ਪੰਜਾਬ ‘ਚ ਇਕ ਵਾਰ ਫਿਰ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸੂਬੇ ਦੇ ਕਈ ਨਾਮੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਭਰਿਆ ਈਮੇਲ ਮਿਲਣ ਦੀ ਜਾਣਕਾਰੀ ਮਿਲੀ ਹੈ। ਇਨ੍ਹਾਂ ਧਮਕੀਆਂ ਮਗਰੋਂ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਅਲਰਟ ਮੋਡ ‘ਤੇ ਆ ਗਈਆਂ ਹਨ।
ਜਾਣਕਾਰੀ ਮੁਤਾਬਿਕ ਜਲੰਧਰ ਦੇ ਤਿੰਨ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਨਾਲ ਅਧਿਆਪਕਾਂ ਅਤੇ ਮਾਪਿਆਂ ਦੇ ਨਾਲ ਸਕੂਲ ਪ੍ਰਸ਼ਾਸਨ ‘ਚ ਚਿੰਤਾ ਵੱਧ ਗਈ ਹੈ। ਫਿਲਹਾਲ ਸਕੂਲਾਂ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ।
ਇਨ੍ਹਾਂ ਤੋਂ ਇਲਾਵਾ ਫਿਰੋਜ਼ਪੁਰ ਦੇ ਕੋਰਟ ਕੰਪਲੈਕਸ ਨੂੰ ਧਮਕੀ ਭਰੀ ਈਮੇਲ ਹਾਸਿਲ ਹੋਈ ਹੈ। ਧਮਕੀ ਮਗਰੋਂ ਕੋਰਟ ਕੰਪਲੈਕਸ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਬਰੀਕੀ ਨਾਲ ਕੋਰਟ ਕੰਪਲੈਕਸ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਹਾਸਿਲ ਹੋਈ ਈਮੇਲ ’ਚ ਕਿਹਾ ਗਿਆ ਹੈ ਕਿ ਸਕੂਲਾਂ ਨੂੰ ਨਿਸ਼ਾਨਾ ਬਣਾਇਆ ਜਾਵੇਗਾ। ਨਾਲ ਹੀ ਅੰਮ੍ਰਿਤਸਰ ’ਚ ਈਮੇਲ ‘ਚ ਡਾ. ਬਾਬਾ ਸਾਹਿਬ ਅੰਬੇਡਕਰ ਦੀਆਂ ਮੂਰਤੀਆਂ ਨੂੰ ਵੀ ਨੁਕਸਾਨ ਪਹੁਚਾਉਣ ਦੀ ਵੀ ਗੱਲ ਆਖੀ ਗਈ ਹੈ। ਮੇਲ ਭੇਜਣ ਵਾਲਿਆਂ ਨੇ ਖ਼ੁਦ ਨੂੰ ਖ਼ਾਲਿਸਤਾਨ ਨੈਸ਼ਨਲ ਆਰਮੀ ਨਾਲ ਜੁੜਿਆ ਦੱਸਿਆ ਹੈ।
