- ਪੰਜਾਬ ਦੀ ਧਰਤੀ ਨੂੰ ਨਮਨ ਕਰਦਾ ਹਾਂ, ਆਦਮਪੁਰ ਹਵਾਈ ਅੱਡੇ ਦਾ ਬਦਲਿਆ ਨਾਂਅ ਸ੍ਰੀ ਗੁਰੂ ਰਵਿਦਾਸ ਦੇ ਨਾਂਅ ਤੇ ਰੱਖਿਆ, ਹਲਵਾਰਾ ਹਵਾਈ ਅੱਡੇ ਦਾ ਕੀਤਾ ਉਦਘਾਟਨ
ਜਲੰਧਰ : PM ਨਰਿੰਦਰ ਮੋਦੀ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨੇ ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਮਹਾਰਾਜ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸਾਰੀ ਰਵਿਦਾਸ ਨਾਮਲੇਵਾ ਸੰਗਤ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਜਨਮ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ। ਇਸ ਦੌਰਾਨ ਉਹ ਸ਼ਰਧਾਲੂਆਂ ਨੂੰ ਸੰਬੋਧਨ ਕੀਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਪੰਜਾਬ ਦੌਰੇ ‘ਤੇ ਪਹੁੰਚੇ। ਜਲੰਧਰ ਵਿਖੇ ਆਦਮਪੁਰ ਏਅਰਪੋਰਟ ‘ਤੇ ਪਹੁੰਚਣ ਮਗਰੋਂ ਇਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਲਵਾਰਾ ਏਅਰਪੋਰਟ ਦਾ ਵਰਚੁਅਲ ਉਦਘਾਟਨ ਕੀਤਾ ਅਤੇ ਇਥੋਂ ਪ੍ਰਧਾਨ ਮੰਤਰੀ ਮੋਦੀ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ਜਲੰਧਰ ਦੇ ਡੇਰਾ ਸਚਖੰਡ ਬੱਲਾਂ ਵਿਖੇ ਨਤਮਸਤਕ ਹੋ ਕੇ ਵੱਡੇ ਐਲਾਨ ਵੀ ਕੀਤੇ। ਇਸ ਦੌਰਾਨ ਉਨ੍ਹਾਂ ਸੰਤ ਨਿਰੰਜਨ ਦਾਸ ਦੇ ਪੈਰੀਂ ਹਥ ਲਾ ਕੇ ਉਨ੍ਹਾਂ ਤੋਂ ਆਸ਼ੀਰਵਾਦ ਲਿਆ।

ਇਸ ਮੌਕੇ ਉਨ੍ਹਾਂ ਆਪਣੇ ਭਾਸ਼ਣ ਦੀ ਸ਼ੁਰੂਆਤ ਪੰਜਾਬੀ ਵਿਚ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੇਰਾ ਰਿਸ਼ਤਾ ਗੁਰੂ ਰਵਿਦਾਸ ਜੀ ਦੀ ਜਨਮ ਭੂਨੀ ਕਾਸ਼ੀ ਨਾਲ ਹੈ। ਕਾਸ਼ੀ ਵਿਚ ਮਾਂ ਗੰਗਾ ਦੀ ਉਹ ਧਾਰਾ ਹੈ, ਜਿਸ ਨੂੰ ਸਾਕਸ਼ੀ ਕਰਕੇ ਗੁਰੂ ਰਵਿਦਾਸ ਜੀ ਨੇ ਕਿਹਾ ਮੰਨ ਚੰਗਾ ਤਾਂ ਕਠੋਤੀ ਵਿਚ ਗੰਗਾ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਹੁਣ ਤੋਂ ਆਦਮਪੁਰ ਏਅਰਪੋਰਟ ਦਾ ਨਾਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਨਾਲ ਜਾਣਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਆਦਮਪੁਰ ਏਅਰਪੋਰਟ ਦਾ ਨਾਂ ਬਦਲ ਕੇ ‘ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਏਅਰਪੋਰਟ’ ਰੱਖਣ ਅਤੇ ਹਲਵਾਰਾ ਏਅਰਪੋਰਟ ਦੀ ਨਵੀਂ ਟਰਮੀਨਲ ਬਿਲਡਿੰਗ ਦੇ ਉਦਘਾਟਨ ਦੀ ਵਧਾਈ ਦਿੱਤੀ।
ਪ੍ਰਧਾਨ ਮੰਤਰੀ ਨੇ ਡੇਰਾ ਮੁਖੀ ਸੰਤ ਨਿਰੰਜਨ ਦਾਸ ਜੀ ਮਹਾਰਾਜ ਨੂੰ ਪਦਮ ਸ਼੍ਰੀ ਨਾਲ ਸਨਮਾਨਤ ਕੀਤੇ ਜਾਣ ਨੂੰ ਸੰਤ ਪਰੰਪਰਾ ਦਾ ਮਾਣ ਦੱਸਿਆ। ਉਨ੍ਹਾਂ ਕਿਹਾ ਕਿ ਕਾਸ਼ੀ (ਵਾਰਾਣਸੀ) ਦੇ ਸੰਸਦ ਮੈਂਬਰ ਵਜੋਂ ਉਨ੍ਹਾਂ ਦਾ ਗੁਰੂ ਰਵਿਦਾਸ ਜੀ ਦੀ ਜਨਮ ਭੂਮੀ ਨਾਲ ਡੂੰਘਾ ਰਿਸ਼ਤਾ ਹੈ। ਉਨ੍ਹਾਂ ਭਾਵੁਕ ਹੁੰਦਿਆਂ ਦੱਸਿਆ ਕਿ ਮੇਰੇ ਜਨਮ ਦਿਨ ‘ਤੇ ਡੇਰੇ ਵਿੱਚ ਕੀਤੀ ਗਈ ਅਰਦਾਸ ਉਨ੍ਹਾਂ ਦੇ ਜੀਵਨ ਲਈ ਬਹੁਤ ਵਿਸ਼ੇਸ਼ ਹੈ। ਉਨ੍ਹਾਂ ਕਿਹਾ ਕਿ ਸੇਵਾ ਕਾਰਜ ਵੇਖ ਕੇ ਸੰਤ ਨਿਰੰਜਨ ਦਾਸ ਅੱਗੇ ਸਿਰ ਝੁਕਦਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੇਰੇ ਜਨਮ ਦਿਨ ਮੌਕੇ ਡੇਰਾ ਸੱਚਖੰਡ ਬੱਲਾਂ ‘ਚ ਅਰਦਾਸ ਕੀਤੀ ਗਈ ਸੀ,ਜੋਕਿ ਮੇਰੇ ਲਈ ਇਹ ਬਹੁਤ ਵੱਡੀ ਗੱਲ ਹੈ।

ਗੁਰੂ ਰਵਿਦਾਸ ਜੀ ਸਾਡੇ ਸਾਰਿਆਂ ਲਈ ਪ੍ਰੇਰਣਾ ਸਰੋਤ ਹਨ। ਇਸ ਦੌਰਾਨ ਸੱਦਾ ਦੇਣ ਲਈ ਡੇਰਾ ਬੱਲਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਤ ਨਿਰੰਜਨ ਦਾਸ ਦੀ ਅਗਵਾਈ ਵਿਚ ਦੁਨੀਆ ਦੇ ਕਈ ਦੇਸ਼ਾਂ ਵਿਚ ਗੁਰੂ ਰਵਿਦਾਸ ਦੇ ਵਿਚਾਰਾਂ ਦਾ ਪ੍ਰਸਾਰ ਹੋ ਰਿਹਾ। ਸ਼ਲਾਘਾਯੋਗ ਕੰਮਾਂ ਲਈ ਸੰਤ ਨਿਰੰਜਨ ਦਾਸ ਨੂੰ ਪਦਮ ਪੁਰਸਕਾਰ ਨਾਲ ਸਨਮਾਨਤ ਕੀਤਾ ਗਿਆ। ਅੱਜ ਮੈਨੂੰ ਇਕ ਹੋਰ ਗੱਲ ਦੀ ਖ਼ੁਸ਼ੀ ਹੈ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਮ ਉਪਰ ਆਦਮਪੁਰ ਏਅਰਪੋਰਟ ਦਾ ਨਵਾਂ ਨਾਮ ਰੱਖਿਆ ਗਿਆ ਹੈ। ਹਲਵਾਰਾ ਏਅਪੋਰਟ ਦੀ ਨਵੀਂ ਟਰਮੀਨਲ ਬਿਲਡਿੰਗ ਦਾ ਵੀ ਉਦਘਾਟਨ ਹੋਇਆ। ਪੰਜਾਬ ਸਮੇਤ ਸਮੁੱਚਾ ਦੇਸ਼ ਇਨ੍ਹਾਂ ਕਾਰਜਾਂ ਲਈ ਵਧਾਈ ਦਾ ਪਾਤਰ ਹੈ।

ਧਾਨ ਮੰਤਰੀ ਨਰਿੰਦਰ ਨੇ ਕਿਹਾ ਕਿ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਨੂੰ 600 ਸਾਲ ਤੋਂ ਵੱਧ ਸਮਾਂ ਹੋਇਆ, ਉਸ ਦੌਰ ਵਿਚ ਭਾਰਤ ਨੇ ਕਿੰਨੇ ਵਿਦੇਸ਼ੀ ਹਮਲੇ ਝੱਲੇ, ਕਿੰਨੀ ਹਿੰਸਾ ਅਤੇ ਅਸਥਿਰਤਾ ਝੱਲੀ, ਇਕ ਪਾਸੇ ਬਾਹਰੀ ਹਮਲੇ ਅਤੇ ਦੂਜੇ ਪਾਸੇ ਅੰਦਰੂਨੀ ਚੁਣੌਤੀਆਂ, ਅਜਿਹੇ ਔਖੇ ਸਮੇਂ ਵਿਚ ਕਾਸ਼ੀ ਵਿਚ ਰਵਿਦਾਸ ਜੀ ਵਰਗੇ ਸੰਤ ਦਾ ਜਨਮ ਹੋਇਆ। ਉਨ੍ਹਾਂ ਨੇ ਸਮਾਜ ਨੂੰ ਝੰਝੋੜਿਆ ਅਤੇ ਸਿਖਾਇਆ ਕਿ ਇਕ ਹੀ ਮਿੱਟੀ ਦੇ ਸਾਰੇ ਭਾਂਡੇ, ਤੇ ਸਾਰਿਆਂ ਦਾ ਇਕੋ ਸਿਰਜਣ ਹਾਰ। ਗੁਰੂ ਰਵਿਦਾਸ ਜੀ ਦੀਆਂ ਸਿੱਖਿਆ ਨਾਲ ਸਮਾਜ ਵਿਚ ਨਵੀਂ ਚੇਤਨਾ ਜਾਗੀ, ਭਾਰਤ ਦੇ ਸਮਾਜ ਨੇ ਆਪਣੀਆਂ ਕਮਜ਼ੋਰੀਆਂ ਨੂੰ ਪਛਾਣਿਆ ਅਤੇ ਉਨ੍ਹਾਂ ਨੂੰ ਦੂਰ ਕੀਤਾ। ਪੰਜਾਬ ਵਿਚ ਲੱਖਾਂ ਲੋਕਾਂ ਸੰਤ ਰਵਿਦਾਸ ਦੇ ਆਦਰਸ਼ਾਂ ‘ਤੇ ਚੱਲ ਕੇ ਆਪਣਾ ਜੀਵਨ ਸਵਾਰਿਆ। ਮੈਂ ਗੁਰੂ ਰਵਿਦਾਸ ਜੀ ਦੇ ਨਮਨ ਕਰਦਾ ਹਾਂ। ਮੇਰਾ ਸੰਤ ਰਵਿਦਾਸ ਜੀ ਨਾਲ ਡੂੰਘਾ ਨਾਤਾ ਹੈ। ਡੇਰਾ ਸੱਚਖੰਡ ਬੱਲਾਂ ਆਉਣਾ ਮੇਰੇ ਲਈ ਖ਼ੁਸ਼ਕਿਸਮਤੀ ਹੈ।
– Live 24 Punjabi
