15
ਜਲੰਧਰ, 30 ਜਨਵਰੀ : ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ ਵਧੀਕ ਡਿਪਟੀ ਕਮਿਸ਼ਨਰ (ਜ) ਅਮਨਿੰਦਰ ਕੌਰ ਵਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪ੍ਰਧਾਨ ਮੰਤਰੀ, ਭਾਰਤ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਿਤੀ 30-01-2026 ਤੋਂ 01-02-2026 ਤੱਕ ਜ਼ਿਲ੍ਹਾ ਜਲੰਧਰ ਵਿਖੇ ‘ਨੋ ਫਲਾਇੰਗ ਜ਼ੋਨ’ ਘੋਸ਼ਿਤ ਕੀਤਾ ਗਿਆ ਹੈ।
ਹੁਕਮਾਂ ਅਨੁਸਾਰ ਜ਼ਿਲ੍ਹਾ ਜਲੰਧਰ ਦੀ ਹੱਦ ਅੰਦਰ ਕਿਸੇ ਵੀ ਕਿਸਮ ਦਾ ਸਿਵਲ ਰਿਮੋਰਟ/ਪਾਇਲਟ ਏਅਰ ਕਰਾਫ਼ਟ ਸਿਸਟਮ/ਡਰੋਨ/ਹੈਲੀਕਾਪਟਰ (ਸਿਵਾਏ ਮਾਨਯੋਗ ਪ੍ਰਧਾਨ ਮੰਤਰੀ, ਭਾਰਤ ਅਤੇ ਹੋਰ ਵੀ.ਵੀ.ਆਈ.ਪੀ. ਦੇ ਹੈਲੀਕਾਪਟਰ/ਜਹਾਜ) ਆਦਿ ਉਡਾਉਣ ’ਤੇ ਪਾਬੰਦੀ ਲਗਾਈ ਗਈ ਹੈ।
ਇਹ ਹੁਕਮ 30 ਜਨਵਰੀ 2026 ਤੋਂ 1 ਫਰਵਰੀ 2026 ਤੱਕ ਲਾਗੂ ਰਹੇਗਾ।

Have any thoughts?
Share your reaction or leave a quick response — we’d love to hear what you think!
