ਲੰਬੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਗਿੱਦੜਬਾਹਾ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਉਹ 2027 ਦੀ ਚੋਣ ਗਿੱਦੜਬਾਹਾ ਤੋਂ ਲੜਨਗੇ। ਉਨ੍ਹਾਂ ਕਿਹਾ ਕਿ ਗਿੱਦੜਬਾਹਾ ਦੇ ਲੋਕਾਂ ਨੇ ਇਹ ਮੰਗ ਕੀਤੀ ਹੈ। ਹੁਣ ਤੱਕ ਸੁਖਬੀਰ ਬਾਦਲ ਜਲਾਲਾਬਾਦ ਤੋਂ ਚੋਣ ਲੜਦੇ ਆ ਰਹੇ ਹਨ। ਉਨ੍ਹਾਂ 2009 ਦੀ ਉਪ ਚੋਣ ਜਲਾਲਾਬਾਦ ਤੋਂ ਜਿੱਤੀ ਸੀ। ਬਾਅਦ ਵਿੱਚ ਉਨ੍ਹਾਂ ਨੇ 2012 ਅਤੇ 2017 ਵਿੱਚ ਇਹੀ ਸੀਟ ਜਿੱਤੀ ਸੀ। ਕਾਬਿਲੇਗੌਰ ਹੈ ਕਿ ਇਸ ਸੀਟ ਉਤੇ ਮਹਰੂਮ ਪ੍ਰਕਾਸ਼ ਸਿੰਘ ਬਾਦਲ ਇਸ ਸੀਟ ਤੋਂ ਚੋਣ ਲੜਦੇ ਰਹੇ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਲੰਬੇ ਸਮੇਂ ਤੋਂ ਜਲਾਲਾਬਾਦ ਹਲਕੇ ਤੋਂ ਚੋਣ ਲੜਦੇ ਆ ਰਹੇ ਹਨ। ਗਿੱਦੜਬਾਹਾ ਹਲਕੇ ਨਾਲ ਬਾਦਲ ਪਰਿਵਾਰ ਦਾ ਪੁਰਾਣਾ ਸਬੰਧ ਹੈ, ਕਿਉਂਕਿ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਤੇ ਸੁਖਬੀਰ ਸਿੰਘ ਬਾਦਲ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਵੀ ਇਸੇ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਹਨ।
@2025 – All Right Reserved. Designed and Developed by Anselsoft IT Solutions
