤਿਹਾਸ ਵਿੱਚ ਪਹਿਲਾਂ ਕਦੇ ਵੀ ਇੰਨੇ ਵੱਡੇ ਪੱਧਰ ‘ਤੇ ਡਿਜੀਟਲ ਬੁਨਿਆਦੀ ਢਾਂਚਾ ਨਹੀਂ ਪੇਸ਼ ਕੀਤਾ ਗਿਆ। ਪੰਜਾਬ ਸਿੱਖਿਆ ਕ੍ਰਾਂਤੀ ਤਹਿਤ, ਅਸੀਂ ਪਹਿਲਾਂ ਕਲਾਸਰੂਮਾਂ ਨੂੰ ਮਜ਼ਬੂਤ ਕੀਤਾ ਅਤੇ ਸਿੱਖਣ ਦੇ ਨਤੀਜਿਆਂ ਨੂੰ ਬਿਹਤਰ ਬਣਾਇਆ। ਹੁਣ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਹਰ ਬੱਚੇ ਦੀ ਆਧੁਨਿਕ ਡਿਜੀਟਲ ਸਾਧਨਾਂ ਤੱਕ ਆਸਾਨ ਪਹੁੰਚ ਹੋਵੇ। ਸਾਡੇ ਵਿਦਿਆਰਥੀਆਂ ਨੂੰ ਸਿਰਫ਼ ਅੱਜ ਲਈ ਹੀ ਨਹੀਂ, ਸਗੋਂ ਭਵਿੱਖ ਲਈ ਵੀ ਤਿਆਰ ਹੋਣੇ ਚਾਹੀਦੇ ਹਨ।”
ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਪਹਿਲਕਦਮੀ ਤਹਿਤ ਪੁਰਾਣੇ ਹਾਰਡਵੇਅਰ ਅਤੇ ਕੰਪਿਊਟਰਾਂ ਨੂੰ ਬਦਲਿਆ ਜਾ ਰਿਹਾ ਹੈ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਾਰੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਹਾਈ ਸਕੂਲ ਅਤੇ ਮਿਡਲ ਸਕੂਲ ਨਵੀਨਤਮ ਡਿਜੀਟਲ ਬੁਨਿਆਦੀ ਢਾਂਚੇ ਨਾਲ ਲੈਸ ਹੋਣ।
ਇਸ ਇਤਿਹਾਸਕ ਪਹਿਲਕਦਮੀ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “5,012 ਸਰਕਾਰੀ ਸਕੂਲਾਂ ਨੂੰ ਨਵੀਨਤਮ ਸੌਫਟਵੇਅਰ ਨਾਲ ਲੈਸ 38,649 ਨਵੇਂ ਕੰਪਿਊਟਰ ਪ੍ਰਦਾਨ ਕੀਤੇ ਜਾ ਰਹੇ ਹਨ। ਇਹ ਕੰਪਿਊਟਰ ਸਾਰੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਦੇ ਨਾਲ-ਨਾਲ 50 ਫ਼ੀਸਦੀ ਮਿਡਲ ਸਕੂਲਾਂ ਨੂੰ ਦਿੱਤੇ ਜਾਣਗੇ ਤਾਂ ਜੋ ਵਿਦਿਆਰਥੀਆਂ ਦੀ ਨਵੀਨਤਮ ਹਾਰਡਵੇਅਰ ਅਤੇ ਤਕਨਾਲੋਜੀ ਤੱਕ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ।”
ਉਨ੍ਹਾਂ ਦੱਸਿਆ ਕਿ 5,000 ਸਰਕਾਰੀ ਸਕੂਲਾਂ ਵਿੱਚ ਸਮਰਪਿਤ ਕੰਪਿਊਟਰ ਲੈਬਾਂ ਸਥਾਪਤ ਕੀਤੀਆਂ ਜਾਣਗੀਆਂ ਤਾਂ ਜੋ ਸਾਰੇ ਸੈਕੰਡਰੀ ਅਤੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਕੰਪਿਊਟਰ ਲੈਬਾਂ ਯਕੀਨੀ ਬਣਾਈਆਂ ਜਾਣ। ਉਨ੍ਹਾਂ ਕਿਹਾ, “ਇੰਟਰਐਕਟਿਵ ਲਰਨਿੰਗ ਨੂੰ ਉਤਸ਼ਾਹਿਤ ਕਰਨ ਲਈ ਅਸੀਂ 3,694 ਸਕੂਲਾਂ ਵਿੱਚ 8,268 ਇੰਟਰਐਕਟਿਵ ਫਲੈਟ ਪੈਨਲ ਸਥਾਪਤ ਕਰ ਰਹੇ ਹਾਂ। ਹਰੇਕ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲ ਨੂੰ ਇਹ ਪੈਨਲ ਦਿੱਤੇ ਜਾਣਗੇ, ਵਿਦਿਆਰਥੀਆਂ ਦੀ ਗਿਣਤੀ ਦੇ ਆਧਾਰ ‘ਤੇ ਵੱਡੇ ਸਕੂਲਾਂ ਨੂੰ ਚਾਰ, ਪੰਜ ਜਾਂ ਅੱਠ ਯੂਨਿਟ ਦਿੱਤੇ ਜਾਣਗੇ। ਤਕਨਾਲੋਜੀ ਵਿੱਚ ਕੀਤੇ ਇਸ ਵੱਡੇ ਨਿਵੇਸ਼ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਡਿਜੀਟਲ ਸਾਖਰਤਾ ਅਤੇ ਸਮਾਰਟ ਲਰਨਿੰਗ ਹੁਣ ਸਿਰਫ ਨਿੱਜੀ ਸਕੂਲਾਂ ਤੱਕ ਹੀ ਸੀਮਿਤ ਨਹੀਂ ਹਨ ਬਲਕਿ ਇਹ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਹਰ ਵਿਦਿਆਰਥੀ ਦਾ ਬੁਨਿਆਦੀ ਅਧਿਕਾਰ ਹਨ।”
ਇਸ ਕਦਮ ਨੂੰ ਰਵਾਇਤੀ ਚਾਕਬੋਰਡਾਂ ਤੋਂ ਤਕਨਾਲੋਜੀ ਅਧਾਰਤ ਸਮਾਰਟ ਕਲਾਸਰੂਮਾਂ ਵੱਲ ਇੱਕ ਫੈਸਲਾਕੁੰਨ ਤਬਦੀਲੀ ਦੱਸਦਿਆਂ ਸਿੱਖਿਆ ਮੰਤਰੀ ਨੇ ਕਿਹਾ, “ਇਸ ਕਦਮ ਤਹਿਤ ਪੁਰਾਣੇ ਕੰਪਿਊਟਰਾਂ ਨੂੰ ਬਦਲਿਆ ਜਾਵੇਗਾ। ਬਹੁਤ ਲੰਬੇ ਸਮੇਂ ਤੋਂ, ਸਾਡੇ ਵਿਦਿਆਰਥੀ ਪੁਰਾਣੇ ਕੰਪਿਊਟਰਾਂ ‘ਤੇ ਕੰਮ ਕਰ ਰਹੇ ਸਨ ਜੋ ਬਹੁਤ ਘੱਟ ਕੰਮ ਕਰਦੇ ਸਨ ਅਤੇ ਅਜੇ ਵੀ ਮਾਈਕ੍ਰੋਸਾਫਟ ਪੇਂਟ ਦੇ ਪੁਰਾਣੇ ਸੰਸਕਰਣਾਂ ‘ਤੇ ਚੱਲ ਰਹੇ ਸਨ। ਅਸੀਂ ਇਸ ਨੂੰ ਸਥਾਈ ਤੌਰ ‘ਤੇ ਬਦਲ ਰਹੇ ਹਾਂ।”
ਉਨ੍ਹਾਂ ਕਿਹਾ ਕਿ ਇਸ ਸਬੰਧੀ ਲਾਗੂਕਰਨ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ ਅਤੇ ਇਹ ਕੋਈ ਭਵਿੱਖੀ ਵਾਅਦਾ ਨਹੀਂ ਹੈ। ਉਨ੍ਹਾਂ ਕਿਹਾ, “ਇਹ ਸਿਰਫ਼ ਭਵਿਖੀ ਐਲਾਨ ਨਹੀਂ ਹੈ; ਅੱਜ ਸਕੂਲਾਂ ਵਿੱਚ ਕੰਪਿਊਟਰਾਂ ਦੀ ਡਿਲੀਵਰੀ ਸ਼ੁਰੂ ਹੋ ਚੁੱਕੀ ਹੈ। 20 ਮਾਰਚ ਤੱਕ, ਪੰਜਾਬ ਦੇ ਹਰ ਜ਼ਿਲ੍ਹੇ ਦੇ ਹਰ ਸਕੂਲ ਨੂੰ ਆਪਣੇ ਨਵੇਂ ਉਪਕਰਣ ਮਿਲ ਜਾਣਗੇ।”
ਸ. ਹਰਜੋਤ ਸਿੰਘ ਬੈਂਸ ਨੇ ਦੁਹਰਾਇਆ ਕਿ ਵੱਡੇ ਪੱਧਰ ‘ਤੇ ਕੀਤਾ ਜਾ ਰਿਹਾ ਇਹ ਬਦਲਾਅ ਸਿੱਖਿਆ ਸ਼ਾਸਤਰ ਵਿੱਚ ਇੱਕ ਢਾਂਚਾਗਤ ਤਬਦੀਲੀ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਕਿਹਾ, “ਇੰਟਰਐਕਟਿਵ ਫਲੈਟ ਪੈਨਲਾਂ ਅਤੇ ਕੰਪਿਊਟਰਾਂ ਦਾ ਇਹ ਵੱਡੇ ਪੱਧਰ ‘ਤੇ ਬਦਲਾਅ ਅਹਿਮ ਭੂਮਿਕਾ ਨਿਭਾਏਗਾ। ਇਹ ਬੁਨਿਆਦੀ ਤੌਰ ‘ਤੇ ਪੜਾਉਣ , ਸਮਝਣ ਅਤੇ ਅਨੁਭਵ ਨੂੰ ਬਦਲ ਦੇਵੇਗਾ। ਪੰਜਾਬ ਸਿੱਖਿਆ ਕ੍ਰਾਂਤੀ ਪ੍ਰਣਾਲੀਗਤ ਸੁਧਾਰ ਬਾਰੇ ਹੈ ਅਤੇ ਡਿਜੀਟਲ ਕਲਾਸਰੂਮ ਇਸ ਦਾ ਇੱਕ ਅਹਿਮ ਥੰਮ੍ਹ ਹਨ।”
ਸਿੱਖਿਆ ਮੰਤਰੀ ਨੇ ਦੱਸਿਆ ਕਿ ਸਕੂਲ ਮੁਖੀਆਂ ਨੂੰ 21 ਫਰਵਰੀ ਤੋਂ 20 ਮਾਰਚ ਤੱਕ ਸਕੂਲ ਪੱਧਰੀ ਅਨਬਾਕਸਿੰਗ ਸੈਲੀਬ੍ਰੇਸ਼ਨ ਪ੍ਰੋਗਰਾਮ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਸ ਵਿੱਚ ਮਾਪਿਆਂ, ਸਕੂਲ ਪ੍ਰਬੰਧਨ ਕਮੇਟੀਆਂ, ਪੰਚਾਇਤਾਂ, ਸੇਵਾਮੁਕਤ ਅਧਿਆਪਕਾਂ ਅਤੇ ਸਾਬਕਾ ਸੈਨਿਕਾਂ ਨੂੰ ਇਸ ਨਵੇਂ ਡਿਜੀਟਲ ਯੁੱਗ ਦੀ ਸ਼ੁਰੂਆਤ ਦੇ ਗਵਾਹ ਬਣਨ ਲਈ ਸੱਦਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ, “ਅਸੀਂ ਚਾਹੁੰਦੇ ਹਾਂ ਕਿ ਸਮੁੱਚਾ ਭਾਈਚਾਰਾ ਸਰਕਾਰੀ ਸਿੱਖਿਆ ਪ੍ਰਣਾਲੀ ਵਿੱਚ ਕੀਤੀ ਜਾ ਰਹੀ ਇਸ ਅਹਿਮ ਤਬਦੀਲੀ ਦਾ ਅਨੁਭਵ ਕਰੇ। ਅਕਸਰ, ਲੋਕ ਸਰਕਾਰੀ ਸਕੂਲਾਂ ਨੂੰ ਬਾਹਰੋਂ ਦੇਖਦੇ ਹਨ ਅਤੇ ਅੰਦਰਲੀਆਂ ਤਬਦੀਲੀਆਂ ਬਾਰੇ ਉਨ੍ਹਾਂ ਨੂੰ ਅਹਿਸਾਸ ਨਹੀਂ ਹੁੰਦਾ। ਮਾਪਿਆਂ ਨੂੰ ਇਹ ਦੇਖਣ ਦਿਓ ਕਿ ਉਨ੍ਹਾਂ ਦੇ ਬੱਚੇ ਉਨ੍ਹਾਂ ਦੇ ਖੇਤਰ ਦੇ ਪ੍ਰਾਈਵੇਟ ਸਕੂਲਾਂ ਨਾਲੋਂ ਵੀ ਬਿਹਤਰ ਨਵੀਨਤਮ ਤਕਨਾਲੋਜੀ ਨਾਲ ਸਿੱਖਿਆ ਪ੍ਰਾਪਤ ਰਹੇ ਹਨ। ਇਸ ਨਾਲ ਸਾਡੀ ਜਨਤਕ ਸਿੱਖਿਆ ਪ੍ਰਣਾਲੀ ਵਿੱਚ ਉਨ੍ਹਾਂ ਦਾ ਵਿਸ਼ਵਾਸ ਹੋਰ ਵਧੇਗਾ।”
ਟੀਈਟੀ ਸਬੰਧੀ ਯੋਗਤਾਵਾਂ ਬਾਰੇ ਮੀਡੀਆ ਦੇ ਸਵਾਲ ਦਾ ਜਵਾਬ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ, “ਮੈਂ ਹਰੇਕ ਅਧਿਆਪਕ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ। ਤੁਹਾਡੀਆਂ ਨੌਕਰੀਆਂ ਸੁਰੱਖਿਅਤ ਹਨ। ਕੋਈ ਵੀ ਆਪਣੀ ਨੌਕਰੀ ਨਹੀਂ ਗੁਆਏਗਾ।” ਉਨ੍ਹਾਂ ਕਿਹਾ ਕਿ ਉਹ 20 ਤੋਂ 25 ਸਾਲਾਂ ਤੋਂ ਸੇਵਾ ਨਿਭਾ ਰਹੇ ਤਜਰਬੇਕਾਰ ਅਧਿਆਪਕਾਂ ਦਰਮਿਆਨ ਵਧ ਰਹੀ ਚਿੰਤਾ ਨੂੰ ਸਮਝਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਕਾਨੂੰਨੀ ਹੱਲ ਲੱਭੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਉਹ ਅਧਿਆਪਕ ਯੂਨੀਅਨਾਂ ਦੇ ਨਿਰੰਤਰ ਸੰਪਰਕ ਵਿੱਚ ਹਨ ਅਤੇ ਅਸੀਂ ਕਾਨੂੰਨੀ ਰਾਹ ਦੀ ਭਾਲ ਕਰ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਅਧਿਆਪਕਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।
ਇਸ ਪਹਿਲਕਦਮੀ ਨੂੰ ਸਖ਼ਤ ਨਿਗਰਾਨੀ, ਸੁਰੱਖਿਅਤ ਇੰਸਟਾਲੇਸ਼ਨ ਪ੍ਰੋਟੋਕੋਲ ਅਤੇ ਜਨਤਕ ਸਰੋਤਾਂ ਦੀ ਪਾਰਦਰਸ਼ੀ ਢੰਗ ਨਾਲ ਵਰਤੋਂ ਨਾਲ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਢੰਗ ਨਾਲ ਡਿਜੀਟਲ ਤਬਦੀਲੀ ਲਿਆਂਦੀ ਜਾ ਸਕੇ।
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਨੂੰ ਰਵਾਇਤੀ ਕਲਾਸਰੂਮਾਂ ਤੋਂ ਸਮਾਰਟ, ਤਕਨਾਲੋਜੀ ਅਧਾਰਤ ਸਿੱਖਣ ਮਾਹੌਲ ਵਿੱਚ ਤਬਦੀਲ ਕਰਦਿਆਂ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਵਿਦਿਆਰਥੀਆਂ ਨੂੰ ਡਿਜੀਟਲ ਤਿਆਰੀ ਵਿੱਚ ਮੋਹਰੀ ਰੱਖਿਆ ਹੈ ਅਤੇ ਇਹ ਯਕੀਨੀ ਬਣਾਇਆ ਹੈ ਕਿ ਉਹ ਤੇਜ਼ੀ ਨਾਲ ਵਿਕਸਤ ਹੋ ਰਹੇ ਸੰਸਾਰ ਵਿੱਚ ਉਚੇਰੀ ਸਿੱਖਿਆ, ਰੁਜ਼ਗਾਰ ਅਤੇ ਲੀਡਰਸ਼ਿਪ ਲਈ ਲੋੜੀਂਦੀਆਂ ਯੋਗਤਾਵਾਂ ਨਾਲ ਲੈਸ ਹਨ।
ਮੁੱਖ ਮੰਤਰੀ ਮਾਨ ਵੱਲੋਂ ਕਿਸਾਨਾਂ ਨੂੰ ਵੱਡੀ ਸੌਗਾਤ, ਮਾਲਵਾ ਖੇਤਰ ਦੇ ਚਾਰ ਜ਼ਿਲ੍ਹਿਆਂ ਵਿੱਚ ਪਹੁੰਚਿਆ ਨਹਿਰੀ ਪਾਣੀ
written by Live 24 Punjabi
- ਮਾਲਵਾ ਖੇਤਰ ਦੀ ਜੀਵਨ ਰੇਖਾ ਸਮਝੀ ਜਾਂਦੀ ਫਿਰੋਜ਼ਪੁਰ ਫੀਡਰ ਨਹਿਰ ਫਰੀਦਕੋਟ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਲਈ ਵਰਦਾਨ ਸਾਬਤ ਹੋਵੇਗੀ
- ਪਹਿਲਾਂ ਨਹਿਰ ਦੀ ਸਮਰੱਥਾ 11192 ਕਿਊਸਿਕ ਸੀ ਅਤੇ ਹੁਣ 2681 ਕਿਊਸਿਕ ਦੇ ਵਾਧੇ ਨਾਲ ਇਸ ਦੀ ਸਮਰੱਥਾ 13,873 ਕਿਊਸਿਕ ਹੋਈ
- 74 ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਨੇ ਨਹਿਰਾਂ ਦੀ ਸਮਰੱਥਾ ਵਧਾਉਣ ਜਾਂ ਕੰਕਰੀਟ ਲਾਈਨਿੰਗ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ
ਮਖੂ, 25 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਿਰੋਜ਼ਪੁਰ ਫੀਡਰ ਨਹਿਰ ਦੇ ਨਵੀਨੀਕਰਨ ਦੇ ਪਹਿਲੇ ਪੜਾਅ ਦਾ ਉਦਘਾਟਨ ਕਰਦਿਆਂ ਇਸ ਨੂੰ ਕਿਸਾਨਾਂ ਲਈ ਇਤਿਹਾਸਕ ਤੋਹਫਾ ਦੱਸਿਆ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਹ ਇਤਿਹਾਸਕ ਕਦਮ ਸਿੱਧ ਹੋਵੇਗਾ। ਇਸ ਨਹਿਰ ਨੂੰ ਮਾਲਵਾ ਖੇਤਰ ਦੀ ਜੀਵਨ ਰੇਖਾ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰਾਜੈਕਟ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਸਿੰਚਾਈ ਸਮਰੱਥਾ ਵਧੀ ਹੈ ਜਿਸ ਨਾਲ ਪੰਜਾਬ ਦੇ ਖੇਤਾਂ ਵਿੱਚ ਨਹਿਰੀ ਪਾਣੀ ਦੀ ਪਹੁੰਚ ਹੋਰ ਵਧੇਗੀ। 180 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਨਾਲ ਇਸ ਨਹਿਰ ਦੀ ਸਮਰੱਥਾ ਵਿੱਚ 2681 ਕਿਊਸਿਕ ਦਾ ਵਾਧਾ ਹੋਇਆ ਹੈ ਜਿਸ ਨਾਲ ਇਸ ਦੀ ਸਮਰੱਥਾ 11,192 ਕਿਊਸਿਕ ਤੋਂ ਵਧ ਕੇ 13,873 ਕਿਊਸਿਕ ਹੋ ਗਈ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪਿਛਲੀਆਂ ਸਰਕਾਰਾਂ 74 ਸਾਲਾਂ ਤੱਕ ਨਹਿਰ ਦੀ ਸਮਰੱਥਾ ਵਧਾਉਣ ਜਾਂ ਕੰਕਰੀਟ ਲਾਈਨਿੰਗ ਕਰਨ ਵਿੱਚ ਅਸਫਲ ਰਹੀਆਂ, ਪਰ ਮੌਜੂਦਾ ਸਰਕਾਰ ਨੇ ਜ਼ਮੀਨੀ ਪੱਧਰ ‘ਤੇ ਵੱਡੇ ਸੁਧਾਰ ਕੀਤੇ ਹਨ। ਉਨ੍ਹਾਂ ਕਿਹਾ ਕਿ ਜਦੋਂ ਉਨ੍ਹਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਪੰਜਾਬ ਦੇ ਖੇਤਾਂ ਤੱਕ ਸਿਰਫ਼ 21 ਨਹਿਰੀ ਪਾਣੀ ਪਹੁੰਚਦਾ ਸੀ, ਜਦੋਂ ਕਿ ਅੱਜ ਇਹ 68 ਫੀਸਦੀ ਤੱਕ ਪਹੁੰਚ ਗਿਆ ਹੈ, ਜਿਸ ਨਾਲ ਸੂਬੇ ਭਰ ਵਿੱਚ ਸਿੰਚਾਈ ਵਿਵਸਥਾ ਵਿੱਚ ਕ੍ਰਾਂਤੀਕਾਰੀ ਸੁਧਾਰ ਹੋਇਆ ਹੈ।
ਮੁੱਖ ਮੰਤਰੀ ਨੇ ਅੱਜ ਮੁੜ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿੱਤ ਸਭ ਤੋਂ ਉੱਪਰ ਹਨ ਅਤੇ ਕਿਸੇ ਹੋਰ ਸੂਬੇ ਨੂੰ ਪਾਣੀ ਦੀ ਇੱਕ ਬੂੰਦ ਵੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਨੇ ਪਾਣੀ ਦੂਜੇ ਸੂਬਿਆਂ ਨੂੰ ਦੇਣ ਲਈ ਸਮਝੌਤਿਆਂ ‘ਤੇ ਦਸਤਖਤ ਕਰਕੇ ਪੰਜਾਬ ਨਾਲ ਗੱਦਾਰੀ ਕੀਤੀ ਹੈ। ਉਨ੍ਹਾਂ ਨੇ ਅਕਾਲੀ ਦਲ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜਿਸ ਪਾਰਟੀ ਨੂੰ ਕਮੇਟੀ ਬਣਾਉਣ ਲਈ 11 ਮੈਂਬਰ ਨਹੀਂ ਮਿਲ ਰਹੇ, ਉਹ ਪੰਜਾਬ ਵਿੱਚ 117 ਸੀਟਾਂ ਜਿੱਤਣ ਦਾ ਸੁਪਨਾ ਦੇਖ ਰਹੀ ਹੈ।

ਇਸ ਮੌਕੇ ਇਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪੰਜਾਬ ਦੇ ਲੋਕਾਂ ਲਈ ਖਾਸ ਕਰਕੇ ਮਾਲਵਾ ਖੇਤਰ ਲਈ ਇਤਿਹਾਸਕ ਅਤੇ ਖੁਸ਼ੀ ਭਰਿਆ ਦਿਨ ਹੈ। ਮਾਲਵਾ ਖੇਤਰ ਦੇ ਕਈ ਜ਼ਿਲ੍ਹਿਆਂ ਦੀ ਜੀਵਨ ਰੇਖਾ ਮੰਨੀ ਜਾਂਦੀ ਫਿਰੋਜ਼ਪੁਰ ਫੀਡਰ ਨਹਿਰ ਦੇ ਨਵੀਨੀਕਰਨ (ਰੀਲਾਈਨਿੰਗ) ਦੇ ਪਹਿਲੇ ਪੜਾਅ ਦਾ ਅੱਜ ਉਦਘਾਟਨ ਕੀਤਾ ਜਾ ਰਿਹਾ ਹੈ।” ਉਨ੍ਹਾਂ ਅੱਗੇ ਕਿਹਾ, “ਨਵੀਨੀਕਰਨ ਨਾਲ ਇਹ ਨਹਿਰ ਮਨੁੱਖਾਂ, ਪਸ਼ੂਆਂ ਅਤੇ ਖੇਤੀਬਾੜੀ ਖੇਤਰ, ਸਭ ਦੀਆਂ ਪਾਣੀ ਦੀਆਂ ਲੋੜਾਂ ਨੂੰ ਪੂਰਾ ਕਰਕੇ ਵਰਦਾਨ ਸਾਬਤ ਹੋਵੇਗੀ।”
ਮੁੱਖ ਮੰਤਰੀ ਨੇ ਕਿਹਾ, “ਪਹਿਲੇ ਪੜਾਅ ‘ਤੇ 180 ਕਰੋੜ ਰੁਪਏ ਦਾ ਖਰਚਾ ਆਇਆ ਹੈ। ਮੈਂ ਇੰਜੀਨੀਅਰਾਂ, ਸਰਕਾਰੀ ਅਧਿਕਾਰੀਆਂ ਅਤੇ ਕਾਮਿਆਂ ਨੂੰ ਵਧਾਈ ਦਿੰਦਾ ਹਾਂ ਜਿਨ੍ਹਾਂ ਨੇ 35 ਦਿਨਾਂ ਦੇ ਅੰਦਰ 15 ਕਿਲੋਮੀਟਰ ਨਹਿਰ ਦੀ ਲਾਈਨਿੰਗ ਨੂੰ ਜੰਗੀ ਪੱਧਰ ‘ਤੇ ਪੂਰਾ ਕੀਤਾ।” ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਲਈ ਕੁੱਲ 126 ਸਰਕਾਰੀ ਮੁਲਾਜ਼ਮ ਅਤੇ 4,000 ਕਾਮੇ ਤਾਇਨਾਤ ਕੀਤੇ ਗਏ ਸਨ। ਉਨ੍ਹਾਂ ਕਿਹਾ, “ਪਹਿਲੇ ਪੜਾਅ ਦੇ ਉਦਘਾਟਨ ਦੇ ਨਾਲ ਨਹਿਰ ਦੀ ਸਮਰੱਥਾ 2,681 ਕਿਊਸਿਕ ਵਧ ਗਈ ਹੈ। ਪਹਿਲਾਂ, ਨਹਿਰ ਦੀ ਸਮਰੱਥਾ 11,192 ਕਿਊਸਿਕ ਸੀ, ਜੋ ਹੁਣ ਵਧ ਕੇ 13,873 ਕਿਊਸਿਕ ਹੋ ਗਈ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਨਹਿਰ ਦੀ ਡੂੰਘਾਈ 18 ਫੁੱਟ ਤੋਂ ਵਧ ਕੇ 21 ਫੁੱਟ ਹੋ ਗਈ ਹੈ ਅਤੇ ਨਹਿਰ ਦੀ ਚੌੜਾਈ 163 ਫੁੱਟ ਤੋਂ ਵਧ ਕੇ 180 ਫੁੱਟ ਹੋ ਗਈ ਹੈ।” ਹਰੀਕੇ ਹੈੱਡਵਰਕਸ ਤੋਂ ਸ਼ੁਰੂ ਹੋਈ ਇਹ ਨਹਿਰ ਫਿਰੋਜ਼ਪੁਰ, ਫਰੀਦਕੋਟ, ਸ੍ਰੀ ਮੁਕਤਸਰ ਸਾਹਿਬ ਅਤੇ ਫਾਜ਼ਿਲਕਾ ਦੇ ਚਾਰ ਜ਼ਿਲ੍ਹਿਆਂ ਦੇ ਅਧੀਨ ਆਉਂਦੇ ਖੇਤਰਾਂ ਨੂੰ ਸਿੰਚਾਈ ਸਹੂਲਤਾਂ ਪ੍ਰਦਾਨ ਕਰਦੀ ਹੈ। “ਇਸ ਨਹਿਰ ਦੇ ਨਵੀਨੀਕਰਨ ਨਾਲ ਇਨ੍ਹਾਂ ਚਾਰ ਜ਼ਿਲ੍ਹਿਆਂ ਦੇ 14 ਬਲਾਕਾਂ ਗਿੱਦੜਬਾਹਾ, ਮਖੂ, ਮਮਦੋਟ, ਬੱਲੂਆਣਾ, ਜਲਾਲਾਬਾਦ, ਗੁਰੂ ਹਰ ਸਹਾਏ, ਅਰਨੀਵਾਲਾ, ਖੂਈਆਂ ਸਰਵਰ, ਲੰਬੀ, ਮਲੋਟ, ਫਾਜ਼ਿਲਕਾ, ਮੁਕਤਸਰ ਅਤੇ ਫਿਰੋਜ਼ਪੁਰ ਨੂੰ ਸਿੱਧਾ ਲਾਭ ਹੋਵੇਗਾ।”
ਮੁੱਖ ਮੰਤਰੀ ਨੇ ਕਿਹਾ, “ਇਸ ਨਹਿਰ ਦੀ ਰੀਲਾਈਨਿੰਗ ਨਾਲ 6,45,200 ਹੈਕਟੇਅਰ ਰਕਬੇ ਨੂੰ ਸਿੰਚਾਈ ਦਾ ਪਾਣੀ ਮਿਲੇਗਾ। ਹੁਣ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਸਰਹੱਦੀ ਖੇਤਰਾਂ ਖਾਸ ਕਰਕੇ ਫਾਜ਼ਿਲਕਾ ਅਤੇ ਜਲਾਲਾਬਾਦ ਨੂੰ ਫਿਰੋਜ਼ਪੁਰ ਫੀਡਰ ਰਾਹੀਂ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।” ਉਨ੍ਹਾਂ ਦੱਸਿਆ ਕਿ ਪਹਿਲਾਂ ਹੁਸੈਨੀਵਾਲਾ ਹੈੱਡਵਰਕਸ ਤੋਂ ਫੀਡਰ ਰਾਹੀਂ ਪਾਕਿਸਤਾਨ ਨੂੰ ਪਾਣੀ ਜਾਂਦਾ ਹੈ ਅਤੇ ਦੂਸ਼ਿਤ ਪਾਣੀ ਪਾਕਿਸਤਾਨ ਦੇ ਕਸੂਰ ਸ਼ਹਿਰ ਨੇੜੇ ਵਗਦੇ ਸਤਲੁਜ ਦਰਿਆ ਵਿੱਚ ਛੱਡਿਆ ਜਾ ਰਿਹਾ ਹੈ, ਜੋ ਦੇਸ਼ ਵਿੱਚ ਦੁਬਾਰਾ ਦਾਖਲ ਹੁੰਦਾ ਹੈ। ਉਨ੍ਹਾਂ ਕਿਹਾ ਕਿ “ਸਰਹੱਦੀ ਪਿੰਡਾਂ ਨੂੰ ਦੂਸ਼ਿਤ ਪਾਣੀ ਮਿਲਦਾ ਹੈ ਪਰ ਹੁਣ ਧਰਤੀ ਹੇਠਲੇ ਪਾਣੀ ਨੂੰ ਵਧਾਉਣ ਅਤੇ ਪਿੰਡਾਂ ਨੂੰ ਸਾਫ਼ ਪਾਣੀ ਸਪਲਾਈ ਕਰਨ ਲਈ ਵਾਟਰ ਰੀਚਾਰਜ ਸਿਸਟਮ ਸ਼ੁਰੂ ਕੀਤਾ ਗਿਆ ਹੈ।”
ਨਹਿਰਾਂ ਦੇ ਨਵੀਨੀਕਰਨ ਲਈ ਪਹਿਲੇ ਕੰਮਾਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਸਾਲ, ਸਰਹਿੰਦ ਫੀਡਰ ਦੀ ਲਾਈਨਿੰਗ ਦਾ ਕੰਮ, ਜੋ ਕਿ ਫਿਰੋਜ਼ਪੁਰ ਫੀਡਰ ਸਿਸਟਮ ਦਾ ਹੀ ਹਿੱਸਾ ਹੈ, ਪੂਰਾ ਹੋ ਗਿਆ ਸੀ। ਫਿਰੋਜ਼ਪੁਰ ਫੀਡਰ ਦੀ ਰੀਲਾਈਨਿੰਗ ਨਾਲ, ਸਰਹਿੰਦ ਫੀਡਰ ਦੀ ਸਮਰੱਥਾ ਵਧੇਗੀ, ਜਿਸ ਨਾਲ ਪਾਣੀ ਦੀ ਕਮੀ ਦਾ ਮਸਲਾ ਸਥਾਈ ਤੌਰ ‘ਤੇ ਹੱਲ ਹੋ ਜਾਵੇਗਾ।” ਉਨ੍ਹਾਂ ਅੱਗੇ ਕਿਹਾ ਕਿ ਫਿਰੋਜ਼ਪੁਰ ਫੀਡਰ ਨਹਿਰ 1952 ਵਿੱਚ ਬਣਾਈ ਗਈ ਸੀ ਅਤੇ ਪਿਛਲੇ 74 ਸਾਲਾਂ ਵਿੱਚ ਪਿਛਲੀਆਂ ਸਰਕਾਰਾਂ ਨੇ ਇਸ ਦੀ ਸਮਰੱਥਾ ਵਧਾਉਣ ਜਾਂ ਕੰਕਰੀਟ ਲਾਈਨਿੰਗ ਕਰਨ ਲਈ ਕੋਈ ਕਦਮ ਨਹੀਂ ਚੁੱਕਿਆ।
CM @BhagwantMann ਨੇ ਅੱਜ ਮੱਖੂ ਵਿਖੇ ਫ਼ਿਰੋਜ਼ਪੁਰ ਫੀਡਰ ਨਹਿਰ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਲੋਕਾਂ ਦੇ ਵੱਡੇ ਇਕੱਠ ਨੂੰ ਸੰਬੋਧਨ ਵੀ ਕੀਤਾ। ਪਹਿਲੇ ਪੜਾਅ 'ਚ ₹180 ਕਰੋੜ ਦੀ ਲਾਗਤ ਨਾਲ ਇਸ ਫੀਡਰ ਨੂੰ 15 ਕਿ.ਮੀ. ਤੱਕ ਪੱਕਾ ਕੀਤਾ ਗਿਆ ਹੈ ਤੇ ਇਸ ਦੀ ਡੂੰਘਾਈ ਤੇ ਚੌੜਾਈ ਵੀ ਵਧਾਈ ਗਈ ਹੈ, ਜਿਸ ਨਾਲ਼ ਇਸ ਦੀ ਸਮਰੱਥਾ… pic.twitter.com/hUuUHo2JeX
— AAP Punjab (@AAPPunjab) February 25, 2026
ਮੁੱਖ ਮੰਤਰੀ ਨੇ ਕਿਹਾ, “ਨਹਿਰ ਦਾ ਮੌਜੂਦਾ ਢਾਂਚਾ ਵੇਲਾ ਵਿਹਾਅ ਗਿਆ ਸੀ, ਜਿਸ ਕਾਰਨ ਸਾਉਣੀ ਦੇ ਸੀਜ਼ਨ ਦੌਰਾਨ ਲਗਭਗ 1,000 ਕਿਊਸਿਕ ਪਾਣੀ ਦੀ ਥੁੜ੍ਹ ਹੋ ਜਾਂਦੀ ਸੀ ਅਤੇ ਨਹਿਰਾਂ ਨੂੰ ਰੋਟੇਸ਼ਨਲ ਆਧਾਰ ‘ਤੇ ਚਲਾਉਣਾ ਪੈਂਦਾ ਸੀ। ਨਹਿਰ ਦੇ ਨਵੀਨੀਕਰਨ ਦਾ ਇਹ ਪ੍ਰੋਜੈਕਟ ਮਾਲਵਾ ਖੇਤਰ ਦੇ ਕਿਸਾਨਾਂ ਦੀ ਆਰਥਿਕ ਖੁਸ਼ਹਾਲੀ ਵਿੱਚ ਮਹੱਤਵਪੂਰਨ ਯੋਗਦਾਨ ਪਾਵੇਗਾ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਨੇ ਨਹਿਰੀ ਵਿਵਸਥਾ ਨੂੰ ਮੁੜ ਸੁਰਜੀਤ ਕਰਨ ਲਈ 6,500 ਕਰੋੜ ਖਰਚ ਕੀਤੇ ਹਨ ਅਤੇ ਪਹਿਲੀ ਵਾਰ ਸੂਬੇ ਦੇ 1365 ਪਿੰਡਾਂ ਨੂੰ ਨਹਿਰੀ ਪਾਣੀ ਮਿਲਿਆ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ‘ਆਪ’ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਸੂਬੇ ਵਿੱਚ ਸਿੰਚਾਈ ਲਈ ਸਿਰਫ 21 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ। “ਅੱਜ, ਨਹਿਰੀ ਪਾਣੀ ਦਾ 68 ਫੀਸਦੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਸ ਨੂੰ 85 ਫੀਸਦੀ ਤੱਕ ਵਧਾ ਦਿੱਤਾ ਜਾਵੇਗਾ।” ਉਨ੍ਹਾਂ ਕਿਹਾ ਕਿ ਟੇਲਾਂ ‘ਤੇ ਪਾਣੀ ਪਹੁੰਚਾਉਣ ਲਈ 6,900 ਕਿਲੋਮੀਟਰ ਲੰਮੇ 18,349 ਖਾਲਿਆਂ ਨੂੰ ਬਹਾਲ ਕੀਤਾ ਗਿਆ। ਪਿਛਲੀਆਂ ਸਰਕਾਰਾਂ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਿਨ੍ਹਾਂ ਲੀਡਰਾਂ ਦੇ ਘਰਾਂ ਤੱਕ ਨਹਿਰਾਂ ਖਤਮ ਹੋ ਜਾਂਦੀਆਂ ਸਨ, ਉਨ੍ਹਾਂ ਨੇ ਕਦੇ ਇਸ ਗੱਲ ਦੀ ਪ੍ਰਵਾਹ ਨਹੀਂ ਕੀਤੀ। ਅਜਿਹੇ ਫੈਸਲੇ ਸਿਰਫ਼ ਉਹ ਆਗੂ ਹੀ ਲੈ ਸਕਦੇ ਹਨ ਜੋ ਜ਼ਮੀਨੀ ਹਕੀਕਤਾਂ ਤੋਂ ਜਾਣੂੰ ਹੋਣ, ਨਾ ਕਿ ਉਹ ਜਿਹੜੇ ਪਹਾੜਾਂ ‘ਤੇ ਕਾਨਵੈਂਟ ਸਕੂਲਾਂ ਵਿੱਚ ਪੜ੍ਹੇ ਹੋਣ।” ਉਨ੍ਹਾਂ ਅੱਗੇ ਕਿਹਾ, “ਇਹ ਰਵਾਇਤੀ ਸਿਆਸੀ ਪਾਰਟੀਆਂ ਗੱਦਾਰ ਸਨ ਜੋ ਕਦੇ ਵੀ ਸੂਬੇ ਅਤੇ ਇਸ ਦੇ ਲੋਕਾਂ ਪ੍ਰਤੀ ਵਫ਼ਾਦਾਰ ਨਹੀਂ ਰਹੀਆਂ।”
ਉਨ੍ਹਾਂ ਨੇ ਲੋਕਾਂ ਨੂੰ ਯਾਦ ਦਿਵਾਇਆ, “ਜਿਨ੍ਹਾਂ ਲੋਕਾਂ ਨੇ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਦੇ ਸਮਝੌਤੇ ‘ਤੇ ਦਸਤਖਤ ਕੀਤੇ ਸਨ ਅਤੇ ਇਸ ਦੇ ਸਰਵੇਖਣ ਦੀ ਇਜਾਜ਼ਤ ਦਿੱਤੀ ਸੀ, ਉਨ੍ਹਾਂ ਦੇ ਹਰਿਆਣਾ ਵਿੱਚ ਵੱਡੇ ਰਿਜ਼ੋਰਟ ਹਨ, ਜਦੋਂ ਕਿ ਦੂਜਾ ਜਿਸ ਨੇ ਉਸ ਸਮੇਂ ਦੇ ਪ੍ਰਧਾਨ ਮੰਤਰੀ ਨੂੰ ਟੱਕ ਲਾਉਣ ਲਈ ਚਾਂਦੀ ਦੀ ਕਹੀ ਪੇਸ਼ ਕੀਤੀ ਸੀ, ਅੱਜ ਉਹ ਆਪਣੇ ਆਪ ਨੂੰ ‘ਪਾਣੀ ਦਾ ਰਾਖਾ’ ਕਹਾਉਂਦੇ ਹਨ। ਇਨ੍ਹਾਂ ਲੋਕਾਂ ਨੇ ਆਪਣੇ ਨਿੱਜੀ ਰਾਜਨੀਤਿਕ ਹਿੱਤਾਂ ਲਈ ਸੂਬੇ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕੀਤਾ ਅਤੇ ਇਸੇ ਕਰਕੇ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਨੇ ਪੂਰੀ ਤਰ੍ਹਾਂ ਨਾਕਾਰ ਦਿੱਤਾ।”
ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ‘ਤੇ ਤਨਜ਼ ਕੱਸਦਿਆਂ ਉਨ੍ਹਾਂ ਕਿਹਾ, “ਇਸ ਡਰਾਮੇ ਦਾ ਅਸਲੀ ਨਾਮ ‘ਪਰਿਵਾਰ ਬਚਾਓ ਯਾਤਰਾ’ ਹੈ। 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ, ਇਹ ਸੂਬੇ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ?”
ਸਰਹੱਦੀ ਇਲਾਕੇ ਦੇ ਵਸਨੀਕਾਂ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਵੱਲੋਂ ਸਰਹੱਦੀ ਇਲਾਕੇ ਦੇ ਵਸਨੀਕਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ, ਜੋ ਦੇਸ਼ ਦੇ ਸੱਚੇ ਦੇਸ਼ ਭਗਤ ਹਨ।”
ਉਨ੍ਹਾਂ ਦੱਸਿਆ ਕਿ ਪੰਜਾਬ ਦੀ ਸਰਹੱਦੀ ਪੱਟੀ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਕੇਂਦਰ ਸਰਕਾਰ ਨੇ ਸਰਹੱਦੀ ਵਾੜ ਨੂੰ ਅੰਤਰਰਾਸ਼ਟਰੀ ਸਰਹੱਦ ਦੇ ਨੇੜੇ ਤਬਦੀਲ ਕਰਨ ਲਈ ਸਿਧਾਂਤਕ ਤੌਰ ‘ਤੇ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਨਾਲ ਵਾੜ ਤੋਂ ਪਰੇ ਫਸੇ ਹਜ਼ਾਰਾਂ ਏਕੜ ਖੇਤਾਂ ‘ਤੇ ਬੇਰੋਕ ਖੇਤੀ ਲਈ ਰਾਹ ਪੱਧਰਾ ਹੋ ਜਾਵੇਗਾ। ਉਨ੍ਹਾਂ ਕਿਹਾ, “ਕਿਸਾਨਾਂ ਨੂੰ ਲੰਬੇ ਸਮੇਂ ਤੋਂ ਪਛਾਣ ਪੱਤਰ ਦਿਖਾ ਕੇ ਬੀਐਸਐਫ ਦੀ ਸੁਰੱਖਿਆ ਹੇਠ ਆਪਣੇ ਖੇਤਾਂ ਤੱਕ ਪਹੁੰਚਣ ਲਈ ਵਾੜ ਪਾਰ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ ਅਤੇ 532 ਕਿਲੋਮੀਟਰ ਭਾਰਤ-ਪਾਕਿ ਸਰਹੱਦ ‘ਤੇ ਰੋਜ਼ਾਨਾ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿੱਥੇ ਇਹ ਵਾੜ ਪੰਜਾਬ ਦੇ ਖੇਤਰ ਵਿੱਚ ਬਹੁਤ ਅੰਦਰ ਲਗਾਈ ਗਈ ਹੈ।”
ਪਾਣੀ ਦੀ ਵੰਡ ਸਬੰਧੀ ਆਪਣੇ ਸਟੈਂਡ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਕਿਸੇ ਨੂੰ ਵੀ ਸੂਬੇ ਤੋਂ ਇੱਕ ਬੂੰਦ ਵੀ ਪਾਣੀ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।” ਉਨ੍ਹਾਂ ਅੱਗੇ ਕਿਹਾ, “ਸਤਲੁਜ ਯਮੁਨਾ ਲਿੰਕ ਦੇ ਮੁੱਦੇ ਸਿਰਫ਼ ਯਮੁਨਾ ਸਤਲੁਜ ਲਿੰਕ ਰਾਹੀਂ ਹੀ ਹੱਲ ਕੀਤੇ ਜਾ ਸਕਦੇ ਹਨ, ਜੋ ਯਮੁਨਾ ਦੇ ਪਾਣੀ ਦੀ ਸਮਝਦਾਰੀ ਨਾਲ ਵਰਤੋਂ ਨੂੰ ਯਕੀਨੀ ਬਣਾਏਗਾ। ਪੰਜਾਬ ਕੋਲ ਕਿਸੇ ਵੀ ਸੂਬੇ ਨੂੰ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਪਾਣੀ ਦੇਣ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬੇ ਕੋਲ ਆਪਣਾ ਦਰਿਆਈ ਪਾਣੀ ਹੋਣ ਦੇ ਬਾਵਜੂਦ ਪੰਜਾਬ ਪਾਣੀ ਸਬੰਧੀ ਆਪਣੀਆਂ ਜ਼ਰੂਰਤਾਂ ਨੂੰ ਨਜ਼ਰਅੰਦਾਜ਼ ਕਰਕੇ ਉਨ੍ਹਾਂ ਸੂਬਿਆਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਲਗਭਗ 60 ਫ਼ੀਸਦ ਪਾਣੀ ਦਿੰਦਾ ਹੈ ਜਿਨ੍ਹਾਂ ਵਿੱਚੋਂ ਰਾਵੀ-ਬਿਆਸ ਅਤੇ ਸਤਲੁਜ ਦਰਿਆ ਨਹੀਂ ਲੰਘਦੇ। ਪੰਜਾਬ ਦੇ ਦਰਿਆਵਾਂ ਦਾ ਪਾਣੀ ਭਾਈਵਾਲ ਸੂਬਿਆਂ ਵਿੱਚ ਸਾਂਝਾ ਕੀਤਾ ਜਾਂਦਾ ਹੈ, ਜਦੋਂ ਕਿ ਹੜ੍ਹਾਂ ਨਾਲ ਸਬੰਧਤ ਨੁਕਸਾਨ ਸਿਰਫ਼ ਪੰਜਾਬ ਨੂੰ ਹੀ ਝੱਲਣਾ ਪੈਂਦਾ ਹੈ ਅਤੇ ਭਾਰੀ ਸਾਲਾਨਾ ਵਿੱਤੀ ਬੋਝ ਚੁੱਕਣਾ ਪੈਂਦਾ ਹੈ।” ਉਨ੍ਹਾਂ ਕਿਹਾ, “ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤ ਸਭ ਤੋਂ ਉੱਪਰ ਹੈ ਅਤੇ ਇਸ ਸਬੰਧ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।”

ਅਕਾਲੀ ਲੀਡਰਸ਼ਿਪ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ, “ਜਿਨ੍ਹਾਂ ਨੂੰ ਆਪਣੀ ਪਾਰਟੀ ਦੀ ਕਮੇਟੀ ਬਣਾਉਣ ਲਈ 11 ਮੈਂਬਰ ਵੀ ਨਹੀਂ ਮਿਲ ਰਹੇ, ਉਹ ਸੂਬੇ ਵਿੱਚ 117 ਸੀਟਾਂ ਜਿੱਤਣ ਦੇ ਸੁਪਨੇ ਦੇਖ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਆਗੂਆਂ ਨੇ ਸੂਬੇ ਵਿੱਚ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਸੀ ਅਤੇ ਨਸ਼ਾ ਤਸਕਰਾਂ ਨੂੰ ਬਚਾ ਕੇ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕ ਦਿੱਤਾ। ਅੱਜ ਵੀ, ਉਹ ਗੈਂਗਸਟਰਾਂ ਨੂੰ ਉਤਸ਼ਾਹਿਤ ਕਰ ਰਹੇ ਹਨ ਅਤੇ ਉਨ੍ਹਾਂ ਵਿੱਚੋਂ ਇੱਕ ਨੂੰ ਤਰਨ ਤਾਰਨ ਉਪ ਚੋਣਾਂ ਦੌਰਾਨ ਪਾਰਟੀ ਦੀ ਟਿਕਟ ਦੇ ਕੇ ਮੈਦਾਨ ਵਿੱਚ ਉਤਾਰਿਆ ਗਿਆ ਸੀ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਦਲ ਸਿਆਸੀ ਤੌਰ ‘ਤੇ ਨਾਕਾਰਾ ਆਗੂਆਂ ਦੀ ਪਾਰਟੀ ਹੈ ਜਿਨ੍ਹਾਂ ਨੂੰ ਵਾਰ-ਵਾਰ ਲੋਕਾਂ ਵੱਲੋਂ ਨਕਾਰਿਆ ਗਿਆ ਹੈ। ਉਹ ਧਰਮ ਦੀ ਦੁਰਵਰਤੋਂ ਕਰ ਸਕਦੇ ਹਨ ਪਰ ਲੋਕ ਇਹਨਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ। ਲੋਕ ਉਨ੍ਹਾਂ ਨੂੰ ਉਨ੍ਹਾਂ ਦੇ ਪਾਪਾਂ ਲਈ ਕਦੇ ਮੁਆਫ਼ ਨਹੀਂ ਕਰਨਗੇ ਅਤੇ ਉਨ੍ਹਾਂ ਨੂੰ ਦੁਬਾਰਾ ਸਬਕ ਸਿਖਾਉਣਗੇ।” ਉਨ੍ਹਾਂ ਅੱਗੇ ਕਿਹਾ, “ਲੋਕਾਂ ਨੇ ਉਨ੍ਹਾਂ ਨੂੰ ਵਾਰ-ਵਾਰ ਚੁਣਿਆ ਸੀ ਪਰ ਉਨ੍ਹਾਂ ਨੇ ਸੂਬੇ ਦੀ ਪਿੱਠ ਵਿੱਚ ਛੁਰਾ ਮਾਰਿਆ। ਉਨ੍ਹਾਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ ਜਿਸ ਕਰਕੇ ਉਨ੍ਹਾਂ ਨੂੰ ਮਾਫ਼ ਨਹੀਂ ਕੀਤਾ ਜਾ ਸਕਦਾ।”

ਉਨ੍ਹਾਂ ਕਿਹਾ, “ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਸਧਾਰਨ ਘਰ ਦਾ ਪੁੱਤਰ ਸੂਬੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ।” ਉਨ੍ਹਾਂ ਕਿਹਾ ਕਿ ਲੋਕਾਂ ਦਾ ਅਜਿਹੀਆਂ ਪਾਰਟੀਆਂ ਤੋਂ ਵਿਸ਼ਵਾਸ ਉੱਠ ਗਿਆ ਹੈ। ਉਨ੍ਹਾਂ ਕਿਹਾ, “ਪਿਛਲੀਆਂ ਸਰਕਾਰਾਂ ਨੇ ਪੰਜਾਬ ਅਤੇ ਪੰਜਾਬੀਆਂ ਦੀ ਬਜਾਏ ਆਪਣੇ ਪਰਿਵਾਰਕ ਮੈਂਬਰਾਂ ਬਾਰੇ ਵਧੇਰੇ ਚਿੰਤਾ ਦਿਖਾਈ ਅਤੇ ਇਸੇ ਲਈ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾਇਆ ਸੀ। ਉਹ ਸਵੇਰੇ-ਸਵੇਰੇ ਹੀ ਮੇਰੇ ਵਿਰੁੱਧ ਜ਼ਹਿਰ ਉਗਲਣਾ ਸ਼ੁਰੂ ਕਰ ਦਿੰਦੇ ਹਨ ਕਿਉਂਕਿ ਮੈਂ ਲੋਕਾਂ ਦੇ ਸਾਹਮਣੇ ਉਨ੍ਹਾਂ ਦਾ ਅਸਲ ਚਿਹਰਾ ਨੰਗਾ ਕਰ ਦਿੱਤਾ ਹੈ।”
ਇਕ ਹੋਰ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਅਤੇ ਅਕਾਲੀਆਂ ਦਾ ਸਿਰਫ਼ ਚਾਰ ਸੂਤਰੀ ਏਜੰਡਾ ਹੈ ਜਿਸ ਤਹਿਤ ਉਹ ਆਪਣੇ ਪੁੱਤ-ਭਤੀਜਾ ਅਤੇ ਸਾਲਾ-ਜੀਜਾ ਦੀ ਭਲਾਈ ਨੂੰ ਯਕੀਨੀ ਬਣਾਉਣਾ ਚਾਹੁੰਦੇ ਹਨ।’’”
ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ, “ਆਪ ਸਰਕਾਰ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਪੂਰੀ ਜ਼ਿੰਮੇਵਾਰੀ ਨਾਲ ਸੁਚੱਜੀ ਵਰਤੋਂ ਕਰ ਰਹੀ ਹੈ। 90 ਫੀਸਦੀ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਵੀ ਬਿਜਲੀ ਮਿਲ ਰਹੀ ਹੈ, ਜੋ ਨਿਵੇਕਲੀ ਮਿਸਾਲ ਹੈ।”
ਉਨ੍ਹਾਂ ਅੱਗੇ ਕਿਹਾ ਕਿ ਇੱਕ ਅਜਿਹੇ ਸਮੇਂ ਜਦੋਂ ਦੇਸ਼ ਦੀਆਂ ਜਾਇਦਾਦਾਂ ਕੇਂਦਰ ਸਰਕਾਰ ਵੱਲੋਂ ਆਪਣੇ ਰਸੂਖ਼ਦਾਰ ਕਰੀਬੀਆਂ ਜਾਂ ਦੋਸਤਾਂ ਨੂੰ ਨਿਗੂਣੀਆਂ ਕੀਮਤਾਂ ‘ਤੇ ਵੰਡੀਆਂ ਜਾ ਰਹੀਆਂ ਹਨ, ਪੰਜਾਬ ਸਰਕਾਰ ਨੇ ਇੱਕ ਪ੍ਰਾਈਵੇਟ ਥਰਮਲ ਪਲਾਂਟ ਖ਼ਰੀਦ ਕੇ ਇਤਿਹਾਸ ਰਚਿਆ ਹੈ।”
ਸਿਹਤ ਸੰਭਾਲ ਸੁਧਾਰਾਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, “ਮੁਫ਼ਤ ਸਿਹਤ ਸੰਭਾਲ ਪ੍ਰਦਾਨ ਕਰਨ ਲਈ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾ ਰਹੀਆਂ ਹਨ।” ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਲੇਠੀ ਯੋਜਨਾ ਹੈ, ਜੋ ਪੰਜਾਬ ਵਿੱਚ ਵਸਦੇ ਹਰੇਕ ਪਰਿਵਾਰ ਲਈ 10 ਲੱਖ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ, ਭਾਰਤ ਦਾ ਪਹਿਲਾ ਸੂਬਾ ਹੈ, ਜਿਸ ਨੇ ਅਜਿਹੀ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕੀਤੀ ਹੈ, ਜਿਸ ਨਾਲ ਲੋਕਾਂ ’ਤੇ ਵਿੱਤੀ ਬੋਝ ਕਾਫ਼ੀ ਹੱਦ ਤੱਕ ਘਟਿਆ ਹੈ ਅਤੇ ਨਾਲ ਹੀ ਮਿਆਰੀ ਸੇਵਾਵਾਂ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਇਤਿਹਾਸਕ ਕਦਮ ਦਾ ਉਦੇਸ਼ ਸਾਰੇ ਪਰਿਵਾਰਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ।”
ਉਨ੍ਹਾਂ ਅੱਗੇ ਕਿਹਾ ਕਿ 63,000 ਤੋਂ ਵੱਧ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫਾਰਸ਼ ਦੇ ਦਿੱਤੀਆਂ ਗਈਆਂ ਹਨ।
ਨਸ਼ਿਆਂ ਵਿਰੁੱਧ ਲੜਾਈ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਡਰੱਗ ਮਾਫੀਆ ਨੂੰ ਪਹਿਲਾਂ ਦੀਆਂ ਸਰਕਾਰਾਂ ਵੱਲੋਂ ਸਰਪ੍ਰਸਤੀ ਦਿੱਤੀ ਜਾਂਦੀ ਸੀ, ਪਰ ਸਾਡੀ ਸਰਕਾਰ ਨੇ ਨਸ਼ਿਆਂ ਵਿਰੁੱਧ ‘ਯੁੱਧ ਨਸ਼ਿਆਂ ਵਿਰੁੱਧ’ ਸ਼ੁਰੂ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਇਸ ਲਾਹਨਤ ਨੂੰ ਜੜ੍ਹੋਂ ਖ਼ਤਮ ਕਰਨ ਲਈ ਸੁਚੱਜੀ ਯੋਜਨਾਬੰਦੀ ਕੀਤੀ ਗਈ ਹੈ ਅਤੇ ਜੰਗ ਪੂਰੀ ਤਰ੍ਹਾਂ ਸ਼ੁਰੂ ਹੋ ਗਈ ਹੈ। ਨਸ਼ਿਆਂ ਦੀ ਸਪਲਾਈ ਨੂੰ ਤੋੜਨ ਤੋਂ ਇਲਾਵਾ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ ਅਤੇ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ।”’’
ਭਾਈਚਾਰਕ ਸ਼ਮੂਲੀਅਤ ਦੀ ਮੰਗ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕਾਂ ਦੇ ਸਰਗਰਮ ਸਹਿਯੋਗ ਨਾਲ ਇਸ ਮੁਹਿੰਮ ਨੂੰ ਲੋਕ-ਲਹਿਰ ਬਣਾਉਣ ਦੀ ਲੋੜ ਹੈ। ਉਹ ਦਿਨ ਦੂਰ ਨਹੀਂ ਜਦੋਂ, ਭਾਈਚਾਰਕ ਸ਼ਮੂਲੀਅਤ ਨਾਲ ਪੰਜਾਬ ਪੂਰੀ ਤਰ੍ਹਾਂ ਨਸ਼ਾ ਮੁਕਤ ਸੂਬਾ ਬਣ ਜਾਵੇਗਾ।” ਉਨ੍ਹਾਂ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਪੰਜਾਬ ਦੀ ਤਰੱਕੀ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।
ਇਸ ਮੌਕੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਤੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੀ ਮੌਜੂਦ ਸਨ।
ਪੰਜਾਬ ਪੁਲਿਸ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਖਤਰਿਆਂ ਅੱਗੇ ਹਿੱਕ ਤਾਣ ਕੇ ਖੜ੍ਹੀ : CM ਭਗਵੰਤ ਮਾਨ
written by Live 24 Punjabi
- ਪੰਜਾਬ ਪੁਲਿਸ ਵਿੱਚ 2577 ਜਵਾਨ ਸ਼ਾਮਲ, ਸਰਕਾਰ ਨੇ ਪੁਲਿਸ ਵਿੱਚ ਹੁਣ ਤੱਕ 12 ਹਜ਼ਾਰ ਤੋਂ ਵੱਧ ਰਿਕਾਰਡ ਭਰਤੀ ਕੀਤੀ
- ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਨੂੰ ਆਧੁਨਿਕ ਸਾਧਨਾਂ ਨਾਲ ਲੈਸ ਕਰਨਾ ਦੇਸ਼ ਦੀ ਸੁਰੱਖਿਆ ਵਿੱਚ ਵੀ ਵੱਡਾ ਯੋਗਦਾਨ
- ਸੂਬੇ ਦੀ ਸੁਰੱਖਿਆ ਤੇ ਸ਼ਾਂਤੀ ਲਈ ਸਰਕਾਰ ਵਚਨਬੱਧ, ਪੁਲਿਸ ਨੂੰ ਆਧੁਨਿਕ ਬਣਾਉਣ ਲਈ 1100 ਕਰੋੜ ਰੁਪਏ ਖਰਚੇ ਜਾਣਗੇ
- ਬੀ.ਐਸ.ਐਫ. ਨਾਲ ਮਿਲ ਕੇ ਪੰਜਾਬ ਪੁਲਿਸ ਨੇ ਕਈ ਸਫਲ ਅਪ੍ਰੇਸ਼ਨ ਕੀਤੇ ਅਤੇ ਪਾਕਿਸਤਾਨ ਤੋਂ ਆਉਣ ਵਾਲੇ ਨਸ਼ਿਆਂ ਨੂੰ ਕਾਬੂ ਕੀਤਾ
- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀ.ਏ.ਪੀ. ਕੰਪਲੈਕਸ ਜਲੰਧਰ ਵਿਖੇ ਪਾਸਿੰਗ ਆਊਟ ਪਰੇਡ ਨੂੰ ਸੰਬੋਧਨ ਕੀਤਾ
ਜਲੰਧਰ, 25 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਨੂੰ ਹਰ ਰੋਜ਼ ਪਾਕਿਸਤਾਨ ਵੱਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਡਰੋਨਾਂ ਦੀ ਘੁਸਪੈਠ ਰਾਹੀਂ ਸੂਬੇ ਦਾ ਮਾਹੌਲ ਖਰਾਬ ਕਰਨ ਲਈ ਘੜੇ ਜਾ ਰਹੇ ਨਾਪਾਕ ਮਨਸੂਬਿਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਕੌਮਾਂਤਰੀ ਸਰਹੱਦ ਦੀ ਰਾਖੀ ਲਈ ਡਟ ਕੇ ਪਹਿਰਾ ਦੇ ਰਹੀ ਹੈ ਅਤੇ ਪੰਜਾਬ ਪੁਲਿਸ ਸਿਰਫ ਪੰਜਾਬ ਦੀ ਹੀ ਨਹੀਂ ਸਗੋਂ ਸਮੁੱਚੇ ਦੇਸ਼ ਦੀ ਪੁਲਿਸ ਹੈ ਜੋ ਆਪਣਾ ਫਰਜ਼ ਨਿਭਾਅ ਰਹੀ ਹੈ। ਸੂਬੇ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਪਾਸਿੰਗ ਆਊਟ ਪਰੇਡ ਦੌਰਾਨ 2,577 ਨਵੇਂ ਪੁਲਿਸ ਜਵਾਨਾਂ ਨੂੰ ਰਸਮੀ ਤੌਰ ‘ਤੇ ਪੰਜਾਬ ਪੁਲਿਸ ਵਿੱਚ ਸ਼ਾਮਲ ਕਰਵਾਇਆ। ਮੁੱਖ ਮੰਤਰੀ ਦੀ ਇਸ ਪਹਿਲਕਦਮੀ ਨੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਪੁਲਿਸ ਦੇ ਆਧੁਨਿਕੀਕਰਨ ਲਈ ਸੂਬਾ ਸਰਕਾਰ ਦੀ ਦੋਹਰੀ ਵਚਨਬੱਧਤਾ ਦਾ ਪ੍ਰਗਟਾਵਾ ਕੀਤਾ।
ਪੰਜਾਬ ਪੁਲਿਸ ਦੀ ਭਰਤੀ ਮੁਹਿੰਮ ਨੂੰ ‘ਆਪ’ ਸਰਕਾਰ ਦੀ ਰੋਜ਼ਗਾਰ ਕ੍ਰਾਂਤੀ ਦਾ ਅਹਿਮ ਹਿੱਸਾ ਐਲਾਨਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਮਾਰਚ, 2022 ਤੋਂ ਲੈ ਕੇ ਹੁਣ ਤੱਕ 12,010 ਤੋਂ ਵੱਧ ਪੁਲਿਸ ਜਵਾਨ ਨਿਯੁਕਤ ਕੀਤੇ ਗਏ ਹਨ, ਵਿਗਿਆਨਕ ਲੀਹਾਂ ‘ਤੇ ਫੋਰਸ ਨੂੰ ਅਪਗ੍ਰੇਡ ਕਰਨ ਲਈ 1100 ਕਰੋੜ ਰੁਪਏ ਰੱਖੇ ਗਏ ਹਨ ਅਤੇ ਸਾਈਬਰ ਅਪਰਾਧ, ਅੱਤਵਾਦ ਅਤੇ ਨਸ਼ਿਆਂ ਦਾ ਟਾਕਰਾ ਕਰਨ ਲਈ ਆਰਟੀਫਿਸ਼ੀਅਲ ਇੰਟੈਲੀਜੈਂਸ, ਵਿਸ਼ੇਸ਼ ਤਕਨੀਕੀ ਯੂਨਿਟ ਅਤੇ ਮਜ਼ਬੂਤ ਐਂਟੀ-ਨਾਰਕੋਟਿਕਸ ਟਾਸਕ ਫੋਰਸ ਸਮੇਤ ਅਤਿ-ਆਧੁਨਿਕ ਕਦਮ ਚੁੱਕੇ ਜਾ ਰਹੇ ਹਨ।
‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ 50,238 ਗ੍ਰਿਫ਼ਤਾਰੀਆਂ ਅਤੇ ਸੜਕ ਸੁਰੱਖਿਆ ਫੋਰਸ ਵੱਲੋਂ ਬਚਾਈਆਂ ਗਈਆਂ 46,399 ਜ਼ਿੰਦਗੀਆਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਰਿਕਾਰਡ ਭਰਤੀ, ਤੇਜ਼ੀ ਨਾਲ ਤਕਨੀਕੀ ਅਪਗ੍ਰੇਡੇਸ਼ਨ ਅਤੇ ਅਪਰਾਧ ਵਿਰੁੱਧ ਬੇਮਿਸਾਲ ਕਾਰਵਾਈ ਹੋ ਰਹੀ ਹੈ, ਜੋ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਅਤੇ ਸਥਿਰਤਾ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੀ ਸਰਕਾਰ ਦੇ ਦ੍ਰਿੜ੍ਹ ਸੰਕਲਪ ਦੀ ਗਵਾਹੀ ਭਰਦੀ ਹੈ।
‘ਐਕਸ’ ’ਤੇ ਸਮਾਰੋਹ ਦੀਆਂ ਕੁਝ ਝਲਕੀਆਂ ਸਾਂਝੀਆਂ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਜਲੰਧਰ ਵਿੱਚ ਪੰਜਾਬ ਪੁਲਿਸ ਦੀ ਵੱਕਾਰੀ ਪਾਸਿੰਗ-ਆਊਟ ਪਰੇਡ ਵਿੱਚ ਸ਼ਾਮਲ ਹੋਣਾ ਮਾਣ-ਸਨਮਾਨ ਦੀ ਗੱਲ ਸੀ। ਕੁੱਲ 2,577 ਨਵੇਂ, ਬਹੁਤ ਪ੍ਰੇਰਨਾਦਾਇਕ ਅਫਸਰ ਅਧਿਕਾਰਤ ਤੌਰ ‘ਤੇ ਪੰਜਾਬ ਪੁਲਿਸ ਦੇ ਪਰਿਵਾਰ ਵਿੱਚ ਸ਼ਾਮਲ ਹੋਏ ਹਨ, ਇਨ੍ਹਾਂ ਸਾਰਿਆਂ ਨੂੰ ਵਧਾਈਆਂ। ਸਾਡੀ ਸਰਕਾਰ ਦੀ ਅਗਵਾਈ ਹੇਠ 12,000 ਤੋਂ ਵੱਧ ਜਵਾਨਾਂ ਦੀ ਪੁਲਿਸ ਵਿੱਚ ਭਰਤੀ ਦਾ ਰਿਕਾਰਡ ਕਾਇਮ ਕੀਤਾ ਗਿਆ ਹੈ, ਉੱਚ-ਤਕਨੀਕੀ ਯੂਨਿਟਾਂ ਸਥਾਪਤ ਕੀਤੀਆਂ ਗਈਆਂ ਹਨ ਅਤੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਸਖ਼ਤ ਮੁਹਿੰਮ ਜਾਰੀ ਹੈ। ਅਸੀਂ ਪੰਜਾਬ ਦੀ ਸੁਰੱਖਿਆ ਅਤੇ ਸ਼ਾਂਤੀ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹਾਂ। ਜੈ ਹਿੰਦ।”
ਇਸ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਹੁਦਾ ਸੰਭਾਲਣ ਤੋਂ ਬਾਅਦ, ਮੈਂ ਪੰਜਾਬ ਪੁਲਿਸ ਨੂੰ ਵਿਗਿਆਨਕ ਲੀਹਾਂ ‘ਤੇ ਅਪਗ੍ਰੇਡ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਅਤੇ ਇਸ ਮਕਸਦ ਲਈ 1,100 ਕਰੋੜ ਰੁਪਏ ਰੱਖੇ ਗਏ ਹਨ।” ਉਨ੍ਹਾਂ ਅੱਗੇ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੰਜਾਬ ਪੁਲਿਸ ਨੂੰ ਹਰੇਕ ਤਰ੍ਹਾਂ ਦੀ ਚੁਣੌਤੀ ਦਾ ਮੁਕਾਬਲਾ ਕਰਨ ਅਤੇ ਦੇਸ਼ ਦੀ ਏਕਤਾ, ਅਖੰਡਤਾ ਤੇ ਪ੍ਰਭੂਸੱਤਾ ਨੂੰ ਕਾਇਮ ਰੱਖਣ ਲਈ ਆਧੁਨਿਕ ਲੀਹਾਂ ‘ਤੇ ਲੈਸ ਕੀਤਾ ਗਿਆ ਹੈ।”
ਪੰਜਾਬ ਦੀਆਂ ਚੁਣੌਤੀਆਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ, “ਇਕ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਪੁਲਿਸ ਆਪਣੀ ਡਿਊਟੀ ਨੂੰ ਮੁਸਤੈਦੀ ਨਾਲ ਨਾਲ ਨਿਭਾਅ ਰਹੀ ਹੈ।”
ਸਮਾਰੋਹ ਵਿੱਚ ਸ਼ਾਮਲ ਹੋਣ ‘ਤੇ ਆਪਣੀ ਖੁਸ਼ੀ ਜ਼ਾਹਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਪਾਸਿੰਗ ਆਊਟ ਪਰੇਡ ਲਈ ਪੰਜਾਬ ਆਰਮਡ ਪੁਲਿਸ ਕੈਂਪਸ ਵਿੱਚ ਆ ਕੇ ਬਹੁਤ ਖੁਸ਼ ਹਾਂ।” ਉਨ੍ਹਾਂ ਅੱਗੇ ਕਿਹਾ, “ਅੱਜ ਦੀ ਪਾਸਿੰਗ ਆਊਟ ਪਰੇਡ ਵਿੱਚ ਪੰਜਾਬ ਪੁਲਿਸ ਦੇ ਵੱਖ-ਵੱਖ ਕਾਡਰਾਂ ਦੇ ਕੁੱਲ 2,577 ਜਵਾਨ ਅਤੇ ਅਧਿਕਾਰੀ ਹਿੱਸਾ ਲੈ ਰਹੇ ਹਨ। ਇਹ ਪਰੇਡ ਉਨ੍ਹਾਂ ਦੀ ਮੁੱਢਲੀ ਸਿਖਲਾਈ ਦੇ ਮੁਕੰਮਲ ਹੋ ਜਾਣ ਨੂੰ ਦਰਸਾਉਂਦੀ ਹੈ ਅਤੇ ਇਨ੍ਹਾਂ ਸਾਰੇ ਪੁਲਿਸ ਕਰਮਚਾਰੀਆਂ ਨੂੰ ਡਿਊਟੀ ਲਈ ਵੱਖ-ਵੱਖ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤਾ ਜਾਵੇਗਾ।”
ਪੁਲਿਸ ਟ੍ਰੇਨਿੰਗ ਸੈਂਟਰਾਂ ਦੀ ਮਹੱਤਤਾ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਵੱਖ-ਵੱਖ ਰੈਂਕਾਂ ਦੇ ਇਨ੍ਹਾਂ ਨਵੇਂ ਭਰਤੀ ਪੁਲਿਸ ਜਵਾਨਾਂ ਨੇ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ, ਫਿਲੌਰ, ਪੁਲਿਸ ਰਿਕਰੂਟ ਟ੍ਰੇਨਿੰਗ ਸੈਂਟਰ, ਜਹਾਨ ਖੇਲਾਂ (ਹੁਸ਼ਿਆਰਪੁਰ) ਅਤੇ ਇਨ-ਸਰਵਿਸ ਟ੍ਰੇਨਿੰਗ ਸੈਂਟਰ, ਕਪੂਰਥਲਾ ਵਿੱਚ ਸਿਖਲਾਈ ਪ੍ਰਾਪਤ ਕੀਤੀ ਹੈ।”
ਉਨ੍ਹਾਂ ਅੱਗੇ ਕਿਹਾ, “ਮਾਰਚ, 2022 ਤੋਂ ਲੈ ਕੇ ਹੁਣ ਤੱਕ ਪੰਜਾਬ ਸਰਕਾਰ ਨੇ ਵੱਖ-ਵੱਖ ਕਾਡਰਾਂ ਅਤੇ ਰੈਂਕਾਂ ਦੇ 12,010 ਤੋਂ ਵੱਧ ਪੁਲਿਸ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਹਨ। ਇਨ੍ਹਾਂ ਵਿੱਚ 1,062 ਸਬ-ਇੰਸਪੈਕਟਰ, 450 ਹੈੱਡ ਕਾਂਸਟੇਬਲ, 10,098 ਕਾਂਸਟੇਬਲ ਅਤੇ 400 ਸਿਵਲੀਅਨ ਸਟਾਫ ਸ਼ਾਮਲ ਹੈ, ਜਿਨ੍ਹਾਂ ਨੇ ਵੱਖ-ਵੱਖ ਪੰਜਾਬ ਪੁਲਿਸ ਸਿਖਲਾਈ ਕੇਂਦਰਾਂ ਵਿੱਚ ਸਿਖਲਾਈ ਪ੍ਰਾਪਤ ਕੀਤੀ ਹੈ।”
ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਸਰਕਾਰ ਅਧੀਨ ਭਰਤੀ ਪ੍ਰਕਿਰਿਆ ਨਿਰੰਤਰ ਜਾਰੀ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜਦੋਂ ਤੋਂ ਸਾਡੀ ਸਰਕਾਰ ਸੱਤਾ ਵਿੱਚ ਆਈ ਹੈ, ਪੰਜਾਬ ਪੁਲਿਸ ਭਰਤੀ ਪ੍ਰਕਿਰਿਆ ਹਰ ਸਾਲ ਜਾਰੀ ਰਹੀ ਹੈ। ਇਸੇ ਲੜੀ ਤਹਿਤ ਸਾਲ 2025 ਤੋਂ 1,900 ਤੋਂ ਵੱਧ ਭਰਤੀ ਕੀਤੇ ਜਵਾਨਾਂ ਲਈ ਮੁੱਢਲੀ ਸਿਖਲਾਈ ਮਾਰਚ, 2026 ਵਿੱਚ ਸ਼ੁਰੂ ਹੋ ਗਈ। ਇਸੇ ਤਰ੍ਹਾਂ 1,746 ਕਾਂਸਟੇਬਲਾਂ ਦੀ ਭਰਤੀ ਪ੍ਰਕਿਰਿਆ ਲਗਭਗ ਪੂਰੀ ਹੋ ਗਈ ਹੈ ਅਤੇ ਉਨ੍ਹਾਂ ਨੂੰ ਛੇਤੀ ਹੀ ਨਿਯੁਕਤੀ ਪੱਤਰ ਜਾਰੀ ਕੀਤੇ ਜਾਣਗੇ।” ਉਨ੍ਹਾਂ ਅੱਗੇ ਕਿਹਾ, “ਸਾਲ 2026 ਵਿੱਚ ਕੀਤੀ ਜਾਣ ਵਾਲੀ 3,400 ਪੁਲਿਸ ਜਵਾਨਾਂ ਦੀ ਭਰਤੀ ਪ੍ਰਕਿਰਿਆ ਛੇਤੀ ਹੀ ਸ਼ੁਰੂ ਹੋਵੇਗੀ।”
ਤਕਨੀਕੀ ਅਪਗ੍ਰੇਡੇਸ਼ਨ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਪੰਜਾਬ ਪੁਲਿਸ ਨੂੰ ਤਕਨੀਕੀ ਤੌਰ ‘ਤੇ ਲੈਸ ਕਰਨ ਅਤੇ ਹੋਰ ਸਮਰੱਥਵਾਨ ਬਣਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੈ ਜਿਸ ਨੇ ਤਕਨੀਕੀ ਮੁਹਾਰਤ ਵਿੱਚ ਨਿਪੁੰਨ 182 ਸਬ-ਇੰਸਪੈਕਟਰਾਂ ਦੀ ਭਰਤੀ ਕੀਤੀ ਹੈ ਜਿਸ ਵਿੱਚ 112 ਤਕਨੀਕੀ ਮਾਹਿਰ, 11 ਫੋਰੈਂਸਿਕ ਮਾਹਿਰ, ਐਚ.ਆਰ. ਮੈਨੇਜਰ ਅਤੇ 30 ਕੌਂਸਲਰ ਅਤੇ ਤਕਨੀਕੀ ਖੇਤਰਾਂ ਵਿੱਚ ਮੁਹਾਰਤ ਵਾਲੇ 1,547 ਕਾਂਸਟੇਬਲ ਸ਼ਾਮਲ ਹਨ।” ਉਨ੍ਹਾਂ ਕਿਹਾ, “ਇਸ ਭਰਤੀ ਦਾ ਮੁੱਖ ਉਦੇਸ਼ ਆਪਣੇ ਤਕਨੀਕੀ ਸੇਵਾਵਾਂ ਵਿੰਗ ਰਾਹੀਂ ਸਾਈਬਰ ਅਪਰਾਧ, ਵਿੱਤੀ ਧੋਖਾਧੜੀ, ਗੈਂਗਸਟਰ, ਅੱਤਵਾਦ, ਨਸ਼ੀਲੇ ਪਦਾਰਥਾਂ ਅਤੇ ਇਸ ਤਰ੍ਹਾਂ ਦੇ ਅਪਰਾਧਾਂ ਦਾ ਮੁਕਾਬਲਾ ਕਰਨਾ ਹੈ।”
ਉਨ੍ਹਾਂ ਅੱਗੇ ਕਿਹਾ, “ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਅਧਿਕਾਰੀ ਬੀ.ਟੈਕ, ਐਮ.ਟੈੱਕ ਅਤੇ ਐਲ.ਐਲ.ਬੀ. ਵਰਗੀਆਂ ਯੋਗਤਾਵਾਂ ਰੱਖਦੇ ਹਨ।” ਵਿਸ਼ੇਸ਼ ਭਰਤੀ ਬਾਰੇ ਵਿਸਥਾਰ ਵਿੱਚ ਦੱਸਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪੁਲਿਸ ਦੇ ਬਿਊਰੋ ਆਫ਼ ਇਨਵੈਸਟੀਗੇਸ਼ਨ ਵਿੰਗ ਨੇ 125 ਕਾਨੂੰਨੀ ਅਧਿਕਾਰੀ, 21 ਫੋਰੈਂਸਿਕ ਮਾਹਿਰ, 196 ਆਈ.ਟੀ. ਮਾਹਿਰ ਅਤੇ 77 ਵਿੱਤੀ ਮਾਹਿਰ ਭਰਤੀ ਕੀਤੇ ਹਨ ਜਿਨ੍ਹਾਂ ਨੇ ਸਿਖਲਾਈ ਪੂਰੀ ਕਰ ਲਈ ਹੈ ਅਤੇ ਵੱਖ-ਵੱਖ ਪੰਜਾਬ ਪੁਲਿਸ ਯੂਨਿਟਾਂ ਵਿੱਚ ਤਾਇਨਾਤ ਹੋ ਕੇ ਆਪਣੀਆਂ ਪੇਸ਼ੇਵਰ ਸੇਵਾਵਾਂ ਪ੍ਰਦਾਨ ਕਰ ਰਹੇ ਹਨ।”
ਸੜਕ ਸੁਰੱਖਿਆ ਫੋਰਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੜਕ ਹਾਦਸਿਆਂ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਸੜਕ ਸੁਰੱਖਿਆ ਫੋਰਸ ਦਾ ਗਠਨ ਕੀਤਾ ਹੈ, ਜੋ ਕਿ ਸੂਬਾ ਭਰ ਵਿੱਚ ਹਾਦਸੇ ਦੇ ਪੀੜਤਾਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕਰ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਸੜਕ ਸੁਰੱਖਿਆ ਫੋਰਸ 146 ਨਵੇਂ ਵਾਹਨਾਂ ਅਤੇ ਆਧੁਨਿਕ ਉਪਕਰਨਾਂ ਨਾਲ ਲੈਸ ਹੈ, ਜਿਸ ਨਾਲ ਹੁਣ ਤੱਕ 46,399 ਜਾਨਾਂ ਬਚਾਈਆਂ ਗਈਆਂ ਹਨ ਅਤੇ ਜ਼ਖਮੀਆਂ ਨੂੰ ਤੁਰੰਤ ਸਹਾਇਤਾ ਪ੍ਰਦਾਨ ਕੀਤੀ ਗਈ ਹੈ।”
ਉਨ੍ਹਾਂ ਅੱਗੇ ਕਿਹਾ, “ਪੁਲਿਸਿੰਗ ਦੇ ਇਸ ਵਿਲੱਖਣ ਉਪਰਾਲੇ ਨੇ ਦੁਨੀਆ ਭਰ ਤੋਂ ਜੱਸ ਖੱਟਿਆ ਹੈ ਅਤੇ ਸੂਬਾ 6 ਮਿੰਟ 20 ਸਕਿੰਟ ਦੇ ਸਮੇਂ ਅੰਦਰ ਹਾਦਸੇ ਵਾਲੇ ਸਥਾਨ ਉਤੇ ਪਹੁੰਚ ਕੇ ਸਹਾਇਤਾ ਦੇਣ ਵਾਲਾ ਵਿਸ਼ੇਸ਼ ਫੋਰਸ ਵਾਲਾ ਪਹਿਲਾ ਸੂਬਾ ਬਣ ਕੇ ਉਭਰਿਆ ਹੈ।” ਭਗਵੰਤ ਸਿੰਘ ਮਾਨ ਨੇ ਕਿਹਾ, “ਐਸ.ਐਸ.ਐਫ. ਨੂੰ ਹਰ 30 ਕਿਲੋਮੀਟਰ ਦੇ ਘੇਰੇ ਵਿੱਚ ਤਾਇਨਾਤ ਕੀਤਾ ਗਿਆ ਹੈ ਜਿਸ ਦੇ ਨਤੀਜੇ ਵਜੋਂ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ 48 ਫੀਸਦੀ ਦੀ ਕਮੀ ਆਈ ਹੈ, ਜਿਸ ਦੀ ਭਾਰਤ ਸਰਕਾਰ ਨੇ ਵੀ ਸ਼ਲਾਘਾ ਕੀਤੀ ਹੈ।”
‘ਯੁੱਧ ਨਸ਼ੇ ਵਿਰੁੱਧ’ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨਸ਼ਿਆਂ ਦੀ ਲਾਹਨਤ ਨੂੰ ਖਤਮ ਕਰਨ ਲਈ ਐਂਟੀ-ਨਾਰਕੋਟਿਕਸ ਟਾਸਕ ਫੋਰਸ ਨੂੰ ਆਧੁਨਿਕ ਅਤੇ ਅਪਗ੍ਰੇਡ ਕੀਤਾ ਗਿਆ ਹੈ, ਜਿਸ ਵਿੱਚ ਆਈ.ਟੀ. ਬੁਨਿਆਦੀ ਢਾਂਚਾ ਵੀ ਸ਼ਾਮਲ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨੇ ਮਾਰਚ, 2025 ਵਿੱਚ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਸੀ, ਜਿਸ ਦੇ ਤਹਿਤ 50,238 ਤੋਂ ਵੱਧ ਗ੍ਰਿਫ਼ਤਾਰੀਆਂ, 35,133 ਐਫ.ਆਈ.ਆਰ. ਅਤੇ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 2,230 ਕਿਲੋਗ੍ਰਾਮ ਹੈਰੋਇਨ, 668 ਕਿਲੋਗ੍ਰਾਮ ਅਫੀਮ ਅਤੇ 29 ਟਨ ਭੁੱਕੀ ਸ਼ਾਮਲ ਹੈ।” ਉਨ੍ਹਾਂ ਕਿਹਾ, “ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ ਅਤੇ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੇਠਲੇ ਪੱਧਰ ‘ਤੇ ਨਸ਼ੀਲੇ ਪਦਾਰਥਾਂ ਦਾ ਖਾਤਮਾ ਕੀਤਾ ਜਾ ਰਿਹਾ ਹੈ।”
ਮੁੜ ਵਸੇਬੇ ਦੇ ਯਤਨਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸਕੂਲਾਂ, ਕਾਲਜਾਂ, ਪਿੰਡਾਂ ਅਤੇ ਜਨਤਕ ਥਾਵਾਂ ‘ਤੇ ਜਾਗਰੂਕਤਾ ਮੁਹਿੰਮਾਂ ਚਲਾਉਣ ਦੇ ਨਾਲ-ਨਾਲ ਨਸ਼ਾ ਛੁਡਾਊ ਕੇਂਦਰਾਂ ਨੂੰ ਮੁਫ਼ਤ ਸਲਾਹ ਸੇਵਾਵਾਂ ਅਤੇ ਦਵਾਈਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।”
ਪੁਲਿਸ ਫੋਰਸ ਦੀ ਭੂਮਿਕਾ ਬਾਰੇ ਗੱਲ ਕਰਦਿਆਂ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪੁਲਿਸ ਨੇ ਹਮੇਸ਼ਾ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਅਤੇ ਸਰਹੱਦੀ ਸੂਬੇ ਪੰਜਾਬ ਵਿੱਚ ਸ਼ਾਂਤੀ ਬਣਾਈ ਰੱਖਣ ਲਈ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਈ ਹੈ।” ਉਨ੍ਹਾਂ ਅੱਗੇ ਕਿਹਾ, “ਸਾਡੇ ਪੁਲਿਸ ਮੁਲਾਜ਼ਮਾਂ ਦੀਆਂ ਕੁਰਬਾਨੀਆਂ ਕਾਰਨ ਪੰਜਾਬ ਵਿੱਚ ਸ਼ਾਂਤੀ ਬਰਕਰਾਰ ਹੋਈ ਹੈ।”
ਬਾਹਰੀ ਖਤਰਿਆਂ ਬਾਰੇ ਚੇਤਾਵਨੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇੱਕ ਸਰਹੱਦੀ ਸੂਬਾ ਹੋਣ ਦੇ ਨਾਤੇ, ਪੰਜਾਬ ਨੂੰ ਗੁਆਂਢੀ ਦੇਸ਼ਾਂ ਵੱਲੋਂ ਸਾਡੇ ਨੌਜਵਾਨਾਂ ਨੂੰ ਭਰਮਾਉਣ ਅਤੇ ਪੰਜਾਬ ਨੂੰ ਕਾਲੇ ਯੁੱਗ ਵਿੱਚ ਵਾਪਸ ਧੱਕਣ ਦੀਆਂ ਨਾਪਾਕ ਕੋਸ਼ਿਸ਼ਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਨ੍ਹਾਂ ਨੂੰ ਕਿਸੇ ਵੀ ਕੀਮਤ ‘ਤੇ ਸਫਲ ਨਹੀਂ ਹੋਣ ਦਿੱਤਾ ਜਾਵੇਗਾ।”
ਉਨ੍ਹਾਂ ਆਸ ਪ੍ਰਗਟਾਈ ਕਿ “ਪੰਜਾਬ ਪੁਲਿਸ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਪੂਰੀ ਤਾਕਤ ਨਾਲ ਆਪਣਾ ਫਰਜ਼ ਨਿਭਾਉਂਦੀ ਰਹੇਗੀ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਪੁਲਿਸ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਸੂਬੇ ਅਤੇ ਦੇਸ਼ ਦੀ ਸੇਵਾ ਕਰਨ ਦੀ ਆਪਣੀ ਸ਼ਾਨਦਾਰ ਵਿਰਾਸਤ ਨੂੰ ਹਮੇਸ਼ਾ ਕਾਇਮ ਰੱਖੇਗੀ।”
ਹਾਲ ਹੀ ਦੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੋ ਪੁਲਿਸ ਕਰਮਚਾਰੀਆਂ ਨੂੰ ਸ਼ਹੀਦ ਕਰਨ ਦੇ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਪਾਕਿਸਤਾਨ ਦੀ ਸ਼ਹਿ ਪ੍ਰਾਪਤ ਤਾਕਤਾਂ ਨੇ ਅਜਿਹੀ ਘਿਨਾਉਣੀ ਕਾਰਵਾਈ ਰਾਹੀਂ ਪੁਲਿਸ ਫੋਰਸ ਦੇ ਮਨੋਬਲ ਨੂੰ ਸੱਟ ਮਾਰਨ ਦੀ ਕੋਸ਼ਿਸ਼ ਕੀਤੀ ਸੀ।”
ਉਨ੍ਹਾਂ ਅੱਗੇ ਕਿਹਾ, “ਇਹ ਨਾਪਾਕ ਤਾਕਤਾਂ ਭੁੱਲ ਗਈਆਂ ਸਨ ਕਿ ਬਹਾਦਰ ਪੰਜਾਬ ਪੁਲਿਸ ਫੋਰਸ ਸੂਬੇ ਵਿੱਚ ਅਸਥਿਰਤਾ ਪੈਦਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ਦੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪੁਲਿਸ ਬੜੀ ਘਾਲਣਾ ਘਾਲ ਕੇ ਹਾਸਲ ਕੀਤੀ ਸੂਬੇ ਦੀ ਸ਼ਾਂਤੀ ਨੂੰ ਸੁਰੱਖਿਅਤ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।”
ਸਿਖਲਾਈ ਢਾਂਚੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ ਅਤਿ-ਆਧੁਨਿਕ ਪੁਲਿਸ ਸਿਖਲਾਈ ਕੇਂਦਰ ਸਥਾਪਤ ਕੀਤੇ ਹਨ ਜਿਨ੍ਹਾਂ ਦਾ ਦੇਸ਼ ਭਰ ਵਿੱਚ ਸ਼ਾਇਦ ਹੀ ਕੋਈ ਮੁਕਾਬਲਾ ਹੋਵੇ।” ਉਨ੍ਹਾਂ ਅੱਗੇ ਕਿਹਾ, “ਦੇਸ਼ ਭਰ ਦੇ ਕਈ ਸੂਬੇ ਆਧੁਨਿਕ ਸਿਖਲਾਈ ਦੇਣ ਲਈ ਪੰਜਾਬ ਪੁਲਿਸ ਨਾਲ ਸੰਪਰਕ ਕਰਦੇ ਹਨ। ਨਾ ਸਿਰਫ਼ ਦੇਸ਼ ਭਰ ਤੋਂ, ਸਗੋਂ ਹੋਰ ਦੇਸ਼ਾਂ ਦੀਆਂ ਕਈ ਫੋਰਸਾਂ ਵੀ ਆਪਣੀ ਪੁਲਿਸ ਫੋਰਸ ਨੂੰ ਸਿਖਲਾਈ ਦੇਣ ਲਈ ਪੰਜਾਬ ਨਾਲ ਸੰਪਰਕ ਕਰਦੀਆਂ ਹਨ।”
ਆਧੁਨਿਕ ਤਕਨਾਲੋਜੀ ਦੀ ਵਰਤੋਂ ਬਾਰੇ ਗੱਲ ਕਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਨੇ ਪੰਜਾਬ ਪੁਲਿਸ ਦੀ ਕੁਸ਼ਲਤਾ ਵਧਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਤਕਨੀਕ ਪੇਸ਼ ਕੀਤੀ ਹੈ ਤਾਂ ਜੋ ਇਸ ਨੂੰ ਦੇਸ਼ ਦੀ ਮੋਹਰੀ ਫੋਰਸ ਬਣਾਇਆ ਜਾ ਸਕੇ।” ਉਨ੍ਹਾਂ ਅੱਗੇ ਕਿਹਾ, “ਇਹ ਪਹਿਲਕਦਮੀ ਸੂਬੇ ਵਿੱਚ ਪੁਲਿਸਿੰਗ ਨੂੰ ਹੋਰ ਬਿਹਤਰ ਬਣਾਉਣ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਵਿੱਚ ਬੇਹੱਦ ਅਹਿਮ ਭੂਮਿਕਾ ਨਿਭਾਏਗੀ।” ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਪੁਲਿਸ ਫੋਰਸ ਨੂੰ ਬਿਹਤਰ ਅਭਿਆਸਾਂ ਨਾਲ ਲੈਸ ਕਰਨ ਅਤੇ ਵਿਗਿਆਨਕ ਢੰਗ ਨਾਲ ਇਸ ਨੂੰ ਵਿਕਸਤ ਕਰਨ ਵਿੱਚ ਇੱਕ ਮੀਲ ਪੱਥਰ ਵਜੋਂ ਕੰਮ ਕਰੇਗੀ।”
ਉਨ੍ਹਾਂ ਕਿਹਾ, “ਸਰਹੱਦੀ ਸੂਬਾ ਹੋਣ ਕਰਕੇ, ਸੂਬਾ ਵਿਰੋਧੀ ਤਾਕਤਾਂ ਪ੍ਰਾਪਤ ਕੀਤੀ ਪੰਜਾਬ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਨਾਪਾਕ ਮਨਸੂਬੇ ਘੜ ਰਹੀਆਂ ਹਨ ਪਰ ਪੰਜਾਬ ਪੁਲਿਸ ਨੇ ਹਮੇਸ਼ਾ ਹੀ ਅਜਿਹੀਆਂ ਕੋਸ਼ਿਸ਼ਾਂ ਨੂੰ ਨਾਕਾਮ ਕੀਤਾ ਹੈ।” ਉਨ੍ਹਾਂ ਅੱਗੇ ਕਿਹਾ, “ਸੂਬੇ ਨੂੰ ਦਰਪੇਸ਼ ਵੱਡੀਆਂ ਚੁਣੌਤੀਆਂ ਨੂੰ ਦੂਰ ਕਰਨ ਲਈ ਇਹ ਬੇਹੱਦ ਜ਼ਰੂਰੀ ਹੈ ਕਿ ਪੁਲਿਸ ਫੋਰਸ ਨੂੰ ਜਾਂਚ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ਵਿੱਚ ਉੱਨਤ ਜ਼ਰੂਰਤਾਂ ਅਨੁਸਾਰ ਅਪਡੇਟ ਕੀਤਾ ਜਾਵੇ।” ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਪੰਜਾਬ ਪੁਲਿਸ ਪੂਰੀ ਪੇਸ਼ੇਵਾਰਾਨਾ ਢੰਗ ਨਾਲ ਲੋਕਾਂ ਦੀ ਸੇਵਾ ਕਰਨ ਦੀ ਆਪਣੀ ਸ਼ਾਨਦਾਰ ਵਿਰਾਸਤ ਨੂੰ ਹਮੇਸ਼ਾ ਬਰਕਰਾਰ ਰੱਖੇਗੀ।”
ਨਵ-ਨਿਯੁਕਤਾਂ ਨੂੰ ਵਧਾਈ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਤੁਹਾਡੇ ਲਈ ਇੱਕ ਯਾਦਗਾਰੀ ਪਲ ਹੈ ਕਿਉਂਕਿ ਤੁਸੀਂ ਪੰਜਾਬ ਪੁਲਿਸ ਪਰਿਵਾਰ ਦਾ ਅਨਿੱਖੜਵਾਂ ਅੰਗ ਬਣ ਗਏ ਹੋ।” ਉਨ੍ਹਾਂ ਨੇ ਨਵ-ਨਿਯੁਕਤ ਜਵਾਨਾਂ ਨੂੰ ਆਪਣੀ ਡਿਊਟੀ ਪੂਰੀ ਲਗਨ, ਸਖ਼ਤ ਮਿਹਨਤ ਅਤੇ ਵਚਨਬੱਧਤਾ ਨਾਲ ਨਿਭਾਉਣ ਲਈ ਕਿਹਾ ਤਾਂ ਜੋ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖੁਸ਼ਹਾਲੀ ਵਿੱਚ ਅਹਿਮ ਯੋਗਦਾਨ ਪਾਇਆ ਜਾ ਸਕੇ।” ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਪੁਲਿਸ ਮੁਲਾਜ਼ਮਾਂ ਨੂੰ ਆਮ ਲੋਕਾਂ ਦੀਆਂ ਮੁਸ਼ਕਲਾਂ ਨੂੰ ਘਟਾਉਣ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ।”
ਇਸ ਤੋਂ ਪਹਿਲਾਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਨਵ-ਨਿਯੁਕਤ ਜਵਾਨਾਂ ਨੂੰ ਵਧਾਈ ਦਿੱਤੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਕੈਡਿਟਾਂ ਨੂੰ ਸਨਮਾਨਿਤ ਕੀਤਾ।
ਸਮਾਰੋਹ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਰੇਡ ਦਾ ਵਿਆਪਕ ਨਿਰੀਖਣ ਕੀਤਾ, ਮਾਰਚਿੰਗ ਟੁਕੜੀਆਂ ਦਾ ਨੇੜਿਓਂ ਜਾਇਜ਼ਾ ਲਿਆ ਅਤੇ ਕਾਰਵਾਈ ਦੀ ਨਿਗਰਾਨੀ ਕਰ ਰਹੇ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੇ ਨਵ-ਨਿਯੁਕਤ ਪੁਲਿਸ ਜਵਾਨਾਂ ਵੱਲੋਂ ਦਿਖਾਏ ਗਏ ਅਨੁਸ਼ਾਸਨ, ਤਾਲਮੇਲ ਅਤੇ ਉੱਚ ਮਿਆਰਾਂ ਦੀ ਸ਼ਲਾਘਾ ਕਰਦਿਆਂ ਰਸਮੀ ਸਲਾਮੀ ਲਈ। ਮੁੱਖ ਮੰਤਰੀ ਨੇ ਸਿਖਲਾਈ ਦੌਰਾਨ ਉਨ੍ਹਾਂ ਦੇ ਬੇਮਿਸਾਲ ਪ੍ਰਦਰਸ਼ਨ, ਸਮਰਪਣ ਅਤੇ ਵਚਨਬੱਧਤਾ ਦੀ ਸ਼ਲਾਘਾ ਕਰਦਿਆਂ ਬਿਹਤਰ ਪ੍ਰਦਰਸ਼ਨ ਕਰਨ ਵਾਲੇ ਸਿਖਿਆਰਥੀਆਂ ਅਤੇ ਕੈਡਿਟਾਂ ਨੂੰ ਪੁਰਸਕਾਰ ਅਤੇ ਪ੍ਰਸ਼ੰਸਾ ਪੱਤਰ ਵੀ ਵੰਡੇ। ਇਸ ਸਮਾਗਮ ਦੌਰਾਨ ਪੰਜਾਬ ਦੇ ਅਮੀਰ ਵਿਰਸੇ ਨੂੰ ਦਰਸਾਉਂਦੀਆਂ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਗਈਆਂ ਅਤੇ ਪਾਸਿੰਗ ਆਊਟ ਪਰੇਡ ਰਾਹੀਂ ਇਸ ਸਮਾਗਮ ਨੂੰ ਨਵ-ਨਿਯੁਕਤ ਪੁਲਿਸ ਜਵਾਨਾਂ, ਉਨ੍ਹਾਂ ਦੇ ਪਰਿਵਾਰਾਂ ਅਤੇ ਸਮੁੱਚੀ ਪੰਜਾਬ ਪੁਲਿਸ ਲਈ ਮਾਣਮੱਤਾ ਅਤੇ ਯਾਦਗਾਰੀ ਪਲ ਬਣਾਇਆ ਗਿਆ।
ਜਲੰਧਰ : ਜਲੰਧਰ ਦੇ ਪ੍ਰਿਥਵੀ ਨਗਰ ਵਿਖੇ ਇੱਕ ਬੱਚੇ ਦੀ ਮਾਂ ਮਨਪ੍ਰੀਤ ਕੌਰ (25) ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮਿਤਕਾ ਦੇ ਪੇਕੇ ਪਰਿਵਰਾ ਵਲੋਂ ਉਸ ਦੇ ਸਹੁਰਾ ਪਰਿਵਰਾ ਤੇ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਦੀ ਧੀ ਨੂੰ ਮਾਰੇਆ ਹੈ।
ਪ੍ਰਿਥਵੀ ਨਗਰ ਵਿੱਚ ਇੱਕ ਵਿਵਾਹਿਤ ਮਹਿਲਾ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰਨ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਾਰੰਭਿਕ ਜਾਣਕਾਰੀ ਮੁਤਾਬਕ ਘਟਨਾ ਘਰ ਅੰਦਰ ਵਾਪਰੀ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਮਹਿਲਾ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤ ਘੋਸ਼ਿਤ ਕਰ ਦਿੱਤਾ।
ਸੂਚਨਾ ਮਿਲਣ ਉਪਰੰਤ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ ਤਾਂ ਜੋ ਮੌਤ ਦੇ ਅਸਲ ਕਾਰਣਾਂ ਦਾ ਪਤਾ ਲੱਗ ਸਕੇ। ਪੁਲਿਸ ਵੱਲੋਂ ਪਰਿਵਾਰਕ ਮੈਂਬਰਾਂ ਅਤੇ ਆਸ-ਪਾਸ ਦੇ ਲੋਕਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ।
ਹਾਲਾਂਕਿ ਘਟਨਾ ਦੇ ਪਿੱਛੇ ਦੇ ਕਾਰਣਾਂ ਬਾਰੇ ਅਜੇ ਤੱਕ ਕੋਈ ਅਧਿਕਾਰਿਕ ਪੁਸ਼ਟੀ ਨਹੀਂ ਹੋਈ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੋਰ ਤੱਥ ਸਾਹਮਣੇ ਆ ਸਕਣਗੇ।
IDFC First ਬੈਂਕ ਧੋਖਾਧੜੀ : ਹਰਿਆਣਾ ਸਰਕਾਰ ਦੇ ਖਾਤੇ ‘ਚ 556 ਕਰੋੜ ਜਮ੍ਹਾ, CM ਨੇ ਵਿਧਾਨ ਸਭਾ ‘ਚ ਦਿੱਤੀ ਜਾਣਕਾਰੀ
written by Live 24 Punjabi
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਮੰਗਲਵਾਰ ਨੂੰ ਆਈਡੀਐਫਸੀ ਫਸਟ ਬੈਂਕ ਘੁਟਾਲੇ ਸਬੰਧੀ ਵਿਧਾਨ ਸਭਾ ਵਿੱਚ ਮਹੱਤਵਪੂਰਨ ਜਾਣਕਾਰੀ ਦਿੱਤੀ। ਮੁੱਖ ਮੰਤਰੀ ਨੇ ਕਿਹਾ ਕਿ ਆਈਡੀਐਫਸੀ ਫਸਟ ਬੈਂਕ ਧੋਖਾਧੜੀ ਮਾਮਲੇ ਵਿੱਚ ਸਾਰੇ ਫੰਡ 24 ਘੰਟਿਆਂ ਦੇ ਅੰਦਰ-ਅੰਦਰ ਬਰਾਮਦ ਕਰ ਲਏ ਗਏ ਅਤੇ ਸਰਕਾਰ ਦੇ ਖਾਤੇ ਵਿੱਚ ਜਮ੍ਹਾ ਕਰ ਦਿੱਤੇ ਗਏ।
ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦੇ ਖਾਤੇ ਵਿੱਚ 556 ਕਰੋੜ ਰੁਪਏ ਜਮ੍ਹਾ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ, ਸਰਕਾਰ ਦੇ ਖਾਤੇ ਵਿੱਚ 22 ਕਰੋੜ ਰੁਪਏ ਦਾ ਵਿਆਜ ਵੀ ਜਮ੍ਹਾ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਈਡੀਐਫਸੀ ਫਸਟ ਬੈਂਕ ਦੀ ਚੰਡੀਗੜ੍ਹ ਸ਼ਾਖਾ ਦੇ ਮੱਧ ਅਤੇ ਹੇਠਲੇ ਪੱਧਰ ਦੇ ਕਰਮਚਾਰੀਆਂ ਨੇ ਇਸ ਘੁਟਾਲੇ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚੀ।
ਮੁੱਖ ਮੰਤਰੀ ਨੇ ਵਿਧਾਨ ਸਭਾ ਨੂੰ ਭਰੋਸਾ ਦਿੱਤਾ ਕਿ ਇਸ ਮਾਮਲੇ ਵਿੱਚ ਸ਼ਾਮਲ ਕਿਸੇ ਵੀ ਸੀਨੀਅਰ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕਰਨ ਅਤੇ ਭਵਿੱਖ ਵਿੱਚ ਅਜਿਹੀ ਸਥਿਤੀ ਦੁਬਾਰਾ ਨਾ ਆਉਣ ਦੇਣ ਲਈ ਵਿੱਤ ਸਕੱਤਰ ਦੀ ਪ੍ਰਧਾਨਗੀ ਹੇਠ ਇੱਕ ਉੱਚ-ਪੱਧਰੀ ਕਮੇਟੀ ਬਣਾਈ ਗਈ ਹੈ। ਨਾਇਬ ਸੈਣੀ ਨੇ ਕਿਹਾ ਕਿ ਹਰਿਆਣਾ ਵਿੱਚ ਅੱਜ ਸ਼ਾਸਨ ਪ੍ਰਣਾਲੀ ਬਦਲ ਗਈ ਹੈ; ਹੁਣ ਉਹ ਸਮਾਂ ਨਹੀਂ ਰਿਹਾ ਜਦੋਂ ਘੁਟਾਲਿਆਂ ਨੂੰ ਦਬਾਇਆ ਜਾਂਦਾ ਸੀ।
ਇਹ ਧਿਆਨ ਦੇਣ ਯੋਗ ਹੈ ਕਿ ਆਈਡੀਐਫਸੀ ਫਸਟ ਬੈਂਕ ਨੇ ਐਤਵਾਰ ਨੂੰ 590 ਕਰੋੜ ਰੁਪਏ ਦੇ ਘੁਟਾਲੇ ਦੀ ਰਿਪੋਰਟ ਦਿੱਤੀ ਸੀ। ਇਸ ਮਾਮਲੇ ਵਿੱਚ ਕਈ ਸ਼ਿਕਾਇਤਾਂ ਦਰਜ ਕੀਤੀਆਂ ਗਈਆਂ ਹਨ। ਬੈਂਕ ਨੇ ਇਸ ਪੂਰੇ ਮਾਮਲੇ ਵਿੱਚ ਆਪਣੇ ਕਰਮਚਾਰੀਆਂ ਵਿਰੁੱਧ ਪੁਲਿਸ ਕੇਸ ਦਰਜ ਕੀਤਾ ਹੈ। ਹੁਣ, ਹਰਿਆਣਾ ਰਾਜ ਵਿਜੀਲੈਂਸ ਅਤੇ ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏਸੀਬੀ) ਨੇ ਵੀ ਇਸ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਹੈ।
ਇਹ ਐਫਆਈਆਰ ਭ੍ਰਿਸ਼ਟਾਚਾਰ ਰੋਕਥਾਮ ਐਕਟ, 1988 ਦੀ ਧਾਰਾ 13(2), ਧਾਰਾ 316(5), 318(4), 336(3), 338, 340(2), ਅਤੇ ਭਾਰਤੀ ਦੰਡ ਸੰਹਿਤਾ (ਆਈਪੀਸੀ) ਦੀ ਧਾਰਾ 61(2) ਦੇ ਤਹਿਤ ਬੈਂਕ ਅਧਿਕਾਰੀਆਂ, ਸਰਕਾਰੀ ਕਰਮਚਾਰੀਆਂ ਅਤੇ ਇਸ ਮਾਮਲੇ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਹੋਰ ਵਿਅਕਤੀਆਂ ਵਿਰੁੱਧ ਦਰਜ ਕੀਤੀ ਗਈ ਹੈ।
ਭਾਰਤ ‘ਚ ਜਮਸ਼ੇਦਪੁਰ ਤੋਂ ਬਾਅਦ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੁਣ ਪੰਜਾਬ ‘ਚ : CM ਭਗਵੰਤ ਮਾਨ
written by Live 24 Punjabi
- ਲੁਧਿਆਣਾ ‘ਚ 3,200 ਕਰੋੜ ਰੁਪਏ ਦੀ ਲਾਗਤ ਵਾਲਾ ਟਾਟਾ ਸਟੀਲ ਪਲਾਂਟ ਮਾਰਚ ਤੋਂ ਹੋਵੇਗਾ ਕਾਰਜਸ਼ੀਲ, ਉਦਯੋਗ ਨੂੰ ਮਿਲੇਗਾ ਵੱਡਾ ਹੁਲਾਰਾ ਅਤੇ 2,500 ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ
- ਮੈਗਾ ਟਾਟਾ ਸਟੀਲ ਪ੍ਰੋਜੈਕਟ ਲੁਧਿਆਣਾ ਦੇ ਉਦਯੋਗਿਕ ਮਾਹੌਲ ਨੂੰ ਮਜ਼ਬੂਤੀ ਦੇਵੇਗਾ
- ਪੰਜਾਬ ਸਰਕਾਰ ਨੇ ਸੂਬੇ ‘ਚ ਟਾਟਾ ਸਟੀਲ ਦੇ ਸਭ ਤੋਂ ਵੱਡੇ ਪ੍ਰੋਜੈਕਟ ਦੇ ਸਮਾਂਬੱਧ ਲਾਗੂਕਰਨ ਨੂੰ ਯਕੀਨੀ ਬਣਾਇਆ
ਚੰਡੀਗੜ੍ਹ, 23 ਫਰਵਰੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਮਾਰਚ ਤੋਂ ਲੁਧਿਆਣਾ ਵਿੱਚ ਟਾਟਾ ਸਟੀਲ ਦੇ ਮੈਨੂਫੈਕਚਰਿੰਗ ਪਲਾਂਟ ਦੇ ਕਾਰਜਸ਼ੀਲ ਹੋਣ ਨਾਲ ਪੰਜਾਬ ਵਿੱਚ ਉਦਯੋਗ ਦੇ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਪ੍ਰੋਜੈਕਟ ਸੂਬੇ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਮਜ਼ਬੂਤ ਸ਼ਾਸਨ ਢਾਂਚੇ ਵਿੱਚ ਆਲਮੀ ਉਦਯੋਗ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।
ਟਾਟਾ ਸਟੀਲ ਦੇ ਇਕ ਸੀਨੀਅਰ ਵਫ਼ਦ, ਜਿਸ ਵਿੱਚ ਉਪ-ਪ੍ਰਧਾਨ (ਲੌਂਗ ਪ੍ਰੋਡਕਟਸ) ਆਸ਼ੀਸ਼ ਅਨੁਪਮ ਅਤੇ ਕਾਰਪੋਰੇਟ ਮਾਮਲਿਆਂ ਦੇ ਸੀਨੀਅਰ ਪ੍ਰਤੀਨਿਧ ਸ਼ਾਮਲ ਸਨ, ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟਾਟਾ ਸਟੀਲ ਗਰੁੱਪ ਦੁਨੀਆਂ ਦੇ ਮੋਹਰੀ ਸਟੀਲ ਨਿਰਮਾਤਾਵਾਂ ਵਿੱਚੋਂ ਇੱਕ ਹੈ, ਜਿਸ ਦੀ ਕੱਚੇ ਸਟੀਲ ਦੀ ਸਾਲਾਨਾ ਸਮਰੱਥਾ ਲਗਭਗ 34 ਮਿਲੀਅਨ ਟਨ ਹੈ ਅਤੇ ਦੁਨੀਆਂ ਦੇ ਵੱਖ ਵੱਖ ਭੂਗੋਲਿਕ ਖੇਤਰਾਂ ਵਿੱਚ ਇਸ ਦਾ ਮਜ਼ਬੂਤ ਸਥਾਨ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਟਾਟਾ ਸਟੀਲ ਲਿਮਟਿਡ ਲੁਧਿਆਣਾ ਦੀ ਹਾਈਟੈੱਕ ਵੈਲੀ ਨੇੜੇ ਰੀਬਾਰ ਮਿੱਲ ਦੇ ਨਾਲ ਇੱਕ 0.75 ਐਮ.ਟੀ.ਪੀ.ਏ. ਇਲੈਕਟ੍ਰਿਕ ਆਰਕ ਫਰਨੇਸ ਅਧਾਰਤ ਸਟੀਲ-ਮੇਕਿੰਗ ਫੈਸਿਲਟੀ ਸਥਾਪਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 115 ਏਕੜ ਵਿੱਚ ਫੈਲੇ ਇਸ ਪ੍ਰੋਜੈਕਟ ਵਿੱਚ ਸ਼ੁਰੂ ‘ਚ ਲਗਭਗ 2,600 ਕਰੋੜ ਦੇ ਨਿਵੇਸ਼ ਦੀ ਅਨੁਮਾਨ ਸੀ, ਜੋ ਹੁਣ ਵਧ ਕੇ 3,200 ਕਰੋੜ ਹੋ ਗਿਆ ਹੈ। ਇਸ ਪਲਾਂਟ ਤੋਂ ਲਗਭਗ 2,500 ਵਿਅਕਤੀਆਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਉਮੀਦ ਹੈ, ਜਿਸ ਨਾਲ ਖੇਤਰ ਦੇ ਉਦਯੋਗਿਕ ਮਾਹੌਲ ਨੂੰ ਮਜ਼ਬੂਤੀ ਮਿਲੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਯੂਨਿਟ 100 ਪ੍ਰਤੀਸ਼ਤ ਸਟੀਲ ਸਕ੍ਰੈਪ ਨੂੰ ਕੱਚੇ ਮਾਲ ਵਜੋਂ ਵਰਤੇਗਾ ਅਤੇ ਟਿਕਾਊ ਅਤੇ ਵਾਤਾਵਰਣ-ਅਨੁਕੂਲ ਉਤਪਾਦਨ ਪ੍ਰਕਿਰਿਆ ਅਪਣਾਏਗਾ। ਉਨ੍ਹਾਂ ਕਿਹਾ ਕਿ ਇਲੈਕਟ੍ਰਿਕ ਆਰਕ ਫਰਨੇਸ ਰੂਟ ਰਵਾਇਤੀ ਬਲਾਸਟ ਫਰਨੇਸ ਤਕਨਾਲੋਜੀ ਦੇ ਮੁਕਾਬਲੇ ਕਾਰਬਨ ਨਿਕਾਸ ਨੂੰ ਕਾਫ਼ੀ ਹੱਦ ਤੱਕ ਘਟਾਉਂਦਾ ਹੈ, ਜੋ ਵਾਤਾਵਰਣ ਅਨੁਕੂਲ ਅਤੇ ਟਿਕਾਊ ਉਦਯੋਗਿਕ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਹੋਰ ਮਜ਼ਬੂਤੀ ਦਿੰਦਾ ਹੈ।

ਪੰਜਾਬ ਸਰਕਾਰ ਵੱਲੋਂ ਨਿਭਾਈ ਗਈ ਸਰਗਰਮ ਭੂਮਿਕਾ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਮੈਗਾ ਪ੍ਰੋਜੈਕਟ ਦੇ ਨਿਰਮਾਣ ਅਤੇ ਸੰਚਾਲਨ ਨੂੰ ਸਮਾਂਬੱਧ ਢੰਗ ਨਾਲ ਯਕੀਨੀ ਬਣਾਇਆ, ਜੋ ਕਿ ਪੰਜਾਬ ਦੀਆਂ ਉਦਯੋਗ-ਪੱਖੀ ਨੀਤੀਆਂ ਅਤੇ ਸਰਗਰਮ ਸ਼ਾਸਨ ਢਾਂਚੇ ਨੂੰ ਦਰਸਾਉਂਦਾ ਹੈ।
ਇਸ ਪ੍ਰੋਜੈਕਟ ਦੀ ਸ਼ੁਰੂਆਤ ਨੂੰ ਸੂਬੇ ਲਈ ਮਾਣ ਵਾਲੀ ਗੱਲ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਮਸ਼ੇਦਪੁਰ ਤੋਂ ਬਾਅਦ ਭਾਰਤ ਵਿੱਚ ਟਾਟਾ ਸਟੀਲ ਦਾ ਦੂਜਾ ਸਭ ਤੋਂ ਵੱਡਾ ਪਲਾਂਟ ਹੈ ਅਤੇ ਪੰਜਾਬ ਵਿੱਚ ਕੰਪਨੀ ਦੇ ਸਭ ਤੋਂ ਵੱਡੇ ਨਿਵੇਸ਼ ਨੂੰ ਦਰਸਾਉਂਦਾ ਹੈ। ਨਿਰੰਤਰ ਉਦਯੋਗਿਕ ਵਿਸਥਾਰ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਪ੍ਰੋਜੈਕਟ ਦੇ ਸਫ਼ਲ ਸੰਚਾਲਨ ਅਤੇ ਭਵਿੱਖ ਵਿੱਚ ਹੋਰ ਵਿਸਥਾਰ ਲਈ ਟਾਟਾ ਸਟੀਲ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਸ ਮੌਕੇ ਕੈਬਨਿਟ ਮੰਤਰੀ ਸੰਜੀਵ ਅਰੋੜਾ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।
