ਅੰਮ੍ਰਤਿਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਅੱਜ ਧਾਰਮਿਕ ਸਭਾ-ਸੁਸਾਇਟੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਤੱਕ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪੰਜ ਪਿਆਰੇ ਸਾਹਿਬਾਨ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਨਿਵਾਜਿਆ। ਅਰਦਾਸ ਉਪਰੰਤ ਗਿਆਨੀ ਅਮਰਜੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਨਿਭਾਈ।

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਪਲਾਜ਼ਾ ਘੰਟਾ ਘਰ, ਜ਼ਲ੍ਹਿਆਂ ਵਾਲਾ ਬਾਗ, ਚੌਂਕ ਘਿਓ ਮੰਡੀ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਸੁਲਤਾਨਵਿੰਡ ਰੋਡ, 100 ਫੁੱਟੀ ਰੋਡ ਤੋਂ ਤੇਜ ਨਗਰ ਚੌਕ, ਸ਼ਹੀਦ ਊਧਮ ਸਿੰਘ ਨਗਰ, ਕੋਟ ਮਾਹਣਾ ਸਿੰਘ ਤਰਨ ਤਾਰਨ ਰੋਡ ਆਦਿ ਥਾਵਾਂ ’ਤੇ ਸੰਗਤ ਨੇ ਭਰਵਾਂ ਸਵਾਗਤ ਕਰਦਿਆਂ ਸਤਿਕਾਰ ਭੇਟ ਕੀਤਾ। ਨਗਰ ਕੀਰਤਨ ਵਿਚ ਨਿਹੰਗ ਸਿੰਘ ਜਥੇਬੰਦੀਆਂ ਘੋੜੇ, ਊਠ ਅਤੇ ਹਾਥੀ ਸਮੇਤ ਜਾਹੋ-ਜਲਾਲ ਨਾਲ ਸ਼ਾਮਲ ਹੋਈਆਂ। ਇਸੇ ਦੌਰਾਨ ਗਤਕਾ ਤੇ ਬੈਂਡ ਪਾਰਟੀਆਂ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ। ਵੱਖ-ਵੱਖ ਪੜਾਵਾਂ ’ਤੇ ਸੰਗਤਾਂ ਵੱਲੋਂ ਕਈ ਪ੍ਰਕਾਰ ਦੇ ਲੰਗਰ ਲਗਾਏ ਗਏ ਸਨ।

ਨਗਰ ਕੀਰਤਨ ਵਿਚ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਸੁਖਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜਰ ਸ. ਜਤਿੰਦਰਪਾਲ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਰਾਜਿੰਦਰ ਸਿੰਘ ਰੂਬੀ, ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਨਿਸ਼ਾਨ ਸਿੰਘ ਜੱਫਰਵਾਲ, ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ, ਸ. ਗੁਰਿੰਦਰ ਸਿੰਘ ਦੇਵੀਦਾਸਪੁਰ, ਸ. ਸਤਨਾਮ ਸਿੰਘ ਝਬਾਲ, ਸ. ਜਸਬੀਰ ਸਿੰਘ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਮੀਤ ਮੈਨੇਜਰ ਸ. ਕੁਲਵੰਤ ਸਿੰਘ, ਸ. ਅਮਰਬੀਰ ਸਿੰਘ ਢੋਟ, ਸ. ਜਗਜੀਤ ਸਿੰਘ ਖਾਲਸਾ, ਸ. ਸਤਿੰਦਰਪਾਲ ਸਿੰਘ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।



Have any thoughts?
Share your reaction or leave a quick response — we’d love to hear what you think!
