Home ਦੇਸ਼PM ਮੋਦੀ ਅਤੇ CM ਮਾਨ ਨੇ ਪੁਲਵਾਮਾ ਹਮਲੇ ਚ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

PM ਮੋਦੀ ਅਤੇ CM ਮਾਨ ਨੇ ਪੁਲਵਾਮਾ ਹਮਲੇ ਚ ਸ਼ਹੀਦ ਹੋਏ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

by Live 24 Punjabi

ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਪੀਐੱਮ ਮੋਦੀ ਨੇ ਸਾਲ 2019 ਦੇ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ CRPF ਜਵਾਨਾਂ ਨੂੰ ਸ਼ਰਧਾਂਜਲੀ ਦਿੱਤੀ। ਪੀਐੱਮ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਪੁਲਵਾਮਾ ਵਿਚ ਜਾਨ ਗੁਆਉਣ ਵਾਲੇ ਬਹਾਦੁਰ ਨਾਇਕਾਂ ਨੂੰ ਯਾਦ ਕਰ ਰਿਹਾ ਹਾਂ। ਉਨ੍ਹਾਂ ਕਿਹਾ ਕਿ ਕਿਹਾ- “ਉਨ੍ਹਾਂ ਦੀ ਸ਼ਰਧਾ, ਦ੍ਰਿੜਤਾ ਅਤੇ ਰਾਸ਼ਟਰ ਪ੍ਰਤੀ ਸੇਵਾ ਸਾਡੀ ਸਮੂਹਿਕ ਚੇਤਨਾ ‘ਚ ਹਮੇਸ਼ਾ ਲਈ ਉੱਕਰੀਆਂ ਰਹਿਣਗੀਆਂ। ਦੱਸ ਦੇਈਏ ਕਿ 14 ਫਰਵਰੀ 2019 ਨੂੰ ਸਭ ਤੋਂ ਵੱਡਾ ਅੱਤਵਾਦੀ ਹਮਲਾ ਹੋਇਆ ਸੀ। ਇਸ ਵਿਚ 40 ਸੀਆਰਪੀਐੱਫ ਜਵਾਨ ਸ਼ਹੀਦ ਹੋ ਗਏ ਸਨ।

CM ਮਾਨ ਨੇ ਪੁਲਵਾਮਾ ਹਮਲੇ ‘ਚ ਆਪਣੀਆਂ ਜਾਨਾਂ ਗੁਆਉਣ ਵਾਲੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ- “ਪੁਲਵਾਮਾ ਦੇ ਅੱਤਵਾਦੀ ਹਮਲੇ ਵਿਚ ਆਪਣੀਆਂ ਜਾਨਾਂ ਗੁਆਉਣ ਵਾਲੇ ਸਮੂਹ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦੇ ਹਾਂ। ਸਾਡਾ ਦੇਸ਼ ਇਹਨਾਂ ਬਹਾਦਰ ਜਵਾਨਾਂ ਦੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖੇਗਾ।’

Have any thoughts?

Share your reaction or leave a quick response — we’d love to hear what you think!

You may also like

Leave a Comment