ਅਮਾਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਥੋਪੀਆ ਦੀ ਰਾਜਧਾਨੀ ਅਦੀਸ ਅਬਾਬਾ ਪਹੁੰਚੇ ਹਨ। ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਥੋਪੀਆ ਦਾ ਪਹਿਲਾ ਦੌਰਾ ਹੈ। ਉਹ ਦੋ ਦਿਨਾਂ ਦੇ ਸਰਕਾਰੀ ਦੌਰੇ ‘ਤੇ ਹਨ। ਇਥੋਪੀਆ ਦੇ ਪ੍ਰਧਾਨ ਮੰਤਰੀ ਅਬੀ ਅਹਿਮਦ ਅਲੀ ਨੇ ਰਾਜਧਾਨੀ ਅਦੀਸ ਅਬਾਬਾ ਦੇ ਹਵਾਈ ਅੱਡੇ ‘ਤੇ ਉਨ੍ਹਾਂ ਦਾ ਸਵਾਗਤ ਕੀਤਾ। ਉਹ ਖੁਦ ਪ੍ਰਧਾਨ ਮੰਤਰੀ ਮੋਦੀ ਨੂੰ ਹੋਟਲ ਤੱਕ ਲੈ ਕੇ ਗਏ।
ਪ੍ਰਧਾਨ ਮੰਤਰੀ ਮੋਦੀ ਇਥੋਪੀਆ ਦੇ ਪ੍ਰਧਾਨ ਮੰਤਰੀ ਡਾ. ਅਬੀ ਅਹਿਮਦ ਨਾਲ ਦੁਵੱਲੇ ਸਬੰਧਾਂ ਦੇ ਸਾਰੇ ਪਹਿਲੂਆਂ ‘ਤੇ ਚਰਚਾ ਕਰਨਗੇ। ਉਹ ਕੱਲ੍ਹ ਦੇਸ਼ ਦੀ ਸੰਸਦ ਦੇ ਸਾਂਝੇ ਸੈਸ਼ਨ ਨੂੰ ਵੀ ਸੰਬੋਧਨ ਕਰਨਗੇ।
