ਲੰਬੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਵੱਲੋਂ ਗਿੱਦੜਬਾਹਾ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੇ ਐਲਾਨ ਕੀਤਾ ਕਿ ਉਹ 2027 ਦੀ ਚੋਣ ਗਿੱਦੜਬਾਹਾ ਤੋਂ ਲੜਨਗੇ। ਉਨ੍ਹਾਂ ਕਿਹਾ ਕਿ ਗਿੱਦੜਬਾਹਾ ਦੇ ਲੋਕਾਂ ਨੇ ਇਹ ਮੰਗ ਕੀਤੀ ਹੈ। ਹੁਣ ਤੱਕ ਸੁਖਬੀਰ ਬਾਦਲ ਜਲਾਲਾਬਾਦ ਤੋਂ ਚੋਣ ਲੜਦੇ ਆ ਰਹੇ ਹਨ। ਉਨ੍ਹਾਂ 2009 ਦੀ ਉਪ ਚੋਣ ਜਲਾਲਾਬਾਦ ਤੋਂ ਜਿੱਤੀ ਸੀ। ਬਾਅਦ ਵਿੱਚ ਉਨ੍ਹਾਂ ਨੇ 2012 ਅਤੇ 2017 ਵਿੱਚ ਇਹੀ ਸੀਟ ਜਿੱਤੀ ਸੀ। ਕਾਬਿਲੇਗੌਰ ਹੈ ਕਿ ਇਸ ਸੀਟ ਉਤੇ ਮਹਰੂਮ ਪ੍ਰਕਾਸ਼ ਸਿੰਘ ਬਾਦਲ ਇਸ ਸੀਟ ਤੋਂ ਚੋਣ ਲੜਦੇ ਰਹੇ ਹਨ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਲੰਬੇ ਸਮੇਂ ਤੋਂ ਜਲਾਲਾਬਾਦ ਹਲਕੇ ਤੋਂ ਚੋਣ ਲੜਦੇ ਆ ਰਹੇ ਹਨ। ਗਿੱਦੜਬਾਹਾ ਹਲਕੇ ਨਾਲ ਬਾਦਲ ਪਰਿਵਾਰ ਦਾ ਪੁਰਾਣਾ ਸਬੰਧ ਹੈ, ਕਿਉਂਕਿ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਤੇ ਸੁਖਬੀਰ ਸਿੰਘ ਬਾਦਲ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਵੀ ਇਸੇ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਹਨ।
Badal
ਪੰਜਾਬ ਯੂਨੀਵਰਸਿਟੀ ਦੇ ਮੁੱਦੇ ‘ਤੇ ਅਕਾਲੀ ਦਲ ਦਾ ਪਰਦਾਫਾਸ਼, ਸੱਤਾ ਵਿੱਚ ਹੁੰਦਿਆਂ ਪੀਯੂ ਨੂੰ ਕੇਂਦਰੀ ਯੂਨੀਵਰਸਿਟੀ ਬਣਾਉਣ ਲਈ ਲਿਖਤੀ ਪ੍ਰਵਾਨਗੀ ਦਿੱਤੀ : ਬਲਤੇਜ ਪੰਨੂ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਯੂਨੀਵਰਸਿਟੀ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ‘ਤੇ ਦੋਹਰੇ ਮਾਪਦੰਡ ਅਪਣਾਉਣ ਦਾ ਦੋਸ਼ ਲਗਾਇਆ ਹੈ। ‘ਆਪ’ ਪੰਜਾਬ ਦੇ ਸੀਨੀਅਰ ਆਗੂ ਅਤੇ ਜਨਰਲ ਸਕੱਤਰ ਬਲਤੇਜ ਪੰਨੂ ਨੇ ਕਿਹਾ ਕਿ ਅਕਾਲੀ ਦਲ ਪੰਜਾਬ ਯੂਨੀਵਰਸਿਟੀ ਵਰਗੇ ਸੰਵੇਦਨਸ਼ੀਲ ਮੁੱਦੇ ‘ਤੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਤਾਂ ਜੋ ਗੁਆਚੀ ਸਿਆਸੀ ਜ਼ਮੀਨ ਮੁੜ ਪ੍ਰਾਪਤ ਕੀਤੀ ਜਾ ਸਕੇ। ਬਲਤੇਜ ਪੰਨੂ ਨੇ ਸੁਖਬੀਰ ਬਾਦਲ ਦੇ ਹਾਲੀਆ ਬਿਆਨਾਂ ਦਾ ਜਵਾਬ ਦਿੰਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਨੇ ਹਾਲ ਹੀ ਵਿੱਚ ਯੂਨੀਵਰਸਿਟੀ ਦਾ ਦੌਰਾ ਕੀਤਾ ਸੀ ਅਤੇ ਦਾਅਵਾ ਕੀਤਾ ਸੀ ਕਿ ਅਕਾਲੀ ਦਲ ਸੰਸਥਾ ਨੂੰ ਬਚਾਉਣ ਲਈ ਲੜੇਗਾ। ਆਪਣੇ ਦਾਅਵੇ ਨੂੰ ਹਾਸੋਹੀਣਾ ਦੱਸਦੇ ਹੋਏ, ਪੰਨੂ ਨੇ ਇੱਕ ਪੁਰਾਣੇ ਸਰਕਾਰੀ ਪੱਤਰ ਦਾ ਹਵਾਲਾ ਦਿੱਤਾ ਅਤੇ ਇੱਕ ਮਹੱਤਵਪੂਰਨ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਰਕਾਰ ਦੇ ਕਾਰਜਕਾਲ ਦੌਰਾਨ, ਇੱਕ ਲਿਖਤੀ “ਕੋਈ ਇਤਰਾਜ਼ ਨਹੀਂ” ਦਿੱਤਾ ਗਿਆ ਸੀ ਜਿਸ ਵਿੱਚ ਕਿਹਾ ਗਿਆ ਸੀ ਕਿ ਜੇਕਰ ਪੰਜਾਬ ਯੂਨੀਵਰਸਿਟੀ ਨੂੰ ਕੇਂਦਰੀ ਯੂਨੀਵਰਸਿਟੀ ਵਿੱਚ ਬਦਲ ਦਿੱਤਾ ਜਾਂਦਾ ਹੈ ਤਾਂ ਪੰਜਾਬ ਸਰਕਾਰ ਨੂੰ ਕੋਈ ਇਤਰਾਜ਼ ਨਹੀਂ ਹੋਵੇਗਾ। ਪੰਨੂ ਨੇ ਵਿਅੰਗ ਕਰਦਿਆਂ ਕਿਹਾ ਕਿ ਜੋ ਲੋਕ ਕੱਲ੍ਹ ਯੂਨੀਵਰਸਿਟੀ ਨੂੰ ਕੇਂਦਰ ਸਰਕਾਰ ਨੂੰ ਸੌਂਪਣ ਦੀ ਤਿਆਰੀ ਕਰ ਰਹੇ ਸਨ, ਉਹ ਹੁਣ ਇਸਨੂੰ ਬਚਾਉਣ ਦਾ ਦਿਖਾਵਾ ਕਰ ਰਹੇ ਹਨ।
‘ਆਪ’ ਆਗੂ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਪੰਜਾਬ ਨਾਲ ਕੀਤੇ ਗਏ ਵਿਸ਼ਵਾਸਘਾਤਾਂ ਦੀ ਸੂਚੀ ਬਹੁਤ ਲੰਬੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਐਸਵਾਈਐਲ ਨਹਿਰ ਦੇ ਮਾਮਲੇ ਵਿੱਚ, ਅਕਾਲੀ ਦਲ ਨੇ ਪੈਸੇ ਦੇ ਬਦਲੇ ਨਹਿਰ ਲਈ ਪ੍ਰਵਾਨਗੀ ਦਿੱਤੀ ਸੀ। ਇਸੇ ਤਰ੍ਹਾਂ, ਜਦੋਂ ਕੇਂਦਰ ਸਰਕਾਰ ਨੇ ਤਿੰਨ ਸਖ਼ਤ ਖੇਤੀਬਾੜੀ ਕਾਨੂੰਨ ਪੇਸ਼ ਕੀਤੇ ਸਨ, ਤਾਂ ਅਕਾਲੀ ਦਲ ਨੇ ਭਾਜਪਾ ਦਾ ਸਮਰਥਨ ਕੀਤਾ ਸੀ। ਉਸ ਸਮੇਂ, ਉਨ੍ਹਾਂ ਨੇ ਕਿਹਾ ਸੀ ਕਿ ਇਨ੍ਹਾਂ ਕਾਨੂੰਨਾਂ ਵਿੱਚ ਕੁਝ ਵੀ ਗਲਤ ਨਹੀਂ ਹੈ ਅਤੇ ਉਹ ਇਨ੍ਹਾਂ ਨੂੰ ਲਾਗੂ ਕਰਨਗੇ। ਹਾਲਾਂਕਿ, ਜਦੋਂ ਪੰਜਾਬ ਦੇ ਕਿਸਾਨਾਂ ਨੇ ਇਨ੍ਹਾਂ ਦਾ ਸਖ਼ਤ ਵਿਰੋਧ ਕੀਤਾ, ਤਾਂ ਉਨ੍ਹਾਂ ਨੂੰ ਅਸਤੀਫ਼ੇ ਦਾ ਡਰਾਮਾ ਕਰਨ ਲਈ ਮਜਬੂਰ ਹੋਣਾ ਪਿਆ।
ਬਲਤੇਜ ਪੰਨੂ ਨੇ ਸਪੱਸ਼ਟ ਕੀਤਾ ਕਿ ਉਹ ਯੁੱਗ ਖਤਮ ਹੋ ਗਿਆ ਹੈ ਜਦੋਂ ਰਾਜਨੀਤਿਕ ਆਗੂ ਵੱਖ-ਵੱਖ ਥਾਵਾਂ ‘ਤੇ ਜਾ ਕੇ ਅਤੇ ਵੱਖ-ਵੱਖ ਬਿਆਨ ਦੇ ਕੇ ਬਚ ਸਕਦੇ ਸਨ। ਅੱਜ, ਪੰਜਾਬ ਦੇ ਲੋਕ ਜਾਗਰੂਕ ਹੋ ਗਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੇ ਸੱਤਾ ਵਿੱਚ ਰਹਿੰਦਿਆਂ ਸੂਬੇ ਦੇ ਹੱਕਾਂ ਨੂੰ ਕਮਜ਼ੋਰ ਕੀਤਾ ਹੈ। ਪਿਛਲੀਆਂ ਸਰਕਾਰਾਂ, ਅਤੇ ਖਾਸ ਕਰਕੇ ਅਕਾਲੀ ਦਲ ਨੇ, ਆਪਣੇ ਨਿੱਜੀ ਅਤੇ ਰਾਜਨੀਤਿਕ ਲਾਭ ਲਈ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ।
ਪੰਨੂ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਸੰਕਟ ਇਨ੍ਹਾਂ ਰਵਾਇਤੀ ਪਾਰਟੀਆਂ ਦੇ ਸਵਾਰਥ ਦਾ ਨਤੀਜਾ ਹੈ। ਚਾਹੇ ਉਹ ਪੰਜਾਬ ਦੇ ਪਾਣੀਆਂ ਦਾ ਮੁੱਦਾ ਹੋਵੇ, ਐਸਵਾਈਐਲ ਨਹਿਰ ਵਿਵਾਦ ਹੋਵੇ, ਜਾਂ ਹੁਣ ਪੰਜਾਬ ਯੂਨੀਵਰਸਿਟੀ ਦਾ ਮੁੱਦਾ ਹੋਵੇ, ਅਕਾਲੀ ਦਲ ਅਤੇ ਪਿਛਲੀਆਂ ਸਰਕਾਰਾਂ ਨੇ ਹਰ ਮੌਕੇ ‘ਤੇ ਪੰਜਾਬ ਦੇ ਹਿੱਤਾਂ ਨਾਲ ਸਮਝੌਤਾ ਕੀਤਾ ਹੈ।
ਅੰਤ ਵਿੱਚ, ਪੰਨੂ ਨੇ ਸਪੱਸ਼ਟ ਕੀਤਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਹੱਕਾਂ ਅਤੇ ਪੰਜਾਬ ਯੂਨੀਵਰਸਿਟੀ ਦੇ ਸੰਘੀ ਢਾਂਚੇ ਲਈ ਮਜ਼ਬੂਤੀ ਨਾਲ ਖੜ੍ਹੀ ਰਹੇਗੀ, ਅਤੇ ਜਨਤਾ ਦੇ ਸਾਹਮਣੇ ਅਕਾਲੀ ਦਲ ਦੇ ਝੂਠਾਂ ਦਾ ਪਰਦਾਫਾਸ਼ ਕਰਦੀ ਰਹੇਗੀ।
