Home ਪੰਜਾਬਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਤੇ ਪ੍ਰਸ਼ਾਸਨ ਅਲਰਟ

ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸੁਰੱਖਿਆ ਏਜੰਸੀਆਂ ਅਤੇ ਪ੍ਰਸ਼ਾਸਨ ਅਲਰਟ

by Live 24 Punjabi

ਚੰਡੀਗੜ੍ਹ , 19 ਫਰਵਰੀ : ਪੰਜਾਬ ਸਿਵਲ ਸਕੱਤਰੇਤ ਸਥਿਤ ਮੁੱਖ ਮੰਤਰੀ ਦਫ਼ਤਰ ਨੂੰ ਇਕ ਧਮਕੀ ਭਰੀ ਈ.ਮੇਲ ਪ੍ਰਾਪਤ ਹੋਈ, ਜਿਸ ਵਿਚ ਦੁਪਹਿਰ 2 ਵਜੇ ਤੱਕ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਗੱਲ ਕਹੀ ਗਈ ਹੈ। ਇਹ ਅਧਿਕਾਰਤ ਈ.ਮੇਲ ਪਤੇ ’ਤੇ ਭੇਜੀ ਗਈ ਦੱਸੀ ਜਾ ਰਹੀ ਹੈ।

ਧਮਕੀ ਦੀ ਸੂਚਨਾ ਮਿਲਦੇ ਹੀ ਸੁਰੱਖਿਆ ਏਜੰਸੀਆਂ ਅਤੇ ਪ੍ਰਸ਼ਾਸਨ ਤੁਰੰਤ ਹਰਕਤ ਵਿਚ ਆ ਗਏ। ਸਕੱਤਰੇਤ ਇਮਾਰਤ ਦੇ ਆਲੇ-ਦੁਆਲੇ ਸੁਰੱਖਿਆ ਕੜੀ ਕਰ ਦਿੱਤੀ ਗਈ ਹੈ ਅਤੇ ਚੈਕਿੰਗ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਬੰਬ ਨਿਰੋਧਕ ਦਸਤਿਆਂ ਅਤੇ ਡਾਗ ਸਕਵਾਡ ਦੀ ਟੀਮ ਵਲੋਂ ਪੂਰੇ ਪਰਿਸਰ ਦੀ ਤਲਾਸ਼ੀ ਲਈ ਜਾ ਰਹੀ ਹੈ। ਸੂਤਰਾਂ ਅਨੁਸਾਰ ਧਮਕੀ ਭਰੀ ਈਮੇਲ ਦੀ ਜਾਂਚ ਲਈ ਸਾਇਬਰ ਸੈੱਲ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਤਾਂ ਜੋ ਈ.ਮੇਲ ਭੇਜਣ ਵਾਲੇ ਵਿਅਕਤੀ ਦੀ ਪਛਾਣ ਕੀਤੀ ਜਾ ਸਕੇ। ਪ੍ਰਸ਼ਾਸਨ ਵਲੋਂ ਇਮਾਰਤ ਵਿਚ ਮੌਜੂਦ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

ਕਿਸੇ ਵੀ ਤਰ੍ਹਾਂ ਦੀ ਸ਼ੱਕੀ ਵਸਤੂ ਮਿਲਣ ਦੀ ਪੁਸ਼ਟੀ ਨਹੀਂ ਹੋਈ ਸੀ। ਪੁਲਿਸ ਅਤੇ ਸੁਰੱਖਿਆ ਏਜੰਸੀਆਂ ਵੱਲੋਂ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ। ਪ੍ਰਸ਼ਾਸਨ ਵਲੋਂ ਲੋਕਾਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਅਤੇ ਅਧਿਕਾਰਤ ਜਾਣਕਾਰੀ ’ਤੇ ਹੀ ਭਰੋਸਾ ਕਰਨ ਦੀ ਅਪੀਲ ਕੀਤੀ ਗਈ ਹੈ।

Have any thoughts?

Share your reaction or leave a quick response — we’d love to hear what you think!

You may also like

Leave a Comment