ਜਲੰਧਰ : ਜਲੰਧਰ ਵਿੱਚ ਕਾਂਗਰਸ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਵਾਰਡ ਨੰਬਰ 23 ਤੋਂ ਮੌਜੂਦਾ ਕੌਂਸਲਰ ਪਰਮਜੀਤ ਕੌਰ ਅਤੇ ਉਨ੍ਹਾਂ ਦੇ ਪਤੀ ਹਰਪਾਲ ਮਿੰਟੂ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (ਆਪ) ਵਿਚ ਸ਼ਾਮਲ ਹੋ ਗਏ।
ਇਨ੍ਹਾਂ ਆਗੂਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਣ ਦੀ ਅਹਿਮ ਭੂਮਿਕਾ ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਅਤੇ ਜਲੰਧਰ ਸੈਂਟਰਲ ਹਲਕੇ ਦੇ ਇੰਚਾਰਜ ਨਿਤਿਨ ਕੋਹਲੀ ਨੇ ਨਿਭਾਈ। ਇਸ ਮੌਕੇ ਵਾਰਡ ਨੰਬਰ 23 ਤੋਂ ਸਨੀ ਤੇ ਚੰਦ ਅਤੇ ਵਾਰਡ ਨੰਬਰ 22 ਤੋਂ ਰਾਹੁਲ ਸ਼ਰਮਾ ਵੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ।
ਇਸ ਮੌਕੇ ਓਐਸਡੀ ਰਾਜਬੀਰ ਸਿੰਘ ਅਤੇ ਨਿਤਿਨ ਕੋਹਲੀ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੌਂਸਲਰ ਪਰਮਜੀਤ ਕੌਰ ਅਤੇ ਹਰਪਾਲ ਮਿੰਟੂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੀਆਂ ਜਨਹਿੱਤ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਬੇਹੱਦ ਪ੍ਰਭਾਵਿਤ ਹਨ।
ਉਨ੍ਹਾਂ ਕਿਹਾ ਕਿ ਕਾਂਗਰਸ ਵਿੱਚ ਆਮ ਵਰਕਰਾਂ ਦੀ ਸੁਣਵਾਈ ਨਹੀਂ ਹੋ ਰਹੀ ਸੀ, ਜਦਕਿ ਆਪ ਹੀ ਇੱਕ ਅਜਿਹੀ ਪਾਰਟੀ ਹੈ ਜੋ ਹਰ ਵਰਗ ਨੂੰ ਨਾਲ ਲੈ ਕੇ ਚੱਲ ਰਹੀ ਹੈ। ਨਿਤਿਨ ਕੋਹਲੀ ਨੇ ਕਿਹਾ ਕਿ ਜਲੰਧਰ ਸੈਂਟਰਲ ਵਿੱਚ ਆਪ ਦਾ ਪਰਿਵਾਰ ਲਗਾਤਾਰ ਵੱਡਾ ਹੋ ਰਿਹਾ ਹੈ।

Have any thoughts?
Share your reaction or leave a quick response — we’d love to hear what you think!
