Home ਪੰਜਾਬਫੋਰਟਿਸ ਹਸਮਤਾਲ ਅਤੇ ਮੋਹਾਲੀ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਫੋਰਟਿਸ ਹਸਮਤਾਲ ਅਤੇ ਮੋਹਾਲੀ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

by Live 24 Punjabi

ਮੋਹਾਲੀ ਦੇ ਫੋਰਟਿਸ ਹਸਪਤਾਲ ਤੇ ਜ਼ਿਲ੍ਹੇ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦਾ ਧਮਕੀ ਮਿਲੀ ਹੈ। ਇਹ ਧਮਕੀ ਈ-ਮੇਲ ਰਾਹੀਂ ਦਿੱਤੀ ਗਈ ਹੈ। ਇਸ ਈ-ਮੇਲ ‘ਚ ਲਿਖਿਆ ਗਿਆ ਹੈ ਕਿ ਮੋਹਾਲੀ ਦੇ ਸਕੂਲਾਂ ਤੇ ਫੋਰਟਿਸ ਹਸਪਤਾਲ ਨੂੰ ਬੰਬ ਨਾਲ ਉਡਾ ਦਿੱਤਾ ਜਾਵੇਗਾ। ਖਾਸ ਗੱਲ ਇਹ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਫੋਰਟਿਸ ਹਸਪਤਾਲ ‘ਚ ਭਰਤੀ ਹਨ ਤੇ ਪੁਲਿਸ ਨੇ ਇਹ ਧਮਕੀ ਮਿਲਣ ਤੋਂ ਬਾਅਦ ਮੁਸਤੈਦੀ ਵਧਾ ਦਿੱਤੀ ਹੈ।

ਘਟਨਾ ਦੀ ਪੁਸ਼ਟੀ ਕਰਦੇ ਹੋਏ ਮੋਹਾਲੀ ਸ਼ਹਿਰ ਦੇ ਐਸਪੀ ਦਿਲਪ੍ਰੀਤ ਸਿੰਘ ਨੇ ਦੱਸਿਆ ਕਿ ਹਸਪਤਾਲ ਤੇ ਸਕੂਲਾਂ ਨੂੰ ਧਮਕੀ ਭਰੀ ਈ-ਮੇਲ ਮਿਲੀ ਹੈ। ਪੁਲਿਸ ਨੇ Anti-Sabotage ਟੀਮਾਂ ਤੈਨਾਤ ਕਰ ਦਿੱਤੀਆਂ ਹੈ। ਹਸਪਤਾਲ ‘ਚ 5 ਐਂਟੀ-ਸਾਬੋਟਾਜ ਟੀਮਾਂ ਤੈਨਾਤ ਕਰ ਦਿੱਤੀਆਂ ਗਈਆਂ ਹੈ ਤੇ ਪ੍ਰੋਟੋਕੋਲ ਫਾਲੋ ਕੀਤਾ ਜਾ ਰਿਹਾ ਹੈ। ਹਸਪਤਾਲ ‘ਚ ਗੈਰ-ਜ਼ਰੂਰੀ ਸੇਵਾਵਾਂ ਨੂੰ ਹੋਲਡ ‘ਤੇ ਰੱਖ ਕੇ ਐਂਟੀ-ਸਾਬੋਟਾਜ ਕਰਵਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਸਕੂਲਾਂ ਨੂੰ ਵੀ ਧਮਕੀ ਭਰੀ ਮੇਲ ਮਿਲੀ ਹੈ। ਉੱਥੇ ਵੀ ਟੀਮਾਂ ਜਾਂਚ ਕਰ ਰਹੀਆਂ ਹਨ।

ਐਸਪੀ ਦਿਲਪ੍ਰੀਤ ਨੇ ਦੱਸਿਆ ਕਿ ਕਰੀਬ 16 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਉਨ੍ਹਾਂ ਨੇ ਕਿਹਾ ਕਿ ਪਹਿਲੀਆਂ ਮਿਲੀਆਂ ਈ-ਮੇਲ ਦੇ ਵਾਂਗ ਹੀ ਇਹ ਮੇਲ ਹੈ। ਉਨ੍ਹਾਂ ਜ਼ੋਰ ਦੇ ਕਿਹਾ ਕਿ ਮੁਹਾਲੀ ਪੁਲਿਸ ਸਕੂਲਾਂ ਤੇ ਮੁੱਖ ਮੰਤਰੀ ਦੀ ਸੁਰੱਖਿਆ ਲਈ ਵਚਨਬੱਧ ਹੈ। ਮਾਮਲੇ ਦੀ ਪੂਰੀ ਜਾਂਚ ਕੀਤੀ ਜਾਵੇਗੀ। ਅਸੀਂ ਪੂਰਾ ਪ੍ਰੋਟੋਕੋਲ ਫਾਲੋ ਕਰ ਰਹੇ ਹਾਂ।

Have any thoughts?

Share your reaction or leave a quick response — we’d love to hear what you think!

You may also like

Leave a Comment