ਫਗਵਾੜਾ – ਫਗਵਾੜਾ-ਲੁਧਿਆਣਾ ਹਾਈਵੇਤ ਤੇ ਪਿੰਡ ਚਾਚੋਕੀ ਦੇ ਨਜ਼ਦੀਕ ਅੱਜ ਕਾਰ ਅਤੇ ਟਾਟਾ 407 ਟਰੱਕ ਦੀ ਆਹਮਣੋ-ਸਾਹਮਣੇ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ‘ਚ ਡਿਓਸ ਕਾਰ ਵਿੱਚ ਸਵਾਰ ਇੱਕੋ ਹੀ ਪਿੰਡ ਦੇ ਤਿੰਨ ਨੌਜਵਾਨ ਦੀ ਮੌਕੇ ਤੇ ਤੇ ਹੀ ਮੌਤ ਹੋ ਗਈ। ਨੌਜਵਾਨਾਂ ਦੇ ਸ਼ਵਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਫਗਵਾੜਾ ਵਿਖੇ ਲਿਆਂਦਾ ਗਿਆ।
ਮ੍ਰਿਤਕਾਂ ਦੀ ਪਛਾਣ ਸਾਹਿਲ ਮੁਹੰਮਦ (23) ਪੁੱਤਰ ਕਸ਼ਮੀਰ ਮੁਹੰਮਦ, ਦਲਜੀਤ ਭੱਟੀ (20) ਪੁੱਤਰ ਅਵਤਾਰ ਚੰਦ ਅਤੇ ਅਵਤਾਰ ਮਹਿਮੀ (17) ਪੁੱਤਰ ਦੇਸ ਰਾਜ ਮਹਿਮੀ ਵਾਸੀ ਮਡਿੱਠਾ ਕਲਾਂ, ਥਾਣਾ ਫਿਲੌਰ, ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਤਿੰਨੋਂ ਫਗਵਾੜਾ ਦੀ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਵਿਦਿਆਰਥੀ ਸਨ, ਜਿਸ ਕਾਰ ਵਿੱਚ ਉਹ ਸਵਾਰ ਸਨ ਉਹ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ।
ਘਟਨਾ ਤੋਂ ਬਾਅਦ ਹਾਈਵੇਅ ‘ਤੇ ਲੰਮਾ ਟ੍ਰੈਫਿਕ ਜਾਮ ਲੱਗ ਗਿਆ, ਜਿਸ ਕਾਰਨ ਸੈਂਕੜੇ ਵਾਹਨ ਫਸ ਗਏ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਟ੍ਰੈਫਿਕ ਬਹਾਲ ਕਰਨ ਲਈ ਨੁਕਸਾਨੇ ਗਏ ਵਾਹਨਾਂ ਨੂੰ ਸਾਈਡ ‘ਤੇ ਹਟਾ ਦਿੱਤਾ। ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਫਗਵਾੜਾ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਟਰੱਕ ਡਰਾਈਵਰ ਵਿਜੇ ਕੁਮਾਰ ਪੁੱਤਰ ਮੀਤ ਰਾਮ ਵਾਸੀ ਲਾਡੋਵਾਲ ਜ਼ਖਮੀ ਹੋ ਗਿਆ ਹੈ। ਉਸ ਨੂੰ ਇਲਾਜ ਲਈ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ
