@2025 – All Right Reserved. Designed and Developed by Anselsoft IT Solutions
Tag:
Final
ਆਪ ਸਰਕਾਰ ਦੀ ‘ਗੈਂਗਸਟਰਾਂ ਤੇ ਵਾਰ’ ਮੁਹਿੰਮ ਅਪਰਾਧੀਆਂ ਦੇ ਤਾਬੂਤ ਵਿੱਚ ਆਖਰੀ ਕਿੱਲ ਹੋਵੇਗੀ ਸਾਬਤ : ਟੀਨੂੰ
written by Live 24 Punjabi
- ਗੈਂਗਸਟਰਾਂ ਖ਼ਿਲਾਫ਼ ਸੂਚਨਾ ਦੇਣ ਲਈ 9394693946 ਹੈਲਪਲਾਈਨ ਨੰਬਰ ਜਾਰੀ, ਜਾਣਕਾਰੀ ਦੇਣ ਵਾਲੇ ਦੀ ਪਛਾਣ ਰਹੇਗੀ ਗੁਪਤ: ਟੀਨੂੰ
ਜਲੰਧਰ/ਚੰਡੀਗੜ੍ਹ, 20 ਜਨਵਰੀ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਗਈ ‘ਯੁੱਧ ਨਸ਼ਿਆਂ ਵਿਰੁੱਧ’ ਸਫਲ ਮੁਹਿੰਮ ਤੋਂ ਬਾਅਦ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਸ਼ੁਰੂ ਕੀਤੀ ਗਈ “ਗੈਂਗਸਟਰਾਂ ਤੇ ਵਾਰ” ਮੁਹਿੰਮ ਦੀ ਸ਼ਲਾਘਾ ਕੀਤੀ ਹੈ।
ਜਲੰਧਰ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਟੀਨੂੰ ਨੇ ਕਿਹਾ ਕਿ ਇਹ ਮੁਹਿੰਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਪੱਸ਼ਟ ਅਤੇ ਸਖ਼ਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ੁਰੂ ਕੀਤੀ ਗਈ ਹੈ, ਜਿਸ ਦਾ ਉਦੇਸ਼ ਪੰਜਾਬ ਨੂੰ ਗੈਂਗਸਟਰਵਾਦ ਅਤੇ ਸੰਗਠਿਤ ਅਪਰਾਧ ਤੋਂ ਪੂਰੀ ਤਰ੍ਹਾਂ ਮੁਕਤ ਕਰਨਾ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਆਗੂ ਤਰਨਦੀਪ ਸਿੰਘ ਸੰਨੀ, ਜ਼ਿਲ੍ਹਾ ਮੀਡੀਆ ਇੰਚਾਰਜ ਸੰਜੀਵ ਭਗਤ, ਮੀਡੀਆ ਕੋਆਰਡੀਨੇਟਰ ਅਨਮੋਲ ਖੰਨਾ ਅਤੇ ਮੀਡੀਆ ਕੋਆਰਡੀਨੇਟਰ ਨਰੇਸ਼ ਕੁਮਾਰ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੀ ਸੁਰੱਖਿਆ ‘ਆਪ’ ਸਰਕਾਰ ਦੀ ਪਹਿਲ ਹੈ। ਜੋ ਕੋਈ ਵੀ ਪੰਜਾਬ ਦੀ ਸ਼ਾਂਤੀ ਅਤੇ ਭਾਈਚਾਰੇ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।
‘ਆਪ’ ਆਗੂ ਨੇ ਕਿਹਾ ਕਿ ਪਿਛਲੇ ਕੁਝ ਸਾਲਾਂ ਵਿੱਚ ਗੈਂਗਸਟਰਾਂ ਨੇ ਪੰਜਾਬ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ, ਪਰ ਹੁਣ ਪੰਜਾਬ ਸਰਕਾਰ ਨੇ ਇਸ ਸ਼ਬਦ ਨੂੰ ਹੀ ਖ਼ਤਮ ਕਰਨ ਦਾ ਅਹਿਦ ਲਿਆ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ, ਹਜ਼ਾਰਾਂ ਤਸਕਰਾਂ ਨੂੰ ਸਲਾਖਾਂ ਪਿੱਛੇ ਭੇਜਿਆ ਗਿਆ ਅਤੇ ਉਨ੍ਹਾਂ ਦੀ ਨਜਾਇਜ਼ ਕਮਾਈ ਨਾਲ ਖੜ੍ਹੀਆਂ ਕੀਤੀਆਂ ਇਮਾਰਤਾਂ ਨੂੰ ਜ਼ਮੀਨਦੋਜ਼ ਕੀਤਾ ਗਿਆ, ਉਸੇ ਮਜ਼ਬੂਤੀ ਅਤੇ ਇੱਛਾ ਸ਼ਕਤੀ ਨਾਲ ਹੁਣ ਗੈਂਗਸਟਰਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾ ਰਹੀ ਹੈ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇਲ੍ਹਾਂ ਵਿੱਚ ਬੈਠ ਕੇ ਗੈਂਗ ਚਲਾਉਣ ਵਾਲੇ ਗੈਂਗਸਟਰਾਂ ‘ਤੇ ਨਜ਼ਰ ਰੱਖਣ ਲਈ ਪੰਜਾਬ ਪੁਲਿਸ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਵਿਦੇਸ਼ਾਂ ਵਿੱਚ ਬੈਠ ਕੇ ਫਿਰੌਤੀ, ਧਮਕੀਆਂ ਅਤੇ ਸੰਗਠਿਤ ਅਪਰਾਧ ਚਲਾਉਣ ਵਾਲੇ ਗੈਂਗਸਟਰਾਂ ਖ਼ਿਲਾਫ਼ ਵੀ ਪੰਜਾਬ ਪੁਲਿਸ ਨੇ ਇੱਕ ਠੋਸ ਅਤੇ ਵਿਆਪਕ ਐਕਸ਼ਨ ਪਲਾਨ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਮਦਦ ਦੇਣ ਵਾਲੇ ਲੋਕ ਚਾਹੇ ਉਹ ਫੰਡਿੰਗ ਕਰ ਰਹੇ ਹੋਣ, ਉਨ੍ਹਾਂ ਨੂੰ ਪਨਾਹ ਦੇ ਰਹੇ ਹੋਣ ਜਾਂ ਸੂਚਨਾ ਲੀਕ ਕਰ ਰਹੇ ਹੋਣ ਸਾਰਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਟੀਨੂੰ ਨੇ ਸਪੱਸ਼ਟ ਕੀਤਾ ਕਿ ਜੋ ਟ੍ਰੈਵਲ ਏਜੰਟ ਗੈਂਗਸਟਰਾਂ ਨੂੰ ਨਜਾਇਜ਼ ਤਰੀਕੇ ਨਾਲ ਵਿਦੇਸ਼ ਭੇਜਣ ਵਿੱਚ ਮਦਦ ਕਰ ਰਹੇ ਹਨ ਜਾਂ ਉਨ੍ਹਾਂ ਨੂੰ ਕਾਨੂੰਨ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਉਨ੍ਹਾਂ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਪੰਜਾਬ ਪੁਲਿਸ ਉਨ੍ਹਾਂ ਖ਼ਿਲਾਫ਼ ਪੂਰੀ ਸਖ਼ਤੀ ਨਾਲ ਕਾਰਵਾਈ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਆਧੁਨਿਕ ਤਕਨੀਕ, ਇੰਟੈਲੀਜੈਂਸ ਨੈੱਟਵਰਕ ਅਤੇ ਹਾਈ-ਟੈਕ ਸਾਧਨਾਂ ਦੀ ਵਰਤੋਂ ਕਰਕੇ ਗੈਂਗਸਟਰਾਂ ਦੀ ਕਮਰ ਤੋੜਨ ਜਾ ਰਹੀ ਹੈ। ਇਹ ਦੇਸ਼ ਵਿੱਚ ਆਪਣੀ ਤਰ੍ਹਾਂ ਦੀ ਇੱਕ ਵਿਲੱਖਣ ਮੁਹਿੰਮ ਹੈ।
ਉਨ੍ਹਾਂ ਆਮ ਜਨਤਾ ਤੋਂ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਵਿਰੁੱਧ ਸੂਚਨਾ ਦੇਣ ਲਈ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ 9394693946 ਜਾਰੀ ਕੀਤਾ ਗਿਆ ਹੈ। ਇਸ ਨੰਬਰ ‘ਤੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਪੰਜਾਬ ਦੀ ਜਨਤਾ ਨੂੰ ਅਪੀਲ ਕੀਤੀ ਕਿ ਉਹ ਗੈਂਗਸਟਰਵਾਦ ਵਿਰੁੱਧ ਇਕਜੁੱਟ ਹੋ ਕੇ ਸਰਕਾਰ ਅਤੇ ਪੁਲਿਸ ਦਾ ਸਹਿਯੋਗ ਕਰਨ।
ਪਵਨ ਟੀਨੂੰ ਨੇ ਕਿਹਾ ਕਿ ਆਮ ਅਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਸੁਰੱਖਿਅਤ, ਸ਼ਾਂਤਮਈ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਹ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਵਿੱਚੋਂ ਗੈਂਗਸਟਰ ਸੱਭਿਆਚਾਰ ਦਾ ਪੂਰੀ ਤਰ੍ਹਾਂ ਸਫਾਇਆ ਨਹੀਂ ਹੋ ਜਾਂਦਾ।
ICC चैम्पियंस ट्रॉफी : भारत की फाइनल में एंट्री, ऑस्ट्रेलिया को 4 विकेट से हराया; विराट ने खेली शानदार पारी
written by live24punjabi
दुबई | टीम इंडिया ने चैंपियंस ट्रॉफी 2025 के फाइनल में पहुंच गया। दुबई में खेले गए पहले सेमीफाइनल में भारतीय टीम ने ऑस्ट्रेलिया को 5 विकेट से हराया। टीम ने लगातार तीसरी बार फाइनल में जगह बनाई है।
टीम इंडिया की जीत के स्टार मोहम्मद शमी और विराट कोहली रहे, जिन्होंने अपने-अपने दमदार प्रदर्शन से ऑस्ट्रेलिया का काम तमाम करने में सबसे बड़ी भूमिका निभाई। शमी ने जहां 4 विकेट लेकर ऑस्ट्रेलिया को 264 रन पर रोका, वहीं कोहली ने 84 रन की शानदार पारी से टीम इंडिया को जीत दिलाई।

दुबई इंटरनेशनल स्टेडियम में भारतीय टीम ने 14 साल बाद किसी आईसीसी टूर्नामेंट के नॉकआउट मैच में ऑस्ट्रेलिया को हराने में सफलता हासिल की। वर्ल्ड कप 2011 के क्वार्टर फाइनल में टीम इंडिया ने ऑस्ट्रेलिया को हराकर सेमीफाइनल में जगह बनाई थी और फिर खिताब भी जीता था। इस बार टीम इंडिया ने खिताब के और करीब आकर ऑस्ट्रेलिया को सेमीफाइनल में टूर्नामेंट से बाहर कर दिया। टीम इंडिया ने लगातार तीसरी बार (इससे पहले 2013 और 2017) इस टूर्नामेंट के फाइनल में जगह बनाकर हैट्रिक भी कर ली।

https://twitter.com/ICC/status/1896991280858849795
