@2025 – All Right Reserved. Designed and Developed by Anselsoft IT Solutions
Tag:
Punjabi
ਪੀ.ਸੀ.ਐਮ. ਐਸ.ਡੀ. ਕਾਲਜ ਫਾਰ ਵੂਮੈਨ ਦੇ ਪੰਜਾਬੀ ਵਿਭਾਗ ਅਤੇ ਪੀ.ਸੀ.ਐਮ. ਐਸ.ਡੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਫਾਰ ਗਰਲਜ਼, ਜਲੰਧਰ ਵੱਲੋਂ ‘ਮਾਤ ਭਾਸ਼ਾ ਦੀ ਮਹੱਤਤਾ’ ਵਿਸ਼ੇ ‘ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ।
ਇਸ ਮੁਕਾਬਲੇ ਵਿੱਚ ਵੱਖ-ਵੱਖ ਜਮਾਤਾਂ ਦੀਆਂ 31 ਵਿਦਿਆਰਥਣਾਂ ਨੇ ਹਿੱਸਾ ਲਿਆ। ਇਸ ਮੁਕਾਬਲੇ ਦਾ ਉਦੇਸ਼ ਵਿਦਿਆਰਥੀਆਂ ਨੂੰ ਆਪਣੀ ਰਚਨਾਤਮਕ ਸਮਰੱਥਾ ਦਾ ਪ੍ਰਦਰਸ਼ਨ ਕਰਨ ਅਤੇ ਉਨ੍ਹਾਂ ਨੂੰ ਪੰਜਾਬੀ ਭਾਸ਼ਾ ਨਾਲ ਜੋੜਨ ਦਾ ਮੌਕਾ ਦੇਣਾ ਸੀ।

ਇਸ ਮੁਕਾਬਲੇ ਦੀ ਜੱਜ ਮਿਸ ਆਸ਼ਿਮਾ ਚੋਪੜਾ (ਮੁਖੀ, ਫਾਈਨ ਆਰਟ ਵਿਭਾਗ) ਸੀ। ਇਸ ਮੁਕਾਬਲੇ ਵਿੱਚ ਬੀ.ਏ. ਸਮੈਸਟਰ II ਦੀ ਨਾਰਾਇਣੀ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਬੀ.ਏ. ਬੀ.ਐੱਡ ਸਮੈਸਟਰ II ਦੀ ਆਸ਼ੂ ਨੇ ਦੂਜਾ ਸਥਾਨ ਅਤੇ ਬੀ.ਕਾਮ. ਸਮੈਸਟਰ VI ਦੀ ਗਰਿਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ, ਬੀ.ਕਾਮ. ਸਮੈਸਟਰ IV ਦੀ ਅਦਿਤੀ ਨੇ ਹੌਸਲਾ ਵਧਾਊ ਇਨਾਮ ਪ੍ਰਾਪਤ ਕੀਤਾ। ਕਾਲਜੀਏਟ ਬਲਾਕ ਦੇ ਗਿਆਰ੍ਹਵੀਂ ਜਮਾਤ ਦੇ ਲਗਭਗ ਸਾਰੇ ਵਿਦਿਆਰਥੀਆਂ ਨੇ ਇਸ ਮੁਕਾਬਲੇ ਵਿੱਚ ਹਿੱਸਾ ਲਿਆ ਜਿਸ ਵਿੱਚ ਭੂਮਿਕਾ (ਕਾਮਰਸ) ਨੇ ਪਹਿਲਾ ਸਥਾਨ, ਗੁਰਲੀਨ ਰਾਣਾ (ਨਾਨ-ਮੈਡੀਕਲ) ਨੇ ਦੂਜਾ ਸਥਾਨ, ਦ੍ਰਿਸ਼ਟੀ (ਆਰਟਸ) ਨੇ ਤੀਜਾ ਸਥਾਨ ਪ੍ਰਾਪਤ ਕੀਤਾ ਅਤੇ ਏਕਤਾ (ਮੈਡੀਕਲ) ਨੇ ਹੌਸਲਾ ਅਫਜ਼ਾਈ ਇਨਾਮ ਜਿੱਤਿਆ।
ਪ੍ਰਧਾਨ ਸ਼੍ਰੀ ਨਰੇਸ਼ ਬੁਧੀਆ, ਸੀਨੀਅਰ ਉਪ ਪ੍ਰਧਾਨ ਸ਼੍ਰੀ ਵਿਨੋਦ ਦਾਦਾ, ਪ੍ਰਬੰਧਕੀ ਕਮੇਟੀ ਦੇ ਹੋਰ ਸਤਿਕਾਰਯੋਗ ਮੈਂਬਰਾਂ ਅਤੇ ਪ੍ਰਿੰਸੀਪਲ ਡਾ. ਪੂਜਾ ਪਰਾਸ਼ਰ ਨੇ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਅਤੇ ਅਜਿਹੇ ਮੁਕਾਬਲੇ ਦੇ ਆਯੋਜਨ ਲਈ ਵਿਭਾਗ ਦੀ ਵੀ ਸ਼ਲਾਘਾ ਕੀਤੀ। ਇਸ ਮੌਕੇ ਕਾਲਜੀਏਟ ਬਲਾਕ ਵਿਖੇ ਸ਼੍ਰੀਮਤੀ ਸੁਸ਼ਮਾ ਸ਼ਰਮਾ, ਸ਼੍ਰੀਮਤੀ ਮੋਨਿਕਾ ਸ਼ਰਮਾ, ਸ਼੍ਰੀਮਤੀ ਅਕਵਿੰਦਰ ਕੌਰ ਅਤੇ ਸ਼੍ਰੀਮਤੀ ਰੂਹੀ ਅਰੋੜਾ ਮੌਜੂਦ ਸਨ।
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸ਼ੁਰੂ, ਮਾਨ ਨੇ ਕਿਹਾ 3 ਕਰੋੜ ਪੰਜਾਬੀਆਂ ਦਾ ਹੋਵੇਗਾ 10 ਲੱਖ ਰੁਪਏ ਦਾ ਮੁਫ਼ਤ ਇਲਾਜ
written by live24punjabi
ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ), 22 ਜਨਵਰੀ- ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਵਿੱਚ ਮੁਫ਼ਤ ਸਿਹਤ ਸੰਭਾਲ ਦੇ ਆਪਣੇ ਵਾਅਦੇ ਨੂੰ ਪੂਰਾ ਕਰਦਿਆਂ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੋਹਾਲੀ ਵਿੱਚ ‘ਮੁੱਖ ਮੰਤਰੀ ਸਿਹਤ ਯੋਜਨਾ’ ਦੀ ਸ਼ੁਰੂਆਤ ਕੀਤੀ, ਜਿਸ ਨਾਲ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮਿਲੇਗਾ। ਇਸ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ।
ਆਮ ਆਦਮੀ ਪਾਰਟੀ ਦੀ ਸਰਕਾਰ ਅਧੀਨ ਪੰਜਾਬ ਹੁਣ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਔਰਤਾਂ ਲਈ ਮੁਫ਼ਤ ਸਿਹਤ ਸੰਭਾਲ, ਮੁਫ਼ਤ ਸਿੱਖਿਆ, ਮੁਫ਼ਤ ਬਿਜਲੀ ਅਤੇ ਮੁਫ਼ਤ ਬੱਸ ਯਾਤਰਾ ਦੀ ਗਰੰਟੀ ਦਿੱਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੱਤਾ ਦੀਆਂ ਭੁੱਖੀਆਂ ਵਿਰੋਧੀ ਪਾਰਟੀਆਂ ਆਪਸੀ ਲੜਾਈਆਂ ਵਿੱਚ ਡੁੱਬੀਆਂ ਰਹਿੰਦੀਆਂ ਹਨ ਅਤੇ ਸਿਰਫ਼ ‘ਆਪ’ ਹੀ ਪੰਜਾਬ ਦਾ ਭਵਿੱਖ ਸੁਰੱਖਿਅਤ ਕਰ ਸਕਦੀ ਹੈ। ਇਸ ਮੌਕੇ ‘ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੁਝ ਯੋਗ ਲਾਭਪਾਤਰੀਆਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਕਾਰਡ ਵੀ ਸੌਂਪੇ।
ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਦੌਰਾਨ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਸਿਰਫ਼ ਪੰਜਾਬ ਲਈ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਵੱਡਾ ਅਤੇ ਇਤਿਹਾਸਕ ਦਿਨ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ,”ਅੱਜ ਪੰਜਾਬ ਵਿੱਚ ਜੋ ਕੰਮ ਹੋਣ ਜਾ ਰਿਹਾ ਹੈ, ਉਹ ਸ਼ਾਇਦ ਸਾਲ 1950 ਵਿੱਚ ਕੀਤਾ ਜਾਣਾ ਚਾਹੀਦਾ ਸੀ। ਆਜ਼ਾਦੀ ਦੀ ਲੜਾਈ ਲੜਨ ਵਾਲੇ ਦੇਸ਼ ਭਗਤਾਂ ਨੇ ਇਸ ਲਈ ਸੰਘਰਸ਼ ਨਹੀਂ ਕੀਤਾ ਕਿ ਇਕ ਦਿਨ ਅੰਗਰੇਜ਼ ਚਲੇ ਜਾਣ ਅਤੇ ਸਾਡੀਆਂ ਆਪਣੀਆਂ ਸਰਕਾਰਾਂ ਅਜਿਹੀਆਂ ਬਣਨ ਜੋ ਲੋਕਾਂ ਲਈ ਕੁਝ ਨਹੀਂ ਕਰਨਗੀਆਂ।”
‘ਆਪ’ ਸੁਪਰੀਮੋ ਨੇ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਬਹੁਤ ਸਾਰੀਆਂ ਸਰਕਾਰਾਂ ਆਈਆਂ ਅਤੇ ਗਈਆਂ, ਪਰ ਉਨ੍ਹਾਂ ਵਿੱਚੋਂ ਕਿਸੇ ਨੇ ਵੀ ਲੋਕਾਂ ਦੀ ਪ੍ਰਵਾਹ ਨਹੀਂ ਕੀਤੀ। ਵੱਡੇ-ਵੱਡੇ ਵਾਅਦੇ ਕੀਤੇ ਗਏ, ਪਰ ਲੋਕਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਕ ਸਮਾਂ ਸੀ, ਜਦੋਂ ਪੰਜਾਬ ਅੱਤਵਾਦ ਨਾਲ ਗ੍ਰਸਤ ਸੀ ਅਤੇ ਫਿਰ ਇੱਕ ਅਜਿਹਾ ਦੌਰ ਆਇਆ ਜਦੋਂ ਨਸ਼ੇ ਦੀ ਦਲਦਲ ਵਿੱਚ ਫਸ ਗਿਆ ਸੀ। ਉਨ੍ਹਾਂ ਕਿਹਾ, “ਹਰ ਚੀਜ਼ ਦਾ ਆਪਣਾ ਸਮਾਂ ਹੁੰਦਾ ਹੈ। ਪਿਛਲੇ ਚਾਰ ਸਾਲਾਂ ਤੋਂ ਪੰਜਾਬ ਜਿਸ ਦੌਰ ਵਿੱਚੋਂ ਗੁਜ਼ਰ ਰਿਹਾ ਹੈ, ਉਹ ਪੰਜਾਬ ਅਤੇ ਦੇਸ਼ ਦੇ ਇਤਿਹਾਸ ਵਿੱਚ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ।”
ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਦਾ ਜ਼ਿਕਰ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਜਦੋਂ ਉਹ ਤੇ ਮੁੱਖ ਮੰਤਰੀ ਭਗਵੰਤ ਮਾਨ ਚੋਣ ਪ੍ਰਚਾਰ ਕਰਨ ਜਾਂਦੇ ਸਨ ਤਾਂ ਉਹ ਗਾਰੰਟੀਆਂ ਦਿੰਦੇ ਸਨ। ਉਸ ਸਮੇਂ ਉਹ “ਕੇਜਰੀਵਾਲ ਦੀਆਂ ਗਾਰੰਟੀਆਂ” ਦੀ ਗੱਲ ਕਰਦੇ ਸਨ, ਜਿਨ੍ਹਾਂ ਵਿੱਚੋਂ ਇੱਕ ਸਿਹਤ ਗਾਰੰਟੀ ਸੀ ਕਿ ਪੰਜਾਬ ਦੇ ਹਰ ਵਿਅਕਤੀ ਅਤੇ ਹਰ ਨਾਗਰਿਕ ਲਈ ਮੁਫ਼ਤ ਅਤੇ ਮਿਆਰੀ ਸਿਹਤ ਸੰਭਾਲ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਕਿਹਾ, “ਲੋਕ ਉਦੋਂ ਇਸ ‘ਤੇ ਵਿਸ਼ਵਾਸ ਨਹੀਂ ਕਰਦੇ ਸਨ।”

‘ਆਪ’ ਸੁਪਰੀਮੋ ਨੇ ਅੱਗੇ ਕਿਹਾ, “ਉਨ੍ਹਾਂ ਦਿਨਾਂ ਵਿੱਚ, ਕਾਂਗਰਸ ਸਰਕਾਰ ਸੱਤਾ ਵਿੱਚ ਸੀ। ਪਹਿਲਾਂ, ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਸਨ, ਅਤੇ ਫਿਰ ਚਰਨਜੀਤ ਸਿੰਘ ਚੰਨੀ। ਉਹ ਕਹਿੰਦੇ ਸਨ ਕਿ ਖਜ਼ਾਨਾ ਖਾਲੀ ਸੀ, ਸਰਕਾਰ ਘਾਟੇ ਵਿੱਚ ਚੱਲ ਰਹੀ ਸੀ, ਅਤੇ ਕੋਈ ਪੈਸਾ ਨਹੀਂ ਸੀ।”
ਕੌਮੀ ਕਨਵੀਨਰ ਨੇ ਕਿਹਾ,”ਇਨ੍ਹਾਂ ਲੀਡਰਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਮੁਫ਼ਤ ਬਿਜਲੀ, ਮੁਫ਼ਤ ਸਿਹਤ ਸੰਭਾਲ ਅਤੇ ਮੁਫ਼ਤ ਸਿੱਖਿਆ ਬਾਰੇ ਝੂਠ ਫੈਲਾ ਰਹੇ ਸਨ, ਅਤੇ ਇਹ ਕੁਝ ਵੀ ਸੰਭਵ ਨਹੀਂ ਸੀ ਕਿਉਂਕਿ ਪੈਸਾ ਨਹੀਂ ਸੀ। ਪਰ ‘ਆਪ’ ਸਰਕਾਰ ਨੇ ਸਾਬਤ ਕਰ ਦਿੱਤਾ ਕਿ ਸਾਰੀਆਂ ਗਾਰੰਟੀਆਂ ਸੱਚਮੁੱਚ ਪੂਰੀਆਂ ਕੀਤੀਆਂ ਜਾ ਸਕਦੀਆਂ ਹਨ।”
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਮੁਫ਼ਤ ਵਿੱਚ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਚੰਗੇ ਸਕੂਲ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ, “ਮੁਫ਼ਤ ਸਿਹਤ ਸੰਭਾਲ ਦੇ ਪ੍ਰਬੰਧ ਪਹਿਲਾਂ ਹੀ ਸ਼ੁਰੂ ਕੀਤੇ ਗਏ ਸਨ, ਪਰ ਅੱਜ ਦਾ ਕਦਮ ਇਤਿਹਾਸਕ ਹੈ। ਪਿਛਲੇ ਚਾਰ ਸਾਲਾਂ ਵਿੱਚ ਸਰਕਾਰ ਨੇ ਪਿੰਡਾਂ ਅਤੇ ਮੁਹੱਲਿਆਂ ਵਿੱਚ ਲਗਭਗ 1,000 ਮੁਹੱਲਾ ਕਲੀਨਿਕ ਬਣਾਏ ਹਨ।”
ਕੌਮੀ ਕਨਵੀਨਰ ਨੇ ਦੱਸਿਆ ਕਿ ਇਹ ਆਮ ਕਲੀਨਿਕ ਨਹੀਂ ਹਨ। ਉਨ੍ਹਾਂ ਕਿਹਾ, “ਪਿਛਲੇ 75 ਸਾਲਾਂ ਵਿੱਚ, ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਮਿਲ ਕੇ ਸਿਰਫ਼ 400 ਪ੍ਰਾਇਮਰੀ ਹੈਲਥ ਸੈਂਟਰ ਖੋਲ੍ਹੇ ਹਨ, ਜਦੋਂ ਕਿ ਮੌਜੂਦਾ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ 1,000 ਮੁਹੱਲਾ ਕਲੀਨਿਕ ਬਣਾਏ ਹਨ, ਅਤੇ ਹੋਰ 500 ਨਿਰਮਾਣ ਅਧੀਨ ਹਨ।” ਅਰਵਿੰਦ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ, “ਅਗਲੇ ਚਾਰ ਤੋਂ ਪੰਜ ਮਹੀਨਿਆਂ ਵਿੱਚ, 2,500 ‘ਪਿੰਡ ਕਲੀਨਿਕ’ ਖੋਲ੍ਹੇ ਜਾਣਗੇ। ਪਿਛਲੀਆਂ ਸਰਕਾਰਾਂ ਨੇ 75 ਸਾਲਾਂ ਵਿੱਚ ਜੋ ਕੰਮ ਕੀਤਾ, ਇਸ ਸਰਕਾਰ ਨੇ ਸ਼ਾਇਦ ਸਿਰਫ਼ ਚਾਰ ਸਾਲਾਂ ਵਿੱਚ ਉਸ ਤੋਂ 10 ਗੁਣਾ ਜ਼ਿਆਦਾ ਕੀਤਾ ਹੈ।”
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਪ੍ਰਾਇਮਰੀ ਸਿਹਤ ਕੇਂਦਰਾਂ ਨੂੰ ਜਿੰਦਰਾ ਲੱਗ ਗਿਆ ਸੀ, ਅੰਦਰ ਕੁੱਤੇ ਘੁੰਮ ਰਹੇ ਸਨ। “ਉਨ੍ਹਾਂ ਦੇ ਸਿਹਤ ਕੇਂਦਰ ਇਸ ਤਰ੍ਹਾਂ ਦੇ ਸਨ। ਪਰ ਹੁਣ ਜੋ ਮੁਹੱਲਾ ਕਲੀਨਿਕ ਬਣਾਏ ਗਏ ਹਨ ਉਹ ਸ਼ਾਨਦਾਰ ਅਤੇ ਏਅਰ ਕੰਡੀਸ਼ਨਡ ਹਨ।
ਅਰਵਿੰਦ ਕੇਜਰੀਵਾਲ ਨੇ ਅੱਗੇ ਦੱਸਿਆ ਕਿ ਇਹ 10 ਲੱਖ ਰੁਪਏ ਦੀ ਬੀਮਾ ਯੋਜਨਾ ਹੈ। ਉਨ੍ਹਾਂ ਕਿਹਾ, “ਲੋਕ ਕਿਸੇ ਵੀ ਹਸਪਤਾਲ ਵਿੱਚ ਜਾ ਸਕਦੇ ਹਨ, ਭਾਵੇਂ ਸਰਕਾਰੀ ਹੋਵੇ ਜਾਂ ਪ੍ਰਾਈਵੇਟ। ਸਰਕਾਰ ਨੇ ਪਹਿਲਾਂ ਹੀ ਸਭ ਕੁਝ ਠੀਕ ਕਰਨਾ ਸ਼ੁਰੂ ਕਰ ਦਿੱਤਾ ਹੈ, ਅਤੇ ਛੇਤੀ ਹੀ ਸਰਕਾਰੀ ਹਸਪਤਾਲ, ਪ੍ਰਾਈਵੇਟ ਹਸਪਤਾਲਾਂ ਨਾਲੋਂ ਵੀ ਬਿਹਤਰ ਹੋ ਜਾਣਗੇ। ਪਰ ਹੁਣ ਮਰੀਜ਼ ਕਿਤੇ ਵੀ ਜਾ ਸਕਦੇ ਹਨ।
ਉਨ੍ਹਾਂ ਅੱਗੇ ਕਿਹਾ, “ਵੱਡੀਆਂ ਅਤੇ ਛੋਟੀਆਂ ਬਿਮਾਰੀਆਂ ਲਈ 10 ਲੱਖ ਰੁਪਏ ਤੱਕ ਦੀਆਂ ਸਾਰੀਆਂ ਦਵਾਈਆਂ ਅਤੇ ਟੈਸਟ ਮੁਫ਼ਤ ਹੋਣਗੇ। ਜਿਵੇਂ ਹੀ ਮਰੀਜ਼ ਹਸਪਤਾਲ ਵਿੱਚ ਦਾਖਲ ਹੁੰਦਾ ਹੈ, ਸਭ ਕੁਝ ਮੁਫ਼ਤ ਹੋਵੇਗਾ। ਉਨ੍ਹਾਂ ਤੋਂ ਕੁਝ ਨਹੀਂ ਪੁੱਛਿਆ ਜਾਵੇਗਾ, ਸਿਰਫ਼ ਆਪਣਾ ਹੈਲਥ ਕਾਰਡ ਲਿਆਉਣ ਲਈ। ਪੰਜਾਬ ਵਿੱਚ ਲਗਭਗ 65 ਲੱਖ ਪਰਿਵਾਰ ਹਨ, ਜਿਨ੍ਹਾਂ ਵਿੱਚ ਅਮੀਰ ਅਤੇ ਗਰੀਬ, ਹਿੰਦੂ, ਮੁਸਲਮਾਨ, ਸਿੱਖ, ਈਸਾਈ ਅਤੇ ਸਾਰੇ ਧਰਮਾਂ ਅਤੇ ਜਾਤਾਂ ਦੇ ਲੋਕ ਸ਼ਾਮਲ ਹਨ। ਕਿਸੇ ਨੂੰ ਵੀ ਇਸ ਤੋਂ ਬਾਹਰ ਨਹੀਂ ਰੱਖਿਆ ਗਿਆ।”
ਉਨ੍ਹਾਂ ਕਿਹਾ ਕਿ ਸਰਕਾਰਾਂ ਆਮ ਤੌਰ ‘ਤੇ ਬਹੁਤ ਸਾਰੀਆਂ ਸ਼ਰਤਾਂ ਲਾਉਂਦੀਆਂ ਹਨ, ਪਰ ਉਨ੍ਹਾਂ ਨੇ ਕੋਈ ਸ਼ਰਤ ਨਹੀਂ ਲਾਈ। ਉਨ੍ਹਾਂ ਜ਼ੋਰ ਦੇ ਕਿਹਾ, “ਹਰ ਕੋਈ ਇਨਸਾਨ ਹੈ, ਹਰ ਕੋਈ ਪੰਜਾਬੀ ਹੈ, ਅਤੇ ਹਰ ਕੋਈ ਭਾਰਤੀ ਹੈ, ਤਾਂ ਕਿਸੇ ਨੂੰ ਕਿਉਂ ਬਾਹਰ ਰੱਖਿਆ ਜਾਵੇ? ਇਹ ਕਾਰਡ ਸਾਰਿਆਂ ਲਈ ਹੈ, ਅਤੇ 65 ਲੱਖ ਪਰਿਵਾਰਾਂ ਨੂੰ ਸਿੱਧਾ ਲਾਭ ਹੋਵੇਗਾ।” ਅਰਵਿੰਦ ਕੇਜਰੀਵਾਲ ਨੇ ਪਿਛਲੇ ਚਾਰ ਸਾਲਾਂ ਅਤੇ ਉਸ ਤੋਂ ਪਹਿਲਾਂ ਦੇ ਸਮੇਂ ਨੂੰ ਯਾਦ ਕਰਦੇ ਹੋਏ ਕਿਹਾ ਕਿ ਜਦੋਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਸਰਕਾਰਾਂ ਸੱਤਾ ਵਿੱਚ ਸਨ ਤਾਂ ਪੰਜਾਬ ਨਸ਼ਿਆਂ ਨਾਲ ਗ੍ਰਸਤ ਸੀ। ਉਨ੍ਹਾਂ ਕਿਹਾ, “ਇਨ੍ਹਾਂ ਸਰਕਾਰਾਂ ਦੇ ਵੱਡੇ ਮੰਤਰੀ ਨਸ਼ੇ ਵੇਚਦੇ ਸਨ ਅਤੇ ਆਪਣੇ ਸਰਕਾਰੀ ਵਾਹਨਾਂ ਰਾਹੀਂ ਵੰਡਦੇ ਸਨ।”
ਉਨ੍ਹਾਂ ਨੇ ਯਾਦ ਦਿਵਾਇਆ ਕਿ ਜਦੋਂ ਵੱਡੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤਾਂ ਉਨ੍ਹਾਂ ਨੇ ਇਨ੍ਹਾਂ ਹੀ ਮੰਤਰੀਆਂ ਦਾ ਨਾਮ ਲੈ ਕੇ ਕਿਹਾ ਸੀ ਕਿ ਇਹ ਮੰਤਰੀ ਨਸ਼ੇ ਦਾ ਕਾਰੋਬਾਰ ਚਲਾ ਰਹੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਗੁਰੂ ਸਾਹਿਬਾਨਾਂ ਵੱਲੋਂ ਦਿੱਤੇ ਸਰਬੱਤ ਦੇ ਭਲੇ ਦੇ ਸੁਨੇਹੇ ‘ਤੇ ਅਮਲ ਕਰਦਿਆਂ ਇਹ ਯੋਜਨਾ ਸਮਾਜ ਦੇ ਸਾਰੇ ਵਰਗਾਂ ਲਈ ਸ਼ੁਰੂ ਕੀਤੀ ਗਈ ਹੈ ਅਤੇ ਇਸ ਨਾਲ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ (ਕੁੱਲ ਤਿੰਨ ਕਰੋੜ ਨਾਗਰਿਕਾਂ) ਨੂੰ ਸਿਹਤ ਕਾਰਡ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਇਸ ਯੋਜਨਾ ਲਈ ਕੋਈ ਆਮਦਨ ਸੀਮਾ ਨਿਰਧਾਰਤ ਨਹੀਂ ਕੀਤੀ ਗਈ ਹੈ ਅਤੇ ਅੱਜ ਇਸ ਯੋਜਨਾ ਦੀ ਸ਼ੁਰੂਆਤ ਨਾਲ ਪੰਜਾਬ ਨੇ ਦੇਸ਼ ਦੇ ਸਾਹਮਣੇ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸਨੇ ਆਪਣੇ ਨਾਗਰਿਕਾਂ ਨੂੰ ਸਿਹਤ, ਸਿੱਖਿਆ, ਬਿਜਲੀ ਅਤੇ ਔਰਤਾਂ ਲਈ ਮੁਫ਼ਤ ਬੱਸ ਯਾਤਰਾ ਵਰਗੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਹਨ।
ਇਸ ਪਹਿਲਕਦਮੀ ਦੇ ਦਾਇਰੇ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਕਰਮਚਾਰੀ, ਪੈਨਸ਼ਨਰ ਅਤੇ ਹਰ ਕੋਈ ਨਾਗਰਿਕ ਸਿਹਤ ਕਾਰਡ ਲਈ ਯੋਗ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸਿਹਤ ਕਾਰਡ ਸੁਵਿਧਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਤੋਂ ਜਾਂ ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਵਰਤੋਂ ਕਰਕੇ ਔਨਲਾਈਨ ਰਜਿਸਟ੍ਰੇਸ਼ਨ ਰਾਹੀਂ ਪ੍ਰਾਪਤ ਕੀਤੇ ਜਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਯੂਥ ਕਲੱਬ ਦੇ ਮੈਂਬਰ ਘਰ-ਘਰ ਜਾ ਕੇ ਕਾਰਡ ਬਣਾ ਕੇ ਵੀ ਨਾਗਰਿਕਾਂ ਦੀ ਸਹਾਇਤਾ ਵੀ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਇਸ ਯੋਜਨਾ ਤਹਿਤ 850 ਸਰਕਾਰੀ ਅਤੇ ਨਿੱਜੀ ਹਸਪਤਾਲ ਪਹਿਲਾਂ ਹੀ ਸੂਚੀਬੱਧ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਹਸਪਤਾਲ ਸ਼ਾਮਲ ਕੀਤੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਵਿੱਚ 2356 ਤੋਂ ਵੱਧ ਇਲਾਜ ਪੈਕੇਜ ਸ਼ਾਮਲ ਕੀਤੇ ਗਏ ਹਨ, ਜਦੋਂ ਕਿ ਪਹਿਲਾਂ ਇਹ ਪੈਕੇਜ ਸਿਰਫ਼ 1600 ਸਨ। ਉਨ੍ਹਾਂ ਕਿਹਾ ਕਿ ਇਸ ਸਿਹਤ ਯੋਜਨਾ ਅਧੀਨ ਆਰਥੋਪੀਡਿਕਸ, ਜਨਰਲ ਮੈਡੀਸਨ, ਕਾਰਡੀਓਲੋਜੀ, ਨਿਊਰੋਲੋਜੀ, ਨੈਫਰੋਲੋਜੀ, ਯੂਰੋਲੋਜੀ, ਓਨਕੋਲੋਜੀ ਸਮੇਤ ਹੋਰ ਵਿਸ਼ੇਸ਼ ਇਲਾਜ ਸੇਵਾਵਾਂ ਲੋਕਾਂ ਨੂੰ ਪ੍ਰਦਾਨ ਕੀਤੀਆਂ ਜਾਣਗੀਆਂ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਦਿਲ ਨਾਲ ਸਬੰਧਤ ਅਤੇ ਕੈਂਸਰ ਦੇ ਇਲਾਜ, ਕਿਡਨੀ ਡਾਇਲਸਿਸ ਅਤੇ ਟ੍ਰਾਂਸਪਲਾਂਟ, ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਸਰਜਰੀਆਂ, ਜਣੇਪਾ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ, ਦੁਰਘਟਨਾ ਅਤੇ ਐਮਰਜੈਂਸੀ, ਗੋਡੇ ਅਤੇ ਚੂਲੇ ਦੀਆਂ ਸਰਜਰੀਆਂ, ਮੋਤੀਆਬਿੰਦ ਸਰਜਰੀ ਅਤੇ ਹੋਰ ਇਲਾਜ ਸੇਵਾਵਾਂ ਵੀ ਇਸ ਯੋਜਨਾ ਵਿੱਚ ਸ਼ਾਮਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਹਸਪਤਾਲ ਦੇ ਖਰਚਿਆਂ ਦੇ ਨਾਲ-ਨਾਲ ਡਾਇਗਨੌਸਟਿਕ ਸੇਵਾਵਾਂ ਨੂੰ ਵੀ ਇਸ ਸਕੀਮ ਅਧੀਨ ਸ਼ਾਮਲ ਕੀਤਾ ਗਿਆ ਹੈ ਅਤੇ ਕਿਹਾ ਕਿ ਕੋਈ ਵੀ ਨਾਗਰਿਕ ਹੁਣ ਪੰਜਾਬ ਜਾਂ ਚੰਡੀਗੜ੍ਹ ਦੇ ਕਿਸੇ ਵੀ ਸਰਕਾਰੀ ਜਾਂ ਨਿੱਜੀ ਹਸਪਤਾਲ ਵਿੱਚ ਮੁਫ਼ਤ ਇਲਾਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਸਪਤਾਲਾਂ ਨੂੰ ਇਲਾਜ ਤੋਂ ਬਾਅਦ 15 ਦਿਨਾਂ ਦੇ ਅੰਦਰ ਇਲਾਜ ਦੀ ਲਾਗਤ ਦਾ ਭੁਗਤਾਨ ਕਰ ਦਿੱਤਾ ਜਾਵੇਗਾ ਅਤੇ ਰਾਜ ਸਰਕਾਰ ਪਹਿਲਾਂ ਹੀ ਬੀਮਾ ਕੰਪਨੀ ਨੂੰ ਐਡਵਾਂਸ ਪ੍ਰੀਮੀਅਮ ਅਦਾ ਕਰ ਚੁੱਕੀ ਹੈ।

ਇਸ ਯੋਜਨਾ ਦੇ ਮੁੱਖ ਉਦੇਸ਼ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਪੰਜਾਬ ਦੇ ਕਿਸੇ ਵੀ ਨਾਗਰਿਕ ਨੂੰ ਵਿੱਤੀ ਤੰਗੀਆਂ-ਤੁਰਸ਼ੀਆਂ ਕਰਕੇ ਇਲਾਜ ਤੋਂ ਵਾਂਝਾ ਨਹੀਂ ਰਹਿਣਾ ਪਵੇਗਾ। ਉਨ੍ਹਾਂ ਕਿਹਾ ਕਿ ਸਾਰੇ ਪੰਜਾਬੀਆਂ ਦੀ ਚੰਗੀ ਸਿਹਤ ਅਤੇ ਤੰਦਰੁਸਤੀ ਲਈ ਪਰਮਾਤਮਾ ਅੱਗੇ ਅਰਦਾਸ ਕਰਦੇ ਹਾਂ, ਪਰ ਪਰਮਾਤਮਾ ਨਾ ਕਰਕੇ ਜੇਕਰ ਕੋਈ ਬੀਮਾਰ ਹੋ ਵੀ ਜਾਂਦਾ ਹੈ ਤਾਂ ਉਸਨੂੰ ਹੁਣ ਇਲਾਜ ਲਈ ਚਿੰਤਾ ਕਰਨ ਦੀ ਲੋੜ ਨਹੀਂ। ਉਨ੍ਹਾਂ ਕਿਹਾ ਕਿ ਇਹ ਸਿਹਤ ਯੋਜਨਾ ਸਾਰੇ ਵਰਗਾਂ ਨੂੰ ਮੁੱਖ ਰੱਖਦਿਆਂ ਤਿਆਰ ਕੀਤੀ ਗਈ ਹੈ, ਜੋ ਹਰ ਇੱਕ ਪੰਜਾਬੀ ਪਰਿਵਾਰ ਨੂੰ ਕਵਰੇਜ ਪ੍ਰਦਾਨ ਕਰਦੀ ਹੈ। ਉਨ੍ਹਾਂ ਕਿਹਾ ਕਿ ਉਹ ਕੁਝ ਅਜਿਹੇ ਪਰਿਵਾਰਾਂ ਨੂੰ ਵੀ ਜਾਣਦੇ ਹਨ ਜਿਨ੍ਹਾਂ ਨੇ ਆਪਣੇ ਸਕੇ-ਸਬੰਧੀਆਂ ਦੇ ਇਲਾਜ ਲਈ ਆਪਣੀ ਜ਼ਿੰਦਗੀ ਭਰ ਦੀ ਪੂੰਜੀ ਤੱਕ ਖ਼ਰਚ ਦਿੱਤੀ ਅਤੇ ਕਈਆਂ ਨੂੰ ਵਿੱਤੀ ਬੋਝ ਦੇ ਚਲਦਿਆਂ ਬਿਮਾਰੀ ਅੱਗੇ ਗੋਡੇ ਵੀ ਟੇਕਣੇ ਪਏ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਿਹਤ ਅਤੇ ਇਨ੍ਹਾਂ ਸਭ ਚੀਜ਼ਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੀ ਸਰਕਾਰ ਇਹ ਯੋਜਨਾ ਲੈ ਕੇ ਆਈ ਹੈ ਅਤੇ ਜੋ ਵੀ ਅੱਜ ਤੋਂ ਇਸ ਯੋਜਨਾ ਅਧੀਨ ਰਜਿਸਟਰ ਕਰਦਾ ਹੈ ਉਹ ਹੁਣ ਤੋਂ ਹੀ ਇਸ ਤਹਿਤ ਲਾਭ ਪ੍ਰਾਪਤ ਕਰਨ ਦਾ ਹੱਕਦਾਰ ਹੋਵੇਗਾ।
ਮੁੱਖ ਮੰਤਰੀ ਨੇ ਚੁਟਕੀ ਲੈਂਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਗਰੀਬ ਪਰਿਵਾਰਾਂ ਨੂੰ ਐਲਪੀਜੀ ਕੁਨੈਕਸ਼ਨ ਪ੍ਰਦਾਨ ਕਰਨ ਲਈ ਉਜਵਲਾ ਯੋਜਨਾ ਸ਼ੁਰੂ ਕੀਤੀ ਅਤੇ ਫਿਰ ਜਿਨ੍ਹਾਂ ਨੂੰ ਕੁਨੈਕਸ਼ਨ ਦਿੱਤੇ ਗਏ ਉਨ੍ਹਾਂ ਨੂੰ ਹੀ ਪ੍ਰਧਾਨ ਮੰਤਰੀ ਆਵਾਸ ਯੋਜਨਾ ਦੇ ਦਾਇਰੇ ਤੋਂ ਬਾਹਰ ਕਰ ਦਿੱਤਾ ਗਿਆ। ਉਨ੍ਹਾਂ ਨੇ ਪਿਛਲੀ ਸੂਬਾ ਸਰਕਾਰ ਦੀ ਇੱਕ ਯੋਜਨਾ ਦਾ ਵੀ ਹਵਾਲਾ ਦਿੱਤਾ ਜਿੱਥੇ ਵਿਦਿਆਰਥੀਆਂ ਨੂੰ ਸਿਰਫ਼ ਆਟਾ-ਦਾਲ ਸਕੀਮ ਅਧੀਨ ਦਾਖ਼ਲ ਕਰਨ ਲਈ 8ਵੀਂ ਜਮਾਤ ਤੱਕ ਫੇਲ੍ਹ ਨਹੀਂ ਕੀਤਾ ਜਾਂਦਾ ਸੀ। ਭਗਵੰਤ ਸਿੰਘ ਮਾਨ ਨੇ ਆਪਣੀ ਸਰਕਾਰ ਦੀਆਂ ਬਿਜ਼ਨਸ ਬਲਾਸਟਰ ਸਕੀਮਾਂ ‘ਤੇ ਵਿਸ਼ੇਸ਼ ਤੌਰ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਸਾਡੇ ਵਿਦਿਆਰਥੀਆਂ ਨੇ ਕੰਪਨੀਆਂ ਨਾਲ ਲਗਭਗ 45 ਕਰੋੜ ਦੇ ਐਮ.ਓ.ਯੂ. ਹਾਸਲ ਕੀਤੇ ਹਨ।
ਕਾਂਗਰਸ ਵਿੱਚ ਚੱਲ ਰਹੇ ਅੰਦਰੂਨੀ ਕਾਟੋ-ਕਲੇਸ਼ ‘ਤੇ ਚੁਟਕੀ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸੀ ਆਗੂ ਸੇਵਾ ਲਈ ਨਹੀਂ ਸਗੋਂ ਮੇਵਾ (ਪੈਸੇ) ਲਈ ਮੁੱਖ ਮੰਤਰੀ ਬਣਨ ਲਈ ਇੱਕ ਦੂਜੇ ਨਾਲ ਲੜ-ਝਗੜ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਡਿਊਟੀ ਦੌਰਾਨ ਸ਼ਹੀਦ ਹੋਏ ਰੱਖਿਆ ਕਰਮੀਆਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਰੁਪਏ ਦੀ ਸਹਾਇਤਾ ਦੀ ਨੀਤੀ ਲਿਆਂਦੀ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਡਿਊਟੀ ਦੌਰਾਨ ਸ਼ਹੀਦ ਹੋਣ ਵਾਲੇ ਪੁਲਿਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ 2 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ‘ਆਪ’ ਦੀ ਸਮੁੱਚੀ ਲੀਡਰਸ਼ਿਪ ਆਮ ਆਦਮੀਆਂ ਦੀ ਹੈ ਅਤੇ ਸੂਬਾ ਸਰਕਾਰ ਆਮ ਆਦਮੀ ਦੀ ਭਲਾਈ ਲਈ ਲਗਾਤਾਰ ਸਖ਼ਤ ਉਪਰਾਲੇ ਕਰ ਰਹੀ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 16 ਮਾਰਚ ਨੂੰ ਸੂਬਾ ਸਰਕਾਰ ਦੇ ਚਾਰ ਸਾਲ ਪੂਰੇ ਹੋ ਜਾਣਗੇ ਅਤੇ ਇਸ ਮਿਆਦ ਦੌਰਾਨ ਉਨ੍ਹਾਂ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਕਈ ਲੀਹੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ ਸ਼ੁਰੂ ਕੀਤੇ, 61000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ, ਟੇਲਾਂ ਤੱਕ ਪਾਣੀ ਪਹੁੰਚਾਇਆ, 90 ਫੀਸਦ ਪਰਿਵਾਰਾਂ ਨੂੰ ਮੁਫ਼ਤ ਬਿਜਲੀ ਦਿੱਤੀ ਅਤੇ ਲੋਕਾਂ ਦੀ ਭਲਾਈ ਲਈ ਹੋਰ ਬਹੁਤ ਕੁਝ ਯਕੀਨੀ ਬਣਾਇਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਖੁਸ਼ਹਾਲੀ ਲਈ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਲੋਕ-ਪੱਖੀ ਉਪਰਾਲੇ ਜਾਰੀ ਰਹਿਣਗੇ।
ਇਸ ਦੌਰਾਨ ‘ਆਪ’ ਪੰਜਾਬ ਦੇ ਸਹਿ-ਪ੍ਰਭਾਰੀ ਸਤਿੰਦਰ ਜੈਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਪਾਲ ਸਿੰਘ ਚੀਮਾ, ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੁਲਵੰਤ ਸਿੰਘ ਸਮੇਤ ਹੋਰ ਪਾਰਟੀ ਆਗੂ ਤੇ ਵਰਕਰ ਹਾਜ਼ਰ ਸਨ।
– Live 24 Punjabi
ਪਿੰਡ ਮੰਡਾਲੀ ’ਚ ਪ੍ਰਵਾਸੀ ਨੇ ਕੀਤਾ ਪੰਜਾਬੀ ਦਾ ਕਤਲ, ਖੇਤੀਬਾੜੀ ਦਾ ਕੰਮ ਕਰਨ ਲਈ ਰੱਖਿਆ ਸੀ ਪ੍ਰਵਾਸੀ
written by live24punjabi
ਫਗਵਾੜਾ : ਫਗਵਾੜਾ ਦੇ ਨਜ਼ਦੀਕੀ ਪਿੰਡ ਮੰਡਾਲੀ ਦੇ ਵਿੱਚ ਵਿੱਚ ਖੇਤੀਬਾੜੀ ਦਾ ਕੰਮ ਕਰਨ ਲਈ ਰੱਖੇ ਇੱਕ ਪ੍ਰਵਾਸੀ ਮਜ਼ਦੂਰ ਦੇ ਵੱਲੋਂ ਗਾਲੀ ਗਲੌਚ ਅਤੇ ਗੁੰਡਾਗਰਦੀ ਕਰਨ ਤੋਂ ਬਾਅਦ ਆਪਣੇ ਮਾਲਿਕ ਨਾਲ ਹੱਥੋਪਾਈ ਕੀਤੀ ਗਈ। ਇਸ ਘਟਨਾ ਦੌਰਾਨ ਮਾਲਿਕ ਜਖਮੀ ਹੋ ਗਿਆ ਅਤੇ ਜਿਸ ਦੀ ਬਾਅਦ ਦੇ ਵਿੱਚ ਮੌਤ ਹੋ ਗਈ।
ਮ੍ਰਿਤਕ ਦੀ ਪਤਨੀ ਪਲਵਿੰਦਰ ਕੌਰ ਨੇ ਦੱਸਿਆ ਕਿ ਉਹ ਆਪਦੇ ਪਤੀ ਦਵਿੰਦਰ ਸਿੰਘ ਨਾਲ ਘਰ ਦੇ ਵਿੱਚ ਰਹਿ ਰਹੇ ਪ੍ਰਵਾਸੀ ਮਜ਼ਦੂਰ ਨੇ ਪਹਿਲਾਂ ਗਾਲੀ ਗਲੋਚ ਕੀਤੀ। ਜਦੋਂ ਉਹਨਾਂ ਦੇ ਪਤੀ ਨੇ ਉਸਨੂੰ ਰੋਕਿਆ ਤਾਂ ਮਜ਼ਦੂਰ ਨੇ ਗੁੱਸੇ ਦੇ ਵਿੱਚ ਆ ਕੇ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ। ਉਸਨੇ ਕਿਸੇ ਚੀਜ਼ ਨਾਲ ਵਾਰ ਕਰ ਦਿੱਤਾ। ਇਸ ਤੋਂ ਬਾਅਦ ਦਵਿੰਦਰ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੇ ਇਲਾਜ ਦੇ ਦੌਰਾਨ ਮੌਤ ਹੋ ਗਈ।
ਸਿਵਲ ਹਸਪਤਾਲ ਵਿੱਚ ਐਮਰਜੈਂਸੀ ਡਿਊਟੀ ’ਤੇ ਤੈਨਾਤ ਡਾਕਟਰ ਨੇ ਦੱਸਿਆ ਕਿ ਦਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਤੇ ਵਾਸੀ ਪਿੰਡ ਮੰਡਾਲੀ ਨੂੰ ਹਸਪਤਾਲ ਲਿਆਂਦਾ ਗਿਆ ਸੀ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਹਨਾਂ ਦੀ ਮੌਤ ਤੋਂ ਚੁੱਕੀ ਸੀ ਅਤੇ ਡਾਕਟਰਾਂ ਦੇ ਮੁਤਾਬਿਕ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ। ਇਸਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਿਸ ਦੇ ਵੱਲੋਂ ਸਾਰੇ ਮਾਮਲੇ ਦੀ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਲੜਕੇ ਦਾ ਕਤਲ ਕਰ ਲਾਸ਼ ਗੱਟੇ ‘ਚ ਬੰਨ੍ਹ ਕੇ ਝਾੜੀਆਂ ’ਚ ਸੁੱਟੀ, ਗਲੇ ‘ਤੇ 2 ਚੁੰਨੀਆਂ ਲਪੇਟੀਆਂ ਅਤੇ ਚਾਂਦੀ ਦੀ ਚੈਨ ਗਾਇਬ ਸੀ
written by live24punjabi
ਮੰਡੀ ਅਰਨੀਵਾਲਾ/ਫਾਜ਼ਿਲਕਾ : ਬੀਤੇ ਦਿਨੀਂ ਮੰਡੀ ਅਰਨੀਵਾਲਾ ਵਿਖੇ ਇਕ ਲੜਕੇ ਦਾ ਕਤਲ ਕਰ ਕੇ ਲਾਸ਼ ਨੂੰ ਗੱਟੇ ’ਚ ਬੰਨ੍ਹ ਕੇ ਝਾੜੀਆਂ ‘ਚ ਸੁੱਟੇ ਜਾਣ ਦਾ ਮਾਮਲਾ ਸਾਹਮਣੇ ਆਉਣ ‘ਤੇ ਸਨਸਨੀ ਫੈਲ ਗਈ। ਜਿਸ ਤੋਂ ਬਾਅਦ ਪੁਲਸ ਨੇ ਘਟਨਾ ਸਥਾਨ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਪੁਲਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨ ‘ਚ ਸੁਖਵਿੰਦਰ ਸਿੰਘ ਵਾਸੀ ਅਰਨੀਵਾਲਾ ਸੇਖ ਸੁਭਾਨ ਨੇ ਦੱਸਿਆ ਕਿ ਬੀਤੇ ਕੱਲ ਸਵੇਰੇ ਕਰੀਬ 11 ਵਜੇ ਉਸ ਦਾ ਲੜਕਾ ਹਰਪ੍ਰੀਤ ਸਿੰਘ ਆਪਣੇ ਸਾਈਕਲ ‘ਤੇ ਜਸਕਰਨ ਸਿੰਘ ਉਰਫ ਕਰਨ, ਸੁਖਚੈਨ ਸਿੰਘ ਉਰਫ ਸੁੱਖੀ ਪੁੱਤਰ ਭਜਨ ਸਿੰਘ ਵਾਸੀ ਅਰਨੀਵਾਲਾ ਦੇ ਘਰ ਜਾਣ ਦਾ ਕਹਿ ਕੇ ਗਿਆ ਸੀ। ਜਦ ਉਹ ਸ਼ਾਮ ਤੱਕ ਘਰ ਨਹੀਂ ਆਇਆ ਤਾਂ ਉਨ੍ਹਾਂ ਵੱਲੋਂ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸੁਖਚੈਨ ਸਿੰਘ ਉਰਫ
ਸੁੱਖੀ ਨੇ ਹਰਪ੍ਰੀਤ ਸਿੰਘ ਦੇ ਮਾਤਾ-ਪਿਤਾ ਪਾਸ ਆ ਕੇ ਹਰਪ੍ਰੀਤ ਸਿੰਘ ਦਾ ਸਾਈਕਲ ਉਨ੍ਹਾਂ ਨੂੰ ਦਿੱਤਾ, ਜਦ ਸੁਖਚੈਨ ਸਿੰਘ ਉਰਫ ਸੁੱਖੀ ਤੋਂ ਹਰਪ੍ਰੀਤ ਸਿੰਘ ਦੇ ਮਾਤਾ-ਪਿਤਾ ਨੇ ਹਰਪ੍ਰੀਤ ਸਿੰਘ ਬਾਰੇ ਪੁੱਛਿਆ ਤਾਂ ਉਸ ਨੇ ਕੋਈ ਤਸੱਲੀਬਖਸ਼ ਜਵਾਬ ਨਾ ਦਿੱਤਾ ।
ਫਿਰ ਹਰਪ੍ਰੀਤ ਸਿੰਘ ਦੇ ਘਰਵਾਲਿਆਂ ਤੇ ਰਿਸ਼ਤੇਦਾਰਾਂ ਨੇ ਉਸ ਦੀ ਆਸ-ਪਾਸ ਤਲਾਸ਼ ਕਰਨੀ ਸ਼ੁਰੂ ਕਰ ਦਿੱਤੀ। ਅੱਜ ਸਵੇਰੇ ਹਰਪ੍ਰੀਤ ਸਿੰਘ ਦੀ ਤਲਾਸ਼ ‘ਚ ਉਸ ਦੇ ਪਿਤਾ ਅਤੇ ਹੋਰ ਰਿਸ਼ਤੇਦਾਰ ਪਿੰਡ ਬਾਮ ਨੂੰ ਜਾਂਦੇ ਕੱਚੇ ਰਸਤੇ ਰਾਹੀਂ ਜਸਕਰਨ ਸਿੰਘ ਉਰਫ ਕਰਨ ਦੇ ਖੇਤ ਪੁੱਜੇ ਤਾਂ ਹਰਪ੍ਰੀਤ ਸਿੰਘ ਦੀ ਲਾਸ਼ ਜਸਕਰਨ ਸਿੰਘ ਉਰਫ ਕਰਨ ਵਾਸੀ ਅਰਨੀਵਾਲਾ ਦੇ ਖੇਤ ਦੇ ਗੁਆਂਢ ‘ਚ ਖਾਲੀ ਬੇ-ਅਬਾਦ ਖੇਤ ‘ਚ ਉਂਗੀਆਂ ਝਾੜੀਆਂ ਦੇ ਥੱਲੇ ਇਕ ਗੱਟੇ ‘ਚ ਪਾਈ ਹੋਈ ਮਿਲੀ, ਜਿਸ ਦੇ ਸਿਰ, ਮੂੰਹ, ਗਲੇ ਤੇ ਸਰੀਰ ‘ਤੇ ਕਾਫੀ ਸੱਟਾਂ ਵੱਜੀਆਂ ਹੋਈਆਂ ਸਨ, ਜਿਸ ਦੇ ਮੂੰਹ ‘ਚ ਡੱਬੀਦਾਰ ਚਾਦਰ ਪਾਈ ਹੋਈ ਸੀ, ਗਲੇ ‘ਤੇ 2 ਚੁੰਨੀਆਂ ਲਪੇਟੀਆਂ ਹੋਈਆਂ ਸਨ ਅਤੇ ਉਸ ਦੇ ਗਲ ‘ਚ ਪਾਈ ਚਾਂਦੀ ਦੀ ਚੈਨ ਗਾਇਬ ਸੀ।
ਹਰਪ੍ਰੀਤ ਸਿੰਘ ਦੇ ਪਿਤਾ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਜਸਕਰਨ ਸਿੰਘ ਉਰਫ ਕਰਨ, ਸੁਖਚੈਨ ਸਿੰਘ ਉਰਫ ਸੁੱਖੀ ਅਤੇ ਜਤਿਨ ਕੁਮਾਰ ਮਾਣੂੰ ਵਾਸੀ ਅਰਨੀਵਾਲਾ ਨੇ ਹਮ-ਮਸ਼ਵਰਾ ਹੋ ਕੇ ਉਸ ਦੇ ਲੜਕੇ ਹਰਪ੍ਰੀਤ ਸਿੰਘ ਦਾ ਕਤਲ ਕਰ ਕੇ ਉਸ ਦੀ ਲਾਸ਼ ਨੂੰ ਖੁਰਦ-ਬੁਰਦ ਕਰਨ ਲਈ ਗੱਟੇ ‘ਚ ਬੰਨ੍ਹ ਕੇ ਆਪਣੇ ਖੇਤ ਦੇ ਗੁਆਂਢ ਬੇ-ਅਬਾਦ ਜਗ੍ਹਾ ‘ਚ ਉਂਗੀਆਂ ਝਾੜੀਆਂ ‘ਚ ਸੁੱਟ ਦਿੱਤਾ ਹੈ। ਮੁੱਦਈ ਸੁਖਵਿੰਦਰ ਸਿੰਘ ਮੁਤਾਬਕ ਮੁਲਜ਼ਮ ਨਸ਼ਾ ਕਰਨ ਦੇ ਆਦੀ ਹਨ, ਜਿਨ੍ਹਾਂ ਨੇ ਉਸ ਦੇ ਲੜਕੇ ਹਰਪ੍ਰੀਤ ਸਿੰਘ ਦੇ ਗਲ ‘ਚ ਪਾਈ ਚੈਨੀ ਦੀ ਲੁੱਟ ਨੂੰ ਲੈ ਕੇ ਉਸ ਦਾ ਕਤਲ ਕੀਤਾ ਹੈ।
ਮੁੱਦਈ ਦੇ ਬਿਆਨ ਮੁਤਾਬਕ ਮੁਕੱਦਮਾ ਦਰਜ ਕਰ ਕੇ ਮੁੱਢਲੀ ਤਫਤੀਸ਼ ਮੁੱਖ ਅਫ਼ਸਰ ਥਾਣਾ ਅਰਨੀਵਾਲਾ ਇੰਸਪੈਕਟ ਪਰਮਜੀਤ ਕੁਮਾਰ ਵੱਲੋਂ ਅਮਲ ‘ਚ ਲਿਆਂਦੀ ਗਈ ਹੈ। ਦੌਰਾਨੇ ਤਫਤੀਸ਼ ਜਸਕਰਨ ਸਿੰਘ ਉਰਫ ਕਰਨ ਅਤੇ ਜਤਿਨ ਕੁਮਾਰ ਉਰਫ ਮਾਣੂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ।
ਮਾਨ ਕੈਬਨਿਟ : 5 ਲੱਖ ਰੁਪਏ ਤੱਕ ਦੀਆਂ ਚੀਜ਼ਾਂ ਬਿਨਾਂ ਟੈਂਡਰ ਦੇ ਖਰੀਦੀਆਂ ਜਾ ਸਕਦੀਆਂ, ਟਰੱਸਟਾਂ ਅਤੇ ਸੁਸਾਇਟੀਆਂ ਦਾ ਹੋਵੇਗਾ ਵਿੱਤੀ ਆਡਿਟ
written by live24punjabi
ਚੰਡੀਗੜ੍ਹ, 28 ਨਵੰਬਰ : ਪੰਜਾਬ ਭਰ ਦੇ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਨ ਲਈ ਮੁੱਖ ਮੰਤਰੀ ਦੀ ਅਗਵਾਈ ਹੇਠ ਮੰਤਰੀ ਮੰਡਲ ਨੇ 12 ਪ੍ਰਮੁੱਖ ਸ਼ੇ੍ਰਣੀਆਂ ਦੇ 300 ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਸਹਿਮਤੀ ਦੇ ਦਿੱਤੀ। ਪੰਜਾਬ ਸਰਕਾਰ ਦੇ ਵਿਭਾਗ ਹੁਣ ਬਿਨਾਂ ਟੈਂਡਰਾਂ ਦੇ 5 ਲੱਖ ਰੁਪਏ ਤੱਕ ਦਾ ਸਮਾਨ ਖਰੀਦ ਸਕਣਗੇ। ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।
ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਦੱਸਿਆ ਕਿ ਕੈਬਨਿਟ ਨੇ 12 ਅਹਿਮ ਸ਼ੇ੍ਰਣੀਆਂ, ਜਿਨ੍ਹਾਂ ਵਿੱਚ ਮੈਡੀਸਨ, ਪੈਡੀਐਟ੍ਰਿਕ (ਬੱਚਿਆਂ ਦੇ ਮਾਹਿਰ), ਸਾਈਕੈਟਰੀ (ਮਨੋਰੋਗਾਂ ਦੇ ਮਾਹਿਰ), ਡਰਮਾਟੋਲੋਜੀ (ਚਮੜੀ ਰੋਗਾਂ ਦੇ ਮਾਹਿਰ), ਚੈਸਟ ਤੇ ਟੀ.ਬੀ. (ਛਾਤੀ ਦੇ ਰੋਗਾਂ ਦੇ ਮਾਹਿਰ), ਸਰਜਰੀ, ਗਾਇਨਾਕੋਲੋਜੀ (ਔਰਤਾਂ ਦੇ ਰੋਗਾਂ ਦੇ ਮਾਹਿਰ), ਓਰਥੋਪੈਡਿਕਸ (ਹੱਡੀਆਂ ਦੇ ਮਾਹਿਰ), ਓਪਥਾਮੋਲੋਜੀ (ਅੱਖਾਂ ਦੇ ਰੋਗਾਂ ਦੇ ਮਾਹਿਰ), ਈ.ਐਨ.ਟੀ. (ਕੰਨ, ਨੱਕ ਤੇ ਗਲਾ ਰੋਗਾਂ ਦੇ ਮਾਹਿਰ) ਅਤੇ ਐਨਿਸਥੀਸੀਓਲੋਜੀ ਸ਼ਾਮਲ ਹਨ, ਦੇ 300 ਮਾਹਿਰ ਡਾਕਟਰਾਂ ਨੂੰ ਸੂਚੀਬੱਧ ਕਰਨ ਦਾ ਵੀ ਫੈਸਲਾ ਕੀਤਾ ਹੈ। ਇਸ ਕਦਮ ਨਾਲ ਸਪੈਸ਼ਲਿਸਟ ਡਾਕਟਰਾਂ ਦੀ ਉਪਲਬਧਤਾ ਵਧੇਗੀ ਅਤੇ ਪੰਜਾਬ ਦੇ ਲੋਕਾਂ ਨੂੰ ਸੈਕੰਡਰੀ ਪੱਧਰ ਦੀਆਂ ਸਿਹਤ ਸੰਭਾਲ ਸੇਵਾਵਾਂ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ। ਇਨ੍ਹਾਂ ਸਪੈਸ਼ਲਿਸਟ ਡਾਕਟਰਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਜ਼ਿਲ੍ਹਾ ਪੱਧਰ ਉੱਤੇ ਸਿਵਲ ਸਰਜਨਾਂ ਰਾਹੀਂ ਕੀਤੀ ਜਾਵੇਗੀ ਅਤੇ ਸੂਚੀਬੱਧ ਹੋਏ ਡਾਕਟਰ ਓ.ਪੀ.ਡੀ., ਆਈ.ਪੀ.ਡੀ., ਐਮਰਜੈਂਸੀ, ਵੱਡੇ ਤੇ ਛੋਟੇ ਅਪਰੇਸ਼ਨਾਂ ਤੇ ਹੋਰ ਵੱਖ-ਵੱਖ ਤਰ੍ਹਾਂ ਦੀਆਂ ਸੇਵਾਵਾਂ ਲਈ ਪ੍ਰਤੀ ਮਰੀਜ਼ ਇੰਪੈਨਲਮੈਂਟ ਫੀਸ ਲੈਣ ਦੇ ਯੋਗ ਹੋਣਗੇ।
ਪੰਜਾਬ ਸਹਿਕਾਰੀ ਸਭਾਵਾਂ ਦੇ ਨਿਯਮ, 1963 ਅਧੀਨ ਇਕਸਾਰ ਅਨੁਸ਼ਾਸਨੀ ਅਤੇ ਅਪੀਲੀ ਢਾਂਚੇ ਨੂੰ ਪ੍ਰਵਾਨਗੀ
ਕੈਬਨਿਟ ਨੇ ਪੰਜਾਬ ਸਹਿਕਾਰੀ ਸਭਾਵਾਂ ਦੇ ਨਿਯਮ, 1963 ਤਹਿਤ ਨਿਯਮ 28ਏ-ਯੂਨੀਫਾਰਮ ਡਿਸਪਲਨਰੀ ਤੇ ਅਪੀਲੀ ਢਾਂਚੇ ਲਈ ਵੀ ਸਹਿਮਤੀ ਦਿੱਤੀ। ਇਹ ਅਪੀਲੀ ਚੈਨਲਾਂ ਦੀ ਨਕਲ ਰੋਕਣ ਨੂੰ ਯਕੀਨੀ ਬਣਾਏਗਾ ਅਤੇ ਇਸੇ ਬੋਰਡ ਜਾਂ ਇਸ ਦੀਆਂ ਕਮੇਟੀਆਂ ਦੇ ਅੰਦਰ ਵਿਰੋਧੀ ਫੈਸਲਿਆਂ ਤੋਂ ਬਚੇਗਾ ਅਤੇ ਅਨੁਸ਼ਾਸਨੀ ਕਾਰਵਾਈਆਂ ਵਿੱਚ ਕਮਾਂਡ ਦੀ ਲੜੀ ਨੂੰ ਸਪੱਸ਼ਟ ਕਰੇਗਾ। ਇਹ ਵੀ ਯਕੀਨੀ ਬਣਾਏਗਾ ਕਿ ਅਪੀਲਾਂ ਦੀ ਸੁਣਵਾਈ ਸੰਸਥਾ ਦੇ ਅੰਦਰ ਸਿਰਫ਼ ਇਕ ਵਾਰ ਹੀ ਹੋਵੇ। ਇਹ ਇਕ ਸਪੱਸ਼ਟ ਇਕਸਾਰ ਢਾਂਚੇ ਤਹਿਤ ਉਚਿਤ ਪ੍ਰਕਿਰਿਆ ਨੂੰ ਯਕੀਨੀ ਬਣਾ ਕੇ ਅਤੇ ਹਰੇਕ ਪੱਧਰ `ਤੇ ਅਥਾਰਟੀ ਨੂੰ ਪਰਿਭਾਸ਼ਿਤ ਕਰ ਕੇ ਸੰਸਥਾਗਤ ਜਵਾਬਦੇਹੀ ਨੂੰ ਮਜ਼ਬੂਤ ਕਰ ਕੇ ਕਰਮਚਾਰੀਆਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਵਿੱਚ ਵੀ ਮਦਦ ਕਰੇਗਾ। ਇਸ ਤੋਂ ਇਲਾਵਾ ਪੰਜਾਬ ਵਿੱਚ ਸਹਿਕਾਰੀ ਖੇਤਰ ਅਧੀਨ ਕੰਮ ਕਰ ਰਹੀਆਂ ਸਾਰੀਆਂ ਸਿਖਰਲੀਆਂ ਸੰਸਥਾਵਾਂ ਅਤੇ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ ਇਕਸਾਰਤਾ ਲਿਆਏਗਾ।
ਪੰਜਾਬ ਮਾਈਨਰ ਮਿਨਰਲ ਨਿਯਮ 2013 ਵਿੱਚ ਸੋਧ ਨੂੰ ਮਨਜ਼ੂਰੀ
ਮੰਤਰੀ ਮੰਡਲ ਨੇ ਮਾਈਨਿੰਗ ਸੇਵਾਵਾਂ ਨੂੰ ਵਧੇਰੇ ਕੁਸ਼ਲ, ਨਾਗਰਿਕ-ਪੱਖੀ ਅਤੇ ਪਾਰਦਰਸ਼ੀ ਬਣਾਉਣ ਲਈ ਪੰਜਾਬ ਰਾਜ ਮਾਈਨਰ ਮਿਨਰਲਜ਼ (ਸੋਧ) ਨੀਤੀ 2025 ਅਨੁਸਾਰ ਪੰਜਾਬ ਮਾਈਨਰ ਮਿਨਰਲ ਨਿਯਮ, 2013 ਵਿੱਚ ਸੋਧ ਕਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ। ਸੂਬੇ ਵਿੱਚ ਅਲਾਟ ਕੀਤੀਆਂ ਜਾਣ ਵਾਲੀਆਂ ਕਰੱਸ਼ਰ ਮਾਈਨਿੰਗ ਸਾਈਟਾਂ ਅਤੇ ਜ਼ਮੀਨ ਮਾਲਕ ਦੀਆਂ ਮਾਈਨਿੰਗ ਸਾਈਟਾਂ ਦੇ ਮਾਈਨਿੰਗ ਲੀਜ਼ ਧਾਰਕਾਂ ਨੂੰ ਮਾਈਨਿੰਗ ਅਧਿਕਾਰਾਂ ਦੀ ਵੰਡ ਲਈ ਮੌਜੂਦਾ ਪੰਜਾਬ ਮਾਈਨਰ ਮਿਨਰਲਜ਼ ਰੂਲਜ਼ 2013 ਵਿੱਚ ਇਨ੍ਹਾਂ ਨਵੇਂ ਨਿਯਮਾਂ/ਸੋਧਾਂ ਨੂੰ ਜੋੜਨ/ਬਦਲਣ ਦੀ ਲੋੜ ਸੀ।
ਖਰੀਦ ਨਿਯਮਾਂ ਵਿੱਚ ਸੋਧ: ਪੰਜਾਬ ਦੇ ਖਰੀਦ ਨਿਯਮਾਂ ਵਿੱਚ ਸੋਧ ਕੀਤੀ ਗਈ ਹੈ। ਪਹਿਲਾਂ 2.5 ਲੱਖ ਰੁਪਏ ਦਾ ਸਮਾਨ ਬਿਨਾਂ ਟੈਂਡਰ ਦੇ ਖਰੀਦਿਆ ਜਾ ਸਕਦਾ ਸੀ। ਹੁਣ, 5 ਲੱਖ ਰੁਪਏ ਤੱਕ ਦਾ ਸਮਾਨ ਬਿਨਾਂ ਟੈਂਡਰ ਦੇ ਖਰੀਦਿਆ ਜਾ ਸਕਦਾ ਹੈ। ਇਸ ਨਾਲ ਵਿਭਾਗ ਦੇ ਕੰਮ ਵਿੱਚ ਤੇਜ਼ੀ ਆਵੇਗੀ ਅਤੇ ਖਰੀਦ ਪ੍ਰਕਿਰਿਆ ਸਰਲ ਹੋਵੇਗੀ।
पंजाब के मुख्यमंत्री मान ने पंजाबियों को दिवाली और बंदी छोड़ दिवस पर दी बधाई
written by live24punjabi
चंडीगढ़ : पंजाब के मुख्यमंत्री भगवंत मान ने रोशनी के त्योहार दिवाली और बंदी छोड़ दिवस की दुनिया भर में बसे सभी पंजाबियों को बधाई दी। अपने संदेश में मुख्यमंत्री ने कहा कि सदियों से प्रेम और खुशहाली का त्यौहार दिवाली को हम पूरी श्रद्धा और धार्मिक उत्साह के साथ मनाते आ रहे हैं।

उन्होंने कहा कि दिवाली की जगमगाहट न केवल हर घर को रोशन करती है, बल्कि यह अंधकार पर प्रकाश, बुराई पर अच्छाई और निराशा पर आशा की विजय का प्रतीक भी है। भगवंत मान ने आशा व्यक्त की कि दिवाली एक बार फिर लोगों के लिए शांति और खुशहाली लेकर आएगी और साथ ही भाईचारे, अमन और साम्प्रदायिक सद्भावना के बंधनों को और मजबूत करेगी।

मुख्यमंत्री मान ने छठे गुरु श्री हरगोबिंद साहिब जी द्वारा 1612 में दिवाली के त्योहार पर ग्वालियर के किले से 52 हिंदू राजाओं की रिहाई के ऐतिहासिक अवसर ‘बंदी छोड़ दिवस’ पर पूरे देशवासियों खासकर सिख धर्म को बधाई दी। उन्होंने लोगों से दीवाली और बंदी छोड़ दिवस को जाति, रंग, नस्ल और धार्मिक भेदभाव से ऊपर उठकर पारंपरिक धूमधाम और श्रद्धा के साथ मनाने की अपील की। जिससे आपसी साझेदारी और साम्प्रदायिक सद्भावना के बंधन और मजबूत हों।
पूर्व MP सुशील रिंकू और पूर्व MLA अंगुराल का जालंधर में रोड शो, कार्यकर्ताओं ने शहर पहुँचने पर किया स्वागत
written by live24punjabi
जालंधर : भारतीय जनता पार्टी में शामिल होने के बाद पूर्व सांसद सुशील कुमार रिंकू और पूर्व विधायक शीतल अंगुराल का जिला भाजपा द्वारा रोड शो का आयोजन किया गया। इस दौरान भारी फोर्स के साथ पूर्व सांसद और पूर्व विधायक रोड शो में पहुंचे। यह रोड शो वर्कशॉप चौक से शुरू होकर,भगवान बाल्मीकि चौक से होते हुए बाबा साहिब अंबेडकर चौक खत्म किया गया। बीजेपी कार्यकर्ताओं ने रिंकू और अंगुराल का जोरदार स्वागत किया।

इस अवसर पर भाजपा प्रदेश उपाध्यक्ष केडी भंडारी, पूर्व एमएलए अविनाश चंद्र,पूर्व एमएलए सरबजीत सिंह मक्कड़, मंडल प्रधान आशीष सहगल, विशेष रूप से उपस्थित हुए। इस रोड शो में सड़क के किनारे बड़ी संख्या भाजपा कार्यकर्त्ता उमड़े हुए थे और उन पर पुष्पवर्षा की।रोड शो के अंत में बाबा साहिब अंबेडकर की प्रतिमा पर माल्यार्पण किया गया।

