@2025 – All Right Reserved. Designed and Developed by Anselsoft IT Solutions
Tag:
New Zealand
ਨਵੀਂ ਦਿੱਲੀ: ਟੀ-20 ਵਿਸ਼ਵ ਕੱਪ 2026 ਦੇ ਆਪਣੇ ਪਹਿਲੇ ਮੈਚ ਵਿੱਚ ਅਫਗਾਨਿਸਤਾਨ ਨੂੰ ਹਰਾ ਕੇ ਨਿਊਜ਼ੀਲੈਂਡ ਨੇ ਆਪਣੀ ਮੁਹਿੰਮ ਦੀ ਮਜ਼ਬੂਤ ਸ਼ੁਰੂਆਤ ਕੀਤੀ। ਓਪਨਰ ਟਿਮ ਸੀਫਰਟ ਦੇ ਅਰਧ ਸੈਂਕੜੇ ਨੇ ਨਿਊਜ਼ੀਲੈਂਡ ਨੂੰ 17.5 ਓਵਰਾਂ ਵਿੱਚ 5 ਵਿਕਟਾਂ ਦੇ ਨੁਕਸਾਨ ‘ਤੇ 183 ਦੌੜਾਂ ਦਾ ਟੀਚਾ ਪ੍ਰਾਪਤ ਕਰਨ ਵਿੱਚ ਮਦਦ ਕੀਤੀ।
ਐਮਏ ਚਿਦੰਬਰਮ ਸਟੇਡੀਅਮ ਵਿੱਚ ਖੇਡੇ ਗਏ ਮੈਚ ਵਿੱਚ 183 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਨਿਊਜ਼ੀਲੈਂਡ ਨੂੰ ਪਾਰੀ ਦੇ ਦੂਜੇ ਓਵਰ ਵਿੱਚ ਦੋ ਵੱਡੇ ਝਟਕੇ ਲੱਗੇ ਜਦੋਂ ਮੁਜੀਬ ਉਰ ਰਹਿਮਾਨ ਨੇ ਫਿਨ ਐਲਨ ਅਤੇ ਰਚਿਨ ਰਵਿੰਦਰ ਨੂੰ ਲਗਾਤਾਰ ਗੇਂਦਾਂ ‘ਤੇ ਆਊਟ ਕੀਤਾ। ਰਹਿਮਾਨ ਨੇ ਦੋਵਾਂ ਨੂੰ ਗੇਂਦਬਾਜ਼ੀ ਕੀਤੀ। ਨਿਊਜ਼ੀਲੈਂਡ 14 ਦੌੜਾਂ ‘ਤੇ ਦੋ ਵਿਕਟਾਂ ਗੁਆਉਣ ਤੋਂ ਬਾਅਦ ਮੁਸ਼ਕਲ ਵਿੱਚ ਸੀ।
ਵਿਕਟਕੀਪਰ-ਬੱਲੇਬਾਜ਼ ਟਿਮ ਸੀਫਰਟ, ਜੋ ਪਾਰੀ ਦੀ ਸ਼ੁਰੂਆਤ ਕਰਨ ਲਈ ਆਏ ਅਤੇ ਚੌਥੇ ਨੰਬਰ ‘ਤੇ ਬੱਲੇਬਾਜ਼ੀ ਕਰਨ ਆਏ, ਨੇ ਆਲਰਾਉਂਡਰ ਗਲੇਨ ਫਿਲਿਪਸ ਨਾਲ ਤੀਜੀ ਵਿਕਟ ਲਈ 74 ਦੌੜਾਂ ਦੀ ਸਾਂਝੇਦਾਰੀ ਨਾਲ ਪਾਰੀ ਨੂੰ ਸੰਭਾਲਿਆ। ਫਿਲਿਪਸ 25 ਗੇਂਦਾਂ ‘ਤੇ 42 ਦੌੜਾਂ ਬਣਾ ਕੇ ਆਊਟ ਹੋਏ, ਜਿਸ ਵਿੱਚ 7 ਚੌਕੇ ਅਤੇ 1 ਛੱਕਾ ਸ਼ਾਮਲ ਸੀ। ਉਸ ਸਮੇਂ ਕੀਵੀਆਂ ਦਾ ਸਕੋਰ 88 ਸੀ। ਫਿਰ ਸੀਫਰਟ ਨੇ ਮਾਰਕ ਚੈਪਮੈਨ ਨਾਲ ਚੌਥੀ ਵਿਕਟ ਲਈ 36 ਦੌੜਾਂ ਜੋੜੀਆਂ।
ਟਿਮ ਸੀਫਰਟ 42 ਗੇਂਦਾਂ ‘ਤੇ 65 ਦੌੜਾਂ ਬਣਾ ਕੇ ਆਊਟ ਹੋਏ, ਜਿਸ ਵਿੱਚ 3 ਛੱਕੇ ਅਤੇ 7 ਚੌਕੇ ਸ਼ਾਮਲ ਸਨ। ਸੀਫਰਟ ਦੀ ਪਾਰੀ ਨੇ ਨਿਊਜ਼ੀਲੈਂਡ ਦੀ ਜਿੱਤ ਦਾ ਰਾਹ ਪੱਧਰਾ ਕੀਤਾ। ਚੈਪਮੈਨ 17 ਗੇਂਦਾਂ ‘ਤੇ 28 ਦੌੜਾਂ ਬਣਾ ਕੇ ਆਊਟ ਹੋਏ। ਡੈਰਿਲ ਮਿਸ਼ੇਲ ਨੇ 14 ਗੇਂਦਾਂ ‘ਤੇ 25 ਦੌੜਾਂ ਬਣਾਈਆਂ, ਅਤੇ ਕਪਤਾਨ ਮਿਸ਼ੇਲ ਸੈਂਟਨਰ ਨੇ 8 ਗੇਂਦਾਂ ‘ਤੇ 17 ਦੌੜਾਂ ਬਣਾਈਆਂ, ਜਿਸ ਨਾਲ ਟੀਮ ਦਾ ਸਕੋਰ 17.5 ਓਵਰਾਂ ਵਿੱਚ 5 ਵਿਕਟਾਂ ‘ਤੇ 183 ਦੌੜਾਂ ਤੱਕ ਪਹੁੰਚ ਗਿਆ, ਜਿਸ ਨਾਲ 5 ਵਿਕਟਾਂ ਦੀ ਜਿੱਤ ਹੋਈ।
ਮੁਜੀਬ ਉਰ ਰਹਿਮਾਨ ਨੂੰ ਛੱਡ ਕੇ ਅਫਗਾਨਿਸਤਾਨ ਦਾ ਗੇਂਦਬਾਜ਼ ਬੇਅਸਰ ਰਿਹਾ। ਰਹਿਮਾਨ ਨੇ 4 ਓਵਰਾਂ ਵਿੱਚ 31 ਦੌੜਾਂ ਦੇ ਕੇ 2 ਵਿਕਟਾਂ ਲਈਆਂ। ਓਮਰਜ਼ਈ ਨੇ 3.5 ਓਵਰਾਂ ਵਿੱਚ 1/40, ਰਾਸ਼ਿਦ ਖਾਨ ਨੇ 4 ਓਵਰਾਂ ਵਿੱਚ 1/36 ਅਤੇ ਮੁਹੰਮਦ ਨਬੀ ਨੇ 1 ਓਵਰ ਵਿੱਚ 1/18 ਵਿਕਟਾਂ ਲਈਆਂ।
ਨਿਊਜੀਲੈਂਡ ‘ਚ ਕੁਝ ਲੋਕਾਂ ਵੱਲੋਂ ਨਗਰ ਕੀਰਤਨ ਦਾ ਵਿਰੋਧ ਕੀਤੇ ਜਾਣ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
written by live24punjabi
- ਕਿਹਾ; ਦੂਜੀ ਵਾਰ ਅਜਿਹਾ ਕੀਤਾ ਜਾਣਾ ਬੇਹੱਦ ਦੁਖਦਾਈ ਅਤੇ ਚਿੰਤਾਜਨਕ
ਅੰਮ੍ਰਿਤਸਰ, 11 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਜੀਲੈਂਡ ਅੰਦਰ ਸਿੱਖਾਂ ਵੱਲੋਂ ਸ਼ਾਂਤੀਪੂਰਵਕ ਅਤੇ ਧਾਰਮਿਕ ਮਰਿਆਦਾ ਅਨੁਸਾਰ ਸਜਾਏ ਗਏ ਨਗਰ ਕੀਰਤਨ ਦਾ ਸਥਾਨਕ ਕੁਝ ਲੋਕਾਂ ਵੱਲੋਂ ਇੱਕ ਵਾਰ ਫਿਰ ਵਿਰੋਧ ਕੀਤੇ ਜਾਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਨਿਊਜੀਲੈਂਡ ਅੰਦਰ ਅਜਿਹਾ ਦੂਜੀ ਵਾਰ ਹੋਇਆ ਹੈ, ਜਿਸ ਨੇ ਸਿੱਖ ਸੰਗਤਾਂ ਨੂੰ ਨਿਰਾਸ਼ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਵਿਸ਼ਵ ਭਾਈਚਾਰੇ ਦੀ ਮਜਬੂਤੀ ਲਈ ਆਪਣਾ ਮਿਸਾਲੀ ਯੋਗਦਾਨ ਪਾਉਣ ਵਾਲੇ ਸਿੱਖ ਭਾਈਚਾਰੇ ਦੀਆਂ ਧਾਰਮਿਕ ਰਵਾਇਤਾਂ ਨੂੰ ਨਫ਼ਰਤੀ ਨਜ਼ਰੀਏ ਨਾਲ ਦੇਖਿਆ ਜਾਣਾ ਠੀਕ ਨਹੀਂ ਹੈ।
ਉਨ੍ਹਾਂ ਕਿਹਾ ਕਿ ਨਗਰ ਕੀਰਤਨ ਸਿੱਖ ਧਰਮ ਦੀ ਇੱਕ ਪਵਿੱਤਰ ਧਾਰਮਿਕ ਪਰੰਪਰਾ ਹੈ ਜਿਸ ਦਾ ਵਿਰੋਧ ਸਿੱਖ ਧਰਮ ਦੀਆਂ ਮਾਨਵ ਹਿਤੈਸ਼ੀ ਕਦਰਾਂ ਕੀਮਤਾਂ ਦੇ ਨਾਲ ਨਾਲ ਸਮਾਜ ਦੀ ਆਪਸੀ ਸਾਂਝ ਲਈ ਵੀ ਚੁਣੌਤੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਹਰ ਦੇਸ਼ ਅੰਦਰ ਵਸਦਾ ਸਿੱਖ ਭਾਈਚਾਰਾ ਸਦਾ ਹੀ ਸਥਾਨਕ ਲੋਕਾਂ ਨਾਲ ਰਲ ਮਿਲ ਕੇ ਰਹਿੰਦਾ ਹੈ ਅਤੇ ਉਥੋਂ ਦੇ ਕਾਨੂੰਨਾਂ ਅਤੇ ਸਥਾਨਕ ਸਭਿਆਚਾਰ ਦਾ ਪੂਰਾ ਸਤਿਕਾਰ ਕਰਦਾ ਆਇਆ ਹੈ। ਇਸ ਦੇ ਬਾਵਜੂਦ ਵੀ ਮਿਥ ਕੇ ਸਿੱਖਾਂ ਨੂੰ ਧਰਮ ਪਾਲਣ ਤੋਂ ਰੋਕਣਾ ਨਿਰਾਸ਼ਾਜਨਕ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਨਿਊਜੀਲੈਂਡ ਅਤੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਇਸ ਮਾਮਲੇ ਦਾ ਗੰਭੀਰਤਾ ਨਾਲ ਨੋਟਿਸ ਲੈਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ।
ਨਿਊਜ਼ੀਲੈਂਡ ’ਚ ਨਗਰ ਕੀਰਤਨ ਦਾ ਵਿਰੋਧ ਮੰਦਭਾਗੀ ਘਟਨਾ, ਸ਼ਰਾਰਤੀ ਅਨਸਰਾਂ ’ਤੇ ਕਾਰਵਾਈ ਕਰੇ : ਜਥੇਦਾਰ ਗੜਗੱਜ
written by Live 24 Punjabi
ਸ੍ਰੀ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਨਿਊਜ਼ੀਲੈਂਡ ਦੇ ਸਾਊਥ ਔਕਲੈਂਡ ਦੇ ਮਾਨੂਰੇਵਾ ਕਸਬੇ ਵਿਖੇ ਕੁਝ ਸ਼ਰਾਰਤੀ ਲੋਕਾਂ ਵੱਲੋਂ ਸਿੱਖ ਸੰਗਤ ਦੀ ਤਰਫ਼ੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਵਿਰੋਧ ਵਾਲੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਸਿੱਖਾਂ ਅਤੇ ਸਮਾਜਕ ਭਾਈਚਾਰਕ ਸਾਂਝ ਲਈ ਚੁਣੌਤੀ ਕਰਾਰ ਦਿੱਤਾ ਹੈ। ਉਨ੍ਹਾਂ ਆਖਿਆ ਕਿ ਕੁਝ ਲੋਕਾਂ – ਜਿਨ੍ਹਾਂ ਦੀ ਅਗਵਾਈ ਬ੍ਰਾਇਨ ਤਾਮਾਕੀ ਨਾਮ ਦੇ ਵਿਅਕਤੀ ਵੱਲੋਂ ਕੀਤੀ ਦੱਸੀ ਜਾ ਰਹੀ ਹੈ ਜੋ ਕਿ ਇੱਕ ਸਮੂਹ ਦਾ ਵਿਵਾਦਤ ਆਗੂ ਹੈ – ਵੱਲੋਂ ਜਾਣਬੁੱਝ ਕੇ ਨਿਊਜ਼ੀਲੈਂਡ ਦੀਆਂ ਸਥਾਨਕ ਰਵਾਇਤਾਂ ਦੀ ਦੁਰਵਰਤੋਂ ਕਰਦਿਆਂ ਨਫ਼ਰਤੀ ਭਾਵਨਾ ਨਾਲ ਸਿੱਖਾਂ ਨੂੰ ਇਹ ਚੁਣੌਤੀ ਦਿੱਤੀ ਗਈ ਹੈ, ਜਿਸ ਪ੍ਰਤੀ ਨਿਊਜ਼ੀਲੈਂਡ ਦੀ ਸਰਕਾਰ ਨੂੰ ਵਿਸ਼ੇਸ਼ ਧਿਆਨ ਦੇ ਕੇ ਅਜਿਹੇ ਅਨਸਰਾਂ ਨੂੰ ਰੋਕਣ ਦੀ ਲੋੜ ਹੈ ਜੋ ਸਮਾਜਕ ਭਾਈਚਾਰਕ ਸਾਂਝ ਵਿੱਚ ਕੁੜੱਤਣ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਹਰ ਧਰਮ ਅਤੇ ਫਿਰਕੇ ਦਾ ਸਤਿਕਾਰ ਕਰਦੇ ਹਨ ਅਤੇ ਇਸੇ ਤਰ੍ਹਾਂ ਬਾਕੀਆਂ ਦਾ ਵੀ ਇਹ ਫ਼ਰਜ਼ ਹੈ ਕਿ ਸਿੱਖਾਂ ਦੀ ਧਾਰਮਿਕ ਅਜ਼ਾਦੀ ਦਾ ਵੀ ਸਤਿਕਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਸਰਕਾਰੀ ਪ੍ਰਵਾਨਗੀਆਂ ਤੋਂ ਬਾਅਦ ਹੀ ਸਜਾਏ ਜਾਂਦੇ ਹਨ, ਇਸ ਲਈ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਸਥਾਨਕ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਨਿਊਜ਼ੀਲੈਂਡ ਦੇ ਸਿੱਖਾਂ ਵੱਲੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਉੱਥੋਂ ਦੇ ਸਥਾਨਕ ਮਾਓਰੀ ਲੋਕ ਸਿੱਖਾਂ ਨਾਲ ਰਲ ਮਿਲ ਕੇ ਰਹਿੰਦੇ ਹਨ ਅਤੇ ਤਾਜ਼ਾ ਘਟਨਾ ਪਿੱਛੇ ਸਿਰਫ਼ ਇੱਕ ਸ਼ਰਾਰਤੀ ਸਮੂਹ ਦਾ ਹੱਥ ਹੈ। ਇਸ ਘਟਨਾ ਤੋਂ ਬਾਅਦ ਨਿਊਜ਼ੀਲੈਂਡ ਦੇ 25 ਗੁਰਦੁਆਰਾ ਸਾਹਿਬਾਨ ਦੀਆਂ ਪ੍ਰਬੰਧਕੀ ਕਮੇਟੀਆਂ ਲਗਾਤਾਰ ਸਥਾਨਕ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਨਾਲ ਰਾਬਤੇ ਵਿੱਚ ਹਨ, ਜਿਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੂਰਨ ਸਮਰਥਨ ਦਾ ਭਰੋਸਾ ਦਿੱਤਾ।
ਜਥੇਦਾਰ ਗੜਗੱਜ ਨੇ ਕਿਹਾ ਕਿ ਆਪਣੀ ਕਰੜੀ ਮਿਹਨਤ ਤੇ ਲਿਆਕਤ ਸਦਕਾ ਸਿੱਖ ਅੱਜ ਦੁਨੀਆ ਦੇ ਵੱਖ-ਵੱਖ ਦੇਸ਼ਾਂ ਵਿੱਚ ਵੱਸਦੇ ਹਨ ਅਤੇ ਉਨ੍ਹਾਂ ਨੇ ਉੱਥੇ ਚੰਗੇ ਰੁਤਬੇ ਹਾਸਲ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਨਿਊਜ਼ੀਲੈਂਡ ਜਾਂ ਕਿਸੇ ਵੀ ਹੋਰ ਦੇਸ਼ ਜਿੱਥੇ ਉਹ ਵੱਸਦੇ ਹਨ, ਉੱਥੇ ਸਥਾਨਕ ਕਾਨੂੰਨਾਂ ਅਤੇ ਨਿਯਮਾਂ ਦੀ ਪਾਲਣਾ ਕਰਦਿਆਂ ਕਰੜੀ ਮਿਹਨਤ ਨਾਲ ਆਪਣਾ ਸਥਾਨ ਕਾਇਮ ਕਰਦਿਆਂ ਨਾਗਰਿਕਤਾ ਜਾਂ ਕੰਮ ਕਰਨ ਦੀਆਂ ਪ੍ਰਵਾਨਗੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖ ਜਿੱਥੇ ਵੀ ਵੱਸਦੇ ਹਨ ਉੱਥੋਂ ਦੀ ਤਰੱਕੀ ਅਤੇ ਵਿਕਾਸ ਵਿੱਚ ਅਹਿਮ ਯੋਗਦਾਨ ਪਾਉਂਦੇ ਹਨ। ਇਸੇ ਤਰ੍ਹਾਂ ਸਿੱਖਾਂ ਨੇ ਨਿਊਜ਼ੀਲੈਂਡ ਦੀ ਤਰੱਕੀ ਅਤੇ ਵਿਕਾਸ ਵਿੱਚ ਵੀ ਚੰਗਾ ਯੋਗਦਾਨ ਪਾਇਆ ਹੈ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖ ਕੌਮ ਰੋਜ਼ਾਨਾ ਅਰਦਾਸ ਵਿੱਚ ਸਰਬੱਤ ਦਾ ਭਲਾ ਮੰਗਦੀ ਹੈ ਅਤੇ ਅਮਨ ਸ਼ਾਂਤੀ ਨੂੰ ਪਸੰਦ ਕਰਨ ਵਾਲੀ ਕੌਮ ਹੈ। ਉਨ੍ਹਾਂ ਨਿਊਜ਼ੀਲੈਂਡ ਦੀ ਸਿੱਖ ਸੰਗਤ ਦੀ ਸ਼ਲਾਘਾ ਕੀਤੀ ਕਿ ਸਥਾਨਕ ਲੋਕਾਂ ਵੱਲੋਂ ਕੀਤੇ ਗਏ ਵਿਰੋਧ ਦੇ ਬਾਵਜੂਦ ਵੀ ਉਨ੍ਹਾਂ ਜਾਬਤਾ ਬਣਾਈ ਰੱਖਿਆ ਅਤੇ ਕਿਸੇ ਤਰ੍ਹਾਂ ਦੀ ਭੜਕਾਹਟ ਨਹੀਂ ਦਿਖਾਈ। ਉਨ੍ਹਾਂ ਕਿਹਾ ਕਿ ਸਿੱਖੀ ਵਿੱਚ ਅਨੁਸ਼ਾਸਨ ਅਤੇ ਸਮਰਪਣ ਭਾਵ ਬਹੁਤ ਅਹਿਮੀਅਤ ਰੱਖਦੇ ਹਨ, ਇਸ ਲਈ ਨਿਊਜ਼ੀਲੈਂਡ ਦੀ ਸਿੱਖ ਸੰਗਤ ਅਜਿਹੇ ਘਟਨਾਕ੍ਰਮ ਪ੍ਰਤੀ ਸੁਚੇਤ ਰਹੇ ਅਤੇ ਅਮਨ ਕਾਨੂੰਨ ਨਾਲ ਹੀ ਸਥਿਤੀ ਨੂੰ ਨਜਿੱਠਿਆ ਜਾਵੇ।

ਜਥੇਦਾਰ ਗੜਗੱਜ ਨੇ ਨਿਊਜ਼ੀਲੈਂਡ ਦੇ ਆਗੂ ਸਿੱਖਾਂ ਨੂੰ ਆਦੇਸ਼ ਕੀਤਾ ਕਿ ਉਹ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ, ਸਥਾਨਕ ਸਰਕਾਰ ਦੇ ਆਗੂਆਂ ਅਤੇ ਮਾਓਰੀ ਭਾਈਚਾਰੇ ਦੇ ਵੱਡੇ ਆਗੂਆਂ ਨਾਲ ਮਿਲ ਬੈਠ ਕੇ ਇਹ ਮਾਮਲਾ ਵਿਚਾਰਨ ਅਤੇ ਉਨ੍ਹਾਂ ਨੂੰ ਸਿੱਖੀ ਕਦਰਾਂ ਕੀਮਤਾਂ ਤੇ ਰਵਾਇਤਾਂ ਦੀ ਜਾਣਕਾਰੀ ਦੇਣ। ਉਨ੍ਹਾਂ ਆਖਿਆ ਕਿ ਨਿਊਜ਼ੀਲੈਂਡ ਦੇ ਸਿੱਖ ਇਸ ਮਾਮਲੇ ਸਬੰਧੀ ਉੱਥੋਂ ਦੀ ਸਰਕਾਰ ਨਾਲ ਵਿਚਾਰ ਚਰਚਾ ਕਰਕੇ ਇਹ ਯਕੀਨੀ ਬਣਾਉਣ ਕਿ ਨਗਰ ਕੀਰਤਨ ਸਜਾਉਣ ਜਾਂ ਹੋਰ ਸਿੱਖ ਸਮਾਗਮਾਂ ਨੂੰ ਕਰਵਾਉਣ ਲਈ ਉਨ੍ਹਾਂ ਨੂੰ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਇਆ ਜਾਵੇ ਤਾਂ ਜੋ ਅਗਾਂਹ ਤੋਂ ਅਜਿਹੀ ਸਥਿਤੀ ਨਾ ਬਣੇ।
ਜਥੇਦਾਰ ਗੜਗੱਜ ਨੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਤੇ ਵਿਦੇਸ਼ ਮੰਤਰੀ ਵਿੰਸਟਨ ਪੀਟਰਜ਼ ਅਤੇ ਭਾਰਤ ਦੇ ਵਿਦੇਸ਼ ਮੰਤਰੀ ਡਾ. ਐੱਸ ਜੈਸ਼ੰਕਰ ਨੂੰ ਆਖਿਆ ਕਿ ਉਹ ਇਸ ਮਾਮਲੇ ਵੱਲ ਵਿਸ਼ੇਸ਼ ਧਿਆਨ ਦੇ ਕੇ ਇਹ ਯਕੀਨੀ ਬਣਾਉਣ ਕਿ ਸ਼ਰਾਰਤੀ ਲੋਕ ਦੋਵੇਂ ਦੇਸ਼ਾਂ ਅਤੇ ਭਾਈਚਾਰਿਆਂ ਵਿਚਕਾਰ ਸਾਂਝ ਨੂੰ ਸੱਟ ਨਾ ਮਾਰ ਸਕਣ।
ਐਡਵੋਕੇਟ ਧਾਮੀ ਨੇ ਨਿਊਜ਼ੀਲੈਂਡ `ਚ ਹੋਏ ਤੀਜੇ ਵਿਸ਼ਵ ਕਬੱਡੀ ਕੱਪ ਦੀ ਸਫਲਤਾ ’ਤੇ ਸਮੂਹ ਭਾਈਚਾਰੇ ਨੂੰ ਦਿੱਤੀ ਵਧਾਈ
written by Live 24 Punjabi
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਊਜ਼ੀਲੈਂਡ ਵਿਚ ਵੱਸਦੇ ਸਿੱਖ ਅਤੇ ਪੰਜਾਬੀ ਭਾਈਚਾਰੇ ਵੱਲੋਂ ਬੀਤੇ ਦਿਨੀ ਕਰਵਾਏ ਗਏ ਤੀਜੇ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਤੇ ਵਧਾਈ ਦਿੱਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬੀ ਜਿਸ ਵੀ ਦੇਸ਼ ਵਿਚ ਵੱਸੇ ਹਨ ਉਨ੍ਹਾਂ ਨੇ ਆਪਣੀ ਮੇਹਨਤ ਸਦਕਾ ਵੱਡੇ ਮੁਕਾਮ ਹਾਸਲ ਕੀਤੇ ਹਨ। ਪੰਜਾਬੀਆਂ ਨੇ ਵਿਦੇਸ਼ ਅੰਦਰ ਰਹਿੰਦਿਆ ਆਪਣੇ ਸਭਿਆਚਾਰ ਅਤੇ ਖੇਡਾਂ ਪ੍ਰਤੀ ਹਮੇਸ਼ਾ ਵੱਡੇ ਉਪਰਾਲੇ ਕੀਤੇ ਅਤੇ ਆਪਣੀਆਂ ਰਵਾਇਤਾਂ ਤੇ ਖੇਡ ਸਭਿਆਚਾਰ ਨੂੰ ਬਰਕਰਾਰ ਰੱਖਿਆ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਸਰੀਰਿਕ ਤੰਦਰੁਸਤੀ ਲਈ ਵਿਰਾਸਤੀ ਖੇਡਾਂ ਨਾਲ ਜੋੜਨਾ ਵੱਡਾ ਉਪਰਾਲਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਤੇ ਕਈ ਸਾਲਾਂ ਤੋਂ ਨਿਊਜ਼ੀਲੈਂਡ ਦੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਪੰਜਾਬੀ ਭਾਈਚਾਰੇ ਵੱਲੋਂ ਨੌਜਵਾਨਾ ਨੂੰ ਆਪਣੇ ਵਿਰਸੇ ਨਾਲ ਜੋੜਣ ਲਈ ਕੀਤੇ ਜਾ ਰਹੇ ਅਜਿਹੇ ਉਪਰਾਲੇ ਸ਼ਲਾਘਾਯੋਗ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿਸ਼ਵ ਕਬੱਡੀ ਕੱਪ ਲਈ ਕੀਤੇ ਇਸ ਉਪਰਾਲੇ ਲਈ ਸੁਪਰੀਮ ਸਿੱਖ ਸੁਸਾਇਟੀ ਨਿਊਜ਼ੀਲੈਂਡ ਦੇ ਪ੍ਰਧਾਨ ਭਾਈ ਦਲਜੀਤ ਸਿੰਘ ਅਤੇ ਸਾਰੇ ਪ੍ਰਬੰਧਕਾਂ ਦੇ ਇਸ ਕਾਰਜ ਦੀ ਪ੍ਰਸੰਸਾ ਕਰਦਿਆਂ ਅਜਿਹੇ ਉਪਰਾਲੇ ਇਸੇ ਤਰ੍ਹਾਂ ਜਾਰੀ ਰੱਖਣ ਦੀ ਆਸ ਪ੍ਰਗਟਾਈ।
टीम इंडिया चैंपियन, चैंपियंस ट्रॉफी के फाइनल में न्यूजीलैंड को 4 विकेट से हराया
written by live24punjabi
दुबई | टीम इंडिया ने रोहित शर्मा की कप्तानी में आईसीसी चैंपियंस ट्रॉफी 2025 जीत ली है। चैंपियंस ट्रॉफी के फाइनल मुकाबले में इंडिया ने न्यूजीलैंड को 4 विकेट से हरा तीसरी बार इस ट्रॉफी को अपने नाम किया है। दुबई इंटरनेशनल क्रिकेट स्टेडियम में खेले गए इस खिताबी मैच में न्यूजीलैंड की टीम ने टॉस जीतने के बाद पहले बल्लेबाजी करने का फैसला किया था।
जिसके बाद वह 50 ओवर्स में 7 विकेट के नुकसान पर 251 रनों का स्कोर बनाने में सफल रहे। वहीं टारगेट का पीछा करने उतरी टीम इंडिया को रोहित शर्मा और शुभमन गिल की ओपनिंग जोड़ी ने शानदार शुरुआत तो दी लेकिन इसके बाद अचानक विकेट गिरने से कीवी टीम ने मुकाबले में वापसी की।

केएल राहुल और हार्दिक पांड्या की जोड़ी ने संभलकर खेलते हुए टीम को जीत की तरफ लेकर जाने का काम किया, लेकिन हार्दिक जब भारतीय टीम को 11 रन जीत के लिए चाहिए थे तो उससे पहले 18 रन बनाकर आउट हो गए। इसके बाद केएल राहुल ने रवींद्र जडेजा के साथ मिलकर 49 ओवर्स में भारतीय टीम को जीत दिलाकर वापस लौटे।

CHAMPIONS 🇮🇳🇮🇳#TeamIndia pic.twitter.com/5fjltfyBB6
— BCCI (@BCCI) March 9, 2025
One Team
— BCCI (@BCCI) March 9, 2025
One Dream
One Emotion!
🇮🇳🇮🇳🇮🇳#TeamIndia pic.twitter.com/MbqZi9VGoG
IND vs NZ Score : भारत ने न्यूजीलैंड को 250 रन का टारगेट दिया, श्रेयस, पांड्या और अक्षर पटेल ने खेली शानदार पारी
written by Live 24 Punjabi
दुबई : भारत और न्यूजीलैंड के बीच चैंपियंस ट्रॉफी 2025 का अंतिम ग्रुप मैच दुबई में खेला जा रहा है। न्यूजीलैंड ने टॉस जीता और भारत के पहले बल्लेबाजी करने के लिए आमंत्रित किया। रोहित शर्मा, विराट कोहली और शुभमन गिल जैसे स्टार खिलाड़ियों के सस्ते में आउट हो जाने के बाद श्रेयस अय्यर, हार्दिक पांड्या और अक्षर पटेल ने शानदार पारी खेली और भारत को 50 ओवर में 9 विकेट के नुकसान पर 249 रनों के सम्मानजनक स्कोर तक पहुंचाया।

इस मैच में शुभमन गिल (2), रोहित शर्मा (15) और विराट कोहली (11) रन बनाकर पवेलियन लौट गए और भारत ने 30 रन पर 3 विकेट गंवा दिए. इसके बाद अय्यर ने अक्षर पटेल के साथ मिलकर चौथे विकेट के लिए 98 रनों की साझेदारी कर भारत को 130 के करीब पहुंचाया. अक्षर पटेल 61 बॉल में 3 चौके और 1 छक्के के साथ 42 रन बनाकर रचिन रविंद्र की बॉल पर केन विलियमसन के हाथों कैच आउट हुए।
इसके बाद अय्यर ने केएल राहुल के साथ मिलकर पांचवें विकेट के लिए भी 44 रन जोड़े। विल ओ’रूर्के ने 36वें ओवर की चौथी गेंद पर श्रेयस अय्यर को विल यंग के हाथों कैच आउट कराया। अय्यर ने भारत के लिए 98 गेंदों में 4 चौके और 2 छक्कों के साथ 79 रनों की शानदार पारी खेली। अय्यर के बाद केएल राहुल भी 23 रन बनाकर सेंटनर का शिकार बने।
Innings Break!#TeamIndia have set a 🎯 of 2⃣5⃣0⃣ for New Zealand
— BCCI (@BCCI) March 2, 2025
Over to our bowlers 💪
Scorecard ▶️ https://t.co/Ba4AY30p5i
#NZvIND | #ChampionsTrophy pic.twitter.com/5hLujrNhmN
India face a mountain to climb after losing three crucial wickets in the powerplay 🏏#ChampionsTrophy #NZvIND ✍️:https://t.co/F2UBD2cv49 pic.twitter.com/7JZqh5EjbL
— ICC (@ICC) March 2, 2025
