ਚੰਡੀਗੜ੍ਹ, 21 ਮਾਰਚ: ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਆਮ ਆਦਮੀ ਪਾਰਟੀ ਅਗਲੇ ਪੰਜ ਦਿਨਾਂ ਵਿੱਚ ਪੰਜ ਉਮੀਦਵਾਰਾਂ ਦਾ ਐਲਾਨ ਕਰਨ ਵਾਲੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇੱਕ ਪੋਸਟ ਵਿੱਚ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਉਨ੍ਹਾਂ ਲਿਖਿਆ ਕਿ ਆਮ ਆਦਮੀ ਪਾਰਟੀ ਅਗਲੇ ਪੰਜ ਦਿਨਾਂ ਵਿੱਚ ਬਾਕੀ ਪੰਜ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰੇਗੀ। ਪੰਜਾਬ ਵਿੱਚ 13 ਲੋਕ ਸਭਾ ਸੀਟਾਂ ਹਨ, ਅਤੇ ‘ਆਪ’ ਪਹਿਲਾਂ ਹੀ ਅੱਠ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।
‘ਆਪ’ ਵੱਲੋਂ ਪਹਿਲੀ ਸੂਚੀ ਵਿੱਚ ਨਾਮਜ਼ਦ ਅੱਠ ਉਮੀਦਵਾਰਾਂ ਵਿੱਚੋਂ ਪੰਜ ਪੰਜਾਬ ਵਿੱਚ ਭਗਵੰਤ ਮਾਨ ਸਰਕਾਰ ਵਿੱਚ ਮੰਤਰੀ ਹਨ। ਇਨ੍ਹਾਂ ਵਿੱਚ ਖਡੂਰ ਸਾਹਿਬ ਤੋਂ ਲਾਲਜੀਤ ਸਿੰਘ ਭੁੱਲਰ, ਅੰਮ੍ਰਿਤਸਰ ਤੋਂ ਕੁਲਦੀਪ ਸਿੰਘ ਧਾਲੀਵਾਲ, ਸੰਗਰੂਰ ਤੋਂ ਗੁਰਮੀਤ ਸਿੰਘ ਮੀਤ ਹੇਅਰ, ਪਟਿਆਲਾ ਤੋਂ ਡਾ. ਬਲਬੀਰ ਸਿੰਘ ਅਤੇ ਬਠਿੰਡਾ ਤੋਂ ਗੁਰਮੀਤ ਸਿੰਘ ਖੁਡੀਆ ਸ਼ਾਮਲ ਹਨ। ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਕਾਂਗਰਸ ਤੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਗੁਰਪ੍ਰੀਤ ਸਿੰਘ ਜੀਪੀ ਨੂੰ ਫਤਿਹਗੜ੍ਹ ਸਾਹਿਬ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਗਾਇਕ ਕਰਮਜੀਤ ਅਨਮੋਲ ਨੂੰ ਫਰੀਦਕੋਟ ਤੋਂ ਟਿਕਟ ਦਿੱਤੀ ਗਈ ਹੈ।

Have any thoughts?
Share your reaction or leave a quick response — we’d love to hear what you think!
