Home ਪੰਜਾਬਅੰਮ੍ਰਿਤਸਰ ’ਚ ਚਾਰ ਕਿੱਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਸਮੇਤ ਚਾਰ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ’ਚ ਚਾਰ ਕਿੱਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਸਮੇਤ ਚਾਰ ਮੁਲਜ਼ਮ ਗ੍ਰਿਫ਼ਤਾਰ

by live24punjabi

ਅੰਮ੍ਰਿਤਸਰ : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਵਿਦੇਸ਼ ਆਧਾਰਤ ਤਸਕਰਾਂ ਨਾਲ ਜੁੜੇ ਡਰੱਗ ਸਪਲਾਈ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ .32 ਬੋਰ ਪਿਸਤੌਲ, ਮੈਗਜ਼ੀਨ ਤੇ ਪੰਜ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰ ਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਯੁਵਰਾਜ ਸਿੰਘ ਵਾਸੀ ਰੋੜੀਵਾਲ, ਅੰਮ੍ਰਿਤਸਰ; ਵਰਿੰਦਰ ਸਿੰਘ ਵਾਸੀ ਧੌਲ ਕਲਾਂ, ਅੰਮ੍ਰਿਤਸਰ; ਜਗਰੂਪ ਸਿੰਘ ਵਾਸੀ ਸੰਗਨਾ, ਅੰਮ੍ਰਿਤਸਰ ਅਤੇ ਜੁਗਰਾਜ ਸਿੰਘ ਵਾਸੀ ਸਰਕਾਰੀਆ ਐਨਕਲੇਵ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ-02-ਈਈ-0627) ਅਤੇ ਚਿੱਟੇ ਰੰਗ ਦੀ ਹੌਂਡਾ ਐਕਟਿਵਾ (ਪੀਬੀ-02-ਈਐਕਸ-2265) ਜਿਸਦੀ ਵਰਤੋਂ ਉਹ ਖੇਪ ਡਿਲੀਵਰ ਕਰਨ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਵਿਦੇਸ਼ੀ ਹੈਂਡਲਰ ਲਖਵਿੰਦਰ ਸਿੰਘ ਉਰਫ਼ ਬਾਬਾ ਲੱਖਾ ਦੇ ਸਾਥੀਆਂ ਯੁਵਰਾਜ ਅਤੇ ਵਰਿੰਦਰ ਨੇ ਅਜਨਾਲਾ ਸੈਕਟਰ ਤੋਂ ਹੈਰੋਇਨ ਦੀ ਇਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਸੰਭਾਵਿਤ ਤੌਰ ‘ਤੇ ਇਸ ਖੇਪ ਨੂੰ ਅੰਮ੍ਰਿਤਸਰ ਦੇ ਗੁਰਦੁਆਰਾ ਮੋਰਚਾ ਸਾਹਿਬ ਨੇੜੇ ਸ਼ੱਕੀ ਜਗਰੂਪ ਸਿੰਘ ਨੂੰ ਡਿਲੀਵਰ ਕਰਨਗੇ।

ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਜਾਲ ਵਿਛਾਇਆ ਅਤੇ ਤਿੰਨਾਂ ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਦੀ ਖੇਪ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਜਗਰੂਪ ਸਿੰਘ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਉਹ ਦਇਆ ਸਿੰਘ ਉਰਫ਼ ਪ੍ਰੀਤ ਸੇਖੋਂ, ਜੋ ਇਸ ਸਮੇਂ ਸ੍ਰੀ ਮੁਕਤਸਰ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਬੰਦ ਹੈ, ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ ਅਤੇ ਪ੍ਰੀਤ ਸੇਖੋਂ ਨੇ ਉਸ ਨੂੰ ਗੁਰਦੁਆਰਾ ਮੋਰਚਾ ਸਾਹਿਬ ਦੇ ਨੇੜਿਓਂ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਦੇ ਨਿਰਦੇਸ਼ ਦਿੱਤੇ ਸਨ।

Have any thoughts?

Share your reaction or leave a quick response — we’d love to hear what you think!

You may also like

Leave a Comment