@2025 – All Right Reserved. Designed and Developed by Anselsoft IT Solutions
Tag:
Punjab
ਪ੍ਰਧਾਨ ਮੰਤਰੀ ਓਮਾਨ ਵਿੱਚ, ਵਿਰੋਧੀ ਧਿਰ ਦੇ ਨੇਤਾ ਜਰਮਨੀ ਵਿੱਚ ਅਤੇ ਦੇਸ਼ ਦੀ ਰਾਜਧਾਨੀ ਪ੍ਰਦੂਸ਼ਣ ਵਿੱਚ : ਕੇਜਰੀਵਾਲ
written by Live 24 Punjabi
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦੇਸ਼ ਦੀ ਰਾਜਧਾਨੀ ਦਿੱਲੀ ਦੇ ਲੋਕਾਂ ਨੂੰ ਪ੍ਰਦੂਸ਼ਿਤ ਹਵਾ ਵਿੱਚ ਛੱਡ ਕੇ ਖੁਦ ਵਿਦੇਸ਼ ਚਲੇ ਜਾਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਓਮਾਨ ਵਿੱਚ ਹਨ, ਵਿਰੋਧੀ ਧਿਰ ਦੇ ਨੇਤਾ ਜਰਮਨੀ ਵਿੱਚ ਹਨ ਅਤੇ ਦੇਸ਼ ਦੀ ਰਾਜਧਾਨੀ ਦਿੱਲੀ ਪ੍ਰਦੂਸ਼ਣ ਵਿੱਚ ਡੁੱਬੀ ਹੋਈ ਹੈ। ਦਿੱਲੀ ਗੈਸ ਚੈਂਬਰ ਬਣੀ ਹੋਈ ਹੈ, ਪਰ ਪ੍ਰਧਾਨ ਮੰਤਰੀ ਚੁੱਪ ਹਨ, ਜਦਕਿ ਕੇਂਦਰ ਸਰਕਾਰ ਦੀ ਸਰਗਰਮੀ ਤੋਂ ਬਿਨਾਂ ਪ੍ਰਦੂਸ਼ਣ ਘੱਟ ਨਹੀਂ ਹੋ ਸਕਦਾ। ਦਿੱਲੀ ਵਿੱਚ 10 ਸਾਲ ‘ਆਪ’ ਦੀ ਸਰਕਾਰ ਰਹੀ, ਪਰ ਕਦੇ ਵੀ ਪ੍ਰਦੂਸ਼ਣ ਦਾ ਇੰਨਾ ਖ਼ਤਰਨਾਕ ਪੱਧਰ ਨਹੀਂ ਦੇਖਿਆ ਗਿਆ। ਅੱਜ ਦਿੱਲੀ ਅਤੇ ਕੇਂਦਰ ਸਰਕਾਰ ਵਿੱਚੋਂ ਕਿਸੇ ਦੀ ਵੀ ਨੀਅਤ ਹਵਾ ਸਾਫ਼ ਕਰਨ ਦੀ ਨਹੀਂ ਹੈ।
ਚੰਡੀਗੜ੍ਹ ਵਿੱਚ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਦਿੱਲੀ ਦੇ ਪ੍ਰਦੂਸ਼ਣ ਬਾਰੇ ਬੋਲਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਤੱਕ ਕਿਹਾ ਜਾਂਦਾ ਸੀ ਕਿ ਪੰਜਾਬ ਦੀ ਪਰਾਲੀ ਕਾਰਨ ਦਿੱਲੀ ਵਿੱਚ ਪ੍ਰਦੂਸ਼ਣ ਹੁੰਦਾ ਹੈ। ਇਸ ਸਮੇਂ ਪੰਜਾਬ ਦੇ ਸਾਰੇ ਸ਼ਹਿਰਾਂ ਦਾ AQI 70 ਤੋਂ 100 ਦੇ ਵਿਚਕਾਰ ਹੈ। ਪੰਜਾਬ ਵਿੱਚ ਕੋਈ ਧੂੰਆਂ ਨਹੀਂ ਹੈ। ਇਸ ਵੇਲੇ ਪੰਜਾਬ ਵਿੱਚ ਕੋਈ ਪਰਾਲੀ ਨਹੀਂ ਸੜ ਰਹੀ। ਅਜਿਹੇ ਵਿੱਚ ਦਿੱਲੀ ਵਿੱਚ ਜੋ ਪ੍ਰਦੂਸ਼ਣ ਹੈ, ਉਹ ਉਸਦਾ ਆਪਣਾ ਹੈ। ਦਿੱਲੀ ਦਾ ਪ੍ਰਦੂਸ਼ਣ ਖ਼ਤਮ ਕਰਨ ਲਈ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਨੂੰ ਮਿਲ ਕੇ ਉਚਿਤ ਕਦਮ ਚੁੱਕਣੇ ਚਾਹੀਦੇ ਹਨ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਵਿੱਚ 10 ਸਾਲਾਂ ਤੱਕ ਆਮ ਆਦਮੀ ਪਾਰਟੀ ਦੀ ਸਰਕਾਰ ਸੀ। ‘ਆਪ’ ਦੇ ਸਮੇਂ ਦਸੰਬਰ ਦੇ ਮਹੀਨੇ ਵਿੱਚ ਇੰਨਾ ਗੰਭੀਰ ਪ੍ਰਦੂਸ਼ਣ ਕਦੇ ਨਹੀਂ ਸੀ। ਅੱਜ ਸਾਰੇ ਲੋਕ ਜਾਣਦੇ ਹਨ ਕਿ ਦਿੱਲੀ ਸਰਕਾਰ ਵੱਲੋਂ ਮੌਜੂਦਾ ਸਮੇਂ ਵਿੱਚ ਦਿਖਾਇਆ ਜਾ ਰਿਹਾ AQI ਫਰਜ਼ੀ ਹੈ। ਇਹ ਲੋਕ AQI ਮਾਨੀਟਰਿੰਗ ਸਟੇਸ਼ਨਾਂ ਦੇ ਆਲੇ-ਦੁਆਲੇ ਪਾਣੀ ਛਿੜਕ ਰਹੇ ਹਨ। ਇਸ ਦੇ ਬਾਵਜੂਦ ਵੀ AQI 450 ਨੂੰ ਪਾਰ ਕਰ ਜਾਂਦਾ ਹੈ। ਜੇਕਰ ਦਿੱਲੀ ਦਾ ਅਸਲ AQI ਦੇਖਿਆ ਜਾਵੇ ਤਾਂ ਉਹ 700-800 ਤੋਂ ਵੀ ਜ਼ਿਆਦਾ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਦਿੱਲੀ ਦਾ ਪੂਰਾ ਵਾਤਾਵਰਣ ਦਮ ਘੁੱਟਣ ਵਾਲਾ ਹੈ। ਇਸ ਪ੍ਰਦੂਸ਼ਣ ਨੂੰ ਘਟਾਉਣ ਦੀ ਕੋਸ਼ਿਸ਼ ਕਰਨ ਦੀ ਬਜਾਏ, ਦਿੱਲੀ ਸਰਕਾਰ ਦਾ ਪੂਰਾ ਧਿਆਨ AQI ਅੰਕੜਿਆਂ ਵਿੱਚ ਹੇਰਾਫੇਰੀ ਕਰਨ ਵੱਲ ਹੈ। ਕਾਫੀ ਦਿਨਾਂ ਤੱਕ ਦਿੱਲੀ ਵਿੱਚ ਗ੍ਰੈਪ-4 (GRAP-4) ਨੂੰ ਲਾਗੂ ਨਹੀਂ ਹੋਣ ਦਿੱਤਾ ਗਿਆ। ਜਦੋਂ ਹਵਾ ਬਹੁਤ ਜ਼ਿਆਦਾ ਖ਼ਰਾਬ ਹੋ ਗਈ ਤਾਂ ਹੁਣ ਹਾਲ ਹੀ ਵਿੱਚ ਗ੍ਰੈਪ-4 ਲਾਗੂ ਕੀਤਾ ਗਿਆ ਹੈ। ਗ੍ਰੈਪ-4 ਲਾਗੂ ਹੋਣ ਦੇ ਬਾਵਜੂਦ ਦਿੱਲੀ ਵਿੱਚ ਸ਼ਰੇਆਮ ਉਸਾਰੀ ਕਾਰਜ ਚੱਲ ਰਹੇ ਹਨ। ਦਿੱਲੀ ਵਿੱਚ ਗ੍ਰੈਪ-4 ਸਿਰਫ਼ ਕਾਗਜ਼ਾਂ ਵਿੱਚ ਲਾਗੂ ਹੈ, ਜ਼ਮੀਨੀ ਪੱਧਰ ‘ਤੇ ਨਹੀਂ।
ਕੇਜਰੀਵਾਲ ਨੇ ਕਿਹਾ ਕਿ ਜਦੋਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੀ, ਅਸੀਂ ਪ੍ਰਦੂਸ਼ਣ ਘਟਾਉਣ ਲਈ ਇੱਕੋ ਸਮੇਂ ਕਈ ਕਦਮ ਚੁੱਕਦੇ ਸੀ। ਅਸੀਂ ਨਿਰੀਖਣ ਲਈ ਕਈ ਟੀਮਾਂ ਬਣਾਉਂਦੇ ਸੀ। ਕੂੜਾ ਸਾੜਨ ਅਤੇ ਰਾਤ ਨੂੰ ਚੌਕੀਦਾਰਾਂ ਵੱਲੋਂ ਅੱਗ ਬਾਲਣ ‘ਤੇ ਰੋਕ ਲਗਾਈ ਜਾਂਦੀ ਸੀ। ਸਰਕਾਰ ਵੱਲੋਂ ਕਈ ਸਖ਼ਤ ਕਦਮ ਚੁੱਕੇ ਜਾਂਦੇ ਸਨ ਤਾਂ ਜੋ ਪ੍ਰਦੂਸ਼ਣ ਨੂੰ ਰੋਕਿਆ ਜਾ ਸਕੇ।
ਕੇਂਦਰ ਸਰਕਾਰ ਦੇ ਰਵੱਈਏ ਨੂੰ ਖ਼ਤਰਨਾਕ ਦੱਸਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਅਤੇ ਖ਼ਾਸ ਕਰਕੇ ਪ੍ਰਧਾਨ ਮੰਤਰੀ ਦਾ ਰਵੱਈਆ ਬਹੁਤ ਨਿਰਾਸ਼ਾਜਨਕ ਹੈ। ਪ੍ਰਧਾਨ ਮੰਤਰੀ ਵੱਲੋਂ ਦਿੱਲੀ ਦੇ ਪ੍ਰਦੂਸ਼ਣ ਬਾਰੇ ਇੱਕ ਸ਼ਬਦ ਵੀ ਨਹੀਂ ਬੋਲਿਆ ਗਿਆ। ਜਿਸ ਦੇਸ਼ ਦੀ ਰਾਜਧਾਨੀ ਗੈਸ ਚੈਂਬਰ ਬਣੀ ਹੋਈ ਹੈ, ਜੇ ਉਸ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਪ੍ਰਦੂਸ਼ਣ ਨਾਲ ਕੋਈ ਲੈਣਾ-ਦੇਣਾ ਨਹੀਂ ਹੈ, ਤਾਂ ਪ੍ਰਦੂਸ਼ਣ ਕਿਵੇਂ ਘੱਟ ਹੋ ਸਕਦਾ ਹੈ? ਦਿੱਲੀ ਦਾ ਪ੍ਰਦੂਸ਼ਣ ਉਦੋਂ ਘਟੇਗਾ ਜਦੋਂ ਕੇਂਦਰ ਸਰਕਾਰ ਬਹੁਤ ਸਰਗਰਮ ਹੋ ਕੇ ਇਸ ਵਿੱਚ ਦਿਲਚਸਪੀ ਦਿਖਾਏਗੀ ਅਤੇ ਕੰਮ ਕਰੇਗੀ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇੱਕ ਦਹਾਕਾ ਪਹਿਲਾਂ ਬੀਜਿੰਗ ਦਾ AQI ਦਿੱਲੀ ਨਾਲੋਂ ਵੀ ਬਹੁਤ ਖ਼ਰਾਬ ਹੁੰਦਾ ਸੀ। ਪਰ ਉੱਥੋਂ ਦੀ ਸਰਕਾਰ ਨੇ ਕੰਮ ਕੀਤਾ ਅਤੇ ਪ੍ਰਦੂਸ਼ਣ ਖ਼ਤਮ ਕਰਨ ਦੀ ਨੀਅਤ ਦਿਖਾਈ। ਦੂਜੇ ਪਾਸੇ, ਸਾਡੀ ਦਿੱਲੀ ਅਤੇ ਕੇਂਦਰ ਸਰਕਾਰ ਦੀ ਪ੍ਰਦੂਸ਼ਣ ਖ਼ਤਮ ਕਰਨ ਦੀ ਕੋਈ ਨੀਅਤ ਨਹੀਂ ਹੈ। ਇਨ੍ਹਾਂ ਦੀ ਸਿਰਫ਼ ਇੱਕ ਹੀ ਨੀਅਤ ਹੈ ਕਿ AQI ਦੇ ਅੰਕੜਿਆਂ ਨਾਲ ਛੇੜਛਾੜ ਕਰੋ ਅਤੇ ਮਾਨੀਟਰਿੰਗ ਸਟੇਸ਼ਨਾਂ ‘ਤੇ ਪਾਣੀ ਦਾ ਛਿੜਕਾਅ ਕਰਵਾ ਦਿਓ। ਦਿੱਲੀ ਸਰਕਾਰ ਦਾ ਇਹ ਕਦਮ ਦੱਸਦਾ ਹੈ ਕਿ ਉਸਦੀ ਨੀਅਤ ਦਿੱਲੀ ਵਾਸੀਆਂ ਨੂੰ ਰਾਹਤ ਦੇਣ ਦੀ ਨਹੀਂ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਓਮਾਨ ਵਿੱਚ ਹਨ, ਵਿਰੋਧੀ ਧਿਰ ਦੇ ਨੇਤਾ ਜਰਮਨੀ ਵਿੱਚ ਹਨ ਅਤੇ ਦੇਸ਼ ਦੀ ਰਾਜਧਾਨੀ ਪ੍ਰਦੂਸ਼ਣ ਵਿੱਚ ਹੈ। ਜਦੋਂ ਕਿਸੇ ਨੂੰ ਪ੍ਰਦੂਸ਼ਣ ਦੀ ਕੋਈ ਚਿੰਤਾ ਹੀ ਨਹੀਂ, ਤਾਂ ਇਹ ਘੱਟ ਕਿਵੇਂ ਹੋਵੇਗਾ
ਪੰਜਾਬ ਦੇ ਲੋਕਾਂ ਨੇ ‘ਆਪ’ ‘ਤੇ ਮੁੜ ਭਰੋਸਾ ਜਤਾਇਆ, ਪਾਰਟੀ ਨੇ 70 ਫੀਸਦ ਤੋਂ ਵੱਧ ਸੀਟਾਂ ਜਿੱਤੀਆਂ : ਅਰਵਿੰਦ ਕੇਜਰੀਵਾਲ
written by Live 24 Punjabi
ਚੰਡੀਗੜ੍ਹ : ਪੰਜਾਬ ਭਰ ਦੇ ਦਿਹਾਤੀ ਹਲਕਿਆਂ ‘ਚੋਂ ਨਿਰਣਾਇਕ ਫੈਸਲਾ ਸੁਣਾਉਂਦਿਆਂ ਪੰਜਾਬ ਭਰ ਦੇ ਵੋਟਰਾਂ ਨੇ ਆਮ ਆਦਮੀ ਪਾਰਟੀ (ਆਪ) ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਇੱਕ ਵੱਡਾ ਲੋਕ ਫ਼ਤਵਾ ਦਿੱਤਾ ਹੈ, ਜੋ ਸੱਤਾਧਾਰੀ ਸਰਕਾਰ ਤੋਂ ਅੱਕਣ ਜਾਂ ਥੱਕਣ ਦਾ ਨਹੀਂ ਬਲਕਿ ਸਰਕਾਰ ਦੇ ਬਿਹਤਰ ਸ਼ਾਸਨ ਦੀ ਸਪੱਸ਼ਟ ਹਮਾਇਤ ਦਾ ਪ੍ਰਮਾਣ ਹੈ। 70 ਫੀਸਦ ਤੋਂ ਵੱਧ ਸੀਟਾਂ ‘ਤੇ ਪਾਰਟੀ ਦੀ ਜਿੱਤ ਇੱਕ ਸੱਤਾਧਾਰੀ ਪਾਰਟੀ ਦੇ ਹੱਕ ਵਿੱਚ ਮਜ਼ਬੂਤ ਲੋਕ ਲਹਿਰ ਵੱਲ ਇਸ਼ਾਰਾ ਕਰਦੀ ਹੈ। ਇਹ ਕਹਿੰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਲੋਕ ਫ਼ਤਵਾ ਭਗਵੰਤ ਮਾਨ ਸਰਕਾਰ ਵੱਲੋਂ ‘ਕੰਮ ਦੀ ਰਾਜਨੀਤੀ’, ਜਿਸ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ (ਨਸ਼ਿਆਂ ਵਿਰੁੱਧ ਜੰਗ), ਸਿੰਚਾਈ ਸੁਧਾਰ, ਨਿਰਵਿਘਨ ਬਿਜਲੀ, ਸੜਕ ਨਿਰਮਾਣ, ਰੋਜ਼ਗਾਰ, ਸਿੱਖਿਆ ਅਤੇ ਸਿਹਤ ਸੇਵਾਵਾਂ ਆਦਿ ਖੇਤਰਾਂ ਵਿੱਚ ਵੱਖ-ਵੱਖ ਪਹਿਲਕਦਮੀਆਂ ਕਰਨਾ ਸ਼ਾਮਲ ਹੈ, ਪ੍ਰਤੀ ਲੋਕਾਂ ਦੇ ਡੂੰਘੇ ਵਿਸ਼ਵਾਸ ਨੂੰ ਦਰਸਾਉਂਦਾ ਹੈ।
ਇਹ ਆਖਦਿਆਂ ਕਿ ‘ਆਪ’ ਨੇ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡੇ ਫਰਕ ਨਾਲ ਪਛਾੜ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਫੈਸਲੇ ਨੇ ਲੋਕਾਂ ਦੀ ਸੋਚ ਨੂੰ ਸਪੱਸ਼ਟ ਤੌਰ ‘ਤੇ ਸਾਰਿਆਂ ਸਾਹਮਣੇ ਲਿਆ ਕੇ ਰੱਖ ਦਿੱਤਾ ਹੈ ਅਤੇ ਇਹ ਨਤੀਜੇ ਉਨ੍ਹਾਂ ਦੀ ਸਰਕਾਰ ਵੱਲੋਂ ਜ਼ਿੰਮੇਵਾਰੀ ਅਤੇ ਨਿਮਰਤਾ ਦੀ ਭਾਵਨਾ ਨਾਲ ਲੋਕਾਂ ਦੀ ਸੇਵਾ ਦਾ ਪ੍ਰਤੱਖ ਪ੍ਰਮਾਣ ਹਨ, ਜਿਸਨੂੰ ਉਹ ਇਸੇ ਤਰ੍ਹਾਂ ਜਾਰੀ ਰੱਖਣਗੇ।
ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਇਥੇ ਕਿਹਾ ਕਿ ਦਿਹਾਤੀ ਪੰਜਾਬ ਵਿੱਚ ਹਾਲ ਹੀ ਵਿੱਚ ਹੋਈਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਸਪੱਸ਼ਟ ਤੌਰ ‘ਤੇ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਅਤੇ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੁਆਰਾ ਕੀਤੇ ਕੰਮਾਂ ਵਿੱਚ ਲੋਕਾਂ ਦੇ ਵਿਸ਼ਵਾਸ਼ ਨੂੰ ਦਰਸਾਉਂਦੇ ਹਨ। ਮੀਡੀਆ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਇਸ ਵੱਡੇ ਲੋਕ ਫ਼ਤਵੇ ਦਾ ਪੈਮਾਨਾ ਅਤੇ ਪ੍ਰਵਿਰਤੀ ਸੱਤਾ ਵਿਰੋਧੀ ਨਹੀਂ, ਸਗੋਂ ਪੰਜਾਬ ਭਰ ਵਿੱਚ ਸੱਤਾਧਾਰੀ ਪਾਰਟੀ ਦੇ ਹੱਕ ਵਿੱਚ ਵਗ ਰਹੀ ਹਵਾ ਦਾ ਪ੍ਰਮਾਣ ਹਨ।
ਮੋਹਾਲੀ ਸਥਿਤ ਪਾਰਟੀ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਤਿੰਨ ਚਾਰ ਦਿਨ ਪਹਿਲਾਂ ਹੀ ਦਿਹਾਤੀ ਪੰਜਾਬ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਹੋਈਆਂ ਸਨ, ਜਿਸਦੇ ਨਤੀਜੇ ਕੱਲ੍ਹ ਹੀ ਆਏ ਹਨ ਅਤੇ ਹੁਣ ਤੱਕ ਦੇ ਨਤੀਜਿਆਂ ਤੋਂ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਨੇ ਇਨ੍ਹਾਂ ਚੋਣਾਂ ਵਿੱਚ ਲਗਭਗ 70 ਫੀਸਦੀ ਸੀਟਾਂ ਜਿੱਤੀਆਂ ਹਨ, ਜੋ ਆਪਣੇ ਆਪ ਵਿੱਚ ਇੱਕ ਵੱਡੀ ਗੱਲ ਹੈ।
‘ਆਪ’ ਸੁਪਰੀਮੋ ਨੇ ਕਿਹਾ ਕਿ ਇਹ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਕੰਮਾਂ ‘ਤੇ ਲੋਕਾਂ ਦੀ ਸਪੱਸ਼ਟ ਮੋਹਰ ਹੈ। ਇਹ ਦਰਸਾਉਂਦਾ ਹੈ ਕਿ ਦਿਹਾਤੀ ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਦੇ ਕੰਮਾਂ ਵਿੱਚ ਆਪਣਾ ਡੂੰਘਾ ਵਿਸ਼ਵਾਸ਼ ਜਤਾਇਆ ਹੈ। ਰਾਜਨੀਤਿਕ ਸ਼ਬਦਾਂ ਵਿਚ, ਜਿਸ ਨੂੰ ਆਮ ਤੌਰ ‘ਤੇ ਸੱਤਾ ਵਿਰੋਧੀ ਫੈਕਟਰ ਕਿਹਾ ਜਾਂਦਾ ਹੈ, ਮੇਰਾ ਮੰਨਣਾ ਹੈ ਕਿ ਇਸ ਦੀ ਬਜਾਏ ਇਹ ਸੱਤਾ ਪੱਖੀ ਫੈਕਟਰ ਬਣ ਗਿਆ ਹੈ। ਲੋਕ ਸਰਕਾਰ ਦੁਆਰਾ ਕੀਤੇ ਕੰਮਾਂ ਤੋਂ ਬਹੁਤ ਖੁਸ਼ ਹਨ ਅਤੇ ਇਸ ਲਈ ਉਨ੍ਹਾਂ ਨੇ ਸਰਕਾਰ ਨੂੰ ਫਿਰ ਤੋਂ ਵੱਡਾ ਸਮਰਥਨ ਦਿੱਤਾ ਹੈ।
ਪਿਛਲੀਆਂ ਦਿਹਾਤੀ ਸਥਾਨਕ ਚੋਣਾਂ ਨਾਲ ਤੁਲਨਾ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਅਜਿਹੀਆਂ ਚੋਣਾਂ ਨੂੰ ਅਕਸਰ ਜਨਤਾ ਦੀ ਸੋਚ ਦੇ ਸ਼ੁਰੂਆਤੀ ਸੰਕੇਤ ਵਜੋਂ ਦੇਖਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਾਲ 2013 ਦੀਆਂ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 2012 ਦੀਆਂ ਵਿਧਾਨ ਸਭਾ ਚੋਣਾਂ ਤੋਂ ਇੱਕ ਸਾਲ ਬਾਅਦ ਹੀ ਹੋਈਆਂ ਸਨ ਭਾਵ ਇਹ ਚੋਣਾਂ ਸ਼੍ਰੋਮਣੀ ਅਕਾਲੀ ਦਲ ਦੇ ਚੰਗੇ ਦਿਨਾਂ ਦੇ ਸਮੇਂ ਦੌਰਾਨ ਹੀ ਹੋਈਆਂ। ਇਸੇ ਤਰ੍ਹਾਂ 2018 ਦੀਆਂ ਪੇਂਡੂ ਚੋਣਾਂ ਵੀ ਸਾਲ 2017 ਵਿੱਚ ਕਾਂਗਰਸ ਵੱਲੋਂ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਤੁਰੰਤ ਬਾਅਦ ਹੋਈਆਂ। ਉਨ੍ਹਾਂ ਕਿਹਾ ਕਿ ਪਰ ਮੌਜੂਦਾ ਪੇਂਡੂ ਚੋਣਾਂ ਉਦੋਂ ਹੋਈਆਂ ਹਨ ਜਦੋਂ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਮਹਿਜ਼ ਇੱਕ ਸਾਲ ਰਹਿੰਦਾ ਹੈ, ਜਿਸ ਨੂੰ ਮੁੱਖ ਰੱਖਥਦਿਆਂ ਇਹ ਨਤੀਜੇ ਸਪੱਸ਼ਟ ਤੌਰ ‘ਤੇ ਮੌਜੂਦਾ ਸਰਕਾਰ ਦੇ ਕੰਮਾਂ ਵਿੱਚ ਲੋਕਾਂ ਦੇ ਠੋਸ ਵਿਸ਼ਵਾਸ਼ ਅਤੇ ਸੰਤੁਸ਼ਟੀ ਨੂੰ ਦਰਸਾਉਂਦੇ ਹਨ।
ਪਿਛਲੀਆਂ ਸਰਕਾਰਾਂ ਨਾਲ ਕੀਤੀਆਂ ਜਾ ਰਹੀਆਂ ਤੁਲਨਾਵਾਂ ਦੇ ਜਵਾਬ ਵਿੱਚ ‘ਆਪ’ ਮੁਖੀ ਨੇ ਕਿਹਾ ਕਿ ਅਜਿਹੇ ਜੋੜ-ਤੋੜ ਪੂਰੀ ਤਰ੍ਹਾਂ ਗੁੰਮਰਾਹਕੁੰਨ ਹਨ। ਉਨ੍ਹਾਂ ਕਿਹਾ ਕਿ ਕੱਲ੍ਹ ਮੈਨੂੰ ਕੁਝ ਪੱਤਰਕਾਰਾਂ ਨੇ ਦੱਸਿਆ ਸੀ ਕਿ 2012 ਵਿੱਚ ਜਦੋਂ ਅਕਾਲੀ ਦਲ ਸੱਤਾ ਵਿੱਚ ਸੀ ਤਾਂ ਉਸ ਸਮੇਂ ਉਨ੍ਹਾਂ ਨੂੰ ਵੀ ਪੇਂਡੂ ਸਥਾਨਕ ਚੋਣਾਂ ਵਿੱਚ ਬਹੁਮਤ ਮਿਲਿਆ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਤੇ ਮਾਹੌਲ ਦੀ ਤੁਲਨਾ ਉਸ ਸਮੇਂ ਨਾਲ ਕਰਨੀ ਕਿਸੇ ਵੀ ਪੱਖ ਤੋਂ ਸਹੀ ਨਹੀਂ ਹੈ ਕਿਉਂ ਕਿ ਪਹਿਲੀ ਗੱਲ ਤਾਂ ਉਨ੍ਹਾਂ ਸਮਿਆਂ ਵਿੱਚ ਪਿਛਲੀਆਂ ਦੋਵੇਂ ਸਰਕਾਰਾਂ ਨੇ ਸਿਰਫ਼ ਇੱਕ ਸਾਲ ਹੀ ਪੂਰਾ ਕੀਤਾ ਸੀ, ਜਦੋਂ ਕਿ ਸਾਡੀ ਸਰਕਾਰ ਨੇ ਚਾਰ ਸਾਲ ਪੂਰੇ ਕੀਤੇ ਹਨ। ਦੂਜੀ ਗੱਲ ਇਹ ਕਿ ਅਸੀਂ ਸਾਰੇ ਜਾਣਦੇ ਹਾਂ ਕਿ 2013 ਅਤੇ 2018 ਦੀਆਂ ਪੇਂਡੂ ਚੋਣਾਂ ਪੂਰੀ ਤਰ੍ਹਾਂ ਜ਼ੋਰ-ਜ਼ਬਰਦਸਤੀ ਅਧੀਨ ਹੋਈਆਂ ਸਨ ਅਤੇ ਇਨ੍ਹਾਂ ਚੋਣਾਂ ਜਾਂ ਵੋਟਾਂ ਦੀ ਗਿਣਤੀ ਦੀ ਕੋਈ ਵੀਡੀਓਗ੍ਰਾਫੀ ਨਹੀਂ ਹੋਈ ਸੀ। ਇਸ ਲਈ ਜੋ ਸਭ ਹੋਇਆ ਉਹ ਧੱਕੇਸ਼ਾਹੀ ਅਤੇ ਜ਼ੋਰ-ਜ਼ਬਰਦਸਤੀ ਨਾਲ ਹੋਇਆ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਚੋਣਾਂ ਪੂਰੀ ਤਰ੍ਹਾਂ ਪਾਰਦਰਸ਼ੀ, ਆਜ਼ਾਦ ਅਤੇ ਨਿਰਪੱਖ ਢੰਗ ਨਾਲ ਕਰਵਾਈਆਂ ਗਈਆਂ ਹਨ, ਜਿਸ ਦੌਰਾਨ ਪੂਰੀ ਪੋਲਿੰਗ ਪ੍ਰਕਿਰਿਆ ਅਤੇ ਵੋਟਾਂ ਦੀ ਗਿਣਤੀ ਦੀ ਵੀਡੀਓਗ੍ਰਾਫੀ ਕੀਤੀ ਗਈ। ਉਨ੍ਹਾਂ ਕਿਹਾ ਕਿ ਮੈਂ ਇਹ ਦਿਖਾਉਣ ਲਈ ਤੁਹਾਡੇ ਸਾਹਮਣੇ ਠੋਸ ਸਬੂਤ ਰੱਖ ਰਿਹਾ ਹਾਂ ਕਿ ਇਹ ਚੋਣਾਂ ਕਿੰਨੀਆਂ ਨਿਰਪੱਖ ਤੇ ਪਾਰਦਰਸ਼ੀ ਸਨ।
ਵਿਸਤ੍ਰਿਤ ਅੰਕੜਿਆਂ ਦਾ ਹਵਾਲਾ ਦਿੰਦਿਆਂ ‘ਆਪ’ ਮੁਖੀ ਨੇ ਕਿਹਾ ਕਿ ਪੰਜਾਬ ਭਰ ‘ਚ 580 ਸੀਟਾਂ ਅਜਿਹੀਆਂ ਹਨ ਜੋ 100 ਤੋਂ ਘੱਟ ਵੋਟਾਂ ਦੇ ਫਰਕ ਨਾਲ ਜਿੱਤੀਆਂ ਗਈਆਂ ਹਨ, ਅਤੇ ਇਨ੍ਹਾਂ 580 ਸੀਟਾਂ ‘ਚੋਂ ‘ਆਪ’ ਨੇ 100 ਤੋਂ ਘੱਟ ਵੋਟਾਂ ਦੇ ਫਰਕ ਨਾਲ 261 ਸੀਟਾਂ ਜਿੱਤੀਆਂ ਹਨ, ਜਦਕਿ ਵਿਰੋਧੀ ਧਿਰ ਨੇ 319 ਸੀਟਾਂ ਜਿੱਤੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਜਾਂ ਦਬਾਅ ਬਣਾਉਣ ਦੀ ਰਣਨੀਤੀ ਦੀ ਕੋਈ ਗੱਲ ਹੁੰਦੀ ਤਾਂ ਸਿਰਫ਼ ਡੀਸੀ ਜਾਂ ਐਸਡੀਐਮ ਨੂੰ ਇੱਕ ਫੋਨ ਕਾਲ ਕਰਨ ਨਾਲ ਵਿਰੋਧੀ ਧਿਰ ਦੁਆਰਾ ਜਿੱਤੀਆਂ ਗਈਆਂ 319 ਸੀਟਾਂ ਆਸਾਨੀ ਨਾਲ ਸਾਡੇ ਹੱਕ ਵਿੱਚ ਜਾ ਸਕਦੀਆਂ ਸਨ, ਪਰ ਅਸੀਂ ਅਜਿਹਾ ਨਹੀਂ ਕੀਤਾ, ਕਿਉਂਕਿ ਅਸੀਂ ਲੋਕਾਂ ਦੀ ਸੱਚੀ ਭਾਵਨਾ ਤੇ ਸੋਚ ਦੇਖਣਾ ਚਾਹੁੰਦੇ ਸੀ।
ਅਰਵਿੰਦ ਕੇਜਰੀਵਾਲ ਨੇ ਉਦਾਹਰਣਾਂ ਦਿੰਦੇ ਹੋਏ ਕਿਹਾ, “ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ, ਸੰਗਰੂਰ ਜ਼ਿਲ੍ਹੇ ਦੇ, ਫੱਗਵਾਲਾ ਜ਼ੋਨ ਤੋਂ ਕਾਂਗਰਸ ਦੀ ਮਹਿਜ਼ 5 ਵੋਟਾਂ ਨਾਲ ਜਿੱਤੀ ਹੋਈ ਹੈ। ਸ੍ਰੀ ਮੁਕਤਸਰ ਸਾਹਿਬ ਵਿੱਚ, ਕੋਟ ਭਾਈ ਜ਼ੋਨ ਤੋਂ ਕਾਂਗਰਸ ਸਿਰਫ 41 ਵੋਟਾਂ ਨਾਲ ਜਿੱਤੀ । ਅਜਿਹੀਆਂ ਬਹੁਤ ਸਾਰੀਆਂ ਉਦਾਹਰਣਾਂ ਹਨ। ਬਲਾਕ ਸੰਮਤੀਆਂ ਵਿੱਚ, ਫਤਿਹਗੜ੍ਹ ਸਾਹਿਬ ਦੇ ਲਖਨਪੁਰ ਵਾਰਡ ਵਿੱਚ, ਕਾਂਗਰਸ ਨੇ 3 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ। ਜਲੰਧਰ ਦੇ ਗਿੱਲ ਵਿੱਚ, ਕਾਂਗਰਸ ਨੇ 3 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ। ਲੁਧਿਆਣਾ ਦੇ ਬਾਜਰਾ ਵਿੱਚ, ਕਾਂਗਰਸ ਨੇ 3 ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ। ਗੁਰਦਾਸਪੁਰ ਦੇ ਚੱਗੂਵਾਲਾ ਵਿੱਚ, ਕਾਂਗਰਸ 4 ਵੋਟਾਂ ਨਾਲ ਜਿੱਤੀ । ਹੁਸ਼ਿਆਰਪੁਰ ਦੇ ਘੋੜੇਵਾਹਾ (ਟਾਂਡਾ) ਵਿੱਚ, ਕਾਂਗਰਸ ਨੇ 4 ਵੋਟਾਂ ਨਾਲ ਜਿੱਤ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਜਦੋਂ ਇੱਕ, ਦੋ, ਤਿੰਨ ਜਾਂ ਚਾਰ ਵੋਟਾਂ ਦੇ ਫਰਕ ਨਾਲ ਸੀਟਾਂ ਜਿੱਤੀਆਂ ਜਾ ਰਹੀਆਂ ਹਨ ਤਾਂ ਕੀ ਇਸ ਤੋਂ ਵੱਡਾ ਕੋਈ ਸਬੂਤ ਹੋ ਸਕਦਾ ਹੈ ਕਿ ਚੋਣ ਅਮਲ ਪੂਰੀ ਤਰ੍ਹਾਂ ਪਾਰਦਰਸ਼ੀ, ਸੁਤੰਤਰ ਅਤੇ ਨਿਰਪੱਖ ਸੀ।
‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇੰਨੇ ਨੇੜਲੇ ਨਤੀਜੇ ਸਪੱਸ਼ਟ ਤੌਰ ’ਤੇ ਦਰਸਾਉਂਦੇ ਹਨ ਕਿ ਸਰਕਾਰ ਦਾ ਚੋਣ ਪ੍ਰਕਿਰਿਆ ਵਿੱਚ ਕੋਈ ਦਖ਼ਲ ਨਹੀਂ ਸੀ। ਉਨ੍ਹਾਂ ਕਿਹਾ ,‘‘ਕਿਸੇ ਸੱਤਾਧਾਰੀ ਪਾਰਟੀ ਵੱਲੋਂ ਜੇਕਰ ਚੋਣ ਅਮਲ ਵਿੱਚ ਕੋਈ ਦਖਲਅੰਦਾਜ਼ੀ ਕੀਤੀ ਜਾਵੇ ਤਾਂ ਇੱਕ, ਚਾਰ ਜਾਂ ਪੰਜ ਵੋਟਾਂ ਨਾਲ ਤੈਅ ਸੀਟ ਨੂੰ ਬਦਲਣਾ ਕੋਈ ਵੱਡੀ ਗੱਲ ਨਹੀਂ ਹੁੰਦੀ। ਸੋ, ਇਸ ਤੋਂ ਸਪੱਸ਼ਟ ਹੋ ਜਾਂਦਾ ਹੈ ਕਿ ਲੋਕਾਂ ਨੇ ਮੌਜੂਦਾ ਸਰਕਾਰ ਦੇ ਕੰਮ ਦਾ ਸੱਚਮੁੱਚ ਸਮਰਥਨ ਕੀਤਾ ਹੈ।’’
ਪੇਂਡੂ ਵੋਟਰ ਸਰਕਾਰ ਤੋਂ ਖੁਸ਼ ਕਿਉਂ ਹਨ, ਬਾਰੇ ਦੱਸਦੇ ਹੋਏ, ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਭ ਤੋਂ ਅਹਿਮ ਪਹਿਲ ਨਸ਼ਿਆਂ ਵਿਰੁੱਧ ਮੁਹਿੰਮ ਰਹੀ ਹੈ। ਉਨ੍ਹਾਂ ਕਿਹਾ, ‘‘ਸਭ ਤੋਂ ਵੱਡਾ ਕਾਰਜ ‘ਯੁੱਧ ਨਸ਼ਿਆ ਵਿਰੁੱਧ’ ਹੈ। ਪਹਿਲੀ ਵਾਰ, ਪੰਜਾਬ ਦੇ ਲੋਕਾਂ ਨੇ ਅਸਲ ਕਾਰਵਾਈ ਦੇਖੀ ਹੈ। ਪਿਛਲੀਆਂ ਸਰਕਾਰਾਂ ਨੇ ਪੰਜਾਬ ਨੂੰ ਨਸ਼ਿਆਂ ਵਿੱਚ ਧੱਕ ਦਿੱਤਾ ਸੀ। ਇੱਕ ਪਾਰਟੀ ਦੇ ਮੰਤਰੀ ਆਪਣੀਆਂ ਸਰਕਾਰੀ ਗੱਡੀਆਂ ਤੋਂ ਨਸ਼ਿਆਂ ਦਾ ਕਾਲਾ ਕਾਰੋਬਾਰ ਚਲਾਉਂਦੇ ਰਹੇ । ਦੂਜੀ ਪਾਰਟੀ ਦੇ ਨੇਤਾ ਨੇ ਸ੍ਰੀ ਗੁਟਕਾ ਸਾਹਿਬ ’ਤੇ ਹੱਥ ਰੱਖ ਕੇ ਸਹੁੰ ਚੁੱਕੀ, ਪਰ ਕੁਝ ਨਹੀਂ ਕੀਤਾ। ਪੰਜ ਸਾਲਾਂ ਤੱਕ, ਧੜੱਲੇ ਨਾਲ ਨਸ਼ੇ ਵਿਕਦੇ ਰਹੇ। ਸਾਡੀ ਸਰਕਾਰ ਦੌਰਾਨ ਲੋਕਾਂ ਨੇ ਪਹਿਲੀ ਵਾਰ, ਨਸ਼ਾ ਤਸਕਰਾਂ ਦੇ ਘਰਾਂ ’ਤੇ ਬੁਲਡੋਜ਼ਰ ਚਲਦੇ ਵੇਖੇ ਅਤੇ ਹੁਣ ਤੱਕ 25,000 ਤੋਂ ਵੱਧ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ,।’’
ਉਨ੍ਹਾਂ ਕਿਹਾ ਕਿ ਕਿਸਾਨਾਂ ਨੇ ਵੀ ਇਤਿਹਾਸਕ ਬਦਲਾਅ ਦੇਖੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ,“70 ਤੋਂ 75 ਸਾਲਾਂ ਵਿੱਚ ਪਹਿਲੀ ਵਾਰ, ਨਹਿਰੀ ਪਾਣੀ ਪਿੰਡਾਂ ਦੇ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਿਆ ਹੈ। ਲੋਕ ਦੱਸਦੇ ਸਨ ਕਿ ਉਹ ਪਾਣੀ ਲਈ ਤਰਸ ਰਹੇ ਸਨ। ਹੁਣ ਆਣ ਕੇ ਪਾਣੀ ਨੇ ਸਾਡੇ ਖੇਤਾਂ ਦੀਆਂ ਵੱਟਾਂ ਛੋਹੀਆਂ ਹਨ । ਪਹਿਲਾਂ, ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ, ਕਿਸਾਨਾਂ ਨੂੰ ਆਪਣੇ ਟਿਊਬਵੈੱਲ ਚਲਾਉਣ ਲਈ ਸਵੇਰੇ 3 ਵਜੇ ਉੱਠਣਾ ਪੈਂਦਾ ਸੀ ਕਿਉਂਕਿ ਬਿਜਲੀ ਵੇਲ-ਕੁਵੇਲੇ ਕੁਝ ਘੰਟਿਆਂ ਵਾਸਤੇ ਹੀ ਆਉਂਦੀ ਸੀ। ਸਾਡੀ ਸਰਕਾਰ ਵਿੱਚ ਕਿਸਾਨਾਂ ਨੂੰ ਦਿਨ ਵਿੱਚ ਲਗਾਤਾਰ 8 ਘੰਟੇ ਬਿਜਲੀ ਮਿਲਦੀ ਹੈ। ਉਨ੍ਹਾਂ ਨੂੰ ਰਾਤ ਨੂੰ ਜਾਗਣ ਦੀ ਲੋੜ ਨਹੀਂ ਪੈਂਦੀ, ਅਤੇ ਹੁਣ ਲੋਕ ਬਹੁਤ ਖੁਸ਼ ਹਨ ।”
ਆਪ ਸੁਪਰੀਮੋ ਨੇ ਅੱਗੇ ਕਿਹਾ ਕਿ ਮੁਫ਼ਤ ਬਿਜਲੀ ਨੇ ਵੀ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਅੱਜ ਪੰਜਾਬ ਦੇ 90 ਫੀਸਦੀ ਤੋਂ ਵੱਧ ਲੋਕਾਂ ਨੂੰ ਘਰ ਵਿੱਚ ਮੁਫ਼ਤ ਬਿਜਲੀ ਮਿਲਦੀ ਹੈ। ਇਸ ਨਾਲ ਲੋਕਾਂ ਨੂੰ ਬਹੁਤ ਰਾਹਤ ਮਿਲੀ ਹੈ।
ਬੁਨਿਆਦੀ ਢਾਂਚੇ ਦੇ ਵਿਕਾਸ ਬਾਰੇ ਦੱਸਦੇ ਹੋਏ, ਅਰਵਿੰਦ ਕੇਜਰੀਵਾਲ ਨੇ ਕਿਹਾ, “ਪੂਰੇ ਪੰਜਾਬ ਵਿੱਚ, 43,000 ਕਿਲੋਮੀਟਰ ਸੜਕਾਂ ਬਣਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚੋਂ 19,000 ਕਿਲੋਮੀਟਰ ਪੇਂਡੂ ਸੜਕਾਂ ਹਨ। ਗੁਣਵੱਤਾ ਦੇ ਲਿਹਾਜ਼ ਤੋਂ ਇਹ ਸੜਕਾਂ ਮਜਬੂਤ ਤੇ ਭਰੋਸੇਯੋਗ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਹੈ ਜਦੋਂ ਸੜਕਾਂ ਦੇ ਨਿਰਮਾਣ ਵਿੱਚ ਪੰਜ ਸਾਲਾਂ ਦੀ ਗਰੰਟੀ ਦੀ ਮੱਦ ਸ਼ਾਮਲ ਕੀਤੀ ਗਈ ਹੈ, ਜੋ ਕਿ ਪਹਿਲਾਂ ਕਦੇ ਨਹੀਂ ਕੀਤੀ ਗਈ ਸੀ। ਲੋਕ ਇਨ੍ਹਾਂ ਸੜਕਾਂ ਤੋਂ ਬਹੁਤ ਖੁਸ਼ ਹਨ,”।
ਰੁਜ਼ਗਾਰ ਬਾਰੇ ਬੋਲਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ, “ਪਿੰਡਾਂ ਦੇ 58,000 ਬੱਚਿਆਂ, ਗਰੀਬ ਪਰਿਵਾਰਾਂ, ਮਜ਼ਦੂਰਾਂ ਅਤੇ ਕਿਸਾਨਾਂ ਦੇ ਬੱਚਿਆਂ ਨੂੰ ਸਰਕਾਰੀ ਨੌਕਰੀਆਂ ਮਿਲੀਆਂ ਹਨ। ਇਸ ਸਰਕਾਰ ਤੋਂ ਪਹਿਲਾਂ ਕੋਈ ਵੀ ਰਿਸ਼ਵਤ ਜਾਂ ਸਿਫਾਰਸ਼ਾਂ ਤੋਂ ਬਿਨਾਂ ਪੰਜਾਬ ਵਿੱਚ ਸਰਕਾਰੀ ਨੌਕਰੀ ਪ੍ਰਾਪਤ ਕਰਨ ਦੀ ਕਲਪਨਾ ਵੀ ਨਹੀਂ ਸੀ ਕਰ ਸਕਦਾ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿੱਜੀ ਤੌਰ ’ਤੇ ਨਿਯੁਕਤੀ ਸਰਟੀਫਿਕੇਟ ਵੰਡੇ। ਇਸ ਵਿੱਚ ਕੋਈ ਸਿਫਾਰਸ਼ ਜਾਂ ਪੈਸਾ ਨਹੀਂ ਚੱਲਿਆ।”
ਕੇਜਰੀਵਾਲ ਨੇ ਕਿਹਾ ਕਿ ਸਿੱਖਿਆ ਅਤੇ ਸਿਹਤ ਸੰਭਾਲ ਵਿੱਚ ਵੀ ਵੱਡੇ ਬਦਲਾਅ ਆਏ ਹਨ। ਆਪ ਸੁਪਰੀਮੋ ਨੇ ਕਿਹਾ ,‘‘ਸਕੂਲਾਂ ਵਿੱਚ ਬਹੁਤ ਸੁਧਾਰ ਹੋਇਆ ਹੈ। ਪੰਜਾਬ ਭਰ ਵਿੱਚ ਲਗਭਗ 1,000 ਮੁਹੱਲਾ ਕਲੀਨਿਕ ਕੰਮ ਕਰ ਰਹੇ ਹਨ। ਲੋਕ ਉਨ੍ਹਾਂ ਤੋਂ ਬਹੁਤ ਖੁਸ਼ ਹਨ। ਮੁੱਖ ਮੰਤਰੀ ਦਫ਼ਤਰ ਨੂੰ ਲਗਾਤਾਰ ਫੀਡਬੈਕ ਮਿਲ ਰਿਹਾ ਹੈ। ਜੇਕਰ ਕਿਸੇ ਮੁਹੱਲਾ ਕਲੀਨਿਕ ਵਿੱਚ ਦਵਾਈਆਂ ਦੀ ਘਾਟ ਜਾਂ ਕੋਈ ਸਮੱਸਿਆ ਹੈ ਤਾਂ 24 ਘੰਟਿਆਂ ਦੇ ਅੰਦਰ ਕਾਰਵਾਈ ਕੀਤੀ ਜਾਂਦੀ ਹੈ। ਸਰਕਾਰੀ ਹਸਪਤਾਲਾਂ ਦੇ ਇਲਾਜ ਵਿੱਚ ਵੀ ਕਾਫ਼ੀ ਸੁਧਾਰ ਹੋਇਆ ਹੈ ’’ ।
ਉਨ੍ਹਾਂ ਐਲਾਨ ਕੀਤਾ ਕਿ ਇਸ ਤੋਂ ਇਲਾਵਾ ਸਿਹਤ ਸੰਭਾਲ ਸਹਾਇਤਾ ਵਿੱਚ ਸੁਧਾਰ ਜਾਰੀ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ, ‘‘ਅਗਲੇ ਮਹੀਨੇ ਤੋਂ, ਪ੍ਰਤੀ ਪਰਿਵਾਰ 1 ਲੱਖ ਦਾ ਸਿਹਤ ਬੀਮਾ ਪ੍ਰਦਾਨ ਕੀਤਾ ਜਾਵੇਗਾ। ਜਨਵਰੀ ਵਿੱਚ ਬੀਮਾ ਕਾਰਡ ਜਾਰੀ ਹੋਣੇ ਸ਼ੁਰੂ ਹੋ ਜਾਣਗੇ। ਸਰਕਾਰ ਨੇ ਹੋਰ ਵੀ ਬਹੁਤ ਸਾਰੇ ਕੰਮ ਕੀਤੇ ਹਨ ਅਤੇ ਇਨ੍ਹਾਂ ਚੋਣਾਂ ਦੇ ਨਤੀਜੇ ਸਪੱਸ਼ਟ ਤੌਰ ’ਤੇ ਦਰਸਾਉਂਦੇ ਹਨ ਕਿ ਪੇਂਡੂ ਪੰਜਾਬ ਦੇ ਲੋਕਾਂ ਨੇ ਇਸ ਕੰਮ ਦਾ ਪੂਰੇ ਦਿਲ ਨਾਲ ਸਮਰਥਨ ਕੀਤਾ ਹੈ।’’
ਅਗਲੇ ਪੰਜ ਦਿਨਾਂ ਲਈ ਸੰਘਣੀ ਧੁੰਦ ਦਾ ਅਲਰਟ; ਧੁੰਦ ਕਾਰਨ ਵਾਹਨ ਸੜਕਾਂ ‘ਤੇ ਰੇਂਗ-ਰੇਂਗ ਕੇ ਚੱਲ ਰਹੇ
written by live24punjabi
ਉੱਤਰ ਭਾਰਤ ਵਿੱਚ ਭਾਰੀ ਠੰਢ ਅਤੇ ਸੰਘਣੀ ਧੁੰਦ ਦਾ ਦੌਰ ਜਾਰੀ ਹੈ। ਅਗਲੇ 48 ਘੰਟਿਆਂ ਵਿੱਚ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ ਠੰਢ ਹੋਰ ਵਧਣ ਦੀ ਸੰਭਾਵਨਾ ਹੈ ਕਿਉਂਕਿ ਪਹਾੜੀ ਇਲਾਕਿਆਂ ਤੋਂ ਆਉਣ ਵਾਲੀਆਂ ਠੰਢੀਆਂ ਹਵਾਵਾਂ ਸਰਗਰਮ ਰਹਿਣਗੀਆਂ। ਮੌਸਮ ਵਿਭਾਗ ਅਤੇ ਵੱਖ-ਵੱਖ ਖੇਤਰੀ ਕੇਂਦਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ ਸੀਤ ਲਹਿਰ ਰਹੇਗੀ ਅਤੇ ਪਹਾੜਾਂ ਵਿੱਚ ਬਰਫ਼ਬਾਰੀ ਅਤੇ ਮੈਦਾਨੀ ਇਲਾਕਿਆਂ ਵਿੱਚ ਠੰਢੀਆਂ ਹਵਾਵਾਂ ਕਾਰਨ ਆਮ ਜਨਜੀਵਨ ਪ੍ਰਭਾਵਿਤ ਹੋਇਆ ਹੈ।
ਪੰਜਾਬ, ਹਰਿਆਣਾ ਅਤੇ ਦਿੱਲੀ ਤੱਕ ਉੱਤਰੀ ਭਾਰਤੀ ਰਾਜਾਂ ਵਿੱਚ ਸੰਘਣੀ ਧੁੰਦ ਛਾਈ ਰਹੀ। ਧੁੰਦ ਇੰਨੀ ਸੰਘਣੀ ਹੈ ਕਿ ਦ੍ਰਿਸ਼ਟੀ 5 ਮੀਟਰ ਦੀ ਦੂਰੀ ਤੱਕ ਸੀਮਤ ਹੈ। ਮੌਸਮ ਵਿਭਾਗ ਨੇ ਪਹਿਲਾਂ ਹੀ ਇਨ੍ਹਾਂ ਉੱਤਰੀ ਭਾਰਤੀ ਰਾਜਾਂ ਵਿੱਚ ਸੰਘਣੀ ਅਤੇ ਬਹੁਤ ਸੰਘਣੀ ਧੁੰਦ ਦੀ ਚਿਤਾਵਨੀ ਦਿੱਤੀ ਸੀ। ਸੰਘਣੀ ਧੁੰਦ ਕਾਰਨ ਵਾਹਨ ਸੜਕਾਂ ‘ਤੇ ਰੇਂਗਦੇ ਦਿਖਾਈ ਦਿੱਤੇ।
18 ਦਸੰਬਰ ਦੀ ਰਾਤ ਤੋਂ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ, ਅੰਮ੍ਰਿਤਸਰ ਅਤੇ ਪਠਾਨਕੋਟ ਦੇ ਆਲੇ-ਦੁਆਲੇ ਹਲਕੀ ਬੂੰਦਾ-ਬਾਂਦੀ ਹੋ ਸਕਦੀ ਹੈ, ਜਿਸ ਨਾਲ ਠੰਢ ਹੋਰ ਵਧੇਗੀ। ਲਗਾਤਾਰ ਡਿੱਗ ਰਹੇ ਤਾਪਮਾਨ ਦੇ ਕਾਰਨ, ਦਿਲ ਅਤੇ ਸਾਹ ਦੇ ਮਰੀਜ਼ਾਂ ਨੂੰ ਸਵੇਰ ਦੀ ਸੈਰ ਤੋਂ ਬਚਣ ਦੀ ਸਲਾਹ ਦਿੱਤੀ ਗਈ ਹੈ। ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਆਪਣੀਆਂ ਫਸਲਾਂ ਨੂੰ ਠੰਡ ਤੋਂ ਬਚਾਉਣ ਲਈ ਹਲਕੀ ਸਿੰਚਾਈ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਗਈ ਹੈ।
ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਚੋਣਾਂ ਲਈ ਵੋਟਿੰਗ ਸਮਾਪਤ, 17 ਦਸੰਬਰ ਨੂੰ ਐਲਾਨੇ ਜਾਣਗੇ ਨਤੀਜੇ
written by live24punjabi
ਪੰਜਾਬ ਵਿੱਚ ਐਤਵਾਰ ਨੂੰ ਜਿਲ੍ਹਾਂ ਪਰੀਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਲਈ ਪੇਪਰ ਬੈਲਟ ਦੀ ਵਰਤੋਂ ਨਾਲ ਵੋਟਾਂ ਪਾਈਆ ਗਈਆ। ਸੂਬੇ ਭਰ ਵਿੱਚ 347 ਜ਼ਿਲ੍ਹਾ ਪ੍ਰੀਸ਼ਦਾਂ ਅਤੇ 2,838 ਬਲਾਕ ਸੰਮਤੀ ਲਈ ਉਮੀਦਵਾਰ ਚੁਣੇ ਜਾਣਗੇ। ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਕੁੱਲ 9,775 ਉਮੀਦਵਾਰ ਚੋਣ ਲੜ ਰਹੇ ਹਨ। ਚੋਣਾਂ ਲਈ ਲਗਭਗ 90,000 ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਇਸ ਦੌਰਾਨ 48 ਫੀਸਦੀ ਪੋਲਿਗ ਦਰਜ ਕੀਤੀ ਗਈ
ਦੱਸ ਦੇਈਏ ਕਿ ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ ਸੀ ਤੇ ਸ਼ਾਮ 4 ਵਜੇ ਤੱਕ ਜਾਰੀ ਰਹੀ। ਜੋ ਕਿ ਹੁਣ ਸਮਾਪਤ ਹੋ ਗਈ ਹੈ| ਵੋਟਿੰਗ ਈਵੀਐਮ ਮਸ਼ੀਨਾਂ ਦੀ ਬਜਾਏ ਬੈਲਟ ਪੇਪਰਾਂ ਦੀ ਵਰਤੋਂ ਕਰਕੇ ਕੀਤੀ ਗਈ। ਉਥੇ ਹੀ ਦੱਸ ਦੇਈਏ ਕਿ ਚੋਣ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਵਿਖੇ ਵੋਟ ਪਾਉਣ ਦੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਆਸ ਪ੍ਰਗਟਾਈ ਕਿ ਨਵੇਂ ਚੁਣੇ ਗਏ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀਆਂ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣਗੀਆਂ।
ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਚੋਣਾਂ ਪੇਂਡੂ ਖੇਤਰਾਂ ਦੇ ਸਮੁੱਚੇ ਵਿਕਾਸ ਲਈ ਅਹਿਮ ਹਨ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਦੀ ਨੀਂਹ ਵਜੋਂ ਕੰਮ ਕਰਦੀਆਂ ਹਨ ਕਿਉਂਕਿ ਇਸ ਨਾਲ ਲੋਕ ਜ਼ਮੀਨੀ ਪੱਧਰ ‘ਤੇ ਆਪਣਾ ਕੰਮ ਕਰਨ ਦੇ ਯੋਗ ਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਚੋਣਾਂ ਜਨਤਾ ਦੀ ਸੇਵਾ ਕਰਨ ਦੀ ਇੱਛੁਕ ਨੌਜਵਾਨ ਸਿਆਸਤਦਾਨਾਂ ਲਈ ਇੱਕ ਲਾਂਚਪੈਡ ਵਜੋਂ ਕੰਮ ਕਰਦੀਆਂ ਹਨ।
ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਵੋਟ ਪਾਉਣ ਅਤੇ ਸੂਬੇ ਦੇ ਵਿਕਾਸ ਅਤੇ ਤਰੱਕੀ ਵਿੱਚ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਇਹ ਅਧਿਕਾਰ ਸਾਡੇ ਦਾਦੇ-ਪੜਦਾਦਿਆਂ ਵੱਲੋਂ ਬਹੁਤ ਸੰਘਰਸ਼ ਤੋਂ ਬਾਅਦ ਪ੍ਰਾਪਤ ਕੀਤਾ ਗਿਆ ਹੈ ਅਤੇ ਇਸਦੀ ਵਰਤੋਂ ਵੱਡੇ ਜਨਤਕ ਹਿੱਤਾਂ ਲਈ ਪੂਰੀ ਸਾਵਧਾਨੀ ਅਤੇ ਸੋਚ ਸਮਝ ਕੇ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਹੀ ਉਮੀਦਵਾਰਾਂ ਨੂੰ ਚੁਣਨ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਜੋ ਜਨਤਕ ਖੇਤਰਾਂ ਵਿੱਚ ਉਨ੍ਹਾਂ ਦੀ ਆਵਾਜ਼ ਬਣ ਸਕਣ।
ਪੰਚਾਇਤ ਸੰਮਤੀ ਚੋਣਾਂ ਵਿੱਚ ਆਪ ਦੇ 340 ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਗਏ : CM ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਚਾਇਤ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ 340 ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਗਏ ਹਨ। ਇਸ ਤੋਂ ਇਲਾਵਾ, ਤਿੰਨ ਕਾਂਗਰਸੀ ਉਮੀਦਵਾਰ ਅਤੇ ਅੱਠ ਆਜ਼ਾਦ ਉਮੀਦਵਾਰ ਵੀ ਬਿਨਾਂ ਮੁਕਾਬਲਾ ਜਿੱਤੇ ਹਨ। ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ ਦੇ ਇਲਜ਼ਾਮਾਂ ਨੂੰ ਸਪੱਸ਼ਟ ਤੌਰ ਤੇ ਰੱਦ ਕਰ ਦਿੱਤਾ ਕਿ ਨਾਮਜ਼ਦਗੀਆਂ ਦਾਖਲ ਨਹੀਂ ਹੋਣ ਦਿੱਤੀਆਂ ਗਈਆਂ ਜਾਂ ਰੱਦ ਕੀਤੀਆਂ ਜਾ ਰਹੀਆਂ ਹਨ।
ਅੰਮ੍ਰਿਤਸਰ ’ਚ ਚਾਰ ਕਿੱਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਤੇ ਪਿਸਤੌਲ ਸਮੇਤ ਚਾਰ ਮੁਲਜ਼ਮ ਗ੍ਰਿਫ਼ਤਾਰ
written by live24punjabi
ਅੰਮ੍ਰਿਤਸਰ : ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਵਿਦੇਸ਼ ਆਧਾਰਤ ਤਸਕਰਾਂ ਨਾਲ ਜੁੜੇ ਡਰੱਗ ਸਪਲਾਈ ਮਾਡਿਊਲ ਦੇ ਚਾਰ ਕਾਰਕੁਨਾਂ ਨੂੰ 4 ਕਿਲੋ ਹੈਰੋਇਨ, 3.90 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ .32 ਬੋਰ ਪਿਸਤੌਲ, ਮੈਗਜ਼ੀਨ ਤੇ ਪੰਜ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰ ਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਯੁਵਰਾਜ ਸਿੰਘ ਵਾਸੀ ਰੋੜੀਵਾਲ, ਅੰਮ੍ਰਿਤਸਰ; ਵਰਿੰਦਰ ਸਿੰਘ ਵਾਸੀ ਧੌਲ ਕਲਾਂ, ਅੰਮ੍ਰਿਤਸਰ; ਜਗਰੂਪ ਸਿੰਘ ਵਾਸੀ ਸੰਗਨਾ, ਅੰਮ੍ਰਿਤਸਰ ਅਤੇ ਜੁਗਰਾਜ ਸਿੰਘ ਵਾਸੀ ਸਰਕਾਰੀਆ ਐਨਕਲੇਵ, ਅੰਮ੍ਰਿਤਸਰ ਵਜੋਂ ਹੋਈ ਹੈ। ਪੁਲਿਸ ਟੀਮ ਨੇ ਉਨ੍ਹਾਂ ਦਾ ਕਾਲੇ ਰੰਗ ਦਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ-02-ਈਈ-0627) ਅਤੇ ਚਿੱਟੇ ਰੰਗ ਦੀ ਹੌਂਡਾ ਐਕਟਿਵਾ (ਪੀਬੀ-02-ਈਐਕਸ-2265) ਜਿਸਦੀ ਵਰਤੋਂ ਉਹ ਖੇਪ ਡਿਲੀਵਰ ਕਰਨ ਲਈ ਕਰ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੂੰ ਭਰੋਸੇਯੋਗ ਜਾਣਕਾਰੀ ਮਿਲੀ ਸੀ ਕਿ ਵਿਦੇਸ਼ੀ ਹੈਂਡਲਰ ਲਖਵਿੰਦਰ ਸਿੰਘ ਉਰਫ਼ ਬਾਬਾ ਲੱਖਾ ਦੇ ਸਾਥੀਆਂ ਯੁਵਰਾਜ ਅਤੇ ਵਰਿੰਦਰ ਨੇ ਅਜਨਾਲਾ ਸੈਕਟਰ ਤੋਂ ਹੈਰੋਇਨ ਦੀ ਇਕ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਸੰਭਾਵਿਤ ਤੌਰ ‘ਤੇ ਇਸ ਖੇਪ ਨੂੰ ਅੰਮ੍ਰਿਤਸਰ ਦੇ ਗੁਰਦੁਆਰਾ ਮੋਰਚਾ ਸਾਹਿਬ ਨੇੜੇ ਸ਼ੱਕੀ ਜਗਰੂਪ ਸਿੰਘ ਨੂੰ ਡਿਲੀਵਰ ਕਰਨਗੇ।
ਉਨ੍ਹਾਂ ਦੱਸਿਆ ਕਿ ਇਸ ਜਾਣਕਾਰੀ ‘ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਜਾਲ ਵਿਛਾਇਆ ਅਤੇ ਤਿੰਨਾਂ ਮੁਲਜ਼ਮਾਂ ਨੂੰ ਨਸ਼ੀਲੇ ਪਦਾਰਥਾਂ ਦੀ ਖੇਪ ਅਤੇ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਜਗਰੂਪ ਸਿੰਘ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਉਹ ਦਇਆ ਸਿੰਘ ਉਰਫ਼ ਪ੍ਰੀਤ ਸੇਖੋਂ, ਜੋ ਇਸ ਸਮੇਂ ਸ੍ਰੀ ਮੁਕਤਸਰ ਸਾਹਿਬ ਦੀ ਕੇਂਦਰੀ ਜੇਲ੍ਹ ਵਿਚ ਬੰਦ ਹੈ, ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ ਅਤੇ ਪ੍ਰੀਤ ਸੇਖੋਂ ਨੇ ਉਸ ਨੂੰ ਗੁਰਦੁਆਰਾ ਮੋਰਚਾ ਸਾਹਿਬ ਦੇ ਨੇੜਿਓਂ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਦੇ ਨਿਰਦੇਸ਼ ਦਿੱਤੇ ਸਨ।
Acting swiftly on forward–backward linkages, Counter Intelligence #Amritsar busts a drug supply module linked to #foreign-based smuggles. Apprehends three operatives and recovers 4 Kg Heroin, 1 pistol with magazine, 5 live cartridges, and ₹3.90 lakh drug money.
— DGP Punjab Police (@DGPPunjabPolice) December 14, 2025
Preliminary… pic.twitter.com/DsHKnTgVyu
ਮੁੱਖ ਮੰਤਰੀ ਮਾਨ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂਕੇ ਨਾਲ ਰਣਨੀਤਕ ਗਠਜੋੜ ਦੀ ਵਕਾਲਤ
written by Live 24 Punjabi
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਨਿਵੇਸ਼ ਅਤੇ ਨਿਰਮਾਣ ਦੇ ਕੇਂਦਰ ਵਜੋਂ ਵਿਕਸਤ ਕਰਨ ਲਈ ਅੱਜ ਪੰਜਾਬ ਅਤੇ ਬਰਤਾਨੀਆ (ਯੂ.ਕੇ.) ਦਰਮਿਆਨ ਰਣਨੀਤਕ ਗੱਠਜੋੜ ਦੀ ਵਕਾਲਤ ਕੀਤੀ। ਚੰਡੀਗੜ੍ਹ ਵਿਖੇ ਯੂ.ਕੇ. ਹਾਈ ਕਮਿਸ਼ਨ ਦੇ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੈਰੀਗਲੀਓ ਦੀ ਅਗਵਾਈ ਹੇਠ ਉੱਚ ਪੱਧਰੀ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਵਪਾਰਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਇਸ ਦੌਰਾਨ ਦੋਵਾਂ ਧਿਰਾਂ ਨੇ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਦ੍ਰਿੜ੍ਹ ਵਚਨਬੱਧਤਾ ਪ੍ਰਗਟਾਈ। ਭਗਵੰਤ ਸਿੰਘ ਮਾਨ ਨੇ ਮੋਹਾਲੀ ਨੂੰ ਵਿਸ਼ਵ ਪੱਧਰ ‘ਤੇ ਬਿਹਤਰ ਢੰਗ ਨਾਲ ਸੰਗਠਿਤ ਸ਼ਹਿਰਾਂ ਵਿੱਚੋਂ ਇੱਕ ਦੱਸਿਆ ਅਤੇ ਨਿਰਮਾਣ ਖੇਤਰ ਵਿੱਚ ਇੱਕ ਪਾਵਰਹਾਊਸ ਵਜੋਂ ਉਭਰਨ ਪ੍ਰਤੀ ਪੰਜਾਬ ਦੀ ਅਥਾਹ ਸੰਭਾਵਨਾ ‘ਤੇ ਜ਼ੋਰ ਦਿੱਤਾ। ਪੰਜਾਬ ਦੇ ਵਿਦਿਆਰਥੀਆਂ ਦੀ ਕਾਨੂੰਨੀ ਅਤੇ ਸੁਰੱਖਿਅਤ ਤਰੀਕਿਆਂ ਰਾਹੀਂ ਯੂ.ਕੇ. ਵਿੱਚ ਮੌਕੇ ਤਲਾਸ਼ਣ ਦੀ ਉਤਸੁਕਤਾ ਨੂੰ ਵੇਖਦਿਆਂ ਉਨ੍ਹਾਂ ਨੇ ਇਸ ਸਬੰਧੀ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।
ਮੁੱਖ ਮੰਤਰੀ ਨੇ ਗੈਂਗਸਟਰਾਂ ਵਰਗੀਆਂ ਕੌਮਾਂਤਰੀ ਚੁਣੌਤੀਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਅਜਿਹੇ ਮੁੱਦੇ ਸਰਹੱਦਾਂ ਦੇ ਬੰਧਨ ਤੋਂ ਪਰ੍ਹੇ ਹੁੰਦੇ ਹਨ ਅਤੇ ਪੰਜਾਬ ਕਾਨੂੰਨੀ ਮਾਮਲਿਆਂ ਤੇ ਕਿਸੇ ਵੀ ਲੋੜੀਂਦੀ ਸਹਾਇਤਾ ਬਾਰੇ ਯੂ.ਕੇ. ਨਾਲ ਸਹਿਯੋਗ ਕਰਨ ਲਈ ਤਿਆਰ ਹੈ। ਉਨ੍ਹਾਂ ਨੇ ਯੂ.ਕੇ. ਦੀਆਂ ਕੰਪਨੀਆਂ ਦਾ ਸਵਾਗਤ ਕਰਦਿਆਂ ਪੰਜਾਬ ਨੂੰ ਨਿਵੇਸ਼ਕਾਂ ਲਈ ਪਸੰਸਦੀਦਾ ਸਥਾਨ ਵਜੋਂ ਉਜਾਗਰ ਕੀਤਾ। ਭਗਵੰਤ ਸਿੰਘ ਮਾਨ ਨੇ ਪੰਜਾਬੀ ਪਰਵਾਸੀ ਭਾਈਚਾਰੇ ਨੇ ਦੁਨੀਆ ਭਰ ਵਿੱਚ ਆਪਣੀ ਛਾਪ ਛੱਡੀ ਹੈ। ਉਨ੍ਹਾਂ ਨੇ ਨਿਵੇਸ਼ ਲਈ ਮੁੱਖ ਖੇਤਰਾਂ ਦੀ ਪਛਾਣ ਕੀਤੀ, ਜਿਸ ਵਿੱਚ ਵੱਖ-ਵੱਖ ਖੇਤਰਾਂ ਸਮੇਤ ਖੇਤੀਬਾੜੀ ਮਸ਼ੀਨਰੀ, ਫੂਡ ਪ੍ਰੋਸੈਸਿੰਗ ਅਤੇ ਆਈ.ਟੀ. ਸ਼ਾਮਲ ਹਨ।
ਮੁੱਖ ਮੰਤਰੀ ਨੇ ਵਫ਼ਦ ਨੂੰ ਦੱਸਿਆ ਕਿ ਪੰਜਾਬ ਦੇ ਮਜ਼ਬੂਤ ਨਿਵੇਸ਼ ਈਕੋਸਿਸਟਮ ਰਾਹੀਂ ਵਾਜਬ ਬਿਜਲੀ ਦਰਾਂ, ਸਹੂਲਤਾਂ ਅਤੇ ਨਿਵੇਸ਼ਕਾਂ ਲਈ ਢੁਕਵਾਂ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਕਾਰੋਬਾਰ ਕਰਨ ਵਿੱਚ ਸੌਖ ਵਿੱਚ ਪਹਿਲੇ ਸਥਾਨ ‘ਤੇ ਹੈ ਅਤੇ ਸੂਬੇ ਦਾ ਸਿੰਗਲ ਵਿੰਡੋ ਸਿਸਟਮ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ, ਰਾਈਟ ਟੂ ਬਿਜ਼ਨਸ ਐਕਟ ਪਾਸ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।
ਮੁੱਖ ਮੰਤਰੀ ਨੇ ਵਫ਼ਦ ਨੂੰ ਮਾਰਚ ਮਹੀਨੇ ਦੌਰਾਨ ਮੋਹਾਲੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀ.ਪੀ.ਆਈ.ਐਸ.) ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਪੰਜਾਬ ਨੂੰ “ਮੌਕਿਆਂ ਦੀ ਧਰਤੀ” ਵਜੋਂ ਦਰਸਾਇਆ, ਜਿੱਥੇ ਵਿਸ਼ਵ-ਪ੍ਰਸਿੱਧ ਕੰਪਨੀਆਂ ਆਪਣੇ ਵਪਾਰ ਦਾ ਵਿਸਥਾਰ ਕਰਨ ਲਈ ਉਤਸੁਕ ਹਨ, ਜੋ ਕਿ ਸੂਬੇ ਦੀ ਸਥਿਰ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਉਜਾਗਰ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਮੋਹਾਲੀ ਦੁਨੀਆ ਦੀ “ਅਗਲੀ ਸਿਲੀਕਾਨ ਵੈਲੀ” ਹੋਵੇਗੀ ਕਿਉਂਕਿ ਇਥੇ ਨਿਵੇਸ਼ ਦੀਆਂ ਅਥਾਹ ਸੰਭਾਵਨਾਵਾਂ ਮੌਜੂਦ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਮੋਹਾਲੀ ਵਿਖੇ ਇੱਕ ਕੌਮਾਂਤਰੀ ਹਵਾਈ ਅੱਡਾ ਸਥਿਤ ਹੈ ਅਤੇ ਇਸ ਦੇ 100 ਕਿਲੋਮੀਟਰ ਦੇ ਘੇਰੇ ਵਿੱਚ ਵੱਡੇ ਪੱਧਰ ‘ਤੇ ਹੁਨਰਮੰਦ ਅਤੇ ਪ੍ਰਤਿਭਾਸ਼ੀਲ ਕਾਰਜਬਲ ਮੌਜੂਦ ਹੈ, ਜੋ ਇਸਨੂੰ ਨਿਵੇਸ਼ ਲਈ ਬਿਹਤਰੀਨ ਸਥਾਨ ਬਣਾਉਂਦਾ ਹੈ। ਉਨ੍ਹਾਂ ਨੇ ਵਫ਼ਦ ਨੂੰ ਸੂਬੇ ਦੇ ਵੱਖ-ਵੱਖ ਖੇਤਰਾਂ ਦੀ ਪੜਚੋਲ ਕਰਨ ਦੀ ਅਪੀਲ ਕੀਤੀ, ਤਾਂ ਜੋ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਪਾਸੇ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਅਤੇ ਦੂਜੇ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਇਹ ਬੇਹੱਦ ਜ਼ਰੂਰੀ ਹੈ।
ਇਸ ਦੌਰਾਨ, ਯੂ.ਕੇ. ਦੇ ਡਿਪਟੀ ਹਾਈ ਕਮਿਸ਼ਨਰ ਨੇ ਪਰਵਾਸੀ ਪੰਜਾਬੀਆਂ ਦੀ ਸਮਰੱਥਾ ਅਤੇ ਉਨ੍ਹਾਂ ਕੋਲ ਜੱਦੀ ਧਰਤੀ ‘ਤੇ ਨਿਵੇਸ਼ ਲਈ ਉਪਲਬਧ ਵਿਆਪਕ ਫੰਡਾਂ ਬਾਰੇ ਗੱਲ ਕੀਤੀ।
ਮੁੱਖ ਖੇਤਰਾਂ ਬਾਰੇ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਪੰਜਾਬ ਦੇ ਨਿਵੇਸ਼ ਪੱਖੀ ਮਾਹੌਲ ਬਾਰੇ ਜਾਣਕਾਰੀ ਦਿੱਤੀ ਅਤੇ ਮੌਕਿਆਂ ਦੀ ਪੜਚੋਲ ਕਰਨ ਲਈ ਪੰਜਾਬ ਦੇ ਦੌਰੇ ਕਰਨ ਦੀ ਬੇਨਤੀ ਕੀਤੀ। ਪੰਜਾਬ ਅਤੇ ਯੂ.ਕੇ. ਦੋਵਾਂ ਨੇ ਵਪਾਰ ਅਤੇ ਵਣਜ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਆਪਸੀ ਵਿਕਾਸ, ਤਰੱਕੀ ਅਤੇ ਖ਼ੁਸ਼ਹਾਲੀ ਲਈ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਹਿਮਤੀ ਪ੍ਰਗਟਾਈ।
ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ
- ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਕੀਤਾ ਪੇਸ਼
- ਯੂ.ਕੇ. ਦੀਆਂ ਕੰਪਨੀਆਂ ਨੂੰ ਸੂਬੇ ਵਿੱਚ ਕਰਵਾਏ ਜਾਣ ਵਾਲੇ ਨਿਵੇਸ਼ਕ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਦਿੱਤਾ ਸੱਦਾ
- ਯੂ.ਕੇ. ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਕੀਤੀ ਮੁਲਾਕਾਤ
ਚੰਡੀਗੜ੍ਹ, 12 ਦਸੰਬਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਨਿਵੇਸ਼ ਅਤੇ ਨਿਰਮਾਣ ਦੇ ਕੇਂਦਰ ਵਜੋਂ ਵਿਕਸਤ ਕਰਨ ਲਈ ਅੱਜ ਪੰਜਾਬ ਅਤੇ ਬਰਤਾਨੀਆ (ਯੂ.ਕੇ.) ਦਰਮਿਆਨ ਰਣਨੀਤਕ ਗੱਠਜੋੜ ਦੀ ਵਕਾਲਤ ਕੀਤੀ।
ਚੰਡੀਗੜ੍ਹ ਵਿਖੇ ਯੂ.ਕੇ. ਹਾਈ ਕਮਿਸ਼ਨ ਦੇ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੈਰੀਗਲੀਓ ਦੀ ਅਗਵਾਈ ਹੇਠ ਉੱਚ ਪੱਧਰੀ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਵਪਾਰਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ‘ਤੇ ਜ਼ੋਰ ਦਿੱਤਾ ਅਤੇ ਇਸ ਦੌਰਾਨ ਦੋਵਾਂ ਧਿਰਾਂ ਨੇ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਦ੍ਰਿੜ੍ਹ ਵਚਨਬੱਧਤਾ ਪ੍ਰਗਟਾਈ। ਭਗਵੰਤ ਸਿੰਘ ਮਾਨ ਨੇ ਮੋਹਾਲੀ ਨੂੰ ਵਿਸ਼ਵ ਪੱਧਰ ‘ਤੇ ਬਿਹਤਰ ਢੰਗ ਨਾਲ ਸੰਗਠਿਤ ਸ਼ਹਿਰਾਂ ਵਿੱਚੋਂ ਇੱਕ ਦੱਸਿਆ ਅਤੇ ਨਿਰਮਾਣ ਖੇਤਰ ਵਿੱਚ ਇੱਕ ਪਾਵਰਹਾਊਸ ਵਜੋਂ ਉਭਰਨ ਪ੍ਰਤੀ ਪੰਜਾਬ ਦੀ ਅਥਾਹ ਸੰਭਾਵਨਾ ‘ਤੇ ਜ਼ੋਰ ਦਿੱਤਾ। ਪੰਜਾਬ ਦੇ ਵਿਦਿਆਰਥੀਆਂ ਦੀ ਕਾਨੂੰਨੀ ਅਤੇ ਸੁਰੱਖਿਅਤ ਤਰੀਕਿਆਂ ਰਾਹੀਂ ਯੂ.ਕੇ. ਵਿੱਚ ਮੌਕੇ ਤਲਾਸ਼ਣ ਦੀ ਉਤਸੁਕਤਾ ਨੂੰ ਵੇਖਦਿਆਂ ਉਨ੍ਹਾਂ ਨੇ ਇਸ ਸਬੰਧੀ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।
ਮੁੱਖ ਮੰਤਰੀ ਨੇ ਗੈਂਗਸਟਰਾਂ ਵਰਗੀਆਂ ਕੌਮਾਂਤਰੀ ਚੁਣੌਤੀਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਅਜਿਹੇ ਮੁੱਦੇ ਸਰਹੱਦਾਂ ਦੇ ਬੰਧਨ ਤੋਂ ਪਰ੍ਹੇ ਹੁੰਦੇ ਹਨ ਅਤੇ ਪੰਜਾਬ ਕਾਨੂੰਨੀ ਮਾਮਲਿਆਂ ਤੇ ਕਿਸੇ ਵੀ ਲੋੜੀਂਦੀ ਸਹਾਇਤਾ ਬਾਰੇ ਯੂ.ਕੇ. ਨਾਲ ਸਹਿਯੋਗ ਕਰਨ ਲਈ ਤਿਆਰ ਹੈ। ਉਨ੍ਹਾਂ ਨੇ ਯੂ.ਕੇ. ਦੀਆਂ ਕੰਪਨੀਆਂ ਦਾ ਸਵਾਗਤ ਕਰਦਿਆਂ ਪੰਜਾਬ ਨੂੰ ਨਿਵੇਸ਼ਕਾਂ ਲਈ ਪਸੰਸਦੀਦਾ ਸਥਾਨ ਵਜੋਂ ਉਜਾਗਰ ਕੀਤਾ। ਭਗਵੰਤ ਸਿੰਘ ਮਾਨ ਨੇ ਪੰਜਾਬੀ ਪਰਵਾਸੀ ਭਾਈਚਾਰੇ ਨੇ ਦੁਨੀਆ ਭਰ ਵਿੱਚ ਆਪਣੀ ਛਾਪ ਛੱਡੀ ਹੈ। ਉਨ੍ਹਾਂ ਨੇ ਨਿਵੇਸ਼ ਲਈ ਮੁੱਖ ਖੇਤਰਾਂ ਦੀ ਪਛਾਣ ਕੀਤੀ, ਜਿਸ ਵਿੱਚ ਵੱਖ-ਵੱਖ ਖੇਤਰਾਂ ਸਮੇਤ ਖੇਤੀਬਾੜੀ ਮਸ਼ੀਨਰੀ, ਫੂਡ ਪ੍ਰੋਸੈਸਿੰਗ ਅਤੇ ਆਈ.ਟੀ. ਸ਼ਾਮਲ ਹਨ।
ਮੁੱਖ ਮੰਤਰੀ ਨੇ ਵਫ਼ਦ ਨੂੰ ਦੱਸਿਆ ਕਿ ਪੰਜਾਬ ਦੇ ਮਜ਼ਬੂਤ ਨਿਵੇਸ਼ ਈਕੋਸਿਸਟਮ ਰਾਹੀਂ ਵਾਜਬ ਬਿਜਲੀ ਦਰਾਂ, ਸਹੂਲਤਾਂ ਅਤੇ ਨਿਵੇਸ਼ਕਾਂ ਲਈ ਢੁਕਵਾਂ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਕਾਰੋਬਾਰ ਕਰਨ ਵਿੱਚ ਸੌਖ ਵਿੱਚ ਪਹਿਲੇ ਸਥਾਨ ‘ਤੇ ਹੈ ਅਤੇ ਸੂਬੇ ਦਾ ਸਿੰਗਲ ਵਿੰਡੋ ਸਿਸਟਮ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ ਪੰਜਾਬ, ਰਾਈਟ ਟੂ ਬਿਜ਼ਨਸ ਐਕਟ ਪਾਸ ਕਰਨ ਵਾਲਾ ਪਹਿਲਾ ਸੂਬਾ ਬਣ ਗਿਆ ਹੈ।
ਮੁੱਖ ਮੰਤਰੀ ਨੇ ਵਫ਼ਦ ਨੂੰ ਮਾਰਚ ਮਹੀਨੇ ਦੌਰਾਨ ਮੋਹਾਲੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ (ਪੀ.ਪੀ.ਆਈ.ਐਸ.) ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ। ਉਨ੍ਹਾਂ ਨੇ ਪੰਜਾਬ ਨੂੰ “ਮੌਕਿਆਂ ਦੀ ਧਰਤੀ” ਵਜੋਂ ਦਰਸਾਇਆ, ਜਿੱਥੇ ਵਿਸ਼ਵ-ਪ੍ਰਸਿੱਧ ਕੰਪਨੀਆਂ ਆਪਣੇ ਵਪਾਰ ਦਾ ਵਿਸਥਾਰ ਕਰਨ ਲਈ ਉਤਸੁਕ ਹਨ, ਜੋ ਕਿ ਸੂਬੇ ਦੀ ਸਥਿਰ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਉਜਾਗਰ ਕਰਦਾ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਮੋਹਾਲੀ ਦੁਨੀਆ ਦੀ “ਅਗਲੀ ਸਿਲੀਕਾਨ ਵੈਲੀ” ਹੋਵੇਗੀ ਕਿਉਂਕਿ ਇਥੇ ਨਿਵੇਸ਼ ਦੀਆਂ ਅਥਾਹ ਸੰਭਾਵਨਾਵਾਂ ਮੌਜੂਦ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਮੋਹਾਲੀ ਵਿਖੇ ਇੱਕ ਕੌਮਾਂਤਰੀ ਹਵਾਈ ਅੱਡਾ ਸਥਿਤ ਹੈ ਅਤੇ ਇਸ ਦੇ 100 ਕਿਲੋਮੀਟਰ ਦੇ ਘੇਰੇ ਵਿੱਚ ਵੱਡੇ ਪੱਧਰ ‘ਤੇ ਹੁਨਰਮੰਦ ਅਤੇ ਪ੍ਰਤਿਭਾਸ਼ੀਲ ਕਾਰਜਬਲ ਮੌਜੂਦ ਹੈ, ਜੋ ਇਸਨੂੰ ਨਿਵੇਸ਼ ਲਈ ਬਿਹਤਰੀਨ ਸਥਾਨ ਬਣਾਉਂਦਾ ਹੈ। ਉਨ੍ਹਾਂ ਨੇ ਵਫ਼ਦ ਨੂੰ ਸੂਬੇ ਦੇ ਵੱਖ-ਵੱਖ ਖੇਤਰਾਂ ਦੀ ਪੜਚੋਲ ਕਰਨ ਦੀ ਅਪੀਲ ਕੀਤੀ, ਤਾਂ ਜੋ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਦਿੱਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਪਾਸੇ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਅਤੇ ਦੂਜੇ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਇਹ ਬੇਹੱਦ ਜ਼ਰੂਰੀ ਹੈ।
ਇਸ ਦੌਰਾਨ, ਯੂ.ਕੇ. ਦੇ ਡਿਪਟੀ ਹਾਈ ਕਮਿਸ਼ਨਰ ਨੇ ਪਰਵਾਸੀ ਪੰਜਾਬੀਆਂ ਦੀ ਸਮਰੱਥਾ ਅਤੇ ਉਨ੍ਹਾਂ ਕੋਲ ਜੱਦੀ ਧਰਤੀ ‘ਤੇ ਨਿਵੇਸ਼ ਲਈ ਉਪਲਬਧ ਵਿਆਪਕ ਫੰਡਾਂ ਬਾਰੇ ਗੱਲ ਕੀਤੀ।
ਮੁੱਖ ਖੇਤਰਾਂ ਬਾਰੇ ਪੁੱਛੇ ਗਏ ਸਵਾਲਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਪੰਜਾਬ ਦੇ ਨਿਵੇਸ਼ ਪੱਖੀ ਮਾਹੌਲ ਬਾਰੇ ਜਾਣਕਾਰੀ ਦਿੱਤੀ ਅਤੇ ਮੌਕਿਆਂ ਦੀ ਪੜਚੋਲ ਕਰਨ ਲਈ ਪੰਜਾਬ ਦੇ ਦੌਰੇ ਕਰਨ ਦੀ ਬੇਨਤੀ ਕੀਤੀ। ਪੰਜਾਬ ਅਤੇ ਯੂ.ਕੇ. ਦੋਵਾਂ ਨੇ ਵਪਾਰ ਅਤੇ ਵਣਜ ਨੂੰ ਹੁਲਾਰਾ ਦੇਣ ਦੇ ਨਾਲ-ਨਾਲ ਆਪਸੀ ਵਿਕਾਸ, ਤਰੱਕੀ ਅਤੇ ਖ਼ੁਸ਼ਹਾਲੀ ਲਈ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਹਿਮਤੀ ਪ੍ਰਗਟਾਈ।
ਲੜਕੇ ਦਾ ਕਤਲ ਕਰ ਲਾਸ਼ ਗੱਟੇ ‘ਚ ਬੰਨ੍ਹ ਕੇ ਝਾੜੀਆਂ ’ਚ ਸੁੱਟੀ, ਗਲੇ ‘ਤੇ 2 ਚੁੰਨੀਆਂ ਲਪੇਟੀਆਂ ਅਤੇ ਚਾਂਦੀ ਦੀ ਚੈਨ ਗਾਇਬ ਸੀ
written by live24punjabi
ਮੰਡੀ ਅਰਨੀਵਾਲਾ/ਫਾਜ਼ਿਲਕਾ : ਬੀਤੇ ਦਿਨੀਂ ਮੰਡੀ ਅਰਨੀਵਾਲਾ ਵਿਖੇ ਇਕ ਲੜਕੇ ਦਾ ਕਤਲ ਕਰ ਕੇ ਲਾਸ਼ ਨੂੰ ਗੱਟੇ ’ਚ ਬੰਨ੍ਹ ਕੇ ਝਾੜੀਆਂ ‘ਚ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਉਣ ‘ਤੇ ਸਨਸਨੀ ਫੈਲ ਗਈ। ਜਿਸ ਤੋਂ ਬਾਅਦ ਪੁਲਸ ਨੇ ਘਟਨਾ ਸਥਾਨ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਪੁਲਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨ ‘ਚ ਸੁਖਵਿੰਦਰ ਸਿੰਘ ਵਾਸੀ ਅਰਨੀਵਾਲਾ ਸੇਖ ਸੁਭਾਨ ਨੇ ਦੱਸਿਆ ਕਿ ਬੀਤੇ ਕੱਲ ਸਵੇਰੇ ਕਰੀਬ 11 ਵਜੇ ਉਸ ਦਾ ਲੜਕਾ ਹਰਪ੍ਰੀਤ ਸਿੰਘ ਆਪਣੇ ਸਾਈਕਲ ‘ਤੇ ਜਸਕਰਨ ਸਿੰਘ ਉਰਫ ਕਰਨ, ਸੁਖਚੈਨ ਸਿੰਘ ਉਰਫ ਸੁੱਖੀ ਪੁੱਤਰ ਭਜਨ ਸਿੰਘ ਵਾਸੀ ਅਰਨੀਵਾਲਾ ਦੇ ਘਰ ਜਾਣ ਦਾ ਕਹਿ ਕੇ ਗਿਆ ਸੀ। ਜਦ ਉਹ ਸ਼ਾਮ ਤੱਕ ਘਰ ਨਹੀਂ ਆਇਆ ਤਾਂ ਉਨ੍ਹਾਂ ਵੱਲੋਂ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸੁਖਚੈਨ ਸਿੰਘ ਉਰਫ
ਸੁੱਖੀ ਨੇ ਹਰਪ੍ਰੀਤ ਸਿੰਘ ਦੇ ਮਾਤਾ-ਪਿਤਾ ਪਾਸ ਆ ਕੇ ਹਰਪ੍ਰੀਤ ਸਿੰਘ ਦਾ ਸਾਈਕਲ ਉਨ੍ਹਾਂ ਨੂੰ ਦਿੱਤਾ, ਜਦ ਸੁਖਚੈਨ ਸਿੰਘ ਉਰਫ ਸੁੱਖੀ ਤੋਂ ਹਰਪ੍ਰੀਤ ਸਿੰਘ ਦੇ ਮਾਤਾ-ਪਿਤਾ ਨੇ ਹਰਪ੍ਰੀਤ ਸਿੰਘ ਬਾਰੇ ਪੁੱਛਿਆ ਤਾਂ ਉਸ ਨੇ ਕੋਈ ਤਸੱਲੀਬਖਸ਼ ਜਵਾਬ ਨਾ ਦਿੱਤਾ ।
ਫਿਰ ਹਰਪ੍ਰੀਤ ਸਿੰਘ ਦੇ ਘਰਵਾਲਿਆਂ ਤੇ ਰਿਸ਼ਤੇਦਾਰਾਂ ਨੇ ਉਸ ਦੀ ਆਸ-ਪਾਸ ਤਲਾਸ਼ ਕਰਨੀ ਸ਼ੁਰੂ ਕਰ ਦਿੱਤੀ। ਅੱਜ ਸਵੇਰੇ ਹਰਪ੍ਰੀਤ ਸਿੰਘ ਦੀ ਤਲਾਸ਼ ‘ਚ ਉਸ ਦੇ ਪਿਤਾ ਅਤੇ ਹੋਰ ਰਿਸ਼ਤੇਦਾਰ ਪਿੰਡ ਬਾਮ ਨੂੰ ਜਾਂਦੇ ਕੱਚੇ ਰਸਤੇ ਰਾਹੀਂ ਜਸਕਰਨ ਸਿੰਘ ਉਰਫ ਕਰਨ ਦੇ ਖੇਤ ਪੁੱਜੇ ਤਾਂ ਹਰਪ੍ਰੀਤ ਸਿੰਘ ਦੀ ਲਾਸ਼ ਜਸਕਰਨ ਸਿੰਘ ਉਰਫ ਕਰਨ ਵਾਸੀ ਅਰਨੀਵਾਲਾ ਦੇ ਖੇਤ ਦੇ ਗੁਆਂਢ ‘ਚ ਖਾਲੀ ਬੇ-ਅਬਾਦ ਖੇਤ ‘ਚ ਉਂਗੀਆਂ ਝਾੜੀਆਂ ਦੇ ਥੱਲੇ ਇਕ ਗੱਟੇ ‘ਚ ਪਾਈ ਹੋਈ ਮਿਲੀ, ਜਿਸ ਦੇ ਸਿਰ, ਮੂੰਹ, ਗਲੇ ਤੇ ਸਰੀਰ ‘ਤੇ ਕਾਫੀ ਸੱਟਾਂ ਵੱਜੀਆਂ ਹੋਈਆਂ ਸਨ, ਜਿਸ ਦੇ ਮੂੰਹ ‘ਚ ਡੱਬੀਦਾਰ ਚਾਦਰ ਪਾਈ ਹੋਈ ਸੀ, ਗਲੇ ‘ਤੇ 2 ਚੁੰਨੀਆਂ ਲਪੇਟੀਆਂ ਹੋਈਆਂ ਸਨ ਅਤੇ ਉਸ ਦੇ ਗਲ ‘ਚ ਪਾਈ ਚਾਂਦੀ ਦੀ ਚੈਨ ਗਾਇਬ ਸੀ।
ਹਰਪ੍ਰੀਤ ਸਿੰਘ ਦੇ ਪਿਤਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜਸਕਰਨ ਸਿੰਘ ਉਰਫ ਕਰਨ, ਸੁਖਚੈਨ ਸਿੰਘ ਉਰਫ ਸੁੱਖੀ ਅਤੇ ਜਤਿਨ ਕੁਮਾਰ ਮਾਣੂੰ ਵਾਸੀ ਅਰਨੀਵਾਲਾ ਨੇ ਹਮ-ਮਸ਼ਵਰਾ ਹੋ ਕੇ ਉਸ ਦੇ ਲੜਕੇ ਹਰਪ੍ਰੀਤ ਸਿੰਘ ਦਾ ਕਤਲ ਕਰ ਕੇ ਉਸ ਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਲਈ ਗੱਟੇ ‘ਚ ਬੰਨ੍ਹ ਕੇ ਆਪਣੇ ਖੇਤ ਦੇ ਗੁਆਂਢ ਬੇ-ਅਬਾਦ ਜਗ੍ਹਾ ‘ਚ ਉਂਗੀਆਂ ਝਾੜੀਆਂ ‘ਚ ਸੁੱਟ ਦਿੱਤਾ ਹੈ। ਮੁੱਦਈ ਸੁਖਵਿੰਦਰ ਸਿੰਘ ਮੁਤਾਬਕ ਮੁਲਜ਼ਮ ਨਸ਼ਾ ਕਰਨ ਦੇ ਆਦੀ ਹਨ, ਜਿਨ੍ਹਾਂ ਨੇ ਉਸ ਦੇ ਲੜਕੇ ਹਰਪ੍ਰੀਤ ਸਿੰਘ ਦੇ ਗਲ ‘ਚ ਪਾਈ ਚੈਨੀ ਦੀ ਲੁੱਟ ਨੂੰ ਲੈ ਕੇ ਉਸ ਦਾ ਕਤਲ ਕੀਤਾ ਹੈ।
ਮੁੱਦਈ ਦੇ ਬਿਆਨ ਮੁਤਾਬਕ ਮੁਕੱਦਮਾ ਦਰਜ ਕਰ ਕੇ ਮੁੱਢਲੀ ਤਫਤੀਸ਼ ਮੁੱਖ ਅਫ਼ਸਰ ਥਾਣਾ ਅਰਨੀਵਾਲਾ ਇੰਸਪੈਕਟ ਪਰਮਜੀਤ ਕੁਮਾਰ ਵੱਲੋਂ ਅਮਲ ‘ਚ ਲਿਆਂਦੀ ਗਈ ਹੈ। ਦੌਰਾਨੇ ਤਫਤੀਸ਼ ਜਸਕਰਨ ਸਿੰਘ ਉਰਫ ਕਰਨ ਅਤੇ ਜਤਿਨ ਕੁਮਾਰ ਉਰਫ ਮਾਣੂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
ਆਪ ਸਰਕਾਰ ਦੀ ਪੋਲ ਖੋਲ੍ਹ, ਪੰਜਾਬ ’ਚ ਸੁਸ਼ਾਸਨ ਨਹੀਂ, ਬੇਤਰਤੀਬੀ ਦੀ ਚਾਰਜਸ਼ੀਟ : ਭਾਜਪਾ
written by Live 24 Punjabi
ਜਾਲੰਧਰ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਦੇਸ਼ ਮਹਾਮੰਤਰੀ ਰਾਕੇਸ਼ ਰਾਠੌਰ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਇੱਕ ਵਿਸਤ੍ਰਿਤ ਚਾਰਜਸ਼ੀਟ ਜਾਰੀ ਕੀਤੀ, ਜਿਸ ਵਿੱਚ ਪੰਜਾਬ ਦੀ ਬਿਗੜਦੀ ਹਾਲਤ ਅਤੇ ਸਰਕਾਰ ਦੀਆਂ ਨਾਕਾਮੀਆਂ ਨੂੰ ਖੁੱਲ੍ਹ ਕੇ ਦਰਸਾਇਆ ਗਿਆ ਹੈ। ਰਾਠੌਰ ਨੇ ਕਿਹਾ ਕਿ ਇਹ ਦਸਤਾਵੇਜ਼ ਪੰਜਾਬ ਦੀ ਜ਼ਮੀਨੀ ਹਕੀਕਤ ਨੂੰ ਸਾਹਮਣੇ ਲਿਆਉਂਦਾ ਹੈ, ਜਿੱਥੇ ਹਰ ਵਰਗ ਆਪ ਸਰਕਾਰ ਦੀ ਫੇਲ ਗਵਰਨੈਂਸ ਤੋਂ ਪੀੜਤ ਹੈ। ਉਨ੍ਹਾਂ ਦੇ ਨਾਲ ਜ਼ਿਲ੍ਹਾ ਭਾਜਪਾ ਪ੍ਰਧਾਨ ਸੁਸ਼ੀਲ ਸ਼ਰਮਾ, ਸਾਬਕਾ ਵਿਧਾਇਕ ਜਗਬੀਰ ਬਰਾੜ, ਜ਼ਿਲ੍ਹਾ ਮਹਾਸਚਿਵ ਅਸ਼ੋਕ ਸਰੀਨ, ਅਮਰਜੀਤ ਸਿੰਘ ਗੋਲਡੀ, ਜਿਲਾ ਸਕੱਤਰ ਅਮਿਤ ਭਾਟੀਆ, ਸਾਬਕਾ ਜ਼ਿਲ੍ਹਾ ਪ੍ਰਧਾਨ ਰਮਨ ਪੱਬੀ ਅਤੇ ਸਾਬਕਾ ਸੂਬਾ ਪ੍ਰਧਾਨ ਖੇਡ ਪ੍ਰਕੋਸ਼ਠ ਸੱਨੀ ਸ਼ਰਮਾ ਹਾਜ਼ਰ ਸਨ।
- ਝੂਠ ਦੇ ਪਹਾੜ ’ਤੇ ਖੜ੍ਹੀ ਆਪ: ਵਾਅਦਿਆਂ ਵਿੱਚ ਸ਼ੂਨ੍ਯ ਕਾਰਗੁਜ਼ਾਰੀ
ਮਹਿਲਾਵਾਂ ਨੂੰ ₹1000, ਮੋਹੱਲਾ ਕਲੀਨਿਕ, ਕਰਮਚਾਰੀਆਂ ਦੀ ਪੱਕੀ ਨਿਯੁਕਤੀ ਅਤੇ ਭ੍ਰਿਸ਼ਟਾਚਾਰ-ਮੁਕਤ ਸ਼ਾਸਨ—ਆਪ ਸਰਕਾਰ ਆਪਣੇ ਕਿਸੇ ਵੀ ਵੱਡੇ ਵਾਅਦੇ ਨੂੰ ਪੂਰਾ ਨਹੀਂ ਕਰ ਸਕੀ। - ਕਿਸਾਨ–ਵਿਰੋਧੀ ਫ਼ੈਸਲੇ ਅਤੇ ਪੰਜਾਬ ਦੇ ਅੰਨਦਾਤਾ ਨਾਲ ਧੋਖਾ
ਲੈਂਡ-ਪੂਲਿੰਗ ਤੋਂ ਲੈ ਕੇ ਸਾਰੀਆਂ ਫਸਲਾਂ ’ਤੇ MSP ਨਾ ਦੇਣ ਤੱਕ, ਭਗਵੰਤ ਮਾਨ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ’ਤੇ ਲਗਾਤਾਰ ਚੋਟ ਮਾਰੀ ਹੈ। - ਬੇਕਾਬੂ ਕਰਜ਼ਾ ਅਤੇ ਵਿੱਤੀ ਕੁਪ੍ਰਬੰਧਨ
ਪੰਜਾਬ ’ਤੇ ਪ੍ਰਤੀ ਵਿਅਕਤੀ ਕਰਜ਼ਾ ₹1,23,274 ਤੱਕ ਪਹੁੰਚ ਗਿਆ ਹੈ ਅਤੇ ਕੁੱਲ ਕਰਜ਼ਾ 3.82 ਲੱਖ ਕਰੋੜ ਤੋਂ ਪਾਰ ਹੋ ਗਿਆ ਹੈ। ਅਗਲੇ ਸਾਲ ਇਹ 4.17 ਲੱਖ ਕਰੋੜ ਤੋਂ ਵੀ ਵੱਧਣ ਦੀ ਸੰਭਾਵਨਾ ਹੈ—ਇਹ ਵਿੱਤੀ ਦਿਵਾਲੀਏਪਣ ਦਾ ਸਾਫ਼ ਸੰਕੇਤ ਹੈ। - ਕਾਨੂੰਨ-ਵਿਵਸਥਾ ਦਾ ਪਤਨ: ਪੰਜਾਬ ਬਣਿਆ ‘ਗੈਂਗਲੈਂਡ’
RPG ਹਮਲੇ, ਗ੍ਰਨੇਡ ਹਮਲੇ, ਖੁੱਲ੍ਹੇਆਮ ਫ਼ਾਇਰਿੰਗ ਅਤੇ ਦਿਨਦਿਹਾੜੇ ਕਤਲ ਆਮ ਹੋ ਚੁੱਕੇ ਹਨ। ਪੁਲਿਸ ਥਾਣੇ ਤੱਕ ਸੁਰੱਖਿਅਤ ਨਹੀਂ ਰਹੇ। - ਨਸ਼ਾ ਤਸਕਰੀ ’ਤੇ ਹਾਵੀ ਆਪ ਨੇਤਾ, ਨੌਜਵਾਨਾਂ ਦੀਆਂ ਮੌਤਾਂ ਵਧੀਆਂ
ਹਜ਼ਾਰਾਂ ਨੌਜਵਾਨ ਡਰੱਗ ਓਵਰਡੋਜ਼ ਨਾਲ ਮਰ ਰਹੇ ਹਨ, ਜਦਕਿ ਕਈ ਆਪ ਨੇਤਾਵਾਂ ’ਤੇ ਨਸ਼ਾ ਕਾਰੋਬਾਰ ਨਾਲ ਜੁੜੇ ਹੋਣ ਦੇ ਗੰਭੀਰ ਦੋਸ਼ ਹਨ। - ਸਿੱਖ ਭਾਵਨਾਵਾਂ ’ਤੇ ਚੋਟ ਅਤੇ ਵੱਧਦੇ ਜਨ–ਅੰਦੋਲਨ
ਬੇਅਦਬੀ ਦੇ ਕਈ ਮਾਮਲਿਆਂ ’ਚ ਕਾਰਵਾਈ ਨਹੀਂ ਹੋਈ। ਅਧਿਆਪਕ, ਡਾਕਟਰ, ਮਨਰੇਗਾ ਮਜ਼ਦੂਰ ਅਤੇ ਕਰਮਚਾਰੀ ਲਗਾਤਾਰ ਪ੍ਰਦਰਸ਼ਨ ਕਰ ਰਹੇ ਹਨ, ਪਰ ਸਰਕਾਰ ਬੇਪਰਵਾਹ ਹੈ। - ਸਿਹਤ ਅਤੇ ਸਿੱਖਿਆ ਪ੍ਰਣਾਲੀ ਦੀ ਦੁਰਵਸਥਾ
ਸਪੈਸ਼ਲਿਸਟ ਡਾਕਟਰਾਂ ਦੀ ਭਾਰੀ ਕਮੀ, ਹਸਪਤਾਲਾਂ ’ਚ ਸਾਜ਼ੋ-ਸਾਮਾਨ ਦੀ ਘਾਟ, ਸਕੂਲਾਂ ’ਚ ਹਜ਼ਾਰਾਂ ਅਸਾਮੀਆਂ ਖਾਲੀ—ਆਪ ਦੀਆਂ ਮੰਨੀ ਜਾਣ ਵਾਲੀਆਂ ‘ਕ੍ਰਾਂਤੀਆਂ’ ਪੂਰੀ ਤਰ੍ਹਾਂ ਫੇਲ ਸਾਬਤ ਹੋਈਆਂ ਹਨ।
ਰਾਠੌਰ ਨੇ ਕਿਹਾ:
“ਪੰਜਾਬ ਨੂੰ ਇਮਾਨਦਾਰੀ, ਪਾਰਦਰਸ਼ਤਾ ਅਤੇ ਜ਼ਿਮੇਵਾਰੀ ਚਾਹੀਦੀ ਹੈ—ਨਾ ਕਿ ਝੂਠੇ ਦਾਅਵੇ, ਕੁਪ੍ਰਬੰਧਨ ਅਤੇ ਪ੍ਰਚਾਰ ਦੀ ਰਾਜਨੀਤੀ।”
ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਹਾਈਕਮਾਨ ‘ਤੇ ਨਿਸ਼ਾਨਾ ਬਿੰਨ੍ਹਦਿਆਂ ਉਨ੍ਹਾਂ ਨੂੰ ਨਵਜੋਤ ਕੌਰ ਸਿੱਧੂ ਅਤੇ ਸੁਨੀਲ ਜਾਖੜ ਵੱਲੋਂ ਲਗਾਏ ਗਏ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ਾਂ ਦਾ ਤੁਰੰਤ ਜਵਾਬ ਦੇਣ ਦੀ ਚੁਣੌਤੀ ਦਿੱਤੀ।
ਅੱਜ ਇੱਥੇ ਆਪਣੇ ਪਾਰਟੀ ਦੇ ਮੁੱਖ ਦਫਤਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਮੈਂ ਕਾਂਗਰਸ ਅਤੇ ਭਾਜਪਾ ਹਾਈਕਮਾਨ ਨੂੰ ਇਹਨਾਂ ਦੋਸ਼ਾਂ ਸਬੰਧੀ ਤੁਰੰਤ ਜਵਾਬ ਦੇਣ ਦੀ ਚੁਣੌਤੀ ਦਿੰਦਾ ਹਾਂ।” ਉਨ੍ਹਾਂ ਕਾਂਗਰਸ ਅਤੇ ਭਾਜਪਾ ਹਾਈਕਮਾਨ ਨੂੰ ਸਵਾਲ ਪੁੱਛਿਆ, “ਤੁਸੀਂ ਚੁੱਪੀ ਕਿਉਂ ਸਾਧੀ ਹੋਈ ਹੈ? ਕੀ ਤੁਸੀਂ ਇਸ ਲਈ ਚੁੱਪ ਹੋ ਕਿਉਂਕਿ ਤੁਸੀਂ ਇਸ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਹੋ? ਮੈਂ ਕਾਂਗਰਸ ਅਤੇ ਭਾਜਪਾ ਹਾਈਕਮਾਨ ਨੂੰ 24 ਘੰਟਿਆਂ ਦੇ ਅੰਦਰ ਜਵਾਬ ਦੇਣ ਦੀ ਚੁਣੌਤੀ ਦਿੰਦਾ ਹਾਂ।”
ਮੰਤਰੀ ਚੀਮਾ ਨੇ ਭਾਜਪਾ ਅਤੇ ਕਾਂਗਰਸ ਹਾਈਕਮਾਨ ਦੀ ਉਨ੍ਹਾਂ ਆਗੂਆਂ ਬਾਰੇ ਚੁੱਪੀ ‘ਤੇ ਸਵਾਲ ਉਠਾਇਆ ਜਿਨ੍ਹਾਂ ਨੇ ਆਪਣੀ ਪਾਰਟੀ ਬਦਲ ਲਈ ਹੈ ਪਰ ਜਿਨ੍ਹਾਂ ਦੇ ਪਿਛਲੇ ਕੰਮਾਂ ਅਤੇ ਬਿਆਨਾਂ ਤੋਂ ਗਹਿਰੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦੇ ਮੌਜੂਦਾ ਪ੍ਰਧਾਨ, ਜੋ ਪਹਿਲਾਂ ਪੰਜਾਬ ਕਾਂਗਰਸ ਪ੍ਰਧਾਨ ਸਨ, ਨੇ ਦੋ ਮੁੱਖ ਮੰਤਰੀਆਂ, ਕੈਪਟਨ ਅਮਰਿੰਦਰ ਸਿੰਘ (ਨਵਜੋਤ ਕੌਰ ਸਿੱਧੂ ਅਨੁਸਾਰ ਕਥਿਤ ਤੌਰ ‘ਤੇ 500 ਕਰੋੜ ਰੁਪਏ ਦੇ ਕੇ ਮੁੱਖ ਮੰਤਰੀ ਬਣੇ) ਅਤੇ ਚਰਨਜੀਤ ਸਿੰਘ ਚੰਨੀ (ਸੁਨੀਲ ਜਾਖੜ ਦੇ ਦਾਅਵਾ ਮੁਤਾਬਕ 350 ਕਰੋੜ ਰੁਪਏ ਦੇ ਕੇ ਮੁੱਖ ਮੰਤਰੀ ਬਣੇ) ਦੇ ਕਾਰਜਕਾਲ ਦੌਰਾਨ ਸੇਵਾ ਨਿਭਾਈ ਸੀ। ਉਨ੍ਹਾਂ ਸਵਾਲ ਉਠਾਇਆ ਕਿ ਸ੍ਰੀ ਜਾਖੜ ਕਾਂਗਰਸ ਪਾਰਟੀ ਵਿੱਚ ਆਪਣੀ ਸੇਵਾਵਾਂ ਦੌਰਾਨ ਮੰਤਰੀ ਅਹੁਦੇ ਅਤੇ ਵਿਧਾਨ ਸਭਾ ਸੀਟਾਂ ਵੇਚਣ ‘ਤੇ ਚੁੱਪ ਕਿਉਂ ਰਹੇ ਅਤੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਹੀ ਕਿਉਂ ਬੋਲੇ। ਉਨ੍ਹਾਂ ਨੇ ਚੰਨੀ ਦੇ ਰਿਸ਼ਤੇਦਾਰ ਨਾਲ ਸਬੰਧਤ ਮਾਮਲੇ ਵੱਲ ਵੀ ਧਿਆਨ ਦਿਵਾਇਆ ਜਿਸ ਤੋਂ ਲਗਭਗ 10 ਕਰੋੜ ਰੁਪਏ ਬਰਾਮਦ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਇਹ ਮਾਮਲਾ ਅਦਾਲਤ ਵਿੱਚ ਪੈਰਵੀ ਅਧੀਨ ਹੈ।
ਵਿੱਤ ਮੰਤਰੀ ਨੇ ਦੱਸਿਆ ਕਿ 1997 ਤੋਂ 2022 ਤੱਕ ਪੰਜਾਬ ‘ਤੇ ਰਾਜ ਕਰਨ ਵਾਲੀਆਂ ਪਾਰਟੀਆਂ ਦੇ ਆਗੂਆਂ ਦੇ ਚਰਿੱਤਰ ਅਤੇ ਆਚਰਣ ਨੂੰ ਹੁਣ ਉਨ੍ਹਾਂ ਦੇ ਹੀ ਆਪਣੇ ਮੈਂਬਰਾਂ ਵੱਲੋਂ ਬੇਨਕਾਬ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਨਵਜੋਤ ਕੌਰ ਸਿੱਧੂ ਵੱਲੋਂ ਹਾਲ ਹੀ ਵਿੱਚ ਕੀਤੇ ਗਏ ਖੁਲਾਸੇ ਦਾ ਹਵਾਲਾ ਦਿੰਦਿਆਂ ਕਿਹਾ ਕਿ ਕਿਵੇਂ ਕਾਂਗਰਸ ਸਰਕਾਰ ਵਿੱਚ ਮੁੱਖ ਮੰਤਰੀ ਦਾ ਅਹੁਦਾ ਕਥਿਤ ਤੌਰ ‘ਤੇ 500 ਕਰੋੜ ਰੁਪਏ ਵਿੱਚ “ਵੇਚਿਆ” ਗਿਆ ਸੀ। ਐਡਵੋਕੇਟ ਚੀਮਾ ਨੇ ਅੰਦਾਜ਼ਾ ਲਗਾਇਆ ਕਿ ਕਾਂਗਰਸ ਦੇ ਮੁੱਖ ਮੰਤਰੀਆਂ ਨੇ ਲਗਭਗ 2,000 ਕਰੋੜ ਰੁਪਏ ਖਰਚ ਕੀਤੇ ਹੋਣਗੇ, ਜਿਸ ਦੇ ਨਤੀਜੇ ਵਜੋਂ ਪੰਜਾਬ ਦੇ ਲੋਕਾਂ ਦੀ 30,000 ਕਰੋੜ ਰੁਪਏ ਦੀ ਲੁੱਟ ਕੀਤੀ ਗਈ।
ਵਿੱਤ ਮੰਤਰੀ ਨੇ ਦੱਸਿਆ ਕਿ ਸੂਬੇ ਵਿੱਚ ਰੇਤ, ਸ਼ਰਾਬ ਅਤੇ ਟਰਾਂਸਪੋਰਟ ਮਾਫੀਆ ਬਣਨ, ਅਨੁਸੂਚਿਤ ਜਾਤੀਆਂ ਨਾਲ ਧੋਖਾਧੜੀ ਵਾਲੇ ਸਕਾਲਰਸ਼ਿਪ ਘੁਟਾਲੇ ਅਤੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਵੱਡੇ ਪੱਧਰ ‘ਤੇ ਘੁਟਾਲੇ ਕਾਂਗਰਸ ਪਾਰਟੀ ਦੇ “ਲੁੱਟ ਦੇ ਪ੍ਰਣਾਲੀਗਤ ਢਾਂਚੇ” ਦਾ ਨਤੀਜਾ ਸਨ, ਜਿਸ ਕਾਰਨ ਸੂਬੇ ਦੇ ਕਿਸਾਨਾਂ, ਮਜ਼ਦੂਰਾਂ, ਵਪਾਰੀਆਂ, ਦਲਿਤ ਭਾਈਚਾਰੇ ਅਤੇ ਸਰਕਾਰੀ ਕਰਮਚਾਰੀਆਂ ਦਾ ਲਗਾਤਾਰ ਸ਼ੋਸ਼ਣ ਹੁੰਦਾ ਰਿਹਾ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਹ ਕਹਿ ਕੇ ਸਿੱਟਾ ਕੱਢਿਆ ਕਿ ਪੰਜਾਬ ਦੇ ਲੋਕ ਹੁਣ ਪੂਰੀ ਤਰ੍ਹਾਂ ਸਮਝ ਚੁੱਕੇ ਸਨ ਕਿ ਪਿਛਲੀਆਂ ਸਿਆਸੀ ਪਾਰਟੀਆਂ ਭ੍ਰਿਸ਼ਟਾਚਾਰ ਵਿੱਚ ਕਿਸ ਹੱਦ ਤੱਕ ਡੁੱਬ ਚੁੱਕੀਆਂ ਸਨ , ਜਿਸ ਕਾਰਨ ਇਮਾਨਦਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਨੂੰ ਭਾਰੀ ਬਹੁਮਤ ਮਿਲਿਆ। ‘‘ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 95 ‘ਆਪ’ ਵਿਧਾਇਕਾਂ ਵਾਲੀ ਇਮਾਨਦਾਰ ਸਰਕਾਰ ਦੇ ਗਠਨ ਤੋਂ ਬਾਅਦ ਹੀ ਇਸ ਭ੍ਰਿਸ਼ਟਾਚਾਰ ਦਾ ਅਸਲ ਚਿਹਰਾ ਬੇਨਕਾਬ ਹੋਇਆ । ਅੱਜ ਪੰਜਾਬ ਵਿੱਚ ਕੋਈ ਜ਼ਮੀਨ ਘੁਟਾਲਾ ਨਹੀਂ ਹੈ, ਕੋਈ ਟਰਾਂਸਪੋਰਟ ਘੁਟਾਲਾ ਨਹੀਂ ਹੈ, ਦਲਿਤਾਂ ’ਤੇ ਕੋਈ ਅੱਤਿਆਚਾਰ ਨਹੀਂ ਹੈ। ਇਹ ਸਾਬਤ ਕਰਦਾ ਹੈ ਕਿ ਲੋਕਾਂ ਨੇ ਇੱਕ ਇਮਾਨਦਾਰ ਸਰਕਾਰ ਨੂੰ ਚੁਣਿਆ ਹੈ।’’ ਉਨ੍ਹਾਂ ‘ਆਪ’ ਸਰਕਾਰ ਦੇ ਵਿਕਾਸ ਕਾਰਜਾਂ ’ਤੇ ਵੀ ਚਾਨਣਾ ਪਾਇਆ, ਜਿਸ ਵਿੱਚ ਨੌਜਵਾਨਾਂ ਲਈ ਰੁਜ਼ਗਾਰ, ਸਕੂਲ ਆਫ਼ ਐਮੀਨੈਂਸ ਅਤੇ 3,000 ਖੇਡ ਸਟੇਡੀਅਮ, 300 ਯੂਨਿਟ ਮੁਫ਼ਤ ਬਿਜਲੀ, ਅਤੇ ਇੱਕ ਮਜ਼ਬੂਤ ਸੜਕੀ ਨੈੱਟਵਰਕ ਸ਼ਾਮਲ ਹਨ, ਜੋ ਕਿ ਬੀਤੇ ਦੀ ‘‘ਕੁੱਟੋ ਅਤੇ ਲੁੱਟੋ’’ ਵਾਲੀ ਰਾਜਨੀਤੀ ਦੇ ਅੰਤ ਦਾ ਸੰਕੇਤ ਹੈ।
