Home ਪੰਜਾਬਅਕਾਲੀ ਦਲ ਦੀ ਸਰਕਾਰ ਬਣਨ ’ਤੇ ਰਾਜਸਥਾਨ ਜਾਂਦਾ ਪੰਜਾਬ ਦਾ ਦਰਿਆਈ ਪਾਣੀ ਰੋਕਿਆ ਜਾਵੇਗਾ : ਸੁਖਬੀਰ ਬਾਦਲ

ਅਕਾਲੀ ਦਲ ਦੀ ਸਰਕਾਰ ਬਣਨ ’ਤੇ ਰਾਜਸਥਾਨ ਜਾਂਦਾ ਪੰਜਾਬ ਦਾ ਦਰਿਆਈ ਪਾਣੀ ਰੋਕਿਆ ਜਾਵੇਗਾ : ਸੁਖਬੀਰ ਬਾਦਲ

by Live 24 Punjabi

ਅਮਰਕੋਟ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਅਹਿਦ ਲਿਆ ਕਿ 2027 ਵਿਚ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਰਾਜਸਥਾਨ ਜਾਂਦਾ ਪੰਜਾਬ ਦਾ ਦਰਿਆਈ ਪਾਣੀ ਰੋਕਿਆ ਜਾਵੇਗਾ ਅਤੇ ਜ਼ੋਰ ਦੇ ਕੇ ਕਿਹਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਰਾਜਸਥਾਨ ਫੀਡਰ ਨਹਿਰ ਵਿਚ ਚਲ ਰਹੇ ਪਾਣੀ ਦਾ ਮੂੰਹ ਪੰਜਾਬ ਦੇ ਖੇਤਾਂ ਵੱਲ ਮੋੜ ਦੇਵੇਗੀ।

ਅੱਜ ‘ਪੰਜਾਬ ਬਚਾਓ, ਸੁਖਬੀਰ ਬਾਦਲ ਲਿਆਓਸਰਦਾਰ ਮੁਹਿੰਮ ਦੇ ਹਿੱਸੇ ਵਜੋਂ ਇਥੇ ਅਮਰਕੋਟ ਦੀ ਅਨਾਜ ਮੰਡੀ ਵਿਚ ਇਕ ਵਿਸ਼ਾਲ ਰੈਲੀ ਜਿਸ ਵਿਚ ਹਜ਼ਾਰਾਂ ਲੋਕ ਸ਼ਾਮਲ ਹੋਏ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਸੀਂ ਕਾਂਗਰਸ ਪਾਰਟੀ ਵੱਲੋਂ ਸੂਬੇ ਨਾਲ ਕੀਤੇ ਵਿਤਕਰੇ ਨੂੰ ਖ਼ਤਮ ਕਰਾਂਗੇ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਰਾਈਪੇਰੀਅਨ ਸਿਧਾਂਤ, ਜੋ ਸਪਸ਼ਟ ਕਹਿੰਦਾ ਹੈ ਕਿ ਜਿਸ ਸੂਬੇ ਵਿਚੋਂ ਦਰਿਆ ਵਗਦਾ ਹੋਵੇ, ਪਾਣੀ ਉਸਦਾ ਹੈ, ਦੀ ਉਲੰਘਣਾ ਕਰ ਕੇ ਸਾਡਾ ਅੱਧਾ ਦਰਿਆਈ ਪਾਣੀ ਰਾਜਸਥਾਨ ਨੂੰ ਦੇ ਦਿੱਤਾ।

ਸੁਖਬੀਰ ਸਿੰਘ ਬਾਦਲ ਨੇ ਸਪਸ਼ਟ ਕਿਹਾ ਕਿ ਅਕਾਲੀ ਦਲ ਕਦੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਐਸ ਵਾਈ ਐਲ ਨਹਿਰ ਰਾਹੀਂ ਸੂਬੇ ਦਾ ਪਾਣੀ ਹਰਿਆਣਾ ਨੂੰ ਦੇ ਕੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਨਹੀਂ ਕਰਨ ਦੇਵੇਗਾ। ਉਹਨਾਂ ਕਿਹਾ ਕਿ ਭਗਵੰਤ ਮਾਨ ਕੇਂਦਰ ਦੇ ਦਬਾਅ ਹੇਠ ਹੈ ਕਿਉਂਕਿ ਕੇਂਦਰ ਕੋਲ ਇਸ ਗੱਲ ਦੀ ਜਾਣਕਾਰੀ ਹੈ ਕਿ ਭਗਵੰਤ ਮਾਨ ਨੇ ਆਸਟਰੇਲੀਆ ਵਿਚ 2500 ਏਕੜ ਜ਼ਮੀਨ ਖਰੀਦੀ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਭਗਵੰਤ ਮਾਨ ਨੇ ਇਸ ਮਾਮਲੇ ’ਤੇ ਆਪਣਾ ਸਟੈਂਡ ਨਰਮ ਕਰ ਲਿਆ ਹੈ ਅਤੇ ਜਨਤਕ ਤੌਰ ’ਤੇ ਐਲਾਨ ਕੀਤਾ ਹੈ ਕਿ ਉਹ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦੇ ਤੌਰ ਤਰੀਕੇ ’ਤੇ ਚਰਚਾ ਕਰਨ ਵਾਸਤੇ ਹਰ ਵੇਲੇ ਤਿਆਰ ਹੈ।

ਖੇਮਕਰਨ ਦੇ ਹਲਕਾ ਇੰਚਾਰਜ ਵਿਰਸਾ ਸਿੰਘ ਵਲਟੋਹਾ ਦੀ ਹਾਜ਼ਰੀ ਵਿਚ ਸੰਗਤਾਂ ਨੇ ਬਹੁਤ ਜੈਕਾਰੇ ਛੱਡੇ। ਇਥੇ ਅਕਾਲੀ ਦਲ ਦੇ ਪ੍ਰਧਾਨ ਨੇ ਜ਼ੋਰ ਦੇ ਕੇ ਕਿਹਾ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਉਹ ਗੈਂਗਸਟਰਵਾਦ ਅਤੇ ਨਸ਼ਾ ਮਾਫੀਆ ਰਾਜ ਦਾ ਹਮੇਸ਼ਾ ਹਮੇਸ਼ਾ ਲਈ ਖ਼ਾਤਮਾ ਕਰਨਗੇ। ਉਹਨਾਂ ਕਿਹਾ ਕਿ ਅਸੀਂ ਅਜਿਹੇ ਅਨਸਰਾਂ ਨੂੰ 10 ਸਾਲਾਂ ਤੱਕ ਜ਼ਮਾਨਤ ਨਾ ਮਿਲੇ ਅਤੇ ਇਹਨਾਂ ਦੀਆਂ ਜਾਇਦਾਦਾਂ ਦੀ ਨਿਲਾਮੀ ਕੀਤੀ ਜਾ ਸਕੇ, ਇਸ ਬਾਬਤ ਕਾਨੂੰਨ ਵਿਚ ਸੋਧ ਕਰਾਂਗੇ।

ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪ ਸਰਕਾਰ ਵੱਲੋਂ ਪੰਜਾਬ ਦੀਆਂ ਬੇਸ਼ਕੀਮਤੀ ਜ਼ਮੀਨਾਂ ਦਿੱਲੀ ਆਧਾਰਿਤ ਕੰਪਨੀਆਂ ਨੂੰ ਦੇਣ ਦੇ ਯਤਨਾਂ ਤੋਂ ਸੁਚੇਤ ਰਹਿਣ ਅਤੇ ਕਿਹਾ ਕਿ ਪਹਿਲਾਂ ਅਕਾਲੀ ਦਲ ਨੇ ਸਰਕਾਰ ਦੇ ਲੁਧਿਆਣਾ ਦੀ 34,000 ਏਕੜ ਜ਼ਮੀਨ ਕੌਡੀਆਂ ਦੇ ਭਾਅ ’ਤੇ ਪ੍ਰਾਈਵੇਟ ਕੰਪਨੀਆਂ ਨੂੰ ਦੇਣ ਦੇ ਮਨਸੂਬੇ ਅਸਫਲ ਕੀਤੇ ਅਤੇ ਹੁਣ ਸਰਕਾਰ ਨੇ ਫੈਸਲਾ ਕਰ ਲਿਆ ਹੈ ਕਿ ਮੁਹਾਲੀ ਵਿਚ ਬੇਸ਼ਕੀਮਤੀ ਰੀਅਲ ਅਸਟੇਟ ਜ਼ਮੀਨਾਂ ਆਪਣੀਆਂ ਚਹੇਤੀਆਂ ਕੰਪਨੀਆਂ ਨੂੰ ਅੱਧ ਭਾਅ ’ਤੇ ਦਿੱਤੀਆਂ ਜਾਣਗੀਆਂ। ਉਹਨਾਂ ਕਿਹਾ ਕਿ ਅਕਾਲੀ ਦਲ ਅਜਿਹੀਆਂ ਸਾਰੀਆਂ ਨਿਲਾਮੀਆਂ ਰੱਦ ਕਰੇਗਾ ਅਤੇ ਉਹਨਾਂ ਅਫਸਰਾਂ ਦੇ ਖਿਲਾਫ ਕਾਰਵਾਈ ਕਰੇਗਾ ਜੋ ਇਹਨਾਂ ਸੌਦਿਆਂ ਵਿਚ ਸ਼ਾਮਲ ਹੋਣਗੇ।

ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਹਰ ਚੋਣ ਵਿਚ ਨਵੀਂਆਂ ਨਵੀਂਆਂ ਸਿਆਸੀ ਪਾਰਟੀਆਂ ਨਾਲ ਤਜ਼ਰਬੇ ਕਰਨੇ ਬੰਦ ਕਰਨ। ਉਹਨਾਂ ਕਿਹਾ ਕਿ ਜੇਕਰ ਅਸੀਂ ਪੰਜਾਬ ਬਚਾਉਣਾ ਹੈ ਤਾਂ ਸਾਨੂੰ ਅਕਾਲੀ ਦਲ ਨੂੰ ਮੁੜ ਸੱਤਾ ਵਿਚ ਲਿਆਉਣਾ ਪਵੇਗਾ। ਉਹਨਾਂ ਕਿਹਾ ਕਿ ਮੈਂ ਤੁਹਾਨੂੰ ਯਕੀਨ ਦੁਆਉਂਦਾ ਹਾਂ ਕਿ ਆਪਣੇ ਪਿਤਾ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵਾਂਗੂ ਮੈਂ ਪੰਜਾਬ ਨੂੰ ਹਰ ਖੇਤਰ ਵਿਚ ਮੋਹਰੀ ਬਣਾਵਾਂਗਾ। ਉਹਨਾਂ ਨੇ ਇਹ ਉਦਾਹਰਣ ਵੀ ਦੱਸੀ ਕਿ ਕਿਵੇਂ ਆਪ ਨੇ ਪੰਜਾਬ ਨੂੰ ਕੱਖੋਂ ਹੌਲਾ ਕਰ ਦਿੱਤਾ ਹੈ ਤੇ ਮੁੱਖ ਮੰਤਰੀ ਭਗਵੰਤ ਮਾਨ ਸਿਰਫ ਇਕ ਰਬੜ ਦੀ ਮੋਹਰ ਬਣ ਕੇ ਰਹਿ ਗਏ ਹਨ ਜਦੋਂ ਕਿ ਸਾਰਾ ਮੁੱਖ ਮੰਤਰੀ ਦਫਤਰ ਅਰਵਿੰਦ ਕੇਜਰੀਵਾਲ ਦਾ ਨਿੱਜੀ ਸਕੱਤਰ ਬਿਭਵ ਕੁਮਾਰ ਚਲਾ ਰਿਹਾ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਉਦਯੋਗਪਤੀ ਰਾਜਿੰਦਰ ਗੁਪਤਾ ਤੋਂ ਰਾਜ ਸਭਾ ਸੀਟ ਬਦਲੇ 75 ਕਰੋੜ ਰੁਪਏ ਵਸੂਲੇ ਗਏ ਅਤੇ ਲਵਲੀ ਯੂਨੀਵਰਸਿਟੀ ਦੇ ਮਾਲਕ ਅਸ਼ੋਕ ਮਿੱਤਲ ਨੇ ਆਪਣੀ ਨਾਮਜ਼ਦਗੀ ਵਾਸਤੇ 50 ਕਰੋੜ ਰੁਪਏ ਦਿੱਤੇ।

Have any thoughts?

Share your reaction or leave a quick response — we’d love to hear what you think!

You may also like

Leave a Comment