Home ਪੰਜਾਬਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਚੋਣਾਂ ਲਈ ਵੋਟਿੰਗ ਸਮਾਪਤ, 17 ਦਸੰਬਰ ਨੂੰ ਐਲਾਨੇ ਜਾਣਗੇ ਨਤੀਜੇ

ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਚੋਣਾਂ ਲਈ ਵੋਟਿੰਗ ਸਮਾਪਤ, 17 ਦਸੰਬਰ ਨੂੰ ਐਲਾਨੇ ਜਾਣਗੇ ਨਤੀਜੇ

by live24punjabi

ਪੰਜਾਬ ਵਿੱਚ ਐਤਵਾਰ ਨੂੰ ਜਿਲ੍ਹਾਂ ਪਰੀਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਚੋਣਾਂ ਲਈ ਪੇਪਰ ਬੈਲਟ ਦੀ ਵਰਤੋਂ ਨਾਲ ਵੋਟਾਂ ਪਾਈਆ ਗਈਆ। ਸੂਬੇ ਭਰ ਵਿੱਚ 347 ਜ਼ਿਲ੍ਹਾ ਪ੍ਰੀਸ਼ਦਾਂ ਅਤੇ 2,838 ਬਲਾਕ ਸੰਮਤੀ ਲਈ ਉਮੀਦਵਾਰ ਚੁਣੇ ਜਾਣਗੇ। ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਕੁੱਲ 9,775 ਉਮੀਦਵਾਰ ਚੋਣ ਲੜ ਰਹੇ ਹਨ। ਚੋਣਾਂ ਲਈ ਲਗਭਗ 90,000 ਕਰਮਚਾਰੀ ਤਾਇਨਾਤ ਕੀਤੇ ਗਏ ਸਨ। ਇਸ ਦੌਰਾਨ 48 ਫੀਸਦੀ ਪੋਲਿਗ ਦਰਜ ਕੀਤੀ ਗਈ

ਦੱਸ ਦੇਈਏ ਕਿ ਵੋਟਿੰਗ ਸਵੇਰੇ 8 ਵਜੇ ਸ਼ੁਰੂ ਹੋਈ ਸੀ ਤੇ ਸ਼ਾਮ 4 ਵਜੇ ਤੱਕ ਜਾਰੀ ਰਹੀ। ਜੋ ਕਿ ਹੁਣ ਸਮਾਪਤ ਹੋ ਗਈ ਹੈ| ਵੋਟਿੰਗ ਈਵੀਐਮ ਮਸ਼ੀਨਾਂ ਦੀ ਬਜਾਏ ਬੈਲਟ ਪੇਪਰਾਂ ਦੀ ਵਰਤੋਂ ਕਰਕੇ ਕੀਤੀ ਗਈ। ਉਥੇ ਹੀ ਦੱਸ ਦੇਈਏ ਕਿ ਚੋਣ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਪਣੇ ਜੱਦੀ ਪਿੰਡ ਵਿਖੇ ਵੋਟ ਪਾਉਣ ਦੇ ਆਪਣੇ ਜਮਹੂਰੀ ਹੱਕ ਦੀ ਵਰਤੋਂ ਕਰਦਿਆਂ ਆਸ ਪ੍ਰਗਟਾਈ ਕਿ ਨਵੇਂ ਚੁਣੇ ਗਏ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀਆਂ ਸੂਬੇ ਦੇ ਵਿਕਾਸ ਨੂੰ ਹੋਰ ਹੁਲਾਰਾ ਦੇਣਗੀਆਂ।

ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਚੋਣਾਂ ਪੇਂਡੂ ਖੇਤਰਾਂ ਦੇ ਸਮੁੱਚੇ ਵਿਕਾਸ ਲਈ ਅਹਿਮ ਹਨ। ਉਨ੍ਹਾਂ ਕਿਹਾ ਕਿ ਇਹ ਲੋਕਤੰਤਰ ਦੀ ਨੀਂਹ ਵਜੋਂ ਕੰਮ ਕਰਦੀਆਂ ਹਨ ਕਿਉਂਕਿ ਇਸ ਨਾਲ ਲੋਕ ਜ਼ਮੀਨੀ ਪੱਧਰ ‘ਤੇ ਆਪਣਾ ਕੰਮ ਕਰਨ ਦੇ ਯੋਗ ਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਚੋਣਾਂ ਜਨਤਾ ਦੀ ਸੇਵਾ ਕਰਨ ਦੀ ਇੱਛੁਕ ਨੌਜਵਾਨ ਸਿਆਸਤਦਾਨਾਂ ਲਈ ਇੱਕ ਲਾਂਚਪੈਡ ਵਜੋਂ ਕੰਮ ਕਰਦੀਆਂ ਹਨ।

ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਡੀ ਗਿਣਤੀ ਵਿੱਚ ਵੋਟ ਪਾਉਣ ਅਤੇ ਸੂਬੇ ਦੇ ਵਿਕਾਸ ਅਤੇ ਤਰੱਕੀ ਵਿੱਚ ਸਰਗਰਮ ਭੂਮਿਕਾ ਨਿਭਾਉਣ। ਉਨ੍ਹਾਂ ਕਿਹਾ ਕਿ ਇਹ ਅਧਿਕਾਰ ਸਾਡੇ ਦਾਦੇ-ਪੜਦਾਦਿਆਂ ਵੱਲੋਂ ਬਹੁਤ ਸੰਘਰਸ਼ ਤੋਂ ਬਾਅਦ ਪ੍ਰਾਪਤ ਕੀਤਾ ਗਿਆ ਹੈ ਅਤੇ ਇਸਦੀ ਵਰਤੋਂ ਵੱਡੇ ਜਨਤਕ ਹਿੱਤਾਂ ਲਈ ਪੂਰੀ ਸਾਵਧਾਨੀ ਅਤੇ ਸੋਚ ਸਮਝ ਕੇ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਹੀ ਉਮੀਦਵਾਰਾਂ ਨੂੰ ਚੁਣਨ ਲਈ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਜੋ ਜਨਤਕ ਖੇਤਰਾਂ ਵਿੱਚ ਉਨ੍ਹਾਂ ਦੀ ਆਵਾਜ਼ ਬਣ ਸਕਣ।

ਪੰਚਾਇਤ ਸੰਮਤੀ ਚੋਣਾਂ ਵਿੱਚ ਆਪ ਦੇ 340 ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਗਏ : CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਪੰਚਾਇਤ ਸੰਮਤੀ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ 340 ਉਮੀਦਵਾਰ ਬਿਨਾਂ ਮੁਕਾਬਲਾ ਚੁਣੇ ਗਏ ਹਨ। ਇਸ ਤੋਂ ਇਲਾਵਾ, ਤਿੰਨ ਕਾਂਗਰਸੀ ਉਮੀਦਵਾਰ ਅਤੇ ਅੱਠ ਆਜ਼ਾਦ ਉਮੀਦਵਾਰ ਵੀ ਬਿਨਾਂ ਮੁਕਾਬਲਾ ਜਿੱਤੇ ਹਨ। ਮੁੱਖ ਮੰਤਰੀ ਨੇ ਵਿਰੋਧੀ ਪਾਰਟੀਆਂ ਦੇ ਇਲਜ਼ਾਮਾਂ ਨੂੰ ਸਪੱਸ਼ਟ ਤੌਰ ਤੇ ਰੱਦ ਕਰ ਦਿੱਤਾ ਕਿ ਨਾਮਜ਼ਦਗੀਆਂ ਦਾਖਲ ਨਹੀਂ ਹੋਣ ਦਿੱਤੀਆਂ ਗਈਆਂ ਜਾਂ ਰੱਦ ਕੀਤੀਆਂ ਜਾ ਰਹੀਆਂ ਹਨ।

Have any thoughts?

Share your reaction or leave a quick response — we’d love to hear what you think!

You may also like

Leave a Comment