ਪੰਜਾਬ ’ਚ ਪੀਆਰਟੀਸੀ ਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਦੀ ਹੜਤਾਲ ਅਜੇ ਖਤਮ ਨਹੀਂ ਹੋਈ ਹੈ ਜਿਸ ਕਾਰਨ ਆਮ ਲੋਕਾਂ ਨੂੰ ਅਜੇ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ।
ਦਰਅਸਲ ਠੇਕਾ ਮੁਲਾਜ਼ਮਾਂ ਵੱਲੋਂ ਵੀਡੀਓ ਜਾਰੀ ਕਰਕੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਹੜਤਾਲ ਨੂੰ ਖਤਮ ਕਰਨ ਲਈ ਸਹਿਮਤੀ ਬਣੀ ਹੈ ਪਰ ਅਜੇ ਹੜਤਾਲ ਮੁੱਕੀ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਸਾਫ ਤੌਰ ’ਤੇ ਕਿਹਾ ਹੈ ਕਿ ਜਦੋ ਤੱਕ ਉਨ੍ਹਾਂ ਨੂੰ ਲਿਖਤ ਤੌਰ ਤੇ ਮੰਨੀਆਂ ਹੋਈਆਂ ਮੰਗਾਂ ਦਾ ਦਸਤਾਵੇਜ ਨਹੀਂ ਮਿਲ ਜਾਂਦਾ ਉਸ ਸਮੇਂ ਤੱਕ ਉਨ੍ਹਾਂ ਦੀ ਹੜਤਾਲ ਜਾਰੀ ਰਹੇਗੀ। ਇਸ ਤੋਂ ਇਲਾਵਾ ਜਿਨ੍ਹਾਂ ਮੁਲਾਜ਼ਮਾਂ ਨੂੰ ਜੇਲ੍ਹਾਂ ਚ ਬੰਦ ਕੀਤਾ ਗਿਆ ਹੈ ਉਨ੍ਹਾਂ ਨੂੰ ਰਿਹਾਅ ਵੀ ਕੀਤਾ ਜਾਵੇ।
ਦੱਸ ਦਈਏ ਕਿ ਪੀਆਰਟੀਸੀ ਦੇ ਕੱਚੇ ਕਰਮਚਾਰੀਆਂ ਅਤੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਵਿਚਾਲੇ ਕੱਲ੍ਹ ਸੱਤ ਘੰਟਿਆਂ ਤੱਕ ਮੀਟਿੰਗ ਚੱਲੀ। ਮੀਟਿੰਗ ਤੋਂ ਬਾਅਦ ਪੀਆਰਟੀਸੀ ਕੱਚੇ ਕਰਮਚਾਰੀ ਯੂਨੀਅਨ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਇਹ ਮੀਟਿੰਗ ਸੁਖਾਉਣੇ ਮਾਹੌਲ ਵਿੱਚ ਰਹੀ, ਜਿੱਥੇ ਸਾਡੀਆਂ ਮੰਗਾਂ ‘ਤੇ ਮੰਤਰੀ ਸਾਹਿਬ ਦਾ ਰਿਸਪਾਂਸ ਪੋਜ਼ੀਟਿਵ ਰਿਹਾ।
ਸਾਡੀ ਪਹਿਲੀ ਮੰਗ ਇਹ ਸੀ ਕਿ ਜਿਹੜੇ ਵੀ ਸਾਥੀ ਹਿਰਾਸਤ ਵਿੱਚ ਲਏ ਗਏ ਹਨ, ਉਹਨਾਂ ਨੂੰ ਰਿਹਾ ਕੀਤਾ ਜਾਵੇ। ਇਸ ‘ਤੇ ਮੰਤਰੀ ਸਾਹਿਬ ਨੇ ਸਹਿਮਤੀ ਜਤਾਈ ਅਤੇ ਕਿਹਾ ਕਿ ਜਲਦ ਤੋਂ ਜਲਦ ਤੁਹਾਡੇ ਸਾਥੀ ਰਿਹਾ ਹੋ ਜਾਣਗੇ।

Have any thoughts?
Share your reaction or leave a quick response — we’d love to hear what you think!
