ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਿੰਦਰ ਸਿੰਘ ਨੂੰ ਸੰਮਨ ਜਾਰੀ ਕਰਨ ਵਾਲੇ ਈਡੀ ਅਫਸਰ ਰਵੀ ਤਿਵਾਰੀ ਦਾ ਤਬਾਦਲਾ ਕਰ ਦਿੱਤਾ ਗਿਆ। ਸੰਮਨ 3-4 ਦਿਨ ਪਹਿਲਾਂ ਜਾਰੀ ਕੀਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਜਲੰਧਰ ਸਥਿਤ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਦਫ਼ਤਰ ਵੱਲੋਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਰਣਿੰਦਰ ਸਿੰਘ ਨੂੰ ਸੰਮਨ ਜਾਰੀ ਕੀਤੇ ਗਏ ਹਨ। ਜਾਣਕਾਰੀ ਮੁਤਾਬਕ ਇਹ ਸੰਮਨ ਫੋਰਿਨ ਐਕਸਚੇਂਜ ਮੈਨੇਜਮੈਂਟ ਐਕਟ (FEMA) ਦੀ ਉਲੰਘਣਾ ਨਾਲ ਜੁੜੇ ਮਾਮਲੇ ‘ਚ ਭੇਜੇ ਗਏ ਸਨ। ਮਾਮਲਾ ਵਿਦੇਸ਼ੀ ਖਾਤਿਆਂ ਅਤੇ ਵਿਦੇਸ਼ੀ ਜਾਇਦਾਦਾਂ ਨਾਲ ਸੰਬੰਧਤ ਦੱਸਿਆ ਜਾ ਰਿਹਾ ਹੈ।
ਈ. ਡੀ. ਦੀ ਇਸ ਕਾਰਵਾਈ ਨਾਲ ਪੰਜਾਬ ਦੇ ਸਿਆਸੀ ਗਲਿਆਰਿਆਂ ਵਿਚ ਇਕ ਵਾਰ ਫਿਰ ਹਲਚਲ ਮਚ ਗਈ ਹੈ। ਕੈਪਟਨ ਅਮਰਿੰਦਰ ਸਿੰਘ ਮੌਜੂਦਾ ਸਮੇਂ ਵਿਚ ਭਾਜਪਾ ਦੇ ਸੀਨੀਅਰ ਆਗੂ ਹਨ ਅਤੇ ਕੇਂਦਰ ਵਿਚ ਭਾਜਪਾ ਦੀ ਸਰਕਾਰ ਹੈ, ਅਜਿਹੇ ਵਿਚ ਇਸ ਕਾਰਵਾਈ ਨੂੰ ਲੈ ਕੇ ਸਿਆਸੀ ਹਲਕਿਆਂ ਵਿਚ ਕਈ ਤਰ੍ਹਾਂ ਦੀਆਂ ਚਰਚਾਵਾਂ ਤੇਜ਼ ਹੋ ਗਈਆਂ ਹਨ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਸੰਮਨ ਦਾ ਸਮਾਂ ਸੂਬੇ ਦੇ ਬਦਲਦੇ ਸਿਆਸੀ ਸਮੀਕਰਨਾਂ ਵਿਚ ਇਕ ਨਵਾਂ ਮੋੜ ਸਾਬਤ ਹੋ ਸਕਦਾ ਹੈ।

Have any thoughts?
Share your reaction or leave a quick response — we’d love to hear what you think!
