Home ਪੰਜਾਬਨੀਤੀ ਆਯੋਗ ਤਹਿਤ ਸੰਪੂਰਨਤਾ ਅਭਿਆਨ ਸਮਾਗਮ ‘ਚ ਐਸਐਮਓ ਡਾ. ਪ੍ਰੇਮ ਕੁਮਾਰ ਨੂੰ ਕੀਤਾ ਸਨਮਾਨਿਤ

ਨੀਤੀ ਆਯੋਗ ਤਹਿਤ ਸੰਪੂਰਨਤਾ ਅਭਿਆਨ ਸਮਾਗਮ ‘ਚ ਐਸਐਮਓ ਡਾ. ਪ੍ਰੇਮ ਕੁਮਾਰ ਨੂੰ ਕੀਤਾ ਸਨਮਾਨਿਤ

by Live 24 Punjabi

ਢਿੱਲਵਾਂ : ਸੰਪੂਰਨਤਾ ਅਭਿਆਨ ਸਨਮਾਨ ਸਮਾਰੋਹ, ਆਕਾਂਸ਼ੀ ਬਲਾਕ ਪ੍ਰੋਗਰਾਮ ਤਹਿਤ ਮਾਨਯੋਗ ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਅਮਿਤ ਕੁਮਾਰ ਪੰਚਾਲ ਦੀ ਰਹਿਨੁਮਾਈ ਹੇਠ ਅੱਜ ਸੰਪੂਰਨਤਾ ਅਭਿਆਨ ਸਮਾਹਰੋ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ਼ਿਰਕਤ ਕੀਤੀ ਗਈ।

ਸੰਪੂਰਨਤਾ ਅਭਿਆਨ ਸਮਾਹਰੋ ਦੌਰਾਨ ਏਡੀਸੀ ਵਰਿੰਦਰਪਾਲ ਸਿੰਘ ਬਾਜਵਾ, ਹਲਕਾ ਇੰਚਾਰਜ ਕਰਮਬੀਰ ਸਿੰਘ ਚੰਦੀ ਅਤੇ ਸਜਨ ਸਿੰਘ ਚੀਮਾ ਵੱਲੋਂ ਨੀਤੀ ਆਯੋਗ ਤਹਿਤ ਵਧੀਆ ਕਾਰਗੁਜ਼ਾਰੀ ਅਤੇ ਆਮ ਲੋਕਾਂ ਨੂੰ ਜ਼ਮੀਨੀ ਪੱਧਰ ‘ਤੇ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਬਲਕਾ ਢਿੱਲਵਾਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਨੂੰ ਐਵਾਰਡ ਦੇ ਕਿ ਸਨਮਾਨਿਤ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾਕਟਰ ਪ੍ਰੇਮ ਕੁਮਾਰ ਨੇ ਦੱਸਿਆ ਕਿ ਮਾਣਯੋਗ ਸਿਵਲ ਸਰਜਨ ਕਪੂਰਥਲਾ ਡਾ. ਸੰਜੀਵ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸਪਿਰੇਸ਼ਨਲ ਅਧੀਨ ਬਲਾਕ ਢਿੱਲਵਾਂ ਦੇ ਵੱਖ-ਵੱਖ 46 ਪਿੰਡਾਂ ਵਿੱਚ ਸੀ.ਐਚ.ਓ, ਏ.ਐਨ.ਐਮਾਂ, ਮ.ਪ.ਹ.ਵ ਅਤੇ ਆਸ਼ਾ ਵਰਕਰਾਂ ਵੱਲੋਂ ਕੇ.ਪੀ.ਆਈ ਸੰਬੰਧੀ ਬਹੁਤ ਵਧੀਆ ਕੰਮ ਕੀਤਾ ਗਿਆ। ਜਿਸ ਤਹਿਤ ਬਲਾਕ ਢਿੱਲਵਾਂ ਦੀ ਵਧੀਆ ਕਾਰਗੁਜ਼ਾਰੀ ਲਈ ਅੱਜ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਇਹ ਵੀ ਦੱਸਿਆ ਕਿ ਬੀਤੇ ਦਿਨੀ ਬਲਾਕ ਢਿੱਲਵਾਂ ਦੇ ਬੀ.ਈ.ਈ ਮੋਨਿਕਾ, ਸੀ.ਐਚ.ਓ ਗੁਰਪ੍ਰੀਤ ਕੌਰ, ਲਵਲੀਨ ਕੌਰ, ਏ.ਐਨ.ਐਮ ਲਖਵਿੰਦਰ ਕੌਰ, ਮਨਦੀਪ ਕੌਰ ਅਤੇ ਆਸ਼ਾ ਵਰਕਰਾਂ ਨੂੰ ਵੀ ਪ੍ਰਮਾਣ ਪੱਤਰ ਦੇ ਕਿ ਸਨਮਾਨਿਤ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਭੱਵਿਖ ਵਿੱਚ ਵੀ ਬਲਾਕ ਢਿੱਲਵਾਂ ਦਾ ਸਟਾਫ ਇਸੇ ਤਰ੍ਹਾਂ ਜ਼ਮੀਨੀ ਪੱਧਰ ਤੇ ਆਮ ਲੋਕਾਂ ਨੂੰ ਸਿਹਤ ਸਹੂਲਤਾਂ ਅਤੇ ਸੇਵਾਵਾਂ ਦੇਣ ਵਿੱਚ ਆਪਣੀ ਵਧੀਆ ਕਾਰਗੁਜ਼ਾਰੀ ਅਤੇ ਤਨਦੇਹੀ ਨਾਲ ਕੰਮ ਕਰੇਗਾ।

Have any thoughts?

Share your reaction or leave a quick response — we’d love to hear what you think!

You may also like

Leave a Comment