ਚੰਡੀਗੜ੍ਹ,16 ਜਨਵਰੀ (ਲਾਈਵ24ਪੰਜਾਬੀ) : ਚਰਨਜੀਤ ਸਿੰਘ ਬਰਾੜ ਅਤੇ ਜਗਮੀਤ ਸਿੰਘ ਬਰਾੜ ਚੰਡੀਗੜ੍ਹ ਭਾਜਪਾ ਦਫ਼ਤਰ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਇਸ ਦੌਰਾਨ ਭਾਜਪਾ ਆਗੂ ਸੁਨੀਲ ਜਾਖੜ, ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਅਤੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੀ ਮੌਜੂਦ ਸਨ।
ਮੁੱਖ ਮੰਤਰੀ ਨਾਇਬ ਸੈਣੀ ਨੇ ਅੱਜ ਸਾਬਕਾ ਕਾਂਗਰਸੀ ਸੰਸਦ ਮੈਂਬਰ ਜਗਮੀਤ ਬਰਾੜ ਨੂੰ ਭਾਜਪਾ ਵਿੱਚ ਸ਼ਾਮਲ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ ਓਐਸਡੀ ਓਂਕਾਰ ਸਿੱਧੂ ਅਤੇ ਸੀਨੀਅਰ ਅਕਾਲੀ ਆਗੂ ਚਰਨਜੀਤ ਬਰਾੜ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।
ਕੋਟਕਪੂਰਾ ਤੋਂ ਸਾਬਕਾ ਵਿਧਾਇਕ ਜਗਮੀਤ ਬਰਾੜ ਦੇ ਭਰਾ ਰਿਪਜੀਤ ਸਿੰਘ ਬਰਾੜ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ। ਜਗਮੀਤ ਬਰਾੜ ਨੇ 2022 ਦੀਆਂ ਮੌੜ ਮੰਡੀ ਵਿਧਾਨ ਸਭਾ ਚੋਣਾਂ ਅਕਾਲੀ ਦਲ ਤੋਂ ਲੜੀਆਂ ਸਨ।

Have any thoughts?
Share your reaction or leave a quick response — we’d love to hear what you think!
