ਤਰਨ ਤਾਰਨ ਦੇ ਪਿੰਡ ਉਸਮਾ ਸਥਿਤ ਇੱਕ ਨਾਮੀ ਲਾਅ ਕਾਲਜ ਵਿੱਚ ਅੱਜ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਕਾਲਜ ਕੈਂਪਸ ਦੇ ਅੰਦਰ ਹੀ ਇੱਕ ਵਿਦਿਆਰਥੀ ਨੇ ਇੱਕ ਵਿਦਿਆਰਥਣ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਤੁਰੰਤ ਬਾਅਦ ਹਮਲਾਵਰ ਨੌਜਵਾਨ ਨੇ ਖ਼ੁਦ ਨੂੰ ਵੀ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਦੀ ਪਛਾਣ ਸੰਦੀਪ ਕੌਰ (20) ਵਾਸੀ ਨੌਸ਼ਹਿਰਾ ਪੰਨੂਆਂ ਵਜੋਂ ਹੋਈ ਹੈ, ਜਦੋਂ ਕਿ ਲੜਕੇ ਦੀ ਪਛਾਣ ਪ੍ਰਿੰਸਰਾਜ ਸਿੰਘ ਵਾਸੀ ਮੱਲੀਆਂ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਕਾਲਜ ਦੇ ਅੰਦਰ ਵਾਪਰੀ ਜਿੱਥੇ ਨੌਜਵਾਨ ਨੇ ਅਚਾਨਕ ਲੜਕੀ ‘ਤੇ ਅੰਨ੍ਹੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ। ਗੋਲੀਆਂ ਲੱਗਣ ਕਾਰਨ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕਾਲਜ ਵਿੱਚ ਮੌਜੂਦ ਵਿਦਿਆਰਥੀਆਂ ਅਤੇ ਸਟਾਫ਼ ਵਿੱਚ ਇਸ ਹਮਲੇ ਤੋਂ ਬਾਅਦ ਭਗਦੜ ਮਚ ਗਈ। ਲੜਕੀ ਨੂੰ ਮਾਰਨ ਤੋਂ ਬਾਅਦ ਹਮਲਾਵਰ ਨੇ ਖ਼ੁਦਕੁਸ਼ੀ ਵੀ ਕਰ ਲਈ।
ਵਾਰਦਾਤ ਦੀ ਸੂਚਨਾ ਮਿਲਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਭਾਰੀ ਫੋਰਸ ਸਮੇਤ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮੌਕੇ ਤੋਂ ਗੋਲੀਆਂ ਦੇ ਖੋਲ ਅਤੇ ਹਥਿਆਰ ਬਰਾਮਦ ਕਰ ਲਏ ਗਏ ਹਨ ਅਤੇ ਫੋਰੈਂਸਿਕ ਟੀਮ ਵੱਲੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਪੁਲਿਸ ਨੇ ਪੂਰੇ ਕਾਲਜ ਨੂੰ ਸੀਲ ਕਰ ਦਿੱਤਾ ਹੈ।

Have any thoughts?
Share your reaction or leave a quick response — we’d love to hear what you think!
