Home ਪੰਜਾਬਸ੍ਰੀ ਅਨੰਦਪੁਰ ਸਾਹਿਬ ਤੋਂ ਪਰਤ ਰਹੀ ਸੰਗਤ ਦੀ ਬੱਸ ਪਲਟੀ, 8 ਦੀ ਮੌਤ ਅਤੇ ਕਈ ਜ਼ਖ਼ਮੀ; PM ਅਤੇ CM ਨੇ ਜਤਾਇਆ ਦੁੱਖ

ਸ੍ਰੀ ਅਨੰਦਪੁਰ ਸਾਹਿਬ ਤੋਂ ਪਰਤ ਰਹੀ ਸੰਗਤ ਦੀ ਬੱਸ ਪਲਟੀ, 8 ਦੀ ਮੌਤ ਅਤੇ ਕਈ ਜ਼ਖ਼ਮੀ; PM ਅਤੇ CM ਨੇ ਜਤਾਇਆ ਦੁੱਖ

by Live 24 Punjabi

ਫਤਿਹਗੜ੍ਹ ਸਾਹਿਬ, 15 ਮਾਰਚ : ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਨਤਮਸਤਕ ਹੋ ਕੇ ਪਰਤ ਰਹੀ ਸੰਗਤ ਨਾਲ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਚੁੰਨੀ-ਮੋਰਿੰਡਾ ਰੋਡ ‘ਤੇ ਪਿੰਡ ਮੈਂਣ ਮਾਜਰੀ ਨੇੜੇ ਸ਼ਰਧਾਲੂਆਂ ਨਾਲ ਭਰੀ ਬੱਸ ਪਲਟਣ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਦਰਜਨਾਂ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ।

ਜਾਣਕਾਰੀ ਅਨੁਸਾਰ ਪਿੰਡ ਮੈਂਣ ਮਾਜਰੀ ਦੀ ਸੰਗਤ ਵਿਸਾਖੀ ਮੌਕੇ ਗੁਰਦੁਆਰਾ ਸਾਹਿਬ ਦੀ ਬੱਸ ਰਾਹੀਂ ਸ੍ਰੀ ਅਨੰਦਪੁਰ ਸਾਹਿਬ ਗਈ ਸੀ। ਦੇਰ ਰਾਤ ਵਾਪਸੀ ਸਮੇਂ ਬੱਸ ਵਿੱਚ ਕੋਈ ਤਕਨੀਕੀ ਖ਼ਰਾਬੀ ਆ ਗਈ, ਜਿਸ ਕਾਰਨ ਬੱਸ ਬੇਕਾਬੂ ਹੋ ਕੇ ਬਿਜਲੀ ਦੇ ਖੰਭੇ ਨਾਲ ਟਕਰਾ ਕੇ ਪਲਟ ਗਈ। ਬੱਸ ਵਿੱਚ ਕਰੀਬ 35 ਤੋਂ 40 ਸ਼ਰਧਾਲੂ ਸਵਾਰ ਸਨ। ਹਾਦਸਾ ਇੰਨਾ ਭਿਆਨਕ ਸੀ ਕਿ ਧਮਾਕੇ ਦੀ ਆਵਾਜ਼ ਸੁਣ ਕੇ ਨੇੜਲੇ ਪਿੰਡਾਂ ਦੇ ਲੋਕ ਤੁਰੰਤ ਮੌਕੇ ‘ਤੇ ਪਹੁੰਚ ਗਏ ਅਤੇ ਬਚਾਅ ਕਾਰਜ ਸ਼ੁਰੂ ਕੀਤੇ।

ਘਟਨਾ ਦੇ ਚਸ਼ਮਦੀਦ ਗੁਰਮੁਖ ਸਿੰਘ ਲਵਲੀ (ਪਿੰਡ ਭਟੇੜੀ) ਨੇ ਦੱਸਿਆ ਕਿ ਧਮਾਕੇ ਦੀ ਆਵਾਜ਼ ਸੁਣ ਕੇ ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਬੱਸ ਵਿੱਚ ਚੀਕ-ਚਿਹਾੜਾ ਮਚਿਆ ਹੋਇਆ ਸੀ। ਪਿੰਡ ਵਾਸੀਆਂ ਨੇ ਇਕੱਠੇ ਹੋ ਕੇ ਸ਼ਰਧਾਲੂਆਂ ਨੂੰ ਬੱਸ ਵਿੱਚੋਂ ਬਾਹਰ ਕੱਢਿਆ। ਐਂਬੂਲੈਂਸਾਂ ਦੇ ਪਹੁੰਚਣ ਤੋਂ ਪਹਿਲਾਂ ਹੀ ਲੋਕਾਂ ਨੇ ਆਪਣੇ ਨਿੱਜੀ ਵਾਹਨਾਂ ਰਾਹੀਂ ਜ਼ਖ਼ਮੀਆਂ ਨੂੰ ਮੋਰਿੰਡਾ, ਬੱਸੀ ਪਠਾਣਾਂ ਅਤੇ ਫਤਿਹਗੜ੍ਹ ਸਾਹਿਬ ਦੇ ਸਰਕਾਰੀ ਹਸਪਤਾਲਾਂ ਵਿੱਚ ਪਹੁੰਚਾਇਆ।

ਹਾਦਸੇ ਦੀ ਸੂਚਨਾ ਮਿਲਦੇ ਹੀ ਹਲਕਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਅਤੇ ਐਸ.ਐਸ.ਪੀ. ਫਤਿਹਗੜ੍ਹ ਸਾਹਿਬ ਸ਼ੁਭਮ ਅਗਰਵਾਲ ਪੁਲਿਸ ਦੀਆਂ ਉੱਚ ਟੀਮਾਂ ਸਮੇਤ ਮੌਕੇ ‘ਤੇ ਪਹੁੰਚੇ। ਵਿਧਾਇਕ ਹੈਪੀ ਨੇ ਜ਼ਖ਼ਮੀਆਂ ਦਾ ਹਾਲ ਜਾਣਿਆ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕਰਦਿਆਂ ਸਰਕਾਰ ਵੱਲੋਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਐਸ.ਐਸ.ਪੀ. ਅਗਰਵਾਲ ਨੇ ਦੱਸਿਆ ਕਿ ਜ਼ਖ਼ਮੀਆਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਨ੍ਹਾਂ ਨੂੰ ਪੀ.ਜੀ.ਆਈ. ਚੰਡੀਗੜ੍ਹ ਰੈਫ਼ਰ ਕੀਤਾ ਗਿਆ ਹੈ।

ਰਾਸ਼ਟਰਪਤੀ ਦਰੋਪਤੀ ਮੁਰਮੂਰ ਨੇ ਹਾਦਸੇ ਤੇ ਜਤਾਇਆ ਦੁੱਖ

ਪ੍ਰਧਾਨ ਮੰਤਰੀ ਮੋਦੀ ਨੇ ਹਾਦਸੇ ਤੇ ਜਤਾਇਆ ਦੁੱਖ

ਮੁੱਖ ਮੰਤਰੀ ਮਾਨ ਨੇ ਹਾਦਸੇ ਤੇ ਜਤਾਇਆ ਦੁੱਖ, ਕਿਹਾ, ਸਰਕਾਰ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ

Have any thoughts?

Share your reaction or leave a quick response — we’d love to hear what you think!

You may also like

Leave a Comment