@2025 – All Right Reserved. Designed and Developed by Anselsoft IT Solutions
Tag:
Bhagwant Mann
ਭਾਜਪਾ ਦੇ ਜ਼ੁਲਮ ਵਿਰੁੱਧ ‘ਆਪ’ ਨਾਲ ਪੂਰਾ ਗੁਜਰਾਤ, ਹੋਣ ਜਾ ਰਿਹਾ ਹੈ ਬਦਲਾਅ : ਅਰਵਿੰਦ ਕੇਜਰੀਵਾਲ
written by Live 24 Punjabi
- ਆਮ ਆਦਮੀ ਪਾਰਟੀ ਦਾ ਜਨ ਸਮਰਥਨ ਦੇਖ ਕੇ ਡਰੀ ਭਾਜਪਾ ਰੋਜ਼ਾਨਾ ਸਾਡੇ ਵਰਕਰਾਂ ਨੂੰ ਗ੍ਰਿਫ਼ਤਾਰ ਕਰਵਾ ਰਹੀ ਹੈ
- ਇਸ ਵਾਰ ਲੋਕ ਮੁਫ਼ਤ ਖੇਤੀ ਤੇ ਘਰੇਲੂ ਬਿਜਲੀ, ਔਰਤਾਂ ਨੂੰ ਇੱਕ ਹਜ਼ਾਰ ਰੁਪਏ, 10 ਲੱਖ ਦਾ ਸਿਹਤ ਬੀਮਾ ਅਤੇ ਚੰਗੇ ਸਕੂਲਾਂ ਲਈ ਵੋਟ ਪਾਉਣਗੇ
ਗੁਜਰਾਤ, 27 ਮਾਰਚ : ਗੁਜਰਾਤ ਦੌਰੇ ‘ਤੇ ਆਏ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਹੋਦ ਵਿੱਚ ‘ਵਿਜੇ ਵਿਸ਼ਵਾਸ ਸਭਾ’ ਰਾਹੀਂ ਭਾਜਪਾ ਅਤੇ ਕਾਂਗਰਸ ਦੇ ਗੁਪਤ ਗਠਜੋੜ ‘ਤੇ ਤਿੱਖਾ ਹਮਲਾ ਬੋਲਿਆ। ਸਭਾ ਵਿੱਚ ਉਮੜੇ ਜਨ-ਸਮੂਹ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਦੀ ਜਨਤਾ ਭਾਜਪਾ ਦੇ ਦਮਨ ਵਿਰੁੱਧ ਖੜ੍ਹੀ ਹੋ ਚੁੱਕੀ ਹੈ ਅਤੇ ਆਮ ਆਦਮੀ ਪਾਰਟੀ ਨਾਲ ਮਿਲ ਕੇ ਬਦਲਾਅ ਕਰਨ ਜਾ ਰਹੀ ਹੈ। ਆਮ ਆਦਮੀ ਪਾਰਟੀ ਦੇ ਵਧਦੇ ਜਨ ਸਮਰਥਨ ਨੂੰ ਦੇਖ ਕੇ ਭਾਜਪਾ ਡਰ ਗਈ ਹੈ ਅਤੇ ਰੋਜ਼ਾਨਾ ਸਾਡੇ ਵਰਕਰਾਂ ਨੂੰ ਗ੍ਰਿਫਤਾਰ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ 30 ਸਾਲਾਂ ਵਿੱਚ ਭਾਜਪਾ ਸਰਕਾਰ ਚੰਗੇ ਸਕੂਲ-ਹਸਪਤਾਲ ਅਤੇ ਖੇਤੀ ਲਈ ਪਾਣੀ ਤੱਕ ਨਹੀਂ ਦੇ ਸਕੀ, ਕਿਉਂਕਿ ਇਨ੍ਹਾਂ ਦੀ ਨੀਅਤ ਹੀ ਖਰਾਬ ਹੈ। ਇਸ ਵਾਰ ਜਨਤਾ ਖੇਤੀ-ਘਰ ਦੀ ਮੁਫ਼ਤ ਬਿਜਲੀ, ਔਰਤਾਂ ਨੂੰ ਇੱਕ ਹਜ਼ਾਰ ਰੁਪਏ, 10 ਲੱਖ ਦਾ ਸਿਹਤ ਬੀਮਾ ਅਤੇ ਚੰਗੇ ਸਕੂਲਾਂ ਲਈ ਵੋਟ ਪਾਵੇਗੀ।
ਭਾਜਪਾ ਸਰਕਾਰ ਨੇ ਸਭ ਤੋਂ ਵੱਧ ਆਦਿਵਾਸੀ ਸਮਾਜ ਨੂੰ ਲੁੱਟਿਆ ਅਤੇ ਉਨ੍ਹਾਂ ‘ਤੇ ਅੱਤਿਆਚਾਰ ਕੀਤੇ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ 30 ਸਾਲਾਂ ਵਿੱਚ ਭਾਜਪਾ ਨੇ ਕਾਂਗਰਸ ਨਾਲ ਮਿਲ ਕੇ ਗੁਜਰਾਤ ਨੂੰ ਲੁੱਟਿਆ ਹੈ। ਇਨ੍ਹਾਂ ਨੇ ਸਭ ਤੋਂ ਵੱਧ ਆਦਿਵਾਸੀਆਂ ਨੂੰ ਲੁੱਟਿਆ ਹੈ ਅਤੇ ਉਨ੍ਹਾਂ ‘ਤੇ ਅੱਤਿਆਚਾਰ ਕੀਤੇ ਹਨ। ਗੁਜਰਾਤ ਵਿੱਚ ਸਭ ਤੋਂ ਪੱਛੜਿਆ ਅਤੇ ਸ਼ੋਸ਼ਿਤ ਵਰਗ ਆਦਿਵਾਸੀ ਸਮਾਜ ਹੈ। ਬੱਚਿਆਂ ਦੀ ਸਿੱਖਿਆ ਅਤੇ ਰੁਜ਼ਗਾਰ ਦਾ ਕੋਈ ਪ੍ਰਬੰਧ ਨਹੀਂ ਹੈ। ਮਜਬੂਰੀ ਵਿੱਚ ਬੱਚੇ ਖੇਤੀ ਕਰਦੇ ਹਨ ਪਰ ਭਾਜਪਾ ਸਰਕਾਰ ਨੇ ਕਿਸਾਨਾਂ ਦਾ ਵੀ ਬੁਰਾ ਹਾਲ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰ ਹਰ ਸਾਲ ਅਰਬਾਂ-ਖਰਬਾਂ ਰੁਪਏ ਆਦਿਵਾਸੀ ਸਮਾਜ ਦੇ ਕਲਿਆਣ ਲਈ ਭੇਜਦੀਆਂ ਹਨ। ਪਿਛਲੇ 30 ਸਾਲਾਂ ਵਿੱਚ ਆਦਿਵਾਸੀ ਸਮਾਜ ਦੇ ਭਲੇ ਲਈ ਜਿੰਨਾ ਪੈਸਾ ਆਇਆ, ਜੇਕਰ ਇਹ ਪੈਸਾ ਸਿੱਧਾ ਇੱਕ-ਇੱਕ ਵਿਅਕਤੀ ਨੂੰ ਦੇ ਦਿੱਤਾ ਜਾਂਦਾ ਤਾਂ ਹਰ ਕੋਈ ਕਰੋੜਪਤੀ ਬਣ ਜਾਂਦਾ। ਪਰ ਆਦਿਵਾਸੀ ਸਮਾਜ ਦੇ ਨਾਂ ‘ਤੇ ਆਉਣ ਵਾਲਾ ਪੈਸਾ ਭਾਜਪਾ ਅਤੇ ਕਾਂਗਰਸ ਵਾਲਿਆਂ ਦੀਆਂ ਜੇਬਾਂ ਵਿੱਚ ਚਲਾ ਜਾਂਦਾ ਹੈ।
ਭਾਜਪਾ ਵਾਲੇ ਨਰੇਗਾ ਦਾ ਪੈਸਾ ਵੀ ਖਾ ਗਏ, ਸਾਡੇ ਵਿਧਾਇਕ ਨੇ ਆਵਾਜ਼ ਉਠਾਈ ਤਾਂ ਉਸ ਨੂੰ ਜੇਲ੍ਹ ਭੇਜ ਦਿੱਤਾ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਰੇਗਾ ਵਿੱਚ ਸਭ ਤੋਂ ਗਰੀਬ ਵਿਅਕਤੀ ਭਿਆਨਕ ਗਰਮੀ ਵਿੱਚ ਪਸੀਨਾ ਵਹਾ ਕੇ ਮਜ਼ਦੂਰੀ ਕਰਦਾ ਹੈ। ਸਿਰਫ਼ 100 ਦਿਨਾਂ ਦੇ ਰੁਜ਼ਗਾਰ ਦੇ ਪੈਸੇ ਮਿਲਦੇ ਹਨ। ਇਹ ਲੋਕ ਮਜ਼ਦੂਰਾਂ ਦੇ ਨਾਂ ਦੀ ਐਂਟਰੀ ਕਰਕੇ ਮਨਰੇਗਾ ਦਾ ਪੈਸਾ ਵੀ ਖਾ ਗਏ। ਮਜ਼ਦੂਰਾਂ ਨੂੰ ਇਸ ਦੀ ਜਾਣਕਾਰੀ ਹੀ ਨਹੀਂ ਹੁੰਦੀ ਕਿ ਉਨ੍ਹਾਂ ਦੇ ਨਾਂ ਦਾ ਅੰਗੂਠਾ ਲੱਗ ਗਿਆ ਹੈ। ‘ਆਪ’ ਵਿਧਾਇਕ ਨੇ ਮਨਰੇਗਾ ਦੇ ਪੈਸੇ ਦੀ ਲੁੱਟ ਖ਼ਿਲਾਫ਼ ਆਵਾਜ਼ ਉਠਾਈ। ਜਦੋਂ ਉਨ੍ਹਾਂ ਨੇ ਰਜਿਸਟਰ ਦਿਖਾਉਣ ਲਈ ਕਿਹਾ ਤਾਂ ਭਾਜਪਾ ਸਰਕਾਰ ਨੇ ਉਨ੍ਹਾਂ ਨੂੰ ਫੜ ਕੇ ਜੇਲ੍ਹ ਵਿੱਚ ਸੁੱਟ ਦਿੱਤਾ। ਨਰੇਗਾ ਦਾ ਪੈਸਾ ਚੋਰੀ ਕਰਨ ਵਾਲੇ ਭਾਜਪਾ ਸਰਕਾਰ ਦੇ ਮੰਤਰੀ ਨੂੰ ਜੇਲ੍ਹ ਨਹੀਂ ਭੇਜਿਆ ਗਿਆ, ਕਿਉਂਕਿ ਉਹ ਉੱਪਰ ਤੱਕ ਪੈਸਾ ਪਹੁੰਚਾਉਂਦਾ ਹੈ। ਗਰੀਬਾਂ ਦਾ ਹੱਕ ਦਿਵਾਉਣ ਲਈ ਚੈਤਰ ਵਸਾਵਾ ਤਿੰਨ ਮਹੀਨੇ ਜੇਲ੍ਹ ਵਿੱਚ ਰਹੇ। ਇਸੇ ਤਰ੍ਹਾਂ, ‘ਨਲ ਸੇ ਜਲ’ ਯੋਜਨਾ ਵਿੱਚ ਅਰਬਾਂ-ਖਰਬਾਂ ਰੁਪਏ ਆਉਂਦੇ ਹਨ, ਪਰ ਕਿਸੇ ਦੇ ਘਰ ਵਿੱਚ ਨਲ ਰਾਹੀਂ ਪਾਣੀ ਨਹੀਂ ਆਇਆ। ਭਾਜਪਾ ਵਾਲੇ ਇਸ ਦਾ ਵੀ ਸਾਰਾ ਪੈਸਾ ਖਾ ਗਏ।
ਸਾਡੀਆਂ ਵੋਟਾਂ ਨਾਲ ਇਹ ਲੋਕ ਵਿਧਾਇਕ-ਮੰਤਰੀ ਬਣ ਜਾਂਦੇ ਹਨ, ਪਰ ਸਾਡੇ ਬੱਚਿਆਂ ਲਈ ਇੱਕ ਸਕੂਲ ਤੱਕ ਨਹੀਂ ਬਣਵਾਉਂਦੇ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਲੋਕਾਂ ਦੀਆਂ ਵੋਟਾਂ ਨਾਲ ਭਾਜਪਾ-ਕਾਂਗਰਸ ਵਾਲੇ ਵਿਧਾਇਕ ਅਤੇ ਮੰਤਰੀ ਬਣ ਜਾਂਦੇ ਹਨ, ਇਨ੍ਹਾਂ ਦੇ ਬੱਚੇ ਵਿਦੇਸ਼ਾਂ ਵਿੱਚ ਪੜ੍ਹਦੇ ਹਨ ਅਤੇ ਆਮ ਲੋਕਾਂ ਦੇ ਬੱਚਿਆਂ ਲਈ ਢੰਗ ਦੇ ਸਰਕਾਰੀ ਸਕੂਲ ਵੀ ਨਹੀਂ ਹਨ। ਇਹ ਬਿਮਾਰ ਹੋਣ ‘ਤੇ ਵਿਦੇਸ਼ਾਂ ਵਿੱਚ ਇਲਾਜ ਕਰਵਾਉਣ ਜਾਂਦੇ ਹਨ ਅਤੇ ਇਨ੍ਹਾਂ ਦੇ ਬੱਚਿਆਂ ਨੂੰ ਹੀ ਵਿਧਾਇਕੀ ਦੀ ਟਿਕਟ ਵੀ ਮਿਲਦੀ ਹੈ, ਪਰ ਇੱਕ ਆਮ ਆਦਮੀ ਦੇ ਬੱਚਿਆਂ ਦਾ ਕੋਈ ਭਵਿੱਖ ਨਹੀਂ ਹੈ। ਆਮ ਆਦਮੀ ਵੋਟ ਆਪਣੇ ਲਈ ਦਿੰਦਾ ਹੈ, ਨਾ ਕਿ ਇਨ੍ਹਾਂ ਲਈ। ਭਾਜਪਾ ਸਰਕਾਰ ਨੇ ਸਭ ਤੋਂ ਵੱਧ ਅੱਤਿਆਚਾਰ ਆਦਿਵਾਸੀ ਸਮਾਜ ਨਾਲ ਕੀਤੇ ਹਨ। ਇਨ੍ਹਾਂ ਨੇ ਆਦਿਵਾਸੀ ਸਮਾਜ ਦਾ ਜਲ, ਜੰਗਲ ਅਤੇ ਜ਼ਮੀਨ ਖੋਹ ਲਈ। ਪੁਲਿਸ ਅਤੇ ਵਣ ਵਿਭਾਗ ਵਾਲੇ ਵੀ ਪਰੇਸ਼ਾਨ ਕਰਦੇ ਹਨ। ਅੱਜ ਸਭ ਤੋਂ ਵੱਧ ਐਫਆਈਆਰ ਆਦਿਵਾਸੀ ਸਮਾਜ ਦੇ ਲੋਕਾਂ ‘ਤੇ ਦਰਜ ਹਨ।
ਪੰਜਾਬ ਵਾਂਗ ਗੁਜਰਾਤ ਕੋਲ ਵੀ ਝਾੜੂ ਚਲਾ ਕੇ ਕਾਂਗਰਸ-ਭਾਜਪਾ ਦਾ ਸਫਾਇਆ ਕਰਨ ਦਾ ਸੁਨਹਿਰੀ ਮੌਕਾ ਹੈ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 2022 ਤੋਂ ਪਹਿਲਾਂ ਪੰਜਾਬ ਵਿੱਚ ਵੀ ਗੁਜਰਾਤ ਵਰਗਾ ਹੀ ਹਾਲ ਸੀ। ਪੰਜਾਬ ਵਿੱਚ ਕਾਂਗਰਸ, ਭਾਜਪਾ ਅਤੇ ਅਕਾਲੀ ਗਠਜੋੜ ਦੀਆਂ ਦੋ ਹੀ ਪਾਰਟੀਆਂ ਸਨ। ਦੋਵੇਂ ਪਾਰਟੀਆਂ 5-5 ਸਾਲ ਵਾਰੋ-ਵਾਰੀ ਸਰਕਾਰ ਬਣਾਉਂਦੀਆਂ ਸਨ ਅਤੇ ਦੋਵੇਂ ਮਿਲ ਕੇ ਲੁੱਟਦੀਆਂ ਸਨ। ਗੁਜਰਾਤ ਦੀ ਤਰ੍ਹਾਂ ਪੰਜਾਬ ਵਿੱਚ ਵੀ ਕਾਂਗਰਸ-ਭਾਜਪਾ ਦੇ ਸਾਂਝੇ ਧੰਦੇ ਸਨ। ਪੰਜਾਬ ਦੇ ਲੋਕ ਤੰਗ ਆ ਚੁੱਕੇ ਸਨ। ਇਸੇ ਦੌਰਾਨ ਪੰਜਾਬ ਵਿੱਚ ਆਮ ਆਦਮੀ ਪਾਰਟੀ ਇੱਕ ਉਮੀਦ ਲੈ ਕੇ ਆਈ। ਪੰਜਾਬ ਦੇ ਲੋਕਾਂ ਨੇ ਤੈਅ ਕੀਤਾ ਕਿ ਪੁਰਾਣੀਆਂ ਪਾਰਟੀਆਂ ‘ਤੇ ਝਾੜੂ ਚਲਾ ਕੇ ਉਨ੍ਹਾਂ ਨੂੰ ਉਖਾੜ ਸੁੱਟਣਾ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਦੀ ਜਨਤਾ ਨੇ 117 ਵਿੱਚੋਂ 92 ਸੀਟਾਂ ਆਮ ਆਦਮੀ ਪਾਰਟੀ ਨੂੰ ਦੇ ਕੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੂੰ ਪੂਰੀ ਤਰ੍ਹਾਂ ਸਾਫ਼ ਕਰ ਦਿੱਤਾ। ਹੁਣ ਗੁਜਰਾਤ ਕੋਲ ਵੀ ਝਾੜੂ ਚਲਾ ਕੇ ਕਾਂਗਰਸ ਅਤੇ ਭਾਜਪਾ ਨੂੰ ਸਾਫ਼ ਕਰਨ ਦਾ ਵਧੀਆ ਮੌਕਾ ਹੈ।
ਪੰਜਾਬ ਵਿੱਚ ਖੇਤੀ ਦੀ ਬਿਜਲੀ ਮੁਫ਼ਤ ਹੈ, ਜਦਕਿ ਗੁਜਰਾਤ ਵਿੱਚ ਕਿਸਾਨਾਂ ਨੂੰ ਭਾਰੀ-ਭਰਕਮ ਬਿੱਲ ਦੇਣੇ ਪੈਂਦੇ ਹਨ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ। ਸਾਡੀ ਪਾਰਟੀ ਵੱਡੇ-ਵੱਡੇ ਵਾਅਦੇ ਨਹੀਂ ਕਰਦੀ, ਸਗੋਂ ਗਾਰੰਟੀ ਦਿੰਦੀ ਹੈ। ਬਾਕੀ ਪਾਰਟੀਆਂ ਝੂਠੇ ਵਾਅਦੇ ਕਰਦੀਆਂ ਹਨ। ਅਸੀਂ ਵੱਡੇ-ਵੱਡੇ ਦਾਅਵੇ ਨਹੀਂ ਕਰਾਂਗੇ, ਸਗੋਂ ਪੰਜਾਬ ਵਿੱਚ ਜੋ ਕਰਕੇ ਦਿਖਾਇਆ ਹੈ, ਉਹੀ ਕੰਮ ਗੁਜਰਾਤ ਵਿੱਚ ਵੀ ਕਰਾਂਗੇ। ਪੰਜਾਬ ਵਿੱਚ ਕਿਸਾਨਾਂ ਦੀ ਸਰਕਾਰ ਹੈ ਅਤੇ ਕਿਸਾਨ ਦਾ ਪੁੱਤਰ ਮੁੱਖ ਮੰਤਰੀ ਹੈ। ਭਗਵੰਤ ਮਾਨ ਨੂੰ ਕਿਸਾਨਾਂ ਦਾ ਦਰਦ ਪਤਾ ਹੈ। ਭਗਵੰਤ ਮਾਨ ਨੇ ਪਹਿਲਾ ਕੰਮ ਕਿਸਾਨਾਂ ਨੂੰ ਸੁਖ-ਸਮ੍ਰਿੱਧੀ ਦੇਣ ਲਈ ਉਨ੍ਹਾਂ ਦੀ ਖੇਤੀ ਦੀ ਬਿਜਲੀ ਮੁਫ਼ਤ ਕਰ ਦਿੱਤੀ। ਹੁਣ ਟਿਊਬਵੈੱਲ ਨਾਲ ਖੇਤ ਦੀ ਸਿੰਚਾਈ ਕਰਨ ਲਈ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮੁਫ਼ਤ ਮਿਲਦੀ ਹੈ, ਬਿੱਲ ਨਹੀਂ ਦੇਣੇ ਪੈਂਦੇ। ਪਰ ਗੁਜਰਾਤ ਵਿੱਚ ਕਿਸਾਨਾਂ ਨੂੰ ਖੇਤ ਦੀ ਸਿੰਚਾਈ ਲਈ ਬਿਜਲੀ ਦੇ ਬਿੱਲ ਦੇਣੇ ਪੈਂਦੇ ਹਨ। ਖੇਤੀ ਦੀ ਬਿਜਲੀ ਮੁਫ਼ਤ ਕਰਨ ਲਈ ਭਾਜਪਾ ਨੂੰ ਹਟਾਓ ਅਤੇ ਝਾੜੂ ਦੀ ਸਰਕਾਰ ਬਣਾਓ।
ਗੁਜਰਾਤ ਦੇ ਸਰਕਾਰੀ ਹਸਪਤਾਲ ਟੁੱਟੇ ਪਏ ਹਨ, ਨਾ ਦਵਾਈ ਮਿਲਦੀ ਹੈ ਅਤੇ ਨਾ ਹੀ ਟੈਸਟ ਹੁੰਦਾ ਹੈ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਨੂੰ ਆਪਣੀ ਫਸਲ ਦੇ ਪੈਸੇ 24 ਘੰਟਿਆਂ ਦੇ ਅੰਦਰ ਮਿਲ ਜਾਂਦੇ ਹਨ, ਪਰ ਗੁਜਰਾਤ ਵਿੱਚ ਕਈ ਮਹੀਨਿਆਂ ਤੱਕ ਪੈਸੇ ਨਹੀਂ ਮਿਲਦੇ। ਪੰਜਾਬ ਸਰਕਾਰ ਮੰਡੀ ਵਿੱਚ ਆਉਣ ਵਾਲੀ ਕਿਸਾਨਾਂ ਦੀ ਸਾਰੀ ਫਸਲ ਖਰੀਦਦੀ ਹੈ। ਪਹਿਲਾਂ ਪੰਜਾਬ ਵਿੱਚ ਸਿਰਫ਼ 20 ਫੀਸਦੀ ਖੇਤਾਂ ਵਿੱਚ ਹੀ ਨਹਿਰੀ ਪਾਣੀ ਨਾਲ ਸਿੰਚਾਈ ਹੁੰਦੀ ਸੀ ਅਤੇ ਅੱਜ 78 ਫੀਸਦੀ ਹੋ ਰਹੀ ਹੈ। ਗੁਜਰਾਤ ਵਿੱਚ 30 ਸਾਲਾਂ ਬਾਅਦ ਵੀ ਭਾਜਪਾ ਸਿੰਚਾਈ ਲਈ ਪਾਣੀ ਨਹੀਂ ਦੇ ਸਕੀ। ਅਗਲੇ 20 ਸਾਲ ਵੀ ਇਹ ਲੋਕ ਪਾਣੀ ਨਹੀਂ ਦੇ ਸਕਣਗੇ, ਕਿਉਂਕਿ ਇਨ੍ਹਾਂ ਦੀ ਨੀਅਤ ਹੀ ਖਰਾਬ ਹੈ। ਜੇ ਕਿਸਾਨ ਖੁਸ਼ ਹਨ ਤਾਂ ਗੁਜਰਾਤ ਵੀ ਖੁਸ਼ ਹੈ। ‘ਆਪ’ ਸਰਕਾਰ ਨੇ ਦੂਜਾ ਕੰਮ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਸਿਹਤ ਬੀਮਾ ਦਿੱਤਾ ਹੈ। ਹੁਣ ਪੰਜਾਬ ਵਿੱਚ ਆਮ ਲੋਕਾਂ ਦਾ ਵੀ ਉਨ੍ਹਾਂ ਵੱਡੇ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਹੋਵੇਗਾ, ਜਿੱਥੇ ਮੁੱਖ ਮੰਤਰੀ ਆਪਣਾ ਇਲਾਜ ਕਰਵਾਉਂਦੇ ਹਨ। ਅੱਜ ਗੁਜਰਾਤ ਵਿੱਚ ਸਰਕਾਰੀ ਹਸਪਤਾਲ ਟੁੱਟੇ ਪਏ ਹਨ। ਹਸਪਤਾਲ ਵਿੱਚ ਦਵਾਈ ਨਹੀਂ ਮਿਲਦੀ, ਟੈਸਟ ਨਹੀਂ ਹੁੰਦਾ। ਨਿੱਜੀ ਹਸਪਤਾਲਾਂ ਵਿੱਚ ਲੱਖਾਂ ਰੁਪਏ ਲੱਗਦੇ ਹਨ। ਗੁਜਰਾਤ ਵਿੱਚ ਵੀ 10 ਲੱਖ ਦਾ ਸਿਹਤ ਬੀਮਾ ਮਿਲਣਾ ਚਾਹੀਦਾ ਹੈ, ਪਰ ਇਸ ਦੇ ਲਈ ਭਾਜਪਾ ਨੂੰ ਭਗਾ ਕੇ ਝਾੜੂ ਨੂੰ ਲਿਆਉਣਾ ਪਵੇਗਾ।
ਮੁੱਖ ਮੰਤਰੀ, ਮੰਤਰੀ, ਵਿਧਾਇਕ ਅਤੇ ਐਮਪੀ ਦੀ ਤਰ੍ਹਾਂ ਆਮ ਲੋਕਾਂ ਦੀ ਵੀ ਬਿਜਲੀ ਮੁਫ਼ਤ ਹੋਣੀ ਚਾਹੀਦੀ ਹੈ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ ਅਤੇ ਕਾਂਗਰਸ ਵਾਲੇ 10 ਲੱਖ ਰੁਪਏ ਦੇ ਬੀਮੇ ਦਾ ਵਿਰੋਧ ਕਰ ਰਹੇ ਹਨ। ਇਨ੍ਹਾਂ ਦਾ ਕਹਿਣਾ ਹੈ ਕਿ ਗਰੀਬਾਂ ਲਈ ਸਰਕਾਰੀ ਹਸਪਤਾਲ ਤਾਂ ਹੈਗੇ ਹੀ ਹਨ, ਇਨ੍ਹਾਂ ਨੂੰ ਬੁਰੀ ਆਦਤ ਪੈ ਜਾਵੇਗੀ। ਜਦੋਂ ਸੀ.ਐਮ., ਮੰਤਰੀ ਅਤੇ ਵਿਧਾਇਕ ਦਾ ਇਲਾਜ ਫ੍ਰੀ ਹੁੰਦਾ ਹੈ, ਤਾਂ ਕਿਸਾਨਾਂ ਦਾ ਵੀ ਫ੍ਰੀ ਹੋਣਾ ਚਾਹੀਦਾ ਹੈ। ਇਸ ਤੋਂ ਇਲਾਵਾ ‘ਆਪ’ ਸਰਕਾਰ ਨੇ ਖੇਤੀ ਦੇ ਨਾਲ-ਨਾਲ ਘਰ ਦੀ ਬਿਜਲੀ ਵੀ ਮੁਫ਼ਤ ਕਰ ਦਿੱਤੀ ਹੈ। ਪਹਿਲਾਂ ਛੋਟੇ ਜਿਹੇ ਘਰ ਦਾ ਵੀ ਹਜ਼ਾਰਾਂ ਰੁਪਏ ਬਿੱਲ ਆਉਂਦਾ ਸੀ, ਪਰ ਹੁਣ ਜ਼ੀਰੋ ਬਿੱਲ ਆਉਂਦਾ ਹੈ। ਅੱਜ ਪੂਰੇ ਦੇਸ਼ ਵਿੱਚ ਸਭ ਤੋਂ ਮਹਿੰਗੀ ਬਿਜਲੀ ਗੁਜਰਾਤ ਵਿੱਚ ਹੈ। ਮੁਫ਼ਤ ਬਿਜਲੀ ਦੇਣ ਦਾ ਵੀ ਕਾਂਗਰਸ-ਭਾਜਪਾ ਵਾਲਿਆਂ ਨੇ ਵਿਰੋਧ ਕੀਤਾ। ਇਹ ਕਹਿ ਰਹੇ ਹਨ ਕਿ ਭਗਵੰਤ ਮਾਨ ਸਰਕਾਰ ਗਰੀਬਾਂ ‘ਤੇ ਪੈਸੇ ਲੁਟਾ ਰਹੀ ਹੈ, ਮੁਫ਼ਤਖੋਰੀ ਦੀ ਆਦਤ ਪਾ ਰਹੀ ਹੈ। ਜੇਕਰ ਇਨ੍ਹਾਂ ਦੇ ਮੁੱਖ ਮੰਤਰੀ, ਮੰਤਰੀ, ਵਿਧਾਇਕ ਅਤੇ ਐਮ.ਪੀ. ਦੀ ਬਿਜਲੀ ਮੁਫ਼ਤ ਹੈ, ਤਾਂ ਆਮ ਘਰਾਂ ਦੀ ਬਿਜਲੀ ਵੀ ਫ੍ਰੀ ਹੋਣੀ ਚਾਹੀਦੀ ਹੈ।
ਜਨਤਾ ਨੂੰ ਅਪੀਲ, ਗੁਜਰਾਤ ਵਿੱਚ ‘ਆਪ’ ਦੀ ਸਰਕਾਰ ਬਣਾਓ, ਤੁਹਾਡੇ ਬੱਚਿਆਂ ਦਾ ਭਵਿੱਖ ਬਣਾ ਦਿਆਂਗੇ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਆਪ’ ਸਰਕਾਰ ਨੇ ਕਿਸਾਨਾਂ ਅਤੇ ਘਰਾਂ ਦੀ ਬਿਜਲੀ ਫ੍ਰੀ ਕੀਤੀ, 10 ਲੱਖ ਰੁਪਏ ਦਾ ਸਿਹਤ ਬੀਮਾ ਦਿੱਤਾ ਅਤੇ ਫਿਰ ਔਰਤਾਂ ਨੂੰ 1 ਹਜ਼ਾਰ ਰੁਪਏ ਮਹੀਨਾ ਦਿੱਤਾ। ਗੁਜਰਾਤ ਦੇ ਲੋਕਾਂ ਨੂੰ ਵੀ ਇਹ ਸਭ ਮਿਲ ਸਕਦਾ ਹੈ, ਪਰ ਇਸ ਦੇ ਲਈ ਭਾਜਪਾ ਨੂੰ ਭਜਾਉਣਾ ਪਵੇਗਾ। ਇਨ੍ਹਾਂ ਨੇ ਆਦਿਵਾਸੀ ਸਮਾਜ ਦੇ ਬੱਚਿਆਂ ਨੂੰ ਬਰਬਾਦ ਕਰ ਦਿੱਤਾ। ਉਨ੍ਹਾਂ ਦੇ ਪੜ੍ਹਨ ਲਈ ਕੋਈ ਵੀ ਢੰਗ ਦਾ ਸਰਕਾਰੀ ਸਕੂਲ ਨਹੀਂ ਹੈ। ਸਰਕਾਰੀ ਸਕੂਲਾਂ ਦਾ ਬਹੁਤ ਬੁਰਾ ਹਾਲ ਹੈ। ਦੂਜੇ ਪਾਸੇ, ਅਸੀਂ ਪੰਜਾਬ ਵਿੱਚ ਸਰਕਾਰੀ ਸਕੂਲਾਂ ਨੂੰ ਸ਼ਾਨਦਾਰ ਬਣਾ ਦਿੱਤਾ ਹੈ। ਹੁਣ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਕੱਢ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ। ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਬੱਚੇ ਇੰਜੀਨੀਅਰ ਅਤੇ ਡਾਕਟਰ ਬਣ ਰਹੇ ਹਨ। ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ ਭੇਜ ਕੇ ਉਨ੍ਹਾਂ ਦੀ ਟ੍ਰੇਨਿੰਗ ਕਰਵਾਉਂਦੇ ਹਾਂ। ਗੁਜਰਾਤ ਵਿੱਚ ‘ਆਪ’ ਦੀ ਸਰਕਾਰ ਬਣਾਓ, ਅਸੀਂ ਤੁਹਾਡੇ ਬੱਚਿਆਂ ਦਾ ਭਵਿੱਖ ਬਣਾ ਦਿਆਂਗੇ। ਤੁਹਾਡੇ ਬੱਚਿਆਂ ਨੂੰ ਪੜ੍ਹਾਉਣ ਅਤੇ ਉਨ੍ਹਾਂ ਦਾ ਭਵਿੱਖ ਬਣਾਉਣ ਦੀ ਗੱਲ ਕੇਜਰੀਵਾਲ ਤੋਂ ਇਲਾਵਾ ਕੋਈ ਹੋਰ ਨੇਤਾ ਨਹੀਂ ਕਰ ਸਕਦਾ।
ਕਾਂਗਰਸ-ਭਾਜਪਾ ਵਾਲੇ ਸਾਡੇ ਬੱਚਿਆਂ ਨੂੰ ਰੈਲੀਆਂ ਵਿੱਚ ਲੈ ਜਾਂਦੇ ਹਨ ਅਤੇ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਵਿੱਚ ਪੜ੍ਹਾਉਂਦੇ ਹਨ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਹੁਤ ਸਾਰੇ ਲੋਕ ਕਹਿੰਦੇ ਹਨ ਕਿ ਅਸੀਂ ਤਾਂ ਕਈ ਪੀੜ੍ਹੀਆਂ ਤੋਂ ਕਾਂਗਰਸ ਜਾਂ ਭਾਜਪਾ ਨੂੰ ਵੋਟ ਪਾ ਰਹੇ ਹਾਂ। ਉਨ੍ਹਾਂ ਨੂੰ ਸੋਚਣਾ ਚਾਹੀਦਾ ਹੈ ਕਿ ਇੰਨੇ ਸਾਲਾਂ ਵਿੱਚ ਭਾਜਪਾ ਅਤੇ ਕਾਂਗਰਸ ਨੇ ਕੀ ਦਿੱਤਾ? ਸਿਰਫ਼ ਗਰੀਬਾਂ ਨੂੰ ਆਪਣੀਆਂ ਰੈਲੀਆਂ ਵਿੱਚ ਲੈ ਜਾਂਦੇ ਹਨ, ਗੁੰਡਾਗਰਦੀ ਕਰਦੇ ਹਨ ਅਤੇ ਫਿਰ ਜੇਲ੍ਹ ਭੇਜ ਦਿੰਦੇ ਹਨ। ਭੁਗਤਣਾ ਤਾਂ ਆਮ ਆਦਮੀ ਨੂੰ ਹੀ ਪੈਂਦਾ ਹੈ। ਇਸ ਲਈ ਜਨਤਾ ਨੂੰ ਆਪਣੇ ਬਾਰੇ ਸੋਚਣਾ ਚਾਹੀਦਾ ਹੈ, ਕਿਉਂਕਿ ਭਾਜਪਾ ਜਾਂ ਕਾਂਗਰਸ ਦੇ ਵਿਧਾਇਕ ਦਾ ਬੇਟਾ ਕਦੇ ਜੇਲ੍ਹ ਨਹੀਂ ਜਾਂਦਾ, ਸਗੋਂ ਉਹ ਵਿਦੇਸ਼ਾਂ ਵਿੱਚ ਜਾ ਕੇ ਪੜ੍ਹਦਾ ਹੈ। ਇਸ ਦੇ ਬਾਵਜੂਦ ਹਰ ਵਾਰ ਉਨ੍ਹਾਂ ਨੂੰ ਵੋਟ ਦੇ ਦਿੱਤੀ ਜਾਂਦੀ ਹੈ। ਇਸ ਵਾਰ ਗੁਜਰਾਤ ਦੀ ਜਨਤਾ ਭਾਜਪਾ-ਕਾਂਗਰਸ ਨੂੰ ਵੋਟ ਨਹੀਂ ਦੇਵੇਗੀ, ਇਸ ਵਾਰ ਉਹ ਆਪਣੇ ਅਤੇ ਆਪਣੇ ਬੱਚਿਆਂ ਬਾਰੇ ਸੋਚੇਗੀ। ਤੁਹਾਨੂੰ ਅਤੇ ਤੁਹਾਡੇ ਬੱਚਿਆਂ ਨੂੰ ਸਿਰਫ਼ ਆਮ ਆਦਮੀ ਪਾਰਟੀ ਹੀ ਚੰਗਾ ਭਵਿੱਖ ਦੇ ਸਕਦੀ ਹੈ। ਸਿਰਫ਼ ‘ਆਪ’ ਹੀ ਤੁਹਾਡੇ ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਨੌਕਰੀ ਦੇ ਸਕਦੀ ਹੈ। ਪਿਛਲੇ 4 ਸਾਲਾਂ ਵਿੱਚ ਪੰਜਾਬ ਵਿੱਚ ‘ਆਪ’ ਦੀ ਸਰਕਾਰ ਨੇ ਬਿਨਾਂ ਕਿਸੇ ਸਿਫਾਰਸ਼ ਦੇ ਹੁਣ ਤੱਕ 65 ਹਜ਼ਾਰ ਬੱਚਿਆਂ ਨੂੰ ਸਰਕਾਰੀ ਨੌਕਰੀ ਦਿੱਤੀ ਹੈ। ਪਿਛਲੇ 4 ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ, ਕਿਉਂਕਿ ਇਹ ਇੱਕ ਇਮਾਨਦਾਰ ਸਰਕਾਰ ਹੈ।
‘ਆਪ’ ਕੱਟੜ ਇਮਾਨਦਾਰ ਪਾਰਟੀ ਹੈ, ਜੇਕਰ ਸਾਡਾ ਆਪਣਾ ਵੀ ਭ੍ਰਿਸ਼ਟਾਚਾਰ ਕਰੇਗਾ ਤਾਂ ਜੇਲ੍ਹ ਜਾਵੇਗਾ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਪੰਜਾਬ ਦਾ ਬਜਟ ਘਾਟੇ ਵਿੱਚ ਹੁੰਦਾ ਸੀ। ਸਾਰੀਆਂ ਪਾਰਟੀਆਂ ਕਹਿੰਦੀਆਂ ਸਨ ਕਿ ਸਰਕਾਰ ਕੋਲ ਪੈਸਾ ਨਹੀਂ ਹੈ, ਸਰਕਾਰ ਕੰਗਾਲ ਹੋ ਗਈ ਹੈ, ਪਰ ਅਸੀਂ ਸਾਰਾ ਭ੍ਰਿਸ਼ਟਾਚਾਰ ਅਤੇ ਰਿਸ਼ਵਤਖੋਰੀ ਖਤਮ ਕਰ ਦਿੱਤੀ। ਇਸ ਨਾਲ ਸਰਕਾਰ ਕੋਲ ਬਹੁਤ ਪੈਸਾ ਆ ਗਿਆ ਅਤੇ ਉਸੇ ਪੈਸੇ ਨਾਲ ਸੜਕਾਂ ਬਣ ਰਹੀਆਂ ਹਨ, ਬਿਜਲੀ ਆ ਰਹੀ ਹੈ ਅਤੇ ਲੋਕਾਂ ਨੂੰ ਸਾਰੀਆਂ ਸਹੂਲਤਾਂ ਮਿਲ ਰਹੀਆਂ ਹਨ। ਹੁਣ ਪੰਜਾਬ ਵਿੱਚ ਪੈਸੇ ਦੀ ਕੋਈ ਕਮੀ ਨਹੀਂ ਹੈ। ਸੀਐਮ ਭਗਵੰਤ ਮਾਨ ਨੇ ਭ੍ਰਿਸ਼ਟਾਚਾਰ ਦਾ ਇਲਜ਼ਾਮ ਲੱਗਣ ‘ਤੇ ਆਪਣੀ ਹੀ ਪਾਰਟੀ ਦੇ ਵਿਧਾਇਕ ਨੂੰ ਜੇਲ੍ਹ ਵਿੱਚ ਡਾਲ ਦਿੱਤਾ। ਦੂਜੀਆਂ ਪਾਰਟੀਆਂ ਵਿੱਚ ਅਜਿਹਾ ਨਹੀਂ ਹੁੰਦਾ। ਸਗੋਂ ਜੇ ਮੁੱਖ ਮੰਤਰੀ ਨੂੰ ਪਤਾ ਲੱਗ ਜਾਵੇ ਤਾਂ ਉਹ ਵਿਧਾਇਕ ਤੋਂ ਆਪਣਾ ਹਿੱਸਾ ਮੰਗਦਾ ਹੈ। ਜੇਕਰ ਸਾਡਾ ਕੋਈ ਆਪਣਾ ਵੀ ਭ੍ਰਿਸ਼ਟਾਚਾਰ ਕਰੇਗਾ ਜਾਂ ਜਨਤਾ ਨਾਲ ਧੋਖਾ ਕਰੇਗਾ ਤਾਂ ਉਹ ਸਿੱਧਾ ਜੇਲ੍ਹ ਜਾਵੇਗਾ। ਪੂਰੇ ਦੇਸ਼ ਵਿੱਚ ਇਕੱਲੀ ਆਮ ਆਦਮੀ ਪਾਰਟੀ ਹੀ ਕੱਟੜ ਇਮਾਨਦਾਰ ਪਾਰਟੀ ਹੈ।
ਇਨ੍ਹਾਂ ਨੇ ਸਾਡੇ ‘ਤੇ ਝੂਠੇ ਇਲਜ਼ਾਮ ਲਗਾਏ, ਪਰ ਅਦਾਲਤ ਨੇ ਕਿਹਾ ਕਿ ਭਾਜਪਾ ਝੂਠ ਬੋਲ ਰਹੀ ਹੈ, ਕੇਜਰੀਵਾਲ ਕੱਟੜ ਇਮਾਨਦਾਰ ਹੈ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੇ ਮੇਰੇ ‘ਤੇ ਸ਼ਰਾਬ ਘੁਟਾਲੇ ਦਾ ਇਲਜ਼ਾਮ ਲਗਾਇਆ। ਕਿਹਾ ਕਿ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ 100 ਕਰੋੜ ਰੁਪਏ ਖਾ ਗਏ। ਸਾਡੇ ‘ਤੇ ਈਡੀ-ਸੀਬੀਆਈ ਨੇ ਕਈ ਕੇਸ ਕਰ ਦਿੱਤੇ। ਸਾਡੇ ਘਰ ਅਤੇ ਦਫ਼ਤਰ ‘ਤੇ ਛਾਪੇ ਮਾਰੇ, ਪਰ ਇਨ੍ਹਾਂ ਨੂੰ ਇੱਕ ਪੈਸਾ ਵੀ ਨਹੀਂ ਮਿਲਿਆ। ਜੇਕਰ 100 ਕਰੋੜ ਖਾ ਗਏ ਸਨ ਤਾਂ ਕਿਤੇ ਤਾਂ ਰੱਖੇ ਹੋਣਗੇ। ਅਜੇ ਕੁਝ ਦਿਨ ਪਹਿਲਾਂ ਅਦਾਲਤ ਦਾ ਹੁਕਮ ਆਇਆ ਹੈ। ਅਦਾਲਤ ਨੇ ਕਿਹਾ ਹੈ ਕਿ ਅਰਵਿੰਦ ਕੇਜਰੀਵਾਲ ਖ਼ਿਲਾਫ਼ ਪੂਰਾ ਮੁਕੱਦਮਾ ਹੀ ਝੂਠਾ ਹੈ। ਅਦਾਲਤ ਨੇ ਕਿਹਾ ਹੈ ਕਿ ਕੇਜਰੀਵਾਲ ਵਰਗਾ ਕੱਟੜ ਇਮਾਨਦਾਰ ਆਦਮੀ ਕੋਈ ਨਹੀਂ ਹੈ। ਆਮ ਆਦਮੀ ਪਾਰਟੀ ਵਰਗੀ ਕੱਟੜ ਇਮਾਨਦਾਰ ਪਾਰਟੀ ਕੋਈ ਨਹੀਂ ਹੈ। ਅਦਾਲਤ ਨੇ ਕਿਹਾ ਹੈ ਕਿ ਭਾਜਪਾ ਝੂਠ ਬੋਲ ਰਹੀ ਹੈ। ਝੂਠੇ ਇਲਜ਼ਾਮ ਲਗਾ ਕੇ ਕੇਜਰੀਵਾਲ ਨੂੰ ਫਸਾਇਆ ਗਿਆ। ਇਨ੍ਹਾਂ ਨੇ ਝੂਠੇ ਇਲਜ਼ਾਮ ਲਗਾ ਕੇ ਦਿੱਲੀ ਦੇ ਮੁੱਖ ਮੰਤਰੀ ਨੂੰ ਛੇ ਮਹੀਨਿਆਂ ਤੱਕ ਜੇਲ੍ਹ ਵਿੱਚ ਰੱਖਿਆ। ਇਨ੍ਹਾਂ ਨੇ ਦਿੱਲੀ ਨੂੰ ਤਹਿਸ-ਨਹਿਸ ਕਰ ਦਿੱਤਾ।
ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਸਿਰਫ਼ ਆਮ ਘਰਾਂ ਦੇ ਬੱਚਿਆਂ ਨੂੰ ਟਿਕਟ ਦੇਵੇਗੀ
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਹੋਣ ਵਾਲੀਆਂ ਹਨ। ਇਸ ਚੋਣ ਵਿੱਚ ਭਾਜਪਾ ਅਤੇ ਕਾਂਗਰਸ ਵਾਲੇ ਆਪਣੇ-ਆਪਣੇ ਬੱਚਿਆਂ ਨੂੰ ਟਿਕਟਾਂ ਦੇਣਗੇ। ਪਰ ਆਮ ਆਦਮੀ ਪਾਰਟੀ ਸਿਰਫ਼ ਆਮ ਘਰਾਂ ਦੇ ਬੱਚਿਆਂ ਨੂੰ ਹੀ ਟਿਕਟ ਦੇਵੇਗੀ। ਕਿਸੇ ਨੇਤਾ ਦੇ ਪੁੱਤਰ ਨੂੰ ਟਿਕਟ ਨਹੀਂ ਦਿੱਤੀ ਜਾਵੇਗੀ। ਅਸੀਂ ਜਨਤਾ ਦੀ ਸਰਕਾਰ ਬਣਾਵਾਂਗੇ ਅਤੇ ਜਨਤਾ ਹੀ ਸਰਕਾਰ ਸੰਭਾਲੇਗੀ। ਜੇਕਰ ਜਨਤਾ ਦੀ ਸਰਕਾਰ ਹੋਵੇਗੀ, ਤਾਂ ਉਹ ਜਨਤਾ ਲਈ ਕੰਮ ਕਰੇਗੀ। ਜਨਤਾ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸਮਿਤੀ, ਨਗਰ ਪਾਲਿਕਾ ਅਤੇ ਮਹਾਨਗਰ ਪਾਲਿਕਾ ਦੀ ਜ਼ਿੰਮੇਵਾਰੀ ਸੰਭਾਲੇ। ਅਸੀਂ ਇੱਕ ਸਾਫ਼-ਸੁਥਰੀ ਸਰਕਾਰ ਬਣਾਉਣੀ ਹੈ। ਜ਼ਿਲ੍ਹਾ ਪ੍ਰੀਸ਼ਦ, ਬਲਾਕ ਸਮਿਤੀ, ਨਗਰ ਪਾਲਿਕਾ ਅਤੇ ਮਹਾਨਗਰ ਪਾਲਿਕਾ ਵਿੱਚੋਂ ਭ੍ਰਿਸ਼ਟਾਚਾਰ ਖ਼ਤਮ ਕਰਾਂਗੇ। ਇੱਕ-ਇੱਕ ਪੈਸਾ ਜਨਤਾ ਲਈ ਵਰਤਿਆ ਜਾਵੇਗਾ। ਇਨ੍ਹਾਂ ਲੋਕਾਂ ਦੀ ਗੁੰਡਾਗਰਦੀ ਖ਼ਤਮ ਕਰਨੀ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਭਾਜਪਾ ਦੀ ਸਰਕਾਰ ਆਮ ਆਦਮੀ ਪਾਰਟੀ ਦੇ ਲੋਕਾਂ ਨੂੰ ਰੋਜ਼ਾਨਾ ਗ੍ਰਿਫ਼ਤਾਰ ਕਰ ਰਹੀ ਹੈ। ਇਸ ਦਾ ਮਤਲਬ ਹੈ ਕਿ ਭਾਜਪਾ ਆਮ ਆਦਮੀ ਪਾਰਟੀ ਤੋਂ ਡਰ ਗਈ ਹੈ। ਭਾਜਪਾ ਵਾਲੇ ਕਾਂਗਰਸ ਵਾਲਿਆਂ ਨੂੰ ਗ੍ਰਿਫ਼ਤਾਰ ਨਹੀਂ ਕਰਦੇ, ਕਿਉਂਕਿ ਕਾਂਗਰਸ ਤਾਂ ਭਾਜਪਾ ਨਾਲ ਮਿਲੀ ਹੋਈ ਹੈ। ਬੁੱਧਵਾਰ ਨੂੰ ‘ਆਪ’ ਦੇ ਪੰਜ ਉਮੀਦਵਾਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਤੋਂ ਇੱਕ ਦਿਨ ਪਹਿਲਾਂ 4 ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ 10 ਵਰਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਹ ਲੋਕ ਸਾਡੇ ਜਿੰਨੇ ਮਰਜ਼ੀ ਵਰਕਰਾਂ ਨੂੰ ਗ੍ਰਿਫ਼ਤਾਰ ਕਰ ਲੈਣ, ਹੁਣ ਗੁਜਰਾਤ ਦੀ ਜਨਤਾ ‘ਆਪ’ ਦੇ ਨਾਲ ਖੜ੍ਹੀ ਹੋ ਗਈ ਹੈ। ਹੁਣ ਪੂਰਾ ਗੁਜਰਾਤ ਬਦਲਾਅ ਮੰਗ ਰਿਹਾ ਹੈ।
ਗੁਜਰਾਤ ਵਿੱਚ ‘ਆਪ’ ਦੀ ਸਰਕਾਰ ਬਣੇਗੀ ਤਾਂ ਪੰਜਾਬ ਵਾਂਗ ਸਾਰੇ ਵਾਅਦੇ ਪੂਰੇ ਕਰਕੇ ਦਿਖਾਵਾਂਗੇ – ਭਗਵੰਤ ਸਿੰਘ ਮਾਨ
ਇਸ ਦੌਰਾਨ ਪੰਜਾਬ ਦੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਸਾਡੀ ਸਰਕਾਰ ਬਣੀ ਨੂੰ ਚਾਰ ਸਾਲ ਹੋ ਗਏ ਹਨ। ਅਸੀਂ ਜੋ ਵਾਅਦਾ ਕੀਤਾ ਸੀ, ਉਹ ਸਰਕਾਰ ਦੇ ਚੌਥੇ ਸਾਲ ਵਿੱਚ ਪੂਰਾ ਕਰ ਦਿੱਤਾ ਹੈ। ਗੁਜਰਾਤ ਵਿੱਚ ਵੀ ਜੇਕਰ ‘ਆਪ’ ਦੀ ਸਰਕਾਰ ਬਣਦੀ ਹੈ ਤਾਂ ਉਹ ਆਪਣੇ ਸਾਰੇ ਵਾਅਦੇ ਪੂਰੇ ਕਰੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਪੰਜਾਬ ਦੇ ਕਿਸਾਨਾਂ ਦਾ ਵੀ ਉਹੀ ਹਾਲ ਸੀ ਜੋ ਅੱਜ ਗੁਜਰਾਤ ਦੇ ਕਿਸਾਨਾਂ ਦਾ ਹੈ। ਉੱਥੇ ਵੀ ਅੱਧੀ ਰਾਤ ਨੂੰ ਬਿਜਲੀ ਆਉਂਦੀ ਸੀ। ਕਿਸਾਨ ਸਾਰੀ ਰਾਤ ਸੌਂ ਨਹੀਂ ਸੀ ਸਕਦਾ ਅਤੇ ਖੇਤਾਂ ਦੀ ਸਿੰਚਾਈ ਵੀ ਨਹੀਂ ਹੋ ਪਾਉਂਦੀ ਸੀ। ਪਰ ਅੱਜ ਪੰਜਾਬ ਵਿੱਚ ਕਿਸਾਨਾਂ ਨੂੰ ਦਿਨ ਵੇਲੇ 8 ਘੰਟੇ ਬਿਜਲੀ ਮਿਲਦੀ ਹੈ। ਹੁਣ ਕਿਸਾਨ ਵੀ ਅਫ਼ਸਰਾਂ ਵਾਂਗ ਸਵੇਰੇ ਆਰਾਮ ਨਾਲ ਰੋਟੀ ਖਾ ਕੇ ਆਪਣੀ ਡਿਊਟੀ ‘ਤੇ ਖੇਤ ਜਾਂਦਾ ਹੈ ਅਤੇ ਸ਼ਾਮ ਨੂੰ ਆਪਣਾ ਟਿਊਬਵੈੱਲ ਬੰਦ ਕਰਕੇ ਘਰ ਵਾਪਸ ਆ ਜਾਂਦਾ ਹੈ। ਪੰਜਾਬ ਵਿੱਚ ਕਿਸਾਨ ਮੰਡੀ ਵਿੱਚ ਆਪਣੀ ਫ਼ਸਲ ਲੈ ਕੇ ਆਉਂਦਾ ਹੈ ਅਤੇ ਉਸੇ ਦਿਨ ਉਸ ਦੀ ਫ਼ਸਲ ਤੁਲ ਕੇ ਵਿਕ ਜਾਂਦੀ ਹੈ। ਜਦੋਂ ਤੱਕ ਕਿਸਾਨ ਆਪਣੀ ਟਰੈਕਟਰ-ਟਰਾਲੀ ਲੈ ਕੇ ਘਰ ਪਹੁੰਚਦਾ ਹੈ, ਉਦੋਂ ਤੱਕ ਉਸ ਦੇ ਮੋਬਾਈਲ ‘ਤੇ ਮੈਸੇਜ ਆ ਜਾਂਦਾ ਹੈ ਕਿ ਉਸ ਦੀ ਅੱਜ ਦੀ ਫ਼ਸਲ ਦੇ ਪੈਸੇ ਉਸ ਦੇ ਖਾਤੇ ਵਿੱਚ ਆ ਚੁੱਕੇ ਹਨ।
ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਵਿੱਚ ਅਸੀਂ ਹਰ ਪਰਿਵਾਰ ਦਾ 10 ਲੱਖ ਰੁਪਏ ਦਾ ਸਿਹਤ ਬੀਮਾ ਕਰਵਾ ਦਿੱਤਾ ਹੈ। ਲੋਕ ਕਿਸੇ ਵੀ ਵੱਡੇ ਹਸਪਤਾਲ ਵਿੱਚ ਜਾ ਕੇ ਆਪਣਾ ਕਾਰਡ ਦਿਖਾਉਣ ਅਤੇ 5 ਜਾਂ 7 ਲੱਖ ਰੁਪਏ ਜਿੰਨਾ ਵੀ ਬਿੱਲ ਹੋਵੇਗਾ, ਉਹ ਪੰਜਾਬ ਸਰਕਾਰ ਦੇਵੇਗੀ। ਹੁਣ ਪੰਜਾਬ ਵਿੱਚ ਕੋਈ ਵੀ ਵਿਅਕਤੀ ਪੈਸੇ ਦੀ ਕਮੀ ਕਾਰਨ ਆਪਣੇ ਇਲਾਜ ਤੋਂ ਵਾਂਝਾ ਨਹੀਂ ਰਹਿ ਸਕਦਾ। ਉਨ੍ਹਾਂ ਕਿਹਾ ਕਿ ਭਾਜਪਾ ਦੇ ਲੋਕ ਗੁਜਰਾਤ ਦੀ ਜਨਤਾ ਨੂੰ 30 ਸਾਲਾਂ ਤੋਂ ਲੁੱਟ ਰਹੇ ਹਨ। ਭਾਜਪਾ ਵਾਲੇ ਕਹਿ ਰਹੇ ਹਨ ਕਿ ਆਮ ਆਦਮੀ ਪਾਰਟੀ ਜਿੰਨੀਆਂ ਮਰਜ਼ੀ ਰੈਲੀਆਂ ਕਰ ਲਵੇ, ਉਨ੍ਹਾਂ ਕੋਲ ਪੈਸੇ ਹਨ ਅਤੇ ਉਹ ਲੋਕਾਂ ਨੂੰ ਪੈਸੇ ਦੇ ਕੇ ਵੋਟਾਂ ਲੈ ਲੈਣਗੇ। ਭਗਵੰਤ ਮਾਨ ਨੇ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਉਹ ਪੈਸੇ ਦੇਣ ਆਉਣ ਤਾਂ ਮਨ੍ਹਾ ਨਾ ਕਰਨਾ ਅਤੇ ਰੱਖ ਲੈਣਾ ਕਿਉਂਕਿ ਉਹ ਜਨਤਾ ਦਾ ਹੀ ਲੁੱਟਿਆ ਹੋਇਆ ਪੈਸਾ ਹੈ। ਪਰ ਵੋਟਿੰਗ ਵਾਲੇ ਦਿਨ ਅੰਦਰ ਜਾ ਕੇ ਝਾੜੂ ਵਾਲਾ ਬਟਨ ਹੀ ਦਬਾਉਣਾ।
ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਅਤੇ ਕਾਂਗਰਸ ਵਾਲੇ ਆਪਸ ਵਿੱਚ ਮਿਲੇ ਹੋਏ ਹਨ। ਜੇਕਰ ਲੋਕ ਕਾਂਗਰਸ ਨੂੰ ਵੋਟ ਦਿੰਦੇ ਹਨ ਤਾਂ ਸਮਝ ਲੈਣ ਕਿ ਉਹ ਵੋਟ ਭਾਜਪਾ ਕੋਲ ਹੀ ਚਲੀ ਗਈ ਹੈ ਕਿਉਂਕਿ ਉਨ੍ਹਾਂ ਦਾ ਵਿਧਾਇਕ ਬਾਅਦ ਵਿੱਚ ਉਧਰ ਹੀ ਸ਼ਾਮਲ ਹੋ ਜਾਂਦਾ ਹੈ। ਇਨ੍ਹਾਂ ਦੋਵਾਂ ਨੂੰ ਇੱਕ ਹੀ ਪਾਰਟੀ ਸਮਝੋ ਅਤੇ ਆਮ ਆਦਮੀ ਪਾਰਟੀ ਨੂੰ ਆਪਣੀ ਪਾਰਟੀ ਸਮਝੋ। ਇਹ ਲੋਕ ਲੜਾਈ ਦੀ ਗੱਲ ਕਰਦੇ ਹਨ, ਅਸੀਂ ਬੱਚਿਆਂ ਦੀ ਪੜ੍ਹਾਈ ਦੀ ਗੱਲ ਕਰਦੇ ਹਾਂ। ਇਹ ਲੋਕ ਜਾਤੀਵਾਦ ਦੀ ਗੱਲ ਕਰਦੇ ਹਨ, ਜਦਕਿ ਆਮ ਆਦਮੀ ਪਾਰਟੀ ਚੰਗੇ ਸਕੂਲ, ਹਸਪਤਾਲ, ਫ਼ਸਲਾਂ ਦੇ ਉਚਿਤ ਭਾਅ ਅਤੇ ਕਿਸਾਨ ਦੀ ਮਿਹਨਤ ਦੇ ਮੁੱਲ ਦੀ ਗੱਲ ਕਰਦੀ ਹੈ। ਅਸੀਂ ਔਰਤਾਂ ਲਈ 1000 ਰੁਪਏ ਜਨਰਲ ਕੈਟੇਗਰੀ ਅਤੇ 1500 ਰੁਪਏ ਐਸਸੀ ਕੈਟੇਗਰੀ ਦੀਆਂ ਔਰਤਾਂ ਦੇ ਬੈਂਕ ਖਾਤੇ ਵਿੱਚ ਹਰ ਮਹੀਨੇ ਭੇਜਣ ਦਾ ਪ੍ਰਬੰਧ ਕੀਤਾ ਹੈ। ਅੱਜ ਪੰਜਾਬ ਵਿੱਚ ਘਰਾਂ ਦੀ ਬਿਜਲੀ ਬਿਲਕੁਲ ਮੁਫ਼ਤ ਹੈ। ਪੰਜਾਬ ਵਿੱਚ 90 ਫੀਸਦੀ ਘਰਾਂ ਦਾ ਬਿਜਲੀ ਦਾ ਬਿੱਲ ਜ਼ੀਰੋ ਆਉਂਦਾ ਹੈ, ਜਦਕਿ ਗੁਜਰਾਤ ਵਿੱਚ ਲੋਕਾਂ ਨੂੰ ਬਿੱਲ ਤਾਂ ਭਾਰੀ-ਭਰਕਮ ਆਉਂਦਾ ਹੈ ਪਰ ਬਿਜਲੀ ਨਹੀਂ ਆਉਂਦੀ।
‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’, ਮਾਨ ਸਰਕਾਰ ਦੀਆਂ ਉਪਲਬਧੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਇਆ
written by Live 24 Punjabi
ਚੰਡੀਗੜ੍ਹ, 26 ਮਾਰਚ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ‘ਤੇ, ਪਾਰਟੀ ਨੇ ਬੁੱਧਵਾਰ ਨੂੰ ਸੂਬਾ ਪੱਧਰੀ ਮੁਹਿੰਮ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ” ਦੀ ਸ਼ੁਰੂਆਤ ਕੀਤੀ। ਇਸ ਮੁਹਿੰਮ ਰਾਹੀਂ ਸਰਕਾਰ ਦੇ ਕੰਮਾਂ ਦਾ ਰਿਕਾਰਡ ਸਿੱਧਾ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਦੇ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ।
ਮੰਤਰੀਆਂ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੇ ਇੱਕੋ ਦਿਨ ਵਿੱਚ ਕਰੀਬ 1,000 ਪਿੰਡਾਂ ਅਤੇ ਵਾਰਡਾਂ ਦਾ ਦੌਰਾ ਕੀਤਾ, ਨਾਗਰਿਕਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ‘ਤੇ ਚਾਨਣਾ ਪਾਇਆ। ਇਸ ਮੁਹਿੰਮ ਵਿੱਚ ਜਨਤਾ ਨੇ ਵੱਧ-ਚੜ੍ਹ ਕੇ ਹਿੱਸਾ ਲਿਆ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ਾਸਨ ਅਤੇ ਭਲਾਈ ਸਕੀਮਾਂ ਪ੍ਰਤੀ ਤਸੱਲੀ ਪ੍ਰਗਟਾਈ।
- ਭਗਵੰਤ ਮਾਨ ਸਰਕਾਰ ਅਧੀਨ 24 ਘੰਟੇ ਬਿਜਲੀ ਸਪਲਾਈ ਦੇ ਨਾਲ 90% ਘਰਾਂ ਨੂੰ ਜ਼ੀਰੋ ਬਿਜਲੀ ਬਿੱਲ ਮਿਲ ਰਹੇ ਹਨ: ਸੰਜੀਵ ਅਰੋੜਾ
- 92,000 ਤੋਂ ਵੱਧ ਨਸ਼ਾ ਤਸਕਰ ਜੇਲ੍ਹਾਂ ਵਿੱਚ, 65,000 ਸਰਕਾਰੀ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਗਈਆਂ: ਲਾਲ ਚੰਦ ਕਟਾਰੂਚੱਕ
- 985 ਆਮ ਆਦਮੀ ਕਲੀਨਿਕਾਂ ਨੇ 5 ਕਰੋੜ ਲੋਕਾਂ ਨੂੰ ਮੁਫ਼ਤ ਇਲਾਜ ਦਿੱਤਾ, 10 ਲੱਖ ਰੁਪਏ ਦਾ ਸਿਹਤ ਬੀਮਾ ਯਕੀਨੀ ਬਣਾਇਆ: ਹਰਭਜਨ ਸਿੰਘ ਈਟੀਓ
- ਮਾਵਾਂ-ਭੈਣਾਂ ਸਤਿਕਾਰ ਯੋਜਨਾ ਨੇ ਔਰਤਾਂ ਨੂੰ 1000 ਤੋਂ 1500 ਰੁਪਏ ਦੀ ਮਹੀਨਾਵਾਰ ਵਿੱਤੀ ਸਹਾਇਤਾ ਯਕੀਨੀ ਬਣਾਈ, ਸਸ਼ਕਤੀਕਰਨ ਮਜ਼ਬੂਤ ਹੋਇਆ: ਡਾ. ਬਲਜੀਤ ਕੌਰ
- ਪੰਜਾਬ ਦੇ ਸਰਕਾਰੀ ਸਕੂਲ ਹੁਣ ਰਾਸ਼ਟਰੀ ਪੱਧਰ ‘ਤੇ ਨੰਬਰ 1, ਵਿਦਿਆਰਥੀ ਜੇਈਈ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ: ਡਾ. ਰਵਜੋਤ ਸਿੰਘ
- ਕਿਸਾਨਾਂ ਨੂੰ ਦਿਨ ਵੇਲੇ ਮੁਫ਼ਤ ਬਿਜਲੀ ਮਿਲ ਰਹੀ ਹੈ, ਦਹਾਕਿਆਂ ਬਾਅਦ ਨਹਿਰੀ ਪਾਣੀ ਖੇਤਾਂ ਦੇ ਅੰਤਿਮ ਸਿਰੇ ਤੱਕ ਪਹੁੰਚਿਆ: ਮੋਹਿੰਦਰ ਭਗਤ
- ਸ਼ਹੀਦਾਂ ਦੇ ਪਰਿਵਾਰਾਂ ਲਈ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ, ਸੜਕ ਸੁਰੱਖਿਆ ਫੋਰਸ ਨਾਲ ਸੜਕੀ ਮੌਤਾਂ ਵਿੱਚ 50% ਦੀ ਕਮੀ: ਬਰਿੰਦਰ ਕੁਮਾਰ ਗੋਇਲ
ਕੈਬਨਿਟ ਮੰਤਰੀ ਡਾ. ਰਵਜੋਤ ਨੇ ਸ਼ਾਮ ਚੌਰਾਸੀ ਵਿੱਚ ਲੋਕਾਂ ਨਾਲ ਸੰਵਾਦ ਕਰਦਿਆਂ ਕਿਹਾ ਕਿ ਅੱਜ ਪੂਰੇ ਦੇਸ਼ ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਚਰਚਾ ਹੈ। ਭਾਰਤ ਸਰਕਾਰ ਦੇ ਸਰਵੇਖਣ ਨੇ ਵੀ ਮੰਨਿਆ ਹੈ ਕਿ ਪੰਜਾਬ ਦੇ ਸਕੂਲ ਨੰਬਰ 1 ਬਣ ਚੁੱਕੇ ਹਨ। 28,000 ਤੋਂ ਵੱਧ ਅਧਿਆਪਕਾਂ ਦੀ ਪਾਰਦਰਸ਼ੀ ਭਰਤੀ ਅਤੇ ਫਿਨਲੈਂਡ-ਸਿੰਗਾਪੁਰ ਵਿੱਚ ਉਨ੍ਹਾਂ ਦੀ ਸਿਖਲਾਈ ਦਾ ਹੀ ਨਤੀਜਾ ਹੈ ਕਿ ਅੱਜ ਪੰਜਾਬ ਦੇ ਬੱਚੇ ਜੇਈਈ (ਜੇਈਈ) ਅਤੇ ਨੀਟ (ਨੀਟ) ਵਰਗੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ।
ਲੁਧਿਆਣਾ ਵੈਸਟ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਮਾਨ ਸਰਕਾਰ ਨੇ ਪੰਜਾਬ ਦੇ 90% ਘਰਾਂ ਦਾ ਬਿਜਲੀ ਬਿੱਲ ਜ਼ੀਰੋ ਕਰਕੇ ਇਤਿਹਾਸ ਰਚ ਦਿੱਤਾ ਹੈ। ਪਹਿਲਾਂ ਲੋਕ ਬਿੱਲਾਂ ਤੋਂ ਡਰਦੇ ਸਨ, ਅੱਜ ਉਨ੍ਹਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ ਅਤੇ 24 ਘੰਟੇ ਨਿਰਵਿਘਨ ਬਿਜਲੀ ਸਪਲਾਈ ਮਿਲ ਰਹੀ ਹੈ।
ਭੋਆ ਵਿੱਚ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸਰਕਾਰ ਨੇ ਨਸ਼ਿਆਂ ਵਿਰੁੱਧ ਨਿਰਣਾਇਕ ਜੰਗ ਛੇੜੀ ਹੈ, ਜਿਸ ਤਹਿਤ 92,000 ਤੋਂ ਵੱਧ ਤਸਕਰ ਸਲਾਖਾਂ ਪਿੱਛੇ ਹਨ। ਇਸ ਦੇ ਨਾਲ ਹੀ 65,000 ਸਰਕਾਰੀ ਨੌਕਰੀਆਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਕੇਵਲ ਮੈਰਿਟ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ।
ਜੰਡਿਆਲਾ ਵਿੱਚ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੰਜਾਬ ਵਿੱਚ 985 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ, ਜਿੱਥੇ 5 ਕਰੋੜ ਤੋਂ ਵੱਧ ਲੋਕ ਮੁਫ਼ਤ ਇਲਾਜ ਕਰਵਾ ਚੁੱਕੇ ਹਨ। ਹੁਣ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਕੈਸ਼ਲੈੱਸ ਇਲਾਜ ਮਿਲ ਰਿਹਾ ਹੈ, ਜਿਸ ਨਾਲ ਗਰੀਬ ਨੂੰ ਹੁਣ ਇਲਾਜ ਲਈ ਕਰਜ਼ਾ ਨਹੀਂ ਲੈਣਾ ਪੈਂਦਾ।
ਮਲੋਟ ਵਿੱਚ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਔਰਤਾਂ ਲਈ ਵੱਡੇ ਐਲਾਨਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ “ਮਾਤਾ ਦੀ ਸਤਿਕਾਰ ਯੋਜਨਾ” ਤਹਿਤ ਵਿਸਾਖੀ ਤੋਂ ਹਰ ਔਰਤ ਨੂੰ 1000 ਰੁਪਏ ਅਤੇ ਐਸਸੀ ਭਾਈਚਾਰੇ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਸ ਦੇ ਨਾਲ ਹੀ ਮੁਫ਼ਤ ਬੱਸ ਯਾਤਰਾ ਨੇ ਔਰਤਾਂ ਨੂੰ ਆਤਮ-ਨਿਰਭਰ ਬਣਾਇਆ ਹੈ।
ਜਲੰਧਰ ਵੈਸਟ ਵਿੱਚ ਮੋਹਿੰਦਰ ਭਗਤ ਨੇ ਕਿਹਾ ਕਿ ਮਾਨ ਸਰਕਾਰ ਕਿਸਾਨਾਂ ਦੀ ਸੱਚੀ ਹਮਦਰਦ ਹੈ। ਅੱਜ ਕਿਸਾਨਾਂ ਨੂੰ ਦਿਨ ਵੇਲੇ 8 ਘੰਟੇ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਦਹਾਕਿਆਂ ਬਾਅਦ ਨਹਿਰੀ ਪਾਣੀ ਹਰ ਖੇਤ ਦੇ ਅੰਤਿਮ ਸਿਰੇ ਤੱਕ ਪਹੁੰਚਿਆ ਹੈ। ਫ਼ਸਲ ਦਾ ਭੁਗਤਾਨ ਵੀ ਹੁਣ ਮਹਿਜ਼ 24 ਘੰਟਿਆਂ ਦੇ ਅੰਦਰ ਸਿੱਧਾ ਖਾਤੇ ਵਿੱਚ ਹੋ ਰਿਹਾ ਹੈ।
ਲਹਿਰਾ ਵਿੱਚ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸਰਕਾਰ ਬਜ਼ੁਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਕਰਵਾ ਰਹੀ ਹੈ। ਨਾਲ ਹੀ, ਦੇਸ਼ ਦੀ ਰੱਖਿਆ ਵਿੱਚ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦਿੱਤੀ ਜਾ ਰਹੀ ਹੈ, ਜੋ ਦੇਸ਼ ਵਿੱਚ ਸਭ ਤੋਂ ਵੱਧ ਹੈ। ਉਨ੍ਹਾਂ ਦੱਸਿਆ ਕਿ ‘ਰੋਡ ਸੇਫਟੀ ਫੋਰਸ’ (ਐਸਐਸਐਫ) ਬਣਨ ਨਾਲ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 50% ਦੀ ਕਮੀ ਆਈ ਹੈ।
ਉਨ੍ਹਾਂ ਕਿਹਾ ਕਿ ਪਿਛਲੇ 4 ਸਾਲਾਂ ਵਿੱਚ ਉਹ ਕੰਮ ਹੋਏ ਹਨ ਜੋ ਆਜ਼ਾਦੀ ਤੋਂ ਬਾਅਦ ਅੱਜ ਤੱਕ ਨਹੀਂ ਹੋਏ। 40,000 ਕਿਲੋਮੀਟਰ ਸੜਕਾਂ, 9,000 ਖੇਡ ਮੈਦਾਨ ਅਤੇ 6,000 ਜਿਮ ਬਣਾ ਕੇ ਪੰਜਾਬ ਨੂੰ ਫਿਰ ਤੋਂ “ਰੰਗਲਾ ਪੰਜਾਬ” ਬਣਾਉਣ ਦਾ ਸੁਪਨਾ ਹਕੀਕਤ ਵਿੱਚ ਬਦਲ ਰਿਹਾ ਹੈ।
ਸੰਵਾਦ ਪ੍ਰੋਗਰਾਮ ਦੌਰਾਨ ਮੰਤਰੀਆਂ ਨੇ ਕਿਹਾ ਕਿ ਮਾਨ ਸਰਕਾਰ ਦਾ ਟੀਚਾ ਸਿਰਫ਼ ਯੋਜਨਾਵਾਂ ਬਣਾਉਣਾ ਨਹੀਂ, ਸਗੋਂ ਉਨ੍ਹਾਂ ਨੂੰ ਹਰ ਨਾਗਰਿਕ ਤੱਕ ਪਹੁੰਚਾਉਣਾ ਹੈ।
ਪਿਛਲੇ 30 ਸਾਲਾਂ ਤੋਂ ਕਾਂਗਰਸ ਨਾਲ ਮਿਲ ਕੇ ਗੁਜਰਾਤ ਨੂੰ ਲੁੱਟ ਰਹੀ ਭਾਜਪਾ, ਇਸ ਵਾਰ ਆਪ ਮੁਕਤੀ ਦਿਵਾਏਗੀ : ਕੇਜਰੀਵਾਲ
written by Live 24 Punjabi
- ਭਾਜਪਾ ਦੀ ਸਰਪ੍ਰਸਤੀ ਹੇਠ ਗੁਜਰਾਤ ਦੇ ਹਰ ਕੋਨੇ ਵਿੱਚ ਨਸ਼ਾ ਫੈਲ ਰਿਹਾ ਹੈ
- 35 ਫੀਸਦੀ ਜ਼ਬਤ ਨਸ਼ੇ ਪੁਲਿਸ ਦੀ ਰਖਵਾਲੀ ਵਿੱਚੋਂ ਹੀ ‘‘ਗਾਇਬ’’ ਹੋ ਗਏ, ‘‘ਗਾਇਬ’’ ਡਰਗ ਨਾਲ ਕਿੰਨੇ ਤਸਕਰਾਂ ਨੂੰ ਸਪਲਾਈ ਹੋਈ?
- ਖੇਤੀ ਅਤੇ ਘਰਾਂ ਦੀ ਬਿਜਲੀ ਮੁਫ਼ਤ, ਔਰਤਾਂ ਨੂੰ ਹਜ਼ਾਰ ਰੁਪਏ ਮਹੀਨਾ ਅਤੇ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਿਹਤ ਬੀਮਾ ਦੇਵਾਂਗੇ
- ਗੁਜਰਾਤ ਵਿੱਚ ਹੁਣ ‘‘ਆਪ’’ ਮਜ਼ਬੂਤ ਵਿਕਲਪ ਹੈ, ਇਸ ਵਾਰ ਚੋਣਾਂ ਵਿੱਚ ਝਾੜੂ ਚਲਾ ਕੇ ਕਾਂਗਰਸ-ਭਾਜਪਾ ਨੂੰ ਖਦੇੜ ਦੇਣਾ ਹੈ
- ਭਾਜਪਾ ਨੇ ਵਾਅਦੇ ਦੇ ਬਾਵਜੂਦ ਨਰਮਦਾ ਦਾ ਪਾਣੀ ਹਰ ਖੇਤ ਤੱਕ ਨਹੀਂ ਪਹੁੰਚਾਇਆ, ਜਦਕਿ ਅਸੀਂ ਪੰਜਾਬ ਵਿੱਚ 78 ਫੀਸਦੀ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾ ਦਿੱਤਾ
ਗੁਜਰਾਤ, 26 ਮਾਰਚ : ਗੁਜਰਾਤ ਦੌਰੇ ‘ਤੇ ਆਏ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੁਲਿਸ ਹਿਰਾਸਤ ‘ਚੋਂ ਗਾਇਬ ਹੋਏ ਨਸ਼ਿਆਂ ਨੂੰ ਲੈ ਕੇ ਭਾਜਪਾ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਗੁਜਰਾਤ ਪੁਲਿਸ ਦੀ ਹਿਰਾਸਤ ਵਿੱਚੋਂ ਲਗਭਗ 2,300 ਕਿਲੋ ਤੋਂ ਵੱਧ ਨਸ਼ਾ ਚੂਹੇ ਖਾ ਗਏ, ਇਹ ਲੋਕ ਕਿਸ ਨੂੰ ਮੂਰਖ ਬਣਾ ਰਹੇ ਹਨ? ਲਗਭਗ 35 ਫੀਸਦੀ ਜ਼ਬਤ ਕੀਤਾ ਨਸ਼ਾ ਪੁਲਿਸ ਦੀ ਰਖਵਾਲੀ ਵਿੱਚੋਂ ਹੀ ਗਾਇਬ ਹੋ ਗਿਆ। ਇਸ ਗਾਇਬ ਹੋਏ ਨਸ਼ੇ ਨਾਲ ਕਿੰਨੇ ਤਸਕਰਾਂ ਨੂੰ ਸਪਲਾਈ ਕੀਤੀ ਗਈ? ਸੱਚ ਤਾਂ ਇਹ ਹੈ ਕਿ ਭਾਜਪਾ ਦੀ ਸਰਪ੍ਰਸਤੀ ਹੇਠ ਗੁਜਰਾਤ ਦੇ ਹਰ ਕੋਨੇ ਵਿੱਚ ਨਸ਼ਾ ਫੈਲ ਰਿਹਾ ਹੈ ਅਤੇ ਜ਼ਿੰਦਗੀਆਂ ਬਰਬਾਦ ਹੋ ਰਹੀਆਂ ਹਨ। ਇਸ ਦੇ ਨਾਲ ਹੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਜਾਮਨਗਰ ਵਿੱਚ ‘ਵਿਜੇ ਵਿਸ਼ਵਾਸ ਸਭਾ’ ਨੂੰ ਸੰਬੋਧਨ ਕਰਦਿਆਂ ਭਾਜਪਾ ਅਤੇ ਕਾਂਗਰਸ ਨੂੰ ਆੜੇ ਹੱਥੀਂ ਲਿਆ। ਉਨ੍ਹਾਂ ਕਿਹਾ ਕਿ 30 ਸਾਲਾਂ ਤੋਂ ਭਾਜਪਾ ਗੁਜਰਾਤ ਨੂੰ ਲੁੱਟ ਰਹੀ ਹੈ, ਪਰ ਇਸ ਵਾਰ ਆਮ ਆਦਮੀ ਪਾਰਟੀ ਜਨਤਾ ਨਾਲ ਮਿਲ ਕੇ ਗੁਜਰਾਤ ਨੂੰ ਭਾਜਪਾ ਤੋਂ ਮੁਕਤੀ ਦਿਵਾ ਕੇ ਰਹੇਗੀ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 30 ਸਾਲਾਂ ਤੋਂ ਭਾਜਪਾ ਗੁਜਰਾਤ ਨੂੰ ਲੁੱਟ ਰਹੀ ਹੈ। ਇਨ੍ਹਾਂ ਨੇ ਸਕੂਲ, ਹਸਪਤਾਲ ਬਰਬਾਦ ਕਰ ਦਿੱਤੇ, ਸੜਕਾਂ ਅਤੇ ਪੁਲ ਬਣਾਉਂਦੇ ਹਨ ਜੋ ਦੋ ਦਿਨਾਂ ਵਿੱਚ ਟੁੱਟ ਜਾਂਦੇ ਹਨ। ਗੁਜਰਾਤ ਵਿੱਚ ਇੰਨਾ ਭ੍ਰਿਸ਼ਟਾਚਾਰ ਹੈ ਕਿ ਕਿਸੇ ਵੀ ਵਿਭਾਗ ਵਿੱਚ ਪੈਸੇ ਤੋਂ ਬਿਨਾਂ ਕੰਮ ਨਹੀਂ ਹੁੰਦਾ। ਸੌਰਾਸ਼ਟਰ ਭਗਵਾਨ ਸੋਮਨਾਥ ਦੀ ਪਵਿੱਤਰ ਧਰਤੀ ਹੈ। ਇੱਥੇ ਦਵਾਰਕਾਧੀਸ਼ ਦਾ ਮੰਦਰ ਹੈ, ਜਿੱਥੇ ਦੇਸ਼ ਭਰ ਤੋਂ ਲੋਕ ਅਸ਼ੀਰਵਾਦ ਲੈਣ ਆਉਂਦੇ ਹਨ। ਮੈਂ ਵੀ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਕਿ ਇਸ ਵਾਰ ਗੁਜਰਾਤ ਨੂੰ ਭਾਜਪਾ ਤੋਂ ਮੁਕਤੀ ਦਿਵਾ ਦਿਓ। ਭਾਜਪਾ ਨੇ ਗੁਜਰਾਤ ਨੂੰ ਬਰਬਾਦ ਕਰ ਦਿੱਤਾ ਹੈ। ਕਾਂਗਰਸ ਅਤੇ ਭਾਜਪਾ ਆਪਸ ਵਿੱਚ ਮਿਲੇ ਹੋਏ ਹਨ ਅਤੇ ਦੋਵੇਂ ਮਿਲ ਕੇ ਲੁੱਟ ਰਹੇ ਹਨ। ਦੋਵਾਂ ਦੇ ਸਾਂਝੇ ਕਾਰੋਬਾਰ ਹਨ ਅਤੇ ਸਾਰੇ ਸਰਕਾਰੀ ਠੇਕੇ ਇਨ੍ਹਾਂ ਦੇ ਆਗੂਆਂ ਨੂੰ ਮਿਲਦੇ ਹਨ। ਕਾਂਗਰਸ ਚਾਹੁੰਦੀ ਹੀ ਨਹੀਂ ਕਿ ਗੁਜਰਾਤ ਵਿੱਚੋਂ ਭਾਜਪਾ ਦੀ ਸੱਤਾ ਜਾਵੇ ਕਿਉਂਕਿ ਇਨ੍ਹਾਂ ਦੀ ਆਪਸੀ ਸੈਟਿੰਗ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 30 ਸਾਲ ਪਹਿਲਾਂ ਗੁਜਰਾਤ ਦੇਸ਼ ਦਾ ਨੰਬਰ ਇੱਕ ਰਾਜ ਸੀ। ਗੁਜਰਾਤ ਸੰਪੰਨ ਸੀ ਅਤੇ ਲੋਕ ਖੁਸ਼ ਸਨ। ਪਰ 30 ਸਾਲਾਂ ਵਿੱਚ ਭਾਜਪਾ ਨੇ ਗੁਜਰਾਤ ਨੂੰ ਬਰਬਾਦ ਕਰ ਦਿੱਤਾ। ਅੱਜ ਸਾਰੇ ਰਾਜਾਂ ਵਿੱਚੋਂ ਗੁਜਰਾਤ ਸਭ ਤੋਂ ਹੇਠਲੇ ਪੱਧਰ ‘ਤੇ ਆਉਂਦਾ ਹੈ। ਭਾਜਪਾ ਸਿਰਫ਼ ਅਮੀਰਾਂ ਦੀ ਪਾਰਟੀ ਹੈ। ਹਰ ਸਾਲ ਅਰਬਾਂ-ਖਰਬਾਂ ਦਾ ਬਜਟ ਕਿੱਥੇ ਜਾਂਦਾ ਹੈ? ਸਾਰਾ ਪੈਸਾ ਅਮੀਰਾਂ ‘ਤੇ ਲੁਟਾ ਦਿੱਤਾ ਜਾਂਦਾ ਹੈ। ਮੈਂ ਕਿਸੇ ਨੂੰ ਗਾਲ੍ਹਾਂ ਨਹੀਂ ਕੱਢਦਾ, ਕਿਉਂਕਿ ਗਾਲ੍ਹਾਂ ਕੱਢਣ ਨਾਲ ਕਿਸੇ ਦਾ ਘਰ ਨਹੀਂ ਚੱਲੇਗਾ ਅਤੇ ਨਾ ਹੀ ਬੱਚੇ ਪਲਣਗੇ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 2022 ਤੋਂ ਪਹਿਲਾਂ ਪੰਜਾਬ ਦਾ ਵੀ ਬੁਰਾ ਹਾਲ ਸੀ। ਪੰਜਾਬ ਵਿੱਚ ਵੀ ਕਾਂਗਰਸ ਅਤੇ ਭਾਜਪਾ-ਅਕਾਲੀ ਦਲ ਸੀ। ਦੋਵੇਂ ਪੰਜ-ਪੰਜ ਸਾਲ ਸਰਕਾਰ ਵਿੱਚ ਰਹਿ ਕੇ ਲੁੱਟਦੇ ਸਨ ਅਤੇ ਜਨਤਾ ਦੁਖੀ ਸੀ। 2022 ਵਿੱਚ ਜਨਤਾ ਨੇ ਦੋਵਾਂ ਪਾਰਟੀਆਂ ਨੂੰ ਖਦੇੜ ਦਿੱਤਾ ਅਤੇ 117 ਵਿੱਚੋਂ 92 ਸੀਟਾਂ ਆਮ ਆਦਮੀ ਪਾਰਟੀ ਨੂੰ ਦੇ ਕੇ ਨਵੀਂ ਸਰਕਾਰ ਬਣਾਈ। ਅਸੀਂ ਇਨ੍ਹਾਂ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਜੋ ਕੰਮ ਕੀਤੇ ਹਨ, ਜੇਕਰ ਗੁਜਰਾਤ ਵਿੱਚ ਸਾਨੂੰ ਮੌਕਾ ਮਿਲਿਆ ਤਾਂ ਉਹ ਸਾਰੇ ਕੰਮ ਇੱਥੇ ਵੀ ਕਰਾਂਗੇ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਕਿਸਾਨਾਂ ਦੀ ਸਰਕਾਰ ਹੈ। ਅੱਜ ਪੰਜਾਬ ਦਾ ਕਿਸਾਨ ਖੁਸ਼ਹਾਲ ਹੈ ਕਿਉਂਕਿ ਪੰਜਾਬ ਦਾ ਮੁੱਖ ਮੰਤਰੀ ਕਿਸਾਨ ਦਾ ਪੁੱਤਰ ਹੈ। 2022 ਤੋਂ ਪਹਿਲਾਂ ਸਿੰਚਾਈ ਲਈ ਬਿਜਲੀ ਅੱਧੀ ਰਾਤ ਤੋਂ ਬਾਅਦ ਆਉਂਦੀ ਸੀ ਅਤੇ ਕਿਸਾਨ ਸਾਰੀ ਰਾਤ ਜਾਗਦਾ ਸੀ। ਪਰ ਹੁਣ ਭਗਵੰਤ ਮਾਨ ਸਰਕਾਰ ਦਿਨ ਵੇਲੇ 8 ਘੰਟੇ ਕਿਸਾਨਾਂ ਨੂੰ ਬਿਜਲੀ ਦਿੰਦੀ ਹੈ। ਗੁਜਰਾਤ ਵਿੱਚ ਕਿਸਾਨਾਂ ਨੂੰ ਫ਼ਸਲ ਦੇ ਪੈਸੇ ਤਿੰਨ-ਤਿੰਨ ਮਹੀਨੇ ਤੱਕ ਨਹੀਂ ਮਿਲਦੇ, ਪਰ ਪੰਜਾਬ ਵਿੱਚ ਸ਼ਾਮ ਤੱਕ ਕਿਸਾਨਾਂ ਦੇ ਖਾਤੇ ਵਿੱਚ ਪੈਸੇ ਆ ਜਾਂਦੇ ਹਨ। ਇਹ ਤਦ ਹੀ ਹੋਵੇਗਾ ਜਦੋਂ ਗੁਜਰਾਤ ਵਿੱਚੋਂ ਭਾਜਪਾ ਨੂੰ ਹਟਾ ਕੇ ਆਮ ਆਦਮੀ ਪਾਰਟੀ ਨੂੰ ਲਿਆਂਦਾ ਜਾਵੇਗਾ। ਪੰਜਾਬ ਵਿੱਚ ਖੇਤੀ ਲਈ ਬਿਜਲੀ ਮੁਫ਼ਤ ਹੈ, ਜਦਕਿ ਗੁਜਰਾਤ ਵਿੱਚ ਅਜਿਹਾ ਨਹੀਂ ਹੈ। ਪਹਿਲਾਂ ਪੰਜਾਬ ਦੇ 21 ਫੀਸਦੀ ਕਿਸਾਨਾਂ ਨੂੰ ਨਹਿਰੀ ਪਾਣੀ ਮਿਲਦਾ ਸੀ ਅਤੇ ਅੱਜ 78 ਫੀਸਦੀ ਨੂੰ ਮਿਲਦਾ ਹੈ। ਸੌਰਾਸ਼ਟਰ ਵਿੱਚ ਪਾਣੀ ਦੀ ਬਹੁਤ ਸਮੱਸਿਆ ਹੈ, ਜਿਸ ਨੂੰ ਸਿਰਫ਼ ‘ਆਪ’ ਸਰਕਾਰ ਹੀ ਦੂਰ ਕਰ ਸਕਦੀ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਵਿੱਚ ਸਰਕਾਰੀ ਹਸਪਤਾਲਾਂ ਦਾ ਬੁਰਾ ਹਾਲ ਹੈ। ਦੂਜੇ ਪਾਸੇ ਪੰਜਾਬ ਵਿੱਚ ਸਾਡੀ ਸਰਕਾਰ ਨੇ ਸਾਰੇ ਪਰਿਵਾਰਾਂ ਦਾ 10-10 ਲੱਖ ਰੁਪਏ ਦਾ ਸਿਹਤ ਬੀਮਾ ਕਰ ਦਿੱਤਾ ਹੈ। ਹੁਣ ਗਰੀਬ ਤੋਂ ਗਰੀਬ ਆਦਮੀ ਵੀ ਵੱਡੇ ਹਸਪਤਾਲਾਂ ਵਿੱਚ ਆਪਣਾ ਇਲਾਜ ਕਰਵਾ ਸਕਦਾ ਹੈ। ਪੂਰੀ ਦੁਨੀਆ ਵਿੱਚ ਪਹਿਲੀ ਵਾਰ ਅਜਿਹੀ ਯੋਜਨਾ ਪੰਜਾਬ ਵਿੱਚ ਆਈ ਹੈ। ਜਦੋਂ ਤੋਂ ਇਹ ਯੋਜਨਾ ਲਾਗੂ ਹੋਈ ਹੈ, ਕਾਂਗਰਸ ਅਤੇ ਭਾਜਪਾ ਵਾਲੇ ਸਾਨੂੰ ਗਾਲ੍ਹਾਂ ਕੱਢ ਰਹੇ ਹਨ। ਉਹ ਕਹਿੰਦੇ ਹਨ ਕਿ ਗਰੀਬਾਂ ਲਈ ਸਰਕਾਰੀ ਹਸਪਤਾਲ ਕਾਫੀ ਹਨ। ਪਰ ਜਦੋਂ ਮੁੱਖ ਮੰਤਰੀ, ਮੰਤਰੀ ਅਤੇ ਵਿਧਾਇਕਾਂ ਦਾ ਇਲਾਜ ਮੁਫ਼ਤ ਹੋ ਸਕਦਾ ਹੈ, ਤਾਂ ਕਿਸਾਨਾਂ ਅਤੇ ਮਜ਼ਦੂਰਾਂ ਦਾ ਕਿਉਂ ਨਹੀਂ? ਪੰਜਾਬ ਵਿੱਚ ਹੁਣ ਜਿਨ੍ਹਾਂ ਹਸਪਤਾਲਾਂ ਵਿੱਚ ਮੁੱਖ ਮੰਤਰੀ ਦਾ ਇਲਾਜ ਹੁੰਦਾ ਹੈ, ਉੱਥੇ ਹੀ ਕਿਸਾਨਾਂ ਦਾ ਵੀ ਇਲਾਜ ਹੋਵੇਗਾ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਘਰੇਲੂ ਬਿਜਲੀ ਮੁਫ਼ਤ ਹੈ ਅਤੇ ਸਭ ਦਾ ਜ਼ੀਰੋ ਬਿੱਲ ਆਉਂਦਾ ਹੈ। ਜਦਕਿ ਗੁਜਰਾਤ ਵਿੱਚ ਪੂਰੇ ਦੇਸ਼ ਵਿੱਚੋਂ ਸਭ ਤੋਂ ਮਹਿੰਗੀ ਬਿਜਲੀ ਹੈ। ਬਿਜਲੀ ਮੁਫ਼ਤ ਹੋਣ ‘ਤੇ ਵੀ ਵਿਰੋਧੀ ਧਿਰਾਂ ਨੇ ਸਾਨੂੰ ਭੰਡਿਆ। ਪਰ ਜੇਕਰ ਨੇਤਾਵਾਂ ਨੂੰ ਮੁਫ਼ਤ ਬਿਜਲੀ ਮਿਲ ਸਕਦੀ ਹੈ, ਤਾਂ ਜਨਤਾ ਨੂੰ ਕਿਉਂ ਨਹੀਂ? ਪੰਜਾਬ ਵਿੱਚ ਹੁਣ ਹਰ ਔਰਤ ਨੂੰ ਇੱਕ ਹਜ਼ਾਰ ਰੁਪਏ ਮਹੀਨਾ ਮਿਲੇਗਾ। ਭਾਜਪਾ ਅਤੇ ਕਾਂਗਰਸ ਇਸ ਦਾ ਵੀ ਵਿਰੋਧ ਕਰ ਰਹੇ ਹਨ। ਗੁਜਰਾਤ ਵਿੱਚ ਵੀ ਔਰਤਾਂ ਨੂੰ ਇਹ ਸਹੂਲਤ ਮਿਲ ਸਕਦੀ ਹੈ, ਪਰ ਇਸ ਲਈ ਭਾਜਪਾ ਨੂੰ ਭਗਾ ਕੇ ‘ਆਪ’ ਨੂੰ ਲਿਆਉਣਾ ਪਵੇਗਾ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਾਜਪਾ 30 ਸਾਲਾਂ ਤੋਂ ਲੁੱਟ ਰਹੀ ਹੈ, ਪਰ ਹਰ ਵਾਰ ਅਸੀਂ ਜਾ ਕੇ ਕਮਲ ਦਾ ਬਟਨ ਦਬਾ ਦਿੰਦੇ ਹਾਂ ਕਿਉਂਕਿ ਪਹਿਲਾਂ ਕੋਈ ਵਿਕਲਪ ਨਹੀਂ ਸੀ। ਪਰ ਹੁਣ ਆਮ ਆਦਮੀ ਪਾਰਟੀ ਵਿਕਲਪ ਹੈ। ਇਸ ਵਾਰ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸਮਿਤੀ ਅਤੇ ਨਗਰ ਪਾਲਿਕਾ ਚੋਣਾਂ ਵਿੱਚ ਸਭ ਨੇ ਝਾੜੂ ਚਲਾਉਣਾ ਹੈ। ਜੇਕਰ ‘ਆਪ’ ਦੀ ਸਰਕਾਰ ਬਣੇਗੀ ਤਾਂ ਸਭ ਤੋਂ ਪਹਿਲਾਂ ਭ੍ਰਿਸ਼ਟਾਚਾਰ ਖ਼ਤਮ ਕਰਕੇ ਸਾਰਾ ਪੈਸਾ ਜਨਤਾ ‘ਤੇ ਖਰਚ ਕੀਤਾ ਜਾਵੇਗਾ।
ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ 30 ਸਾਲਾਂ ਤੋਂ ਗੁਜਰਾਤ ਵਿੱਚ ਭਾਜਪਾ ਦੀ ਸਰਕਾਰ ਹੈ। ਜਨਤਾ ਨੇ ਕਾਂਗਰਸ ਰਾਹੀਂ ਬਦਲਾਅ ਦੀ ਕੋਸ਼ਿਸ਼ ਕੀਤੀ, ਪਰ ਉਹ ਵੀ ਭਾਜਪਾ ਨਾਲ ਮਿਲ ਗਏ। ਨਰਮਦਾ ਨਦੀ ਦਾ ਪਾਣੀ ਹਰ ਖੇਤ ਤੱਕ ਪਹੁੰਚਾਉਣ ਦਾ ਵਾਅਦਾ ਵਫ਼ਾ ਨਹੀਂ ਹੋਇਆ। ਪੰਜਾਬ ਵਿੱਚ ਵੀ ਚਾਰ ਸਾਲ ਪਹਿਲਾਂ ਸਿਰਫ਼ 21 ਫੀਸਦੀ ਖੇਤਾਂ ਨੂੰ ਨਹਿਰੀ ਪਾਣੀ ਮਿਲਦਾ ਸੀ, ਪਰ ਅੱਜ ਅਸੀਂ ਇਸ ਨੂੰ 78 ਫੀਸਦੀ ਤੱਕ ਪਹੁੰਚਾ ਦਿੱਤਾ ਹੈ। ਪੰਜਾਬ ਦਾ ਕਿਸਾਨ ਮੰਡੀ ਤੋਂ ਘਰ ਪਹੁੰਚਣ ਤੋਂ ਪਹਿਲਾਂ ਹੀ ਆਪਣੇ ਖਾਤੇ ਵਿੱਚ ਫ਼ਸਲ ਦੀ ਰਕਮ ਪਾ ਲੈਂਦਾ ਹੈ, ਪਰ ਗੁਜਰਾਤ ਵਿੱਚ ਕਿਸਾਨਾਂ ਨੂੰ ਲੁੱਟਿਆ ਜਾ ਰਿਹਾ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦਿੱਲੀ ਸਰਹੱਦ ‘ਤੇ ਕਿਸਾਨਾਂ ਨੇ ਐਮਐਸਪੀ (MSP) ਲਈ ਡੇਢ ਸਾਲ ਧਰਨਾ ਦਿੱਤਾ, ਪਰ ਇਨ੍ਹਾਂ ਨੇ ਮੰਗ ਨਹੀਂ ਮੰਨੀ। ਗੁਜਰਾਤ ਵਿੱਚ ਕੋਈ ਵਿਰੋਧ ਨਹੀਂ ਹੈ ਕਿਉਂਕਿ ਕਾਂਗਰਸ ਅਤੇ ਭਾਜਪਾ ਮਿਲੇ ਹੋਏ ਹਨ। ਪਰ ਹੁਣ ਅਰਵਿੰਦ ਕੇਜਰੀਵਾਲ ਝਾੜੂ ਲੈ ਕੇ ਗੁਜਰਾਤ ਦੀ ਸਫਾਈ ਕਰਨ ਆ ਗਏ ਹਨ। ਜੇਕਰ ਤੁਸੀਂ ਆਪਣੇ ਬੱਚਿਆਂ ਦੀ ਕਿਸਮਤ ਬਦਲਣੀ ਹੈ ਤਾਂ ਝਾੜੂ ਦਾ ਬਟਨ ਦਬਾ ਦਿਓ, ਬਾਕੀ ਕੰਮ ਸਾਡਾ ਹੈ। ਅਸੀਂ ਪੰਜਾਬ ਵਿੱਚ ਔਰਤਾਂ ਨੂੰ ਆਰਥਿਕ ਤੌਰ ‘ਤੇ ਮਜ਼ਬੂਤ ਕਰਨ ਲਈ ਹਰ ਮਹੀਨੇ 1000-1500 ਰੁਪਏ ਦੇਣ ਜਾ ਰਹੇ ਹਾਂ। ਪੰਜਾਬ ਵਾਂਗ ਗੁਜਰਾਤ ਦੀ ਜਨਤਾ ਵੀ ਇਨ੍ਹਾਂ ਸਹੂਲਤਾਂ ਦੀ ਹੱਕਦਾਰ ਹੈ, ਪਰ ਇਸ ਲਈ ਇੱਕ ਇਮਾਨਦਾਰ ਸਰਕਾਰ ਚਾਹੀਦੀ ਹੈ। ਇਸ ਲਈ ਗੁਜਰਾਤ ਵਾਸੀਆਂ ਨੂੰ ਇੱਕ ਮੌਕਾ ਆਮ ਆਦਮੀ ਪਾਰਟੀ ਨੂੰ ਦੇਣਾ ਚਾਹੀਦਾ ਹੈ।
ਵੇਅਰਹਾਊਸ DM ਖੁਦਕੁਸ਼ੀ ਮਾਮਲਾ : ਜਾਂਚ CBI ਨੂੰ ਸੌਂਪਣ ਨੂੰ ਲੈਕੇ CM ਨੇ ਕਿਹਾ ਵੜਿੰਗ-ਸ਼ਾਹ ਦਾ ਨਾਂਅ ਲੈਕੇ ਮਰ ਗਏ ਲੋਕ..
written by Live 24 Punjabi
ਚੰਡੀਗੜ੍ਹ, 24 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਅੰਮ੍ਰਿਤਸਰ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ (DM) ਗਗਨਦੀਪ ਸਿੰਘ ਰੰਧਾਵਾ ਦੇ ਖੁਦਕੁਸ਼ੀ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਣ ਨੂੰ ਲੈਕੇ ਮੁੱਖ ਮੰਤਰੀ ਭਗਵੰਤ ਮਾਨ ਭੜਕ ਗਏ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਅਤੇ ਅਮਿਤ ਸ਼ਾਹ ‘ਤੇ ਦੋਸ਼ ਲਗਾਉਣ ਤੋਂ ਬਾਅਦ ਵੀ ਲੋਕ ਮਰ ਗਏ। ਉਦੋਂ ਕਿਸ ਨੇ ਅਸਤੀਫਾ ਦਿੱਤਾ ਅਤੇ ਕੌਣ ਗ੍ਰਿਫਤਾਰ ਹੋਇਆ?
ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀ ਨੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁੱਖ ਸਕੱਤਰ ਨੂੰ ਜਾਂਚ ਦੇ ਹੁਕਮ ਦਿੱਤੇ ਗਏ ਹਨ। ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਸਾਡੇ ਲਈ ਮੰਤਰੀ ਅਤੇ ਚੌਕੀਦਾਰ ਇੱਕੋ ਜਿਹੇ ਹਨ।
ਇਸ ਦੌਰਾਨ ਡੀਐਮ ਰੰਧਾਵਾ ਦੀ ਖੁਦਕੁਸ਼ੀ ਤੋਂ ਬਾਅਦ ਚੌਥੇ ਦਿਨ ਉਨ੍ਹਾਂ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਸਿਵਲ ਹਸਪਤਾਲ ਵਿੱਚ ਕਾਰਜਕਾਰੀ ਮੈਜਿਸਟ੍ਰੇਟ ਦੀ ਨਿਗਰਾਨੀ ਹੇਠ ਕਾਰਵਾਈ ਕੀਤੀ ਜਾ ਰਹੀ ਹੈ। ਪ੍ਰਕਿਰਿਆ ਦੀ ਵੀਡੀਓਗ੍ਰਾਫੀ ਵੀ ਕੀਤੀ ਜਾ ਰਹੀ ਹੈ। ਲਾਸ਼ ਦਾ ਅੱਜ ਦੁਪਹਿਰ ਸਸਕਾਰ ਕੀਤਾ ਜਾਵੇਗਾ।
ਇਸ ਦੌਰਾਨ ਅੰਮ੍ਰਿਤਸਰ ਪੁਲਿਸ ਮਾਮਲੇ ਦੇ ਦੋਸ਼ੀ ਪੱਟੀ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕਰਨ ਦੀ ਯੋਜਨਾ ਬਣਾ ਰਹੀ ਹੈ। ਅਧਿਕਾਰੀ ਨੇ ਆਪਣੀ ਖੁਦਕੁਸ਼ੀ ਤੋਂ ਪਹਿਲਾਂ ਇੱਕ ਵੀਡੀਓ ਬਣਾਈ ਸੀ, ਜਿਸ ਵਿੱਚ ਭੁੱਲਰ ਨੂੰ ਉਸਦੀ ਖੁਦਕੁਸ਼ੀ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ।
ਪੰਜਾਬ ਨੂੰ ਪਹਿਲੀ ਵਾਰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ ਕਰਨ ਦਾ ਮਿਲਿਆ ਮੌਕਾ : CM ਮਾਨ
written by Live 24 Punjabi
ਚੰਡੀਗੜ੍ਹ, 24 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਵੱਲੋਂ ਖੇਡ ਜਗਤ ‘ਚ ਮਾਰੀਆਂ ਜਾ ਰਹੀਆਂ ਮੱਲਾਂ ‘ਤੇ ਮਾਣ ਪ੍ਰਗਟ ਕੀਤਾ। ਉਨ੍ਹਾਂ ਨੇ ਪੰਜਾਬ ਦੀ ਵਿਰਸੇ ‘ਚ ਖੇਡਾਂ ਦੀ ਭੂਮਿਕਾ ਦਾ ਜ਼ਿਕਰ ਕੀਤਾ ਤੇ ਖੇਡਾਂ ਦਾ ਇਤਿਹਾਸ ਗੁਰੂ ਸਾਹਿਬਾਨਾਂ ਨਾਲ ਜੋੜਿਆ। ਉਨ੍ਹਾਂ ਨੇ ਜ਼ਿਕਰ ਕੀਤਾ ਕਿ ਗੁਰੂ ਸਾਹਿਬਾਨਾਂ ਨੇ ਅਧਿਆਤਮਕਤਾ ਦੇ ਨਾਲ ਸਰੀਰਕ ਤੰਦਰੁਸਤੀ ਨੂੰ ਪ੍ਰੇਰਿਆ। ਇਸ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਖੇਡ ਜਗਤ ਨੂੰ ਵੱਡੀ ਖ਼ੁਸ਼ਖ਼ਬਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ‘ਚ ਪਹਿਲੀ ਵਾਰ ਅੰਤਰਰਾਸ਼ਟਰੀ ਪੱਧਰ ਦਾ ਹਾਕੀ ਟੂਰਨਾਮੈਂਟ ਹੋਣ ਜਾ ਰਿਹਾ ਹੈ।
ਸੀਐਮ ਮਾਨ ਨੇ ਜਾਣਕਾਰੀ ਦਿੱਤੀ ਕਿ ਬੀਤੀ ਰਾਤ ਇੰਡੀਅਨ ਹਾਕੀ ਫੈਡਰੇਸ਼ਨ ਤੇ ਏਸ਼ੀਅਨ ਹਾਕੀ ਫੈਡਰੇਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਹੋਈ। ਇਸ ਮੀਟਿੰਗ ਦਾ ਸਿੱਟਾ ਇਹ ਨਿਕਲਿਆ ਕਿ ਪਹਿਲੀ ਵਾਰ ਸਾਨੂੰ ਏਸ਼ੀਆਈ ਹਾਕੀ ਚੈਂਪੀਅਨਸ਼ਿਪ ਟ੍ਰਾਫੀ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਇਹ ਟੂਰਨਾਮੈਂਟ ਅਕਤੂਬਰ-ਨਵੰਬਰ ‘ਚ ਹੋਵੇਗਾ। ਇਹ ਪਹਿਲੀ ਵਾਰ ਹੈ ਕਿ ਪੰਜਾਬ ਨੂੰ ਇੰਨੇ ਵੱਡੇ ਪੱਧਰ ਦੇ ਇੰਟਰਨੈਸ਼ਨਲ ਟੂਰਨਾਮੈਂਟ ਦੀ ਮੇਜ਼ਬਾਨੀ ਕਰਨ ਦਾ ਮੌਕਾ ਮਿਲਿਆ ਹੈ। ਇਹ ਟੂਰਨਾਮੈਂਟ ਮੁਹਾਲੀ ਤੇ ਜਲੰਧਰ ਦੇ ਮੈਦਾਨਾਂ ‘ਚ ਹੋਵੇਗਾ।
ਇਸ ਦੇ ਨਾਲ ਹੀ ਸੀਐਮ ਮਾਨ ਨੇ ਜਾਣਕਾਰੀ ਦਿੱਤੀ ਕਿ ਮੀਟਿੰਗ ‘ਚ ਸਾਨੂੰ ਆਫ਼ਰ ਦਿੱਤੀ ਕਿ ਤੁਸੀਂ ਹਰ ਸਾਲ ਪੰਜਾਬ ‘ਚ ਕੋਈ ਟੂਰਨਾਮੈਂਟ ਕਰਵਾਓ। ਇਸ ‘ਚ ਟਾਪ-4 ਟੀਮਾਂ ਯੂਰਪ, ਏਸ਼ੀਆ ਜਾਂ ਆਸਟ੍ਰੇਲੀਆਂ ਦੀਆਂ, ਉਨ੍ਹਾਂ ਦਾ 4 ਨੇਸ਼ਨ ਟੂਰਨਾਮੈਂਟ ਕਰਵਾਉਣ ਦਾ ਆਫ਼ਰ ਮਿਲਿਆ ਹੈ। ਇਸ ਦੇ ਨਾਲ ਹੀ ਸੀਐਮ ਮਾਨ ਨੇ ਜਾਣਕਾਰੀ ਦਿੱਤੀ ਕਿ ਪੰਜਾਬ ਨੂੰ ਇੱਕ ਹੋਰ ਵੱਡੇ ਖੇਡ ਇਵੈਂਟ ਦੀ ਮੇਜ਼ਬਾਨੀ ਮਿਲੀ ਹੈ। ਇਹ ਇਵੈਂਟ ਅੰਡਰ-13 ਬੈਡਮਿੰਟਨ ਟੂਰਨਾਮੈਂਟ ਹੈ। ਇਹ ਰਾਸ਼ਟਰੀ ਪੱਧਰ ਦਾ ਟੂਰਨਾਮੈਂਟ ਹੋਵੇਗਾ। ਇਸ ਇਵੈਂਟ ਦੀ ਮੇਜ਼ਬਾਨੀ ਪੰਜਾਬ ਨੂੰ 44 ਸਾਲ ਬਾਅਦ ਮਿਲੀ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੀ ਧਰਤੀ ‘ਤੇ ਖੇਡਾਂ ਦਾ ਇਤਿਹਾਸ ਬਹੁਤ ਪੁਰਾਣਾ ਹੈ। ਪੰਜਾਬ ਦੇ ਧਰਤੀ ਨੇ ਬਹੁਤ ਨਾਮਵਰ ਖਿਡਾਰੀ ਪੈਦਾ ਕੀਤੇ ਹਨ। ਇਸ ਨੂੰ ਅਸੀਂ ਆਪਣੇ ਵਿਰਸੇ ਨਾਲ ਜੋੜ ਕੇ ਦੇਖੀਏ ਤਾਂ ਸਾਡੇ ਗੁਰੂ ਸਾਹਿਬਾਨਾਂ ਨੇ ਅਧਿਆਤਮਕਿਤਾ ਦੇ ਨਾਲ-ਨਾਲ ਸਰੀਰ ਦੀ ਤੰਦਰੁਸਤੀ ਵਾਸਤੇ ਖੇਡਾਂ ਨੂੰ ਪ੍ਰਫੁੱਲਿਤ ਕੀਤਾ ਹੈ। ਗੁਰੂ ਅੰਗਦ ਦੇਵ ਜੀ ਨੀ ਸਰੀਰਕ ਤੰਦਰੁਸਤੀ ਵਾਸਤੇ ਮੱਲ ਅਖਾੜਾ ਕਾਇਮ ਕੀਤਾ ਸੀ ਤੇ ਆਪਣੀ ਦੇਖ-ਰੇਖ ‘ਚ ਕੁਸ਼ਤੀਆਂ ਕਰਵਾਉਂਦੇ ਸਨ। ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਨੌਜਵਾਨਾਂ ਨੂੰ ਗੌੜਸਵਾਰੀ ਤੇ ਤੀਰਅੰਦਾਜ਼ੀ ਦਾ ਮਾਹਿਰ ਬਣਾਉਣ ਦਾ ਨਿਸ਼ਚਾ ਕੀਤਾ ਸੀ। ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਵੇਲੇ ਹੋਲੇ-ਮਹੱਲੇ ਤੇ ਹੋਰ ਰਵਾਇਤੀ ਖੇਡਾਂ ਦੀ ਸ਼ੁਰੂਆਤ ਹੋਈ। ਯੁੱਧ ਕਲਾਵਾਂ ਤੇ ਗਤਕਾਂ ਇਹ ਸਾਡੀਆਂ ਵਿਰਾਸਤੀ ਖੇਡਾਂ। ਆਧੁਨਿਕ ਖੇਡਾਂ ਦੇ ਨਾਲ ਪੰਜਾਬ ‘ਚ ਕਬੱਡੀ, ਕੁਸ਼ਤੀ, ਰੱਸਾਕੱਸੀ ਵਰਗੀਆਂ ਖੇਡਾਂ ਪੰਜਾਬ ‘ਚ ਪਸੰਦ ਕੀਤੀਆਂ ਜਾਂਦੀਆਂ।
ਮੁੱਖ ਮੰਤਰੀ ਨੇ ਪੰਜਾਬ ਦੇ ਖਿਡਾਰੀਆਂ ਵੱਲੋਂ ਖੇਡਾਂ ‘ਚ ਮਾਰੀਆਂ ਜਾ ਰਹੀਆਂ ਮੱਲਾਂ ‘ਤੇ ਮਾਣ ਮਹਿਸੂਸ ਕਰਦੇ ਹੋਏ ਕਿਹਾ ਕੀ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਪ੍ਰੀਤ ਸਿੰਘ ਪੰਜਾਬ ਤੋਂ ਹਨ। ਆਸਟ੍ਰੇਲੀਆ ‘ਤੇ ਦੌਰੇ ‘ਤੇ ਗਈ ਭਾਰਤੀ ਕ੍ਰਿਕਟ ਟੀਮ ਦੀ ਅਗਵਾਈ ਸ਼ੁਭਮਨ ਗਿੱਲ ਨੇ ਕੀਤੀ, ਉਹ ਪੰਜਾਬ ਤੋਂ ਹਨ। ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਪੰਜਾਬ ਦੇ ਮੋਗੇ ਤੋਂ ਹਨ। ਭਾਰਤੀ ਬਾਸਕਟਬਾਲ ਟੀਮ ਦੇ ਕਪਤਾਨ ਪਾਲਪ੍ਰੀਤ ਸਿੰਘ ਬਰਾੜ ਪੰਜਾਬ ਤੋਂ ਹਨ। ਪਿਛਲੇ ਸਾਲ ਗੁਰਪ੍ਰੀਤ ਸਿੰਘ ਸੰਧੂ ਨੇ ਭਾਰਤੀ ਫੁੱਟਬਾਲ ਟੀਮ ਦੀ ਕਪਤਾਨੀ ਕੀਤੀ। ਭਾਰਤੀ ਮਹਿਲਾ ਕ੍ਰਿਕਟ ਟੀਮ ‘ਚ ਤਿੰਨ ਪੰਜਾਬਣਾਂ ਹਨ- ਹਰਮਨਪ੍ਰੀਤ, ਅਮਨਦੀਪ ਤੇ ਹਰਲੀਨ ਦਿਓਲ। ਪੁਰਸ਼ ਟੀ20 ਵਿਸ਼ਵ ਕੱਪ ਜਿੱਤਣ ਵਾਲੀ ਟੀਮ ‘ਚ ਅਭਿਸ਼ੇਕ ਸ਼ਰਮਾ ਤੇ ਅਰਸ਼ਦੀਪ ਸਿੰਘ ਪੰਜਾਬ ਤੋਂ ਹਨ। ਮਹਿਲਾ ਕ੍ਰਿਕਟ ਟੀਮ ਨੇ ਵਨਡੇ ਵਿਸ਼ਵ ਕੱਪ ਜਿੱਤਿਆ। ਸਾਨੂੰ ਇਨ੍ਹਾਂ ‘ਤੇ ਮਾਣ ਹੈ।
ਸਰਕਾਰ ਨੇ ਡਰੱਗ ਮਾਫੀਆ ਨੂੰ ਕੀਤਾ ਤਬਾਹ, ਸਾਲ 2022 ਤੋਂ 95000 ਤੋਂ ਵੱਧ ਤਸਕਰ ਕੀਤੇ ਗ੍ਰਿਫਤਾਰ : CM ਮਾਨ
written by Live 24 Punjabi
- ਵਿਆਪਕ ਉਦਯੋਗਿਕ ਨਿਵੇਸ਼ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਤੇ ਸ਼ਾਸਨ ਵਿੱਚ ਹੋਏ ਸੁਧਾਰਾਂ ’ਤੇ ਮੋਹਰ ਲਾਈ
- ਗੈਂਗਸਟਰਾਂ ਦੀ ਪੁਸ਼ਤਪਨਾਹੀ ਕਰਕੇ ਪੰਜਾਬ ਨੂੰ ਬਰਬਾਦ ਕਰਨ ਵਾਲੀ ਅਕਾਲੀ ਲੀਡਰਸ਼ਿਪ ਹੁਣ ਪੰਜਾਬ ਨੂੰ ਬਚਾਉਣ ਦਾ ਦਿਖਾਵਾ ਨਹੀਂ ਕਰ ਸਕਦੀ
ਚੰਡੀਗੜ੍ਹ, 21 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਲੜੀ ਤਹਿਤ ’ਆਪ’ ਸਰਕਾਰ ਅਧੀਨ ਕਾਨੂੰਨ ਵਿਵਸਥਾ ਬਾਰੇ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਦਾ ਉਦੇਸ਼ ਲੋਕਾਂ ਦੇ ਸਾਹਮਣੇ ਚਾਰ ਸਾਲਾਂ ਦੇ ਸ਼ਾਸਨ ਦਾ ਸਪੱਸ਼ਟ ਅਤੇ ਖੇਤਰ-ਵਾਰ ਲੇਖਾ-ਜੋਖਾ ਪੇਸ਼ ਕਰਨਾ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਵਿੱਚ ਸੁਧਾਰ ਹੁਣ ਜ਼ਮੀਨੀ ਪੱਧਰ ’ਤੇ ਦਿਖਾਈ ਦੇ ਰਿਹਾ ਹੈ, ਜੋ ਕਿ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਤੇ ਸੰਗਠਿਤ ਅਪਰਾਧ ’ਤੇ ਨਿਰੰਤਰ ਕਾਰਵਾਈ, ਪੁਲਿਸ ਸੁਧਾਰਾਂ ਅਤੇ ਨਿਵੇਸ਼ਕਾਂ ਦੇ ਪੰਜਾਬ ਵਿੱਚ ਵਧ ਰਹੇ ਭਰੋਸੇ ਸਦਕਾ ਸੰਭਵ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ੇ ਵਿਰੁੱਧ’ ਮੁਹਿੰਮ ਤਹਿਤ ਫੈਸਲਾਕੁੰਨ ਕਾਰਵਾਈ ਕੀਤੀ ਹੈ, ਜਿਸ ਵਿੱਚ 95000 ਤੋਂ ਵੱਧ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, 772 ਕਰੋੜ ਰੁਪਏ ਦੀ ਗੈਰ-ਕਾਨੂੰਨੀ ਜਾਇਦਾਦ ਜ਼ਬਤ ਕੀਤੀ ਗਈ ਅਤੇ 1100 ਤੋਂ ਵੱਧ ਗਿਰੋਹਾਂ ਨੂੰ ਬੇਨਕਾਬ ਕੀਤਾ ਗਿਆ ਹੈ। ਇਸ ਤੋਂ ਇਲਾਵਾ ਐਂਟੀ-ਡਰੋਨ ਪ੍ਰਣਾਲੀ ਵਰਗੇ ਉਪਾਵਾਂ ਨੇ ਸਰਹੱਦ ਪਾਰ ਤੋਂ ਤਸਕਰੀ ਨੂੰ ਰੋਕਣ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ਰਿਕਾਰਡ ਪੁਲਿਸ ਭਰਤੀ, ਆਧੁਨਿਕੀਕਰਨ ਅਤੇ ਸੜਕ ਸੁਰਖਿਆ ਫੋਰਸ ਵਰਗੇ ਉਪਰਾਲੇ ਪੰਜਾਬ ਵਿੱਚ ਕਾਨੂੰਨ ਲਾਗੂ ਕਰਨ ਦੀ ਮਜ਼ਬੂਤੀ ਨੂੰ ਦਰਸਾਉਂਦੇ ਹਨ। ਅਕਾਲੀ ਲੀਡਰਸ਼ਿਪ ’ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਗੈਂਗਸਟਰਾਂ ਦੀ ਪੁਸ਼ਤਪਨਾਹੀ ਕੀਤੀ ਅਤੇ ਅਪਰਾਧਿਕ ਨੈੱਟਵਰਕ ਨੂੰ ਖੁੱਲ੍ਹ ਦਿੱਤੀ, ਉਹ ਹੁਣ ਇਤਿਹਾਸ ਨੂੰ ਮਿਟਾ ਕੇ ਦੁਬਾਰਾ ਲਿਖਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਉਹ ਜਵਾਬਦੇਹੀ ਤੋਂ ਨਹੀਂ ਬਚ ਸਕਦੇ।
ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ (ਕੋਈ ਲਿਹਾਜ਼ ਨਾ ਵਰਤਣ) ਦੀ ਨੀਤੀ ਅਪਣਾਈ ਹੈ ਅਤੇ ਕਾਨੂੰਨ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕੋਈ ਨਰਮੀ ਨਹੀਂ ਦਿਖਾਈ ਗਈ ਹੈ ਅਤੇ ਨਾ ਹੀ ਦਿਖਾਈ ਜਾਵੇਗੀ ਬਲਕਿ ਉਨ੍ਹਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਵੇਗੀ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਮਾਰਚ, 2022 ਤੋਂ ਹੁਣ ਤੱਕ 95881 ਨਸ਼ਾ ਤਸਕਰਾਂ ਅਤੇ ਸਪਲਾਇਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਅਤੇ ਐਨ.ਡੀ.ਪੀ.ਐਸ. ਐਕਟ ਤਹਿਤ 71228 ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ।”
ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ,“10085 ਵੱਡੇ ਤਸਕਰਾਂ ਦੀ ਗ੍ਰਿਫਤਾਰੀ ਦੇ ਨਾਲ ਨਸ਼ੀਲੇ ਪਦਾਰਥਾਂ ਦੀਆਂ 6109 ਵੱਡੀਆਂ/ਵਪਾਰਕ ਖੇਪਾਂ ਜ਼ਬਤ ਕੀਤੀਆਂ ਗਈਆਂ। ਨਸ਼ੀਲੇ ਪਦਾਰਥਾਂ ਦੇ ਹੌਟਸਪੌਟਾਂ (ਵੱਧ ਪ੍ਰਭਾਵਿਤ ਇਲਾਕੇ) ’ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਗਿਆ ਹੈ, ਜਿਸ ਨਾਲ 5625 ਕਿਲੋਗ੍ਰਾਮ ਹੈਰੋਇਨ, 3461 ਕਿਲੋਗ੍ਰਾਮ ਅਫੀਮ, 1628 ਕੁਇੰਟਲ ਭੁੱਕੀ ਅਤੇ 4.96 ਕਰੋੜ ਟੀਕੇ, ਗੋਲੀਆਂ, ਕੈਪਸੂਲ ਅਤੇ ਸਿਰਪ ਬਰਾਮਦ ਹੋਏ ਹਨ।” ਉਨ੍ਹਾਂ ਅੱਗੇ ਕਿਹਾ,“54.47 ਕਰੋੜ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ ਅਤੇ ਐਨ.ਡੀ.ਪੀ.ਐਸ. ਕੇਸਾਂ ਵਿੱਚ 3440 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 1556 ਤਸਕਰਾਂ ਤੋਂ 772 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ।”
ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਗੈਂਗਸਟਰ ਵਿਰੋਧੀ ਟਾਸਕ ਫੋਰਸ (ਏ.ਜੀ.ਟੀ.ਐਫ਼.) ਦੇ ਗਠਨ ਤੋਂ ਬਾਅਦ 2858 ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, 35 ਨੂੰ ਬੇਅਸਰ ਕੀਤਾ ਗਿਆ ਅਤੇ 1105 ਗੈਂਗਾਂ ਦਾ ਪਰਦਾਫਾਸ਼ ਕੀਤਾ ਗਿਆ ਹੈ। ਅਪਰਾਧਾਂ ਵਿੱਚ ਵਰਤੇ ਗਏ 2267 ਹਥਿਆਰ ਅਤੇ 655 ਵਾਹਨ ਬਰਾਮਦ ਕੀਤੇ ਗਏ ਹਨ।” ਉਨ੍ਹਾਂ ਅੱਗੇ ਕਿਹਾ, “ ਏ.ਜੀ.ਟੀ.ਐਫ. ਨੇ 6 ਅਪ੍ਰੈਲ, 2022 ਤੋਂ ਮਾਰਚ, 2026 ਤੱਕ ਪੰਜਾਬ ਅਤੇ ਨੇੜਲੇ ਖੇਤਰਾਂ ਵਿੱਚ ਵੱਡੇ ਕਤਲ ਮਾਮਲੇ, ਜਬਰਨ ਵਸੂਲੀ ਰੈਕੇਟ, ਬੈਂਕ ਡਕੈਤੀਆਂ, ਗੈਂਗਸਟਰਾਂ ਦੀ ਗ੍ਰਿਫਤਾਰੀ ਅਤੇ ਅੱਤਵਾਦੀ ਸਾਜ਼ਿਸ਼ਾਂ ਸਮੇਤ 38 ਸਨਸਨੀਖੇਜ਼ ਮਾਮਲਿਆਂ ਨੂੰ ਹੱਲ ਕੀਤਾ ਹੈ।”
`ਸਰਹੱਦੀ ਸੁਰੱਖਿਆ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, ‘‘ਪੰਜਾਬ ਦੀ ਪਾਕਿਸਤਾਨ ਨਾਲ ਲਗਭਗ 560 ਕਿਲੋਮੀਟਰ ਸਰਹੱਦ ਸਾਂਝੀ ਹੈ ਅਤੇ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਨੂੰ ਰੋਕਣ ਲਈ ਸੂਬਾ ਸਰਕਾਰ ਨੇ ਐਂਟੀ-ਡਰੋਨ ਸਿਸਟਮ ਸਥਾਪਤ ਕੀਤਾ ਹੈ। ਪੰਜਾਬ ਅਜਿਹਾ ਸਿਸਟਮ ਸਥਾਪਤ ਕਰਨ ਵਾਲਾ ਪਹਿਲਾ ਸੂਬਾ ਹੈ।’’ ਉਨ੍ਹਾਂ ਅੱਗੇ ਕਿਹਾ,‘‘ਅਸੀਂ ਕੇਂਦਰ ਤੋਂ ਫੰਡ ਮੰਗੇ ਸਨ, ਪਰ ਕੋਈ ਸਹਾਇਤਾ ਪ੍ਰਾਪਤ ਨਹੀਂ ਹੋਈ। ਪੰਜਾਬ ਸਰਕਾਰ ਨੇ ਆਪਣੇ ਸਰੋਤਾਂ ਦੀ ਵਰਤੋਂ ਕੀਤੀ ਅਤੇ ਇਸ ਸਿਸਟਮ ਦੇ ਹੁਣ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਹੁਣ ਤੱਕ 806 ਡਰੋਨ ਬਰਾਮਦ ਕੀਤੇ ਗਏ ਹਨ 1472 ਡਰੋਨ ਗਤੀਵਿਧੀਆਂ ਦਾ ਪਤਾ ਲਗਾਇਆ ਗਿਆ ਹੈ ਅਤੇ ਡਰੋਨ ਰਾਹੀਂ 341 ਗੈਰ-ਕਾਨੂੰਨੀ ਹਥਿਆਰ ਬਰਾਮਦ ਕੀਤੇ ਗਏ ਹਨ।’’
ਪੁਲਿਸ ਸੁਧਾਰਾਂ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ ਜਿਹੜੀਆਂ ਆਖਰੀ ਸਾਲ ਜਾਂ ਚੋਣਾਂ ਵਾਲੇ ਸਾਲ ਵਿੱਚ ਭਰਤੀ ਕਰਦੀਆਂ ਸਨ, ਸਾਡੀ ਸਰਕਾਰ ਨੇ ਰੈਗੂਲਰ ਭਰਤੀ ਨੂੰ ਯਕੀਨੀ ਬਣਾਇਆ ਹੈ। ਪਿਛਲੇ ਚਾਰ ਸਾਲਾਂ ਵਿੱਚ 12197 ਭਰਤੀਆਂ ਕੀਤੀਆਂ ਗਈਆਂ ਹਨ, ਜਿਨ੍ਹਾਂ ਵਿੱਚ 1062 ਸਬ-ਇੰਸਪੈਕਟਰ, 450 ਹੈੱਡ ਕਾਂਸਟੇਬਲ ਅਤੇ 10285 ਕਾਂਸਟੇਬਲ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ ਕਿ 1746 ਕਾਂਸਟੇਬਲਾਂ (ਸਾਲ 2025) ਲਈ ਭਰਤੀ ਪ੍ਰਕਿਰਿਆ ਅਧੀਨ ਹੈ ਅਤੇ 3298 ਕਾਂਸਟੇਬਲਾਂ (ਸਾਲ 2026) ਲਈ ਇਸ਼ਤਿਹਾਰ ਜਾਰੀ ਕੀਤਾ ਗਿਆ ਹੈ, ਜਿਸ ਲਈ 10 ਮਾਰਚ, 2026 ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਬਲ ਦੇ ਆਧੁਨਿਕੀਕਰਨ ਲਈ 327.69 ਕਰੋੜ ਰੁਪਏ ਦੀ ਲਾਗਤ ਨਾਲ 2904 ਵਾਹਨ ਖਰੀਦੇ ਗਏ ਹਨ, ਜਿਨ੍ਹਾਂ ਵਿੱਚ 2258 ਚਾਰ-ਪਹੀਆ ਵਾਹਨ ਅਤੇ 646 ਦੋ-ਪਹੀਆ ਵਾਹਨ ਸ਼ਾਮਲ ਹਨ। ਜਨਵਰੀ, 2024 ਵਿੱਚ ਸ਼ੁਰੂ ਕੀਤਾ ਸੜਕ ਸੁਰੱਖਿਆ ਫੋਰਸ ਭਾਰਤ ਦੀ ਆਪਣੀ ਕਿਸਮ ਦੀ ਪਹਿਲੀ ਸਮਰਪਿਤ ਫੋਰਸ ਹੈ, ਜਿਹੜੀ 5500 ਕਿਲੋਮੀਟਰ ਤੋਂ ਵੱਧ ਹਾਈਵੇਅ ਨੂੰ ਕਵਰ ਕਰਦੀ ਹੈ ਅਤੇ ਇਸ ਨਾਲ ਮੌਤ ਦਰ ਵਿੱਚ 48 ਫ਼ੀਸਦ ਕਮੀ ਆਈ ਹੈ। ਉਨ੍ਹਾਂ ਅੱਗੇ ਕਿਹਾ ਕਿ ਫਰਵਰੀ, 2024 ਤੋਂ ਜਨਵਰੀ, 2026 ਤੱਕ ਇਸ ਫੋਰਸ ਨੇ 43,983 ਹਾਦਸਿਆਂ ਵਿੱਚ 47,386 ਪੀੜਤਾਂ ਦੀ ਮਦਦ ਕੀਤੀ, 19,973 ਲੋਕਾਂ ਨੂੰ ਮੌਕੇ ’ਤੇ ਸਹਾਇਤਾ ਦਿੱਤੀ ਅਤੇ 27413 ਜ਼ਖਮੀਆਂ ਨੂੰ ਹਸਪਤਾਲਾਂ ਤੱਕ ਪਹੁੰਚਾਇਆ।
ਤਕਨੀਕੀ ਅਪਗ੍ਰੇਡਾਂ ’ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ ਕਿ ਐਸ.ਏ.ਐਸ. ਨਗਰ ਅਤੇ ਜਲੰਧਰ ਵਿੱਚ ਸੇਫ ਸਿਟੀ ਪ੍ਰਾਜੈਕਟ ਲਾਗੂ ਕੀਤੇ ਗਏ ਹਨ ਅਤੇ ਜਲਦ ਹੀ ਇਹ ਲੁਧਿਆਣਾ, ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਪੁਲਿਸ ਕੌਮੀ ਫੋਰਸ ਹੈ ਜੋ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਹਰ ਸਮੇਂ ਤਤਪਰ ਹੈ।
ਭਗੌੜਿਆਂ ਵਿਰੁੱਧ ਕਾਰਵਾਈ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਿਦੇਸ਼ਾਂ ਤੋਂ ਆਪਣਾ ਗਿਰੋਹ ਚਲਾ ਰਹੇ ਗੈਂਗਸਟਰਾਂ ਦੀ ਹਵਾਲਗੀ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ। ਇਸ ਸਬੰਧੀ ਕੋਈ ਵੀ ਜਾਣਕਾਰੀ ਮਿਲਣ ‘ਤੇ ਉਨ੍ਹਾਂ ਨੂੰ ਰੈੱਡ ਕਾਰਨਰ ਨੋਟਿਸ ਜਾਰੀ ਕੀਤੇ ਜਾ ਰਹੇ ਹਨ।
ਪੰਜਾਬ ਦੇ ਕਾਨੂੰਨ ਵਿਵਸਥਾ ਵਿੱਚ ਵਿਸ਼ਵਾਸ ਨੂੰ ਮਜ਼ਬੂਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦੇਸ਼ ਦੇ ਸਭ ਤੋਂ ਸੁਰੱਖਿਅਤ ਅਤੇ ਸਭ ਤੋਂ ਸ਼ਾਂਤ ਸੂਬਿਆਂ ਵਿੱਚੋਂ ਇੱਕ ਹੈ। ਕਿਸੇ ਸੂਬੇ ਜਾਂ ਦੇਸ਼ ਵਿੱਚ ਨਿਵੇਸ਼ ਆਉਣਾ ਕਾਨੂੰਨ ਵਿਵਸਥਾ ਦਾ ਮੁਲਾਂਕਣ ਕਰਨ ਲਈ ਸਭ ਤੋਂ ਵਧੀਆ ਮਾਡਲ ਹੈ ਅਤੇ ਵੱਡੇ ਸਟੀਲ ਪਲਾਂਟ ਵੱਲੋਂ 3200 ਕਰੋੜ ਰੁਪਏ ਦਾ ਨਿਵੇਸ਼ ਕਰਨਾ ਇਸ ਹਕੀਕਤ ਨੂੰ ਦਰਸਾਉਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕਈ ਪ੍ਰਮੁੱਖ ਵਿਸ਼ਵ ਕੰਪਨੀਆਂ ਪੰਜਾਬ ਵਿੱਚ ਨਿਵੇਸ਼ ਕਰਨ ਲਈ ਅੱਗੇ ਆ ਰਹੀਆਂ ਹਨ ਅਤੇ ਕਈਆਂ ਨੇ ਪਹਿਲਾਂ ਹੀ ਨਿਵੇਸ਼ ਕਰਨਾ ਸ਼ੁਰੂ ਕਰ ਦਿੱਤਾ ਹੈ। ਸੂਬਾ ਵੱਡੇ ਸਮਾਗਮਾਂ ਦੀ ਮੇਜ਼ਬਾਨੀ ਕਰ ਰਿਹਾ ਹੈ ਅਤੇ ਅਕਤੂਬਰ ਵਿੱਚ ਏਸ਼ੀਆ ਕੱਪ ਹਾਕੀ ਦੀ ਮੇਜ਼ਬਾਨੀ ਕਰੇਗਾ।
ਪਿਛਲੀਆਂ ਸਰਕਾਰਾਂ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਰਪ੍ਰਸਤੀ ਕਰਨ ਅਤੇ ਨਸ਼ੇ ਫੈਲਾਉਣ ਵਾਲੇ ਆਗੂ ਹੁਣ ਇਸ ਨੂੰ ਖ਼ਤਮ ਕਰਨ ਦਾ ਦਾਅਵਾ ਕਰ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਹਰ ਕਿਸੇ ਨੂੰ ਪਤਾ ਹੈ ਕਿ ਗੈਂਗਸਟਰਾਂ ਨੂੰ ਟਿਕਟਾਂ ਦੇ ਕੇ ਕਿਸ ਨੇ ਉਨ੍ਹਾਂ ਨੂੰ ਹਲਕਾ ਇੰਚਾਰਜ ਨਿਯੁਕਤ ਕੀਤਾ। ਇਹ ਆਗੂ ਗੈਂਗਸਟਰਾਂ ਦੇ ਵਧਦੇ ਪ੍ਰਭਾਵ ਲਈ ਜ਼ਿੰਮੇਵਾਰ ਹਨ ਅਤੇ ਅਜੇ ਵੀ ਇਨ੍ਹਾਂ ਨੂੰ ਕਾਨੂੰਨੀ ਅਤੇ ਹੋਰ ਸਹਾਇਤਾ ਦੇ ਰਹੇ ਹਨ।
ਇਸ ਮੌਕੇ ਡਾਇਰੈਕਟਰ ਆਫ਼ ਪੁਲਿਸ ਜਨਰਲ ਗੌਰਵ ਯਾਦਵ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।
‘ਬੇਅਦਬੀ’ ਵਿਰੋਧੀ ਕਾਨੂੰਨ ‘ਤੇ ਸੰਤ ਸਮਾਜ ਨਾਲ ਸਲਾਹ-ਮਸ਼ਵਰਾ ਕੀਤਾ, ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ : CM ਮਾਨ
written by Live 24 Punjabi
- ‘ਆਪ’ ਸਰਕਾਰ 13 ਅਪ੍ਰੈਲ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸਖਤ ਸਜ਼ਾਵਾਂ ਲਈ ਬੇਅਦਬੀ ਵਿਰੋਧੀ ਕਾਨੂੰਨ ਵਿੱਚ ਸੋਧ ਕਰੇਗੀ ‘ਬੇਅਦਬੀ’ ਵਿਰੋਧੀ ਇਤਿਹਾਸਕ ਕਾਨੂੰਨ ਲਿਆਉਣ ‘ਤੇ ਸੰਤ ਸਮਾਜ ਨਾਲ ਸਲਾਹ-ਮਸ਼ਵਰਾ ਕੀਤਾ, ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅੰਮ੍ਰਿਤਸਰ, 21 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਸੋਧ ਕਰਨ ਅਤੇ ਸਖ਼ਤ ਕਾਨੂੰਨ ਲਿਆਉਣ ਲਈ 13 ਅਪ੍ਰੈਲ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਏਗੀ। ਪ੍ਰਸਤਾਵਿਤ ਕਾਨੂੰਨ ਵਿੱਚ ਸਖ਼ਤ ਸਜ਼ਾ, ਭਾਰੀ ਜੁਰਮਾਨੇ, ਜਾਇਦਾਦ ਜ਼ਬਤ ਕਰਨ ਅਤੇ ਡਿਜੀਟਲ ਸਮੱਗਰੀ ਰਾਹੀਂ ਕੀਤੇ ਗਏ ਅਪਰਾਧਾਂ ਨੂੰ ਇਸ ਦੇ ਦਾਇਰੇ ਹੇਠ ਲਿਆਉਣ ਦੀ ਵਿਵਸਥਾ ਹੋਵੇਗੀ, ਜਿਸ ਦਾ ਖਰੜਾ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਤਿਆਰ ਕੀਤਾ ਜਾ ਰਿਹਾ ਹੈ। ਕੋਈ ਲਿਹਾਜ਼ ਨਾ ਵਰਤਣ ਦੇ ਸਟੈਂਡ ‘ਤੇ ਜ਼ੋਰ ਦਿੰਦੇ ਹੋਏ ਸਰਕਾਰ ਨੇ ਕਿਹਾ ਕਿ ‘ਬੇਅਦਬੀ’ ਦੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।
ਸੰਤ ਸਮਾਜ ਦੇ ਮੈਂਬਰਾਂ ਅਤੇ ਧਾਰਮਿਕ ਆਗੂਆਂ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਖਾਲਸੇ ਦੇ ਸਾਜਨਾ ਦਿਵਸ ਦੇ ਪਵਿੱਤਰ ਮੌਕੇ ‘ਤੇ ਸੈਸ਼ਨ ਬੁਲਾਇਆ ਜਾਵੇਗਾ ਅਤੇ ਸੰਤ ਸਮਾਜ ਅਤੇ ਕਾਨੂੰਨੀ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਐਕਟ ਬਣਾਇਆ ਜਾਵੇਗਾ। ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਲਈ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਇਸ ਕਾਨੂੰਨ ਦਾ ਖਰੜਾ ਤਿਆਰ ਕਰਦੇ ਸਮੇਂ ਦੇਸ਼ ਭਰ ਦੇ ਉੱਘੇ ਵਕੀਲਾਂ ਤੋਂ ਵੀ ਰਾਏ ਲਈ ਜਾਵੇਗੀ।”
ਮੁੱਖ ਮੰਤਰੀ ਨੇ ਕਿਹਾ ਕਿ ਸੈਸ਼ਨ ਦੌਰਾਨ ਪੰਜਾਬ ਸਰਕਾਰ ਦੁਆਰਾ ਲਾਗੂ ਕੀਤੇ ਗਏ ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008 ਵਿੱਚ ਜ਼ਰੂਰੀ ਸੋਧਾਂ ਕੀਤੀਆਂ ਜਾਣਗੀਆਂ ਤਾਂ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਹੋਰ ਧਾਰਮਿਕ ਗ੍ਰੰਥਾਂ ਦੀ ‘ਬੇਅਦਬੀ’ ਨੂੰ ਰੋਕਣ ਲਈ ਮਜ਼ਬੂਤ ਅਤੇ ਵਿਆਪਕ ਕਾਨੂੰਨ ਲਿਆਂਦਾ ਜਾ ਸਕੇ।
ਸੰਤ ਸਮਾਜ, ਵੱਖ-ਵੱਖ ਸੰਪਰਦਾਵਾਂ, ਟਕਸਾਲਾਂ, ਨਿਹੰਗ ਸਿੰਘ ਸਮੂਹਾਂ, ਉਦਾਸੀ ਸੰਪਰਦਾਵਾਂ, ਨਿਰਮਲਾ ਸੰਪਰਦਾਵਾਂ, ਕਾਰ ਸੇਵਾ ਜਥਿਆਂ, ਰਾਗੀਆਂ ਅਤੇ ਕਥਾਵਾਚਕਾਂ ਨੂੰ ਸੱਦਾ ਦਿੰਦੇ ਹੋਏ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਅਤੇ ਇਸ ਇਤਿਹਾਸਕ ਕਾਨੂੰਨ ਦੇ ਪਾਸ ਹੋਣ ਦਾ ਗਵਾਹ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ, “ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਜਲਦੀ ਹੀ ਸਮਾਣਾ ਦਾ ਦੌਰਾ ਕਰਨਗੇ ਤਾਂ ਜੋ ਗੁਰਜੀਤ ਸਿੰਘ ਖਾਲਸਾ ਨੂੰ ਆਪਣਾ ਵਿਰੋਧ ਪ੍ਰਦਰਸ਼ਨ ਖਤਮ ਕਰਨ ਲਈ ਮਨਾਉਣ ਅਤੇ ਉਨ੍ਹਾਂ ਨੂੰ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਵਿੱਚ ਸ਼ਾਮਲ ਹੋਣ ਲਈ ਵੀ ਸੱਦਾ ਦਿੱਤਾ ਜਾ ਸਕੇ। ਪੰਜਾਬ ਸਰਕਾਰ ਸੰਤ ਸਮਾਜ ਅਤੇ ਸ਼ਰਧਾਲੂਆਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਸਖ਼ਤ ਕਾਨੂੰਨ ਲਿਆਉਣ ਲਈ ਵਚਨਬੱਧ ਹੈ ਜੋ ਕਿਸੇ ਵੀ ਸ਼ਰਾਰਤੀ ਅਨਸਰ ਨੂੰ ‘ਬੇਅਦਬੀ’ ਕਰਨ ਤੋਂ ਰੋਕੇਗਾ।”
ਪੰਜਾਬ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਕਾਨੂੰਨ ਵਿੱਚ ਸਖ਼ਤ ਸਜ਼ਾਵਾਂ, ਭਾਰੀ ਜੁਰਮਾਨੇ ਅਤੇ ਇੱਥੋਂ ਤੱਕ ਕਿ ਦੋਸ਼ੀਆਂ ਦੀ ਜਾਇਦਾਦ ਜ਼ਬਤ ਕਰਨ ਦੀ ਵਿਵਸਥਾ ਵੀ ਸ਼ਾਮਲ ਹੋਵੇਗੀ। ਨਵਾਂ ਐਕਟ ਡਿਜੀਟਲ ਸਮੱਗਰੀ ਰਾਹੀਂ ਕੀਤੀ ਜਾਣ ਵਾਲੀ ‘ਬੇਅਦਬੀ’ ਵਿਰੁੱਧ ਵੀ ਕਾਰਵਾਈ ਦੀ ਵਿਵਸਥਾ ਕਰੇਗਾ। ਧਾਰਮਿਕ ਗ੍ਰੰਥਾਂ ਦੀ ‘ਬੇਅਦਬੀ’ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਤ ਸਮਾਜ ਨੂੰ ਭਰੋਸਾ ਦਿੱਤਾ ਕਿ ਸਰਕਾਰ ਸਾਰਿਆਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ‘ਬੇਅਦਬੀ’ ਦੇ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਐਕਸ’ ਉਤੇ ਲਿਖਿਆ, “ਅੱਜ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਰਕਟ ਹਾਊਸ ਵਿੱਚ ਸੰਤ ਸਮਾਜ ਨਾਲ ਮਹੱਤਵਪੂਰਨ ਮੀਟਿੰਗ ਹੋਈ, ਜਿੱਥੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਨੂੰ ਰੋਕਣ ਲਈ ‘ਜਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ-2008’ ਵਿੱਚ ਸੋਧ ਕਰਨ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧ ਵਿੱਚ 13 ਅਪ੍ਰੈਲ, 2026 ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਜਾਵੇਗਾ। ਅਸੀਂ ਪਵਿੱਤਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਬਦ ਗੁਰੂ ਮੰਨਦੇ ਹਾਂ, ਜਿਨ੍ਹਾਂ ਤੋਂ ਸਾਨੂੰ ਸੱਚ, ਸੇਵਾ ਤੇ ਮਨੁੱਖਤਾ ਦੀਆਂ ਸਿੱਖਿਆਵਾਂ ਮਿਲਦੀਆਂ ਹਨ। ਜੇਕਰ ਕੋਈ ਬੇਅਦਬੀ ਰਾਹੀਂ ਸਾਡੇ ਵਿਸ਼ਵਾਸ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰਦਾ ਹੈ, ਤਾਂ ਉਸ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾਵੇਗਾ। ਦੋਸ਼ੀਆਂ ਨੂੰ ਸਖ਼ਤ ਤੇ ਮਿਸਾਲੀ ਸਜ਼ਾ ਦਿੱਤੀ ਜਾਵੇਗੀ ਅਤੇ ਪੰਜਾਬ ਦੀ ਆਸਥਾ ਅਤੇ ਸਨਮਾਨ ਦੀ ਰਾਖੀ ਲਈ ਸਖ਼ਤ ਕਾਨੂੰਨ ਬਣਾਏ ਜਾਣਗੇ।”
ਇਸ ਤੋਂ ਪਹਿਲਾਂ ਸੰਤ ਸਮਾਜ ਅਤੇ ਵੱਖ-ਵੱਖ ਧਾਰਮਿਕ ਸਮੂਹਾਂ ਦੇ ਮੈਂਬਰਾਂ ਨੇ ਮੰਗ ਕੀਤੀ ਕਿ ਦੋਸ਼ੀਆਂ ਨੂੰ ਸਖ਼ਤ ਸਜ਼ਾ ਯਕੀਨੀ ਬਣਾਉਣ ਲਈ ਲੰਬਿਤ ਮਾਮਲਿਆਂ ਦੀ ਪ੍ਰਕਿਰਿਆ ਵਿੱਚ ਤੇਜੀ ਲਿਆਂਦੀ ਜਾਵੇ। ਉਨ੍ਹਾਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦ ਵਿੱਚ ਸਮਾਗਮ ਕਰਵਾਉਣ ਲਈ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ। ਉਨ੍ਹਾਂ ਨੇ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੇ ਸਰਕਾਰ ਦੇ ਫੈਸਲੇ ਦੀ ਸ਼ਲਾਘਾ ਕੀਤੀ। ਮੀਟਿੰਗ ਸਮੂਹਿਕ ਅਰਦਾਸ ਨਾਲ ਸਮਾਪਤ ਹੋਈ।
ਇਸ ਵਾਰ ਲੋਕ ਸਾਨੂੰ 100 ਸੀਟਾਂ ’ਤੇ ਜਿਤਾਉਣਗੇ ਅਤੇ ਮੁੜ ਬਣੇਗੀ ਆਪ ਸਰਕਾਰ : CM ਭਗਵੰਤ ਮਾਨ
written by Live 24 Punjabi
- ਪੰਜਾਬ ਦੇ ਲੋਕ ਸਾਡੀ ਕੰਮ ਕਰਨ ਦੀ ਸਿਆਸਤ ਤੋਂ ਸੰਤੁਸ਼ਟ, CM ਮਾਨ ਨੇ ਜਲਾਲਾਬਾਦ ਵਿੱਚ 350 ਕਿਲੋਮੀਟਰ ਸੜਕਾਂ ਦੇ ਨਵੀਨੀਕਰਨ ਦਾ ਵੀ ਨੀਂਹ ਪੱਥਰ ਰੱਖਿਆ
- ਪੰਜਾਬ ਭਰ ਤੋਂ ਬਿਜਲੀ ਦੇ ਖੰਭੇ ਹਟਾਏ ਜਾਣਗੇ ਅਤੇ ਸਾਰੀਆਂ ਤਾਰਾਂ ਨੂੰ ਜ਼ਮੀਨਦੋਜ਼ ਕੀਤਾ ਜਾਵੇਗਾ, ਛੇਤੀ ਸ਼ੁਰੂ ਹੋਵੇਗਾ ਪਾਇਲਟ ਪ੍ਰਾਜੈਕਟ
ਫਾਜ਼ਿਲਕਾ, 22 ਮਾਰਚ : ਪੰਜਾਬ ਭਰ ਵਿੱਚ ਵਿਸ਼ਵ ਪੱਧਰੀ ਸੜਕਾਂ ਦਾ ਵਿਸ਼ਾਲ ਨੈੱਟਵਰਕ ਕਾਇਮ ਕਰਦੇ ਹੋਏ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਤੇਜ਼ੀ ਲਿਆਂਦੀ ਹੈ, ਜਿਸ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਫਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਵਿੱਚ 300 ਕਿਲੋਮੀਟਰ ਨਵੀਆਂ ਸੜਕਾਂ ਦਾ ਨੀਂਹ ਪੱਥਰ ਰੱਖਿਆ ਅਤੇ 350 ਕਿਲੋਮੀਟਰ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਵਾਇਆ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਭ੍ਰਿਸ਼ਟਾਚਾਰੀ ਦੀ ਆੜ ਵਿੱਚ ਬਣਦੀਆਂ ਘਟੀਆ-ਮਿਆਰ ਵਾਲੀਆਂ ਸੜਕਾਂ ਦੇ ਨਿਰਮਾਣ ਦਾ ਯੁੱਗ ਹੁਣ ਖਤਮ ਹੋ ਚੁੱਕਾ ਹੈ।
ਅੱਜ ਦੇ ਸੜਕੀ ਪ੍ਰਾਜੈਕਟ ਨੂੰ ਪੰਜਾਬ ਭਰ ਵਿੱਚ ਬਣਾਏ ਜਾ ਰਹੇ 43,000 ਕਿਲੋਮੀਟਰ ਦੇ ਵਿਸ਼ਾਲ ਸੜਕੀ ਨੈੱਟਵਰਕ ਦਾ ਹਿੱਸਾ ਦੱਸਿਦਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸਖ਼ਤ ਜਵਾਬਦੇਹੀ ਨਾਲ ਸੜਕਾਂ ਚੰਗੀਆਂ ਬਣਨਗੀਆਂ, ਜ਼ਮੀਨਦੋਜ਼ ਤਾਰਾਂ ਰਾਹੀਂ ਬਿਜਲੀ ਦੇ ਖੰਭੇ ਹਟਾਉਣ ਦੀਆਂ ਯੋਜਨਾਵਾਂ ਦਾ ਐਲਾਨ ਕੀਤਾ ਅਤੇ ਵਿਸ਼ਵਾਸ ਪ੍ਰਗਟ ਕੀਤਾ ਕਿ ਵੋਟਰ ਮੁੜ ਫਤਵਾ ਦੇ ਕੇ ਸਰਕਾਰ ਨੂੰ ਵਾਪਸ ਲਿਆਉਣਗੇ।
ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ ਸੂਬਾ ਸਰਕਾਰ ਨੇ ਰਵਾਇਤੀ ਪਾਰਟੀਆਂ ਦੇ 70 ਸਾਲਾਂ ਦੇ ਕਾਰਜਕਾਲ ਨਾਲੋਂ ਵੱਧ ਕੰਮ ਕੀਤਾ ਹੈ। ਸੂਬਾ ਸਰਕਾਰ ਤੇਜ਼ ਗਤੀ ਨਾਲ ਅੱਗੇ ਵਧ ਰਹੀ ਹੈ ਅਤੇ ਸਾਲ 2027 ਵਿੱਚ ਸੂਬਾ ਇਸ ਵਿਕਾਸ ਨੂੰ ਅਗਲੇ ਪੱਧਰ ‘ਤੇ ਲੈ ਜਾਵੇਗਾ। ਇਹ ਵਿਕਾਸ ਆਮ ਆਦਮੀ ਦੀ ਭਲਾਈ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕਈ ਲੋਕ-ਪੱਖੀ ਨੀਤੀਆਂ ਨਾਲ ਜੁੜਿਆ ਹੋਇਆ ਹੈ।”

ਉਨ੍ਹਾਂ ਅੱਗੇ ਕਿਹਾ, “ਇਹ ਕੰਧ ‘ਤੇ ਲਿਖਿਆ ਪੜ੍ਹ ਲੈਣਾ ਚਾਹੀਦਾ ਹੈ ਕਿ ਆਮ ਲੋਕਾਂ ਦੇ ਸਹਿਯੋਗ ਨਾਲ ਆਮ ਆਦਮੀ ਪਾਰਟੀ ਸਾਲ 2027 ਵਿੱਚ ਦੁਬਾਰਾ ਸਰਕਾਰ ਬਣਾਏਗੀ। ਸੂਬਾ ਸਰਕਾਰ ਦੀਆਂ ਲੋਕ-ਪੱਖੀ ਅਤੇ ਵਿਕਾਸ-ਮੁਖੀ ਨੀਤੀਆਂ ਕਾਰਨ ਅਸੀਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ 100 ਤੋਂ ਵੱਧ ਸੀਟਾਂ ਜਿੱਤਾਂਗੇ। ਲੋਕਾਂ ਦੁਆਰਾ ਦਿਖਾਇਆ ਗਿਆ ਭਾਰੀ ਸਮਰਥਨ ਇਸ ਤੱਥ ਦਾ ਪ੍ਰਮਾਣ ਹੈ ਕਿ ਲੋਕ ਰਵਾਇਤੀ ਪਾਰਟੀਆਂ ਨੂੰ ਮੁੜ ਸਬਕ ਸਿਖਾਉਣ ਦੀ ਉਡੀਕ ਕਰ ਰਹੇ ਹਨ।”
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪ ਸਰਕਾਰ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ ਜਦੋਂ ਕਿ ਵਿਰੋਧੀ ਧਿਰ ਸੱਤਾ ਵਿੱਚ ਹੁੰਦੀ ਹੋਈ ਕਾਰੋਬਾਰ ਵਿੱਚੋਂ ਹਿੱਸਾ ਮੰਗਦੀ ਰਹੀ ਹੈ।” ਉਨ੍ਹਾਂ ਅੱਗੇ ਕਿਹਾ, “ਇਹ ਆਗੂ ਨਸ਼ਿਆਂ ਅਤੇ ਅਪਰਾਧੀਆਂ ਦੀ ਸਰਪ੍ਰਸਤੀ ਕਰਕੇ ਸੂਬੇ ਨੂੰ ਬਰਬਾਦ ਕਰਨਾ ਚਾਹੁੰਦੇ ਹਨ ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬੇਦਖਲ ਕੀਤਾ ਸੀ। ਹੁਣ ਇਹ ਸਾਰੀਆਂ ਪੰਜਾਬ ਵਿਰੋਧੀ ਤਾਕਤਾਂ ਪੰਜਾਬ ਨੂੰ ਬਰਬਾਦ ਕਰਨ ਲਈ ਹੱਥ ਮਿਲਾ ਚੁੱਕੀਆਂ ਹਨ ਅਤੇ ਸਮਾਂ ਆ ਗਿਆ ਹੈ ਜਦੋਂ ਪੰਜਾਬੀਆਂ ਨੂੰ ਵੀ ਹੱਥ ਮਿਲਾ ਕੇ ਉਨ੍ਹਾਂ ਨੂੰ ਬਾਹਰ ਦਾ ਰਾਹ ਦਿਖਾਉਣਾ ਚਾਹੀਦਾ ਹੈ।”
ਅਕਾਲੀ ਦਲ ‘ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ, “ਅਕਾਲੀ ਦਲ ਦੇ ਇਸ ਡਰਾਮੇ ਦਾ ਅਸਲੀ ਨਾਮ ‘ਪਰਿਵਾਰ ਬਚਾਓ ਯਾਤਰਾ’ ਹੈ। 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਇਹ ਕਿਸ ਤੋਂ ਪੰਜਾਬ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ? ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਪੰਜਾਬੀਆਂ ਦੇ ਹਿਰਦਿਆਂ ਨੂੰ ਵਲੂੰਧਰਿਆ ਅਤੇ ਮਾਫੀਏ ਨੂੰ ਸਰਪ੍ਰਸਤੀ ਦਿੱਤੀ ਹੈ।” ਉਨ੍ਹਾਂ ਅੱਗੇ ਕਿਹਾ, “ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਸ਼ੱਕੀ ਕਿਰਾਦਰ ਤੋਂ ਚੰਗੀ ਤਰ੍ਹਾਂ ਜਾਣੂ ਹਨ ਜਿਸ ਕਾਰਨ ਉਨ੍ਹਾਂ ਦੀਆਂ ਨੌਟੰਕੀਆਂ ਹੁਣ ਨਹੀਂ ਚੱਲਣਗੀਆਂ।”
ਮੁੱਖ ਮੰਤਰੀ ਨੇ ਅੱਗੇ ਕਿਹਾ, “ਇਨ੍ਹਾਂ ਆਗੂਆਂ ਨੇ ਸੂਬੇ ਵਿੱਚ ਗੈਂਗਸਟਰਾਂ ਨੂੰ ਸਰਪ੍ਰਸਤੀ ਦਿੱਤੀ ਅਤੇ ਨਸ਼ਾ ਤਸਕਰਾਂ ਨੂੰ ਦੀ ਪੁਸ਼ਤਪਨਾਹੀ ਕਰਕੇ ਨੌਜਵਾਨਾਂ ਦੀਆਂ ਨਸਾਂ ਵਿੱਚ ਨਸ਼ਾ ਭਰਿਆ। ਅਕਾਲੀ ਦਲ ਨੇ ਹਮੇਸ਼ਾ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ ਹੈ ਪਰ ਇਸ ਵਾਰ ਲੋਕ ਇਨ੍ਹਾਂ ਦੇ ਝਾਂਸੇ ਨਹੀਂ ਆਉਣਗੇ। ਅਕਾਲੀ ਲੀਡਰਸ਼ਿਪ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਹਵਾਈ ਮਹਿਲ ਉਸਾਰ ਰਹੀ ਹੈ, ਪਰ ਪੰਜਾਬੀ ਇਸ ’ਤੇ ਵਿਸ਼ਵਾਸ ਨਹੀਂ ਕਰਨਗੇ।”
ਕਾਂਗਰਸ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸੀ ਆਗੂ ਸੂਬੇ ਵਿੱਚ ਸੱਤਾ ਸੰਭਾਲਣ ਦੇ ਸੁਪਨੇ ਦੇਖ ਰਹੇ ਹਨ। ਕਾਂਗਰਸ ਪਾਰਟੀ ਆਪਸੀ ਕਾਟੋ-ਕਲੇਸ਼ ਕਾਰਨ ਮੂਧੇ ਮੂੰਹ ਡਿੱਗੇਗੀ। ਇਹ ਦੁੱਖ ਦੀ ਗੱਲ ਹੈ ਕਿ ਕਾਂਗਰਸ ਦੇ ਚੋਟੀ ਦੇ ਆਗੂ ਸੱਤਾ ਲਈ ਲੜ ਰਹੇ ਹਨ ਅਤੇ ਸੂਬੇ ਲਈ ਉਨ੍ਹਾਂ ਕੋਲ ਕੋਈ ਏਜੰਡਾ ਨਹੀਂ। ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਸੱਤਾ ਸੰਭਾਲ ਕੇ ਪੰਜਾਬ ਦੇ ਸਰਮਾਏ ਨੂੰ ਲੁੱਟਣਾ ਹੈ, ਪਰ ਉਨ੍ਹਾਂ ਦੇ ਸੁਪਨੇ ਕਦੇ ਵੀ ਪੂਰੇ ਨਹੀਂ ਹੋਣਗੇ।” ਉਨ੍ਹਾਂ ਅੱਗੇ ਕਿਹਾ, “ਪਹਿਲਾਂ ਇਹ ਰਵਾਇਤੀ ਪਾਰਟੀਆਂ ਸੱਤਾ ਹਾਸਲ ਕਰਨ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ ਪਰ ਹੁਣ ਇਨ੍ਹਾਂ ਪਾਰਟੀਆਂ ਦੁਆਰਾ ਪੈਦਾ ਕੀਤੀ ਗਈ ਗੰਦਗੀ ਨੂੰ ਸਾਫ਼ ਕਰਨ ਲਈ ਝਾੜੂ ਮੌਜੂਦ ਹੈ।”
ਇੱਕ ਵੱਡੀ ਭਲਾਈ ਯੋਜਨਾ ਦਾ ਐਲਾਨ ਕਰਦਿਆਂ, ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਹਰ ਔਰਤ ਨੂੰ ਪ੍ਰਤੀ ਮਹੀਨਾ 1,000 ਰੁਪਏ ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ ਨੂੰ ਪ੍ਰਤੀ ਮਹੀਨਾ 1,500 ਰੁਪਏ ਮਿਲਣਗੇ ਅਤੇ ਇਹ ਪੈਸੇ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਯੋਗ ਹੋਣਗੀਆਂ। ਪੰਜਾਬ ਵਿੱਚ ਲਗਭਗ 97 ਫੀਸਦੀ ਔਰਤਾਂ ਨੂੰ ਲਾਭ ਹੋਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ 9,300 ਕਰੋੜ ਅਲਾਟ ਕੀਤੇ ਹਨ। ਇਸ ਦੀ ਰਜਿਸਟ੍ਰੇਸ਼ਨ 13 ਅਪ੍ਰੈਲ ਤੋਂ ਸ਼ੁਰੂ ਹੋਵੇਗੀ।”
ਇਸ ਯੋਜਨਾ ਦੀ ਆਲੋਚਨਾ ਦਾ ਜਵਾਬ ਦਿੰਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੋ ਲੋਕ ਇਸ ਯੋਜਨਾ ਦੀ ਸ਼ੁਰੂਆਤ ਨੂੰ ਲੈ ਕੇ ਸੂਬਾ ਸਰਕਾਰ ਦਾ ਮਜ਼ਾਕ ਉਡਾ ਰਹੇ ਹਨ ਜਾਂ ਬੇਬੁਨਿਆਦ ਸਵਾਲ ਉਠਾ ਰਹੇ ਹਨ, ਉਹ ਆਮ ਵਿਅਕਤੀ ਲਈ 1,000 ਰੁਪਏ ਦੀ ਕੀਮਤ ਨਹੀਂ ਜਾਣਦੇ। ਇਹ ਲੋਕ ਜੋ ਗੈਰ-ਕਾਨੂੰਨੀ ਢੰਗ ਨਾਲ ਕਮਾਏ ਪੈਸੇ ਨਾਲ ਇਕ ਵੇਲੇ ਦੇ ਭੋਜਨ ’ਤੇ 5,000 ਰੁਪਏ ਤੋਂ ਵੱਧ ਖਰਚ ਕਰਦੇ ਹਨ, ਉਹ ਇਸ ਯੋਜਨਾ ਦੀ ਕਦਰ ਨਹੀਂ ਕਰਦੇ ਪਰ ਇਹ ਉਨ੍ਹਾਂ ਲੋਕਾਂ ਲਈ ਵੱਡੀ ਵਿੱਤੀ ਸਹਾਇਤਾ ਹੈ ਜਿਨ੍ਹਾਂ ਨੂੰ ਤਿਉਹਾਰਾਂ ‘ਤੇ ਵੀ ਦਿਹਾੜੀਆਂ ਕਰਨੀਆਂ ਪੈਂਦੀਆਂ ਹਨ। ਇਨ੍ਹਾਂ ਅਮੀਰ ਨੇਤਾਵਾਂ ਦੀਆਂ ਪਤਨੀਆਂ ਨੂੰ 1,000 ਰੁਪਏ ਦੀ ਲੋੜ ਨਹੀਂ ਹੈ ਕਿਉਂਕਿ ਉਹ ਮੇਕਅੱਪ ‘ਤੇ ਵੱਧ ਖਰਚ ਕਰਦੀਆਂ ਹਨ।”

ਬੁਨਿਆਦੀ ਢਾਂਚੇ ਬਾਰੇ ਉਨ੍ਹਾਂ ਕਿਹਾ, “ਆਪ ਸਰਕਾਰ ਨੇ ਸੂਬੇ ਭਰ ਵਿੱਚ ਸੰਪਰਕ ਸੜਕਾਂ ਦੀ ਮੁਰੰਮਤ ਲਈ ਇੱਕ ਵੱਡਾ ਪ੍ਰੋਗਰਾਮ ਸ਼ੁਰੂ ਕੀਤਾ ਹੈ। ਸੂਬੇ ਵਿੱਚ ਕੁੱਲ 43000 ਕਿਲੋਮੀਟਰ ਸੰਪਰਕ ਸੜਕਾਂ ਹਨ ਅਤੇ ਸੂਬਾ ਸਰਕਾਰ ਨੇ ਇਨ੍ਹਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਪ੍ਰਾਜੈਕਟ ਸ਼ੁਰੂ ਕੀਤਾ ਹੈ। ਇਨ੍ਹਾਂ ਸੜਕਾਂ ਦੀ ਮੁਰੰਮਤ ਦੇ ਨਾਲ-ਨਾਲ ਅਗਲੇ ਪੰਜ ਸਾਲਾਂ ਲਈ ਇਨ੍ਹਾਂ ਦਾ ਰੱਖ-ਰਖਾਵ ਵੀ ਕੀਤਾ ਜਾਵੇਗਾ।”
ਖੇਤਰੀ ਵਿਕਾਸ ਬਾਰੇ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਹ ਵਿਕਾਸ ਮਿਲਣੀ ਇੱਕ ਵਿਸ਼ਾਲ ਰੈਲੀ ਵਿੱਚ ਬਦਲ ਗਈ ਹੈ। ਪੰਜਾਬ ਨੇ ਪਿਛਲੇ ਚਾਰ ਸਾਲਾਂ ਵਿੱਚ ਵੱਡਾ ਬਦਲਾਅ ਦੇਖਿਆ ਹੈ ਕਿਉਂਕਿ ਨਹਿਰੀ ਪਾਣੀ ਹੁਣ ਉਨ੍ਹਾਂ ਖੇਤਰਾਂ ਵਿੱਚ ਪਹੁੰਚ ਗਿਆ ਹੈ ਜਿੱਥੇ ਪਿਛਲੇ 50-60 ਸਾਲਾਂ ਤੋਂ ਨਹੀਂ ਸੀ ਪਹੁੰਚ ਰਿਹਾ।” ਉਨ੍ਹਾਂ ਅੱਗੇ ਕਿਹਾ, “ਇਹ ਇੱਕ ਸਰਹੱਦੀ ਖੇਤਰ ਹੈ ਜਿੱਥੇ ਡਾਕਟਰ ਜਾਂ ਅਧਿਆਪਕ ਡਿਊਟੀ ਕਰਨ ਤੋਂ ਝਿਜਕਦੇ ਹਨ, ਜਿਸ ਕਾਰਨ ਸੂਬਾ ਸਰਕਾਰ ਨੇ ਉਨ੍ਹਾਂ ਲਈ ਸਰਹੱਦੀ ਖੇਤਰਾਂ ਵਿੱਚ ਘੱਟੋ-ਘੱਟ ਦੋ ਸਾਲ ਸੇਵਾ ਨਿਭਾਉਣਾ ਲਾਜ਼ਮੀ ਕਰ ਦਿੱਤਾ ਹੈ।”
ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਅਧਿਆਪਕਾਂ ਅਤੇ ਡਾਕਟਰਾਂ ਨੂੰ ਇਸ ਸੇਵਾ ਬਦਲੇ ਤਰੱਕੀਆਂ ਲੈਣ ਦੌਰਾਨ ਵਾਧੂ ਭੱਤਾ ਅਤੇ ਵਾਧੂ ਅੰਕ ਮਿਲਣਗੇ। ਇਸ ਖੇਤਰ ਦੇ ਬੱਚੇ ਬਹੁਤ ਪ੍ਰਤਿਭਾਸ਼ਾਲੀ ਹਨ।” ਇੱਕ ਕਿੱਸਾ ਸਾਂਝਾ ਕਰਦਿਆਂ ਉਨ੍ਹਾਂ ਦੱਸਿਆ , “ਸਾਲ 2008-09 ਵਿੱਚ, ਮੈਂ ਦੋਨਾ ਨਾਨਕਾ ਪਿੰਡ ਗਿਆ ਜਿੱਥੇ ਇੱਕ ਕੁੜੀ ਨੇ 5ਵੀਂ ਜਮਾਤ ਵਿੱਚ ਪੰਜਾਬ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ। ਉਸਦਾ ਪਰਿਵਾਰ ਅਗਲੇਰੀ ਪੜ੍ਹਾਈ ਦਾ ਖਰਚਾ ਨਹੀਂ ਚੁੱਕ ਸਕਦਾ ਸੀ, ਇਸ ਲਈ ਮੈਂ ਖਰਚਾ ਚੁੱਕਣ ਦਾ ਪ੍ਰਬੰਧ ਕੀਤਾ ਅਤੇ ਉਸਨੂੰ ਬੜੂ ਸਾਹਿਬ ਅਕੈਡਮੀ ਵਿੱਚ ਦਾਖਲ ਕਰਵਾਇਆ। ਜਦੋਂ ਵੈਟਰਨਰੀ ਡਾਕਟਰ ਨਿਯੁਕਤ ਕੀਤੇ ਗਏ ਸਨ ਤਾਂ ਉਹ ਮਿਹਨਤੀ ਲੜਕੀ ਵੀ ਉਨ੍ਹਾਂ ਵਿੱਚੋਂ ਇੱਕ ਸੀ।”
ਤਰੱਕੀ ਦੇ ਮੌਕੇ ਸਿਰਜਣ ’ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਬੱਚਿਆਂ ਵਿੱਚ ਕੋਈ ਘਾਟ ਨਹੀਂ ਹੈ, ਪਰ ਸਾਡੇ ਨੌਜਵਾਨਾਂ ਨੂੰ ਢੁਕਵੇਂ ਮੌਕਿਆਂ ਦੀ ਘਾਟ ਜ਼ਰੂਰ ਰਹੀ ਹੈ । ਇਸੇ ਲਈ ਸੂਬਾ ਸਰਕਾਰ ਹੁਣ ਇਹ ਮੌਕੇ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ, “ਪਹਿਲਾਂ ਸੁਖਬੀਰ ਬਾਦਲ ਵਰਗੇ ਆਗੂ ਇਸ ਖੇਤਰ ਦੇ ਨਾ ਸਿਰਫ਼ ਵਿਧਾਇਕ ਬਲਕਿ ਉਪ-ਮੁੱਖ ਮੰਤਰੀ ਤੱਕ ਰਹੇ ,ਪਰ ਸੁਹਿਰਦਤਾ ਨਾਲ ਕੋਈ ਕੰਮ ਨਹੀਂ ਕੀਤਾ ਗਿਆ। ਉਨ੍ਹਾਂ ਨੇ ਜਾਣਬੁੱਝ ਕੇ ਲੋਕਾਂ ਨੂੰ ਗਰੀਬ ਰੱਖਿਆ ਤਾਂ ਜੋ ਵੋਟਰ ਚੋਣਾਂ ਦੌਰਾਨ ਸਿਰਫ਼ ਛੋਟੀਆਂ-ਮੋਟੀਆਂ ਮੰਗਾਂ ਪੂਰੀ ਕਰਾਉਣ ਵਿੱਚ ਉਲਝੇ ਰਹਿਣ। ਉਨ੍ਹਾਂ ਨੇ ਇਸ ਖੇਤਰ ਨੂੰ ਸੂਬੇ ਦਾ ਅਖੀਰ ਤੇ ਪੈਂਦਾ ਇਲਾਕਾ ਸਮਝਿਆ, ਪਰ ਮੈਂ ਇਸਨੂੰ ‘ਫਰੰਟਲਾਈਨ’ ਮੰਨਦਾ ਹਾਂ।”
ਪਿਛਲੀ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਇਲਾਕੇ ਵਿੱਚ ਛੋਟੇ ਦੁਕਾਨਦਾਰ, ਵਪਾਰੀ ਅਤੇ ਕਿਸਾਨ ਹਨ। ਲੋਕਾਂ ਨੇ ਪਹਿਲਾਂ ਰਵਾਇਤੀ ਪਾਰਟੀਆਂ ਨੂੰ ਵੱਡੇ ਪੱਧਰ ’ਤੇ ਵੋਟ ਦਿੱਤੀ ਸੀ, ਪਰ ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਲੁੱਟਿਆ। ਇਨ੍ਹਾਂ ਆਗੂਆਂ ਨੇ ਸਰੋਤਾਂ ਨੂੰ ਨਿੱਜੀ ਮੁਫਾਦਾਂ ਲਈ ਵਰਤਿਆ ਅਤੇ ਅੱਜ ਵੀ ਉਨ੍ਹਾਂ ਕੋਲ ਕੋਈ ਏਜੰਡਾ ਨਹੀਂ ਹੈ, ਸਿਰਫ਼ ਸੱਤਾ ਦੀ ਭੁੱਖ ਹੈ। ਉਹ ਇੱਕ ਦੂਜੇ ਤੋਂ ਮੂਹਰੇ ਹੋ ਕੇ ਮੈਨੂੰ ਗਾਲ੍ਹਾਂ ਕੱਢਦੇ ਹਨ।”
‘ਆਪ’ ਸਰਕਾਰੀ ਦੀਆਂ ਪ੍ਰਾਪਤੀਆਂ ਗਿਣਾਉਂਦਿਆਂ ਉਨ੍ਹਾਂ ਕਿਹਾ, “ਸੂਬਾ ਸਰਕਾਰ ਨੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ, ਰਿਸ਼ਵਤ ਤੋਂ ਬਗੈਰ 65000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਬਿਹਤਰ ਸੜਕਾਂ, ਟੋਲ ਪਲਾਜ਼ੇ ਬੰਦ ਕਰਨ ਨਾਲ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ ਅਤੇ ਬੁਨਿਆਦੀ ਢਾਂਚੇ ਵਿੱਚ ਨਿਰੰਤਰ ਵਿਕਾਸ ਕੀਤਾ ਜਾ ਰਿਹਾ ਹੈ। ਲੋਕਾਂ ਦੇ ਟੈਕਸ ਦਾ ਪੈਸਾ ਪੰਜਾਬ ਦਾ ਹੈ ਅਤੇ ਅਸੀਂ ਇਸਨੂੰ ਸਮਝਦਾਰੀ ਅਤੇ ਸਲੀਕੇ ਨਾਲ ਉਨ੍ਹਾਂ ਦੀ ਭਲਾਈ ’ਤੇ ਖਰਚ ਕਰ ਰਹੇ ਹਾਂ। ਲੋਕਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਉਨ੍ਹਾਂ ਕੋਲ ਵਾਪਸ ਆ ਰਿਹਾ ਹੈ।”
ਉਨ੍ਹਾਂ ਅੱਗੇ ਕਿਹਾ, “ਪਹਿਲਾਂ ਭ੍ਰਿਸ਼ਟਾਚਾਰ ਕਾਰਨ ਇਸ ਪੈਸੇ ਦੀ ਦੁਰਵਰਤੋਂ ਹੁੰਦੀ ਸੀ, ਪਰ ਹੁਣ ਅਸੀਂ ਲੋਕਾਂ ਅਤੇ ਰਾਜ ਦੀ ਭਲਾਈ ਲਈ ਇਨ੍ਹਾਂ ਚੋਰ-ਮੋਰੀਆਂ ਨੂੰ ਰੋਕਿਆ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਰਾਜ ਸਰਕਾਰ ਨੇ ਮਾਝਾ ਖੇਤਰ ਵਿੱਚ 22 ਕਿਲੋਮੀਟਰ ਲੰਬੀ ਸਰਹਾਲੀ ਨਹਿਰ ਦਾ ਪਤਾ ਲਾ ਲਿਆ ਹੈ ਜੋ ਕਿ ਜ਼ਮੀਨ ਹੇਠ ਦੱਬ ਗਈ ਸੀ। ਇਹ ਨਹਿਰ ਹੁਣ ਸੂਬਾ ਸਰਕਾਰ ਦੇ ਠੋਸ ਯਤਨਾਂ ਕਾਰਨ ਚਾਲੂ ਹੈ।”
ਸਿੰਚਾਈ ਸੁਧਾਰਾਂ ਬਾਰੇ ਉਨ੍ਹਾਂ ਕਿਹਾ, ‘‘ਭਾਖੜਾ ਨਹਿਰ ਦੀ ਸਮਰੱਥਾ 9500 ਕਿਊਸਿਕ ਹੈ, ਪਰ ਅਸੀਂ ਆਪਣੇ ਯਤਨਾਂ ਨਾਲ 10000 ਕਿਊਸਿਕ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਈ ਅਤੇ ਇਸ ਮਤਲਬ ਇਹ ਹੈ ਕਿ ਸੂਬੇ ਨੇ ਇੱਕ ਇੰਚ ਜ਼ਮੀਨ ਐਕੁਆਇਰ ਕੀਤੇ ਬਿਨਾਂ ਹੀ ਇੱਕ ਨਵੀਂ ਭਾਖੜਾ ਨਹਿਰ ਬਣਾ ਛੱਡੀ ਹੈ।’’ ਉਨ੍ਹਾਂ ਅੱਗੇ ਕਿਹਾ, ‘‘ਦਹਾਕਿਆਂ ਤੋਂ ਕਿਸਾਨ ਫਿਰੋਜ਼ਪੁਰ ਅਤੇ ਸਰਹਿੰਦ ਨਹਿਰਾਂ ਤੋਂ ਰੋਟੇਸ਼ਨ ਵਿੱਚ ਪਾਣੀ ਲੈਂਦੇ ਆ ਰਹੇ ਸਨ, ਪਰ ਪਹਿਲੀ ਵਾਰ ਇਹ ਪ੍ਰਣਾਲੀ ਖਤਮ ਹੋਈ ਹੈ, ਜਿਸ ਨਾਲ ਵੱਡੀ ਰਾਹਤ ਮਿਲੀ ਹੈ।’‘
ਧਰਤੀ ਹੇਠਲੇ ਪਾਣੀ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਧਰਤੀ ਹੇਠੋਂ ਪਾਣੀ ਕੱਢਣ ਦੀ ਦਰ 2022 ਵਿੱਚ 61.49 ਫੀਸਦੀ ਤੋਂ ਘਟ ਕੇ 2025 ਵਿੱਚ 31.6 ਫੀਸਦੀ ਹੋ ਗਈ ਹੈ। ਕਈ ਪਿੰਡਾਂ ਵਿੱਚ ਧਰਤੀ ਹੇਠਲਾ ਪਾਣੀ 4 ਮੀਟਰ ਤੱਕ ਰੀਚਾਰਜ ਹੋ ਗਿਆ ਹੈ, ਜੋ ਦਿਲ ਨੂੰ ਸੁਕੂਨ ਦੇਣ ਵਾਲੀ ਗੱਲ ਹੈ।’’
ਭਵਿੱਖੀ ਸਰਗਰਮੀਆਂ ਬਾਰੇ ਉਨ੍ਹਾਂ ਕਿਹਾ, “ਇਹ ਸਭ ਇਮਾਨਦਾਰ ਸ਼ਾਸਨ ਦਾ ਨਤੀਜਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਸਾਡਾ ਟੀਚਾ ਪੰਜਾਬ ਭਰ ਵਿੱਚ ਜ਼ਮੀਨਦੋਜ਼ ਬਿਜਲੀ ਲਾਈਨਾਂ ਨੂੰ ਲਾਗੂ ਕਰਨਾ ਹੈ। ਇਸ ਨਾਲ ਖੇਤ ਸਾਫ਼ ਹੋਣਗੇ, ਹਾਦਸਿਆਂ ਨੂੰ ਰੋਕਿਆ ਜਾਵੇਗਾ ਅਤੇ ਬਿਹਤਰ ਸਪਲਾਈ ਯਕੀਨੀ ਬਣਾਈ ਜਾਵੇਗੀ। ਜੇਕਰ ਪਾਇਲਟ ਪ੍ਰੋਜੈਕਟ ਸਫਲ ਹੁੰਦਾ ਹੈ ਤਾਂ ਇਸਦਾ ਵਿਸਥਾਰ ਕੀਤਾ ਜਾਵੇਗਾ।”
ਆਪਣੀ ਸਰਕਾਰ ਦੀ ਪਹੁੰਚ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਲੋਕ ਕਹਿੰਦੇ ਸਨ ਕਿ ਕੁਝ ਨਹੀਂ ਬਦਲੇਗਾ, ਨਾ ਨੌਕਰੀਆਂ , ਨਾ ਸੜਕਾਂ , ਨਾ ਵਿਕਾਸ , ਪਰ ਅਸੀਂ ਉਨ੍ਹਾਂ ਨੂੰ ਗਲਤ ਸਾਬਤ ਕਰ ਦਿੱਤਾ ਹੈ।”
ਇਸ ਮੌਕੇ ਕੈਬਨਿਟ ਮੰਤਰੀ, ਵਿਧਾਇਕ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।
